Showing posts with label Direct Sowing of Paddy. Show all posts
Showing posts with label Direct Sowing of Paddy. Show all posts

Wednesday, May 27, 2026

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਆਯੋਜਿਤ

ਬਠਿੰਡਾ, 25 ਮਈ :

ਪੰਜਾਬ ਖੇਤੀਬਾੜੀ ਯੂਨੀਵਰਸਿਟੀ PAU, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ KVK, ਬਠਿੰਡਾ Bathinda ਵੱਲੋਂ ਖਾਦਾਂ ਦੀ ਸੰਤੁਲਿਤ Balanced Use of Fertiliser ਵਰਤੋਂ ਮੁਹਿੰਮ ਤਹਿਤ ਪਿੰਡ ਜੱਸੀ ਪੌ ਵਾਲੀ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਵੱਡੀ ਗਿਣਤੀ ਕਿਸਾਨਾਂ ਨੇ ਭਾਗ ਲਿਆ ਜਿਸ ਦੌਰਾਨ ਉਨ੍ਹਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਣੂੰ ਕਰਵਾਇਆ ਗਿਆ।

ਇਸ ਮੌਕੇ ਡਾ. ਗੁਰਦੀਪ ਸਿੰਘ ਸਿੱਧੂ, ਡਿਪਟੀ ਡਾਇਰੈਕਟਰ (ਟ੍ਰੇਨਿੰਗ), ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਨੇ ਕਿਸਾਨਾਂ ਨੂੰ ਝੋਨੇ ਅਤੇ ਨਰਮੇ ਦੀ ਫਸਲ Paddy and Cotton Crops ਵਿੱਚ ਜੀਵਾਣੂੰ ਖਾਦ ਦੀ ਵਰਤੋਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜੈਵਿਕ ਖਾਦਾਂ ਦੀ ਵਰਤੋਂ ਨਾਲ ਰਸਾਇਣਕ ਖਾਦਾਂ ਉੱਤੇ ਨਿਰਭਰਤਾ ਘਟਾਈ ਜਾ ਸਕਦੀ ਹੈ ਅਤੇ ਫਸਲ ਦੀ ਪੈਦਾਵਾਰ ਅਤੇ ਮਿੱਟੀ ਦੀ ਸਿਹਤ ਵਿੱਚ ਸੁਧਾਰ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਫਸਲ ਵਿੱਚ ਅੱਧੀ ਕਿੱਲੋ ਕੰਸ਼ੋਰਸ਼ੀਅਮ ਜੀਵਾਣੂੰ ਖਾਦ ਨੂੰ 100 ਲਿਟਰ ਪਾਣੀ ਵਿੱਚ ਮਿਲਾਉ ਅਤੇ ਇਸ ਘੋਲ ਵਿੱਚ ਝੋਨੇ ਦੀ ਪਨੀਰੀ ਦੀਆਂ ਜੜ੍ਹਾਂ ਨੂੰ 45 ਮਿੰਟ ਲਈ ਡੋਬਾ ਦਿਉ।

ਇਸ ਖਾਦ ਦੀ ਵਰਤੋਂ ਨਾਲ ਝੋਨੇ ਦਾ ਝਾੜ ਵਧਦਾ ਹੈ ਅਤੇ ਜ਼ਮੀਨ ਦੀ ਸਿਹਤ ਵਿੱਚ ਵੀ ਸੁਧਾਰ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਇਹ ਖਾਦ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਦੀ ਦੁਕਾਨ ‘ਤੇ ਉਪਲੱਬਧ ਹੈ।

ਇਸ ਮੌਕੇ ਡਾ. ਰਮਨਦੀਪ ਕੌਰ, ਸਹਾਇਕ ਪ੍ਰੋਫੈਸਰ (ਪ੍ਰੋਸੈਸਿੰਗ ਐਂਡ ਫੂਡ ਇੰਜੀਨੀਅਰਿੰਗ), ਨੇ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ, Lucky Seed Drill ਲੱਕੀ ਸੀਡ ਡ੍ਰਿੱਲ ਰਾਹੀਂ ਬਿਜਾਈ ਕਰਨ ਦੇ ਢੰਗ ਅਤੇ ਇਸ ਤਕਨੀਕ ਦੇ ਲਾਭਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ DSR ਤਕਨੀਕ ਨਾਲ ਪਾਣੀ ਅਤੇ ਮਜ਼ਦੂਰੀ ਦੀ ਬਚਤ ਹੁੰਦੀ ਹੈ ਜਿਸ ਨਾਲ ਖੇਤੀ ਦੀ ਲਾਗਤ ਘਟਦੀ ਹੈ। ਉਨ੍ਹਾਂ ਕਿਸਾਨਾਂ ਨੂੰ ਖੇਤੀ ਦੇ ਨਾਲ-ਨਾਲ ਸਹਾਇਕ ਧੰਦੇ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ ਤਾਂ ਜੋ ਖੇਤੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।

ਕੈਂਪ ਦੌਰਾਨ ਕਿਸਾਨਾਂ ਨੇ ਖਾਦਾਂ ਦੀ ਵਰਤੋਂ ਅਤੇ ਝੋਨੇ ਦੀ ਸਿੱਧੀ ਬਿਜਾਈ Direct Sowing of Rice ਨਾਲ ਸਬੰਧਿਤ ਆਪਣੇ ਸਵਾਲਾਂ ਦੇ ਜਵਾਬ ਪ੍ਰਾਪਤ ਕੀਤੇ ਅਤੇ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਕਿਸਾਨਾਂ ਨੂੰ ਜੀਵਾਣੂੰ ਖਾਦ ਵੀ ਮੁਹੱਈਆ ਕਰਵਾਈ ਗਈ। ਕਿਸਾਨਾਂ ਨੇ ਅਜਿਹੇ ਜਾਗਰੂਕਤਾ ਕੈਂਪਾਂ ਨੂੰ ਸਮੇਂ ਦੀ ਲੋੜ ਦੱਸਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਦਾ ਧੰਨਵਾਦ ਕੀਤਾ।

