All about Agriculture, Horticulture and Animal Husbandry and Information about Govt schemes for Farmers
Sunday, May 10, 2026
ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ
Saturday, May 9, 2026
ਅੰਮ੍ਰਿਤਸਰ ਵਿਚ ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀਆਂ ਫਸਲਾਂ ਲਈ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਪ੍ਰਦਰਸ਼ਨੀਆਂ ਆਯੋਜਿਤ
ਅੰਮ੍ਰਿਤਸਰ 09 ਮਈ 2026---
ਸਾਉਣੀ ਦੀਆ ਫਸਲਾਂ Kharif Crops ਦੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ, ਜਿਲ੍ਹਾ Amritsar ਵੱਲੋਂ 08 ਮਈ 2026 ਨੂੰ ਹੈਵਨ ਪੇਲੇਸ, ਨਾਗ ਕਲਾਂ, ਜੰਡਿਆਲਾ ਗੁਰੂ ਵਿਖੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਖੇਤੀਬਾੜੀ, ਪੰਜਾਬ ਸ. ਗੁਰਜੀਤ ਸਿੰਘ ਬਰਾੜ ਦੀ ਅਗਾਵਾਈ ਹੇਠ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ District Level Farmer Training Camp ਅਤੇ ਖੇਤੀ ਪ੍ਰਦਰਸ਼ਨੀਆਂ ਲਗਾਈਆਂ ਗਈਆਂ।
ਇਸ ਕੈਂਪ ਦਾ ਉਦਘਾਟਨ ਸ. ਤਲਬੀਰ ਸਿੰਘ ਗਿੱਲ, ਹਲਕਾ ਇੰਚਾਰਜ, ਮਜੀਠਾ ਅਤੇ ਕੇਨ ਕਮਿਸ਼ਨਰ, ਪੰਜਾਬ Dr Amrik Singh ਵੱਲੋਂ ਕੀਤਾ ਗਿਆ। ਮੁੱਖ ਖੇਤੀਬਾੜੀ ਅਫਸਰ, ਅੰਮ੍ਰਿਤਸਰ ਡਾ: ਗੁਰਸਾਹਿਬ ਸਿੰਘ ਪੱਟੀ ਨੇ ਵੱਖ ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆਂ/ਕਰਮਚਾਰੀਆਂ ਅਤੇ ਕਿਸਾਨਾਂ ਨੂੰ ਜੀ ਆਇਆ ਆਖਿਆ। ਉਹਨਾਂ ਜਿਲੇ ਵਿੱਚ ਚੱਲ ਰਹੀਆਂ ਵੱਖ ਵੱਖ ਰਾਜ ਅਤੇ ਕੇਂਦਰ ਪ੍ਰਯੋਜਿਤ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਸਾਉਣੀ ਸੀਜਨ ਦੌਰਾਨ ਕਿਸਾਨਾਂ ਨੂੰ ਮਿਆਰੀ ਖਾਦ, ਬੀਜ ਅਤੇ ਦਵਾਈਆ ਉਪਲੱਬਧ ਕਰਵਾਉਣ ਹਿੱਤ ਵਿਭਾਗ ਵੱਲੋਂ ਨਿਰੰਤਰ ਕੁਆਲਟੀ ਕੰਟਰੋਲ ਸੈਂਪਲੰਗ ਕੀਤੀ ਜਾ ਰਹੀ ਹੈ ।ਇਸ ਮੌਕੇ ਸ. ਤਲਬੀਰ ਸਿੰਘ ਗਿੱਲ , ਹਲਕਾ ਇੰਚਾਰਜ ਮਜੀਠਾ ਨੇ ਆਏ ਹੋਏ ਕਿਸਾਨਾ ਨੂੰ ਤਾਕੀਦ ਕਰਦਿਆਂ ਕਿਹਾ ਕਿ ਖਾਦ ਅਤੇ ਦਵਾਈਆਂ ਦੀ ਬੇਲੋੜੀ ਵਰਤੋਂ ਨਾ ਕੀਤੀ ਜਾਵੇ ਅਤੇ ਖੇਤੀ ਮਾਹਿਰਾਂ ਨਾਲ ਤਾਲਮੇਲ ਕਰਕੇ ਹੀ ਸਿਫਾਰਸ਼ਾਂ ਅਨੁਸਾਰ ਖਾਦ ਅਤੇ ਦਵਾਈਆਂ ਵਰਤੀਆਂ ਜਾਣ। ਉਹਨਾਂ ਨੇ ਆਏ ਹੋਏ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜਾਂਦੇ ਕੈਂਪਾਂ ਵਿੱਚ ਸ਼ਮੂਲੀਅਤ ਕਰਕੇ ਖੇਤੀ ਨਾਲ ਸਬੰਧਤ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਇਕੱਤਰ ਕਰਨ ਲਈ ਕਿਹਾ ਤਾਂ ਜੋ ਕਿਸਾਨੀ ਨੂੰ ਹੋਰ ਵੀ ਲਾਹੇਵੰਦ ਕਿੱਤਾ ਬਣਾਇਆ ਜਾ ਸਕੇ।ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਨੇ ਪੰਜਾਬ ਵਿਚ ਪਾਣੀ ਦੀ ਸਮੱਸਿਆ ਨੂੰ ਬਹੁਤ ਗੰਭੀਰ ਸਮੱਸਿਆ ਦੱਸਦਿਆਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ Direct Sowing of Rice ਨਾਲ ਪਾਣੀ ਦੀ ਕਾਫੀ ਬਚਤ ਹੁੰਦੀ ਹੈ ਅਤੇ ਵਿਭਾਗ ਵੱਲੋ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਅਤੇ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ । ਉਹਨਾਂ ਕਣਕ ਦੇ ਨਾੜ ਨੂੰ ਅੱਗ Stubble Burnning ਲਗਾਉਣ ਦੀ ਬਜਾਏ ਖੇਤਾਂ ਵਿਚ ਖਪਾਉਣ ਬਾਰੇ ਦੱਸਿਆ ਕਿਸਾਨ ਕਣਕ ਦਾ ਨਾੜ੍ਹ ਖੇਤ ਵਿੱਚ ਹੀ ਵਾਹ ਕੇ ਅਗਲੀ ਫਸਲ ਦੀ ਬਿਜਾਈ ਕਰਨ ਅਤੇ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਧਦੀ ਹੈ। ਡਾ. ਬਿਕਰਮਜੀਤ ਸਿੰਘ, ਸਹਿਯੋਗੀ ਡਾਇਰੈਕਟਰ, KVK , ਅੰਮ੍ਰਿਤਸਰ ਨੇ Urea ਦੀ ਖਪਤ ਘਟਾਉਣ ਅਤੇ ਖਾਦਾ ਦੀ ਸੰਯਮ ਨਾਲ ਵਰਤੋ ਬਾਰੇ ਜਾਣਕਾਰੀ ਦਿੱਤੀ ।ਇਸ ਮੌਕੇ ਮਾਹਿਰਾਂ ਨੇ ਖਾਦਾਂ ਦੀ ਅੰਧਾ ਧੁੰਦ ਵਰਤੋਂ ਨੂੰ ਰੋਕਣ ਲਈ ਕਿਸਾਨਾਂ ਨੂੰ ਮਿੱਟੀ ਪਰਖ ਦੇ ਅਧਾਰ ਤੇ ਸਿਫਾਰਸ਼ ਅਨੁਸਾਰ ਹੀ ਖਾਦਾਂ ਦੀ ਵਰਤੋਂ ਕਰਨ ਲਈ ਕਿਹਾ। ਇਸ ਕਿਸਾਨ ਮੇਲੇ ਵਿੱਚ ਖੇਤੀਬਾੜੀ ਵਿਭਾਗ, ਗੰਨਾ ਸੈਕਸ਼ਨ, ਡੇਅਰੀ ਵਿਭਾਗ, ਭੂਮੀ ਰੱਖਿਆ ਵਿਭਾਗ, ਕੇ.ਵੀ.ਕੇ, ਖਾਦ, ਬੀਜ, ਦਵਾਈ ਕੰਪਨੀਆਂ ਅਤੇ ਸੈਲਫ ਹੈਲਪ ਗਰੁਪਾਂ ਵੱਲੋਂ ਖੇਤੀ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ ਜਿਸ ਵਿੱਚ ਕਿਸਾਨਾਂ ਨੇ ਭਰਪੂਰ ਦਿਲਚਸਪੀ ਵਿਖਾਈ ਅਤੇ ਜਾਣਕਾਰੀ ਹਾਸਿਲ ਕੀਤੀ।
ਮਾਸਟਰ ਰਾਜਬੀਰ ਸਿੰਘ ਨੇ ਪਿੰਗਲਵਾੜਾ ਸੰਸਥਾ ਵੱਲੋ ਕੁਦਰਤੀ ਖੇਤੀ Natural Farming ਬਾਰੇ ਜਾਣਕਾਰੀ ਦਿੱਤੀ ਅਤੇ ਪਾਣੀ ,ਹਵਾ ਮਿੱਟੀ ਨੂੰ ਜ਼ਹਿਰੀਲੇ ਹੋਣ ਤੋ ਬਚਾਉਣ ਦਾ ਹੋਕਾ ਦਿੱਤਾ । ਡਾ. ਮਨਧੀਰ ਸਿੰਘ, ਡਿਪਟੀ ਡਾਇਰੈਕਟਰ ਖੇਤੀਬਾੜੀ, ਡਾ ਨਰਿੰਦਰ ਪਾਲ ਸਿੰਘ ਇੰਚਾਰਜ ਫਾਰਮ ਸਲਾਹਕਾਰ ਕੇਂਦਰ ਅੰਮ੍ਰਿਤਸਰ, ਡਾ: ਰਮਿੰਦਰ ਕੌਰ, ਡਾ: ਆਸਥਾ, ਡਾ. ਰਾਜਨ ਡੱਟ ਅਤੇ ਹੋਰਨਾਂ ਖੇਤੀ ਸਾਇੰਸਦਾਨਾਂ ਨੇ ਕਿਸਾਨਾਂ ਨੂੰ ਵੱਖ ਵੱਖ ਵਿਸ਼ਿਆਂ ਤੇ ਖੇਤੀ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ।ਇਸ ਮੌਕੇ ਡਾ. ਸਤਵਿੰਦਰ ਸਿੰਘ ਸੰਧੂ ਨੇ ਸਟੇਜ ਸੈਕਟਰੀ ਦੀ ਭੂਮਿਕਾ ਨਿਭਾਈ। ਡਾ. ਅਮਰਜੀਤ ਸਿੰਘ ਦੁਸਾਂਝ, ਡਿਪਟੀ ਡਾਇਰੈਕਟਰ ਨੇ ਆਏ ਕਿਸਾਨਾਂ ਦਾ ਧੰਨਵਾਦ ਕੀਤਾ । ਇਸ ਮੌਕੇ ਖੇਤੀਬਾੜੀ ਅਫਸਰ ਡਾ. ਬਲਵਿੰਦਰ ਸਿੰਘ ਛੀਨਾਂ, ਡਾ. ਹਰਭਿੰਦਰ ਸਿੰਘ, ਡਾ. ਸਤਵਿੰਦਰ ਸਿੰਘ ਸੰਧੂ, ਡਾ. ਨਵਤੇਜ ਸਿੰਘ , ਡਾ.ਰਸ਼ਪਾਲ ਸਿੰਘ, ਡਾ.ਹਰਪ੍ਰੀਤ ਸਿੰਘ, ਡਾ. ਹਰਦੀਪ ਕੌਰ, ਏ ਐਮ ਓ, ਡਾ. ਗੁਰਜੋਤ ਸਿੰਘ, ਡਾ ਗੁਰਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ ਡਾ. ਪਰਜੀਤ ਸਿੰਘ, ਡਾ.ਮਨਦੀਪ ਸਿੰਘ, ਡਾ.ਰਵਿੰਦਰ ਕੌਰ , ਡਾ. ਹਰਜਿੰਦਰ ਸਿੰਘ, ਡਾ. ਸਿਕੰਦਰ ਸਿੰਘ, ਏ.ਈ ਓ ਕਮਲ ਕਾਹਲੋ, ਸ਼ਰਨਜੀਤ ਸਿੰਘ, ਦਵਿੰਦਰ ਸਿੰਘ, ਹਰਮਨਪ੍ਰੀਤ ਸਿੰਘ , ਹਰਨੇਕ ਸਿੰਘ ਡੀ ਪੀ ਡੀ ਆਤਮਾ, ਜਗਦੀਪ ਕੌਰ ਡੀ ਪੀ ਡੀ ਆਤਮਾ ਅਤੇ ਸਮੂਹ ਖੇਤੀਬਾੜੀ ਵਿਕਾਸ ਅਫਸਰ, ਖੇਤੀਬਾੜੀ ਵਿਸਥਾਰ ਅਫਸਰ, ਖੇਤੀਬਾੜੀ ਉੱਪ ਨਿਰੀਖੱਕ, ਖੇਤੀਬਾੜੀ ਵਿਭਾਗ ਦਾ ਸਮੂਹ ਸਟਾਫ ਅਤੇ ਵੱਡੀ ਗਿਣਤੀ ਵਿਚ ਕਿਸਾਨ ਹਾਜਰ ਸਨ। ਇਸ ਮੌਕੇ ਪਿਛਲੇ ਸਾਲਾਂ ਦੌਰਾਨ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾਏ ਬਿਨਾਂ ਪਰਾਲੀ/ ਨਾੜ ਦੀ ਸੁਚੱਜੀ ਸਾਂਭ ਸੰਭਾਲ ਕਰ ਰਹੇ ਕਿਸਾਨਾਂ ਨੂੰ ਮੁੱਖ ਮਹਿਮਾਨ ਵੱਲੋਂ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਵਾਤਾਵਰਣ ਸੰਭਾਲ ਵਿਚ ਅਹਿਮ ਯੋਗਦਾਨ ਪਾਉਣ ਲਈ ਸਨਮਾਨਿਤ ਕੀਤਾ ਗਿਆ।
ਰੂਪਨਗਰ ਵਿਚ ਜ਼ਿਲ੍ਹਾ ਪੱਧਰੀ ਕੈਂਪ ਦੁਆਰਾ ਸਾਉਣੀ ਦੀਆਂ ਫਸਲਾਂ ਸੰਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ
ਰੂਪਨਗਰ, 09 ਮਈ: ਖੇਤੀਬਾੜੀ ਮੰਤਰੀ Gurmeet Singh Khduuian ਦੀ ਅਗਵਾਈ ਅਤੇ ਖੇਤੀਬਾੜੀ ਡਾਇਰੈਕਟਰ Dr Gurjit Singh Brar ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ Roopnagar ਦੇ ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀਆਂ ਫਸਲਾਂ ਬਾਰੇ ਨਵੀਨਤਮ ਅਤੇ ਤਕਨੀਕੀ ਜਾਣਕਾਰੀ ਦੇ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ District Level Farmer Training Camp ਲਗਾਇਆ ਗਿਆ। ਸੰਯੁਕਤ ਡਾਇਰੈਕਟਰ ਖੇਤੀਬਾੜੀ ਇੰਜੀਨੀਅਰ ਡਾ. ਜਗਦੀਸ਼ ਸਿੰਘ, ਮੁੱਖ ਖੇਤੀਬਾੜੀ ਅਫਸਰ ਰੂਪਨਗਰ ਡਾ. ਵਿਨੈ ਕੁਮਾਰ ਅਤੇ ਸਬ ਡਵੀਜ਼ਨਲ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਡਰੀਮ ਡੈਸਟੀਨੇਸ਼ਨ ਪੈਲੇਸ ਰੂਪਨਗਰ ਵਿਖੇ ਕੈਂਪ ਦਾ ਆਯੋਜਨ ਕੀਤਾ ਗਿਆ।
Wednesday, May 6, 2026
ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨਾ ਸਿਖਲਾਈ ਮੇਲਾ ਲਗਾਇਆ
ਪੰਜਾਬ ਸਰਕਾਰ ਦੇ ਯਤਨਾਂ ਸਦਕਾ 80 ਫੀਸਦੀ ਨਹਿਰੀ ਪਾਣੀ ਕਿਸਾਨਾਂ ਦੇ ਖੇਤਾ ਤੱਕ ਪਹੁੰਚਇਆ–ਵਿਧਾਇਕ ਲਖਵੀਰ ਸਿੰਘ ਰਾਏ
Saturday, May 2, 2026
ਖੇਤੀਬਾੜੀ ਯੂਨੀਵਰਸਿਟੀ ਦੀਆਂ ਸ਼ਿਫਾਰਸ਼ਾਂ ਅਨੁਸਾਰ ਕੀਤੀ ਜਾਵੇ ਫਸਲਾਂ ਦੀ ਕਾਸ਼ਤ
— ਰਸਾਇਣਕ ਖਾਦਾ ਦੀ ਥਾਂ ਤੇ ਆਰਗੈਨਿਕ ਖਾਦਾ ਦੀ ਕੀਤੀ ਜਾਵੇ ਵਰਤੋਂ
Wednesday, April 29, 2026
ਜਿਲ੍ਹਾ ਪੱਧਰੀ ਕਿਸਾਨ ਸਿਖ਼ਲਾਈ ਕੈਂਪ 02 ਮਈ ਲਗਾਇਆ ਜਾਵੇਗਾ
ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ:
-
ਚੰਡੀਗੜ੍ਹ, 6 ਜਨਵਰੀ: ਕਿਸਾਨਾਂ Farmers ਲਈ ਇਕ ਮਹੱਤਵਪੂਰਨ ਸੂਚਨਾ ਹੈ। ਖਾਸ ਕਰਕੇ ਉਨ੍ਹਾਂ ਕਿਸਾਨਾਂ ਲਈ ਜੋ ਸਿੰਚਾਈ ਲਈ ਨਹਿਰੀ Canal Irrigation ਪਾਣੀ ਤੇ ਨਿਰਭਰ ਹ...
-
ਨਹਿਰ ਬੰਦੀ ਸਬੰਧੀ Canal closer ਨਵੀਂ ਅਪਡੇਟ ਆ ਗਈ ਹੈ। ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਨੇ ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਹ ਨਹਿਰ...
-
ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਤੀ ਵਿੱਚ ਵੱਖ- ਸੰਕੇਤਕ ਤਸਵੀਰ ਵੱਖ ਫਸਲਾਂ ਲਈ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ...


.jpeg)
.jpeg)



.jpeg)

