Showing posts with label Farmer Training Camp. Show all posts
Showing posts with label Farmer Training Camp. Show all posts

Tuesday, May 5, 2026

ਮਿੱਟੀ ਪਰਖ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਿਤ

ਕਿਸਾਨਾਂ ਨੂੰ ਅਪੀਲ, ਸਿਫ਼ਾਰਸ਼ ਕੀਤੀਆਂ ਕਿਸਮਾਂ ਦੀ ਹੀ ਕੀਤੀ ਜਾਵੇ ਕਾਸ਼ਤ

ਬਠਿੰਡਾ, 6 ਮਈ : ਪਿੰਡ ਮਹਿਮਾ ਸਰਕਾਰੀ (ਤਹਿਸੀਲ ਬਠਿੰਡਾ) ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, PAU ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ (KVK), ਬਠਿੰਡਾ ਵੱਲੋਂ ਖਾਦਾਂ ਦੀ ਸੁਚੱਜੀ ਅਤੇ ਸੰਤੁਲਿਤ ਵਰਤੋਂ ਸਬੰਧੀ ਕਿਸਾਨ ਜਾਗਰੂਕਤਾ ਕੈਂਪ Farmer Training Camp ਆਯੋਜਿਤ ਕੀਤਾ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਘੱਟ ਲਾਗਤ ਨਾਲ ਵੱਧ ਉਤਪਾਦਨ ਪ੍ਰਾਪਤ ਕਰਨ ਲਈ ਵਿਗਿਆਨਕ ਤਰੀਕਿਆਂ ਬਾਰੇ ਜਾਣੂ ਕਰਵਾਉਣਾ ਸੀ।

ਕੈਂਪ ਦੌਰਾਨ ਡਾ. ਗੁਰਮੀਤ ਸਿੰਘ ਢਿੱਲੋਂ, ਪ੍ਰੋਫੈਸਰ (ਪਸਾਰ ਸਿੱਖਿਆ) ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਵਿਕਸਿਤ ਝੋਨੇ ਦੀਆਂ ਪ੍ਰਮਾਣਿਤ ਪੀ.ਆਰ ਕਿਸਮਾਂ PR-133. ਪੀ.ਆਰ 132, ਪੀ.ਆਰ 131, ਪੀ.ਆਰ 128, ਪੀ.ਆਰ 126, ਪੀ.ਆਰ 114 ਅਤੇ Basmati-1509 ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਕਿਸਮਾਂ ਵੱਧ ਉਪਜ ਦੇਣ ਦੇ ਨਾਲ-ਨਾਲ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਫਾਰਸ਼ ਕੀਤੀਆਂ ਕਿਸਮਾਂ ਦੀ ਹੀ ਕਾਸ਼ਤ ਕਰਨ ਅਤੇ ਵਿਗਿਆਨਕ ਤਰੀਕਿਆਂ ਨੂੰ ਅਪਣਾਉਣ। ਉਨ੍ਹਾਂ ਕੇ.ਵੀ.ਕੇ, Bathinda ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਕਿੱਤਾ ਮੁਖੀ ਸਿਖਲਾਈ ਕੋਰਸ, ਖੇਤੀਬਾੜੀ ਪ੍ਰਦਰਸ਼ਨ, ਮਿੱਟੀ ਤੇ ਪਾਣੀ ਦੀ ਜਾਂਚ ਅਤੇ ਨਵੀਂ ਤਕਨਾਲੋਜੀ ਦੇ ਪ੍ਰਚਾਰ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ।

ਇਸ ਮੌਕੇ ਡਾ. ਤੇਜਬੀਰ ਸਿੰਘ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ), ਨੇ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਮਿੱਟੀ ਪਰਖ ਦੀ ਮਹੱਤਤਾ Importance of Soil Testing ਉਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਮਿੱਟੀ ਦੀ ਜਾਂਚ ਦੇ ਆਧਾਰ ‘ਤੇ ਹੀ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਖਰਚ ਘਟਾਇਆ ਜਾ ਸਕੇ ਅਤੇ ਪੈਦਾਵਾਰ ਵਧਾਈ ਜਾ ਸਕੇ। ਉਨ੍ਹਾਂ ਨੇ ਨਾਈਟ੍ਰੋਜਨ ਅਤੇ ਫਾਸਫੋਰਸ ਖਾਦਾਂ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਣਕਾਰੀ ਦਿੱਤੀ ਅਤੇ ਇਸ ਦੇ ਨਾਲ-ਨਾਲ ਜੀਵਾਣੂੰ ਖਾਦਾਂ ਦੀ ਵਰਤੋਂ ਅਤੇ ਹਰੀ ਖਾਦ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ, ਜੋ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਵਿੱਚ ਮਦਦਗਾਰ ਸਾਬਤ ਹੁੰਦੇ ਹਨ।

ਇਸ ਦੌਰਾਨ ਸ. ਪ੍ਰਕਾਸ਼ ਸਿੰਘ, ਸੀਨੀਅਰ ਰਿਸਰਚ ਫੈਲੋ (ਨਿਕਰਾ) ਨੇ ਨਿਕਰਾ ਪ੍ਰੋਜੈਕਟ ਅਧੀਨ ਚੱਲ ਰਹੀਆਂ ਗਤੀਵਿਧੀਆਂ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਮੁਹੱਈਆ ਕਰਵਾਈ।

ਕੈਂਪ ਦੌਰਾਨ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਅਤੇ ਵਿਗਿਆਨੀਆਂ ਨਾਲ ਸਿੱਧੀ ਗੱਲਬਾਤ ਕੀਤੀ। ਅੰਤ ਵਿੱਚ ਵਿਗਿਆਨੀਆਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਖੇਤੀਬਾੜੀ ਵਿੱਚ ਨਵੀਂ ਤਕਨਾਲੋਜੀ ਨੂੰ ਅਪਣਾ ਕੇ ਖਰਚ ਘਟਾਉਣ ਅਤੇ ਆਮਦਨ ਵਿੱਚ ਵਾਧਾ ਕਰਨ।

Friday, May 1, 2026

ਸੰਤੁਲਿਤ ਖਾਦ ਵਰਤੋਂ ਸਬੰਧੀ ਟਰੇਨਿੰਗ ਕੈਂਪ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ 1 ਮਈ

ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਨੂੰ ਪ੍ਰੋਤਸਾਹਿਤ ਕਰਨ ਲਈ ਚੱਲ ਰਹੀ ਮੁਹਿੰਮ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ KVK ਵੱਲੋਂ ਪਿੰਡ ਤਰਖਾਣਵਾਲਾ ਵਿਖੇ ਇੱਕ ਜਾਗਰੂਕਤਾ ਅਤੇ ਸਿਖਲਾਈ ਕੈਂਪ Farmer Camp ਦਾ ਆਯੋਜਨ ਕੀਤਾ ਗਿਆ। ਇਸ ਟ੍ਰੇਨਿੰਗ ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਸੁਧਾਰਣ Soil Health, ਖਾਦਾਂ ਦੀ ਸੰਤੁਲਿਤ Balance Use of Fertilizers ਵਰਤੋਂ ਅਤੇ ਸਰਵਪੱਖੀ ਖੁਰਾਕੀ ਤੱਤ ਪ੍ਰਬੰਧਨ ਬਾਰੇ ਜਾਣਕਾਰੀ ਦੇਣਾ ਸੀ।

ਇਸ ਮੌਕੇ ‘ਤੇ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਖਾਦਾਂ ਦੀ ਅਸੰਤੁਲਿਤ ਵਰਤੋਂ ਨਾਲ ਹੋਣ ਵਾਲੇ ਨੁਕਸਾਨਾਂ ਅਤੇ ਇਸ ਦੇ ਵਾਤਾਵਰਣ ਤੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਮਿੱਟੀ ਪਰਖ ਅਧਾਰਿਤ ਖਾਦ ਵਰਤੋਂ ਬਹੁਤ ਜ਼ਰੂਰੀ ਹੈ ਅਤੇ ਕਿਸਾਨਾਂ ਨੂੰ ਸਿਫ਼ਾਰਸ਼ਾਂ ਅਨੁਸਾਰ ਹੀ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ।
ਇਸ ਦੌਰਾਨ ਡਾ. ਸੁਖਜਿੰਦਰ ਸਿੰਘ, ਸਹਾਇਕ ਪ੍ਰੋਫ਼ੈਸਰ ਨੇ ਸਰਵਪੱਖੀ ਖੁਰਾਕੀ ਤੱਤ ਪ੍ਰਬੰਧਨ, ਜੈਵਿਕ ਸਰੋਤਾਂ ਦੀ ਵਰਤੋਂ, ਹਰੀ ਖਾਦ ਅਤੇ ਫਸਲੀ ਅਵਸ਼ੇਸ਼ ਪ੍ਰਬੰਧਨ Crop Residue Management ਦੀ ਅਹਿਮੀਅਤ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਹਨਾਂ ਦੱਸਿਆ ਕਿ ਖਾਦਾਂ ਦੀ ਲੋੜ ਮੁਤਾਬਿਕ ਵਰਤੋਂ ਨਾਲ ਖਰਚ ਘਟਾਇਆ ਜਾ ਸਕਦਾ ਹੈ ਅਤੇ ਫਸਲਾਂ ਦੀ ਉਤਪਾਦਕਤਾ ਵਿੱਚ ਵਾਧਾ ਕੀਤਾ ਜਾ ਸਕਦਾ ਹੈ।
ਕੈਂਪ ਦੌਰਾਨ ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫ਼ੈਸਰ ਕਿਸਾਨਾਂ ਨੂੰ ਖਾਦਾਂ ਦੀ ਕਮੀ ਦੇ ਸਮੇਂ ਵਿਕਲਪਿਕ ਖਾਦਾਂ ਦੀ ਵਰਤੋਂ, ਪੱਤਾ ਰੰਗ ਚਾਰਟ ਰਾਹੀਂ ਨਾਈਟ੍ਰੋਜਨ ਪ੍ਰਬੰਧਨ ਅਤੇ ਸੂਖਮ ਪੋਸ਼ਕ ਤੱਤਾਂ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਕਿਸਾਨਾਂ ਨੇ ਵੀ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਆਪਣੀਆਂ ਮੁਸ਼ਕਿਲਾਂ ਸੰਬੰਧੀ ਸਵਾਲ ਪੁੱਛੇ ਅਤੇ ਮੌਕੇ ‘ਤੇ ਹੀ ਵਿਗਿਆਨੀਆਂ ਵੱਲੋਂ ਉਨ੍ਹਾਂ ਦੇ ਸੰਤੁਸ਼ਟੀਭਰਪੂਰ ਉੱਤਰ ਦਿੱਤੇ ਗਏ।
ਅੰਤ ਵਿੱਚ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਸੰਤੁਲਿਤ ਖਾਦ ਵਰਤੋਂ ਦੇ ਸਿਧਾਂਤਾਂ ਨੂੰ ਆਪਣੇ ਖੇਤਾਂ ਵਿੱਚ ਅਪਣਾਉਣ ਤਾਂ ਜੋ ਮਿੱਟੀ ਦੀ ਸਿਹਤ ਸੁਧਾਰੀ ਜਾ ਸਕੇ, ਖੇਤੀ ਦੀ ਲਾਗਤ ਘਟਾਈ ਜਾ ਸਕੇ ਅਤੇ ਟਿਕਾਊ ਖੇਤੀ ਵੱਲ ਕਦਮ ਵਧਾਇਆ ਜਾ ਸਕੇ।

