Showing posts with label Farmer Field Day. Show all posts
Showing posts with label Farmer Field Day. Show all posts

Monday, March 30, 2026

ਕਿਸਾਨ ਪੈਦਾਵਾਰ ਤੋਂ ਪੋਸ਼ਣ ਵੱਲ: Wheat ਦੀਆਂ ਵੱਧ ਪੋਸ਼ਕ ਤੱਤਾਂ ਵਾਲੀਆਂ ਕਿਸਮਾਂ ਸੰਬੰਧੀ Farmer Field Day ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 30 ਮਾਰਚ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ KVK Sri Muktsar Sahib ਵੱਲੋਂ ਅੱਜ ਪੋਸ਼ਕ ਤੱਤਾਂ ਨਾਲ ਭਰਪੂਰ ਕਣਕ High Nutritious Wheat Verities ਦੀਆਂ ਕਿਸਮਾਂ ਸਬੰਧੀ ਖੇਤ ਦਿਵਸ Farmer Field Day ਦਾ ਆਯੋਜਨ ਕੀਤਾ ਗਿਆ। ਇਸ ਹਾੜ੍ਹੀ ਦੀ ਰੁੱਤ ਵਿੱਚ KVK ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਦੇ ਖੇਤਾਂ ਵਿੱਚ ਬਾਇਓ-ਫੋਰਟੀਫਾਈਡ ਕਣਕ ਦੀ ਕਿਸਮ ਪੀ ਬੀ ਡਬਲਯੂ ਜ਼ਿੰਕ 2 ਦੀਆਂ ਪ੍ਰਦਰਸ਼ਨੀਆਂ ਲਗਵਾਈਆਂ ਗਈਆਂ ਸਨ। ਇਸ ਖੇਤ ਦਿਵਸ ਵਿੱਚ ਡਾ. ਗੁਰਵਿੰਦਰ ਸਿੰਘ, ਡਾ. ਵਿਵੇਕ ਕੁਮਾਰ ਅਤੇ ਡਾ. ਸੁਖਜਿੰਦਰ ਸਿੰਘ ਵੱਲੋਂ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਖੇਤੀ ਸੰਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ। ਪਿੰਡ ਆਸਾ ਬੁੱਟਰ ਅਤੇ ਸੂਰੇਵਾਲਾ ਦੇ ਕਿਸਾਨਾਂ ਨੇ ਇਸ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਆਪਣੇ ਸੰਬੋਧਨ ਵਿੱਚ ਪੋਸ਼ਕ ਤੱਤਾਂ ਨਾਲ ਭਰਪੂਰ ਖ਼ਾਸ ਕਿਸਮਾਂ ਦੀ ਕਾਸ਼ਤ ਦੀ ਮਹੱਤਤਾ ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਕਿਸਮਾਂ ਮਨੁੱਖੀ ਸਿਹਤ ਅਤੇ ਪੋਸ਼ਣ ਸੁਧਾਰ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਲੋਕਾਂ ਵਿੱਚ ਸਿਹਤ ਸਬੰਧੀ ਆ ਰਹੀਆਂ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਕਣਕ ਦੀਆਂ ਕਿਸਮਾਂ ਨੂੰ ਅਪਣਾ ਕੇ ਨਾ ਸਿਰਫ਼ ਆਪਣੀ ਆਮਦਨ ਵਧਾ ਸਕਦੇ ਹਨ, ਸਗੋਂ ਸਮਾਜ ਵਿੱਚ ਪੋਸ਼ਣ ਸੁਰੱਖਿਆ ਨੂੰ ਵੀ ਮਜ਼ਬੂਤ ਕਰ ਸਕਦੇ ਹਨ।
ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਪੋਸ਼ਕ ਤੱਤਾਂ ਨਾਲ ਭਰਪੂਰ ਕਣਕ ਦੀਆਂ ਸਾਰੀਆਂ ਕਿਸਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਕਿਸਾਨਾਂ ਨੂੰ ਗਰਮੀ ਰੁੱਤ ਦੀ ਮੂੰਗੀ Summer Moong ਦੀ ਕਾਸ਼ਤ ਅਤੇ ਆਉਣ ਵਾਲੀ ਸਾਉਣੀ ਰੁੱਤ ਦੀਆਂ ਫਸਲਾਂ ਦੀ ਤਿਆਰੀ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਾ. ਸੁਖਜਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਫ਼ਲ ਵਿਗਿਆਨ) ਨੇ ਘਰੇਲੂ ਬਗ਼ੀਚੀ Kitchen Garden ਅਤੇ ਫਲ ਪੋਸ਼ਣ ਬਾਗ ਦੇ ਮਾਡਲ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਘਰੇਲੂ ਪੱਧਰ ‘ਤੇ ਪੋਸ਼ਣ ਦੀ ਪੂਰਤੀ ਲਈ ਇਹਨਾਂ ਮਾਡਲਾਂ ਨੂੰ ਅਪਣਾਉਣਾ ਬਹੁਤ ਲਾਭਕਾਰੀ ਹੈ ਅਤੇ ਪਰਿਵਾਰ ਦੀ ਸਿਹਤ ਨੂੰ ਸੁਧਾਰਣ ਵਿੱਚ ਇਹ ਮਹੱਤਪੂਰਨ ਭੂਮਿਕਾ ਨਿਭਾਉਂਦੇ ਹਨ।
ਇਸ ਮੌਕੇ ਤੇ ਕਿਸਾਨਾਂ ਵੱਲੋਂ ਪੁੱਛੇ ਗਏ ਵੱਖ-ਵੱਖ ਸਵਾਲਾਂ ਦੇ ਜਵਾਬ ਵੀ ਮਾਹਿਰਾਂ ਵੱਲੋਂ ਸੰਤੁਸ਼ਟੀਜਨਕ ਢੰਗ ਨਾਲ ਦਿੱਤੇ ਗਏ। ਖੇਤ ਦਿਵਸ ਦੌਰਾਨ ਕਿਸਾਨਾਂ ਨੇ ਕਣਕ ਦੀਆਂ ਪੋਸ਼ਕ ਤੱਤਾਂ ਨਾਲ ਭਰਪੂਰ ਕਿਸਮਾਂ ਖ਼ਾਸ ਤੌਰ ਤੇ Zink 2 ਪ੍ਰਤੀ ਵੱਡੀ ਦਿਲਚਸਪੀ ਦਿਖਾਈ ਅਤੇ ਉਨ੍ਹਾਂ ਨੂੰ ਅਪਣਾਉਣ ਦੀ ਇੱਛਾ ਵੀ ਜਤਾਈ।