Sunday, May 24, 2026

ਆਨਲਾਈਨ ਪੋਰਟਲ ਰਾਹੀਂ ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਗੁਰਮੀਤ ਖੁੱਡੀਆਂ

 ਪੰਜਾਬ ਸਰਕਾਰ ਵੱਲੋਂ ਸਾਲ 2026-27 ਵਿੱਚ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ Direct Sowing of Rice ਅਧੀਨ ਲਿਆਉਣ ਦਾ ਟੀਚਾ; 

DSR ਸਕੀਮ ਅਧੀਨ 40 ਕਰੋੜ ਰੁਪਏ ਰੱਖੇ: ਖੁੱਡੀਆਂ

• ਸਾਲ 2025-26 ਵਿੱਚ ਪਾਣੀ ਬਚਾਉਣ ਵਾਲੀ ਤਕਨੀਕ ਅਪਣਾਉਣ ਵਾਲੇ 23,410 ਕਿਸਾਨਾਂ ਨੂੰ 35.38 ਕਰੋੜ ਰੁਪਏ ਜਾਰੀ ਕੀਤੇ: ਖੇਤੀਬਾੜੀ ਮੰਤਰੀ

ਚੰਡੀਗੜ੍ਹ, 24 ਮਈ:

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਝੋਨੇ ਦੀ ਟਿਕਾਊ ਕਾਸ਼ਤ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ Gurmeet Singh Khuddian ਨੇ ਐਲਾਨ ਕੀਤਾ ਕਿ ਸੂਬੇ ਨੇ ਸਾਲ 2026-27 ਦੇ ਸਾਉਣੀ ਸੀਜ਼ਨ ਦੌਰਾਨ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ Direct Sowing of Rice  (DSR) ਤਕਨੀਕ ਅਧੀਨ ਲਿਆਉਣ ਦਾ ਟੀਚਾ ਮਿਥਿਆ ਹੈ ਅਤੇ ਇਸ ਮਕਸਦ ਲਈ 40 ਕਰੋੜ ਰੁਪਏ ਦੇ ਬਜਟ ਦਾ ਪ੍ਰਬੰਧ ਵੀ ਕੀਤਾ ਗਿਆ ਹੈ।

ਪਾਣੀ ਬਚਾਉਣ ਵਾਲੀ DSR ਸਕੀਮ ਬਾਰੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਲ 2025 ਦੇ ਸਾਉਣੀ ਸੀਜ਼ਨ ਦੌਰਾਨ 23,410 ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਈ, ਜਿਸ ਤਹਿਤ 2,35,899 ਏਕੜ ਰਕਬਾ ਕਵਰ ਕੀਤਾ ਗਿਆ। ਮੁੱਖ ਮੰਤਰੀ Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਰੇ ਯੋਗ ਕਿਸਾਨਾਂ ਨੂੰ 1,500 ਰੁਪਏ ਪ੍ਰਤੀ ਏਕੜ ਦੀ ਦਰ ਨਾਲ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ 'ਤੇ 35.38 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਦਿੱਤੀ ਗਈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ "ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਇਹ ਕਿਸਾਨਾਂ ਦੀ ਅਗਵਾਈ ਵਾਲੀ ਕ੍ਰਾਂਤੀਕਾਰੀ ਮੁਹਿੰਮ ਹੈ। ਸਾਲ 2025-26 ਵਿੱਚ ਇਸ ਸਕੀਮ ਨੂੰ ਕਿਸਾਨ ਵੀਰਾਂ ਤੋਂ ਭਰਵਾਂ ਹੁੰਗਾਰਾ ਮਿਲਿਆ। ਹੁਣ ਸਾਲ 2026-27 ਲਈ 40 ਕਰੋੜ ਰੁਪਏ ਦੀ ਲਾਗਤ ਨਾਲ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਦਾ ਟੀਚਾ ਹੈ। ਅਸੀਂ ਕੀਮਤੀ ਭੂਮੀਗਤ ਪਾਣੀ ਨੂੰ ਬਚਾਉਣ ਲਈ ਵਚਨਬੱਧ ਹਾਂ।"

ਸੂਬੇ ਦੇ ਕਿਸਾਨਾਂ ਨੂੰ ਪਾਣੀ ਬਚਾਉਣ ਵਾਲੀ Direct Sowing of Rice  ਤਕਨੀਕ ਅਪਣਾਉਣ ਅਤੇ ਪ੍ਰੋਤਸਾਹਨ ਰਾਸ਼ੀ ਦਾ ਲਾਭ ਲੈਣ ਲਈ ਜਲਦੀ ਰਜਿਸਟਰੇਸ਼ਨ ਕਰਵਾਉਣ ਦੀ ਅਪੀਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਤਕਨੀਕ ਨੂੰ ਅਪਣਾਉਣ ਦੇ ਚਾਹਵਾਨ ਕਿਸਾਨਾਂ ਲਈ ਆਨਲਾਈਨ ਡੀਐਸਆਰ ਰਜਿਸਟ੍ਰੇਸ਼ਨ ਪੋਰਟਲ ਕਾਰਜਸ਼ੀਲ ਹੈ ਅਤੇ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ। 

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਡੀਐਸਆਰ ਤਕਨੀਕ ਕੱਦੂ ਕਰਕੇ ਅਤੇ ਪਨੀਰੀ ਟ੍ਰਾਂਸਪਲਾਂਟੇਸ਼ਨ ਦੀ ਲੋੜ ਨੂੰ ਖਤਮ ਕਰਦੀ ਹੈ ਅਤੇ ਸਿੰਜਾਈ ਲਈ ਪਾਣੀ ਦੀ ਵਰਤੋਂ ਵਿੱਚ 15-20 ਫ਼ੀਸਦ ਦੀ ਕਮੀ  Water Conservation ਲਿਆਉਣ ਦੇ ਨਾਲ-ਨਾਲ ਮਜ਼ਦੂਰੀ ਦੀਆਂ ਲਾਗਤਾਂ ਵਿੱਚ ਮਹੱਤਵਪੂਰਨ ਕਮੀ ਲਿਆਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀ ਵਿਆਪਕ ਰਣਨੀਤੀ ਦਾ ਇੱਕ ਅਹਿਮ ਕਦਮ ਹੈ ਜਿਸਦਾ ਉਦੇਸ਼ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣਾ ਅਤੇ ਆਰਥਿਕ ਪ੍ਰੋਤਸਾਹਨ ਰਾਹੀਂ ਵਾਤਾਵਰਣ-ਪੱਖੀ ਖੇਤੀ ਨੂੰ ਉਤਸ਼ਾਹਿਤ ਕਰਨਾ ਹੈ।

