Showing posts with label DSR. Show all posts
Showing posts with label DSR. Show all posts

Saturday, June 25, 2022

1500 ਰੁਪਏ ਪ੍ਰਤੀ ਏਕੜ ਸਰਕਾਰੀ ਸਹਾਇਤਾ ਲਈ 30 ਜੂਨ ਤੋਂ ਪਹਿਲਾਂ ਪਹਿਲਾਂ ਕਰੋ ਇਹ ਕੰਮ

 ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਸਰਕਾਰੀ ਸਹਾਇਤਾ ਲੈਣ ਲਈ ਆਨਲਾਈਨ ਰਜਿਸਟੇ੍ਰਸ਼ਨ 30 ਜੂਨ ਤੋਂ ਪਹਿਲਾਂ ਪਹਿਲਾਂ ਕਰਵਾਉਣ

ਫਾਜ਼ਿਲਕਾ 25 ਜੂਨ


ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਕੀਤੀ ਅਪੀਲ ਅਤੇ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਦੀ ਸਹਾਇਤਾ ਰਾਸ਼ੀ ਦੇਣ ਦੇ ਕੀਤੇ ਐਲਾਣ ਤੋਂ ਬਾਅਦ ਵੱਡੀ ਗਿਣਤੀ ਵਿਚ ਕਿਸਾਨ ਵੀਰ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਹਨ। ਪਰ ਸਾਰੇ ਕਿਸਾਨ ਆਪਣੀ ਬਿਜਾਈ ਸਬੰਧੀ ਜਾਣਕਾਰੀ ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵੱਲੋਂ ਸ਼ੁਰੂ ਕੀਤੇ ਪੋਰਟਲ ਤੇ ਅਪਲੋਡ ਨਹੀਂ ਕਰ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਸਬਸਿਡੀ ਲੈਣ ਵਿਚ ਦਿੱਕਤ ਆਵੇਗੀ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਫਾਜਿ਼ਲਕਾ ਸ: ਰੇਸਮ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਆਪਣੇ ਵੇਰਵੇ ਵਿਭਾਗ ਵੱਲੋਂ ਦਿੱਤੇ ਪੋਰਟਲ https://agrimachinerypb.com/home/DSR22 ਤੇ 30 ਜ਼ੂਨ 2022 ਤੋਂ ਪਹਿਲਾਂ ਪਹਿਲਾਂ ਜਰੂਰ ਕਰਵਾ ਦੇਣ। ਉਨ੍ਹਾਂ ਨੇ ਕਿਹਾ ਕਿ ਸਬਸਿਡੀ ਸਕੀਮ ਦਾ ਲਾਭ ਲੈਣ ਲਈ ਇਹ ਵੇਰਵੇ ਆਨਲਾਈਨ ਪੋਰਟਲ ਤੇ ਕਰਵਾਉਣੇ ਲਾਜ਼ਮੀ ਹਨ।ਕਿਸਾਨਾਂ ਵੱਲੋਂ ਦਿੱਤੇ ਵੇਰਵੇ ਅਨੁਸਾਰ ਹੀ ਵਿਭਾਗ ਵੱਲੋਂ ਨਾਮਜਦ ਅਧਿਕਾਰੀ ਇੰਨ੍ਹਾਂ ਵੇਰਵਿਆਂ ਨੂੰ ਤਸਦੀਕ ਕਰਨ ਲਈ ਖੇਤਾਂ ਦਾ ਦੌਰਾ ਕਰਣਗੇ।