Tuesday, March 24, 2026

KVK ਵੱਲੋਂ ਪਿੰਡ ਛੱਤੇਆਣਾ ਵਿਖੇ Crop Residue Management ਬਾਰੇ Field Day ਆਯੋਜਿਤ

ਸ੍ਰੀ ਮੁਕਤਸਰ ਸਾਹਿਬ, 24 ਮਾਰਚ:

ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ KVK Sri Muktsar Sahib ਵੱਲੋਂ ਪਿੰਡ ਛੱਤੇਆਣਾ ਵਿਖੇ ਬੀਤੇ ਦਿਨੀਂ ਪਰਾਲੀ ਪ੍ਰਬੰਧਨ ਸਬੰਧੀ Crop Residue Management ਖੇਤ ਦਿਵਸ Farmer Field Day ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਇਲਾਕੇ ਦੇ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ।

ਇਸ ਮੌਕੇ Dr Karamjit Sharma ਸਹਿਯੋਗੀ ਨਿਰਦੇਸ਼ਕ, ਕ੍ਰਿਸ਼ੀ ਵਿਗਿਆਨ ਕੇਂਦਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪਰਾਲੀ ਸਾੜਨ Crop Residue Burning and Environment Pollution ਨਾਲ ਵਾਤਾਵਰਣ ਅਤੇ ਮਿੱਟੀ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਕੇ ਨਾ ਸਿਰਫ਼ ਵਾਤਾਵਰਣ ਦੀ ਸੁਰੱਖਿਆ ਕੀਤੀ ਜਾ ਸਕਦੀ ਹੈ, ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵੀ ਬਰਕਰਾਰ ਰੱਖਿਆ ਜਾ ਸਕਦਾ ਹੈ।

ਇਸ ਮੌਕੇ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਪਰਾਲੀ ਪ੍ਰਬੰਧਨ ਨਾਲ ਸੰਬੰਧਿਤ ਵੱਖ-ਵੱਖ ਤਕਨੀਕਾਂ ਅਤੇ ਮਸ਼ੀਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਆਧੁਨਿਕ ਮਸ਼ੀਨਾਂ ਦੀ ਵਰਤੋਂ ਨਾਲ ਪਰਾਲੀ ਦਾ ਖੇਤ ਵਿੱਚ ਹੀ ਸੁਚੱਜਾ ਪ੍ਰਬੰਧਨ ਕਰਕੇ ਸਮੇਂ ਸਿਰ ਅਗਲੀ ਫਸਲ ਦੀ ਬਿਜਾਈ ਸੰਭਵ ਹੈ।

ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪਰਾਲੀ ਸਾੜਨ ਨਾਲ ਹੋਣ ਵਾਲੇ ਵਾਤਾਵਰਣ ਪ੍ਰਦੂਸ਼ਣ ਅਤੇ ਮੌਸਮੀ ਤਬਦੀਲੀ ਦੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਇਹ ਤਰੀਕੇ ਟਿਕਾਊ ਖੇਤੀ ਵੱਲ ਇੱਕ ਮਹੱਤਵਪੂਰਨ ਕਦਮ ਹਨ।

ਪ੍ਰੋਗਰਾਮ ਦੇ ਅਖੀਰ ਵਿੱਚ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਪਰਾਲੀ ਸਾੜਨ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਕੇ ਵਾਤਾਵਰਣ ਦੀ ਸੁਰੱਖਿਆ ਵਿੱਚ ਆਪਣਾ ਯੋਗਦਾਨ ਪਾਉਣ।

Friday, March 6, 2026

PAU-KVK ਵੱਲੋਂ ਪਰਾਲੀ ਪ੍ਰਬੰਧਨ ਤਕਨੀਕਾਂ ਦੀ ਸਫਲ ਵਰਤੋਂ ਸਬੰਧੀ Farmer Field Day ਆਯੋਜਿਤ

ਸ੍ਰੀ ਮੁਕਤਸਰ ਸਾਹਿਬ06 ਮਾਰਚ

ਪੰਜਾਬ ਖੇਤੀਬਾੜੀ ਯੂਨੀਵਰਸਿਟੀ PAU ਦੇ ਕ੍ਰਿਸ਼ੀ ਵਿਗਿਆਨ ਕੇਂਦਰ KVK ਸ੍ਰੀ ਮੁਕਤਸਰ ਸਾਹਿਬ ਵੱਲੋਂ ਪਰਾਲੀ ਪ੍ਰਬੰਧਨ Crop Residue Management (CRM) ਤਕਨੀਕਾਂ ਦੀ ਸਫਲ ਵਰਤੋਂ ਸੰਬੰਧੀ ਖੇਤ ਦਿਵਸ Farmer Field Day ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਲੰਬੀ ਬਲਾਕ ਦੇ ਪਿੰਡ ਭਾਗੂ ਦੇ ਲਗਭਗ 120 ਕਿਸਾਨਾਂ ਨੇ ਭਾਗ ਲਿਆ ਅਤੇ ਵਿਗਿਆਨੀਆਂ ਨਾਲ ਆਧੁਨਿਕ ਖੇਤੀ ਤਕਨੀਕਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। 

ਇਸ ਮੌਕੇ Dr Karamjit Sharma  ਐਸੋਸੀਏਟ ਡਾਇਰੈਕਟਰ ਕੇ.ਵੀ.ਕੇ. ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਫਸਲੀ ਰਹਿੰਦ-ਖੁੰਹਦ ਪ੍ਰਬੰਧਨ ਤਕਨੀਕਾਂ ਦੀ ਵਾਤਾਵਰਣ ਸੁਰੱਖਿਆ ਵਿੱਚ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਕੇ.ਵੀ.ਕੇ. ਵੱਲੋਂ ਕਿਸਾਨਾਂ ਲਈ ਵੱਖ-ਵੱਖ ਸਿਖਲਾਈ ਪ੍ਰੋਗਰਾਮਪ੍ਰਦਰਸ਼ਨੀਆਂਬੀਜ਼ ਅਤੇ ਨਵੀਆਂ ਖੇਤੀ ਤਕਨੀਕਾਂ ਦੇ ਪਸਾਰ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਡਾ. ਸ਼ਰਮਾ ਨੇ ਪਰਿਵਾਰ ਦੀ ਸਿਹਤ ਅਤੇ ਪੋਸ਼ਣ ਨੂੰ ਸੁਧਾਰਨ ਲਈ ਫ਼ਲਾਂ ਅਤੇ ਸਬਜ਼ੀਆਂ ਦੀ ਘਰੇਲੂ ਬਗ਼ੀਚੀ ਦੇ ਮਾਡਲਾਂ ਨੂੰ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ। 

