Showing posts with label Direct Sowing of Rice. Show all posts
Showing posts with label Direct Sowing of Rice. Show all posts

Wednesday, June 3, 2026

ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਦਿੱਤੀ ਜਾਵੇਗੀ ਵਿੱਤੀ ਮੱਦਦ

*15 ਜੂਨ ਤੋਂ ਪਹਿਲਾਂ ਰੇਜਿਸਟ੍ਰੇਸ਼ਨ ਕਰਵਾਉਣਾ ਜ਼ਰੂਰੀ*

ਬਠਿੰਡਾ, 4 ਜੂਨ :

ਝੋਨੇ ਦੀ ਸਿੱਧੀ ਬਿਜਾਈ Direct Sowing of Rice ਨੂੰ ਉਤਸ਼ਾਹਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕਿਸਾਨ ਵੀਰਾਂ ਨੂੰ ਵਿੱਤੀ ਮਦਦ ਦਿੱਤੀ ਜਾਣੀ ਹੈ । ਇਸ ਦਾ ਲਾਹਾ ਲੈਣ ਲਈ ਕਿਸਾਨ https://agrisubsidy.agrimachinerypb.com/#/dsr-registration 'ਤੇ ਆਪਣਾ ਰੇਜਿਸਟ੍ਰੇਸ਼ਨ 15 ਜੂਨ ਤੋਂ ਪਹਿਲਾਂ ਪਹਿਲਾਂ ਕਰਨ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ Dr Harpreet Pal Kaur ਨੇ ਦੱਸਿਆ ਕਿ ਸਕੀਮ ਦਾ ਲਾਭ ਲੈਣ ਲਈ ਕਿਸਾਨ 15 ਜੂਨ ਤੱਕ ਪੋਰਟਲ 'ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਡਿੱਗਦੇ ਜਾ ਰਹੇ‌ ਪੱਧਰ ਨੂੰ ਠੱਲ੍ਹ ਪਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਾਣੀ ਬਚਾਉਣ ਦੇ ਮੰਤਵ ਲਈ ਖੇਤੀਬਾੜੀ ਵਿਭਾਗ ਵੱਲੋਂ ਸਾਉਣੀ 2026 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਮੱਦਦ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ 15-20 ਫੀਸਦੀ ਪਾਣੀ ਦੀ ਬੱਚਤ ਦੇ ਨਾਲ-ਨਾਲ ਜ਼ਮੀਨ ਵਿੱਚ ਪਾਣੀ ਦਾ ਰੀਚਾਰਜ, ਕੱਦੂ ਕਰਕੇ ਝੋਨਾ ਲਾਉਣ ਦੇ ਮੁਕਾਬਲੇ 10-12 ਪ੍ਰਤੀਸ਼ਤ ਵਧੇਰੇ ਹੁੰਦਾ ਹੈ। ਨਾਲ ਹੀ ਜਿੱਥੇ ਇਸ ਵਿਧੀ ਨਾਲ ਬਿਜਾਈ ਕਰਨ ਨਾਲ ਮਜ਼ਦੂਰੀ ਦੀ ਬੱਚਤ ਅਤੇ ਫ਼ਸਲ ਨੂੰ ਬਿਮਾਰੀ ਘੱਟ ਲੱਗਣ ਕਰਕੇ ਖੇਤੀ ਖ਼ਰਚੇ ਘੱਟਦੇ ਹਨ, ਉੱਥੇ ਹੀ ਝੋਨੇ ਦੀ ਪਰਾਲੀ ਦਾ ਸੌਖਾ ਪ੍ਰਬੰਧਨ ਅਤੇ ਇਸ ਉਪਰੰਤ ਬੀਜੀ ਕਣਕ ਦਾ ਝਾੜ ਵੀ ਵਧੇਰੇ ਨਿਕਲਦਾ ਹੈ।