Tuesday, April 21, 2026

ਅੰਨਦਾਨਾ ਵਿਖੇ ਅੰਨਦਾਤਿਆਂ ਲਈ ਖੇਤੀਬਾੜੀ ਵਿਭਾਗ ਵੱਲੋਂ ਕੈਂਪ ਆਯੋਜਿਤ

ਕਿਸਾਨ ਰਜਿਸਟਰੀ, ਪਰਾਲੀ ਪ੍ਰਬੰਧਨ ਅਤੇ ਫਸਲੀ ਵਿਭਿੰਨਤਾ ਬਾਰੇ ਦਿੱਤੀ ਵਿਸਥਾਰਪੂਰਵਕ ਜਾਣਕਾਰੀ

ਲਹਿਰਾਗਾਗਾ /ਸੰਗਰੂਰ 22 ਅਪ੍ਰੈਲ :
ਮੁੱਖ ਖੇਤੀਬਾੜੀ ਅਫਸਰ Sangrur ਡਾ. ਧਰਮਿੰਦਰਜੀਤ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਇੰਦਰਜੀਤ ਸਿੰਘ ਭੱਟੀ ਦੀ ਪ੍ਰਧਾਨਗੀ ਹੇਠ ਬਲਾਕ Lehragaga ਦੇ ਪਿੰਡ ਅੰਨਦਾਨਾ ਵਿਖੇ ਇੱਕ ਵਿਸ਼ੇਸ਼ ਕਿਸਾਨ ਜਾਗਰੂਕਤਾ ਕੈਂਪ Farmer Awareness Camp ਆਯੋਜਿਤ ਕੀਤਾ ਗਿਆ। ਕੈਂਪ ਦਾ ਆਯੋਜਨ ਡਾ. ਕੁਲਵੰਤ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਅੰਨਦਾਨਾ ਵੱਲੋਂ ਕੀਤਾ ਗਿਆ, ਜਿਸ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਖੇਤੀਬਾੜੀ ਨਾਲ ਸੰਬੰਧਿਤ ਤਾਜ਼ਾ ਜਾਣਕਾਰੀ ਅਤੇ ਤਕਨੀਕਾਂ ਬਾਰੇ ਜਾਗਰੂਕ ਕਰਨਾ ਸੀ।
ਕੈਂਪ ਦੌਰਾਨ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਵੱਖ-ਵੱਖ ਮਹੱਤਵਪੂਰਨ ਵਿਸ਼ਿਆਂ ‘ਤੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਖਾਸ ਤੌਰ ‘ਤੇ ਕਿਸਾਨ ਰਜਿਸਟਰੀ Farmer Registry ਦੀ ਪ੍ਰਕਿਰਿਆ ਬਾਰੇ ਸਮਝਾਇਆ ਗਿਆ ਅਤੇ ਕਿਸਾਨਾਂ ਨੂੰ ਆਪਣੀ ਰਜਿਸਟਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ, ਤਾਂ ਜੋ ਉਹ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਣ।
ਇਸ ਤੋਂ ਇਲਾਵਾ ਕਣਕ ਦੇ ਨਾੜ ਦੀ ਰਹਿੰਦ-ਖੂਹੰਦ ਦੇ ਸੁਚੱਜੇ ਪ੍ਰਬੰਧ Crop Residue Management  ਅਤੇ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੇ ਨੁਕਸਾਨਾਂ ਬਾਰੇ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਮਾਹਿਰਾਂ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਕੇ ਇਸ ਦਾ ਪ੍ਰਬੰਧਨ ਕੀਤਾ ਜਾ ਸਕਦਾ ਹੈ, ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰਹਿੰਦੀ ਹੈ ਅਤੇ ਵਾਤਾਵਰਣ ਦੀ ਸੰਭਾਲ ਵੀ ਹੁੰਦੀ ਹੈ।
ਕੈਂਪ ਵਿੱਚ ਕਪਾਹ ਦੀ ਉੱਚ-ਗੁਣਵੱਤਾ ਵਾਲੀ ਕਾਸ਼ਤ ਲਈ ਅਪਣਾਈ ਜਾਣ ਵਾਲੀਆਂ ਤਕਨੀਕਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਨਾਲ ਹੀ ਕਿਸਾਨਾਂ ਨੂੰ ਸਾਉਣੀ ਮੱਕੀ ਦੀ ਕਾਸ਼ਤ ਵੱਲ ਪ੍ਰੇਰਿਤ ਕੀਤਾ ਗਿਆ, ਤਾਂ ਜੋ ਫਸਲੀ ਵਿਭਿੰਨਤਾ ਰਾਹੀਂ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।

ਭਵਾਨੀਗੜ੍ਹ ਵਿੱਚ ਕਿਸਾਨ ਜਾਗਰੂਕਤਾ ਕੈਂਪ, ਫਸਲੀ ਵਿਭਿੰਨਤਾ ‘ਤੇ ਜ਼ੋਰ

ਭਵਾਨੀਗੜ੍ਹ/ਸੰਗਰੂਰ 21 ਅਪ੍ਰੈਲ:

ਮੁੱਖ ਖੇਤੀਬਾੜੀ ਅਫਸਰ ਸੰਗਰੂਰ ਡਾ. ਧਰਮਿੰਦਰਜੀਤ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਭਵਾਨੀਗੜ੍ਹ Bhawanigarh ਵਿਖੇ ਕਿਸਾਨ ਜਾਗਰੂਕਤਾ ਕੈਂਪ Farmer Awareness Camp ਆਯੋਜਿਤ ਕੀਤਾ ਗਿਆ। ਇਸ ਕੈਂਪ ਦੀ ਅਗਵਾਈ ਖੇਤੀਬਾੜੀ ਉੱਪ ਨਿਰੀਖਕ ਕੁਲਦੀਪ ਸਿੰਘ ਵੱਲੋਂ ਕੀਤੀ ਗਈ, ਜਿਸ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਅਤੇ ਟਿਕਾਊ ਖੇਤੀਬਾੜੀ ਪ੍ਰਣਾਲੀਆਂ Sustainable Agriculture Methods ਬਾਰੇ ਜਾਗਰੂਕ ਕਰਨਾ ਸੀ।
ਕੈਂਪ ਦੌਰਾਨ ਕਿਸਾਨਾਂ ਨੂੰ ਫਸਲੀ ਵਿਭਿੰਨਤਾ Crop Diversification ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਅਪੀਲ ਕੀਤੀ ਗਈ ਕਿ ਰਵਾਇਤੀ ਕਣਕ-ਝੋਨਾ ਚੱਕਰ ਤੋਂ ਹਟ ਕੇ ਸਾਉਣੀ Maize ਮੱਕੀ, ਮੂੰਗੀ Moong, ਦਾਲਾਂ ਵਰਗੀਆਂ ਫਸਲਾਂ ਦੀ ਕਾਸ਼ਤ ਅਪਣਾਈ ਜਾਵੇ, ਜਿਸ ਨਾਲ ਨਾ ਸਿਰਫ਼ ਆਮਦਨ ਵਿੱਚ ਵਾਧਾ ਹੋਵੇਗਾ ਸਗੋਂ ਮਿੱਟੀ ਦੀ ਉਪਜਾਊ ਸ਼ਕਤੀ Soil Fertility ਅਤੇ ਜ਼ਮੀਨੀ ਪਾਣੀ ਦੀ ਸਥਿਤੀ ਵਿੱਚ ਵੀ ਸੁਧਾਰ ਆਵੇਗਾ।
ਮਾਹਿਰਾਂ ਵੱਲੋਂ ਖਾਦਾਂ ਦੀ ਸੰਤੁਲਿਤ ਅਤੇ ਸਿਫਾਰਸ਼ੀ ਵਰਤੋਂ ‘ਤੇ ਵੀ ਜ਼ੋਰ ਦਿੱਤਾ ਗਿਆ। ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੀ ਜਾਂਚ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਨੂੰ ਨਿਯਮਿਤ ਤੌਰ ‘ਤੇ ਟੈਸਟ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ, ਤਾਂ ਜੋ ਫਸਲਾਂ ਨੂੰ ਲੋੜ ਅਨੁਸਾਰ ਪੋਸ਼ਕ ਤੱਤ ਪ੍ਰਦਾਨ ਕੀਤੇ ਜਾ ਸਕਣ। ਇਸ ਦੇ ਨਾਲ ਹੀ ਕਿਸਾਨ ਰਜਿਸਟਰੀ ਦੀ ਪ੍ਰਕਿਰਿਆ ਬਾਰੇ ਵੀ ਵਿਸਥਾਰ ਨਾਲ ਸਮਝਾਇਆ ਗਿਆ ਅਤੇ ਕਿਸਾਨਾਂ ਨੂੰ ਆਪਣੀ ਰਜਿਸਟਰੇਸ਼ਨ ਕਰਵਾਉਣ ਲਈ ਉਤਸ਼ਾਹਿਤ ਕੀਤਾ ਗਿਆ। ਕਣਕ ਦੇ ਨਾੜ ਦੀ ਸੰਭਾਲ ਸਬੰਧੀ ਜਾਗਰੂਕ ਕਰਦਿਆਂ ਪਰਾਲੀ ਨੂੰ ਸਾੜਨ ਦੀ ਬਜਾਏ ਮਿੱਟੀ ਵਿੱਚ ਮਿਲਾਉਣ ਦੀ ਸਲਾਹ ਦਿੱਤੀ ਗਈ। ਇਸ ਮੌਕੇ ਖੇਤੀਬਾੜੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

Saturday, April 18, 2026

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮਿੱਟੀ ਪਰਖ ਦੀ ਮਹੱਤਤਾ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਹੁਸ਼ਿਆਰਪੁਰ, 18 ਅਪ੍ਰੈਲ : 

ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ Krishi Vigyan Kendra Bahowal ਵੱਲੋਂ ਪਿੰਡ ਸੈਲਾ ਕਲਾਂ ਵਿਖੇ ਨੈਸ਼ਨਲ ਅਕੈਡਮੀ ਆਫ਼ ਐਗਰੀਕਲਚਰਲ ਸਾਇੰਸਿਜ਼, ਲੁਧਿਆਣਾ ਚੈਪਟਰ National Academy of Agricultural Sciences Ludhiana Chapter  ਦੇ ਅਧੀਨ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਬਲਾਕ ਗੜ੍ਹਸ਼ੰਕਰ ਦੇ ਸਹਿਯੋਗ ਨਾਲ ਮਿੱਟੀ ਪਰਖ ਦੀ ਮਹੱਤਤਾ ਸਬੰਧੀ ਜਾਗਰੂਕਤਾ ਕੈਂਪ ਲਗਾਇਆ।

