Showing posts with label Crop Loss. Show all posts
Showing posts with label Crop Loss. Show all posts

Wednesday, April 22, 2026

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਪੰਜਾਬ ਸਰਕਾਰ ਨੇ ਪ੍ਰਭਾਵਿਤ ਕਿਸਾਨਾਂ ਲਈ ਫ਼ੌਰੀ ਰਾਹਤ ਯਕੀਨੀ ਬਣਾਈ: ਹਰਦੀਪ ਸਿੰਘ ਮੁੰਡੀਆਂ

ਸੱਤ ਜ਼ਿਲ੍ਹਿਆਂ ਦੇ 111 ਪਿੰਡਾਂ ਵਿੱਚ 92695 ਏਕੜ ਰਕਬੇ 'ਚ ਨੁਕਸਾਨੀਆਂ ਫ਼ਸਲਾਂ ਲਈ ਵੰਡੀ ਜਾਵੇਗੀ ਮੁਆਵਜ਼ਾ ਰਾਸ਼ੀ

ਚੰਡੀਗੜ੍ਹ, 22 ਅਪ੍ਰੈਲ:

ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ Hardeep Singh Mundian ਨੇ ਅੱਜ ਦੱਸਿਆ ਕਿ ਮੁੱਖ ਮੰਤਰੀ Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਸੂਬੇ ਵਿੱਚ ਹੋਈ ਗੜ੍ਹੇਮਾਰੀ Loss Due to Hailstrom ਕਾਰਨ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਤਹਿਤ ਕਿਸਾਨਾਂ ਲਈ 123.28 ਕਰੋੜ ਰੁਪਏ ਤੋਂ ਵੱਧ ਦਾ ਰਾਹਤ ਪੈਕੇਜ Relief Package ਮਨਜ਼ੂਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਵੱਖ-ਵੱਖ ਜ਼ਿਲ੍ਹਾ ਪ੍ਰਸ਼ਾਸਨਾਂ ਵੱਲੋਂ ਗਿਰਦਾਵਰੀ Girdawari ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਤੁਰੰਤ ਕਾਰਵਾਈ ਵਿੱਢੀ ਤਾਂ ਜੋ ਪ੍ਰਭਾਵਿਤ ਕਾਸ਼ਤਕਾਰਾਂ ਨੂੰ ਸਮੇਂ ਸਿਰ ਮੁਆਵਜ਼ਾ ਮਿਲ Compensation for Farmer ਸਕੇ ਅਤੇ ਵਾਢੀ ਦੇ ਸੀਜ਼ਨ ਦੌਰਾਨ ਹੋਏ ਅਣਕਿਆਸੇ ਨੁਕਸਾਨ ਤੋਂ ਉਭਰਿਆ ਜਾ ਸਕੇ।

ਮਾਲ ਮੰਤਰੀ Revenue Minister ਨੇ ਦੱਸਿਆ ਕਿ ਸੱਤ ਜ਼ਿਲ੍ਹਿਆਂ ਦੇ 111 ਪਿੰਡਾਂ ਵਿੱਚ 92695 ਏਕੜ ਰਕਬੇ 'ਚ ਹੋਏ ਫ਼ਸਲੀ ਨੁਕਸਾਨ ਲਈ 123,28,05,938 ਰੁਪਏ ਦੇ ਕੁੱਲ ਰਾਹਤ ਪੈਕੇਜ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨੁਕਸਾਨੇ ਕੁੱਲ ਖੇਤਰ ਵਿੱਚ 26 ਤੋਂ 32 ਫ਼ੀਸਦੀ ਨੁਕਸਾਨ ਵਾਲਾ 992 ਏਕੜ ਰਕਬਾ, 33 ਤੋਂ 75 ਫ਼ੀਸਦੀ ਨੁਕਸਾਨਿਆ ਗਿਆ 61115 ਏਕੜ ਰਕਬਾ ਅਤੇ 76 ਤੋਂ 100 ਫ਼ੀਸਦੀ ਖ਼ਰਾਬੇ ਵਾਲਾ 30588 ਏਕੜ ਰਕਬਾ ਸ਼ਾਮਲ ਹੈ।

ਉਨ੍ਹਾਂ ਅੱਗੇ ਕਿਹਾ, ‘‘ਸਾਡੀ ਸਰਕਾਰ ਇਸ ਔਖੀ ਘੜੀ ਵਿੱਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਇਹ ਯਕੀਨੀ ਬਣਾ ਰਹੀ ਹੈ ਕਿ ਕੁਦਰਤੀ ਆਫ਼ਤਾਂ ਕਾਰਨ ਪੈਦਾ ਹੋਈ ਵਿੱਤੀ ਅਸਥਿਰਤਾ ਨੂੰ ਫ਼ੌਰੀ ਦਖ਼ਲ ਦੇ ਕੇ ਘਟਾਇਆ ਜਾ ਸਕੇ।’’

