Showing posts with label Dairy Training Course. Show all posts
Showing posts with label Dairy Training Course. Show all posts

Wednesday, March 11, 2026

ਪੇਂਡ ਬੇਰੁਜ਼ਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 16 ਮਾਰਚ ਤੋਂ ਸ਼ੁਰੂ ਹੋਵੇਗਾ

ਗੁਰਦਾਸਪੁਰ 11 ਮਾਰਚ  

ਬਰਜਿੰਦਰ ਸਿੰਘ ਡੇਅਰੀ ਇੰਸਪੈਕਟਰ ਗੁਰਦਾਸਪੁਰ ਨੇ ਦੱਸਿਆ ਕਿ ਡੇਅਰੀ ਫਾਰਮਰਾਂ Dairy Farmers ਲਈ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ Dairy Training Course 16 ਮਾਰਚ ਤੋਂ 27 ਮਾਰਚ (2 ਹਫਤੇ) ਡੇਅਰੀ ਸਿਖਲਾਈ ਕੇਂਦਰ ਵੇਰਕਾ Dairy Training Center Verka, ਜ਼ਿਲ੍ਹਾ ਅੰਮ੍ਰਿਤਸਰ Amritsar ਵਿਖੇ ਚਲਾਇਆ ਜਾਣਾ ਹੈ। ਜ਼ਿਲ੍ਹਾ ਗੁਰਦਾਸਪੁਰ Gurdaspur ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੋਜਵਾਨ ਲੜਕੇ ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ Dairy Training Course ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰ 508 ਵਿਖੇ ਮਿਤੀ 16 ਮਾਰਚ ਤੱਕ ਅਰਜੀਆਂ ਦੇ ਸਕਦੇ ਹਨ।

ਉਨ੍ਹਾਂ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ Dairy Training Course ਮਿਤੀ 16 ਮਾਰਚ ਤੋਂ ਡੇਅਰੀ ਸਿਖਲਾਈ ਤੇ ਵਿਸਥਾਰ ਕੇਦਰ, ਵੇਰਕਾ ਜਿਲਾ ਅੰਮ੍ਰਿਤਸਰ ਵਿਖੇ ਕਰਵਾਈ ਜਾਣੀ ਹੈ। ਇਸ Dairy Training Course ਸਿਖਲਾਈ ਕੋਰਸ ਵਿੱਚ ਜਿਲਾ ਗੁਰਦਾਸਪੁਰ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ ਲੜਕੀਆਂ ਜੋ ਘੱਟੋ ਘੱਟ 5 ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ,ਪੇਂਡੂ ਖੇਤਰ ਨਾਲ ਸਬੰਧਤ ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।

Dairy Training Course ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ ਵੱਖ ਬੈਂਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਪ੍ਰਤੀਤ ਜਨਰਲ ਅਤੇ 33 ਪ੍ਰਤੀਸ਼ਤ ਅਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ

ਚਾਹਵਾਨ ਲੜਕੇ ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ,ਗੁਰਦਾਸਪੁਰ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਫੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ। ਚੁਣੇ ਹੋਏ ਸਿਖਿਆਰਥੀ ਜਨਰਲ ਕੈਟਾਗਰੀ ਲਈ ਫੀਸ 1000 ਰੁਪਏ ਅਤੇ ਅ:ਜਾਤੀ ਲਈ 750 ਰੁਪਏ ਫੀਸ ਹੋਵੇਗੀ ਅਤੇ ਅ:ਜਾਤੀ ਦੀ ਫੀਸ ਰਿਫੰਡ ਹੋ ਜਾਵੇਗੀ ।