ਡਾ. ਹਰਪ੍ਰੀਤਪਾਲ ਕੌਰ ਨੇ ਕਿਹਾ ਕਿ ਕਿਸਾਨ ਭਰਾ ਇਸ ਸਕੀਮ ਦਾ ਲਾਭ ਲੈਣ 15 ਜੂਨ ਤੱਕ ਵਿਭਾਗ ਦੇ ਪੋਰਟਲ https://agrisubsidy.agrimachinerypb.com/#/dsr-registration 'ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਕਿਸਾਨ ਭਰਾ ਸਿਰਫ਼ ਆਪਣੇ ਆਧਾਰ ਕਾਰਡ ਅਤੇ ਇਸ ਨਾਲ ਰਜਿਸਟਰਡ ਮੋਬਾਇਲ ਨੰਬਰ ਨਾਲ ਆਪਣੇ-ਆਪ ਨੂੰ ਰਜਿਸਟਰ ਕਰ ਸਕਦੇ ਹਨ ਅਤੇ ਉਹਨਾਂ ਦੇ ਨਿੱਜੀ ਅਤੇ ਬੈਂਕ ਦੇ ਵੇਰਵੇ ਅਨਾਜ ਖਰੀਦ/ਈ ਮੰਡੀਕਰਨ ਪੋਰਟਲ ਤੋਂ ਲਏ ਜਾਣਗੇ। ਕਿਸਾਨਾਂ ਵੀਰਾਂ ਵੱਲੋਂ ਸਿਰਫ਼ ਝੋਨੇ ਦੀ ਸਿੱਧੀ ਬਿਜਾਈ Direct Sowing of Rice ਹੇਠ ਰਕਬਾ (ਕਨਾਲ/ਮਰਲਾ ਜਾਂ ਬਿੱਘੇ/ਵਿਸਵੇ) ਅਤੇ ਰਕਬੇ ਦਾ ਸਥਾਨ ਜ਼ਿਲ੍ਹਾ/ਤਹਿਸੀਲ/ਪਿੰਡ/ਖੇਵਟ ਨੰਬਰ/ਖਸਰਾ ਨੰਬਰ ਆਦਿ ਦੀ ਜਾਣਕਾਰੀ ਹੀ ਭਰੀ ਜਾਣੀ ਹੈ। ਝੋਨੇ ਦੀ ਬਿਜਾਈ ਬਾਰੇ ਵਧੇਰੇ ਤਕਨੀਕੀ ਅਤੇ ਰਜਿਸਟ੍ਰੇਸ਼ਨ ਸਬੰਧੀ ਜਾਣਕਾਰੀ ਲਈ ਖੇਤੀਬਾੜੀ ਵਿਭਾਗ ਦੇ ਸਰਕਲ/ਬਲਾਕ ਪੱਧਰ ਦੇ ਅਧਿਕਾਰੀਆਂ ਨਾਲ ਤਾਲਮੇਲ ਕਰ ਸਕਦੇ ਹਨ।

ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਝੋਨੇ ਦੀ ਸਿੱਧੀ ਬਿਜਾਈ Direct Sowing of Rice ਸਮੇਂ ਦੀ ਲੋੜ

ਪੀ.ਏ.ਯੂ.-ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਪਿੰਡ ਚੰਨੋ ਵਿਖੇ ਜਾਗਰੂਕਤਾ ਕੈਂਪ