Tuesday, May 19, 2026

ਕਿਸਾਨ ਝੋਨੇ ਦੀਆਂ ਪੀ.ਏ.ਯੂ ਵੱਲੋਂ ਪ੍ਰਮਾਣਿਤ ਕਿਸਮਾਂ ਦੀ ਹੀ ਕਰਨ ਬਿਜਾਈ

ਇਨ੍ਹਾਂ ਕਿਸਮਾਂ ਦੀ ਬਿਜਾਈ ਨਾਲ ਪਾਣੀ/ਬਿਜਲੀ ਦੀ ਬੱਚਤ ਤੋਂ ਇਲਾਵਾ ਖਰਚਾ ਵੀ ਹੁੰਦਾ ਹੈ ਘੱਟ

ਬਠਿੰਡਾ, 19 ਮਈ :

ਪੰਜਾਬ ਖੇਤੀਬਾੜੀ ਯੂਨੀਵਰਸਿਟੀ PAU ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ KVK, ਬਠਿੰਡਾ Bathinda ਵੱਲੋਂ ਕਿਸਾਨਾਂ ਨੂੰ ਝੋਨੇ Paddy Verities ਦੀਆਂ ਪੀ.ਏ.ਯੂ ਵੱਲੋਂ ਪ੍ਰਮਾਣਿਤ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਕਾਸ਼ਤ ਲਈ ਪ੍ਰੇਰਿਤ ਕਰਨ ਵਾਸਤੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਨਿਰੰਤਰ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਕੇਂਦਰ ਦੀ ਟੀਮ ਵੱਲੋਂ ਰੋਜ਼ਾਨਾ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਘੱਟ ਪਾਣੀ ਦੀ ਖਪਤ ਵਾਲੀਆਂ ਝੋਨੇ ਦੀਆਂ ਉੱਨਤ ਕਿਸਮਾਂ ਅਤੇ ਉਨ੍ਹਾਂ ਦੀ ਕਾਸ਼ਤ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਗੁਰਦੀਪ ਸਿੰਘ, ਡਿਪਟੀ ਡਾਇਰੈਕਟਰ, ਕੇ.ਵੀ.ਕੇ. ਬਠਿੰਡਾ ਨੇ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਧਰਤੀ ਹੇਠਲੇ ਪਾਣੀ Ground Water ਦਾ ਪੱਧਰ ਲਗਾਤਾਰ ਘਟ ਰਿਹਾ ਹੈ, ਜਿਸ ਕਾਰਨ ਘੱਟ ਸਮੇਂ ਵਿੱਚ ਤਿਆਰ ਹੋਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਕਾਸ਼ਤ ਸਮੇਂ ਦੀ ਲੋੜ ਬਣ ਗਈ ਹੈ। ਉਹਨਾਂ ਕਿਹਾ ਕਿ ਝੋਨੇ ਦੀਆਂ ਘੱਟ ਸਮੇਂ ਵਾਲੀਆਂ ਕਿਸਮਾਂ ਘੱਟ ਪਾਣੀ ਦੀ ਵਰਤੋਂ ਕਰਦੀਆਂ ਹਨ ਅਤੇ ਕਿਸਾਨਾਂ ਨੂੰ ਪਾਣੀ ਅਤੇ ਬਿਜਲੀ ਦੀ ਬਚਤ ਦੇ ਨਾਲ-ਨਾਲ ਖੇਤੀ ਦੀ ਲਾਗਤ ਘਟਾਉਣ ਵਿੱਚ ਵੀ ਮਦਦ ਕਰਦੀਆਂ ਹਨ।

ਉਹਨਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਝੋਨੇ ਦੀਆਂ ਘੱਟ ਅਤੇ ਦਰਮਿਆਨੇ ਸਮੇਂ ਵਿੱਚ ਪੱਕਣ ਵਾਲੀਆਂ ਕਈ ਉੱਨਤ ਕਿਸਮਾਂ ਵਿਕਸਿਤ ਕੀਤੀਆਂ ਗਈਆਂ ਹਨ, ਜੋ ਖੇਤ ਵਿੱਚ ਪਨੀਰੀ ਲਗਾਉਣ ਤੋਂ ਬਾਅਦ ਲਗਭਗ 90 ਤੋਂ 110 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀਆਂ ਹਨ। ਇਹ ਕਿਸਮਾਂ ਨਾ ਸਿਰਫ ਵਧੀਆ ਝਾੜ ਦਿੰਦੀਆਂ ਹਨ, ਸਗੋਂ ਚੌਲਾਂ ਦੀ ਗੁਣਵੱਤਾ ਦੇ ਮਾਮਲੇ ਵਿੱਚ ਵੀ ਉੱਤਮ ਮੰਨੀਆਂ ਜਾਂਦੀਆਂ ਹਨ।

ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਝੋਨੇ ਦੀ ਦਰਮਿਆਨੇ ਸਮੇਂ ਵਿੱਚ ਪੱਕਣ ਵਾਲੀ ਨਵੀਂ ਕਿਸਮ PR-133 ਖੇਤ ਵਿੱਚ ਲਵਾਈ ਤੋਂ ਬਾਅਦ ਕਰੀਬ 110 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ। ਇਸ ਕਿਸਮ ਦਾ ਔਸਤ ਝਾੜ ਲਗਭਗ 30.5 ਕੁਇੰਟਲ ਪ੍ਰਤੀ ਏਕੜ ਹੈ। ਇਸ ਦੇ ਨਾਲ ਹੀ ਇਸ ਕਿਸਮ ਦੀ ਚੌਲਾਂ ਦੀ ਰਿਕਵਰੀ ਵੀ ਬਹੁਤ ਚੰਗੀ ਹੈ। ਇਸ ਵਿੱਚ ਕੁੱਲ ਚੌਲਾਂ ਦੀ ਮਾਤਰਾ 68.05 ਪ੍ਰਤੀਸ਼ਤ ਅਤੇ ਸਾਬਤ ਚੌਲਾਂ ਦੀ ਮਾਤਰਾ 62.03 ਪ੍ਰਤੀਸ਼ਤ ਦਰਜ ਕੀਤੀ ਗਈ ਹੈ, ਜਿਸ ਕਾਰਨ ਇਹ ਕਿਸਮ ਕਿਸਾਨਾਂ ਲਈ ਵਧੀਆ ਵਿਕਲਪ ਸਾਬਤ ਹੋ ਸਕਦੀ ਹੈ।

ਉਹਨਾਂ ਅੱਗੇ ਦੱਸਿਆ ਕਿ ਝੋਨੇ ਦੀ ਸਭ ਤੋਂ ਘੱਟ ਸਮੇਂ ਵਿੱਚ ਤਿਆਰ ਹੋਣ ਵਾਲੀ ਕਿਸਮ PR-126 ਸਿਰਫ 93 ਦਿਨਾਂ ਵਿੱਚ ਪੱਕ ਜਾਂਦੀ ਹੈ ਅਤੇ ਲਗਭਗ 30 ਕੁਇੰਟਲ ਪ੍ਰਤੀ ਏਕੜ ਝਾੜ ਦੇਣ ਦੀ ਸਮਰੱਥਾ ਰੱਖਦੀ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਪੀ.ਆਰ. 132, ਪੀ.ਆਰ. 131 ਅਤੇ ਪੀ.ਆਰ. 128 ਕਿਸਮਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਆਪਣੇ ਖੇਤਾਂ ਅਤੇ ਪਾਣੀ ਦੀ ਉਪਲਬਧਤਾ ਅਨੁਸਾਰ ਢੁੱਕਵੀਂ ਕਿਸਮ ਦੀ ਚੋਣ ਕਰ ਸਕਣ।

ਉਹਨਾਂ ਕਿਸਾਨਾਂ ਨੂੰ ਸਿਫਾਰਸ਼ ਕੀਤੀ ਕਿ ਦਰਮਿਆਨੇ ਸਮੇਂ ਦੀਆਂ ਕਿਸਮਾਂ ਦੀ ਪਨੀਰੀ 20 ਤੋਂ 25 ਮਈ ਦੇ ਦਰਮਿਆਨ ਬੀਜਣੀ ਚਾਹੀਦੀ ਹੈ, ਜਦਕਿ ਘੱਟ ਸਮੇਂ ਵਾਲੀ ਕਿਸਮ ਪੀ.ਆਰ. 126 ਦੀ ਪਨੀਰੀ 25 ਮਈ ਤੋਂ 20 ਜੂਨ ਤੱਕ ਬੀਜੀ ਜਾ ਸਕਦੀ ਹੈ। ਸਮੇਂ ਸਿਰ ਪਨੀਰੀ ਦੀ ਬਿਜਾਈ ਕਰਨ ਨਾਲ ਫਸਲ ਦਾ ਵਾਧਾ ਚੰਗਾ ਹੁੰਦਾ ਹੈ ਅਤੇ ਵਧੀਆ ਝਾੜ ਪ੍ਰਾਪਤ ਕਰਨ ਵਿੱਚ ਮਦਦ ਮਿਲਦੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵਿਖੇ ਉਪਰੋਕਤ ਸਾਰੀਆਂ ਪ੍ਰਮਾਣਿਤ ਕਿਸਮਾਂ ਦੇ ਬੀਜ ਹਫ਼ਤੇ ਦੇ ਸਾਰੇ ਦਿਨ ਕਿਸਾਨਾਂ ਲਈ ਉਪਲਬਧ ਹਨ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਮਾਣਿਤ ਬੀਜਾਂ ਦੀ ਹੀ ਵਰਤੋਂ ਕਰਨ ਅਤੇ ਵਿਗਿਆਨਕ ਸਿਫਾਰਸ਼ਾਂ ਅਨੁਸਾਰ ਝੋਨੇ ਦੀ ਕਾਸ਼ਤ ਕਰਕੇ ਪਾਣੀ ਦੀ ਬਚਤ ਅਤੇ ਵੱਧ ਮੁਨਾਫ਼ਾ ਯਕੀਨੀ ਬਣਾਉਣ।

Thursday, May 14, 2026

ਖਾਦ ਅਤੇ ਪਾਣੀ ਦੀ ਬੱਚਤ ਲਈ PAU ਦੀਆਂ ਸਿਫਾਰਸ਼ ਕਿਸਮਾਂ ਅਪਨਾਉਣ ਕਿਸਾਨ : ਕੇ.ਵੀ.ਕੇ.


