Showing posts with label Direct Sowing of Rice (DSR). Show all posts
Showing posts with label Direct Sowing of Rice (DSR). Show all posts

Friday, June 26, 2026

DSR ਅਧੀਨ 1500 ਰੁਪਏ ਪ੍ਰਤੀ ਏਕੜ ਵਿੱਤੀ ਲਾਭ ਲੈਣ ਲਈ ਆਨਲਾਈਨ ਰਜਿਸਟ੍ਰੇਸ਼ਨ 30 ਜੂਨ ਤੱਕ ਖੁੱਲ੍ਹੀ ਹੈ: ਖੁੱਡੀਆਂ

 26 ਹਜ਼ਾਰ ਤੋਂ ਵੱਧ ਕਿਸਾਨਾਂ ਵੱਲੋਂ 3.41 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ DSR

•ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ DSR ਅਧੀਨ ਰਕਬਾ 16 ਫੀਸਦ ਵਧਿਆ: ਗੁਰਮੀਤ ਸਿੰਘ ਖੁੱਡੀਆਂ

 • ਚਾਲੂ ਵਿੱਤੀ ਸਾਲ ਦੌਰਾਨ DSR ਲਈ 40 ਕਰੋੜ ਰੁਪਏ ਦਾ ਬਜਟ ਰੱਖਿਆ: ਖੇਤੀਬਾੜੀ ਮੰਤਰੀ

ਚੰਡੀਗੜ੍ਹ, 26 ਜੂਨ:

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ  Gurmeet Singh Khuddian ਨੇ ਦੱਸਿਆ ਕਿ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਸਿੱਧੀ ਬੀਜਾਈ (DSR) ਅਧੀਨ ਰਕਬੇ ਵਿੱਚ 16 ਫੀਸਦ ਵਾਧਾ ਦਰਜ ਕੀਤਾ ਗਿਆ ਹੈ, ਜੋ ਪੰਜਾਬ ਸਰਕਾਰ ਦੀ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਸਬੰਧੀ ਮੁਹਿੰਮ ਨੂੰ ਕਿਸਾਨਾਂ ਵੱਲੋਂ ਮਿਲ ਰਹੇ ਵੱਡੇ ਹੁਲਾਰੇ ਨੂੰ ਦਰਸਾਉਂਦਾ ਹੈ। ਦੱਸਣਯੋਗ ਹੈ ਕਿ ਪਾਣੀ ਦੀ ਬਚਤ ਵਾਲੀ Water Conservation ਇਸ ਤਕਨੀਕ ਤਹਿਤ ਹੁਣ ਤੱਕ 26,896 ਕਿਸਾਨਾਂ ਨੇ 3.41 ਲੱਖ ਏਕੜ ਰਕਬਾ ਲਿਆਂਦਾ ਹੈ। 

ਪਿਛਲੇ ਸਾਲ ਦੀ ਦਰ ਨੂੰ ਬਰਕਰਾਰ ਰੱਖਦਿਆਂ, ਜਦੋਂ 25,853 ਕਿਸਾਨਾਂ ਨੇ 2.93 ਲੱਖ ਏਕੜ ਰਕਬੇ ਵਿੱਚ DSR ਵਿਧੀ ਅਪਣਾਈ ਸੀ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵਿੱਤੀ ਵਰ੍ਹੇ ਲਈ ਮਾਲੀ ਸਹਾਇਤਾ ਵਧਾ Subsidy to Farmer ਕੇ 40 ਕਰੋੜ ਰੁਪਏ ਕਰ ਦਿੱਤੀ ਹੈ, ਜੋ ਕਿ 2025 ਵਿੱਚ ਵੰਡੀ ਗਈ 35.16 ਕਰੋੜ ਰੁਪਏ ਦੀ ਲਾਭ ਰਾਸ਼ੀ ਤੋਂ ਵੱਧ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹਰੇਕ ਰਜਿਸਟਰਡ ਕਿਸਾਨ ਨੂੰ ਸਿੱਧੇ ਲਾਭ ਟਰਾਂਸਫਰ (ਡੀਬੀਟੀ) ਰਾਹੀਂ 1,500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨ DSR ਸਕੀਮ ਲਈ 30 ਜੂਨ, 2025 ਤੱਕ agrimachinerypb.com 'ਤੇ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਕਿਉਂਜੋ ਝੋਨੇ ਦੇ ਮੁੱਖ ਉਤਪਾਦਨ ਵਾਲੇ ਜ਼ਿਲ੍ਹਿਆਂ ਵਿੱਚ ਇਸਦੀ ਲਵਾਈ ਅਜੇ ਵੀ ਜਾਰੀ ਹੈ, ਜੋ ਜੁਲਾਈ ਦੇ ਅੱਧ ਤੱਕ ਚੱਲਣ ਦੀ ਉਮੀਦ ਹੈ, ਇਸ ਲਈ ਵਿਭਾਗ ਨੂੰ ਆਉਣ ਵਾਲੇ ਹਫ਼ਤਿਆਂ ਵਿੱਚ DSR ਅਧੀਨ ਰਕਬਾ ਹੋਰ ਵਧਣ ਦੀ ਉਮੀਦ ਹੈ। ਸ. ਖੁੱਡੀਆਂ ਨੇ ਫੀਲਡ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਕਿਸਾਨਾਂ ਦੀ ਮੌਕੇ 'ਤੇ ਰਜਿਸਟ੍ਰੇਸ਼ਨ ਅਤੇ ਬੈਂਕ ਖਾਤਿਆਂ ਦੀ ਵੈਰੀਫਿਕੇਸ਼ਨ (ਪੜਤਾਲ) ਵਿੱਚ ਮਦਦ ਕਰਨ ਲਈ ਵਿਸ਼ੇਸ਼ ਕੈਂਪ ਲਗਾਉਣ ਤਾਂ ਜੋ ਬਿਨਾਂ ਕਿਸੇ ਰੁਕਾਵਟ ਦੇ ਸਿੱਧੇ ਲਾਭ ਟਰਾਂਸਫਰ (DBT) ਨੂੰ ਯਕੀਨੀ ਬਣਾਈ ਜਾ ਸਕੇ।

ਖੇਤੀਬਾੜੀ ਮੰਤਰੀ ਨੇ ਕਿਹਾ, “ਇਹ 16 ਫੀਸਦ ਵਾਧਾ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਟਿਕਾਊ ਖੇਤੀ ਪ੍ਰਤੀ ਸੋਚ ਵਿੱਚ ਕਿਸਾਨਾਂ ਦੇ ਭਰੋਸੇ ਦਾ ਪ੍ਰਤੀਕ ਹੈ। ਸਾਲ 2026-27 ਲਈ 40 ਕਰੋੜ ਦੇ ਵਧੇ ਹੋਏ ਬਜਟ ਦੇ ਨਾਲ, ਅਸੀਂ ਕਿਸਾਨਾਂ ਦੀ ਲਾਗਤ ਘਟਾਉਣ ਦੇ ਨਾਲ-ਨਾਲ ਪੰਜਾਬ ਦੇ ਖੇਤੀਬਾੜੀ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਯਤਨਾਂ ਨੂੰ ਹੋਰ ਤੇਜ਼ ਕਰ ਰਹੇ ਹਾਂ। ਅਸੀਂ ਸਿਰਫ਼ ਵਿੱਤੀ ਲਾਭ ਹੀ ਨਹੀਂ ਦੇ ਰਹੇ, ਸਗੋਂ ਪਾਣੀ ਬਚਾਉਣ ਦੀ ਕਵਾਇਦ ਨੂੰ ਉਤਸ਼ਾਹਿਤ ਕਰ ਰਹੇ ਹਾਂ। ਡੀ.ਐੱਸ.ਆਰ. ਅਧੀਨ ਆਉਣ ਵਾਲਾ ਇੱਕ-ਇੱਕ ਏਕੜ ਰਕਬਾ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਡੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵੱਲ ਠੋਸ ਕਦਮ ਹੈ।”

ਜਿਨ੍ਹਾਂ ਕਿਸਾਨਾਂ ਨੇ ਅਜੇ ਤੱਕ ਰਜਿਸਟ੍ਰੇਸ਼ਨ ਨਹੀਂ ਕਰਵਾਈ, ਉਨ੍ਹਾਂ ਨੂੰ ਆਖਰੀ ਮਿਤੀ ਤੋਂ ਪਹਿਲਾਂ ਅੱਗੇ ਆ ਕੇ ਇਸ ਮੌਕੇ ਦਾ ਲਾਭ ਉਠਾਉਣ ਦੀ ਅਪੀਲ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਡੀ.ਐੱਸ.ਆਰ. ਤਕਨੀਕ ਵਿੱਚ ਕੱਦੂ ਕਰਨ ਅਤੇ ਪਨੀਰੀ ਲਾਉਣ ਦੀ ਲੋੜ ਨਹੀਂ ਰਹਿੰਦੀ, ਜਿਸ ਨਾਲ ਸਿੰਚਾਈ ਵਾਲੇ ਪਾਣੀ ਦੀ ਖਪਤ 15-20 ਫੀਸਦ ਤੱਕ ਘਟ ਜਾਂਦੀ ਹੈ ਅਤੇ ਲੇਬਰ (ਮਜ਼ਦੂਰੀ) ਦੇ ਖਰਚੇ ਵਿੱਚ ਵੱਡੀ ਬਚਤ ਹੁੰਦੀ ਹੈ। ਸੂਬਾ ਸਰਕਾਰ ਟਿਕਾਊ ਖੇਤੀਬਾੜੀ ਲਈ ਡੀ.ਐੱਸ.ਆਰ. ਨੂੰ ਇੱਕ ਮੁੱਖ ਆਧਾਰ ਵਜੋਂ ਲਗਾਤਾਰ ਉਤਸ਼ਾਹਿਤ ਕਰ ਰਹੀ ਹੈ, ਜਿਸ ਤਹਿਤ ਝੋਨੇ ਦੀ ਲਵਾਈ ਦੇ ਰਵਾਇਤੀ ਢੰਗ ਨੂੰ ਇਸ ਨਵੀਂ ਵਿਧੀ ਵੱਲ ਆਉਣ ਵਾਲੇ ਕਿਸਾਨਾਂ ਲਈ ਵਿਆਪਕ ਜਾਗਰੂਕਤਾ ਮੁਹਿੰਮਾਂ, ਪ੍ਰਦਰਸ਼ਨੀਆਂ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।