     ਕਿਸਾਨਾਂ ਨਾਲ ਰੂ-ਬ-ਰੂ ਹੁੰਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਦੀਆਂ ਉੱਨਤ ਤਕਨੀਕਾਂ Advanced Crop Production Techniques, ਸੁਧਰੀਆਂ ਕਿਸਮਾਂ Improved Varieties, ਖਾਦਾਂ ਦੀ ਸੰਤੁਲਿਤ ਵਰਤੋਂ Balanced Fertilizer Use, ਸਰਵਪੱਖੀ ਕੀਟ ਪ੍ਰਬੰਧਨ  Integrated Pest Management  ਅਤੇ ਮਿੱਟੀ ਪਰਖ Soil Testing  ਦੀ ਮਹੱਤਤਾ ਬਾਰੇ ਅਹਿਮ ਨੁਕਤੇ ਸਾਂਝੇ ਕੀਤੇ। ਉਨ੍ਹਾਂ ਨੇ ਕਿਸਾਨਾਂ ਨੂੰ ਨਵੀਨਤਮ ਖੇਤੀ ਤਕਨੀਕਾਂ ਦੀ ਜਾਣਕਾਰੀ ਲਈ ਯੂਨੀਵਰਸਿਟੀ ਦੇ ਖੇਤੀ ਸਾਹਿਤ ਅਤੇ ਡਿਜੀਟਲ ਅਖ਼ਬਾਰ, ਖੇਤੀ ਸੰਦੇਸ਼ ਅਪਨਾਉਣ ਲਈ ਵੀ ਪ੍ਰੇਰਿਤ ਕੀਤਾ।
  ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨੀਅਰਿੰਗ) ਡਾ. ਅਜੈਬ ਸਿੰਘ ਨੇ Crop Residue Management ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਦੀ Farm Mechanization & Resource Sharing ਦੇ ਨਾਲ ਵਰਤੋਂ ਕਰਨ ‘ਤੇ ਜ਼ੋਰ ਦਿੱਤਾ।
    ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਬਲਾਕ ਟੈਕਨਾਲੋਜੀ ਮੈਨੇਜਰ (ਆਤਮਾ) ਕੁਲਵਿੰਦਰ ਸਾਹਨੀ ਨੇ Farmer Welfare Schemes ਅਤੇ ਵਿਭਾਗੀ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਕੈਂਪ ਦੌਰਾਨ Soil Sample Collection Techniques ਦੀ ਪ੍ਰਦਰਸ਼ਨੀ ਵੀ ਕੀਤੀ ਗਈ ਤਾਂ ਜੋ ਖਾਦਾਂ ਦੀ ਸਹੀ ਅਤੇ ਵਿਗਿਆਨਕ ਵਰਤੋਂ ਨੂੰ ਯਕੀਨੀ ਬਣਾਇਆ ਜਾ ਸਕੇ।
    ਇਸ ਮੌਕੇ ਕਿਸਾਨਾਂ ਨੂੰ Fodder Kits, Pulses & Oilseed Kits, Millet Kits, Dairy Premix, Animal Feed Supplements ਅਤੇ ਹਲਦੀ ਦੇ ਬੀਜ ਉਪਲਬਧ ਕਰਵਾਏ ਗਏ ਅਤੇ ਪੀ.ਏ.ਯੂ. ਦਾ ਖੇਤੀ ਸਾਹਿਤ ਵੀ ਵੰਡਿਆ ਗਿਆ।
    ਕੈਂਪ ਵਿੱਚ ਪਿੰਡ ਸੈਲਾ ਕਲਾਂ ਦੇ ਸਾਬਕਾ ਸਰਪੰਚ ਜਸਪਾਲ ਸਿੰਘ, ਨੰਬਰਦਾਰ ਕੁਲਵਿੰਦਰ ਸਿੰਘ, ਲਛਮਣ ਸਿੰਘ, ਦਲਜੀਤ ਸਿੰਘ, ਗੁਰਮੁੱਖ ਸਿੰਘ ਸਮੇਤ ਹੋਰ ਕਿਸਾਨਾਂ ਨੇ ਭਾਗ ਲਿਆ। ਅੰਤ ਵਿੱਚ ਅਗਾਂਹਵਧੂ ਕਿਸਾਨ ਰਣਜੀਤ ਸਿੰਘ ਨੇ ਧੰਨਵਾਦ ਕੀਤਾ।

Monday, April 13, 2026

ਘੁੱਦਾ ਵਿੱਚ ਕਿਸਾਨ ਸਿਖਲਾਈ ਕੈਂਪ ਆਯੋਜਿਤ

ਬਠਿੰਡਾ, 13 ਅਪ੍ਰੈਲ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ Bathinda ਦੇ ਜ਼ਿਲਾ ਸਿਖਲਾਈ ਅਫਸਰ ਵਿੰਗ ਬਠਿੰਡਾ ਵੱਲੋਂ ਡਾ. ਪ੍ਰਭਜੋਤ ਕੌਰ ਜ਼ਿਲ੍ਹਾ ਸਿਖਲਾਈ ਅਫਸਰ ਬਠਿੰਡਾ ਦੀ ਅਗਵਾਈ ਵਿੱਚ ਬਲਾਕ ਸੰਗਤ ਦੇ ਪਿੰਡ ਘੁੱਦਾ ਵਿਖੇ ਬਲਾਕ ਖੇਤੀਬਾੜੀ ਅਫ਼ਸਰ ਲਵਪ੍ਰੀਤ ਕੌਰ ਦੇ ਸਹਿਯੋਗ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ।

ਕੈਂਪ ਦੀ ਸ਼ੁਰੂਆਤ ਕਰਦਿਆਂ ਡਾ ਜਸਵਿੰਦਰ ਕੌਰ ਏ.ਡੀ.ਓ. (ਟ੍ਰੇਨਿੰਗ) ਬਠਿੰਡਾ ਨੇ ਨਰਮੇ ਦੀ ਫਸਲ Cotton Crop ਦੀ ਬਿਜਾਈ 15 ਮਈ ਤੋਂ ਪਹਿਲਾਂ ਕਰਨ ਬਾਰੇ ਕਿਹਾ ਅਤੇ ਬਿਜਾਈ ਸਮੇਂ ਡੂੰਘੀ ਵਹਾਈ ਅਤੇ ਭਰਮੀ ਰੌਣੀ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਖਾਦਾਂ ਅਤੇ ਨਦੀਨ ਨਾਸ਼ਕਾਂ ਦੀ ਸੁਚੱਜੀ ਵਰਤੋ ਚਿੱਟੀ ਮੱਖੀ ਤੇ ਹੋਰ ਰਸ ਚੂਸਕ ਕੀੜਿਆਂ ਦਾ ਕੰਟਰੋਲ, ਗੁਲਾਬੀ ਸੁੰਡੀ ਦੇ ਸਰਵੇਖਣ, ਹਮਲੇ ਤੇ ਰੋਕਥਾਮ ਬਾਰੇ ਜਰੂਰੀ ਨੁਕਤੇ ਸਾਂਝੇ ਕੀਤੇ। ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜ ਤੇ ਮਿਲ ਰਹੀ 33% ਸਬਸਿਡੀ Cotton Seed Subsidy ਬਾਰੇ ਦੱਸਿਆ ਅਤੇ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਵੱਲੋਂ ਜਾਰੀ ਕੀਤੀਆਂ ਕਿਸਮਾਂ ਅਤੇ ਹਾਈਬ੍ਰੀਡਾਂ ਅਤੇ ਨਵੀਂ ਰਿਲੀਜ਼ ਹੋਈ ਦੇਸੀ ਕਪਾਹ ਦੀ ਕਿਸਮ PBD 88 ਦੀ ਬਿਜਾਈ ਕਰਨ ਦੀ ਸਲਾਹ ਦਿੱਤੀ ।

ਇਸ ਕੈਂਪ ਦੌਰਾਨ ਡਾ. ਯਾਦਵੀਰ ਕੌਰ ਏ.ਡੀ.ਓ.ਬਠਿੰਡਾ ਨੇ ਕਿਸਾਨਾਂ ਨੂੰ ਕਣਕ ਦੀ ਫਸਲ ਦੀ ਵਾਢੀ ਤੋਂ ਬਾਅਦ ਕਣਕ ਦੇ ਬੀਜ ਦੀ ਸੰਭਾਲ ਲਈ ਜਾਗਰੂਕ ਕੀਤਾ ਅਤੇ ਨਾਲ ਹੀ ਕਿਸਾਨਾਂ ਨੂੰ ਵਾਢੀ ਦੌਰਾਨ ਖੇਤਾਂ ਵਿੱਚ ਖੰਬੇ ਅਤੇ ਟਾਵਰਾਂ ਤੋਂ ਲੱਗਣ ਵਾਲੀ ਅੱਗ Farm Fire ਤੋਂ ਸੁਚੇਤ ਕਰਦਿਆਂ ਕਿਹਾ ਕਿ ਖੇਤਾਂ ਵਿੱਚ ਲੱਗੇ ਖੰਬਿਆਂ ਦੀਆਂ ਢਿੱਲੀਆਂ ਤਾਰਾਂ ਕੱਸ ਲਈਆਂ ਜਾਣ ਤਾਂ ਜੋ ਸਪਾਰਕਿੰਗ ਨਾਲ ਖੇਤਾਂ ਵਿੱਚ ਅੱਗ ਨਾ ਲੱਗੇ।

ਇਸ ਤੋਂ ਇਲਾਵਾ ਝੋਨੇ ਦੀ ਨਵੀਂ ਆਈ ਕਿਸਮ PR-133 ਸਬੰਧੀ ਕੈਂਪ ਵਿੱਚ ਚਾਨਣਾ ਪਾਇਆ ਗਿਆ। ਮਿੱਟੀ ਪਾਣੀ ਪਰਖ ਕਰਵਾਉਣ ਲਈ ਕਿਸਾਨਾਂ ਨੂੰ ਅਪੀਲ ਕੀਤੀ ਗਈ ਤਾਂ ਜ਼ੋ ਖਾਦਾਂ ਦੀ ਸੁਚੱਜੀ ਵਰਤੋਂ ਹੋਵੇ। ਡਾ. ਯਾਦਵੀਰ ਵਲੋਂ ਝੋਨੇ ਦੀ ਪਨੀਰੀ ਦੀ ਬਜਾਈ ਦੇ ਸਹੀ ਸਮੇਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਇਸ ਦੇ ਨਾਲ ਨਦੀਨ ਨਾਸ਼ਕਾਂ ਦੀ ਚੋਣ ਸਬੰਧੀ ਦੱਸਿਆ ਗਿਆ ਅਤੇ ਕਿਸਾਨਾਂ ਨੂੰ ਖੇਤੀ ਦੇ ਨਾਲ-ਨਾਲ ਹੋਰ ਸਹਾਇਕ ਧੰਦੇ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਕੈਂਪ ਵਿੱਚ ਲਗਭਗ 50 ਕਿਸਾਨਾਂ ਨੇ ਭਾਗ ਲਿਆ ਅਤੇ ਖੇਤੀ ਸਮੱਸਿਆਵਾਂ ਕੈਂਪ ਵਿੱਚ ਸਾਂਝੀਆਂ ਕੀਤੀਆਂ।

ਕੈਂਪ ਦੇ ਅੰਤ ਵਿੱਚ ਕੈਂਪ ਵਿੱਚ ਪਹੁੰਚਣ ਤੇ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ।

Wednesday, April 8, 2026

Barnala ਵਿੱਚ District Level Farmer Training Camp 10 ਅਪ੍ਰੈਲ ਨੂੰ

ਸਾਉਣੀ ਦੀਆਂ ਫ਼ਸਲਾਂ Kharif Crops ਅਤੇ ਪਰਾਲੀ ਪ੍ਰਬੰਧਨ Crop Residue Management ਬਾਰੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਜਾਣਕਾਰੀ

ਬਰਨਾਲਾ, 9 ਅਪ੍ਰੈਲ
 ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਖੇਤੀਬਾੜੀ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, Barnala ਵੱਲੋਂ ਆਤਮਾ (ATMA) ਦੇ ਸਹਿਯੋਗ ਨਾਲ 10 ਅਪ੍ਰੈਲ 2026 (ਦਿਨ ਸ਼ੁੱਕਰਵਾਰ) ਨੂੰ ਕਪਿਲ ਪੈਲੇਸ, ਨਾਨਕਸਰ ਰੋਡ, ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ District Level Farmer Training Camp ਅਤੇ ਖੇਤੀ ਪ੍ਰਦਰਸ਼ਨੀ ਲਾਈ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ Dr Sukhpal Singh Gill ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਦੀਆਂ ਨਵੀਆਂ ਕਿਸਮਾਂ, ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਮਿੱਟੀ-ਪਾਣੀ ਦੀ ਸੰਭਾਲ ਬਾਰੇ ਮਾਹਿਰਾਂ ਰਾਹੀਂ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਉਣਾ ਹੈ।
 ਡਾ. ਗਿੱਲ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਵੇਰੇ 10:00 ਵਜੇ ਕੈਂਪ ਵਿੱਚ ਪਹੁੰਚ ਕੇ ਰਜਿਸਟ੍ਰੇਸ਼ਨ ਕਰਵਾਉਣ ਅਤੇ ਖੇਤੀ ਮਾਹਿਰਾਂ ਦੇ ਵਿਚਾਰ ਸੁਣ ਕੇ ਵਿਗਿਆਨਕ ਖੇਤੀ ਵੱਲ ਅੱਗੇ ਵਧਣ।

Batala ਵਿਖੇ ਖੇਤੀਬਾੜੀ ਵਿਭਾਗ ਵੱਲੋਂ 10 ਅਪ੍ਰੈਲ ਨੂੰ ਲਗਾਇਆ ਜਾਵੇਗਾ ਜ਼ਿਲ੍ਹਾ ਪੱਧਰੀ Kisan Mela

ਬਟਾਲਾ , 9 ਅਪ੍ਰੈਲ (ਔਨਲੀ ਐਗਰੀਕਲਚਰ)  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ Agriculture and Farmer Welfare Department ਵੱਲੋਂ 10 ਅਪ੍ਰੈਲ ਨੂੰ ਦਾਣਾ ਮੰਡੀ ਬਟਾਲਾ Batala ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ District Level Farmer Training Camp ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ Kharif Crops  ਦੀ ਕਾਸ਼ਤ ਸਬੰਧੀ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦੇਣ ਦੇ ਨਾਲ ਨਾਲ ਫਸਲੀ ਵਿਭਿੰਨਤਾ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ।

ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ Dr Randhir Singh Thakur ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੇਲੇ ਦੌਰਾਨ ਕਿਸਾਨਾਂ ਨੂੰ ਸਾਉਣੀ ਦੀਆਂ ਮੁੱਖ ਫਸਲਾਂ ਦੀ ਉੱਚ ਪੈਦਾਵਾਰ ਲਈ ਸੁਧਰੇ ਬੀਜਾਂ ਦੀ ਚੋਣ, ਖਾਦਾਂ ਦੇ ਸੰਤੁਲਿਤ ਇਸਤੇਮਾਲ, ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਤੋਂ ਬਚਾਅ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਇਸ ਦੇ ਨਾਲ ਨਾਲ ਘੱਟ ਪਾਣੀ ਦੀ ਲੋੜ ਵਾਲੀਆਂ ਅਤੇ ਵੱਧ ਲਾਭਕਾਰੀ ਵੱਖ-ਵੱਖ ਫਸਲਾਂ ਬਾਰੇ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ, ਤਾਂ ਜੋ ਖੇਤੀ ਨੂੰ ਹੋਰ ਲਾਭਕਾਰੀ ਬਣਾਇਆ ਜਾ ਸਕੇ।

ਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਸਵੇਰੇ 10:30 ਵਜੇ ਰਜਿਸਟ੍ਰੇਸ਼ਨ, 11:00 ਵਜੇ ਮੇਲੇ ਦਾ ਉਦਘਾਟਨ ਕੀਤਾ ਜਾਵੇਗਾ ਅਤੇ 11:00 ਤੋਂ 1:00 ਵਜੇ ਤੱਕ ਤਕਨੀਕੀ ਸੈਸ਼ਨ ਹੋਵੇਗਾ। ਮੇਲੇ ਵਿੱਚ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵੱਲੋਂ ਆਧੁਨਿਕ ਖੇਤੀ ਤਕਨੀਕਾਂ ਅਤੇ ਸਰਕਾਰੀ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।
ਮੁੱਖ ਖੇਤੀਬਾੜੀ ਅਫਸਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਕਿਸਾਨ ਮੇਲੇ ਵਿੱਚ ਸ਼ਮੂਲੀਅਤ ਕਰਕੇ ਵਿਗਿਆਨਕ ਖੇਤੀ ਤਰੀਕਿਆਂ ਬਾਰੇ ਜਾਣਕਾਰੀ ਹਾਸਲ ਕਰਨ ਅਤੇ ਫਸਲੀ ਵਿਭਿੰਨਤਾ ਅਪਣਾ ਕੇ ਆਪਣੀ ਆਮਦਨ ਵਿੱਚ ਵਾਧਾ ਕਰਨ।

ਜਿਲ੍ਹਾ ਪੱਧਰੀ ਕਿਸਾਨ ਮੇਲਾ 10 ਅਪ੍ਰੈਲ ਨੂੰ

ਫਾਜਿਲਕਾ 8 ਅਪ੍ਰੈਲ

 ਮੁੱਖ ਖੇਤਬਾੜੀ ਅਫਸਰ ਸ਼੍ਰੀਮਤੀ Harpreet Pal Kaur ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਸਾਉਣੀ ਦੀ ਫ਼ਸਲ kharif Kisan Mela ਸੰਬੰਧੀ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 10 ਅਪ੍ਰੈਲ ਨੂੰ ਸ਼ਾਹ ਪੈਲੇਸ, ਫਾਜ਼ਿਲਕਾ ਵਿਖੇ ਜਿਲ੍ਹਾ ਪੱਧਰੀ ਕਿਸਾਨ ਮੇਲਾ District Level Farmer Training Camp ਆਯੋਜਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਕਿਸਾਨ ਮੇਲੇ Kisan Mela ਦਾ ਉਦਘਾਟਨ ਮਾਨਯੋਗ ਡਿਪਟੀ ਕਮਿਸ਼ਨਰ, ਫਾਜ਼ਿਲਕਾ Amarpreet Kaur Sandhu ਵੱਲੋਂ ਕੀਤਾ ਜਾਵੇਗਾ। ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਵਿਧਾਇਕ MLA Jagdeep Kamboj Goldy (ਹਲਕਾ ਜਲਾਲਾਬਾਦ), MLA Narider Pal Singh Sawna (ਹਲਕਾ ਫਾਜ਼ਿਲਕਾ) ਅਤੇ MLA  Amandeep Singh Goldy Musafir (ਹਲਕਾ ਬੱਲੂਆਣਾ) ਸ਼ਿਰਕਤ ਕਰਨਗੇ।

ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਮੇਲੇ ਦੌਰਾਨ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਨਾਲ ਸੰਬੰਧਿਤ ਨਵੀਂ ਤਕਨੀਕਾਂ, ਬੀਜ, ਖਾਦਾਂ ਅਤੇ ਕੀਟ ਨਿਯੰਤਰਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ।

ਮੁੱਖ ਖੇਤਬਾੜੀ ਅਫਸਰ ਨੇ ਜਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੇਲੇ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਕੇ ਦਿੱਤੀ ਜਾਣ ਵਾਲੀ ਤਕਨੀਕੀ ਜਾਣਕਾਰੀ ਦਾ ਲਾਭ ਉਠਾਉਣ।

Monday, April 6, 2026

ਕਿਸਾਨ ਸਿਖਲਾਈ ਕੈਂਪ 7 ਅਪ੍ਰੈਲ ਨੂੰ

ਬਠਿੰਡਾ, 6 ਅਪ੍ਰੈਲ : ਜਿਲਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ Farmer Training Camp 7 ਅਪ੍ਰੈਲ ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਲਾਰਡ ਰਾਮਾ ਹਾਲ, ਨਜ਼ਦੀਕ ਦਾਣਾ ਮੰਡੀ ਬਠਿੰਡਾ Bathinda ਵਿਖੇ ਲਗਾਇਆ ਜਾਵੇਗਾ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ Dr Harbansh Singh Sidhu ਨੇ ਸਾਂਝੀ ਕੀਤੀ।

    ਉਹਨਾਂ ਦੱਸਿਆ ਕਿ ਇਹ ਕਿਸਾਨ ਸਿਖਲਾਈ ਕੈਂਪ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਲਗਵਾਇਆ ਜਾਵੇਗਾ। ਕੈਂਪ ਦੌਰਾਨ ਵੱਖ-ਵੱਖ ਖੇਤੀ ਮਾਹਰਾਂ ਵੱਲੋਂ ਕਿਸਾਨ ਭਰਾਵਾਂ ਨੂੰ ਸਾਉਣੀ ਦੀਆਂ ਫਸਲਾਂ Kharif Crop ਬਾਰੇ ਵਿਸਥਾਰ ਸਹਿਤ ਜਾਣਕਾਰੀ ਮੁਹਈਆ ਕਰਵਾਈ ਜਾਵੇਗੀ।

    ਮੁੱਖ ਖੇਤੀਬਾੜੀ ਅਫਸਰ ਵੱਲੋਂ ਕਿਸਾਨ ਭਰਾਵਾਂ ਨੂੰ ਖੁੱਲਾ ਸੱਦਾ ਦਿੰਦਿਆਂ ਕਿਹਾ ਕਿ ਇਸ ਕਿਸਾਨ ਸਿਖਲਾਈ ਕੈਂਪ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਲਾਹਾ ਪ੍ਰਾਪਤ ਕੀਤਾ ਜਾਵੇ।

Friday, March 20, 2026

ਹਾੜੀ ਦੀਆਂ ਫਸਲਾਂ ਦੀ ਰਹਿੰਦ-ਖੁਹੰਦ ਨੂੰ ਖੇਤਾਂ ਵਿੱਚ ਸੰਭਾਲਣ ਦੀ ਅਪੀਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਮਾਰਚ:

ਮੁੱਖ ਖੇਤੀਬਾੜੀ ਅਫਸਰ Dr Sukhjinder Singh Bajwa ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਸ਼ਾਮਪੁਰ ਵਿਖੇ ਡਾ. ਸ਼ੁਭਕਰਨ ਸਿੰਘ, ਬਲਾਕ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਕਿਸਾਨ ਸਿਖਲਾਈ ਕੈਂਪ Farmer Training Camp ਲਗਾਇਆ ਗਿਆ। ਇਸ ਕੈਂਪ ਦਾ ਆਯੋਜਨ ਡਾ. ਸੁੱਚਾ ਸਿੰਘ, ਖੇਤੀਬਾੜੀ ਵਿਸਥਾਰ ਅਫਸਰ ਅਤੇ ਸ਼੍ਰੀਮਤੀ ਦਿਵਿਆ, ਖੇਤੀਬਾੜੀ ਉਪ ਨਿਰੀਖਕ ਵੱਲੋ ਕੀਤਾ ਗਿਆ।