ਕੈਬਨਿਟ ਮੰਤਰੀ ਨੇ ਦੱਸਿਆ ਕਿ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ Fazilka ਨੂੰ ਸਭ ਤੋਂ ਵੱਧ ਕਰੀਬ 44.24 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਤੋਂ ਬਾਅਦ Sri Muktsar Sahib ਨੂੰ ਕਰੀਬ 43.01 ਕਰੋੜ ਰੁਪਏ, Bathinda ਨੂੰ ਲਗਭਗ 22.83 ਕਰੋੜ ਰੁਪਏ, ਮੋਗਾ ਨੂੰ 7.73 ਕਰੋੜ ਰੁਪਏ ਅਤੇ Amritsar ਨੂੰ 5.26 ਕਰੋੜ ਰੁਪਏ ਤੋਂ ਵੱਧ ਦੀ ਰਾਹਤ ਰਾਸ਼ੀ ਜਾਰੀ ਕੀਤੀ ਗਈ ਹੈ। ਇਸੇ ਤਰ੍ਹਾਂ Firozpur ਅਤੇ Ropar ਜ਼ਿਲ੍ਹਿਆਂ ਦੇ ਕਿਸਾਨਾਂ ਲਈ ਕ੍ਰਮਵਾਰ ਲਗਭਗ 17.10 ਲੱਖ ਰੁਪਏ ਅਤੇ 1.35 ਲੱਖ ਰੁਪਏ ਦਾ ਮੁਆਵਜ਼ਾ ਮਨਜ਼ੂਰ ਕੀਤਾ ਗਿਆ ਹੈ।

ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਨੇ ਦੱਸਿਆ ਕਿ ਰਾਹਤ ਦਾ ਇਹ ਮੁਲਾਂਕਣ ਗੜ੍ਹੇਮਾਰੀ Loss to Crop Due to Hailstorm  ਦੌਰਾਨ ਫ਼ਸਲੀ ਨੁਕਸਾਨ ਦੇ ਮੁਤਾਬਿਕ ਕੀਤਾ ਗਿਆ ਹੈ ਅਤੇ ਇਸ ਤਹਿਤ 26 ਫ਼ੀਸਦੀ ਤੋਂ ਲੈ ਕੇ 100 ਫ਼ੀਸਦੀ ਨੁਕਸਾਨੇ ਰਕਬੇ ਨੂੰ ਕਵਰ ਕੀਤਾ ਗਿਆ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰੇਕ ਪ੍ਰਭਾਵਿਤ ਕਿਸਾਨ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਮੁਆਵਜ਼ਾ ਮਿਲ ਸਕੇ।

ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮਾਲ ਵਿਭਾਗ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਮੁਆਵਜ਼ਾ ਵੰਡਣ Compensation Distribution ਸਬੰਧੀ ਕਾਰਵਾਈਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਮਨਜ਼ੂਰ ਕੀਤੀ ਰਕਮ ਬਿਨਾਂ ਕਿਸੇ ਦੇਰੀ ਦੇ ਲਾਭਪਾਤਰੀਆਂ ਤੱਕ ਪਹੁੰਚਾਈ ਜਾ ਸਕੇ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਪੇਂਡੂ ਜੀਵਨ ਲਈ ਵੱਡਾ ਖ਼ਤਰਾ ਬਣਦੀਆਂ ਕੁਦਰਤੀ ਆਫ਼ਤਾਂ ਦੌਰਾਨ ਫ਼ੌਰੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ।

Wednesday, April 8, 2026

ਪੰਜਾਬ ਵਿੱਚ Rain and Hailstrom ਕਾਰਨ 1.30 ਲੱਖ ਏਕੜ ਰਕਬੇ ‘ਚ ਫ਼ਸਲਾਂ ਦਾ ਨੁਕਸਾਨ

Gurmeet Singh Khuddian ਵੱਲੋਂ ਨੁਕਸਾਨ ਦੇ ਮੁਲਾਂਕਣ To Access thr Crop Loss ਲਈ ਕੇਂਦਰ ਨੂੰ ਟੀਮ ਭੇਜਣ ਦੀ ਅਪੀਲ ਅਤੇ ਕਿਸਾਨਾਂ ਲਈ ਤੁਰੰਤ ਰਾਹਤ ਦੀ ਮੰਗ

•ਗੁਰਮੀਤ ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਲਿਖਿਆ ਪੱਤਰ; ਲਗਾਤਾਰ ਖ਼ਰਾਬ ਮੌਸਮੀ ਹਾਲਾਤਾਂ ਕਰਕੇ ਬੰਪਰ ਫ਼ਸਲ ਦੀ ਉਮੀਦ ‘ਤੇ ਫਿਰਿਆ ਪਾਣੀ ਅਤੇ ਸੰਕਟ ਵਿੱਚ ਘਿਰੇ ਕਿਸਾਨਾਂ ਦੀ ਬਾਂਹ ਫੜਨ ਦੀ ਅਪੀਲ 

ਚੰਡੀਗੜ੍ਹ, 8 ਅਪ੍ਰੈਲ:

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ Gurmeet Singh Khuddian ਨੇ ਅੱਜ ਕੇਂਦਰ ਸਰਕਾਰ Government of India ਨੂੰ ਪੱਤਰ ਲਿਖ ਕੇ ਹਾਲ ਹੀ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ Rain and Hailstrom ਕਾਰਨ ਕਣਕ  Wheat Crop ਸਮੇਤ ਹਾੜ੍ਹੀ ਦੀਆਂ ਹੋਰ ਫ਼ਸਲਾਂ ਦੇ ਨੁਕਸਾਨ Crop Loss ਦਾ Assesment of Damage to Crop ਜਾਇਜ਼ਾ ਲਈ ਤੁਰੰਤ ਇੱਕ ਉੱਚ ਪੱਧਰੀ ਟੀਮ ਭੇਜਣ ਦੀ ਅਪੀਲ ਕੀਤੀ ਹੈ।

ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ Shivraj Singh Chauhan ਨੂੰ ਲਿਖੇ ਪੱਤਰ ਵਿੱਚ ਸ. ਗੁਰਮੀਤ ਸਿੰਘ ਖੁੱਡੀਆਂ ਨੇ ਹਾਲ ਹੀ ਵਿੱਚ ਖ਼ਰਾਬ ਮੌਸਮ ਕਰਕੇ ਸੂਬੇ ਵਿੱਚ ਕਣਕ ਦੀ ਫ਼ਸਲ 'ਤੇ ਪਏ ਪ੍ਰਤੀਕੂਲ ਪ੍ਰਭਾਵ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੌਜੂਦਾ ਹਾੜ੍ਹੀ ਸੀਜ਼ਨ ਦੌਰਾਨ 35 ਲੱਖ ਹੈਕਟੇਅਰ 'ਤੇ ਕਣਕ ਦੀ ਬਿਜਾਈ ਕੀਤੀ ਕੀਤੀ ਗਈ ਸੀ ਅਤੇ ਇਸ ਵਾਰ ਫ਼ਸਲ ਦਾ ਬੰਪਰ ਝਾੜ ਹੋਣ ਦੀ ਉਮੀਦ ਲਾਈ ਜਾ ਰਹੀ ਸੀ, ਪਰ ਲਗਾਤਾਰ ਮੀਂਹ ਅਤੇ ਗੜੇਮਾਰੀ ਕਰਕੇ ਫ਼ਸਲਾਂ ਦੇ ਨੁਕਸਾਨ ਨੇ ਕਿਸਾਨ ਭਾਈਚਾਰੇ ਲਈ ਵੱਡੀ ਚਿੰਤਾ ਖੜ੍ਹੀ ਕਰ ਦਿੱਤੀ ਹੈ।

ਸ. ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਖੇਤੀਬਾੜੀ ਵਿਭਾਗ ਦੇ ਮੁੱਢਲੇ ਮੁਲਾਂਕਣ ਅਨੁਸਾਰ 1.30 ਲੱਖ ਏਕੜ ਤੋਂ ਵੱਧ ਰਕਬੇ ਵਿੱਚ ਫਸਲਾਂ ਦੇ ਨੁਕਸਾਨ Crop Loss ਦਾ ਅਨੁਮਾਨ ਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੀਂਹ ਨਾ ਰੁਕਣ ਕਰਕੇ ਨੁਕਸਾਨ ਵੀ ਵਧਦਾ ਜਾ ਰਿਹਾ ਹੈ ਅਤੇ ਅੰਕੜਾ ਹੋਰ ਵੀ ਵੱਧ ਸਕਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਹ ਨੁਕਸਾਨ ਸਿਰਫ਼ ਕਣਕ ਤੱਕ ਸੀਮਤ ਨਹੀਂ ਹੈ ਕਿਉਂਕਿ Fazilka, Sri Muktsar Sahib, Bathinda, Faridkot, Amritsar, Moga, Mansa ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫਰੀਦਕੋਟ, ਅੰਮ੍ਰਿਤਸਰ, ਮੋਗਾ ਅਤੇ ਮਾਨਸਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਸਬਜ਼ੀਆਂ, ਹਰੇ ਚਾਰੇ ਅਤੇ ਹਾੜੀ ਦੀਆਂ ਹੋਰ ਫਸਲਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਇਹ ਨੁਕਸਾਨ ਕਿਸਾਨਾਂ ਦੀ ਰੋਜ਼ੀ-ਰੋਟੀ ਅਤੇ ਰਾਜ ਦੀ ਖੇਤੀਬਾੜੀ ਆਰਥਿਕਤਾ ਨੂੰ ਗੰਭੀਰ ਖ਼ਤਰਾ ਦਰਪੇਸ਼ ਕਰ ਰਿਹਾ ਹੈ।

ਮੁੱਖ ਮੰਤਰੀ Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਸੰਕਟ ਦਾ ਸਾਹਮਣਾ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਵੇਰਵਾ ਦਿੰਦਿਆਂ Gurmeet Singh Khuddian ਨੇ ਦੱਸਿਆ ਕਿ ਰਾਜ ਨੇ ਪਹਿਲਾਂ ਹੀ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ।

ਨੁਕਸਾਨ ਦੇ ਪੈਮਾਨੇ ਅਤੇ ਕਿਸਾਨਾਂ ‘ਤੇ ਪੈ ਰਹੇ ਵਿੱਤੀ ਬੋਝ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੇ ਕੇਂਦਰ ਤੋਂ ਇਸ ਸਬੰਧੀ ਤੁਰੰਤ ਰਾਹਤ ਅਤੇ ਮੁਆਵਜ਼ਾ ਮੰਗਿਆ ਹੈ। ਸ. ਖੁੱਡੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਵਿਸਤ੍ਰਿਤ ਮੁਲਾਂਕਣ ਲਈ ਤੁਰੰਤ ਕੇਂਦਰੀ ਟੀਮ ਭੇਜਣ ਦੀ ਲੋੜ ਹੈ। ਉਨ੍ਹਾਂ ਨਾਲ ਹੀ ਭਰੋਸਾ ਦਿੱਤਾ ਕਿ ਰਾਜ ਸਰਕਾਰ ਕਿਸਾਨਾਂ ਦੇ ਸਮਰਥਨ ਲਈ ਵਚਨਬੱਧ ਹੈ ਅਤੇ ਕੇਂਦਰੀ ਟੀਮ ਨੂੰ ਹਰ ਲੋੜੀਂਦਾ ਸਹਿਯੋਗ ਦਿੱਤਾ ਜਾਵੇਗਾ।

Tuesday, April 7, 2026

ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ Crop Loss ਦਾ ਲੈਣਗੇ ਜਾਇਜ਼ਾ: ਗੁਰਮੀਤ ਸਿੰਘ ਖੁੱਡੀਆਂ