Monday, June 22, 2026

ਝੋਨੇ ਦੀ ਸਿੱਧੀ ਬਿਜਾਈ DSR ਦੀ ਰਜਿਸਟ੍ਰੇਸ਼ਨ ਦੀ ਆਖਿਰੀ ਮਿਤੀ 25 ਜੂਨ

 ਫਾਜਿਲਕਾ 22 ਜੂਨ

ਪੰਜਾਬ ਸਰਕਾਰ ਵੱਲੋਂ ਪਾਣੀ ਦੀ ਬਚੱਤ ਦੇ ਉਦੇਸ਼ ਨਾਲ ਝੋਨੇ ਦੀ ਸਿੱਧੀ ਬਿਜਾਈ DSR ਕਰਨ ਨੂੰ ਪਹਿਲ ਦੇਣ ਦੇ ਦਿੱਤੇ ਸੱਦੇ ਤੇ ਜਿਲ੍ਹੇ ਦੇ ਕਿਸਾਨਾਂ ਨੇ ਵੱਡੇ ਪੱਧਰ ਤੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈਂ।ਇਸ ਸਮੇਂ ਜਿਲ੍ਹਾ ਫਾਜਿਲਕਾ Fazilka ਝੋਨੇ ਦੀ ਸਿੱਧੀ ਬਿਜਾਈ ਕਰਨ ਵਿੱਚ ਪੰਜਾਬ ਵਿੱਚ ਮੋਹਰੀ ਹੈ। ਜਿਲ੍ਹਾ ਫਾਜਿਲਕਾ ਵਿੱਚ 8513 ਕਿਸਾਨਾਂ ਨੇ ਪੋਰਟਲ ਉੱਤੇ 106913.72 ਏਕੜ ਰਕਬੇ ਲਈ ਰਜਿਸਟਰ ਕੀਤਾ ਹੈ,ਜਦਕਿ ਸ਼੍ਰੀ ਮੁਕਤਸਰ ਸਾਹਿਬ 69091.05 ਏਕੜ ਦਰਜ ਕਰਕੇ ਦੂਜੇ ਨੰਬਰ ਤੇ ਹੈ।ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ,ਫਾਜਿਲਕਾ Dr Kulwant Singh ਨੇ ਦਿੱਤੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਪੋਰਟਲ ਉੱਤੇ ਸਿੱਧੀ ਬਿਜਾਈ ਸਬੰਧੀ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟ੍ਰੇਸ਼ਨ ਵਾਸਤੇ ਮਿਤੀ 15/06/2026 ਤੋਂ ਵੱਧਾ ਕੇ 25/06/2026 ਨਿਸ਼ਚਿਤ ਕੀਤੀ ਗਈ ਹੈ।ਪੰਜਾਬ ਸਰਕਾਰ ਦੁਆਰਾ ਸਿੱਧੀ ਬਿਜਾਈ ਨੂੰ ਉਤਸਾਹਿਤ ਕਰਨ ਲਈ 1500/- ਰੁਪਏ ਪ੍ਰਤੀ ਏਕੜ ਪ੍ਰੋਤਸ਼ਾਹਨ ਰਾਸ਼ੀ ਦਿੱਤੀ ਜਾਂਦੀ ਹੈਂ।ਸਿੱਧੀ ਬਿਜਾਈ ਕਰਨ ਨਾਲ ਜਿੱਥੇ ਪਾਣੀ ਦੀ ਬੱਚਤ ਹੁੰਦੀ ਹੈ, ਉੱਥੇ 1500/- ਰੁਪਏ ਪ੍ਰਤੀ ਏਕੜ ਪ੍ਰੋਤਸ਼ਾਹਨ ਰਾਸ਼ੀ ਵੀ ਸਰਕਾਰ ਵੱਲੋ ਦਿੱਤੀ ਜਾਂਦੀ ਹੈਂ।
ਮੁੱਖ ਖੇਤੀਬਾੜੀ ਅਫਸਰ,ਫਾਜਿਲਕਾ ਡਾ.ਕੁਲਵੰਤ ਸਿੰਘ ਨੇ ਕਿਹਾ ਕਿ ਜੇ ਕਿਸੇ ਕਿਸਾਨ ਵੀਰ ਨੇ ਅਜੇ ਤੱਕ ਸਿੱਧੀ ਬਿਜਾਈ ਦੀ ਪ੍ਰੋਤਸ਼ਾਹਨ ਰਾਸ਼ੀ ਪ੍ਰਾਪਤ ਕਰਨ ਲਈ ਪੋਰਟਲ ਉੱਤੇ ਰਜਿਸਟ੍ਰੇਸ਼ਨ ਨਹੀਂ ਕਰਵਾਇਆ ਹੈ ਤਾਂ ਉਹ ਆਪਣੀ ਰਜਿਸਟ੍ਰੇਸ਼ਨ ਪੋਰਟਲ ਉੱਤੇ ਤੁਰੰਤ ਕਰਵਾਉਣ।ਜੇਕਰ ਕਿਸੇ ਕਿਸਾਨ ਨੂੰ ਪੋਰਟਲ ਉੱਪਰ ਨਾਮ ਦਰਜ ਕਰਵਾਉਣ ਵਿੱਚ ਕੋਈ ਮੁਸ਼ਕਿਲ ਆਉਂਦੀ ਹੈਂ ਤਾਂ ਉਹ ਕਿਸਾਨ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰਕੇ ਆਪਣਾ ਨਾਮ ਪੋਰਟਲ ਉੱਤੇ ਦਰਜ ਕਰਵਾ ਸਕਦੇ ਹਨ।

Wednesday, June 17, 2026

ਝੋਨੇ ਦੀ ਸਿੱਧੀ ਬਿਜਾਈ DSR ਦੀ ਰਜਿਸਟ੍ਰੇਸ਼ਨ ਦੀ ਮਿਤੀ ਵਿੱਚ 25 ਜੂਨ ਤੱਕ ਕੀਤਾ ਗਿਆ ਵਾਧਾ

ਫਾਜਿਲਕਾ 17 ਜੂਨ

ਪੰਜਾਬ ਸਰਕਾਰ ਵੱਲੋਂ ਪਾਣੀ ਦੀ ਬਚੱਤ ਦੇ ਉਦੇਸ਼ ਨਾਲ ਝੋਨੇ ਦੀ ਸਿੱਧੀ ਬਿਜਾਈ Direct Sowing of Paddy ਕਰਨ ਨੁੂੰ ਪਹਿਲ ਦੇਣ ਦੇ ਦਿੱਤੇ ਸੱਦੇ ਤੇ ਜਿਲ੍ਹੇ ਦੇ ਕਿਸਾਨਾਂ ਨੇ ਵੱਡੇ ਪੱਧਰ ਤੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈਂ।ਇਸ ਸਮੇਂ ਜਿਲ੍ਹਾ ਫਾਜਿਲਕਾ Fazilka ਝੋਨੇ ਦੀ ਸਿੱਧੀ ਬਿਜਾਈ ਕਰਨ ਵਿੱਚ ਪੰਜਾਬ ਵਿੱਚ ਮੋਹਰੀ ਹੈਂ। ਜਿਲ੍ਹਾ ਫਾਜਿਲਕਾ ਵਿੱਚ 7568 ਕਿਸਾਨਾਂ ਨੇ ਪੋਰਟਲ ਉੱਤੇ 95,588 ਏਕੜ ਰਕਬੇ ਲਈ ਰਜਿਸਟਰ ਕੀਤਾ ਹੈ,ਜਦਕਿ ਸ਼੍ਰੀ ਮੁਕਤਸਰ ਸਾਹਿਬ 62916.69 ਏਕੜ ਦਰਜ ਕਰਕੇ ਦੂਜੇ ਨੰਬਰ ਤੇ ਹੈ।