ਫ਼ਿਰੋਜ਼ਪੁਰ, 14 ਮਈ:

PAU-ਕ੍ਰਿਸ਼ੀ ਵਿਗਿਆਨ ਕੇਂਦਰ KVK ਦੀ ਟੀਮ ਵੱਲੋਂ ਡਾ. ਗੁਰਮੇਲ ਸਿੰਘ, ਡਿਪਟੀ ਡਾਇਰੈਕਟਰ ਦੀ ਅਗਵਾਈ ਹੇਠ ਰਸਾਇਣਕ ਖਾਦਾਂ Chemical Fertilizer ਦੀ ਸੰਤੁਲਿਤ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਪਿੰਡ ਭੂਰੇ ਖੁਰਦ ਵਿਖੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ  Farmer Training Camp ਲਗਾਇਆ ਗਿਆ।
ਕੈਂਪ ਦੌਰਾਨ ਡਾ. ਸਿਮਰਨਜੀਤ ਕੌਰ, ਸਹਾਇਕ ਪ੍ਰੋਫੈਸਰ, ਪੌਦ ਸੁਰੱਖਿਆ ਨੇ ਕਿਸਾਨਾਂ ਨੂੰ ਝੋਨੇ Paddy ਅਤੇ ਬਾਸਮਤੀ Basmati Rice ਦੀ ਫ਼ਸਲ ਵਿੱਚ ਬੀਜ ਦੀ ਸੋਧ Seed Treatment ਅਤੇ ਬਿਮਾਰੀਆਂ ਦੀ ਰੋਕਥਾਮ Pest Control in Paddy ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਬੌਣੇ ਰੋਗ ਬਾਰੇ ਦੱਸਦਿਆਂ ਉਹਨਾਂ ਕਿਹਾ ਕਿ ਇਹ ਵਿਸ਼ਾਣੂ ਰੋਗ ਹੈ ਅਤੇ ਇਸ ਰੋਗ ਝੋਨੇ ਦੀ ਕਿਸੇ ਵੀ ਕਿਸਮ ਵਿੱਚ ਆ ਸਕਦੇ ਹੈ। ਪਨੀਰੀ ਵਾਲੀ ਥਾਂ ਨੂੰ ਨਦੀਨ ਮੁਕਤ ਰੱਖਕੇ ਅਤੇ ਲਗਾਤਾਰ ਸਰਵੇਖਣ ਕਰਕੇ ਇਸ ਰੋਗ ਦੇ ਹਮਲੇ ਨੂੰ ਘਟਾਇਆ ਜਾ ਸਕਦਾ ਹੈ।
ਡਾ. ਭੱਲਣ ਸਿੰਘ ਸੇਖੋਂ, ਸਹਾਇਕ ਪ੍ਰੋਫੈਸਰ, ਸਬਜ਼ੀ ਵਿਗਿਆਨ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪੀ.ਏ.ਯੂ. ਵੱਲੋਂ ਸਿਫਾਰਸ਼ ਕੀਤੀਆਂ ਝੋਨੇ ਦੀਆਂ ਕਿਸਮਾਂ ਜਿਵੇਂ PR-131, PR-132, PR-126 ਅਤੇ ਨਵੀਂ ਕਿਸਮ PR-133 ਅਪਨਾ ਕੇ ਖਾਦ ਅਤੇ ਪਾਣੀ ਦੀ ਬਚਤ ਕਰ ਸਕਦੇ ਹਨ। ਖਾਸ ਕਰਕੇ PR-32 ਨੂੰ ਆਮ ਨਾਲੋਂ 25 ਪ੍ਰਤੀਸ਼ਤ ਯੂਰੀਆ ਘੱਟ ਪਾਉਣ ਦੀ ਸਿਫਾਰਸ਼ ਹੈ।
ਉਹਨਾਂ ਦੱਸਿਆ ਕਿ ਪੀ.ਆਰ. 133 (ਨਵੀਂ ਕਿਸਮ) ਦਾ ਬੀਜ 500 ਰੁਪਏ ਪ੍ਰਤੀ 4 ਕਿੱਲੋ ਬੈਗ ਅਤੇ ਬਾਕੀ ਕਿਸਮਾਂ ਦੇ ਬੀਜ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ 1500 ਪ੍ਰਤੀ 24 ਕਿੱਲੋ ਬੈਗ ਦੇ ਹਿਸਾਬ ਨਾਲ ਉਪਲਬਧ ਹਨ। ਖਾਦ ਦੀ ਸੁਚੱਜੀ ਵਰਤੋਂ ਲਈ ਉਹਨਾਂ ਕਿਸਾਨਾਂ ਨੂੰ ਮਿੱਟੀ ਦੀ ਪਰਖ Soil Testing ਦੇ ਅਧਾਰ 'ਤੇ ਮੁੱਖ ਫ਼ਸਲਾਂ, ਸਬਜ਼ੀਆਂ ਅਤੇ ਫਲਾਂ ਵਿੱਚ ਖਾਦਾਂ ਦੀ ਵਰਤੋਂ ਕਰਨ ਲਈ ਕਿਹਾ। ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਬਣੀ ਮਿੱਟੀ ਅਤੇ ਪਾਣੀ ਪਰਖ ਲੈਬ ਬਾਰੇ ਦਸਦਿਆਂ ਕਿਹਾ ਕਿ ਸਾਉਣੀ ਦੀ ਫ਼ਸਲ ਦੀ ਬਿਜਾਈ ਤੋਂ ਪਹਿਲਾਂ ਮਿੱਟੀ ਪਰਖ ਜ਼ਰੂਰ ਕਰਵਾ ਲੈਣੀ ਚਾਹੀਦੀ ਹੈ।
ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਕਿ ਜੇਕਰ ਕਣਕ ਦੀ ਫ਼ਸਲ ਨੂੰ ਸਿਫਾਰਸ਼ DAP ਦੀ ਖਾਦ ਪਾਈ ਹੋਵੇ ਤਾਂ ਝੋਨੇ ਨੂੰ ਖ਼ਾਦ ਪਾਉਣ ਦੀ ਲੋੜ ਨਹੀਂ। ਬਾਗਬਾਨੀ ਵਿਭਾਗ ਤੋਂ ਆਏ ਬਾਗਬਾਨੀ ਵਿਕਾਸ ਅਫਸਰ ਡਾ. ਸਿਮਰਨ ਸਿੰਘ ਅਤੇ ਡਾ. ਪ੍ਰਦੀਪ ਸਿੰਘ ਨੇ ਬਾਗਬਾਨੀ ਮਹਿਕਮੇ ਦੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ। ਕੈਂਪ ਦੇ ਅੰਤ ਵਿਚ ਖੇਤੀਬਾੜੀ ਮਾਹਿਰਾਂ ਵੱਲੋਂ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਤਸੱਲੀਬਖਸ਼ ਢੰਗ ਨਾਲ ਦਿੱਤੇ ਗਏ।