ਭਵਾਨੀਗੜ੍ਹ, 02 ਜੂਨ

ਝੋਨੇ ਦੀ ਕਾਸ਼ਤ ਵਿੱਚ ਪਾਣੀ ਦੀ ਬਚਤ ਕਰਨ ਵਾਲੀਆਂ ਤਕਨੀਕਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪੀ.ਏ.ਯੂ. PAU-ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਪਿੰਡ ਚੰਨੋ ਵਿਖੇ ਸਿੱਧਾ ਬੀਜਿਆ ਝੋਨਾ ਅਤੇ ਕੱਦੂ ਵਾਲੇ ਝੋਨੇ ਵਿੱਚ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਨੂੰ ਸੰਬੋਧਨ ਕਰਦਿਆਂ ਡਾ. ਅਸ਼ੋਕ ਕੁਮਾਰ ਗਰਗ, ਸੀਨੀਅਰ ਪਸਾਰ ਵਿਗਿਆਨੀ (ਮਿੱਟੀ ਵਿਗਿਆਨ)-ਕਮ-ਇੰਚਾਰਜ ਸੰਗਰੂਰ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ Direct Sowing of Rice ਤਕਨੀਕ ਧਰਤੀ ਹੇਠਲੇ ਪਾਣੀ ਦੀ ਬਚਤ, ਮਜ਼ਦੂਰੀ ਖਰਚਿਆਂ ਵਿੱਚ ਕਮੀ ਅਤੇ ਝੋਨੇ ਦੀ ਕਾਸ਼ਤ ਦੀ ਲਾਗਤ ਘਟਾਉਣ ਲਈ ਇੱਕ ਪ੍ਰਭਾਵਸ਼ਾਲੀ ਤਕਨੀਕ ਹੈ। ਉਨ੍ਹਾਂ ਦੱਸਿਆ ਕਿ ਪੀ.ਏ.ਯੂ. ਵੱਲੋਂ ਸਿਫਾਰਸ਼ ਕੀਤੀ ਝੋਨੇ ਦੀ ਸਿੱਧੀ ਬਿਜਾਈ Direct Sowing of Rice ਤਕਨੀਕ ਅਪਣਾਉਣ ਨਾਲ ਸਿੰਚਾਈ ਲਈ ਵਰਤੇ ਜਾਣ ਵਾਲੇ ਪਾਣੀ ਦੀ ਵੱਡੀ ਮਾਤਰਾ ਬਚਾਈ ਜਾ ਸਕਦੀ ਹੈ ਅਤੇ ਸਿਫਾਰਸ਼ਾਂ ਅਨੁਸਾਰ ਖੇਤੀ ਕਰਨ ਨਾਲ ਕੱਦੂ ਵਾਲੇ ਝੋਨੇ ਦੇ ਬਰਾਬਰ ਝਾੜ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਲੇਜ਼ਰ ਲੈਵਲਿੰਗ, ਸਿਫਾਰਸ਼ ਕੀਤੀਆਂ ਕਿਸਮਾਂ ਦੀ ਚੋਣ ਅਤੇ ਨਦੀਨਾਂ ਦੀ ਸੁਚੱਜੀ ਰੋਕਥਾਮ ਵੱਲ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕੀਤੀ।

ਡਾ. ਗਰਗ ਨੇ ਮਿੱਟੀ ਦੇ ਨਮੂਨੇ ਲੈਣ ਦੀ ਵਿਗਿਆਨਕ ਵਿਧੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਮੌਕੇ ’ਤੇ ਮਿੱਟੀ ਦੇ ਨਮੂਨੇ Soil Test Sampling ਇਕੱਠੇ ਕਰਨ ਦਾ ਪ੍ਰੈਕਟੀਕਲ ਪ੍ਰਦਰਸ਼ਨ ਵੀ ਕੀਤਾ। ਉਨ੍ਹਾਂ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਵਿੱਚ DAP ਦੀ ਬੇਲੋੜੀ ਵਰਤੋਂ ਤੋਂ ਬਚਣ ਅਤੇ Urea ਦੀ ਸੁਚੱਜੀ ਵਰਤੋਂ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਖਾਸ ਤੌਰ ’ਤੇ ਕੱਦੂ ਸਮੇਂ ਦੋ ਤੋਂ ਤਿੰਨ ਬੋਰੀਆਂ ਯੂਰੀਆ ਪਾਉਣ ਦੀ ਪ੍ਰਥਾ ਤੋਂ ਗੁਰੇਜ਼ ਕਰਨ ਲਈ ਕਿਹਾ। ਇਸ ਤੋਂ ਇਲਾਵਾ ਕਿਸਾਨਾਂ ਨੂੰ ਮਿੱਟੀ ਦੀ ਜਾਂਚ ਦੇ ਆਧਾਰ ’ਤੇ ਹੀ ਜ਼ਿੰਕ ਦੀ ਸਿਫਾਰਸ਼ੀ ਮਾਤਰਾ ਵਰਤਣ ਲਈ ਪ੍ਰੇਰਿਤ ਕੀਤਾ।