ਪੰਜਾਬ ਸਰਕਾਰ ਵੱਲੋ ਪੋਰਟਲ ਉੱਤੇ ਸਿੱਧੀ ਬਿਜਾਈ ਸਬੰਧੀ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟ੍ਰੇਸ਼ਨ ਵਾਸਤੇ ਮਿਤੀ 15/06/26 ਤੋਂ ਵੱਧਾ ਕੇ 25/06/26 ਨਿਸ਼ਚਿਤ ਕੀਤੀ ਗਈ ਹੈਂ।ਪੰਜਾਬ ਸਰਕਾਰ ਦੁਆਰਾ ਸਿੱਧੀ ਬਿਜਾਈ ਨੂੰ ਉਤਸਾਹਿਤ ਕਰਨ ਲਈ 1500/- ਰੁਪਏ ਪ੍ਰਤੀ ਏਕੜ ਪੋ੍ਰਤਸ਼ਾਹਨ ਰਾਸ਼ੀ ਦਿੱਤੀ ਜਾਂਦੀ ਹੈਂ।ਸਿੱਧੀ ਬਿਜਾਈ ਕਰਨ ਨਾਲ ਜਿੱਥੇ ਪਾਣੀ ਦੀ ਬੱਚਤ ਹੁੰਦੀ ਹੈ, ਉੱਥੇ 1500/- ਰੁਪਏ ਪ੍ਰਤੀ ਏਕੜ ਪੋ੍ਰਤਸ਼ਾਹਨ ਰਾਸ਼ੀ ਵੀ ਸਰਕਾਰ ਵੱਲੋ ਦਿੱਤੀ ਜਾਂਦੀ ਹੈਂ।ਜੇ ਕਿਸੇ ਕਿਸਾਨ ਵੀਰ ਨੇ ਅਜੇ ਤੱਕ ਸਿੱਧੀ ਬਿਜਾਈ ਦੀ ਪ੍ਰੋਤਸ਼ਾਹਨ ਰਾਸ਼ੀ ਪ੍ਰਾਪਤ ਕਰਨ ਲਈ ਪੋਰਟਲ ਉੱਤੇ ਰਜਿਸਟ੍ਰੇਸ਼ਨ ਨਹੀਂ ਕਰਵਾਈ ਹੈ ਤਾਂ ਉਹ ਆਪਣੀ ਰਜਿਸਟ੍ਰੇਸ਼ਨ ਪੋਰਟਲ ਉੱਤੇ ਤੁਰੰਤ ਕਰਵਾਉਣ।ਜੇਕਰ ਕਿਸੇ ਕਿਸਾਨ ਨੂੰ ਪੋਰਟਲ ਉੱਪਰ ਨਾਮ ਦਰਜ ਕਰਵਾਉਣ ਵਿੱਚ ਕੋਈ ਮੁਸ਼ਕਿਲ ਆਉਂਦੀ ਹੈਂ ਤਾਂ ਉਹ ਕਿਸਾਨ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰਕੇ ਆਪਣਾ ਨਾਮ ਪੋਰਟਲ ਉੱਤੇ ਦਰਜ ਕਰਵਾ ਸਕਦੇ ਹਨ।

Friday, May 15, 2026

ਖ਼ਾਦਾਂ ਦੀ ਸੁਚੱਜੀ ਵਰਤੋਂ ਅਤੇ ਝੋਨੇ ਤੇ ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਕਿਸਾਨ ਗੋਸ਼ਟੀ ਲਗਾਈ

ਤਰਨ ਤਾਰਨ, 16 ਮਈ -

ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੀ ਰਹਿਨੁਮਾਈ ਹੇਠ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੀ ਅਗਵਾਈ ਹੇਠ ਖ਼ਾਦਾਂ ਦੀ ਸੁਚੱਜੀ ਵਰਤੋਂ ਅਤੇ ਝੋਨੇ ਅਤੇ ਬਾਸਮਤੀ ਦੀ ਸਿੱਧੀ Direct Sowing of Rice ਅਤੇ ਮੱਕੀ ਦੀ ਬਿਜਾਈ Maize Cultivation ਸੰਬੰਧੀ ਕਿਸਾਨ ਗੋਸ਼ਟੀ ਬਲਾਕ ਗੰਡੀਵਿੰਡ ਦੇ ਪਿੰਡ ਨੌਸ਼ਹਿਰਾ ਢਾਲਾ ਵਿਖੇ ਲਗਾਈ। ਇਸ ਮੌਕੇ ਫਾਰਮ ਸਲਾਹਕਾਰ ਕੇਂਦਰ ਤਰਨਤਾਰਨ ਤੋਂ ਡਾ. ਪਰਮਿੰਦਰ ਸਿੰਘ ਸੰਧੂ ਨੇ ਝੋਨੇ/ਬਾਸਮਤੀ ਵਿੱਚ ਖ਼ਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ।
ਇਸ ਕਿਸਾਨ ਗੋਸ਼ਟੀ ਵਿੱਚ ਬੀ ਟੀ ਐਮ ਜਤਿਨ ਪਾਲ ਵੱਲੋਂ ਖੇਤੀਬਾੜੀ ਵਿਭਾਗ ਅੰਦਰ ਚੱਲ ਰਹੀਆਂ ਵੱਖ ਵੱਖ ਕਿਸਾਨ ਲਾਹੇਵੰਦ ਸਕੀਮਾ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ। ਇਸ ਕਿਸਾਨ ਗੋਸ਼ਟੀ ਵਿੱਚ ਮਨਪ੍ਰੀਤ ਸਿੰਘ ਸਹਾਇਕ ਤਕਨੀਕੀ ਮੈਨੇਜਰ ਵੱਲੋਂ ਕਿਸਾਨਾਂ ਨੂੰ ਆਪਣੀ ਫਾਰਮਰ ਆਈ.ਡੀ ਬਣਾਉਣ ਦੀ ਅਪੀਲ ਕੀਤੀ ਗਈ ਤਾਂ ਕਿ ਸਰਕਾਰ ਵੱਲੋਂ ਮਿਲ ਰਹੀਆਂ ਸਹੂਲਤਾਂ ਵਿੱਚ ਕੋਈ ਮੁਸ਼ਕਿਲ ਨਾ ਆਵੇ ਅਤੇ ਮਿੱਟੀ ਦੇ ਸੈਂਪਲ ਇਕੱਠੇ ਕਰਨ ਦੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਬਲਾਕ ਖੇਤੀਬਾੜੀ ਅਫ਼ਸਰ ਗੰਡੀਵਿੰਡ ਡਾ. ਗੁਰਿੰਦਰਜੀਤ ਸਿੰਘ ਨੇ ਕਿਸਾਨਾਂ ਨੂੰ ਖ਼ਾਦਾਂ ਦੀ ਵਰਤੋਂ ਜ਼ਰੂਰਤ ਅਨੁਸਾਰ ਕਰਨ ਦੀ ਹਦਾਇਤ ਕੀਤੀ ਅਤੇ ਕਿਸਾਨਾਂ ਨੂੰ ਸਿੱਧੀ ਬਿਜਾਈ ਹੇਠ ਆਪਣਾ ਰਕਬਾ ਵਧਾਉਣ ਦੀ ਅਪੀਲ ਕੀਤੀ ਗਈ ਅਤੇ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਿੱਧੀ ਬਿਜਾਈ ਉੱਪਰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਰਾਸ਼ੀ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਫ਼ਸਲੀ ਵਿਭਿੰਨਤਾ ਸਕੀਮ ਅਧੀਨ ਝੋਨੇ ਹੇਠੋਂ ਰਕਬਾ ਘਟਾ ਕੇ ਮੱਕੀ ਦੀ ਕਾਸ਼ਤ ਕਰਨ ਬਾਰੇ ਕਿਹਾ ਅਤੇ ਮੱਕੀ ਦੀ ਕਾਸ਼ਤ ਉਪਰ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ 17500/- ਪ੍ਰਤੀ ਹੈਕਟੇਅਰ ਦੀ ਵਿੱਤੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਟ੍ਰੇਨਿੰਗ ਵਿੱਚ ਸ਼ਾਮਿਲ ਹੋਏ ਕਿਸਾਨਾਂ ਅਤੇ ਮਾਹਿਰਾਂ ਦਾ ਧੰਨਵਾਦ ਕੀਤਾ। ਇਸ ਟ੍ਰੇਨਿੰਗ ਨੂੰ ਸਫ਼ਲ ਬਣਾਉਣ ਲਈ ਪ੍ਰਦੀਪ ਨੰਦਾ ਏ ਐਸ ਆਈ ਅਤੇ ਵਿਜੈ ਸਿੰਘ ਅਤੇ ਵਰਿੰਦਰਬੀਰ ਸਿੰਘ ਸਹਾਇਕ ਤਕਨੀਕੀ ਮੈਨੇਜਰ ਨੇ ਅਹਿਮ ਯੋਗਦਾਨ ਪਾਇਆ। ਇਸ ਟ੍ਰੇਨਿੰਗ ਵਿੱਚ 100 ਤੋਂ ਵੱਧ ਆਗਾਹਵਧੂ ਕਿਸਾਨ ਨੇ ਭਾਗ ਲਿਆ।

ਝੋਨੇ ਦੀ ਸਿੱਧੀ ਬਿਜਾਈ ਪਿੰਡ ਰਾਏਕੇ ਕਲਾਂ ਵਿਖੇ ਸ਼ੁਰੂ ਕਰਵਾਈ ਗਈ

ਕਿਸਾਨ ਵੀਰ ਸਿੱਧੀ ਬਿਜਾਈ ਤਕਨੀਕ ਅਪਣਾਕੇ ਧਰਤੀ ਹੇਠਲੇ ਪਾਣੀ ਦੀ ਕਰਨ ਬੱਚਤ : ਮੁੱਖ ਖੇਤੀਬਾੜੀ ਅਫ਼ਸਰ