ਇਸ ਮੌਕੇ ਡਾ. ਜਸਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ ਨੇ ਹਾੜੀ ਦੀਆਂ ਫਸਲਾਂ (ਗੰਨਾਂ, ਕਣਕ, ਸਰੋਂ ਆਦਿ) ਦੇ ਰਹਿੰਦ-ਖੁਹੰਦ Crop Residue Management ਨੂੰ ਖੇਤਾਂ ਵਿੱਚ ਮਿਲਾਉਣ ਦੀ ਅਪੀਲ ਕੀਤੀ ਤਾਂ ਜੋ ਜਮੀਨ ਵਿੱਚ ਮੌਜੂਦ ਮੱਲੜ Carbonic Matter in Soil ਦੀ ਮਾਤਰਾ ਵਿੱਚ ਵਾਧਾ ਹੋ ਸਕੇ ਅਤੇ ਉਪਜਾਉ ਸ਼ਕਤੀ ਵਧਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਵਾਰ ਕਣਕ ਦੀ ਰਹਿੰਦ-ਖੁਹੰਦ ਨੂੰ ਅੱਗ ਲਗਾਉਣ ਤੇ ਸੈਟੇਲਾਈਟ ਰਾਹੀਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਡਾ. ਸੁੱਚਾ ਸਿੰਘ, ਖੇਤੀਬਾੜੀ ਵਿਸਥਾਰ ਅਫਸਰ ਵੱਲੋ ਹਾੜੀ ਦੀਆਂ ਫਸਲਾਂ ਦੇ ਸੁੱਚਜੇ ਮੰਡੀਕਰਨ ਅਤੇ ਭੰਡਾਰਨ Storage and Marketing of Agriculture Produce ਬਾਰੇ ਤਕਨੀਕੀ ਜਾਣਕਾਰੀ ਦਿੱਤੀ ਗਈ । ਡਾ. ਗਗਨਦੀਪ ਸਿੰਘ, ਬਲਾਕ ਤਕਨੋਲੋਜੀ ਮੈਨੇਜਰ ਵੱਲੋਂ ATMA Scheme ਅਧੀਨ ਚਲ ਰਹੀਆਂ ਗਤੀਵਿਧਿਆਂ ਕਿਸਾਨ ਬੀਬੀਆਂ ਦੀ ਕਿੱਤਾ-ਮੁੱਖੀ ਟ੍ਰੇਨਿੰਗ ਅਤੇ ਸਹਾਇਕ ਧੰਦਿਆਂ ਬਾਰੇ ਜਾਣੂ ਕਰਵਾਇਆ। ਸ੍ਰੀਮਤੀ ਦਿਵਿਆ, ਖੇਤੀਬਾੜੀ ਉਪ ਨਿਰੀਖਕ ਵੱਲੋਂ ਦੱਸਿਆ ਗਿਆ ਕਿ ਸਮੂਹ ਕਿਸਾਨਾਂ ਵੱਲੋ ਆਪਣੇ ਨੇੜੇ ਦੇ ਕਾਮਨ ਸਰਵਿਸ ਸੈਂਟਰ ਤੇ ਜਾ ਕੇ ਆਧਾਰ ਕਾਰਡ, ਫਰਦ ਤੇ ਆਧਾਰ ਰਜਿਸਟਰਡ ਮੋਬਾਇਲ ਨਾਲ ਲਿਜਾ ਕੇ Farmer ID ਬਣਵਾਈ ਜਾਵੇ। ਜੇਕਰ ਇਹ ਆਈ.ਡੀ. ਨਾ ਬਣਾਈ ਗਈ ਤਾਂ ਕਿਸਾਨ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ PM KISAN ਨਹੀਂ ਲੈ ਸਕਣਗੇ।

ਇਸ ਕੈਂਪ ਵਿੱਚ ਕਾਮਨ ਸਰਵਿਸ ਸੈਂਟਰ ਮਜਾਤ ਦੇ ਸ਼੍ਰੀ ਜਗਜੀਤ ਸਿੰਘ ਵੱਲੋਂ ਮੌਕੇ ਤੇ ਕਿਸਾਨ ਆਈ ਡੀ ਵੀ ਬਣਾਈ ਗਈ। ਇਸ ਕੈਂਪ ਵਿੱਚ ਸ਼੍ਰੀ ਸ਼ਿਵਰਾਮ ਗੀਰ, ਸਰਪੰਚ ਸ਼ਾਮਪੁਰ, ਸ. ਜਸਵਿੰਦਰ ਸਿੰਘ, ਲੰਬੜਦਾਰ ਭਾਰਤਪੁਰ, ਸ. ਉਮਰਾਓ ਸਿੰਘ, ਅਗਾਂਹਵਧੂ ਕਿਸਾਨ, ਭਾਰਤਪੁਰ ਆਦਿ ਸ਼ਾਮਲ ਸਨ।

Thursday, March 12, 2026

ਨੈਸ਼ਨਲ ਮਿਸ਼ਨ ਆਨ ਏਡੀਬਲ ਆਇਲਜ਼ NMEO ਤਹਿਤ ਕਿਸਾਨਾਂ ਨੂੰ ਦਿੱਤੀ ਸਰੋਂ ਦੀ ਖੇਤੀ Mustard Farming ਬਾਰੇ ਜਾਣਕਾਰੀ

 ਖੇਤੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਘਰੇਲੂ ਬੀਜ ਤਿਆਰ ਕਰਨ ਅਤੇ ਫ਼ਸਲੀ ਪ੍ਰਬੰਧਨ ਬਾਰੇ ਜਾਗਰੂਕ ਕੀਤਾ

ਬਠਿੰਡਾ, 13 ਮਾਰਚ : ਨੈਸ਼ਨਲ ਮਿਸ਼ਨ ਆਨ ਏਡੀਬਲ ਆਇਲਜ਼ ਸਕੀਮ National Mission on Edible Oil Scheme ਤਹਿਤ ਪੰਜਾਬ ਸਰਕਾਰ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਪਿੰਡ ਤਿਉਣਾ ਵਿਖੇ ਸਰੋਂ ਦੀ ਫ਼ਸਲ Mustard Crop ਸਬੰਧੀ ਕਿਸਾਨ ਸਿਖਲਾਈ ਕੈਂਪ Farmer Training Camp ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੀ ਪ੍ਰਧਾਨਗੀ Dr Harbansh Singh ਮੁੱਖ ਖੇਤੀਬਾੜੀ ਅਫ਼ਸਰ Bathinda ਨੇ ਕੀਤੀ,  ਜਦਕਿ ਡਾ. ਦਵਿੰਦਰ ਸਿੰਘ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਕੈਂਪ ਦੌਰਾਨ ਪਿੰਡ ਅਤੇ ਆਸ-ਪਾਸ ਦੇ ਕਿਸਾਨਾਂ ਨੇ ਬੜੀ ਦਿਲਚਸਪੀ ਨਾਲ ਹਿੱਸਾ ਲਿਆ ਅਤੇ ਖੇਤੀਬਾੜੀ ਮਾਹਿਰਾਂ ਨਾਲ ਆਪਣੇ ਤਜਰਬੇ ਅਤੇ ਸਮੱਸਿਆਵਾਂ ਸਾਂਝੀਆਂ ਕੀਤੀਆਂ।

       ਕੈਂਪ ਨੂੰ ਸੰਬੋਧਨ ਕਰਦਿਆਂ ਡਾ. ਹਰਜਸਪਾਲ ਸ਼ਰਮਾ ਖੇਤੀਬਾੜੀ ਅਫ਼ਸਰ ਬਠਿੰਡਾ ਨੇ ਕਿਸਾਨਾਂ ਨੂੰ ਕਣਕ ਦੇ ਘਰੇਲੂ ਬੀਜ ਤਿਆਰ Seed Production of Wheat for Self Use ਕਰਨ ਦੇ ਤਰੀਕਿਆਂ ਅਤੇ ਘਰੇਲੂ ਬਗੀਚੀ Kitchen Garden ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਘਰੇਲੂ ਬੀਜ ਤਿਆਰ ਕਰਕੇ ਕਿਸਾਨ ਆਪਣਾ ਖਰਚਾ ਘਟਾ ਸਕਦੇ ਹਨ ਅਤੇ ਉੱਚ ਗੁਣਵੱਤਾ ਵਾਲਾ ਬੀਜ ਪ੍ਰਾਪਤ ਕਰ ਸਕਦੇ ਹਨ।

       ਇਸ ਮੌਕੇ ਡਾ. ਸੁਖਦੀਪ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਫ਼ਸਲਾਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਸਮੇਂ-ਸਿਰ ਖੇਤੀ ਕਾਰਜ ਕਰਨ ਲਈ ਪ੍ਰੇਰਿਤ ਕੀਤਾ। ਡਾ. ਦਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਆਉਣ ਵਾਲੀ ਨਰਮੇ ਦੀ ਫ਼ਸਲ Cotton Crop ਸਬੰਧੀ ਕਿਸਾਨਾਂ ਨੂੰ ਗੁਲਾਬੀ ਸੁੰਡੀ ਦੀ ਅਗਾਊਂ ਰੋਕਥਾਮ Early Control of Pink Bollworm ਲਈ ਛਟੀਆਂ ਦੇ ਸੁਚੱਜੇ ਪ੍ਰਬੰਧਨ ਬਾਰੇ ਮਹੱਤਵਪੂਰਨ ਸੁਝਾਅ ਦਿੱਤੇ।

         ਡਾ. ਮਨਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਸਰੋਂ ਦੀ ਫ਼ਸਲ ਦੇ ਸੁਚੱਜੇ ਮੰਡੀਕਰਨ Marketing and Processing of Agriculture Produce ਅਤੇ ਪ੍ਰੋਸੈਸਿੰਗ ਬਾਰੇ ਜਾਣਕਾਰੀ ਦਿੱਤੀ ਤਾਂ ਜੋ ਕਿਸਾਨ ਆਪਣੀ ਉਤਪਾਦਨ ਨੂੰ ਵਧੀਆ ਕੀਮਤ ’ਤੇ ਵੇਚ ਸਕਣ। ਇਸਦੇ ਨਾਲ ਹੀ ਡਾ. ਜਸਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਫਾਰਮਰ ਰਜਿਸਟਰੇਸ਼ਨ Farmer Registration ਅਤੇ ਐਗਰੀ ਸਟੈਕ Agristack Farmer Registry ਨਾਲ ਜੁੜਨ ਦੀ ਪ੍ਰਕਿਰਿਆ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ।

         ਅੰਤ ਵਿੱਚ ਡਾ. ਹਰਬੰਸ ਸਿੰਘ  ਮੁੱਖ ਖੇਤੀਬਾੜੀ ਅਫ਼ਸਰ ਨੇ ਜ਼ਿਲ੍ਹਾ ਪੱਧਰ ’ਤੇ ਚੱਲ ਰਹੀਆਂ ਖੇਤੀਬਾੜੀ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਖੇਤੀ ਮਾਹਿਰਾਂ ਨਾਲ ਲਗਾਤਾਰ ਰਾਬਤਾ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ, ਤਾਂ ਜੋ ਨਵੀਆਂ ਤਕਨੀਕਾਂ ਅਪਣਾ ਕੇ ਖੇਤੀ ਨੂੰ ਹੋਰ ਲਾਭਕਾਰੀ ਬਣਾਇਆ ਜਾ

Wednesday, March 4, 2026

KVK ਰੋਪੜ ਵੱਲੋਂ Bee Keeping 'ਤੇ ਪੰਜ ਦਿਨਾਂ ਦਾ ਕਿੱਤਾਮੁਖੀ Farmer Training Program ਆਯੋਜਿਤ ਕੀਤਾ ਗਿਆ

ਰੂਪਨਗਰ, 4 ਮਾਰਚ: ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ KVK Ropar ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਲੁਧਿਆਣਾ ਅਤੇ ਆਈ.ਸੀ.ਏ.ਆਰ-ਅਟਾਰੀ, ਜ਼ੋਨ-1, ਲੁਧਿਆਣਾ ਦੀ ਯੋਗ ਅਗਵਾਈ ਹੇਠ, 25 ਫ਼ਰਵਰੀ ਤੋਂ 3 ਮਾਰਚ 2026 ਤੱਕ ਮਧੂ-ਮੱਖੀ ਪਾਲਣ Bee Keeping ਸੰਬੰਧੀ ਪੰਜ ਦਿਨਾਂ ਦਾ ਕਿੱਤਾਮੁਖੀ ਸਿਖਲਾਈ ਪ੍ਰੋਗਰਾਮ Farmer Training Camp ਆਯੋਜਿਤ ਕੀਤਾ ਗਿਆ। ਇਸ ਸਿਖਲਾਈ ਪ੍ਰੋਗਰਾਮ ਵਿੱਚ ਕੁੱਲ 13 ਸਿਖਿਆਰਥੀਆਂ ਨੇ ਭਾਗ ਲਿਆ।


ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ) Dr Satbir Singh ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਮਧੂ-ਮੱਖੀ ਪਾਲਣ Bee Keeping ਨੂੰ ਕਿਸਾਨਾਂ ਅਤੇ ਪਿੰਡਾਂ ਦੇ ਨੌਜਵਾਨਾਂ ਲਈ ਇੱਕ ਲਾਭਕਾਰੀ ਅਤੇ ਟਿਕਾਊ ਸਵੈ-ਰੋਜ਼ਗਾਰ ਦੇ ਰੂਪ ਵਿੱਚ ਅਪਣਾਉਣ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।

ਅਸਿਸਟੈਂਟ ਪ੍ਰੋਫੈਸਰ (ਪੌਦ ਸੁਰੱਖਿਆ) Dr Urvi Sharma ਨੇ ਸਿਖਲਾਈ ਦੌਰਾਨ ਮਧੂ-ਮੱਖੀ ਪਾਲਣ Bee Keeping ਦੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਵਿਗਿਆਨਕ ਢੰਗ ਨਾਲ ਮਧੂ ਮੱਖੀ ਪਾਲਣ Bee Keeping, ਮੱਖੀ ਕਾਲੋਨੀਆਂ ਦੀ ਸੰਭਾਲ, ਮੌਸਮੀ ਪ੍ਰਬੰਧਨ, ਕੀਟ ਅਤੇ ਰੋਗ ਨਿਯੰਤਰਣ ਅਤੇ ਸ਼ਹਿਦ ਕੱਢਣ ਦੀਆਂ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਸਿਖਿਆਰਥੀਆਂ ਨੂੰ ਹੱਥ-ਅਨੁਭਵ ਲਈ ਪ੍ਰਯੋਗਾਤਮਕ ਡੈਮੋਨਸਟ੍ਰੇਸ਼ਨ ਵੀ ਕਰਵਾਏ ਗਏ। ਭਾਗੀਦਾਰਾਂ ਨੇ ਇਲਾਕੇ ਦੇ ਪ੍ਰਗਤੀਸ਼ੀਲ ਮਧੂਮੱਖੀ ਪਾਲਕਾਂ ਨਾਲ ਪਰਸਪਰਕ ਸੈਸ਼ਨਾਂ ਵਿੱਚ ਭਾਗ ਲਿਆ।

ਬਾਗ਼ਬਾਨੀ ਬਲਾਕ ਅਫ਼ਸਰ ਰੂਪਨਗਰ ਡਾ. ਚਤਰਜੀਤ ਸਿੰਘ ਵੱਲੋਂ ਵੱਖ-ਵੱਖ ਬਾਗਬਾਨੀ ਅਤੇ ਮਧੂ ਮੱਖੀ ਪਾਲਣ Bee Keeping ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਕਿਸਾਨਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈ ਕੇ ਆਪਣਾ ਉੱਦਮ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ ਗਿਆ।

Tuesday, March 3, 2026

*ਕਣਕ ਨੂੰ ਵਧ ਰਹੀ ਗਰਮੀ ਤੋਂ ਬਚਾਉਣ, ਮਿੱਟੀ ਦੀ ਸਿਹਤ ਸੁਧਾਰ ਅਤੇ ਘਰੇਲੂ ਬਗੀਚੀ ਬਾਰੇ ਕੈਂਪ ਲਗਾ ਦਿੱਤੀ ਜਾਣਕਾਰੀ

ਲਹਿਰਾਗਾਗਾ, 03 ਮਾਰਚ

ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ PAU Ludhiana ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਅਗਵਾਈ ਹੇਠ ਪੀ.ਏ.ਯੂ.–ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ Sangrur ਵੱਲੋਂ ਪਿੰਡ ਖੋਖਰ ਕਲਾਂ ਵਿਖੇ ਕਣਕ ਨੂੰ ਵਧ ਰਹੀ ਗਰਮੀ Heat Stress in Wheat ਤੋਂ ਬਚਾਉਣ, ਮਿੱਟੀ ਦੀ ਸਿਹਤ ਸੁਧਾਰ ਅਤੇ ਘਰੇਲੂ ਬਗੀਚੀ Kitchen Garden ਸੰਬੰਧੀ ਵਿਸ਼ੇਸ਼ Farmer Training Camp ਲਾਇਆ ਗਿਆ। ਕੈਂਪ ਵਿੱਚ 50 ਤੋਂ ਵੱਧ ਕਿਸਾਨ ਭਰਾਵਾਂ ਨੇ ਭਾਗ ਲੈ ਕੇ ਵਿਗਿਆਨਕ ਜਾਣਕਾਰੀ ਹਾਸਲ ਕੀਤੀ।

ਕੇਂਦਰ ਦੇ ਇੰਚਾਰਜ ਅਤੇ ਸੀਨੀਅਰ ਪਸਾਰ ਵਿਗਿਆਨੀ Dr Ashok Kumar Garg ਨੇ ਕਿਸਾਨਾਂ ਨੂੰ ਆਉਣ ਵਾਲੇ ਸਮੇਂ ਵਿੱਚ ਵਧਦੇ ਤਾਪਮਾਨ ਦੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਲੋੜੀਂਦੇ ਤਾਪਮਾਨ ਤੋਂ ਵੱਧ ਗਰਮੀ ਕਣਕ ਦੀ ਫਸਲ ਵਿੱਚ “Heat Stress” ਪੈਦਾ ਕਰਦੀ ਹੈ, ਜਿਸ ਕਾਰਨ ਦਾਣੇ ਭਰਨ ਸਮੇਂ ਫਸਲ ਜਲਦੀ ਪੱਕ ਜਾਂਦੀ ਹੈ, ਦਾਣੇ ਸੁੱਕੜ ਜਾਂਦੇ ਹਨ ਅਤੇ ਉਨ੍ਹਾਂ ਦਾ ਭਾਰ ਘੱਟ ਹੋ ਜਾਂਦਾ ਹੈ।

ਉਨ੍ਹਾਂ ਨੇ ਦੱਸਿਆ ਕਿ ਇਸ ਤਣਾਅ ਤੋਂ ਬਚਾਅ ਲਈ ਪੋਟਾਸ਼ ਤੱਤ ਮਹੱਤਵਪੂਰਨ ਹੈ। ਪੀ.ਏ.ਯੂ. ਲੁਧਿਆਣਾ ਵੱਲੋਂ 2 ਪ੍ਰਤੀਸ਼ਤ ਪੋਟਾਸੀਅਮ ਨਾਈਟਰੇਟ (4 ਕਿਲੋ Potassium Nitrate 13:0:45 ਨੂੰ 200 ਲੀਟਰ ਪਾਣੀ ਵਿੱਚ ਘੋਲ ਕੇ) ਦੇ ਦੋ ਛਿੜਕਾਅ ਕਰਨ ਦੀ ਸਿਫਾਰਸ਼ ਕੀਤੀ ਗਈ ਹੈ, ਜਿਸ ਨਾਲ ਦਾਣਿਆਂ ਦਾ ਵਜ਼ਨ ਅਤੇ ਪ੍ਰਤੀ ਸਿੱਟਾ ਗਿਣਤੀ ਵਿੱਚ ਵਾਧਾ ਹੁੰਦਾ ਹੈ ਅਤੇ ਕੁੱਲ ਝਾੜ ਵਿੱਚ ਮਹੱਤਵਪੂਰਨ ਵਾਧਾ ਹੁੰਦਾ ਹੈ। ਨਾਲ ਹੀ ਹਲਕੀ ਅਤੇ ਸਮੇਂ-ਸਿਰ ਸਿੰਚਾਈ ਕਰਨ ਦੀ ਵੀ ਸਲਾਹ ਦਿੱਤੀ ਗਈ।

ਮਿੱਟੀ ਦੀ ਸਿਹਤ Soil Health ਸੁਧਾਰ ਲਈ ਡਾ. ਗਰਗ ਨੇ ਕਣਕ ਦੀ ਵਾਢੀ ਤੋਂ ਬਾਅਦ ਹਰੀ ਖਾਦ ਵਾਲੀਆਂ ਫਸਲਾਂ ਜਿਵੇਂ ਸਣ, ਢੈਚਾਂ ਜਾਂ ਜੰਤਰ ਬੀਜਣ, ਮਿੱਟੀ ਦੀ ਪਰਖ Soil Testing  ਕਰਵਾਉਣ ਅਤੇ ਫਸਲੀ ਅਵਸ਼ੇਸ਼ਾਂ ਨੂੰ ਖੇਤ ਵਿੱਚ ਹੀ ਸੰਭਾਲਣ ਦੀ ਅਪੀਲ ਕੀਤੀ। ਜੈਵਿਕ ਖਾਦਾਂ ਦੀ ਵਰਤੋਂ ਵਧਾ ਕੇ ਮਿੱਟੀ ਦੇ ਜੈਵਿਕ ਮਾਦੇ Carbonic Matter in Soil ਨੂੰ ਸੁਧਾਰਨ 'ਤੇ ਵੀ ਜ਼ੋਰ ਦਿੱਤਾ ਗਿਆ।

ਕੈਂਪ ਦੌਰਾਨ ਕਿਸਾਨਾਂ ਨੂੰ ਦਫ਼ਤਰ ਵੱਲੋਂ ਉਪਲਬਧ ਸਹੂਲਤਾਂ—ਸਾਉਣੀ ਫਸਲਾਂ ਦੇ ਬੀਜ, ਸਬਜ਼ੀਆਂ ਦੀਆਂ ਬੀਜ ਕਿੱਟਾਂ, ਖੇਤੀਬਾੜੀ ਸਾਹਿਤ, ਜੈਵਿਕ ਖਾਦਾਂ ਦੇ ਟੀਕੇ ਅਤੇ ਪਸ਼ੂ ਸਿਹਤ ਸਬੰਧੀ ਸੇਵਾਵਾਂ—ਬਾਰੇ ਜਾਣਕਾਰੀ ਦਿੱਤੀ ਗਈ।

Nano Urea ਦੀ ਵਰਤੋਂ, ਜ਼ਿੰਕ ਸਲਫੇਟ Zink Sulphate ਦੇ ਛਿੜਕਾਅ, ਮਿੱਟੀ ਦੇ ਨਮੂਨੇ ਲੈਣ ਦਾ ਢੰਗ ਅਤੇ ਖਾਰੇ ਪਾਣੀ ਦੀ ਸੁਚੱਜੀ ਵਰਤੋਂ ਸਬੰਧੀ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੱਤੇ ਗਏ। ਇਸ ਦੇ ਨਾਲ ਯੂਨੀਵਰਸਿਟੀ ਵੱਲੋਂ ਮਾਰਚ 2026 ਵਿੱਚ ਹੋਣ ਵਾਲੇ ਕਿਸਾਨ ਮੇਲਿਆਂ ਬਾਰੇ ਵੀ ਸਮੁੱਚੀ ਜਾਣਕਾਰੀ ਸਾਂਝੀ ਕੀਤੀ।