Monday, February 16, 2026

ਡੇਅਰੀ ਉੱਦਮ ਸਿਖ਼ਲਾਈ ਕੋਰਸ 23 ਫਰਵਰੀ ਤੋਂ

20 ਫਰਵਰੀ ਤੱਕ ਹਾਸਿਲ ਕੀਤੇ ਜਾ ਸਕਦੇ ਨੇ ਪ੍ਰਾਸਪੈਕਟ

ਏਆਈ ਨਾਲ ਬਣਾਈ ਗਈ 
ਸੰਕੇਤਕ ਤਸਵੀਰ

ਜਲੰਧਰ, 16 ਫਰਵਰੀ :  ਡਿਪਟੀ ਡਾਇਰੈਕਟਰ, ਡੇਅਰੀ ਕਸ਼ਮੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਵਿਭਾਗ Punjab Dairy Development Board ਵੱਲੋਂ ਚਾਰ ਹਫ਼ਤੇ ਦਾ ਡੇਅਰੀ ਉੱਦਮ ਸਿਖ਼ਲਾਈ ਕੋਰਸ Dairy Training Course  23 ਫਰਵਰੀ 2026 ਤੋਂ ਡੇਅਰੀ ਸਿਖ਼ਲਾਈ ਕੇਂਦਰ ਫਗਵਾੜਾ Dairy Training Center Phagwara ਵਿਖੇ ਸ਼ੁਰੂ ਹੋਣ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੇਂਡੂ ਖੇਤਰ ਨਾਲ ਸਬੰਧਤ ਚਾਹਵਾਨ ਡੇਅਰੀ ਫਾਰਮਰ Dairy Farmer, ਜਿਨ੍ਹਾਂ ਦੀ ਉਮਰ 18 ਤੋਂ 55 ਸਾਲ ਦੇ ਦਰਮਿਆਨ ਹੋਵੇ ਤੇ ਘੱਟੋ-ਘੱਟ 10ਵੀਂ ਪਾਸ ਹੋਣ ਅਤੇ ਪਹਿਲਾਂ ਘੱਟੋ-ਘੱਟ 5 ਪਸ਼ੂ ਰੱਖੇ ਹੋਣ, ਸਿਖ਼ਲਾਈ ਵਿੱਚ ਭਾਗ ਲੈ ਸਕਦੇ ਹਨ।

ਡਿਪਟੀ ਡਾਇਰੈਕਟਰ ਨੇ ਅੱਗੇ ਦੱਸਿਆ ਕਿ ਡੇਅਰੀ ਸਿਖ਼ਲਾਈ ਕੋਰਸ Dairy Training Course ਦੌਰਾਨ ਫਾਰਮਰਜ਼ ਨੂੰ ਕੁਸ਼ਲ ਡੇਅਰੀ ਮੈਨੇਜਰ Dairy Manager ਬਣਾਉਣ ਲਈ ਵੱਖ-ਵੱਖ ਵਿਸ਼ਾ ਮਾਹਰਾਂ ਵਲੋਂ ਪਸ਼ੂਆਂ ਦੀ ਸਾਂਭ-ਸੰਭਾਲ, ਵੱਖ-ਵੱਖ ਬਿਮਾਰੀਆਂ, Diseases of Cattle ਮਨਸੂਹੀ ਗਰਭਦਾਨ, ਦੁੱਧ ਤੋਂ ਦੁੱਧ ਪਦਾਰਥ ਤਿਆਰ Processing of Milk ਕਰਨ ਦੀ ਪ੍ਰੈਕਟੀਕਲ ਸਿਖ਼ਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਮਾਡਲ ਕੈਟਲ ਸ਼ੈਡਾਂ Model Cattle Shed ਦੀ ਉਸਾਰੀ, ਦੁੱਧ ਚੁਆਈ ਮਸ਼ੀਨਾਂ Milking Machine ਅਤੇ ਡੇਅਰੀ ਧੰਦੇ ਦੇ ਮੁਕੰਮਲ ਮਸ਼ੀਨੀਕਰਨ ਲਈ ਲੋੜੀਂਦੀਆਂ ਤਕਨੀਕਾਂ ਅਤੇ ਸਬਸਿਡੀਆਂ Subsidies for Dairy Farmers  ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ। 

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਜਲੰਧਰ Jalandhar ਦੇ ਸਿਖ਼ਲਾਈ ਲੈਣ ਦੇ ਚਾਹਵਾਨ 20 ਫਰਵਰੀ 2026 ਤੱਕ ਦਫ਼ਤਰ ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ ਜਲੰਧਰ, ਆਰ.ਡੀ.ਡੀ.ਐਲ ਕੰਪਲੈਕਸ, ਲਾਡੋਵਾਲੀ ਰੋਡ ਵਿਖੇ ਹਾਜ਼ਰ ਹੋ ਕੇ ਪ੍ਰਾਸਪੈਕਟ (ਫਾਰਮ) ਹਾਸਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚੁਣੇ ਹੋਏ ਸਿਖਿਆਰਥੀਆਂ ਦੀ ਫੀਸ (ਜਨਰਲ ਕੈਟਾਗਰੀ ਲਈ 5000 ਰੁਪਏ ਅਤੇ ਅਨੁਸੂਚਿਤ ਜਾਤੀ ਲਈ 4000 ਰੁਪਏ) ਹੋਵੇਗੀ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 94787-26641 ’ਤੇ ਸੰਪਰਕ ਕੀਤਾ ਜਾ ਸਕਦਾ ਹੈ।