*•ਸੱਤ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਤਾਇਨਾਤ ਟੀਮਾਂ ‘ਚ ਗਰੁੱਪ-ਏ ਦੇ 145 ਅਧਿਕਾਰੀ ਵੀ ਸ਼ਾਮਲ*

*• ਮੁੱਢਲੀਆਂ ਰਿਪੋਰਟਾਂ ਅਨੁਸਾਰ ਕਣਕ ਦੀ ਫਸਲ ਦੇ 1.25 ਲੱਖ ਏਕੜ ਤੋਂ ਵੱਧ ਦੇ Crop Loss in Punjab ਨੁਕਸਾਨ ਦਾ ਅਨੁਮਾਨ*

*• ਅਧਿਕਾਰੀਆਂ ਨੂੰ ਵਿਸ਼ੇਸ਼ ਗਿਰਦਾਵਰੀ ਲਈ ਮਾਲ ਵਿਭਾਗ ਨਾਲ ਤਾਲਮੇਲ ਕਰਨ ਦੇ ਨਿਰਦੇਸ਼*

ਚੰਡੀਗੜ੍ਹ, 7 ਅਪ੍ਰੈਲ:

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. Gurmeet Singh Khuddian ਨੇ ਅੱਜ ਦੱਸਿਆ ਕਿ ਹਾਲ ਹੀ ਵਿੱਚ ਖਰਾਬ ਮੌਸਮ ਕਾਰਨ ਫਸਲਾਂ ਦੇ ਹੋਏ ਨੁਕਸਾਨ Crop Loss due to Rain ਦਾ ਮੁਲਾਂਕਣ ਕਰਨ ਲਈ ਰਾਜ ਦੇ ਸੱਤ ਜ਼ਿਲ੍ਹਿਆਂ ਦੇ ਪ੍ਰਭਾਵਿਤ ਖੇਤਰਾਂ ਵਿੱਚ ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮਾਂ ਨੂੰ ਲਗਾਇਆ ਗਿਆ ਹੈ।

ਇਸ ਸਬੰਧੀ ਵੇਰਵੇ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਕਾਰਜ ‘ਚ ਲਗਾਏ ਗਏ ਇਨ੍ਹਾਂ ਮੁਲਾਜ਼ਮਾਂ ਵਿੱਚ ਗਰੁੱਪ-ਏ ਦੇ 145 ਅਫ਼ਸਰ ਵੀ ਸ਼ਾਮਲ ਹਨ, ਜੋ ਪ੍ਰਭਾਵਿਤ ਜ਼ਿਲ੍ਹਿਆਂ-Amritsar, ਸ੍ਰੀ ਮੁਕਤਸਰ ਸਾਹਿਬ, Fazilka, ਬਠਿੰਡਾ, Mansa, ਫਿਰੋਜ਼ਪੁਰ ਅਤੇ Moga ਵਿੱਚ ਮੁਲਾਂਕਣ ਕਾਰਜਾਂ ਦੀ ਵਿਸ਼ੇਸ਼ ਤੌਰ 'ਤੇ ਨਿਗਰਾਨੀ ਕਰ ਰਹੇ ਹਨ। ਇਨ੍ਹਾਂ ਟੀਮਾਂ ਨੂੰ ਮੁੱਖ ਮੰਤਰੀ Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ 'Special Girdawari' (ਫਸਲਾਂ ਦੇ ਨੁਕਸਾਨ ਦਾ ਮੁਲਾਂਕਣ) ਦੇ ਕੀਤੇ ਗਏ ਐਲਾਨ ਦੇ ਸੁਚਾਰੂ ਅਮਲ ਨੂੰ ਯਕੀਨੀ ਬਣਾਉਣ ਲਈ ਮਾਲ ਵਿਭਾਗ ਨਾਲ ਤਾਲਮੇਲ ਜ਼ਰੀਏ ਕੰਮ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ।

ਇਹ ਕਦਮ ਮੁੱਖ ਮੰਤਰੀ ਵੱਲੋਂ ਖਰਾਬ ਹੋਈ ਫ਼ਸਲ Damaged Crop ਦੀ ਵਿਸ਼ੇਸ਼ ਗਿਰਦਾਵਰੀ ਬਾਰੇ ਕੀਤੇ ਗਏ ਐਲਾਨ ਤੋਂ ਇੱਕ ਦਿਨ ਬਾਅਦ ਚੁੱਕਿਆ ਗਿਆ ਹੈ, ਜੋ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਕਿਸਾਨਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨ ਦੀ ਸੂਬਾ ਸਰਕਾਰ ਦੀ ਤਰਜੀਹ ਨੂੰ ਦਰਸਾਉਂਦਾ ਹੈ।

ਕੁਦਰਤੀ ਆਫ਼ਤ Natural Disaster ਦੇ ਪ੍ਰਭਾਵ ਬਾਰੇ ਦਸਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਢਲੀਆਂ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਹਾਲ ਹੀ ਵਿੱਚ ਪਏ ਮੀਂਹ ਅਤੇ ਗੜੇਮਾਰੀ ਕਾਰਨ ਸੱਤ ਜ਼ਿਲ੍ਹਿਆਂ ਵਿੱਚ 1.25 ਲੱਖ ਏਕੜ ਤੋਂ ਵੱਧ ਰਕਬੇ ਵਿੱਚ ਕਣਕ ਦੀ ਫ਼ਸਲ ਪ੍ਰਭਾਵਿਤ ਹੋਈ ਹੈ।

ਸ. ਖੁੱਡੀਆਂ ਨੇ ਕਿਹਾ,"ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈI”

ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਕੁਦਰਤੀ ਆਫ਼ਤ ਕਾਰਨ ਹੋਏ ਨੁਕਸਾਨ ਦੀ ਭਰਪਾਈ ਨਿਰਧਾਰਤ ਨਿਯਮਾਂ ਅਨੁਸਾਰ ਕੀਤੀ ਜਾਵੇਗੀ । ਡਿਪਟੀ ਕਮਿਸ਼ਨਰਾਂ ਵੱਲੋਂ ਅੰਤਿਮ ਰਿਪੋਰਟਾਂ ਸੌਂਪਣ ਤੋਂ ਬਾਅਦ ਹਰੇਕ ਪ੍ਰਭਾਵਿਤ ਕਿਸਾਨ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲਣਾ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਖੇਤੀਬਾੜੀ ਮੰਤਰੀ ਨੇ ਅੱਜ Sri Muktsar Sahib ਦੇ ਪ੍ਰਭਾਵਿਤ ਖੇਤਾਂ ਦਾ ਦੌਰਾ ਵੀ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਭਾਗ ਮੁਲਾਂਕਣ ਨੂੰ ਸਹੀ ਅਤੇ ਪਾਰਦਰਸ਼ੀ ਢੰਗ ਨਾਲ ਪੂਰਾ ਕਰਨ ਲਈ ਜੰਗੀ ਪੱਧਰ 'ਤੇ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਫੀਲਡ ਅਧਿਕਾਰੀਆਂ ਨੂੰ ਕਿਸਾਨ ਭਾਈਚਾਰੇ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਫ਼ਸਲਾਂ ਨੂੰ ਬਚਾਉਣ ਲਈ ਤਕਨੀਕੀ ਮਾਰਗਦਰਸ਼ਨ ਪ੍ਰਦਾਨ ਕਰਨ ਦੇ ਨਿਰਦੇਸ਼ ਵੀ ਦਿੱਤੇ।


Monday, April 6, 2026

ਡਿਪਟੀ ਕਮਿਸ਼ਨਰ ਫਾਜ਼ਿਲਕਾ ਵੱਲੋਂ ਗੜੇਮਾਰੀ ਨਾਲ ਨੁਕਸਾਨੀ ਫਸਲਾਂ ਦਾ ਕੀਤਾ ਮੁਆਇਨਾ

ਵਿਸ਼ੇਸ਼ ਗਿਰਦਾਵਰੀ ਦੇ ਆਦੇਸ਼

ਕਿਸਾਨਾਂ ਨੂੰ ਮੁਆਵਜ਼ੇ ਦਾ ਭਰੋਸਾ
ਫਾਜ਼ਿਲਕਾ, 6 ਅਪ੍ਰੈਲ
ਡਿਪਟੀ ਕਮਿਸ਼ਨਰ ਫਾਜ਼ਿਲਕਾ Amarpreet Kaur Sandhu ਵੱਲੋਂ ਹਾਲ ਹੀ ਵਿੱਚ ਹੋਈ ਗੜੇਮਾਰੀ ਕਾਰਨ ਨੁਕਸਾਨੀ ਗਈ ਕਣਕ Wheat Crop Loss due to Rain ਦੀ ਫਸਲ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹੇ ਦੇ ਪਾਕਾ ਪਿੰਡ ਤੋ ਇਲਾਵਾਂ ਆਸ ਪਾਸ ਦੇ ਪਿੰਡਾਂ ਦਾ ਦੌਰਾ Field Visit ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਖੇਤਾਂ ਵਿੱਚ ਜਾ ਕੇ ਮੌਕੇ ‘ਤੇ ਨੁਕਸਾਨ ਦੀ ਸਥਿਤੀ ਦਾ ਅੰਦਾਜ਼ਾ ਲਾਇਆ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ।ਇਸ ਮੌਕੇ ਉਨ੍ਹਾਂ ਨਾਲ ਮੁੱਖ ਖੇਤੀਬਾੜੀ ਅਫਸਰ ਸ੍ਰੀਮਤੀ ਹਰਪ੍ਰੀਤਪਾਲ ਕੌਰ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਗੜੇਮਾਰੀ ਨਾਲ ਹੋਏ ਨੁਕਸਾਨ ਦੀ ਪੂਰੀ ਭਰਪਾਈ ਲਈ ਪ੍ਰਸ਼ਾਸਨ ਵੱਲੋਂ Special Girdawari ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਗਿਰਦਾਵਰੀ ਦੀ ਕਾਰਵਾਈ ਤੁਰੰਤ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ ਤਾਂ ਜੋ ਪ੍ਰਭਾਵਿਤ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਮੁਆਵਜ਼ਾ ਮੁਹੱਈਆ ਕਰਵਾਇਆ ਜਾ ਸਕੇ।
ਉਨ੍ਹਾਂ ਨੇ ਦੱਸਿਆ ਕਿ ਟੀਮਾਂ ਵੱਲੋਂ ਹਰ ਪਿੰਡ ਵਿੱਚ ਜਾ ਕੇ ਨੁਕਸਾਨ ਦੀ ਵਿਸਥਾਰਪੂਰਵਕ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ ਅਤੇ ਇਸ ਦੇ ਆਧਾਰ ‘ਤੇ ਸਰਕਾਰ ਵੱਲੋਂ ਨਿਯਮਾਂ ਅਨੁਸਾਰ ਮੁਆਵਜ਼ਾ ਜਾਰੀ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਕਿਸੇ ਵੀ ਪ੍ਰਭਾਵਿਤ ਕਿਸਾਨ ਨਾਲ ਅਨਿਆਇ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਹਰ ਯੋਗ ਕਿਸਾਨ ਤੱਕ ਮਦਦ ਪਹੁੰਚੇਗੀ।
ਇਸ ਮੌਕੇ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪ੍ਰਸ਼ਾਸਨ ਵੱਲੋਂ ਤੁਰੰਤ ਮੌਕੇ ‘ਤੇ ਪਹੁੰਚ ਕੇ ਉਨ੍ਹਾਂ ਦੀ ਸਮੱਸਿਆ ਨੂੰ ਸਮਝਣਾ ਅਤੇ ਗਿਰਦਾਵਰੀ ਦੇ ਆਦੇਸ਼ ਜਾਰੀ ਕਰਨਾ ਇੱਕ ਸਿਰਾਹਣਯੋਗ ਕਦਮ ਹੈ। ਉਨ੍ਹਾਂ ਨੇ ਆਸ ਜਤਾਈ ਕਿ ਸਰਕਾਰ ਵੱਲੋਂ ਜਲਦ ਮੁਆਵਜ਼ਾ ਮਿਲੇਗਾ ਜਿਸ ਨਾਲ ਉਹ ਆਪਣੇ ਨੁਕਸਾਨ ਤੋਂ ਉਭਰ ਸਕਣਗੇ।
ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਗਿਰਦਾਵਰੀ ਟੀਮਾਂ ਨਾਲ ਸਹਿਯੋਗ ਕਰਨ ਅਤੇ ਸਹੀ ਜਾਣਕਾਰੀ ਮੁਹੱਈਆ ਕਰਵਾਉਣ ਤਾਂ ਜੋ ਨੁਕਸਾਨ ਦਾ ਸਹੀ ਅੰਦਾਜ਼ਾ ਲਗਾ ਕੇ ਉਨ੍ਹਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾ ਸਕੇ।