ਡਾ. ਗੁਰਵਿੰਦਰ ਸਿੰਘਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਦੱਸਿਆ ਕਿ ਪਰਾਲੀ ਪ੍ਰਬੰਧਨ Crop Residue Management ਦੀ ਮਸ਼ੀਨਰੀ ਦੀ ਸੁਚੱਜੀ ਵਰਤੋਂ ਨਾਲ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਸਾਲ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਦੌਰਾਨ ਕਿਸਾਨਾਂ ਦੀਆਂ ਮੁਸ਼ਕਿਲਾਂ ਵਿੱਚ ਬਹੁਤ ਕਮੀ ਆਈ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਕਿਸਾਨਾਂ ਨੂੰ ਬੀਜਾਂ ਦੀ ਘੱਟ ਜੰਮ ਅਤੇ ਗੁਲਾਬੀ ਸੁੰਡੀ Pink Bollworm in Cotton ਵਰਗੇ ਕੀੜਿਆਂ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਸੀਪਰ ਸਹੀ ਢੰਗ ਨਾਲ ਪਰਾਲੀ ਪ੍ਰਬੰਧਨ ਦੀਆਂ ਸਿਫ਼ਾਰਸ਼ਾਂ ਨੂੰ ਅਪਣਾਉਣ ਨਾਲ ਇਸ ਸਾਲ ਇਹ ਸਮੱਸਿਆਵਾਂ ਕਾਫੀ ਹੱਦ ਤੱਕ ਘੱਟ ਹੋਈਆਂ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਝੋਨੇ ਦੀ ਪਰਾਲੀ ਦਾ ਸਹੀ ਪ੍ਰਬੰਧਨ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣਨਮੀ ਸੰਭਾਲਣ ਅਤੇ ਨਦੀਨ ਪ੍ਰਬੰਧਨ ਵਿੱਚ ਮਦਦਗਾਰ ਸਾਬਤ ਹੁੰਦਾ ਹੈਜਿਸ ਨਾਲ ਫਸਲ ਦੇ ਝਾੜ ਵਿੱਚ ਵੀ ਵਾਧਾ ਹੁੰਦਾ ਹੈ। 

ਇਸ ਦੌਰਾਨ ਡਾ. ਵਿਵੇਕ ਸ਼ਰਮਾਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਆਉਣ ਵਾਲੇ ਗਰਮੀ ਦੇ ਮੌਸਮ ਵਿੱਚ ਡੇਅਰੀ ਪਸ਼ੂਆਂ ਦੇ ਪ੍ਰਬੰਧਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪਸ਼ੂਆਂ ਦੀ ਸਿਹਤ ਅਤੇ ਉਤਪਾਦਕਤਾ ਬਣਾਈ ਰੱਖਣ ਲਈ ਉੱਚ ਗੁਣਵੱਤਾ ਵਾਲੇ ਚਾਰੇ ਅਤੇ ਸਾਫ਼ ਪੀਣ ਵਾਲੇ ਪਾਣੀ ਦੀ ਉਪਲਬਧਤਾ ਦੀ ਮਹੱਤਤਾ ਬਾਰੇ ਜ਼ੋਰ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਆਮ ਬਿਮਾਰੀਆਂ ਦੇ ਲੱਛਣਰੋਕਥਾਮ ਅਤੇ ਇਲਾਜ ਬਾਰੇ ਵੀ ਕਿਸਾਨਾਂ ਨੂੰ ਜਾਣੂ ਕਰਵਾਇਆ। 

ਪ੍ਰੋਗਰਾਮ ਦੌਰਾਨ ਕਿਸਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਵੱਖ-ਵੱਖ ਖੇਤੀ ਅਤੇ ਪਸ਼ੂਪਾਲਨ ਨਾਲ ਸੰਬੰਧਿਤ ਆਪਣੇ ਸਵਾਲਾਂ ਦੇ ਜਵਾਬ ਵਿਗਿਆਨੀਆਂ ਤੋਂ ਪ੍ਰਾਪਤ ਕੀਤੇ। ਇਸ ਮੌਕੇ ਕਿਸਾਨਾਂ ਨੂੰ ਘਰੇਲੂ ਬਗ਼ੀਚੀ ਨੂੰ ਉਤਸ਼ਾਹਿਤ ਕਰਨ ਲਈ ਸਬਜ਼ੀਆਂ ਦੀਆਂ ਬੀਜ ਕਿੱਟਾਂ ਵੀ ਵੰਡੀਆਂ ਗਈਆਂਤਾਂ ਜੋ ਘਰੇਲੂ ਪੱਧਰ ’ਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਕੀਤਾ ਜਾ ਸਕੇ।