ਜੈਵਿਕ ਖਾਦਾਂ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਡਾ. ਗਰਗ ਨੇ ਦੱਸਿਆ ਕਿ ਝੋਨੇ ਦੀ ਪਨੀਰੀ ਵਿੱਚ ਐਜ਼ੋਸਪੀਰੀਲਮ ਦੀ ਵਰਤੋਂ ਨਾਲ ਨਾ ਸਿਰਫ਼ ਫਸਲ ਦੀ ਪੈਦਾਵਾਰ ਵਿੱਚ ਵਾਧਾ ਹੁੰਦਾ ਹੈ, ਸਗੋਂ ਮਿੱਟੀ ਦੀ ਜੈਵਿਕ ਸਿਹਤ ਵੀ ਸੁਧਰਦੀ ਹੈ। ਉਨ੍ਹਾਂ ਸਿਹਤਮੰਦ ਪਨੀਰੀ ਤਿਆਰ ਕਰਨ, ਖਾਦ ਪ੍ਰਬੰਧਨ ਅਤੇ ਪਨੀਰੀ ਵਿੱਚ ਬੌਣੇਪਣ ਦੀ ਬਿਮਾਰੀ ਦੀ ਪਛਾਣ ਅਤੇ ਰੋਕਥਾਮ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਡਾ. ਆਕਾਸ਼ਦੀਪ ਸਿੰਘ, ਖੇਤੀਬਾੜੀ ਵਿਕਾਸ ਅਫਸਰ (ਏ.ਡੀ.ਓ.), ਭਵਾਨੀਗੜ੍ਹ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ Schemes for Farmers ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਮੱਕੀ ਦੀ ਕਾਸ਼ਤ, ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਅਤੇ ਜਿਪਸਮ ’ਤੇ ਮਿਲਣ ਵਾਲੀ ਸਬਸਿਡੀ ਸਬੰਧੀ ਵੀ ਜਾਣੂ ਕਰਵਾਇਆ ਅਤੇ ਝੋਨੇ ਦੀ ਸਿੱਧੀ ਬਿਜਾਈ ਵਿੱਚ ਨਦੀਨਾਂ ਦੀ ਰੋਕਥਾਮ ਲਈ ਸਿਫਾਰਸ਼ਾਂ ਸਾਂਝੀਆਂ ਕੀਤੀਆਂ।
ਕਿਸਾਨਾਂ ਨੂੰ ਬਾਸਮਤੀ ਦੀਆਂ ਕਿਸਮਾਂ PUSA Basmati-1509 ਅਤੇ PUSA Basmati-1847 ਵਿੱਚ ਖਾਦ ਪ੍ਰਬੰਧਨ ਅਤੇ ਬੀਜ ਸੋਧ ਸਬੰਧੀ ਸਿਫਾਰਸ਼ਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪਿੰਡਾਂ ਦੇ ਨੌਜਵਾਨਾਂ ਨੂੰ ਪੀ.ਏ.ਯੂ. ਲੁਧਿਆਣਾ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ ਵਿੱਚ ਦਾਖਲਾ ਲੈ ਕੇ ਖੇਤੀ ਅਤੇ ਸਹਾਇਕ ਖੇਤਰਾਂ ਵਿੱਚ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਕੈਂਪ ਦੌਰਾਨ ਪ੍ਰਗਤੀਸ਼ੀਲ ਕਿਸਾਨ ਸ. ਬਲਪ੍ਰੀਤ ਸਿੰਘ ਦੇ ਖੇਤ ਵਿੱਚ ਲਗਭਗ ਡੇਢ ਏਕੜ ਰਕਬੇ ਵਿੱਚ ਬੀਜੇ ਗਏ ਝੋਨੇ ਦੀ ਸਿੱਧੀ ਬਿਜਾਈ ਦਾ ਖੇਤ ਪੱਧਰੀ ਪ੍ਰਦਰਸ਼ਨ ਵੀ ਦੇਖਿਆ ਗਿਆ। ਫਾਰਮ ਸਲਾਹਕਾਰ ਸੇਵਾ ਕੇਂਦਰ Sangrur ਦੀ ਟੀਮ ਵੱਲੋਂ ਕਿਸਾਨ ਨੂੰ ਬੀਜ ਦਰ ਅਤੇ ਮਸ਼ੀਨ ਦੀ ਸਹੀ ਸੈਟਿੰਗ ਬਾਰੇ ਮੌਕੇ ’ਤੇ ਹੀ ਤਕਨੀਕੀ ਸਲਾਹ ਦਿੱਤੀ ਗਈ।