ਜ਼ਿਲ੍ਹਾ ਫਾਜ਼ਿਲਕਾ ਵਿੱਚ ਖ਼ਾਸ ਗਿਰਦਾਵਰੀ ਦੇ ਹੁਕਮ ਜਾਰੀ – ਨੁਕਸਾਨ ਦੀ ਜਾਂਚ ਉਪਰੰਤ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ, ਡਿਪਟੀ ਕਮਿਸ਼ਨਰ

ਫਾਜ਼ਿਲਕਾ  06 ਅਪ੍ਰੈਲ

ਹਾਲ ਹੀ ਵਿੱਚ ਹੋਈ ਅਚਾਨਕ ਬਾਰਿਸ਼ Rain ਕਾਰਨ ਕਣਕ ਦੀ ਫਸਲ ਨੂੰ ਹੋਏ ਨੁਕਸਾਨ Wheat Crop Loss ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੂੰ ਸਰਕਾਰ ਵੱਲੋਂ ਖ਼ਾਸ Girdawari ਕਰਨ ਦੇ ਹੁਕਮ ਪ੍ਰਾਪਤ ਹੋਏ ਹਨ।
ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ Special Girdawari ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਜਿਸਦਾ ਮੁੱਖ ਉਦੇਸ਼ ਮੌਕੇ ‘ਤੇ ਜਾ ਕੇ ਫਸਲ ਦੇ ਨੁਕਸਾਨ ਦੀ ਅਸਲ ਸਥਿਤੀ ਦਾ ਅੰਦਾਜ਼ਾ ਲਗਾਉਣਾ ਹੈ।
ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੀਆਂ ਟੀਮਾਂ ਖੇਤਾਂ ਵਿੱਚ ਪਹੁੰਚ ਕੇ ਵਿਸਥਾਰ ਨਾਲ ਨੁਕਸਾਨ ਦੀ ਰਿਪੋਰਟ Crop Loss Report ਤਿਆਰ ਕਰ ਰਹੀਆਂ ਹਨ, ਤਾਂ ਜੋ ਪ੍ਰਭਾਵਿਤ ਕਿਸਾਨਾਂ ਦੀ ਸਹੀ ਪਛਾਣ ਕੀਤੀ ਜਾ ਸਕੇ। ਗਿਰਦਾਵਰੀ ਦੀ ਪ੍ਰਕਿਰਿਆ ਪੂਰੀ ਹੋਣ ਉਪਰੰਤ ਸਰਕਾਰ ਨੂੰ ਰਿਪੋਰਟ ਭੇਜੀ ਜਾਵੇਗੀ ਅਤੇ ਨਿਯਮਾਂ ਅਨੁਸਾਰ ਪ੍ਰਭਾਵਿਤ ਕਿਸਾਨਾਂ ਨੂੰ ਯੋਗ ਮੁਆਵਜ਼ਾ ਮੁਹੱਈਆ ਕਰਵਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਕਿਸੇ ਵੀ ਪ੍ਰਭਾਵਿਤ ਕਿਸਾਨ ਨੂੰ ਨਿਆਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਿਰਦਾਵਰੀ ਦਾ ਕੰਮ ਪੂਰੀ ਪਾਰਦਰਸ਼ਤਾ ਅਤੇ ਤੁਰੰਤ ਅਧਾਰ ‘ਤੇ ਮੁਕੰਮਲ ਕੀਤਾ ਜਾਵੇ।