ਕੈਂਪ ਲਾਉਣ ਵਿੱਚ ਸ. ਨਿਰਮਲ ਸਿੰਘ, ਸ. ਰਣਵੀਰ ਸਿੰਘ, ਸ. ਗੁਰਮੇਲ ਸਿੰਘ, ਸ. ਹਰਵਿੰਦਰ ਸਿੰਘ, ਸ. ਦਰਸ਼ਨ ਸਿੰਘ (ਸਾਬਕਾ ਸਰਪੰਚ), ਸ. ਬੱਬੂ ਸਿੰਘ, ਸ. ਸੁਖਦੇਵ ਸਿੰਘ ਲੰਬਰਦਾਰ ਅਤੇ ਸ. ਜਸਵਿੰਦਰ ਸਿੰਘ ਨੇ ਵੱਡਾ ਅਤੇ ਸਰਾਹਣਯੋਗ ਯੋਗਦਾਨ ਪਾਇਆ। ਉਨ੍ਹਾਂ ਨੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਵਿਗਿਆਨਕ ਅਤੇ ਲਾਭਕਾਰੀ ਕੈਂਪ ਲਗਵਾਉਣ ਦੀ ਇੱਛਾ ਜਤਾਈ।
ਇਸ ਮੌਕੇ ਗਰਮੀ ਰੁੱਤ ਦੀਆਂ ਸਬਜ਼ੀਆਂ ਦੇ ਬੀਜਾਂ ਦੀਆਂ ਕਿੱਟਾਂ Summer Vegetable Seed Kits , ਪਸ਼ੂ ਚੱਟ ਅਤੇ ਖਣਿਜ ਚੂਰੇ ਦੀ ਵਿਕਰੀ ਵੀ ਕੀਤੀ ਗਈ, ਜਿਸ ਦਾ ਕਿਸਾਨਾਂ ਨੇ ਭਰਪੂਰ ਲਾਭ ਉਠਾਇਆ।

ਇਹ ਕੈਂਪ ਕਿਸਾਨਾਂ ਲਈ ਸਮੇਂ-ਸਿਰ ਵਿਗਿਆਨਕ ਸਲਾਹ ਦਾ ਮਹੱਤਵਪੂਰਨ ਮੰਚ ਸਾਬਤ ਹੋਇਆ, ਜੋ ਉਨ੍ਹਾਂ ਨੂੰ ਵਧੀਆ ਝਾੜ ਅਤੇ ਮਿੱਟੀ ਦੀ ਲੰਬੇ ਸਮੇਂ ਲਈ ਸਿਹਤ ਬਚਾਉਣ ਵੱਲ ਪ੍ਰੇਰਿਤ ਕਰੇਗਾ।

Wednesday, February 18, 2026

Organic Farming ਨੂੰ ਉਤਸ਼ਾਹਿਤ ਕਰਨ ਲਈ Farmer Training Camp ਲਗਾਇਆ

 ਕੁਦਰਤੀ ਖੇਤੀ Organic Farming ਮਿੱਟੀ ਦੀ ਸਿਹਤ, ਪਾਣੀ ਦੀ ਸੰਭਾਲ ਅਤੇ ਜ਼ਹਿਰ-ਮੁਕਤ ਭੋਜਨ ਲਈ ਸਮੇਂ ਦੀ ਲੋੜ-ਮੁੱਖ ਖੇਤੀਬਾੜੀ ਅਫ਼ਸਰ

ਮਾਨਸਾ, 18 ਫਰਵਰੀ:

ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਕੁਦਰਤੀ ਖੇਤੀ Organic Farming ਨੂੰ ਉਤਸ਼ਾਹਿਤ ਕਰਨ ਹਿੱਤ ਬਲਾਕ ਬੁਢਲਾਡਾ ਦੇ ਪਿੰਡ ਬੀਰੋਕੇ ਕਲਾਂ ਵਿਖੇ ਆਤਮਾ ਸਕੀਮ ਅਧੀਨ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ Farmer Training Camp ਦਾ ਆਯੋਜਨ ਕੀਤਾ ਗਿਆ। ਇਸ Organic Farming Training ਕੈਂਪ ਵਿੱਚ ਕਰੀਬ 150 ਕਿਸਾਨਾਂ ਨੇ ਭਾਗ ਲਿਆ।

ਕੈਂਪ ਵਿੱਚ ਆਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਕੁਦਰਤੀ ਖੇਤੀ Organic Farming ਮਿੱਟੀ ਦੀ ਸਿਹਤ, ਪਾਣੀ ਦੀ ਸੰਭਾਲ, ਵਾਤਾਵਰਣ ਸੁਰੱਖਿਆ ਅਤੇ ਜ਼ਹਿਰ-ਮੁਕਤ ਭੋਜਨ Pesticide Residue Free Food  ਲਈ ਮੌਜੂਦਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਦੱਸਿਆ ਕਿ ਕੀੜੇਮਾਰ ਜ਼ਹਿਰਾਂ Pesticide ਅਤੇ ਰਸਾਇਣਕ ਖਾਦਾਂ Chemical Fertilizer ਦੀ ਵਰਤੋਂ ਨਾਲ ਜ਼ਿਥੇ ਕੈਂਸਰ Cancer Disease ਵਰਗੀਆਂ ਭਿਆਨਕ ਬਿਮਾਰੀਆਂ ਵਧ ਰਹੀਆਂ ਹਨ, ਉਥੇ ਕਿਸਾਨਾਂ ਦਾ ਖੇਤੀ ਖਰਚਾ ਵੀ ਕਾਫੀ ਵਧ ਜਾਂਦਾ ਹੈ।

ਉਨ੍ਹਾਂ ਕਿਹਾ ਕਿ  ਕੁਦਰਤੀ ਖੇਤੀ Organic Farming ਪੌਸ਼ਟਿਕ ਭੋਜਨ ਪ੍ਰਦਾਨ ਕਰਨ ਦੇ ਨਾਲ-ਨਾਲ ਕਿਸਾਨਾਂ ਦੇ ਖੇਤੀ ਖਰਚੇ ਘਟਾ ਕੇ ਆਮਦਨ ਵਿੱਚ ਵਾਧਾ ਕਰਨ ਵਿੱਚ ਸਹਾਈ ਹੁੰਦੀ ਹੈ। ਮਿੱਟੀ ਦੀ ਸਿਹਤ ਵਿੱਚ ਦਿਨੋ ਦਿਨ ਨਿਘਾਰ ਆਉਣ ਦਾ ਕਾਰਨ ਵੀ ਰਸਾਇਣਕ ਖੇਤੀ Chemical Farming ਹੈ ਅਤੇ Organic Farming ਮਿੱਟੀ ਵਿੱਚ ਮਿੱਤਰ ਕੀੜਿਆਂ ਅਤੇ ਸੂਖਮ ਜੀਵਾਂ ਨੂੰ ਵਧਾਉਂਦੀ ਹੈ।

ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਸ੍ਰੀ ਗੁਰਵੀਰ ਸਿੰਘ, ਏ.ਡੀ.ਓ, ਬੁਢਲਾਡਾ ਅਤੇ ਸ੍ਰੀ ਗੁਰਪ੍ਰੀਤ ਸਿੰਘ, ਏ.ਡੀ.ਓ, ਮਾਨਸਾ Mansa ਵੱਲੋਂ ਕਿਸਾਨਾਂ ਨੂੰ ਵਿਭਾਗ ਅੰਦਰ ਚੱਲ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਸ੍ਰੀ ਨੀਰਜ ਜਿੰਦਲ, ਏ.ਡੀ.ਓ, ਬੁਢਲਾਡਾ, ਸ੍ਰੀ ਹਰੀ ਓਮ ਸਿੰਗਲਾ, ਏ.ਡੀ.ਓ, ਬੁਢਲਾਡਾ, ਸ੍ਰੀ ਰਵਿੰਦਰ ਸਿੰਘ, ਏ.ਡੀ.ਓ, ਭੀਖੀ, ਮਾਨਸਾ, ਸ੍ਰੀ ਜਗਨ ਨਾਥ, ਏ.ਐਸ.ਆਈ, ਸ੍ਰੀ ਸੁਖਵਿੰਦਰ ਸਿੰਘ, ਏ.ਐਸ.ਆਈ,  ਬੁਢਲਾਡਾ ਅਤੇ ਸ੍ਰੀ ਨਿਰਮਲ ਸਿੰਘ, ਏ.ਟੀ.ਐਮ., ਸ੍ਰੀ ਦਲਜੀਤ ਸਿੰਘ, ਏ.ਟੀ.ਐਮ. ਤੋਂ ਇਲਾਵਾ ਸ੍ਰੀ ਸੁਖਜੀਤ ਸਿੰਘ ਕੁਦਰਤੀ ਖੇਤੀ ਵਾਲੇ  ਕਿਸਾਨ ਅਤੇ ਹੋਰ ਅਗਾਂਹਵਧੂ ਕਿਸਾਨ ਹਾਜਰ ਸਨ।

Wednesday, February 11, 2026

ਵਿਸ਼ਵ ਦਾਲਾਂ ਦਿਵਸ ਮੌਕੇ ਮੱਦੋਕੇ ਪਿੰਡ ਵਿੱਚ ਕਿਸਾਨ ਸਿਖਲਾਈ ਕੈਂਪ ਆਯੋਜਿਤ

ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਦਾਲਾਂ ਦੇ ਫ਼ਸਲੀ ਚੱਕਰ ਵਿੱਚ ਭੂਮਿਕਾ ਨਿਭਾ ਕੇ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਕੀਤਾ ਪ੍ਰੇਰਿਤ

ਮੋਗਾ, 11 ਫ਼ਰਵਰੀ
          ਮੋਗਾ Moga ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਗੁਰਮਿੰਦਰ ਸਿੰਘ ਬਰਾੜ ਅਗਵਾਈ ਹੇਠ ਪਿੰਡ ਮੱਦੋਕੇ ਵਿੱਚ ਵਿਸ਼ਵ ਦਾਲਾਂ ਦਿਵਸ World Pulses Day ਦੇ ਮੌਕੇ ‘ਤੇ ਕਿਸਾਨ ਸਿਖਲਾਈ ਕੈਂਪ Farmer Training Camp ਦਾ ਆਯੋਜਨ ਕੀਤਾ ਗਿਆ। ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਦਾਲਾਂ ਦੇ ਪੌਸ਼ਟਿਕ ਗੁਣਾਂ, ਵਾਤਾਵਰਨਿਕ ਲਾਭਾਂ ਅਤੇ ਫ਼ਸਲੀ ਚੱਕਰ ਵਿੱਚ ਦਾਲਾਂ Pulses in Crop Rotation ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਸੀ।

          ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਦਾਲਾਂ ਦੀ ਫ਼ਸਲੀ ਚੱਕਰ ਵਿੱਚ ਭੂਮਿਕਾ ਨਿਭਾਉਣ ਅਤੇ ਮਿੱਟੀ ਦੀ ਸਿਹਤ ਸੁਧਾਰਨ Soil Health ਵਿੱਚ ਉਨ੍ਹਾਂ ਦੇ ਯੋਗਦਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਫ਼ਸਲੀ ਵਿਭਿੰਨਤਾ Crop Diversification  ਅਪਣਾਉਣ ਲਈ ਪ੍ਰੇਰਿਤ ਕੀਤਾ।