ਪ੍ਰੋਗਰਾਮ ਦੇ ਅੰਤ ਵਿੱਚ ਕਿਸਾਨਾਂ ਨੂੰ ਐਜ਼ੋਸਪੀਰੀਲਮ ਕਲਚਰ ਅਤੇ ਪੀ.ਏ.ਯੂ. ਦਾ ਸਾਹਿਤ ਉਪਲਬਧ ਕਰਵਾਇਆ ਗਿਆ। ਕਿਸਾਨਾਂ ਨੇ ਮਾਹਿਰਾਂ ਨਾਲ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਅਤੇ ਮਿੱਟੀ ਦੀ ਜਾਂਚ ਕਰਵਾ ਕੇ ਮਿੱਟੀ ਟੈਸਟ ਆਧਾਰਿਤ ਖਾਦ ਪ੍ਰਬੰਧਨ ਅਪਣਾਉਣ ਵਿੱਚ ਗਹਿਰੀ ਦਿਲਚਸਪੀ ਦਿਖਾਈ।-

Thursday, May 21, 2026

ਝੋਨੇ ਦੀ ਖੇਤੀ ਦੇ ਗੁਰ, ਖਰਚ ਘੱਟ ਆਮਦਨ ਵੱਧ ਮਿਲੇਗੀ

 ਬਲਾਕ ਖਡੂਰ ਸਾਹਿਬ ਵਿਖੇ ਝੋਨੇ ਦੀ ਸਿੱਧੀ ਬਿਜਾਈ Direct Sowing of Rice ਸਬੰਧੀ ਕਿਸਾਨ ਗੋਸ਼ਟੀ ਦਾ ਆਯੋਜਨ

-ਝੋਨੇ ਦੀ ਸਿੱਧੀ ਬਿਜਾਈ Direct Sowing of Rice 'ਤੇ ਪ੍ਰਤੀ ਏਕੜ 1500 ਰੁਪਏ ਹਾਸਲ ਕਰਨ ਲਈ 15 ਜੂਨ ਤੱਕ ਰਜਿਸਟਰਡ ਹੋਣਾ ਲਾਜ਼ਮੀ

-ਝੋਨੇ ਦੀ ਫ਼ਸਲ ਵਿੱਚ DAP ਖ਼ਾਦ ਨਾ ਵਰਤੀ ਜਾਵੇ

-ਲੋੜ ਤੋਂ ਵੱਧ Urea ਖਾਦ ਨਾਲ ਕੀੜੇ- ਮਕੌੜੇ ਅਤੇ ਬਿਮਾਰੀਆਂ ਦੀ ਸੰਭਾਵਨਾ ਵੱਧ ਜਾਂਦੀ ਹੈ : ਡਾ. ਭੁਪਿੰਦਰ ਸਿੰਘ ਏ.ਓ