Friday, April 3, 2026

ਖੇਤੀਬਾੜੀ ਮੰਤਰੀ ਨੇ ਪਿੰਡ ਚੰਨੂ ਵਿਖੇ ਹੋਏ ਫਸਲਾਂ ਦੇ ਨੁਕਸਾਨ ਦਾ ਲਿਆ ਜਾਇਜ਼ਾ

ਅਧਿਕਾਰੀਆਂ ਨੂੰ ਤੁਰੰਤ ਸਪੈਸ਼ਲ ਗਿਰਦਾਵਰੀ ਕਰਵਾਉਣ ਦੀਆਂ ਹਦਾਇਤਾਂ ਜਾਰੀ
ਲੰਬੀ/ਸ੍ਰੀ ਮੁਕਤਸਰ ਸਾਹਿਬ, 03 ਅਪ੍ਰੈਲ
ਪਿਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ Hailstrom ਕਾਰਨ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਸੰਭਵ ਮੱਦਦ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੰਤਰੀ Gurmeet Singh Khuddian ਨੇ ਲੰਬੀ ਹਲਕੇ ਦੇ ਪਿੰਡ ਚੰਨੂ ਵਿਖੇ ਫਸਲਾਂ ਦੇ ਹੋਏ ਨੁਕਸਾਨ Crop Loss Assesment ਦਾ ਜਾਇਜ਼ਾ ਲੈਣ ਦੌਰਾਨ ਕੀਤਾ।
ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਬਿਨ੍ਹਾਂ ਕਿਸੇ ਦੇਰੀ ਤੋਂ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਨਾਲ ਹੋਏ ਫ਼ਸਲਾਂ ਦੇ ਨੁਕਸਾਨ ਦੀ ਤੁਰੰਤ ਸਪੈਸ਼ਲ ਗਿਰਦਾਵਰੀ Special Girdawari ਕਰਵਾਈ ਜਾਵੇ ਤਾਂ ਜੋ ਸਮੇਂ ਸਿਰ ਕਿਸਾਨਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹੋਏ ਇਸ ਨੁਕਸਾਨ ਨੂੰ ਲੈ ਕੇ ਪੂਰੀ ਤਰ੍ਹਾਂ ਫਿਕਰਮੰਦ ਹੈ ਅਤੇ ਜਲਦ ਹੀ ਗਿਰਦਾਵਰੀ ਦਾ ਕੰਮ ਮੁਕੰਮਲ ਕਰਵਾਕੇ ਕਿਸਾਨਾਂ ਨੂੰ ਢੁੱਕਵਾਂ ਮੁਆਵਜਾ ਦਿੱਤਾ ਜਾਵੇਗਾ।
ਇਸ ਮੌਕੇ ਤਹਿਸੀਲਦਾਰ ਰੁਪਿੰਦਰ ਕੌਰ, ਪਟਵਾਰੀ ਪਰਮਿੰਦਰ ਸਿੰਘ, ਅਮਨਦੀਪ ਅਮਨਾ, ਰਾਜਾ ਸਿੰਘ ਚੰਨੂੰ, ਕਿਰਨਪਾਲ ਸਿੰਘ, ਜਸਕਰਨ ਸਿੰਘ ਜੱਸਾ, ਗੁਰਜੀਤ ਸਿੰਘ, ਡਾ.ਬਲਜਿੰਦਰ ਸਿੰਘ, ਗੁਰਸੇਵਕ ਸਿੰਘ ਹਾਜ਼ਰ ਸਨ।

ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਦੇ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ

ਫ਼ਸਲਾਂ ਦੇ ਨੁਕਸਾਨ ਦਾ ਲਿਆ ਜਾਇਜ਼ਾ

ਸਰਦੂਲਗੜ੍ਹ, 3 ਅਪ੍ਰੈਲ:

ਵਿਧਾਨ ਸਭਾ ਹਲਕਾ ਸਰਦੂਲਗੜ੍ਹ Sardulgarh ਦੇ ਵਿਧਾਇਕ MLA ਗੁਰਪ੍ਰੀਤ ਸਿੰਘ ਬਣਾਂਵਾਲੀ Gurpreet Singh Bannawali ਵੱਲੋਂ ਅੱਜ ਹਲਕੇ ਦੇ ਉਨ੍ਹਾਂ ਪਿੰਡਾਂ ਦਾ ਦੌਰਾ ਕੀਤਾ ਗਿਆ, ਜਿੱਥੇ ਪਿਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਅਤੇ ਭਾਰੀ ਗੜੇਮਾਰੀ Hailstrom ਨੇ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ Crop Loss ਕੀਤਾ ਹੈ। ਇਸ ਦੌਰੇ ਦੌਰਾਨ ਉਨ੍ਹਾਂ ਦੇ ਨਾਲ ਐਸ.ਡੀ.ਐਮ. ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਖੇਤੀਬਾੜੀ ਵਿਕਾਸ ਅਫਸਰ ਸੁਲੇਖ ਅਮਨ ਅਤੇ ਗੁਰਿੰਦਰਜੀਤ ਸਿੰਘ, ਬਾਗਬਾਨੀ ਵਿਭਾਗ ਦੇ ਮੁਖੀ ਵਿਪੇਸ਼ ਅਤੇ ਸਬੰਧਤ ਪਿੰਡਾਂ ਦੇ ਪਟਵਾਰੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