Friday, April 3, 2026

ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਪਿੰਡ ਸੰਗਤਪੁਰਾ ਵਿਖੇ ਕਿਸਾਨ ਜਾਗਰੂਕਤਾ ਕੈਂਪ

ਮਿੱਟੀ ਪਰਖ Soil Testing ਕਰਵਾਕੇ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਝੋਨੇ ਦੀਆਂ ਘੱਟ ਸਮੇਂ ਦੀਆਂ ਕਿਸਮਾਂ Short Duration Verities of Paddy ਬੀਜਣ ਸਬੰਧੀ ਦਿੱਤੀ ਜਾਣਕਾਰੀ

ਲਹਿਰਾਗਾਗਾ, 03 ਅਪ੍ਰੈਲ

ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ PAU Ludiana ਦੇ ਦਿਸ਼ਾ ਨਿਰਦੇਸ਼ਾਂ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ, Sangrur ਵੱਲੋਂ ਝੋਨੇ ਦੀਆਂ ਘੱਟ ਸਮੇਂ ਦੀਆਂ ਕਿਸਮਾਂ Short Duration Paddy Verities  ਬੀਜਣ, ਮਿੱਟੀ ਪਰਖ Soil Testing ਕਰਵਾਕੇ ਖਾਦਾਂ ਪਾਉਣ ਅਤੇ ਪਾਣੀ ਬਚਾਉਣ ਸਬੰਧੀ ਪਿੰਡ ਸੰਗਤਪੁਰਾ ਵਿਖੇ ਕਿਸਾਨ ਜਾਗਰੂਕਤਾ ਕੈਂਪ Farmer Awareness Camp ਲਗਾਇਆ ਗਿਆ। ਇਸ ਕੈਂਪ ਵਿੱਚ 50 ਦੇ ਕਰੀਬ ਕਿਸਾਨਾਂ ਨੇ ਭਾਗ ਲਿਆ।

ਕੈਂਪ ਦੀ ਪ੍ਰਧਾਨਗੀ ਕਰਦੇ ਹੋਏ ਡਾ. ਅਸ਼ੋਕ ਕੁਮਾਰ ਗਰਗ, ਸੀਨੀਅਰ ਪਸਾਰ ਵਿਗਿਆਨੀ ਨੇ ਕਿਸਾਨਾਂ ਨੂੰ PAU ਵੱਲੋਂ ਸਿਫਾਰਸ਼ ਕਿਸਮਾਂ ਜਿਵੇਂ ਕਿ PR-131, PR-132, PR-126 ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਹਨਾਂ ਨੇ ਨਵੀਂ ਕਿਸਮ PR-133 ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਕਿਸਮ ਲੁਆਈ ਤੋਂ ਬਾਅਦ ਲਗਭਗ 111 ਦਿਨਾਂ ਵਿੱਚ ਪੱਕ ਜਾਂਦੀ ਹੈ ਅਤੇ ਪੀ ਆਰ 131 ਤੋਂ ਲਗਭਗ 6 ਪ੍ਰਤੀਸ਼ਤ ਵੱਧ ਝਾੜ ਦਿੰਦੀ ਹੈ।

ਬਾਸਮਤੀ ਵਿੱਚ PUSA Basmati-1509 ਅਤੇ Punjab Basmati-7 ਵਿੱਚ ਖਾਦਾਂ ਦੀ ਲੋੜ ਅਤੇ ਝੰਡਾ ਰੋਗ ਦੀ ਰੋਕਥਾਮ ਲਈ ਬੀਜ ਸੋਧ Seed Treatment ਬਾਰੇ ਵਿਸਥਾਰਪੂਰਵਕ ਚਰਚਾ ਹੋਈ। ਡਾ. ਅਸ਼ੋਕ ਨੇ ਕਿਸਾਨਾਂ ਨੂੰ ਮਿੱਟੀ ਪਰਖ ਦੇ ਆਧਾਰ 'ਤੇ ਹੀ ਖਾਦਾਂ ਪਾਉਣ ਲਈ ਪ੍ਰੇਰਦੇ ਹੋਏ ਕਿਹਾ ਕਿ ਖਾਦਾਂ ਦੀ ਸੰਤੁਲਿਤ ਵਰਤੋਂ ਨਾਲ ਜਿੱਥੇ ਖੇਤੀ ਖਰਚੇ ਘਟਣਗੇ ਉੱਥੇ ਝਾੜ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾਂ ਨੇ ਮੌਕੇ ਤੇ ਮਿੱਟੀ ਪਰਖ ਕਰਾਉਣ ਲਈ ਨਮੂਨਾ ਲੈਣ ਦੇ ਢੰਗ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ।

ਕਿਸਾਨਾਂ ਨੂੰ ਯੂਰੀਆ Urea ਖਾਦ ਦੀ ਸੰਜਮ ਨਾਲ ਵਰਤੋਂ ਅਤੇ ਕਈ ਥੈਲੇ ਇੱਕੋ ਸਮੇਂ ਤੇ ਵਰਤਣ ਤੋਂ ਗੁਰੇਜ ਕਰਨ ਲਈ ਕਿਹਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਵੀਰ ਝੋਨੇ ਵਿੱਚ ਜ਼ਿੰਕ Zink Deficiency in Paddy Crop ਦੀ ਘਾਟ ਨੂੰ ਪੂਰਾ ਕਰਨ ਲਈ ਸਿਫਾਰਿਸ਼ ਕੀਤੀ ਪੂਰੀ ਮਾਤਰਾ ਹੀ ਪਾਉਣ। ਜੈਵਿਕ ਖਾਦਾਂ Organic Fertilizer ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਝੋਨੇ ਦੀ ਪੌਦ ਲਈ ਐਜ਼ੋਸਪਾਇਰਲਮ ਦੀ ਵਰਤੋਂ ਜਿੱਥੇ ਝਾੜ ਵਧਾਉਣ ਵਿੱਚ ਸਹਾਈ ਹੁੰਦਾ ਹੈ ਉੱਥੇ ਜ਼ਮੀਨ ਦੀ ਜੈਵਿਕ ਸਿਹਤ ਨੂੰ ਵੀ ਸੁਧਾਰਦਾ ਹੈ।