ਬਠਿੰਡਾ, 15 ਮਈ :

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਖੇਤੀਬਾੜੀ ਵਿਭਾਗ ਬਠਿੰਡਾ Bathinda ਵੱਲੋਂ ਅੱਜ ਪਿੰਡ ਰਾਏਕੇ ਕਲਾਂ, ਬਲਾਕ ਸੰਗਤ ਵਿਖੇ ਝੋਨੇ ਦੀ ਸਿੱਧੀ ਬਿਜਾਈ Direct Sowing of Rice ਸ਼ੁਰੂ ਕੀਤੀ ਗਈ ।

ਡਾ. ਹਰਪ੍ਰੀਤਪਾਲ ਕੌਰ ਮੁੱਖ ਖੇਤੀਬਾੜੀ ਅਫਸਰ ਬਠਿੰਡਾ ਦੀ ਹਾਜ਼ਰੀ ਵਿੱਚ ਕਿਸਾਨ ਬੋਹੜ ਸਿੰਘ ਪੁੱਤਰ ਸਰਵਨ ਸਿੰਘ ਦੇ ਖੇਤ ਤੋਂ ਝੋਨੇ ਦੀ ਸਿੱਧੀ ਬਿਜਾਈ Direct Sowing of Rice ਸ਼ੁਰੂ ਕਰਵਾਈ ਗਈ। ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ Direct Sowing of Rice ਨਾਲ ਜਿੱਥੇ ਧਰਤੀ ਹੇਠਲੇ ਪਾਣੀ Ground Water Conservation ਦੀ ਬੱਚਤ ਹੁੰਦੀ ਹੈ ਉੱਥੇ ਹੀ ਇਸ ਨਾਲ ਕਿਸਾਨਾਂ ਦਾ ਖਰਚਾ ਵੀ ਬਹੁਤ ਘੱਟ ਜਾਂਦਾ ਹੈ ਕਿਉਂਕਿ ਕੱਦੂ ਕਰਕੇ ਝੋਨਾ ਲਾਉਣ ਨਾਲ ਪਾਣੀ ਦੀ ਬਹੁਤ ਜ਼ਿਆਦਾ ਖਪਤ ਹੁੰਦੀ ਹੈ। ਝੋਨੇ ਦੀ ਸਿੱਧੀ ਬਿਜਾਈ ਨਾਲ 10% ਤੋਂ 20% ਪਾਣੀ ਦੀ ਬੱਚਤ ਹੁੰਦੀ ਹੈ ਅਤੇ ਜ਼ਮੀਨ ਹੇਠਲੇ ਪਾਣੀ ਦਾ 10-12 ਪ੍ਰਤੀਸ਼ਤ ਜ਼ਿਆਦਾ ਰੀਚਾਰਜ ਹੋ ਜਾਂਦਾ ਹੈ।

ਇਸ ਨਾਲ ਝੋਨੇ ਨੂੰ ਬਿਮਾਰੀਆਂ Disease in Paddy Crop ਵੀ ਘੱਟ ਲੱਗਦੀਆਂ ਹਨ ਅਤੇ ਅਗਲੀ ਕਣਕ ਦੀ ਫਸਲ ਦਾ 100 ਕਿਲੋ ਪ੍ਰਤੀ ਏਕੜ ਝਾੜ ਵੀ ਵਧ ਜਾਂਦਾ ਹੈ । ਇਸ ਨਾਲ ਖੇਤ ਇਕ ਹਫ਼ਤਾ ਪਹਿਲਾਂ ਖਾਲੀ ਹੋ ਜਾਂਦਾ ਹੈ ਜਿਸ ਨਾਲ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ Paddy Stubble Management ਲਈ ਸਮਾਂ ਮਿਲ ਜਾਂਦਾ ਹੈ। ਮੁੱਖ ਖੇਤੀਬਾੜੀ ਅਫਸਰ ਬਠਿੰਡਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਸਿੱਧੀ ਬਿਜਾਈ ਸਿਰਫ ਦਰਮਿਆਨੀਆਂ ਤੋਂ ਭਾਰੀਆਂ ਜ਼ਮੀਨਾਂ ਵਿੱਚ ਹੀ ਕੀਤੀ ਜਾਵੇ, ਹਲਕੀਆਂ ਜਮੀਨਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਨਾ ਕੀਤੀ ਜਾਵੇ ਕਿਉਂ ਜੋ ਹਲਕੀਆਂ ਜ਼ਮੀਨਾਂ ਵਿੱਚ ਲੋਹੇ ਦੀ ਘਾਟ ਜ਼ਿਆਦਾ ਆਉਂਦੀ ਹੈ।

ਉਨ੍ਹਾਂ ਦੱਸਿਆ ਕਿ ਜਿਹੜੇ ਵੀ ਕਿਸਾਨਾਂ ਵੱਲੋਂ ਸਿੱਧੀ ਬਿਜਾਈ Direct Sowing of Rice ਕੀਤੀ ਜਾਂਦੀ ਹੈ, ਉਹ ਖੇਤੀਬਾੜੀ ਵਿਭਾਗ ਦੇ ਐਗਰੀ ਮਸ਼ੀਨਰੀ ਪੋਰਟਲ 'ਤੇ ਰਜਿਸਟਰ ਵੀ ਜ਼ਰੂਰ ਕਰਨ ਜਾਂ ਫਿਰ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਕੇ ਉਹਨਾਂ ਤੋਂ ਰਜਿਸਟਰਡ ਕਰਵਾ ਸਕਦੇ ਹਨ ਤਾਂ ਜੋ ਉਨ੍ਹਾਂ ਨੂੰ ਸਰਕਾਰ ਵੱਲੋਂ ਦਿੱਤੀ ਜਾ ਰਹੀ 1500 ਰੁਪਏ ਪ੍ਰਤੀ ਏਕੜ ਪ੍ਰੋਤਸ਼ਾਹਨ ਰਾਸ਼ੀ ਦਾ ਲਾਭ ਮਿਲ ਸਕੇ।

ਇਸ ਦੌਰਾਨ ਬਲਾਕ ਖੇਤੀਬਾੜੀ ਅਫਸਰ ਸੰਗਤ, ਡਾ. ਮਨੋਜ ਕੁਮਾਰ ਨੇ ਦੱਸਿਆ ਕਿ ਪਿੰਡ ਰਾਏਕੇ ਕਲਾਂ ਵਿਖੇ ਲਗਭਗ 2000 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ Direct Sowing of Rice ਕੀਤੀ ਜਾਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਘਾਹ ਵਾਲੇ ਅਤੇ ਚੌੜੇ ਪੱਤੇ ਵਾਲੇ ਨਦੀਨਾਂ ਦੀ ਰੋਕਥਾਮ Weed Control in Paddy ਲਈ ਇੱਕ ਲੀਟਰ ਪ੍ਰਤੀ ਏਕੜ ਸਟੌਂਪ 30 ਈ.ਸੀ. ਜਾਂ ਪੇਪੇ 25 ਐਸ.ਈ. ਦਵਾਈ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ। ਜੇਕਰ ਬਿਜਾਈ ਟੇਡੀਆਂ ਪਲੇਟਾਂ ਵਾਲੀ ਟਰੈਕਟਰ ਡਰਿੱਲ ਨਾਲ ਕੀਤੀ ਹੋਵੇ ਤਾਂ ਬਿਜਾਈ ਤੋਂ ਤੁਰੰਤ ਬਾਅਦ ਨਦੀਨਨਾਸ਼ਕ ਦਾ ਛਿੜਕਾਅ ਕਰੋ ਅਤੇ ਜੇਕਰ ਸੁੱਕੇ ਖੇਤ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੋਵੇ ਤਾਂ ਬਿਜਾਈ ਤੋਂ ਤੁਰੰਤ ਬਾਅਦ ਸਿੰਚਾਈ ਕਰੋ ਅਤੇ ਵੱਤਰ ਆਉਂਦਿਆਂ ਹੀ ਨਦੀਨਨਾਸ਼ਕ ਦਾ ਛਿੜਕਾਅ ਕਰੋ।

ਇਸ ਮੌਕੇ ਡਾ. ਦਿਲਪ੍ਰੀਤ ਸਿੰਘ ਏ.ਡੀ.ਓ. ਸੰਗਤ, ਡਾ. ਗੁਰਪ੍ਰੀਤ ਸਿੰਘ ਏ.ਡੀ.ਓ. (ਟੀ.ਏ.), ਡਾ. ਸੁਖਜੀਤ ਸਿੰਘ ਏ.ਡੀ.ਓ. (ਬੀਜ) ਅਤੇ ਮਿਸ ਰਵਨੀਤ ਕੌਰ ਏ.ਐੱਸ.ਆਈ, ਸ੍ਰੀ ਨਵਜੀਤ ਸਿੰਘ ਢਿੱਲੋਂ ਕੰਪਿਊਟਰ ਅਪਰੇਟਰ (ਆਤਮਾ) ਅਤੇ ਸ੍ਰੀ ਸੁਨੀਲ ਕੁਮਾਰ ਜੇ.ਟੀ.ਸੰਗਤ ਹਾਜ਼ਰ ਰਹੇ। ਇਸ ਦੇ ਨਾਲ ਹੀ ਸ੍ਰੀ ਚਰਨਜੀਤ ਸਿੰਘ ਸਰਪੰਚ ਰਾਏਕੇ ਕਲਾਂ, ਸ੍ਰੀ ਗੁਰਮੀਤ ਸਿੰਘ ਮੈਂਬਰ ਅਤੇ ਸ੍ਰੀ ਰਾਜਿੰਦਰ ਸਿੰਘ ਮੈਂਬਰ ਦਾ ਵਿਸ਼ੇਸ਼ ਸਹਿਯੋਗ ਰਿਹਾ।