ਉਨ੍ਹਾਂ ਨੇ ਇਸ ਪੋਰਟਲ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪੋਰਟਲ ਤੇ ਕਾਸ਼ਤਕਾਰ ਕਿਸਾਨ ਦੀ ਨਿਜੀ ਅਤੇ ਬੈਂਕ ਸਬੰਧੀ ਜਾਣਕਾਰੀ ਅਨਾਜ ਖਰੀਦ / ਈ-ਮੰਡੀਕਰਨ ਪੋਰਟਲ ਵਿੱਚ ਕੀਤੀ ਰਜਿਸਟ੍ਰੇਸ਼ਨ ਅਨੁਸਾਰ ਹੀ ਵਿਖਾਈ ਜਾ ਰਹੀ ਹੈ।ਕਿਸਾਨ ਵੱਲੋਂ ਸਿਰਫ ਆਪਣੀ ਸਿੱਧੀ ਬਿਜਾਈ ਅਧੀਨ ਜਮੀਨ ਸਬੰਧੀ ਵੇਰਵਾ ਹੀ ਦਿੱਤਾ ਜਾਣਾ ਹੈ। ਉਦਾਹਰਣ ਲਈ  ਕਿਸਾਨ ਵੱਲੋਂ ਜਮੀਨ ਦਾ ਜ਼ਿਲ੍ਹਾ / ਤਹਿਸੀਲ-ਸਬ ਤਹਿਸੀਲ / ਪਿੰਡ / ਖੇਵਟ ਨੰਬਰ / ਖਸਰਾ ਨੰਬਰ ਅਤੇ ਸਿੱਧੀ ਬਿਜਾਈ ਅਧੀਨ ਰਕਬੇ ਦੀ ਜਾਣਕਾਰੀ (ਕਨਾਲ । ਮਰਲਾ ਜਾਂ ਬਿਗਾ ਵਿਸਵਾ ਵਿੱਚ)।ਕਾਸ਼ਤਕਾਰ ਕਿਸਾਨ ਆਪਣੀ ਦਿੱਤੀ ਗਈ ਜਾਨਕਾਰੀ ਵਿੱਚ 30 ਜੂਨ 2022 ਤਕ ਐਡਿਟ/ਤਬਦੀਲੀ ਕਰ ਸਕਦਾ ਹੈ।ਝੋਨੇ ਦੀ ਸਿੱਧੀ ਬਿਜਾਈ ਦੀ ਦਿੱਤੀ ਗਈ ਜਾਣਕਾਰੀ ਨੂੰ ਮੋਕੇ ਤੇ ਵਿਭਾਗ ਵਲੋਂ ਨਿਯੁਕਤ ਕਿੱਤੇ ਗਏ ਅਧਿਕਾਰੀ ਵਲੋਂ ਤਸਦੀਕ ਕੀਤੀ ਜਾਵੇਗੀ।ਇਹ ਪ੍ਰਮਾਣਿਤ ਕੀਤਾ ਜਾਵੇ ਕਿ ਦਿਤੀ ਗਈ ਜਾਣਕਾਰੀ ਸਹੀ ਵਾ ਦਰੁਸਤ ਹੈ।ਝੋਨੇ ਦੀਆ ਪੀ.ਆਰ /ਹੋਰ ਕਿਸਮਾਂ 20 ਤੋਂ 28 ਜੂਨ 2022 ਅਤੇ ਬਾਸਮਤੀ ਕਿਸਮਾਂ 10 ਤੋਂ 15 ਜੁਲਾਈ 2022 ਤੱਕ ਕੀਤੀ ਜਾਵੇਗੀ।  
ਮੁੱਖ ਖੇਤੀਬਾੜੀ ਅਫ਼ਸਰ ਰੇਸਮ ਸਿੰਘ ਨੇ ਇਸ ਸਬੰਧੀ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਨ੍ਹਾਂ ਦੇਰੀ ਆਪਣੀ ਰਜਿਸਟੇ੍ਰਸ਼ਨ 30 ਜ਼ੂਨ ਤੋਂ ਪਹਿਲਾਂ ਪਹਿਲਾਂ ਲਾਜਮੀ ਤੌਰ ਤੇ ਕਰਵਾ ਲੈਣ ਤਾਂਹੀ ਉਨ੍ਹਾਂ ਨੂੰ ਇਸ ਸਕੀਮ ਦਾ ਲਾਭ ਮਿਲ ਸਕੇਗਾ।
DSR, Direct Sowing of Rice, Subsidy for farmers, Bhagwant Mann, Punjab Government's scheme, #Fazilka, 

ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...