ਡਾ. ਅਸ਼ੋਕ ਨੇ ਕਿਸਾਨਾਂ ਨੂੰ ਪਸ਼ੂਆਂ ਦੀ ਸਿਹਤ ਸੁਧਾਰ ਸਬੰਧੀ ਨੁਕਤੇ ਸਾਂਝੇ ਕਰਦੇ ਹੋਏ ਦੱਸਿਆ ਕਿ ਧਾਤਾਂ ਦਾ ਚੂਰਾ, ਬਾਈਪਾਸ ਫੈਟ ਅਤੇ ਪਸ਼ੂ ਚਾਟ ਆਦਿ ਦੀ ਵਰਤੋਂ ਕਰਕੇ ਪਸ਼ੂ ਪਾਲਕ ਆਪਣੇ ਪਸ਼ੂਆਂ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਦੁੱਧ ਦੀ ਪੈਦਾਵਾਰ ਵੀ ਵਧਾ ਸਕਦੇ ਹਨ।

ਇਸ ਮੌਕੇ ਡਾ. ਲਖਵੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਹਰਿਆਊ ਨੇ ਕਿਸਾਨਾਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਮਸ਼ੀਨਰੀ, ਜਿਪਸਮ ਅਤੇ ਮੂੰਗੀ ਦੇ ਬੀਜ Moong Seed ਦੀ ਉਪਲਬਧਤਾ ਬਾਰੇ ਦੱਸਿਆ।

ਪਿੰਡ ਦੇ ਅਗਾਂਹਵਧੂ ਕਿਸਾਨ ਸ. ਸੁਖਤਾਰ ਸਿੰਘ, ਸ. ਗੁਰਵਿੰਦਰ ਸਿੰਘ, ਸ. ਪਰਗਟ ਸਿੰਘ, ਸ. ਗੋਬਿੰਦਰ ਸਿੰਘ, ਸਾਬਕਾ ਸਰਪੰਚ ਸ. ਸੁਖਚੰਦ ਸਿੰਘ, ਸਾਬਕਾ ਸਰਪੰਚ ਸ. ਅਮਰਜੀਤ ਸਿੰਘ ਅਤੇ ਹੋਰ ਕਿਸਾਨ ਵੀਰਾਂ ਨੇ ਕੈਂਪ ਲਾਉਣ ਲਈ ਪੂਰਾ ਯੋਗਦਾਨ ਪਾਇਆ। ਕੈਂਪ ਦੇ ਅੰਤ ਵਿੱਚ ਕਿਸਾਨ ਵੀਰਾਂ ਲਈ ਪੀ.ਏ.ਯੂ. ਲੁਧਿਆਣਾ ਵਲੋਂ ਤਿਆਰ ਗਰਮੀ ਰੁੱਤ ਦੀਆਂ ਸਬਜ਼ੀਆਂ ਦੇ ਬੀਜਾਂ ਦੀ ਕਿੱਟ Kitchen Garden Seed Kit, ਧਾਤਾਂ ਦਾ ਚੂਰਾ, ਪਸ਼ੂ ਚਾਟ ਦੀ ਵਿੱਕਰੀ ਵੀ ਕੀਤੀ ਗਈ।

ਕਿਸਾਨਾਂ ਦੁਆਰਾ ਉਠਾਏ ਗਏ ਬਹੁਤ ਸਾਰੇ ਸਵਾਲਾਂ ਦੇ ਜਵਾਬ ਬਾਖੂਬੀ ਦਿੱਤੇ ਗਏ। ਫਾਰਮ ਸਲਾਹਕਾਰ ਸੰਗਰੂਰ ਦੀ ਟੀਮ ਨੇ ਸ. ਮਹਿੰਦਰ ਸਿੰਘ ਦੇ ਖੇਤ ਵਿੱਚ ਸਰਫੇਸ ਸੀਡਰ ਮਸ਼ੀਨ ਨਾਲ ਬੀਜੀ ਕਣਕ ਦਾ ਦੌਰਾ ਵੀ ਕੀਤਾ।

Saturday, June 25, 2022

1500 ਰੁਪਏ ਪ੍ਰਤੀ ਏਕੜ ਸਰਕਾਰੀ ਸਹਾਇਤਾ ਲਈ 30 ਜੂਨ ਤੋਂ ਪਹਿਲਾਂ ਪਹਿਲਾਂ ਕਰੋ ਇਹ ਕੰਮ

 ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਸਰਕਾਰੀ ਸਹਾਇਤਾ ਲੈਣ ਲਈ ਆਨਲਾਈਨ ਰਜਿਸਟੇ੍ਰਸ਼ਨ 30 ਜੂਨ ਤੋਂ ਪਹਿਲਾਂ ਪਹਿਲਾਂ ਕਰਵਾਉਣ