Thursday, May 14, 2026

ਝੋਨੇ ਦੀ ਸਿੱਧੀ ਬਿਜਾਈ ਸ਼ੁਰੂ Direct Sowing of Rice Starts

 ਪਿੰਡ ਮਾਣਕਪੁਰਾ ਵਿਖੇ ਝੋਨੇ ਦੀ ਸਿੱਧੀ ਬਿਜਾਈ Direct Sowing of Rice (DSR) ਦੀ ਕਰਵਾਈ ਸ਼ੁਰੂਆਤ

-ਝੋਨੇ ਦੀ ਸਿੱਧੀ ਬਿਜਾਈ Direct Sowing of Rice (DSR) 'ਤੇ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਲੈਣ ਲਈ 15 ਜੂਨ ਤੱਕ ਰਜਿਸਟਰਡ ਹੋਣਾ ਲਾਜ਼ਮੀ : ਡਾ. ਭੁਪਿੰਦਰ ਸਿੰਘ

ਤਰਨ ਤਾਰਨ, 15 ਮਈ -
ਡਿਪਟੀ ਕਮਿਸ਼ਨਰ, ਤਰਨ ਤਾਰਨ ਸ੍ਰੀ ਰਾਹੁਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਰਨ ਡਾ. ਤੇਜਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਝੋਨੇ ਦੀ ਸਿੱਧੀ ਬਿਜਾਈ Direct Sowing of Rice (DSR) ਸਬੰਧੀ ਤਕਨੀਕੀ ਜਾਣਕਾਰੀ ਦੇਣ ਹਿੱਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਪੱਟੀ ਅਤੇ ਪੀ. ਏ. ਯੂ PAU ਦੇ ਫਾਰਮ ਸਲਾਹਕਾਰ ਕੇਂਦਰ, ਤਰਨ ਤਾਰਨ ਦੇ ਮਾਹਿਰਾਂ ਵੱਲੋਂ ਪਿੰਡ ਮਾਣਕਪੁਰਾ ਵਿਖੇ ਉੱਦਮੀ ਕਿਸਾਨ ਅੰਗਰੇਜ਼ ਸਿੰਘ ਦੇ ਖੇਤਾਂ ਵਿੱਚ 11 ਏਕੜ ਝੋਨੇ ਦੀ ਸਿੱਧੀ ਬਿਜਾਈ Direct Sowing of Rice (DSR) ਦੀ ਸ਼ੁਰੂਆਤ ਕਰਾਈ।
ਇਸ ਮੌਕੇ ਮਾਹਿਰਾਂ ਨੇ ਕਿਹਾ ਕਿ ਪਾਣੀ ਦੇ ਘਟ ਰਹੇ ਪੱਧਰ ਅਤੇ ਮਜਦੂਰੀ ਦੀ ਕਮੀ ਨੂੰ ਹੱਲ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਕਾਰਗਰ ਤਰੀਕਾ ਹੈ। ਤਕਨੀਕੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਖੇਤ ਦੀ ਲੈਵਲਿੰਗ ਬਹੁਤ ਜਰੂਰੀ ਹੈ। ਉੱਤਮ ਪ੍ਰਮਾਣਿਤ 8 ਤੋਂ 10 ਕਿਲੋ ਬੀਜ ਪ੍ਰਤੀ ਏਕੜ ਨੂੰ ਸਪਰਿੰਟ ਦਵਾਈ ਨਾਲ ਸੋਧਣਾ ਲਾਹੇਵੰਦ ਹੈ। ਨਦੀਨਾਂ ਦੀ ਰੋਕਥਾਮ ਲਈ ਬਿਜਾਈ ਤੋਂ ਤੁਰੰਤ ਬਾਅਦ ਵੱਤਰ ਖੇਤ ਵਿੱਚ ਇਕ ਲਿਟਰ ਪੈਂਡੀਮੈਥਾਲਿਨ ਜਾਂ ਪੇਪੇ ਦਵਾਈ ਦੇ ਘੋਲ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰਨ ਨਾਲ ਸ਼ੁਰੂਆਤੀ ਦੌਰ ਦੇ ਨਦੀਨਾਂ ਦੀ ਰੋਕਥਾਮ ਕੀਤੀ ਜਾ ਸਕਦੀ ਹੈ। ਜੇਕਰ ਸੁੱਕੇ ਖੇਤ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੋਵੇ ਤਾਂ ਬਿਜਾਈ ਤੋਂ ਤੁਰੰਤ ਬਾਅਦ ਸਿੰਚਾਈ ਕੀਤੀ ਜਾਵੇ ਅਤੇ ਵੱਤਰ ਆਉਂਦਿਆਂ ਹੀ ਨਦੀਨ ਨਾਸ਼ਕ ਦਾ ਛਿੜਕਾਅ ਕਰਨਾ ਲਾਹੇਵੰਦ ਰਹਿੰਦਾ ਹੈ।ਇਸ ਮੌਕੇ ਦੱਸਿਆ ਗਿਆ ਕਿ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ 'ਤੇ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ Subsidy for DSR ਦਿੱਤੀ ਜਾਂਦੀ ਹੈ। ਸਿੱਧੀ ਬਿਜਾਈ ਦੇ ਇੱਛੁਕ ਕਿਸਾਨ 15 ਜੂਨ ਤੱਕ ਸਿੱਧੀ ਬਿਜਾਈ ਲਈ ਪੋਰਟਲ 'ਤੇ ਰਜਿਸਟਰ ਹੋਣ। ਝੋਨੇ ਦੀ ਸਿੱਧੀ ਬਿਜਾਈ ਕਰਨ ਦੇ ਇੱਛੁਕ ਕਿਸਾਨਾਂ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ, ਪੱਟੀ ਵੱਲੋਂ 19 ਮਈ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਦਫਤਰ ਵਿਖੇ ਕਿਸਾਨ ਗੋਸ਼ਟੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮੌਕੇ ਗੁਰਦੇਵ ਸਿੰਘ ਤਕਨੀਕੀ ਸਹਾਇਕ ਪ੍ਰਬੰਧਕ , ਦਰਬਾਰਾ ਸਿੰਘ, ਯਾਦਵਿੰਦਰ ਸਿੰਘ , ਮਨਪ੍ਰੀਤ ਸਿੰਘ , ਗੁਰਸਾਹਿਬ ਸਿੰਘ ਨੇ ਸਹਿਯੋਗ ਅਤੇ ਤਕਨੀਕੀ ਜਾਣਕਾਰੀ ਸਾਂਝੀ ਕੀਤੀ।
---

Tuesday, May 12, 2026

ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਨਾਉਣ ਵਾਲੇ ਕਿਸਾਨ 15 ਜੂਨ ਤੱਕ ਆਨਲਾਈਨ ਪੋਰਟਲ ਤੇ ਕਰ ਸਕਦੇ ਹਨ,ਰਜਿਸਟ੍ਰੇਸ਼ਨ

ਫਾਜਿਲਕਾ 13 ਮਈ

ਝੋਨੇ ਦੀ ਲਵਾਈ ਲਈ ਮਜਦੂਰਾਂ ਦੀ ਘਾਟ ਅਤੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ,ਜਿਸ ਤਹਿਤ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ DSR ਕਰਨ ਵਾਲੇ ਕਿਸਾਨਾਂ ਨੂੰ ਪ੍ਰੋਤਸ਼ਾਹਨ ਰਾਸ਼ੀ ਵੱਜੋ 1500/- ਰੁਪਏ ਪ੍ਰਤੀ ਏਕੜ ਦਿੱਤੇ ਜਾਂਦੇ ਹਨ। ਮੁੱਖ ਖੇਤੀਬਾੜੀ ਅਫਸਰ ਸ੍ਰੀ ਹਰਬੰਸ ਸਿੰਘ ਸਿੱਧੂ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਦੀ ਰਜਿਸਟ੍ਰੇਸ਼ਨ ਲਈ ਕਿਸਾਨ agrimachinerypb.com ਪੋਰਟਲ ਤੇ ਆਨਲਾਈਨ 1 ਮਈ 2026 ਤੋਂ 15 ਜੂਨ 2026 ਤੱਕ ਅਪਲਾਈ ਕਰ ਸਕਦੇ ਹਨ।

ਰਜਿਸਟ੍ਰੇਸ਼ਨ ਸਬੰਧੀ ਕਿਸਾਨ ਨੂੰ ਆਪਣੀ ਜ਼ਮੀਨ ਦਾ ਜਿਲ੍ਹਾ,ਤਹਿਸੀਲ ,ਪਿੰਡ,ਖੇਵਟ/ਖਸਰਾ ਨੰ: ਪੈਨ ਨੰਬਰ ਅਤੇ ਸਿੱਧੀ ਬਿਜਾਈ ਹੇਠਲੇ ਰਕਬੇ ਦੀ ਜਾਣਕਾਰੀ ਦੇਣੀ ਪਵੇਗੀ। ਵਧੇਰੇ ਜਾਣਕਾਰੀ ਲਈ ਕਿਸਾਨ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਜਾਂ ਸਬੰਧਤ ਬਲਾਕ ਖੇਤੀਬਾੜੀ ਅਫਸਰ ਨਾਲ ਸੰਪਰਕ ਕਰ ਸਕਦੇ ਹਨ।