          ਬਲਾਕ ਖੇਤੀਬਾੜੀ ਅਫ਼ਸਰ ਡਾ. ਗੁਰਮਿੰਦਰ ਸਿੰਘ ਬਰਾੜ (ਮੋਗਾ-1) ਨੇ ਵੱਖ-ਵੱਖ ਦਾਲੀ ਫ਼ਸਲਾਂ Pulses ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਨਾਲ ਹੀ ਮੌਜੂਦਾ ਕਣਕ Wheat Crop Management ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ, ਦਾਣੇ ਭਰਨ ਸਮੇਂ ਵੱਧ ਤਾਪਮਾਨ ਦੇ ਪ੍ਰਭਾਵ ਤੋਂ ਬਚਾਅ ਲਈ 2 ਪ੍ਰਤੀਸ਼ਤ ਪੋਟਾਸ਼ੀਅਮ ਨਾਈਟ੍ਰੇਟ Potassium Nitrate ਦੀ ਪਹਿਲੀ ਛਿੜਕਾਅ ਗੋਭ ਵਾਲਾ ਪੱਤਾ ਨਿਕਲਣ ‘ਤੇ ਅਤੇ ਦੂਜੀ ਛਿੜਕਾਅ ਬੂਰ ਪੈਣ ਸਮੇਂ ਕਰਨ ਦੀ ਸਿਫ਼ਾਰਸ਼ ਕੀਤੀ। ਇਸ ਤੋਂ ਇਲਾਵਾ ਮੌਸਮ ਅਨੁਸਾਰ ਕੀਟ ਅਤੇ ਰੋਗ ਪ੍ਰਬੰਧਨ ਬਾਰੇ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਜਾਣਕਾਰੀ ਦਿੱਤੀ ਗਈ।

          ਡਾ. ਬਲਜਿੰਦਰ ਸਿੰਘ, ਬਲਾਕ ਖੇਤੀਬਾੜੀ ਅਫ਼ਸਰ (ਮੋਗਾ-2) ਨੇ ਕਿਸਾਨਾਂ ਨੂੰ ਮਿੱਟੀ ਦੀ ਪਰਖ਼ Soil Testing ਕਰਵਾਉਣ ਲਈ ਉਤਸ਼ਾਹਿਤ ਕੀਤਾ ਅਤੇ ਨਾਈਟ੍ਰੋਜਨ, ਫਾਸਫੋਰਸ, ਲੋਹਾ, ਜ਼ਿੰਕ, ਗੰਧਕ ਆਦਿ ਖੁਰਾਕੀ ਤੱਤਾਂ ਦੀ ਘਾਟ ਬਾਰੇ ਜਾਣਕਾਰੀ ਦਿੰਦਿਆਂ ਮਿੱਟੀ ਅਤੇ ਪਾਣੀ ਦੀ ਪਰਖ਼ ਜ਼ਰੂਰੀ ਦੱਸੀ।

          ਡਾ. ਆਰਜ਼ੂ ਏ.ਡੀ.ਓ. (ਦਾਲਾਂ) ਨੇ ਮਨੁੱਖੀ ਜੀਵਨ ਵਿੱਚ ਦਾਲਾਂ ਦੀ ਪੌਸ਼ਟਿਕ ਮਹੱਤਤਾ Nutrition Value of Pulses for Human Health ਉੱਤੇ ਰੌਸ਼ਨੀ ਪਾਈ। ਡਾ. ਗੁਰਲਵਲੀਨ ਸਿੰਘ ਏ.ਡੀ.ਓ. ਨੇ ਰਸਾਇਣਿਕ ਖਾਦਾਂ Chemical Fertilizer ਦੀ ਬੇਲੋੜੀ ਵਰਤੋਂ ਘਟਾ ਕੇ ਗ੍ਰੀਨ ਮੈਨਿਊਰਿੰਗ Green Manure  ਨੂੰ ਪਹਿਲ ਦੇਣ ਦੀ ਅਪੀਲ ਕੀਤੀ। ਕੈਂਪ ਦੇ ਅੰਤ ਵਿੱਚ ਡਾ. ਕਿਰਨਦੀਪ ਕੌਰ ਨੇ ਸਾਰੇ ਸੈਸ਼ਨਾਂ ਦਾ ਸਾਰ ਦੱਸਦਿਆਂ ਕਿਸਾਨਾਂ ਨੂੰ ਰਸਾਇਣਿਕ ਖਾਦਾਂ ਦੀ ਵਰਤੋਂ ਘਟਾਉਣ ਅਤੇ ਦਾਲਾਂ ਨੂੰ ਆਪਣੇ ਫ਼ਸਲੀ ਚੱਕਰ ਵਿੱਚ ਸ਼ਾਮਿਲ ਕਰਨ ਲਈ ਪ੍ਰੇਰਿਤ ਕੀਤਾ। ਇਸ ਕੈਂਪ ਵਿੱਚ ਗੁਰਮੇਲ ਸਿੰਘ ਸਮੇਤ ਹੋਰ ਕਈ ਕਿਸਾਨਾਂ ਨੇ ਭਰਪੂਰ ਸ਼ਮੂਲੀਅਤ ਕਰਕੇ ਮਾਹਿਰਾਂ ਨਾਲ ਸਵਾਲ-ਜਵਾਬ ਕਰਦੇ ਹੋਏ ਲਾਭ ਪ੍ਰਾਪਤ ਕੀਤਾ।

Sunday, February 8, 2026

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ ਜਾਣਕਾਰੀ ਦਿੱਤੀ ਬਲਾਕ ਖੇਤੀਬਾੜੀ ਕੈਂਪ ਵਿਚ

ਸ੍ਰੀ ਮੁਕਤਸਰ ਸਾਹਿਬ, 09 ਫਰਵਰੀ:

ਡਾ. ਜਗਸੀਰ ਸਿੰਘ, ਮੁੱਖ ਖੇਤੀਬਾੜੀ ਅਫਸਰ ਸ਼੍ਰੀ ਮੁਕਤਸਰ ਸਾਹਿਬ ਜੀ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਅਤੇ ਸਹਾਇਕ ਪੌਦਾ ਸੁਰੱਖਿਆ ਅਫਸਰ APPOਸ੍ਰੀ ਮੁਕਤਸਰ ਸਾਹਿਬ ਡਾ. ਰਾਜਵਿੰਦਰ ਸਿੰਘ ਦੀ ਅਗਵਾਹੀ ਹੇਠ ਅੱਜ ਬਲਾਕ ਸ਼੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਪਿੰਡ ਅਕਾਲਗੜ੍ਹ, ਸਰਕਲ ਬਧਾਈ ਵਿਖੇ ਕਿਸਾਨ ਸਿਖਲਾਈ ਕੈਂਪ Farmer Training Camp ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਕਿਸਾਨਾਂ ਨੂੰ ਚੱਲ ਰਹੇ ਖੇਤੀ ਰੁਝੇਵੇਂ ਜਿਵੇਂ ਕਿ ਕਣਕ ਅਤੇ ਸਰੋਂ ਦੀਆਂ ਆ ਰਹੀਆਂ ਸਮੱਸਿਆਵਾਂ Best Practices in Wheat and Mustard for High Yield  ਅਤੇ ਉਹਨਾਂ ਦੀ ਰੋਕਥਾਮਵਿਭਾਗ ਅਧੀਨ ਚੱਲ ਰਹੀਆਂ ਸਕੀਮਾਂ Government Schemes for Farmer ਅਤੇ ਫਸਲੀ ਵਿਭਿੰਨਤਾ Crop Diversification ਅਪਨਾਉਣ ਸਬੰਧੀ ਜਾਣਕਾਰੀ ਦਿੱਤੀ ਗਈ।

ਇਸ ਕੈਂਪ ਵਿੱਚ ਡਾ.ਹਰਮਨਦੀਪ ਸਿੰਘਏ.ਡੀ.ਓ., ਸਰਕਲ ਬਧਾਈ ਵੱਲੋਂ ਆਏ ਹੋਏ ਕਿਸਾਨਾਂ ਨੂੰ ਜੀ ਆਇਆਂ ਕਿਹਾ ਅਤੇ ਮਿੱਟੀ ਪਾਣੀ ਪਰਖ ਦੀ ਮਹੱਤਤਾ Importance of Soil Testing ਅਤੇ ਸੈਪਲ ਲੈਣ Sample Collection for Soil Testing ਦੀ ਵਿਧੀ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ । ਸ਼੍ਰੀਮਤੀ ਨਵਦੀਪ ਕੌਰ .ਐਸ.ਆਈਸਰਕਲ ਬਧਾਈ ਨੇ ਆਏ ਹੋਏ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿੱਧੀ ਯੋਜਨਾ Pradhan Mantri Kisan Samman Nidhi Scheme (PMKSNY) ਸਬੰਧੀ ਜਾਣਕਾਰੀ ਦਿੰਦੇ ਹੋਏ ਈ.ਕੇ.ਵਾਈ.ਸੀ e-KYC ਕਰਵਾਉਣ ਲਈ ਜਾਗਰੂਕ ਕੀਤਾ ਅਤੇ ਇਸ ਸਕੀਮ ਅਧੀਨ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਅਤੇ ਉਹਨਾਂ ਦੇ ਉਚਿੱਤ ਹੱਲ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ 

ਇਸੇ ਤਰ੍ਹਾਂ ਡਾ. ਸ਼ਵਿੰਦਰ ਸਿੰਘ, ਏ.ਡੀ.ਓ (ਜ.ਕ) ਵੱਲੋਂ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਫਸਲੀ ਵਿਭਿੰਨਤਾ Crop Diversification ਪ੍ਰੋਗਰਾਮ ਤਹਿਤ ਸਰੋਂ ਦੀ ਬਿਜਾਈ Mustard Cultivation ਕਰਨ ਲਈ ਪ੍ਰੇਰਿਤ ਕੀਤਾ, ਉਹਨਾਂ ਕਣਕ ਉੱਪਰ 13:0:45 ਦੀ ਸਪਰੇ ਦੀ ਮਹੱਤਤਾ ਬਾਰੇ ਦੱਸਿਆ ਅਤੇ ਖੇਤਾਂ ਵਿਚ ਚੂਹਿਆਂ Rat Control in Wheat Crop ਦੀ ਰੋਕਥਾਮ ਸੰਬੰਧੀ ਵੀ ਜਾਣਕਾਰੀ ਦਿੱਤੀਸਹਾਇਕ ਪੌਦਾ ਸੁਰੱਖਿਆ ਅਫਸਰਸ੍ਰੀ ਮੁਕਤਸਰ ਸਾਹਿਬ Sri Muktsar Sahib ਡਾ. ਰਾਜਵਿੰਦਰ ਸਿੰਘ ਨੇ ਵਿਭਾਗ ਵਿਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਸੰਬੰਧੀ ਕਿਸਾਨਾਂ Government Schemes for Farmer ਨੂੰ ਜਾਣਕਾਰੀ ਦਿੱਤੀ I ਉਹਨਾਂ ਮਿੱਟੀ ਦੇ ਕਾਲੇ ਸ਼ੋਰੇ ਦੇ ਸੁਧਾਰ ਲਈ ਜਿਪਸਮ Gypsum Fertilizer ਦੀ ਵਰਤੋਂ ਕਰਨ ਦੀ ਸਿਫਾਰਿਸ਼ ਕੀਤੀ, ਜਿਸਨੂੰ ਚਾਹਵਾਨ ਕਿਸਾਨ 50 ਪ੍ਰਤੀਸ਼ਤ ਸਬਸਿਡੀ Subsidy for Gypsum Fertilizer ਤੇ ਵਿਭਾਗ ਪਾਸੋਂ ਪ੍ਰਾਪਤ ਕਰ ਸਕਦੇ ਹਨ I

ਇਸ ਤੋਂ ਇਲਾਵਾ ਉਹਨਾਂ ਵੱਲੋਂ CRM ਅਤੇ SMAM ਸਕੀਮ ਅਧੀਨ ਸਬਸਿਡੀ ਤੇ ