All about Agriculture, Horticulture and Animal Husbandry and Information about Govt schemes for Farmers
Monday, May 4, 2026
ਪੰਜਾਬ ਸਰਕਾਰ ਵੱਲੋਂ Cotton Cultivation ਨੂੰ ਪ੍ਰੋਤਸਾਹਿਤ ਕਰਨ ਲਈ ਪ੍ਰਮਾਣਿਤ ਬੀਜਾਂ ਉੱਤੇ 33 ਪ੍ਰਤੀਸ਼ਤ Subsidyਜਾਰੀ
Sunday, April 26, 2026
Cotton ਦੀ ਕਾਸ਼ਤ ਉਤਸ਼ਾਹਿਤ ਕਰਨ ਲਈ BT Cotton Seed ਸਪਲਾਇਰਾਂ ਨਾਲ ਕੀਤੀ ਬੈਠਕ
ਬਠਿੰਡਾ, 26 ਅਪ੍ਰੈਲ : ਨਰਮੇ ਦੀ ਕਾਸ਼ਤ Cotton Cultivation ਨੂੰ ਉਤਸ਼ਾਹਿਤ ਕਰਨ ਅਤੇ ਖੇਤੀਬਾੜੀ ਵਿੱਚ ਵਿਭਿੰਨਤਾ Crop Diversification ਨੂੰ ਮਜ਼ਬੂਤ ਕਰਨ ਦੇ ਮੰਤਵ ਨਾਲ ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤਪਾਲ ਕੌਰ ਦੀ ਅਗਵਾਈ ਹੇਠ ਖੇਤੀ ਭਵਨ ਬਠਿੰਡਾ Kheti Bhawan Bhatinda ਵਿਖੇ ਸਮੂਹ ਬੀ.ਟੀ. ਕਾਟਨ ਸਪਲਾਇਰ BT Cotton Seed Suppliers ਫਰਮਾਂ ਨਾਲ ਮਹੱਤਵਪੂਰਨ ਬੈਠਕ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਮਕਸਦ ਕਿਸਾਨਾਂ ਲਈ ਮਿਆਰੀ ਬੀਜਾਂ ਦੀ ਉਪਲੱਬਧਤਾ ਯਕੀਨੀ ਬਣਾਉਣਾ ਸੀ।
Sunday, March 8, 2026
Punjab Budget 2026-27 ਖੇਤੀਬਾੜੀ ਖੇਤਰ Agriculture Sector ‘ਚ ਖੁਸ਼ਹਾਲੀ ਦੇ ਬੀਜ ਬੀਜੇਗਾ: Gurmeet Singh Khuddian
•Agriculture Minister ਵੱਲੋਂ 15,377 ਕਰੋੜ ਰੁਪਏ ਦੇ ਬਜਟ ਦੀ ਸ਼ਲਾਘਾ; DSR ਯੋਜਨਾ ਲਈ 40 ਕਰੋੜ ਅਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ CRM ਲਈ 600 ਕਰੋੜ ਰੁਪਏ ਰੱਖੇ ਗਏ
•ਡੇਅਰੀ ਕਿਸਾਨਾਂ Dairy Farmer ਨੂੰ ਬਾਜ਼ਾਰ ਦੇ ਉਤਰਾਅ-ਚੜ੍ਹਾਅ ਤੋਂ ਬਚਾਉਣ ਵਾਸਤੇ ਦੁੱਧ ਦੀਆਂ ਵਾਜਬ ਕੀਮਤਾਂ ਨੂੰ ਯਕੀਨੀ ਬਣਾਉਣ ਲਈ ਬਜਟ ਵਿੱਚ 100 ਕਰੋੜ ਰੁਪਏ ਦਾ ਪ੍ਰਬੰਧ: Gurmeet Singh Khddian
ਚੰਡੀਗੜ੍ਹ, 8 ਮਾਰਚ:
ਅੱਜ Punjab Vidhan Sabha ਵਿੱਚ ਪੇਸ਼ ਕੀਤੇ ਗਏ ਵਿੱਤੀ ਵਰ੍ਹੇ 2026-27 ਦੇ Punjab Budget 2026-27 ਬਜਟ ‘ਤੇ ਬੋਲਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ Agriculture Minister Punjab ਸ. ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ ਅਰਥਵਿਵਸਥਾ ਦੀ ਮਜ਼ਬੂਤੀ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੀ ਸ਼ਲਾਘਾ ਕਰਦਿਆਂ ਇਸਨੂੰ ਕਿਸਾਨ ਭਾਈਚਾਰੇ ਦੀ ਖੁਸ਼ਹਾਲੀ ਦਾ ਦਸਤਾਵੇਜ਼ ਦੱਸਿਆ। ਉਨ੍ਹਾਂ ਕਿਹਾ ਕਿ ਇਹ ਬਜਟ ਦੇਸ਼ ਦੀ ਖੁਰਾਕ ਸੁਰੱਖਿਆ Food Security of Country ਦੀ ਰੀੜ੍ਹ ਦੀ ਹੱਡੀ ਭਾਵ ਕਿਸਾਨ ਭਾਈਚਾਰੇ ਦੀ ਭਲਾਈ ‘ਤੇ ਪੂਰੀ ਤਰ੍ਹਾਂ ਕੇਂਦਰਤ ਹੈ।
Gurmeet Singh Khuddian ਨੇ ਕੌਮੀ ਖੁਰਾਕ ਸੁਰੱਖਿਆ ਵਿੱਚ ਸੂਬੇ ਦੀ ਮਹੱਤਵਪੂਰਨ ਭੂਮਿਕਾ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 2026-27 ਦੇ ਬਜਟ ਵਿੱਚ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਲਈ 15,377 ਕਰੋੜ ਰੁਪਏ ਦੀ ਬਜਟ ਅਲਾਟਮੈਂਟ Budget Allotment for Agriculture Sector in Punjab ਇਸ ਯੋਗਦਾਨ ਨੂੰ ਕਾਇਮ ਰੱਖਣ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਬਜਟ ਖੇਤੀਬਾੜੀ ਸਥਿਰਤਾ ਤੇ ਟਿਕਾਊ ਵਿਕਾਸ Stability and Sustainable Development of Agriculture in Punjab ਦੀ ਮਜ਼ਬੂਤੀ, ਫਸਲੀ ਵਿਭਿੰਨਤਾ Crop Diversification ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਮੀਲ ਪੱਥਰ ਸਾਬਤ ਹੋਵੇਗਾ।
ਪਾਣੀ ਦੀ ਸੰਭਾਲ ਲਈ ਸਰਕਾਰ ਦੀ ਸਰਗਰਮ ਪਹੁੰਚ ਬਾਰੇ ਵਿਸਥਾਰ ਵਿੱਚ ਦੱਸਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ Direct Sowing of Rice ਝੋਨੇ ਦੀ ਸਿੱਧੀ ਬਿਜਾਈ (DSR) ਯੋਜਨਾ ਦੀ ਸਫ਼ਲਤਾ 'ਤੇ ਚਾਨਣਾ ਪਾਇਆ। ਕਿਸਾਨਾਂ ਨੂੰ ਮਜ਼ਦੂਰਾਂ ਦੀ ਘਾਟ ਅਤੇ ਧਰਤੀ ਹੇਠਲੇ ਪਾਣੀ ਦਾ ਪੱਧਰ ਘਟਣ ਵਰਗੀਆਂ ਸਮੱਸਿਆਵਾਂ ਦੇ ਹੱਲ ਲਈ ਸਿੱਧੀ ਬਿਜਾਈ ਦੀ ਅਪੀਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਵਿੱਤੀ ਸਾਲ 2025-26 ਵਿੱਚ ਪਾਣੀ ਬਚਾਉਣ ਵਾਲੀਆਂ ਤਕਨੀਕਾਂ ਨੂੰ ਉਤਸ਼ਾਹਿਤ ਕਰਨ ਲਈ 35 ਕਰੋੜ ਰੁਪਏ ਖ਼ਰਚ ਕੀਤੇ ਅਤੇ ਇਸ ਵਾਸਤੇ ਅਗਲੇ ਸਾਲ ਲਈ 40 ਕਰੋੜ ਰੁਪਏ ਰੱਖੇ ਗਏ ਹਨ।
ਖੇਤੀਬਾੜੀ ਮੰਤਰੀ ਨੇ ਛੇ ਜ਼ਿਲ੍ਹਿਆਂ - ਪਠਾਨਕੋਟ, ਗੁਰਦਾਸਪੁਰ, ਬਠਿੰਡਾ, ਸੰਗਰੂਰ, ਜਲੰਧਰ ਅਤੇ ਕਪੂਰਥਲਾ ਵਿੱਚ ਝੋਨੇ ਤੋਂ ਸਾਉਣੀ ਮੱਕੀ ਦੀ ਕਾਸ਼ਤ Kharif Maize Cultivation ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਵਾਲੇ ਪਾਇਲਟ ਪ੍ਰੋਜੈਕਟ 'ਤੇ ਵੀ ਸੰਤੁਸ਼ਟੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ 17,500 ਰੁਪਏ ਪ੍ਰਤੀ ਹੈਕਟੇਅਰ ਦੇ ਪ੍ਰੋਤਸਾਹਨ ਅਤੇ ਸਾਲ 2026-27 ਲਈ 15 ਕਰੋੜ ਰੁਪਏ ਦੀ ਸਮਰਪਿਤ ਅਲਾਟਮੈਂਟ ਦੇ ਨਾਲ ਪੰਜਾਬ ਸਰਕਾਰ ਬਦਲਵੇਂ ਫਸਲੀ ਚੱਕਰ ਲਈ ਇੱਕ ਮਜ਼ਬੂਤ ਮਾਡਲ ਤਿਆਰ ਕਰ ਰਹੀ ਹੈ।
ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ PAU ਦੁਆਰਾ ਸਿਫ਼ਾਰਸ਼ ਕੀਤੇ ਹਾਈਬ੍ਰਿਡ ਬੀਜਾਂ Cotton Bt Seed Subsidy 'ਤੇ 33 ਫੀਸਦ ਸਬਸਿਡੀ ਪ੍ਰਦਾਨ ਕਰਕੇ ਅਸੀਂ ਨਾ ਸਿਰਫ਼ ਆਪਣੇ ਕਿਸਾਨਾਂ ਨੂੰ ਵਿੱਤੀ ਤੌਰ 'ਤੇ ਸਮਰਥਨ ਦੇ ਰਹੇ ਹਾਂ, ਬਲਕਿ ਇਸ ਨਾਲ ਨਰਮੇ ਦੀ ਕਾਸ਼ਤ ਵਿੱਚ ਗਿਰਾਵਟ ਦੇ ਰੁਝਾਨ ਨੂੰ ਵੀ ਪੁੱਠਾ ਗੇੜ ਪਿਆ ਹੈ।
ਪਰਾਲੀ ਸਾੜਨ ਦੀ ਸਮੱਸਿਆ Paddy Stubble Management ਬਾਰੇ ਗੱਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਫਸਲਾਂ ਦੀ ਰਹਿੰਦ-ਖੂਹੰਦ ਦੇ ਨਿਪਟਾਰੇ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਢੁੱਕਵੀਂ ਮਸ਼ੀਨਰੀ ਉਪਲਬਧ ਕਰਵਾਉਣ ਦੇ ਸਰਗਰਮ ਯਤਨਾਂ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2025-26 ਵਿੱਚ ਪਰਾਲੀ ਪ੍ਰਬੰਧਨ ਮਸ਼ੀਨਰੀ 'ਤੇ ਸਬਸਿਡੀ ਲਈ 402 ਕਰੋੜ ਰੁਪਏ ਖ਼ਰਚੇ ਗਏ। ਉਨ੍ਹਾਂ ਭਰੋਸਾ ਦਿੰਦਿਆਂ ਕਿਹਾ ਕਿ ਇਸ ਮੰਤਵ ਲਈ ਵਿੱਤੀ ਸਾਲ 2026-27 ਵਾਸਤੇ 600 ਕਰੋੜ ਰੁਪਏ ਦੇ ਬਜਟ ਨਾਲ ਪੰਜਾਬ ਸਰਕਾਰ ਇਸ ਵਾਤਾਵਰਨ ਚੁਣੌਤੀ ਦਾ ਟਿਕਾਊ ਹੱਲ ਪੇਸ਼ ਕਰਨ ਵੱਲ ਕਦਮ ਵਧਾ ਰਹੀ ਹੈ।
ਸ. ਖੁੱਡੀਆਂ ਨੇ ਖੇਤੀਬਾੜੀ ਲਈ ਬਿਜਲੀ ਸਬਸਿਡੀ Free Electricity for Farmers in Punjab ਵਾਸਤੇ 7,715 ਕਰੋੜ ਰੁਪਏ ਦੇ ਅਲਾਟਮੈਂਟ ਬਾਰੇ ਗੱਲ ਕਰਦਿਆਂ ਕਿਹਾ ਕਿ ਸਿੰਚਾਈ ਅਤੇ ਉਤਪਾਦਕਤਾ ਨੂੰ ਬਣਾਈ ਰੱਖਣ ਲਈ ਕਿਸਾਨਾਂ ਨੂੰ ਸਬਸਿਡੀ ‘ਤੇ ਮੁਫ਼ਤ ਬਿਜਲੀ ਨਿਰਵਿਘਨ ਜਾਰੀ ਰਹੇਗੀ।
ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਨੇ ਪੇਂਡੂ ਖੇਤਰ ਦੀ ਖੁਸ਼ਹਾਲੀ ਲਈ ਸਹਾਇਕ ਖੇਤਰਾਂ ਦੀ ਮਜ਼ਬੂਤੀ ‘ਤੇ ਜ਼ੋਰ ਦਿੱਤਾ। ਉਨ੍ਹਾਂ ਡੇਅਰੀ ਕਿਸਾਨਾਂ Dairy Farmers ਲਈ ਦੁੱਧ ਦੀਆਂ ਵਾਜਬ ਖਰੀਦ ਕੀਮਤਾਂ ਯਕੀਨੀ ਬਣਾਉਣ, ਉਨ੍ਹਾਂ ਨੂੰ ਬਾਜ਼ਾਰ ਦੇ ਉਤਰਾਅ-ਚੜ੍ਹਾਅ ਤੋਂ ਬਚਾਉਣ ਅਤੇ ਛੋਟੇ ਤੇ ਸੀਮਾਂਤ ਕਿਸਾਨਾਂ ਦੇ ਸਮਰਥਨ ਵਾਸਤੇ 100 ਕਰੋੜ ਰੁਪਏ ਦੇ ਬਜਟ ਦਾ ਸਵਾਗਤ ਕੀਤਾ।
ਉਨ੍ਹਾਂ ਮੱਛੀ ਪਾਲਣ Budget for Fish Farming in Punjab ਖੇਤਰ ਵਿੱਚ ਜਲ ਖੇਤੀ ਜਾਂ ਜਲ-ਜੀਵ ਪਾਲਣ ਦੇ ਵਿਸਥਾਰ ਦੀ ਸ਼ਲਾਘਾ ਕਰਦਿਆਂ 1,500 ਲੱਖ ਤੋਂ ਵੱਧ ਮਿਆਰੀ ਮੱਛੀ ਬੀਜ ਦੇ ਉਤਪਾਦਨ ਅਤੇ ਮੱਛੀ ਪਾਲਣ ਅਧੀਨ ਲਗਭਗ 3,000 ਏਕੜ ਤੱਕ ਰਕਬਾ ਵਧਣ ‘ਤੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਇਹ ਕਦਮ ਸੂਬੇ ਦੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਅਤੇ ਰੋਜ਼ਗਾਰ ਉਤਪਤੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਬਜਟ ਮੁੱਖ ਮੰਤਰੀ Bhagwant Singh Mann ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦਾ ਹੈ - ਜੋ ਕਿਸਾਨਾਂ ਨੂੰ ਸਿਰਫ਼ ਅੰਨ ਉਤਪਾਦਕ ਵਜੋਂ ਨਹੀਂ ਹੈ, ਸਗੋਂ ਸ਼ਾਸਨ ਦੇ ਕੇਂਦਰ ਵਜੋਂ ਦੇਖਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸਿਰਫ਼ ਫੰਡ ਅਲਾਟ ਨਹੀਂ ਕਰ ਰਹੇ, ਸਗੋਂ ਪੰਜਾਬ ਦੀ ਖੇਤੀ ਆਰਥਿਕਤਾ ਦੇ ਭਵਿੱਖ ਅਤੇ ਸਾਡੇ ਅੰਨਦਾਤਾ ਦੇ ਮਾਣ-ਸਨਮਾਨ ਨੂੰ ਯਕੀਨੀ ਬਣਾ ਰਹੇ ਹਾਂ।
-
ਚੰਡੀਗੜ੍ਹ, 6 ਜਨਵਰੀ: ਕਿਸਾਨਾਂ Farmers ਲਈ ਇਕ ਮਹੱਤਵਪੂਰਨ ਸੂਚਨਾ ਹੈ। ਖਾਸ ਕਰਕੇ ਉਨ੍ਹਾਂ ਕਿਸਾਨਾਂ ਲਈ ਜੋ ਸਿੰਚਾਈ ਲਈ ਨਹਿਰੀ Canal Irrigation ਪਾਣੀ ਤੇ ਨਿਰਭਰ ਹ...
-
ਨਹਿਰ ਬੰਦੀ ਸਬੰਧੀ Canal closer ਨਵੀਂ ਅਪਡੇਟ ਆ ਗਈ ਹੈ। ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਨੇ ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਹ ਨਹਿਰ...
-
ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਤੀ ਵਿੱਚ ਵੱਖ- ਸੰਕੇਤਕ ਤਸਵੀਰ ਵੱਖ ਫਸਲਾਂ ਲਈ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ...

