Showing posts with label Dairy Development Department. Show all posts
Showing posts with label Dairy Development Department. Show all posts

Saturday, April 4, 2026

ਡੇਅਰੀ ਵਿਭਾਗ ਨੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਲੁਧਿਆਣਾ, 4 ਅਪ੍ਰੈਲ 

ਡੇਅਰੀ ਵਿਕਾਸ ਵਿਭਾਗ Dairy Development Department ਵਲੋਂ ਚਲਾਏ ਜਾ ਰਹੇ 2 ਹਫਤੇ ਦੀ ਡੇਅਰੀ ਸਿਖਲਾਈ ਕੋਰਸ Dairy Training Course ਦੇ ਸਮਾਪਤ ਹੋਣ ਤੋਂ ਬਾਅਦ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਬੀਜਾ ਵਿਖੇ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ।

ਸੀਨੀਅਰ ਕਾਰਜਕਾਰੀ ਅਫਸਰ-ਕਮ-ਇੰਚਾਰਜ ਡੇਅਰੀ ਸਿਖਲਾਈ ਕੇਂਦਰ, ਬੀਜਾ ਦਲਬੀਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਪੰਜਾਬ ਦੇ ਕੈਬਨਿਟ ਮੰਤਰੀ Gurmeet Singh Khuddian ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਵਰਿਆਮ ਸਿੰਘ ਗਿੱਲ ਦੀ ਯੋਗ ਅਗਵਾਈ ਹੇਠ ਵਿਭਾਗ ਵਲੋਂ ਸਿਖਿਆਰਥੀਆਂ ਲਈ ਚਲਾਏ ਜਾ ਰਹੇ 2 ਹਫਤੇ ਦੇ ਡੇਅਰੀ ਸਿਖਲਾਈ ਕੋਰਸ ਦਾ ਸਮਾਪਨ 28 ਮਾਰਚ 2026 ਨੂੰ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਕੋਰਸ ਮੁਕੰਮਲ ਹੋਣ ਤੋਂ ਬਾਅਦ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ ਵਿਖੇ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ।

ਇਸ ਮੌਕੇ ਉਨ੍ਹਾਂ ਭਾਗ ਲੈਣ ਵਾਲੇ ਸਿਖਿਆਰਥੀਆਂ ਨੂੰ ਵਿਭਾਗੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਜਨਰਲ ਜਾਤੀ ਨੂੰ 25 ਪ੍ਰਤੀਸਤ ਅਤੇ ਅਨੁਸੂਚਿਤ ਜਾਤੀ ਦੇ ਸਿਖਿਆਰਥੀ ਨੂੰ 33 ਪ੍ਰਤੀਸਤ ਸਬਸਿਡੀ ਦਿਵਾਈ ਜਾਵੇਗੀ। ਉਨ੍ਹਾਂ ਇਲਾਕੇ ਦੇ ਬੇਰੋਜਗਾਰ ਮੁੰਡੇ-ਕੁੜੀਆਂ ਨੂੰ ਵੀ ਡੇਅਰੀ ਵਿਕਾਸ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।

ਸੀਨੀਅਰ ਕਾਰਜਕਾਰੀ ਅਫਸਰ-ਕਮ-ਇੰਚਾਰਜ ਡੇਅਰੀ ਸਿਖਲਾਈ ਕੇਂਦਰ, ਬੀਜਾ ਦਲਬੀਰ ਕੁਮਾਰ ਨੇ ਦੱਸਿਆ ਕਿ ਦੁੱਧ ਖਪਤਕਾਰਾਂ ਨੂੰ ਜਾਗਰੂਕ ਕਰਨ ਲਈ ਵਿਭਾਗ ਵਲੋਂ ਸ਼ਹਿਰਾਂ ਵਿੱਚ ਮੋਬਾਇਲ ਵੈਨ ਰਾਹੀ ਕੈਂਪ ਵੀ ਲਗਾਏ ਜਾ ਰਹੇ ਹਨ।

ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 81461-00543 ਜਾਂ 01628-299322 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਹਰਵਿੰਦਰ ਸਿੰਘ ਕਲਰਕ, ਹਰਿੰਦਰ ਸਿੰਘ ਸਟੈਨੋ-ਟਾਈਪਿਸਟ ਵੀ ਹਾਜ਼ਰ ਸਨ।

Monday, March 9, 2026

2 ਹਫਤੇ ਡੇਅਰੀ ਸਿਖਲਾਈ ਕੋਰਸ 16 ਮਾਰਚ ਤੋਂ

ਹੁਸ਼ਿਆਰਪੁਰ, 9 ਮਾਰਚ :

            ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਪੰਜਾਬ ਮੰਤਰੀ Gurmeet Singh Khuddian ਦੀ ਅਗਵਾਈ ਵਿੱਚ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਵਰਿਆਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੇਅਰੀ ਵਿਕਾਸ ਵਿਭਾਗ Dairy Development Department, ਪੰਜਾਬ ਵਲੋਂ 2 ਹਫ਼ਤੇ ਮੁਫ਼ਤ ਡੇਅਰੀ ਸਿਖਲਾਈ ਕੋਰਸ Dairy Farming Training Course 16 ਮਾਰਚ ਤੋਂ ਡੇਅਰੀ ਸਿਖਲਾਈ ਕੇਂਦਰ Dairy Training Center, ਫਗਵਾੜਾ Fagwara ਵਿਖੇ ਚਲਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਹਰਵੰਤ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ- ਰਖਾਅ, ਖਾਧ ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ 


ਕੋਣ ਲੈ ਸਕਦਾ ਹੈ ਸਿਖਲਾਈ


ਇਸ ਸਬੰਧੀ ਕੋਈ ਵੀ  ਵਿਅਕਤੀ (ਮਰਦ/ਔਰਤ) ਜਿਨ੍ਹਾ ਦੀ ਉਮਰ 18 ਤੋਂ 55 ਸਾਲ ਦੇ ਵਿੱਚ ਹੋਵੇ, ਪੰਜਵੀਂ ਪਾਸ ਹੋਵੇ, ਪੇਂਡੂ ਪਿਛੋਕੜ ਨਾਲ ਸਬੰਧ ਰੱਖਦਾ ਹੋਵੇ 14 ਮਾਰਚ ਤੱਕ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਮਿੰਨੀ ਸਕੱਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ ਆਪਣਾ ਅਧਾਰ ਕਾਰਡ, ਯੋਗਤਾ ਸਰਟੀਫਿਕੇਟ, ਅਨੁਸੂਚਿਤ ਜਾਤੀ ਸਰਟੀਫਿਕੇਟ ਲੈ ਕੇ ਫਾਰਮ ਭਰ ਸਕਦੇ ਹਨ। ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਦੀ ਫੀਸ ਟ੍ਰੇਨਿੰਗ ਪੂਰੀ ਕਰਨ ਉਪਰੰਤ ਵਾਪਸ ਕਰ ਦਿੱਤੀ ਜਾਵੇਗੀ। ਸਿਖਲਾਈ ਪ੍ਰਾਪਤ ਉਮੀਦਵਾਰਾਂ ਨੂੰ 2,5,10 ਦੁਧਾਰੂ ਪਸ਼ੂਆਂ ਦੀ ਖਰੀਦ ਤੇ ਜਨਰਲ ਜਾਤੀ ਨੂੰ 25 ਫੀਸਦੀ ਅਤੇ ਅਨੁਸੂਚਿਤ ਜਾਤੀ ਨੂੰ 33 ਫੀਸਦੀ  ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਫੋਨ ਨੰਬਰ 01882-220025,9872277136 ਤੇ ਸੰਪਰਕ ਕੀਤਾ ਜਾ ਸਕਦਾ ਹੈ।