ਵਿਧਾਇਕ ਬਣਾਂਵਾਲੀ ਨੇ ਪਿੰਡ ਟਿੱਬੀ ਹਰੀ ਸਿੰਘ, ਮੀਰਪੁਰ ਖੁਰਦ, ਸਰਦੂਲੇ ਵਾਲਾ, ਕਾਹਨੇ ਵਾਲਾ, ਭੂੰਦੜ, ਰੁੜਕੀ, ਝੰਡਾ ਕਲਾਂ ਤੇ ਝੰਡਾ ਖੁਰਦ ਆਦਿ ਦੇ ਖੇਤਾਂ ਵਿੱਚ ਜਾ ਕੇ ਗੜੇਮਾਰੀ ਕਾਰਨ ਪ੍ਰਭਾਵਿਤ ਹੋਈਆਂ ਫ਼ਸਲਾਂ ਦੀ ਜ਼ਮੀਨੀ ਸਥਿਤੀ ਦੇਖੀ। ਮੌਕੇ 'ਤੇ ਮੌਜੂਦ ਕਿਸਾਨਾਂ ਨੇ ਦੱਸਿਆ ਕਿ ਪੱਕਣ ਦੇ ਨੇੜੇ ਪਹੁੰਚੀ ਫ਼ਸਲ ਕੁਦਰਤੀ ਕਹਿਰ ਕਾਰਨ ਬਰਬਾਦ ਹੋ ਗਈ ਹੈ, ਜਿਸ ਨਾਲ ਉਨ੍ਹਾਂ  ਦਾ ਵਿੱਤੀ ਨੁਕਸਾਨ ਹੋਇਆ ਹੈ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਵਿਸ਼ੇਸ਼ ਗਿਰਦਾਵਰੀ Girdawari ਕਰਵਾ ਕੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।

ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਮੌਕੇ 'ਤੇ ਮੌਜੂਦ ਐਸ.ਡੀ.ਐਮ.,  ਖੇਤੀਬਾੜੀ ਤੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ Crop Loss Report ਰਿਪੋਰਟ ਬਿਨਾਂ ਕਿਸੇ ਦੇਰੀ ਦੇ ਤਿਆਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਆਪਣੀ ਸਰਕਾਰ ਹੈ। ਕੁਦਰਤ ਦੀ ਮਾਰ ਕਾਰਨ ਕਿਸਾਨਾਂ ਦਾ ਜੋ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਲਈ ਅਸੀਂ ਵਚਨਬੱਧ ਹਾਂ। ਉਹਨਾਂ ਕਿਹਾ ਕਿ ਉਹ ਮੁੱਖ ਮੰਤਰੀ Bhagwant Singh Mann ਦੇ ਧਿਆਨ ਵਿੱਚ ਇਹ ਸਾਰਾ ਮਾਮਲਾ ਲਿਆਉਣਗੇ ਤਾਂ ਜੋ ਗਿਰਦਾਵਰੀ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਹੋ ਸਕਣ।

ਵਿਧਾਇਕ ਨੇ ਕਿਸਾਨਾਂ ਨੂੰ  ਹੌਸਲਾ ਦਿੰਦਿਆਂ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ।

Wednesday, April 1, 2026

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਮਲੋਟ/ਸ੍ਰੀ ਮੁਕਤਸਰ ਸਾਹਿਬ, 02 ਅਪ੍ਰੈਲ

ਪੰਜਾਬ ਦੇ ਕੈਬਨਿਟ ਮੰਤਰੀ Dr. Baljit Kaur ਵੱਲੋਂ ਮਲੋਟ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਭਾਰੀ ਗੜ੍ਹੇਮਾਰੀ ਕਾਰਣ ਹੋਏ ਨੁਕਸਾਨ Damage caused by hailstorm ਦਾ ਮੌਕੇ ‘ਤੇ ਜਾਇਜ਼ਾ ਲਿਆ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਨੇ ਪਿੰਡ ਲੱਖੇਵਾਲੀ, ਲੱਕੜਵਾਲਾ, ਸ਼ੇਰੇਆਲਾ, ਨੰਦਗੜ੍ਹ, ਗੰਧੜ੍ਹ, ਭੁਲੇਰੀਆਂ ਅਤੇ ਭਾਗਸਰ ਵਿਖੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਜਾਇਜ਼ਾ ਲਿਆ।

ਕੈਬਨਿਟ ਮੰਤਰੀ ਨੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਤੁਰੰਤ ਗਿਰਦਾਵਰੀ Girdawari ਕਰਨ ਦੇ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਜਲਦ ਤੋਂ ਜਲਦ ਬਣਦਾ ਮੁਆਵਜ਼ਾ Crop Loss Compensation ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਨੇ ਕਿਸਾਨ ਭਰਾਵਾਂ ਵੱਲੋਂ ਪਹਿਲਾਂ ਦੇ ਬਕਾਇਆ ਮੁਆਵਜ਼ੇ ਸੰਬੰਧੀ ਉਠਾਈ ਗਈ ਮੰਗ ਨੂੰ ਵੀ ਗੰਭੀਰਤਾ ਨਾਲ ਲੈਂਦਿਆਂ ਉਸਦੀ ਪੈਰਵਾਈ ਕਰਨ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਇਸ ਸਬੰਧੀ ਰਿਪੋਰਟ ਅਗਲੇ ਦਿਨਾਂ ਵਿੱਚ ਪ੍ਰਾਪਤ ਹੋ ਜਾਵੇਗੀ।
ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜੀ ਹੈ ਅਤੇ ਹਰ ਸੰਭਵ ਮਦਦ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਰ ਇਕ ਪੀੜ੍ਹਤ ਪਰਿਵਾਰ ਦੀ ਸਹਾਇਤਾ ਕਰਨ ਲਈ ਸਰਕਾਰ ਵਚਨਬੱਧ ਹੈ।

ਇਸ ਮੌਕੇ ਜਸ਼ਨ ਬਰਾੜ ਚੇਅਰਮੈਨ ਮਾਰਕਿਟ ਕਮੇਟੀ ਮਲੋਟ, ਚੇਅਰਮੈਨ ਕੋਪਰੇਟਿਵ ਬੈਂਕ ਸਿਮਰਜੀਤ ਬਰਾੜ, ਪੀ.ਏ ਅਰਸ਼ ਸਿੱਧੂ, ਪੀ.ਏ ਛਿੰਦਰ ਪਾਲ ਸਿੰਘ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।