Wednesday, May 6, 2026

ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਦਿੱਤੀ ਜਾ ਰਹੀ ਵਿੱਤੀ ਮੱਦਦ

ਸਿੱਧੀ ਬਿਜਾਈ ਰਾਹੀਂ ਧਰਤੀ ਹੇਠਲੇ ਪਾਣੀ ਦੀ ਹੁੰਦੀ ਹੈ ਬੱਚਤ : ਮੁੱਖ ਖੇਤੀਬਾੜੀ ਅਫ਼ਸਰ

ਕਿਸਾਨ ਵੀਰ 01 ਮਈ ਤੋਂ 15 ਜੂਨ ਤੱਕ ਪੋਰਟਲ 'ਤੇ ਕਰਵਾਉਣ ਰਜਿਸਟ੍ਰੇਸ਼ਨ

ਬਠਿੰਡਾ, 6 ਮਈ : ਝੋਨੇ ਦੀ ਸਿੱਧੀ ਬਿਜਾਈ Direct Sowing of Rice ਰਾਹੀਂ ਧਰਤੀ ਹੇਠਲੇ ਡਿਗਦੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਕਿਸਾਨ ਵੀਰਾਂ ਨੂੰ 1500 ਰੁਪਏ ਪ੍ਰਤੀ ਏਕੜ ਵਿੱਤੀ ਮੱਦਦ ਦਿੱਤੀ ਜਾ ਰਹੀ ਹੈ ।

ਇਹ ਜਾਣਕਾਰੀ ਦਿੰਦਿਆਂ ਡਾ. ਹਰਪ੍ਰੀਤਪਾਲ ਕੌਰ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਨੇ ਦੱਸਿਆ ਕਿ ਸਕੀਮ ਦਾ ਲਾਹਾ ਲੈਣ ਲਈ ਕਿਸਾਨ ਵੀਰ ਆਪਣੀ ਰੇਜਿਸਟ੍ਰੇਸ਼ਨ 01 ਮਈ ਤੋਂ 15 ਜੂਨ ਤੱਕ ਪੋਰਟਲ https://agrisubsidy.agrimachinerypb.com/#/dsr-registration 'ਤੇ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਡਿੱਗਦੇ ਜਾ ਰਹੇ‌ ਪੱਧਰ ਨੂੰ ਠੱਲ੍ਹ ਪਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਾਣੀ ਬਚਾਉਣ ਦੇ ਮੰਤਵ ਲਈ ਖੇਤੀਬਾੜੀ ਵਿਭਾਗ ਵੱਲੋਂ ਸਾਉਣੀ 2026 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਮੱਦਦ ਦਿੱਤੀ ਜਾ ਰਹੀ ਹੈ। ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ 15-20 ਫ਼ੀਸਦੀ ਪਾਣੀ ਦੀ ਬੱਚਤ ਦੇ ਨਾਲ-ਨਾਲ ਜ਼ਮੀਨ ਵਿੱਚ ਪਾਣੀ ਦਾ ਰਿਚਾਰਜ਼, ਕੱਦੂ ਕਰਕੇ ਝੋਨਾ ਲਾਉਣ ਦੇ ਮੁਕਾਬਲੇ 10-12 ਪ੍ਰਤੀਸ਼ਤ ਵਧੇਰੇ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਜਿੱਥੇ ਇਸ ਵਿਧੀ ਨਾਲ ਬਿਜਾਈ ਕਰਨ ਨਾਲ ਕਿਸਾਨ ਵੀਰਾਂ ਦੇ ਮਜ਼ਦੂਰੀ ਦੀ ਬੱਚਤ ਅਤੇ ਫ਼ਸਲ ਨੂੰ ਬਿਮਾਰੀ ਘੱਟ ਲੱਗਣ ਕਰਕੇ ਖੇਤੀ ਖ਼ਰਚੇ ਘੱਟਦੇ ਹਨ, ਉੱਥੇ ਹੀ ਝੋਨੇ ਦੀ ਪਰਾਲੀ ਦਾ ਸੌਖਾ ਪ੍ਰਬੰਧਨ ਅਤੇ ਇਸ ਉਪਰੰਤ ਬੀਜੀ ਕਣਕ ਦਾ ਝਾੜ ਵੀ ਵਧੇਰੇ ਨਿਕਲਦਾ ਹੈ।

ਡਾ. ਹਰਪ੍ਰੀਤਪਾਲ ਕੌਰ ਨੇ ਕਿਹਾ ਕਿ ਕਿਸਾਨ ਭਰਾ ਇਸ ਸਕੀਮ ਦਾ ਲਾਭ ਲੈਣ ਲਈ 01 ਮਈ ਤੋਂ 15 ਜੂਨ ਤੱਕ ਵਿਭਾਗ ਦੇ ਪੋਰਟਲ https://agrisubsidy.agrimachinerypb.com/#/dsr-registration ‘ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਕਿਸਾਨ ਭਰਾ ਸਿਰਫ਼ ਆਪਣੇ ਆਧਾਰ ਕਾਰਡ ਅਤੇ ਇਸ ਨਾਲ ਰਜਿਸਟਰਡ ਮੋਬਾਇਲ ਨੰਬਰ ਨਾਲ ਆਪਣੇ-ਆਪ ਨੂੰ ਰਜਿਸਟਰ ਕਰ ਸਕਦੇ ਹਨ। ਕਿਸਾਨਾਂ ਦੇ ਨਿੱਜੀ ਅਤੇ ਬੈਂਕ ਦੇ ਵੇਰਵੇ ਅਨਾਜ ਖਰੀਦ/ਈ ਮੰਡੀਕਰਨ ਪੋਰਟਲ ਤੋਂ ਲਏ ਜਾਣਗੇ। ਕਿਸਾਨਾਂ ਵੀਰਾਂ ਵੱਲੋਂ ਕੇਵਲ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ (ਕਨਾਲ/ਮਰਲਾ ਜਾਂ ਬਿੱਘੇ/ਵਿਸਵੇ) ਅਤੇ ਰਕਬੇ ਦਾ ਸਥਾਨ ਜ਼ਿਲ੍ਹਾ/ ਤਹਿਸੀਲ/ਪਿੰਡ/ਖੇਵਟ ਨੰਬਰ/ ਖਸਰਾ ਨੰਬਰ ਆਦਿ ਦੀ ਜਾਣਕਾਰੀ ਹੀ ਭਰੀ ਜਾਣੀ ਹੈ। ਝੋਨੇ ਦੀ ਬਿਜਾਈ ਬਾਰੇ ਵਧੇਰੇ ਤਕਨੀਕੀ ਅਤੇ ਰਜਿਸਟ੍ਰੇਸ਼ਨ ਸਬੰਧੀ ਜਾਣਕਾਰੀ ਲਈ ਖੇਤੀਬਾੜੀ ਵਿਭਾਗ ਦੇ ਸਰਕਲ/ਬਲਾਕ ਪੱਧਰ ਦੇ ਅਧਿਕਾਰੀਆਂ ਨਾਲ ਤਾਲਮੇਲ ਕਰ ਸਕਦੇ ਹਨ।

ਝੋਨੇ ਦੀ ਸਿੱਧੀ ਬਿਜਾਈ ਅਤੇ ਸਫ਼ਲ ਕਾਸ਼ਤ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਝੋਨੇ ਵਿੱਚ ਨਾਈਟ੍ਰੋਜਨ ਅਤੇ ਫਾਸਫੋਰਸ ਖਾਦਾਂ ਦੇ ਸੁਚੱਜੇ ਪ੍ਰਬੰਧਨ ਬਾਰੇ ਦਿੱਤੀ ਜਾਣਕਾਰੀ

ਬਠਿੰਡਾ, 6 ਮਈ : ਪਿੰਡ ਜੋਧਪੁਰ ਪਾਖਰ (ਤਹਿਸੀਲ ਮੌੜ) ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ (KVK), ਬਠਿੰਡਾ ਵੱਲੋਂ ਝੋਨੇ ਦੀ ਸਿੱਧੀ ਬਿਜਾਈ Direct Sowing of Paddy ਅਤੇ ਸਫਲ ਕਾਸ਼ਤ ਸਬੰਧੀ ਕਿਸਾਨ ਜਾਗਰੂਕਤਾ ਕੈਂਪ Farmer Training Camp ਆਯੋਜਿਤ ਕੀਤਾ ਗਿਆ।