ਖਡੂਰ ਸਾਹਿਬ, 21ਮਈ :
         ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਤੇਜਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੁਆਰਾ ਝੋਨੇ ਦੀ ਸਿੱਧੀ ਬਿਜਾਈ, ਖ਼ਾਦਾਂ ਦੀ ਸੁਚੱਜੀ ਵਰਤੋ, ਫਲਦਾਰ ਬੂਟਿਆਂ, ਸਬਜ਼ੀਆਂ ਅਤੇ ਵਿਭਾਗੀ ਸਕੀਮਾਂ ਸਬੰਧੀ ਜਾਗਰੂਕ ਕਰਨ ਹਿੱਤ ਆਤਮਾ ਸਕੀਮ ਤਹਿਤ ਖਡੂਰ ਸਾਹਿਬ ਵਿਖੇ ਕਿਸਾਨ ਗੋਸ਼ਠੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਡਾ. ਭੁਪਿੰਦਰ ਸਿੰਘ, ਡਾ. ਯਾਦਵਿੰਦਰ ਸਿੰਘ ਬੀ.ਟੀ.ਐਮ , ਡਾ. ਰੁਪਿੰਦਰਜੀਤ ਸਿੰਘ  ਏ.ਈ.ਓ, ਡਾ. ਗੁਰਪ੍ਰੀਤ ਸਿੰਘ ਏ.ਈ.ਓ ਅਤੇ ਪੀ.ਏ.ਯੂ ਲੁਧਿਆਣਾ ਦੇ ਤਰਨ ਤਾਰਨ ਸਥਿਤ ਜ਼ਿਲ੍ਹਾ ਪ੍ਰਸਾਰ ਮਾਹਿਰ ਡਾ. ਪਰਵਿੰਦਰ ਸਿੰਘ, ਡਾ. ਪਰਮਿੰਦਰ ਸਿੰਘ ਸੰਧੂ, ਡਾ. ਪਰਮਿੰਦਰ ਕੌਰ ਅਤੇ ਡਾ. ਸਵਰੀਤ ਖਹਿਰਾ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਰਵਾਇਤੀ ਤਕਨੀਕ ਨਾਲੋਂ ਸੌਖੀ, ਸਸਤੀ ਹੈ ਅਤੇ ਇਸ ਨਾਲ  ਵਾਧੂ ਪਾਣੀ ਜ਼ਮੀਨ ਵਿੱਚ ਰਿਚਾਰਜ ਹੋ ਜਾਂਦਾ ਹੈ।
ਕਿਵੇਂ ਕਰੀਏ ਸਿੱਧੀ ਬਿਜਾਈ
 ਇਸ ਤਕਨੀਕ ਤੋਂ ਵਧੀਆ ਨਤੀਜੇ ਲੈਣ ਲਈ ਪ੍ਰਮਾਣਿਤ 8 ਤੋਂ 10 ਕਿਲੋ ਬੀਜ ਨੂੰ ਪੋਟਾਸ਼ੀਅਮ ਨਾਈਟਰੇਟ ਅਤੇ ਸਪਰਿੰਟ ਨਾਲ ਸੋਧ ਲੈਣਾ Seed Treatment  ਚਾਹੀਦਾ ਹੈ। ਬੀਜ ਨੂੰ ਇਕ ਇੰਚ ਡੂੰਘਾ ਬੀਜਣਾ ਚਾਹੀਦਾ ਹੈ। ਨਦੀਨਾਂ ਦੀ ਸੁਚੱਜੀ ਰੋਕਥਾਮ ਲਈ ਸੁੱਕੀ ਬਿਜਾਈ ਉਪਰੰਤ ਖੇਤ ਨੂੰ ਸਿੰਚਾਈ ਕਰਕੇ ਇਕ-ਦੋ ਦਿਨ ਬਾਅਦ ਵੱਤਰ ਆਉਣ 'ਤੇ ਨਦੀਨਾਸ਼ਕ ਦਾ ਛਿੜਕਾਅ ਕਰਨਾ ਚਾਹੀਦਾ ਹੈ ਜਦਕਿ ਤਰ ਵੱਤਰ ਬਿਜਾਈ ਦੇ ਵਿੱਚ ਨਾਲ ਦੀ ਨਾਲ ਹੀ ਨਦੀਨ ਨਾਸ਼ਕ ਦਾ ਛਿੜਕਾਅ ਲਾਹੇਵੰਦ ਰਹਿੰਦਾ ਹੈ। 
ਖਾਦਾਂ ਦੀ ਵਰਤੋਂ ਕਿਵੇਂ ਕਰੀਏ