ਫਾਜ਼ਿਲਕਾ 25 ਜੂਨ


ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਕੀਤੀ ਅਪੀਲ ਅਤੇ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਦੀ ਸਹਾਇਤਾ ਰਾਸ਼ੀ ਦੇਣ ਦੇ ਕੀਤੇ ਐਲਾਣ ਤੋਂ ਬਾਅਦ ਵੱਡੀ ਗਿਣਤੀ ਵਿਚ ਕਿਸਾਨ ਵੀਰ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਹਨ। ਪਰ ਸਾਰੇ ਕਿਸਾਨ ਆਪਣੀ ਬਿਜਾਈ ਸਬੰਧੀ ਜਾਣਕਾਰੀ ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵੱਲੋਂ ਸ਼ੁਰੂ ਕੀਤੇ ਪੋਰਟਲ ਤੇ ਅਪਲੋਡ ਨਹੀਂ ਕਰ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਸਬਸਿਡੀ ਲੈਣ ਵਿਚ ਦਿੱਕਤ ਆਵੇਗੀ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਫਾਜਿ਼ਲਕਾ ਸ: ਰੇਸਮ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਆਪਣੇ ਵੇਰਵੇ ਵਿਭਾਗ ਵੱਲੋਂ ਦਿੱਤੇ ਪੋਰਟਲ https://agrimachinerypb.com/home/DSR22 ਤੇ 30 ਜ਼ੂਨ 2022 ਤੋਂ ਪਹਿਲਾਂ ਪਹਿਲਾਂ ਜਰੂਰ ਕਰਵਾ ਦੇਣ। ਉਨ੍ਹਾਂ ਨੇ ਕਿਹਾ ਕਿ ਸਬਸਿਡੀ ਸਕੀਮ ਦਾ ਲਾਭ ਲੈਣ ਲਈ ਇਹ ਵੇਰਵੇ ਆਨਲਾਈਨ ਪੋਰਟਲ ਤੇ ਕਰਵਾਉਣੇ ਲਾਜ਼ਮੀ ਹਨ।ਕਿਸਾਨਾਂ ਵੱਲੋਂ ਦਿੱਤੇ ਵੇਰਵੇ ਅਨੁਸਾਰ ਹੀ ਵਿਭਾਗ ਵੱਲੋਂ ਨਾਮਜਦ ਅਧਿਕਾਰੀ ਇੰਨ੍ਹਾਂ ਵੇਰਵਿਆਂ ਨੂੰ ਤਸਦੀਕ ਕਰਨ ਲਈ ਖੇਤਾਂ ਦਾ ਦੌਰਾ ਕਰਣਗੇ।
ਉਨ੍ਹਾਂ ਨੇ ਇਸ ਪੋਰਟਲ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪੋਰਟਲ ਤੇ ਕਾਸ਼ਤਕਾਰ ਕਿਸਾਨ ਦੀ ਨਿਜੀ ਅਤੇ ਬੈਂਕ ਸਬੰਧੀ ਜਾਣਕਾਰੀ ਅਨਾਜ ਖਰੀਦ / ਈ-ਮੰਡੀਕਰਨ ਪੋਰਟਲ ਵਿੱਚ ਕੀਤੀ ਰਜਿਸਟ੍ਰੇਸ਼ਨ ਅਨੁਸਾਰ ਹੀ ਵਿਖਾਈ ਜਾ ਰਹੀ ਹੈ।ਕਿਸਾਨ ਵੱਲੋਂ ਸਿਰਫ ਆਪਣੀ ਸਿੱਧੀ ਬਿਜਾਈ ਅਧੀਨ ਜਮੀਨ ਸਬੰਧੀ ਵੇਰਵਾ ਹੀ ਦਿੱਤਾ ਜਾਣਾ ਹੈ। ਉਦਾਹਰਣ ਲਈ  ਕਿਸਾਨ ਵੱਲੋਂ ਜਮੀਨ ਦਾ ਜ਼ਿਲ੍ਹਾ / ਤਹਿਸੀਲ-ਸਬ ਤਹਿਸੀਲ / ਪਿੰਡ / ਖੇਵਟ ਨੰਬਰ / ਖਸਰਾ ਨੰਬਰ ਅਤੇ ਸਿੱਧੀ ਬਿਜਾਈ ਅਧੀਨ ਰਕਬੇ ਦੀ ਜਾਣਕਾਰੀ (ਕਨਾਲ । ਮਰਲਾ ਜਾਂ ਬਿਗਾ ਵਿਸਵਾ ਵਿੱਚ)।ਕਾਸ਼ਤਕਾਰ ਕਿਸਾਨ ਆਪਣੀ ਦਿੱਤੀ ਗਈ ਜਾਨਕਾਰੀ ਵਿੱਚ 30 ਜੂਨ 2022 ਤਕ ਐਡਿਟ/ਤਬਦੀਲੀ ਕਰ ਸਕਦਾ ਹੈ।ਝੋਨੇ ਦੀ ਸਿੱਧੀ ਬਿਜਾਈ ਦੀ ਦਿੱਤੀ ਗਈ ਜਾਣਕਾਰੀ ਨੂੰ ਮੋਕੇ ਤੇ ਵਿਭਾਗ ਵਲੋਂ ਨਿਯੁਕਤ ਕਿੱਤੇ ਗਏ ਅਧਿਕਾਰੀ ਵਲੋਂ ਤਸਦੀਕ ਕੀਤੀ ਜਾਵੇਗੀ।ਇਹ ਪ੍ਰਮਾਣਿਤ ਕੀਤਾ ਜਾਵੇ ਕਿ ਦਿਤੀ ਗਈ ਜਾਣਕਾਰੀ ਸਹੀ ਵਾ ਦਰੁਸਤ ਹੈ।ਝੋਨੇ ਦੀਆ ਪੀ.ਆਰ /ਹੋਰ ਕਿਸਮਾਂ 20 ਤੋਂ 28 ਜੂਨ 2022 ਅਤੇ ਬਾਸਮਤੀ ਕਿਸਮਾਂ 10 ਤੋਂ 15 ਜੁਲਾਈ 2022 ਤੱਕ ਕੀਤੀ ਜਾਵੇਗੀ।  
ਮੁੱਖ ਖੇਤੀਬਾੜੀ ਅਫ਼ਸਰ ਰੇਸਮ ਸਿੰਘ ਨੇ ਇਸ ਸਬੰਧੀ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਨ੍ਹਾਂ ਦੇਰੀ ਆਪਣੀ ਰਜਿਸਟੇ੍ਰਸ਼ਨ 30 ਜ਼ੂਨ ਤੋਂ ਪਹਿਲਾਂ ਪਹਿਲਾਂ ਲਾਜਮੀ ਤੌਰ ਤੇ ਕਰਵਾ ਲੈਣ ਤਾਂਹੀ ਉਨ੍ਹਾਂ ਨੂੰ ਇਸ ਸਕੀਮ ਦਾ ਲਾਭ ਮਿਲ ਸਕੇਗਾ।
DSR, Direct Sowing of Rice, Subsidy for farmers, Bhagwant Mann, Punjab Government's scheme, #Fazilka,