ਕੈਂਪ ਦੌਰਾਨ ਡਾ. ਰਮਨਦੀਪ ਕੌਰ, ਸਹਾਇਕ ਪ੍ਰੋਫੈਸਰ (ਪ੍ਰੋਸੈਸਿੰਗ ਅਤੇ ਫੂਡ ਇੰਜਨੀਅਰਿੰਗ) ਨੇ ਕਿਸਾਨ ਵੀਰਾਂ ਨੂੰ ਘਰੇਲੂ ਅਨਾਜ ਅਤੇ ਬੀਜਾਂ ਦੀ ਸਹੀ Seed Storage ਸੰਭਾਲ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਅਪੀਲ ਕੀਤੀ ਕਿ ਕਿਸਾਨ ਵੀਰ ਜਿੱਥੋਂ ਤੱਕ ਹੋ ਸਕੇ ਬੀਜ ਆਪ ਹੀ ਸੰਭਾਲ ਕੇ ਰੱਖਣ ਅਤੇ ਅਜਿਹਾ ਕਰਨ ਨਾਲ ਖੇਤੀ ਖਰਚਾ ਵੀ ਘਟਦਾ ਹੈ। ਇਸ ਕੈਂਪ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਦੀ ਤਰ ਵੱਤਰ ਦੀ ਵਿਧੀ, ਬਿਜਾਈ ਸਮੇਂ ਧਿਆਨ ਦੇਣਯੋਗ ਵਿਸ਼ੇਸ਼ ਨੁਕਤੇ ਸਾਂਝੇ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇ.ਵੀ.ਕੇ, ਬਠਿੰਡਾ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਕਿੱਤਾ ਮੁਖੀ ਸਿਖਲਾਈ ਕੋਰਸ, ਖੇਤੀਬਾੜੀ ਪ੍ਰਦਰਸ਼ਨ, ਮਿੱਟੀ ਤੇ ਪਾਣੀ ਦੀ ਜਾਂਚ ਅਤੇ ਨਵੀਂ ਤਕਨਾਲੋਜੀ ਦੇ ਪ੍ਰਚਾਰ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ।

ਇਸ ਮੌਕੇ ਡਾ. ਤੇਜਬੀਰ ਸਿੰਘ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ), ਨੇ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਮਿੱਟੀ ਪਰਖ ਦੀ ਮਹੱਤਤਾ ਉਤੇ ਜ਼ੋਰ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਮਿੱਟੀ ਦੀ ਜਾਂਚ ਦੇ ਆਧਾਰ ‘ਤੇ ਹੀ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਖਰਚ ਘਟਾਇਆ ਜਾ ਸਕੇ ਅਤੇ ਪੈਦਾਵਾਰ ਵਧਾਈ ਜਾ ਸਕੇ। ਉਨ੍ਹਾਂ ਨੇ ਝੋਨੇ ਵਿੱਚ ਨਾਈਟ੍ਰੋਜਨ ਅਤੇ ਫਾਸਫੋਰਸ ਖਾਦਾਂ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਣਕਾਰੀ ਦਿੱਤੀ ਅਤੇ ਇਸ ਦੇ ਨਾਲ-ਨਾਲ ਜੀਵਾਣੂੰ ਖਾਦਾਂ ਦੀ ਵਰਤੋਂ ਅਤੇ ਹਰੀ ਖਾਦ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ, ਜੋ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਵਿੱਚ ਮੱਦਦਗਾਰ ਸਾਬਤ ਹੁੰਦੇ ਹਨ। ਉਨ੍ਹਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਵਿਕਸਿਤ ਝੋਨੇ ਦੀਆਂ ਪ੍ਰਮਾਣਿਤ ਪੀ.ਆਰ ਕਿਸਮਾਂ ਪੀ.ਆਰ 133. ਪੀ.ਆਰ 132, ਪੀ.ਆਰ 131, ਪੀ.ਆਰ 128, ਪੀ.ਆਰ 126, ਪੀ.ਆਰ 114 ਅਤੇ ਬਾਸਮਤੀ 1509 ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਇਹ ਕਿਸਮਾਂ ਵੱਧ ਉਪਜ ਦੇਣ ਦੇ ਨਾਲ-ਨਾਲ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਫਾਰਸ਼ ਕੀਤੀਆਂ ਕਿਸਮਾਂ ਦੀ ਹੀ ਕਾਸ਼ਤ ਕਰਨ ਅਤੇ ਵਿਗਿਆਨਕ ਤਰੀਕਿਆਂ ਨੂੰ ਅਪਣਾਉਣ।

ਇਸ ਦੌਰਾਨ ਖੇਤੀਬਾੜੀ ਵਿਕਾਸ ਅਫਸਰ ਸਿਮਰਨਜੀਤ ਕੌਰ ਨੇ ਵੀ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਕਿਸਾਨ ਭਲਾਈ ਸਕੀਮਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ।

ਕੈਂਪ ਦੌਰਾਨ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਅਤੇ ਵਿਗਿਆਨੀਆਂ ਨਾਲ ਸਿੱਧੀ ਗੱਲਬਾਤ ਕੀਤੀ। ਅੰਤ ਵਿੱਚ ਵਿਗਿਆਨੀਆਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਖੇਤੀਬਾੜੀ ਵਿੱਚ ਨਵੀਂ ਤਕਨਾਲੋਜੀ ਨੂੰ ਅਪਣਾ ਕੇ ਖਰਚ ਘਟਾਉਣ ਅਤੇ ਆਮਦਨ ਵਿੱਚ ਵਾਧਾ ਕਰਨ।

Tuesday, May 5, 2026

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਮਿਲੇਗੀ ਪ੍ਰੋਤਸਾਹਨ ਰਾਸ਼ੀ

ਕਿਸਾਨ ਆਨਲਾਈਨ ਪੋਰਟਲ 'ਤੇ ਦਰਜ ਕਰਵਾ ਸਕਦੇ ਨੇ ਆਪਣੀ ਸਹਿਮਤੀ-ਮੁੱਖ ਖੇਤੀਬਾੜੀ ਅਫ਼ਸਰ

ਮਾਨਸਾ, 05 ਮਈ:
          ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ Direct Sowing of Rice  ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ Subsidy ਦਿੱਤੀ ਜਾਵੇਗੀ।
          ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਸ੍ਰ. ਹਰਵਿੰਦਰ ਸਿੰਘ ਨੇ ਦੱਸਿਆ ਕਿ ਦਰਮਿਆਨੀਆਂ ਅਤੇ ਭਾਰੀਆਂ ਜ਼ਮੀਨਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਹੋ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਦਾ ਰਕਬਾ ਵਧਾੳਣ ਤਾਂ ਜੋ ਪੰਜਾਬ ਸਰਕਾਰ ਦੀ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ।
 ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਕਿਸਾਨ ਆਪਣੀ ਸਹਿਮਤੀ https://agrisubsidy.agrimachinerypb.com/#/dsr-registration  ਪੋਰਟਲ 'ਤੇ ਦਰਜ ਕਰਵਾ ਸਕਦੇ ਹਨ।
          ਉਨ੍ਹਾਂ ਦੱਸਿਆ ਕਿ ਝੋਨੇ ਦੀਆਂ ਪੀ.ਆਰ./ਹੋਰ ਕਿਸਮਾਂ ਅਤੇ ਬਾਸਮਤੀ ਕਿਸਮਾਂ ਦੀ ਰਜਿਸਟ੍ਰੇਸ਼ਨ 01 ਮਈ ਤੋਂ 15 ਜੂਨ 2026 ਤੱਕ ਕੀਤੀ ਜਾਵੇਗੀ। ਝੋਨੇ, ਪਰਮਲ ਅਤੇ ਬਾਸਮਤੀ ਦੀਆਂ ਪੀ.ਆਰ./ਹੋਰ ਕਿਸਮਾਂ ਦੀ ਪਹਿਲੀ ਤਸਦੀਕ 15 ਜੁਲਾਈ ਤੋਂ 15 ਅਗਸਤ, 2026 ਤੱਕ ਕੀਤੀ ਜਾਵੇਗੀ।
          ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਇਸ ਸਕੀਮ ਨੂੰ ਉਤਸ਼ਾਹਿਤ ਕਰਨ ਲਈ 15 ਮਈ, 2026 ਤੋਂ ਇਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਜਿਸ ਅਧੀਨ ਪਿੰਡਾਂ ਵਿਚ ਤਕਨੀਕੀ ਕੈਂਪ ਲਗਾ ਕੇ ਝੋਨੇ ਦੀ ਸਿੱਧੀ ਬਿਜਾਈ ਦੇ ਲਾਭ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ।
          ਉਨ੍ਹਾਂ ਦੱਸਿਆ ਕਿ ਇਸ ਤਕਨੀਕ ਨਾਲ 15 ਤੋਂ 20 ਫ਼ੀਸਦੀ ਤੱਕ ਪਾਣੀ ਦੀ ਬੱਚਤ, ਮਜ਼ਦੂਰੀ ਦੀ ਬੱਚਤ, ਬਿਮਾਰੀਆਂ ਤੋਂ ਬਚਾਅ ਦੇ ਨਾਲ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਵੀ ਸੌਖਾਲਾ ਹੋ ਜਾਂਦਾ ਹੈ। ਇਸ ਨਾਲ ਜ਼ਮੀਨਦੋਜ਼ ਪਾਣੀ ਦਾ 10 ਤੋਂ 12 ਫ਼ੀਸਦੀ ਜ਼ਿਆਦਾ ਰਿਚਾਰਜ ਹੁੰਦਾ ਹੈ ਅਤੇ ਝਾੜ 'ਤੇ ਵੀ ਕੋਈ ਅਸਰ ਨਹੀਂ ਪੈਂਦਾ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਕਿਸੇ ਵੀ ਪ੍ਰਕਾਰ ਦੇ ਅਣਅਧਿਕਾਰਤ ਬੀਜ ਨਾ ਖਰੀਦਣ ਦੀ ਅਪੀਲ ਕੀਤੀ ਅਤੇ ਪੰਜਾਬ ਖੇਤੀਬਾੜੀ