ਖ਼ਾਦਾਂ ਦੀ ਵਰਤੋਂ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਖਾਦਾਂ ਦੀ ਵਰਤੋਂ ਮਿੱਟੀ ਪਰਖ Soil Testing ਅਨੁਸਾਰ ਕਰਨੀ ਚਾਹੀਦੀ ਹੈ। ਉਨ੍ਹਾਂ ਜਾਣਕਾਰੀ ਸਾਂਝੀ ਕੀਤੀ ਕਿ ਰਵਾਇਤੀ ਝੋਨੇ ਵਿੱਚ 90 ਕਿਲੋ ਯੂਰੀਆ ਤਿੰਨ ਬਰਾਬਰ ਕਿਸ਼ਤਾਂ ਵਿੱਚ ਝੋਨੇ ਦੀ ਲਵਾਈ ਤੋਂ 7 ਦਿਨ , 21 ਦਿਨ ਅਤੇ 42 ਦਿਨ ਜਦ ਕਿ ਝੋਨੇ ਦੀ ਸਿੱਧੀ ਬਿਜਾਈ ਵੇਲੇ 130 ਕਿਲੋ ਯੂਰੀਆ ਬਿਜਾਈ ਤੋਂ ਚੌਥੇ, ਛੇਵੇਂ ਅਤੇ ਨੌਵੇਂ ਹਫਤੇ ਤਿੰਨ ਬਰਾਬਰ ਕਿਸ਼ਤਾਂ ਵਿੱਚ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਖੇਤ ਵਿੱਚ ਸੱਠੀ ਮੂੰਗੀ, ਮਾਂਹ ਜਾਂ ਜੰਤਰ ਝੋਨੇ, ਬਾਸਮਤੀ ਦੀ ਲਵਾਈ ਤੋਂ ਇਕ-ਦੋ ਦਿਨ ਪਹਿਲਾਂ ਵਾਹ ਦਿੱਤਾ ਜਾਵੇ ਤਾਂ ਕ੍ਰਮਵਾਰ 35 ਅਤੇ 55 ਕਿਲੋ Urea ਦੀ ਘੱਟ ਲੋੜ ਪੈਂਦੀ ਹੈ। 
ਮੱਕੀ ਦੀ ਖੇਤੀ ਲਈ ਵਿੱਤੀ ਸਹਾਇਤਾ
ਇਸ ਮੌਕੇ ਜਾਣਕਾਰੀ ਦਿੱਤੀ ਗਈ ਕਿ ਫ਼ਸਲੀ ਵਿਭਿੰਨਤਾ Crop Diversification ਤਹਿਤ ਰਜਿਸਟਰਡ ਕਿਸਾਨ ਸਾਉਣੀ ਦੀ ਮੱਕੀ ਦੀ ਝੋਨੇ ਦੀ ਥਾਂ 'ਤੇ ਬਿਜਾਈ ਕਰਦੇ ਹਨ ਉਨ੍ਹਾਂ ਨੂੰ ਸਰਕਾਰ ਵੱਲੋਂ 7000 ਪ੍ਰਤੀ ਏਕੜ ਦੇਣ ਦੀ ਵਿਵਸਥਾ ਕੀਤੀ ਗਈ ਹੈ। ਇਸ ਦੌਰਾਨ ਸਿਮਰਨ ਸਿੰਘ ਖੇਤੀ ਉਪ ਨਿਰੀਖਕ, ਅਵਤਾਰ ਸਿੰਘ, ਸਤਨਾਮ ਸਿੰਘ ਖੇਤੀ ਉਪ ਨਿਰੀਖਕ, ਗੁਰਪ੍ਰਤਾਪ ਸਿੰਘ ਬੇਲਦਾਰ, ਕਮਲਜੀਤ ਕੌਰ ਖੇਤੀ ਸਹਾਇਕ ਪ੍ਰਬੰਧਕ ਅਤੇ ਇਲਾਕੇ ਦੇ ਕਿਸਾਨਾਂ ਨੇ ਸਹਿਯੋਗ ਅਤੇ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸਿੱਧੀ ਬਿਜਾਈ ਕਰ ਰਹੇ ਕਿਸਾਨਾਂ ਨੇ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਵਿਭਾਗ ਦੁਆਰਾ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਨਿਵਾਜਿਆ ਗਿਆ।

Monday, May 18, 2026

ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਨਾਉਣ ਵਾਲੇ ਕਿਸਾਨ 15 ਜੂਨ ਤੱਕ ਆਨਲਾਈਨ ਪੋਰਟਲ ਤੇ ਕਰ ਸਕਦੇ ਹਨ ਰਜਿਸਟ੍ਰੇਸ਼ਨ

ਬਟਾਲਾ, 18 ਮਈ ਝੋਨੇ ਦੀ ਲਵਾਈ ਲਈ ਮਜਦੂਰਾਂ ਦੀ ਘਾਟ ਅਤੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ,ਜਿਸ ਤਹਿਤ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ Direct Sowing of Rice ਕਰਨ ਵਾਲੇ ਕਿਸਾਨਾਂ ਨੂੰ ਪ੍ਰੋਤਸ਼ਾਹਨ ਰਾਸ਼ੀ ਵੱਜੋ 1500/- ਰੁਪਏ ਪ੍ਰਤੀ ਏਕੜ ਦਿੱਤੇ ਜਾਂਦੇ ਹਨ।

ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਸ੍ਰੀ ਰਣਧੀਰ ਠਾਕੁਰ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ Direct Sowing of Rice ਦੀ ਰਜਿਸਟ੍ਰੇਸ਼ਨ ਲਈ ਕਿਸਾਨ agrimachinerypb.com ਪੋਰਟਲ ਤੇ ਆਨਲਾਈਨ 1 ਮਈ 2026 ਤੋਂ 15 ਜੂਨ 2026 ਤੱਕ ਅਪਲਾਈ ਕਰ ਸਕਦੇ ਹਨ।

ਰਜਿਸਟ੍ਰੇਸ਼ਨ ਸਬੰਧੀ ਕਿਸਾਨ ਨੂੰ ਆਪਣੀ ਜ਼ਮੀਨ ਦਾ ਜਿਲ੍ਹਾ, ਤਹਿਸੀਲ ,ਪਿੰਡ,ਖੇਵਟ/ਖਸਰਾ ਨੰ: ਪੈਨ ਨੰਬਰ ਅਤੇ ਸਿੱਧੀ ਬਿਜਾਈ ਹੇਠਲੇ ਰਕਬੇ ਦੀ ਜਾਣਕਾਰੀ ਦੇਣੀ ਪਵੇਗੀ।

ਵਧੇਰੇ ਜਾਣਕਾਰੀ ਲਈ ਕਿਸਾਨ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਜਾਂ ਸਬੰਧਤ ਬਲਾਕ ਖੇਤੀਬਾੜੀ ਅਫਸਰ ਨਾਲ ਸੰਪਰਕ ਕਰ ਸਕਦੇ ਹਨ