Friday, May 1, 2026

ਕਿਸਾਨ ਝੋਨੇ ਦੀ ਸਿੱਧੀ ਬਿਜਾਈ ਅਪਣਾ ਕੇ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਲਈ 10 ਮਈ ਤੋਂ ਕਰਵਾਉਣ ਰਜਿਸਟ੍ਰੇਸ਼ਨ

ਬਰਨਾਲਾ, 1 ਮਈ

ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਅਤੇ ਖੇਤੀ ਖਰਚੇ ਘਟਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਸਾਲ 2026-27 ਦੌਰਾਨ ਝੋਨੇ ਦੀ ਸਿੱਧੀ ਬਿਜਾਈ (DSR) ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ। 
ਮੁੱਖ ਖੇਤੀਬਾੜੀ ਅਫ਼ਸਰ Dr Sukhpal Singh Gill ਨੇ ਦੱਸਿਆ ਕਿ ਸਿੱਧੀ ਬਿਜਾਈ ਨਾਲ ਨਾ ਸਿਰਫ਼ 15 ਤੋਂ 20 ਫੀਸਦੀ ਪਾਣੀ ਦੀ ਬਚਤ ਹੁੰਦੀ ਹੈ, ਸਗੋਂ ਇਸ ਨਾਲ ਲੇਬਰ ਦਾ ਖਰਚਾ ਵੀ ਘਟਦਾ ਹੈ ਅਤੇ ਜ਼ਮੀਨ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ। ਉਨ੍ਹਾਂ ਬਰਨਾਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਰਵਾਇਤੀ ਕੱਦੂ ਵਾਲੀ ਵਿਧੀ ਨੂੰ ਛੱਡ ਕੇ ਵਾਤਾਵਰਣ ਪੱਖੀ ਇਸ ਨਵੀਂ ਤਕਨੀਕ ਨੂੰ ਅਪਣਾਉਣ।
ਡਾ. ਗਿੱਲ ਨੇ ਦੱਸਿਆ ਕਿ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਵਿਭਾਗ ਦੇ ਪੋਰਟਲ agrimachinerypb.com 'ਤੇ ਰਜਿਸਟ੍ਰੇਸ਼ਨ ਕਰਵਾਉਣੀ ਜ਼ਰੂਰੀ ਹੈ। ਕਿਸਾਨ ਵੀਰ https://agrisubsidy.agrimachinerypb.com/#/DSR/PaddySubsidyVerifierLogin ਤੇ ਜਾ ਕੇ ਖੁਦ ਵੀ ਰਜਿਸਟਰ ਕਰ ਸਕਦੇ ਹਨ। ਉਨਾਂ ਜਾਣਕਾਰੀ ਦਿਦਿਆਂ ਕਿਹਾ ਕਿ ਆਨਲਾਈਨ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ 10 ਮਈ ਤੋਂ  ਸ਼ੁਰੂ ਹੋਣ ਜਾ ਰਹੀ ਹੈ। ਕਿਸਾਨ ਆਪਣੇ ਆਧਾਰ ਕਾਰਡ, ਬੈਂਕ ਖਾਤੇ ਦੇ ਵੇਰਵੇ ਅਤੇ ਜ਼ਮੀਨ ਦੀ ਜਾਣਕਾਰੀ (ਖੇਵਟ/ਖਤੌਨੀ ਨੰਬਰ) ਨਾਲ ਪੋਰਟਲ 'ਤੇ ਆਪਣਾ ਇੰਦਰਾਜ ਕਰ ਸਕਦੇ ਹਨ।ਉਨ੍ਹਾਂ ਅੱਗੇ ਦੱਸਿਆ ਕਿ ਕਿਸਾਨਾਂ ਵੱਲੋਂ ਅਪਲਾਈ ਹੋਈਆਂ ਅਰਜੀਆਂ ਦੀ ਤਸਦੀਕ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੀਆਂ ਟੀਮਾਂ ਵੱਲੋਂ 15 ਜੁਲਾਈ ਤੋਂ 15 ਅਗਸਤ ਦੇ ਦਰਮਿਆਨ ਕੀਤੀ ਜਾਵੇਗੀ। ਸਫਲ ਤਸਦੀਕ ਤੋਂ ਬਾਅਦ ਪ੍ਰੋਤਸਾਹਨ ਰਾਸ਼ੀ ਸਿੱਧੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ DBT ਰਾਹੀਂ ਟ੍ਰਾਂਸਫਰ ਕਰ ਦਿੱਤੀ ਜਾਵੇਗੀ।
ਉਨਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਆਪਣੇ ਬਲਾਕ ਦੇ ਖੇਤੀਬਾੜੀ ਦਫ਼ਤਰ ਜਾਂ ਖੇਤੀਬਾੜੀ ਵਿਕਾਸ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ।

Tuesday, February 24, 2026

DSR ਅਤੇ BT Cotton Seed Subsidy ਲਈ ਕਿਸਾਨਾਂ ਨੂੰ ਇਕ ਹੋਰ ਮੌਕਾ

ਕਿਸਾਨ 27 ਫਰਵਰੀ ਤੱਕ ਆਪਣੇ ਦਸਤਾਵੇਜ਼ ਸਬੰਧਤ ਬਲਾਕ ਖੇਤੀਬਾੜੀ ਦਫਤਰ ਜਮ੍ਹਾਂ ਕਰਵਾਉਣ

ਕੇਵਲ ਇਸ ਸਕੀਮ ਤਹਿਤ ਪਹਿਲਾ ਅਪਲਾਈ ਕਰ ਚੁੱਕੇ ਕਿਸਾਨ ਹੀ ਆਪਣੇ ਦਸਤਾਵੇਜ਼ ਜਮ੍ਹਾਂ ਕਰਵਾਉਣ

ਫਾਜ਼ਿਲਕਾ 25 ਫਰਵਰੀ

ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਡਾ.ਹਰਪ੍ਰੀਤਪਾਲ ਕੌਰ ਨੇ ਦੱਸਿਆ ਕਿ ਜਿਨ੍ਹਾ ਕਿਸਾਨਾਂ ਨੇ ਸਾਲ 2025-26 ਦੌਰਾਨ Direct Sowing of Rice (DSR) (ਝੋਨੇ ਦੀ ਸਿੱਧੀ ਬਿਜਾਈ) ਅਤੇ ਬੀ.ਟੀ ਕਾਟਨ ਬੀਜ ਦੀ ਸਬਸਿਡੀ BT Cotton Seed Subsidy ਲਈ ਅਪਲਾਈ ਕੀਤਾ ਸੀ। ਉਨਾਂ ਕਿਸਾਨਾਂ ਵੱਲੋਂ ਆਪਣੇ ਲੋੜੀਂਦੇ ਦਸਤਾਵੇਜ਼ ਸਬੰਧਤ ਦਫਤਰ ਬਲਾਕ ਖੇਤੀਬਾੜੀ ਅਫਸਰ ਵਿਖੇ ਜਮ੍ਹਾਂ ਨਹੀਂ ਕਰਵਾਏ ਗਏ ਜਿਸ ਕਾਰਨ ਉਹਨਾਂ ਕਿਸਾਨਾਂ ਨੂੰ ਸਬਸਿਡੀ Subsidy ਜਾਰੀ ਨਹੀਂ ਕੀਤੀ ਜਾ ਸਕੀ।

 ਉਨ੍ਹਾਂ ਇਨ੍ਹਾਂ ਜ਼ਿਲੇ ਦੇ  ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੋੜੀਂਦੇ ਦਸਤਾਵੇਜ Required Documents for DSR and Bt Cotton Seed Subsidy Claim (ਪੈਨ ਕਾਰਡ/ ਵੋਟਰ ਕਾਰਡ,ਅਧਾਰ ਕਾਰਡ ਅਤੇ ਬੈਂਕ ਖਾਤੇ/ ਕੈਂਸਲ ਚੈਕ ਦੀ ਕਾਪੀ ਆਪਣੇ-ਆਪਣੇ ਸਬੰਧਤ ਦਫਤਰ ਬਲਾਕ ਖੇਤੀਬਾੜੀ ਅਫਸਰ/ ਸਰਕਲ ਦਫਤਰ ਵਿਖੇ ਮਿਤੀ 27 ਫਰਵਰੀ 2026 ਤੱਕ ਜਮ੍ਹਾਂ ਕਰਵਾਉਣ ਤਾਂ ਜੋ ਇਨ੍ਹਾਂ ਕਿਸਾਨਾਂ ਨੂੰ ਇਹ DSR and BT Cotton Seed Subsidy  ਦੀ ਅਦਾਇਗੀ ਕੀਤੀ ਜਾ ਸਕੇ। ਜਿਨ੍ਹਾਂ ਕਿਸਾਨਾਂ ਵੱਲੋ ਪਹਿਲਾ ਹੀ ਬਲਾਕ ਦਫਤਰਾਂ ਵਿੱਚ ਦਸਤਾਵੇਜ ਜਮ੍ਹਾ ਕਰਵਾਏ ਜਾ ਚੁੱਕੇ ਹਨ ਓਹਨਾ ਕਿਸਾਨਾਂ ਵੱਲੋ ਦੁਬਾਰਾ ਦਸਤਾਵੇਜ ਜਮ੍ਹਾ ਨਾ ਕਰਵਾਏ ਜਾਣ।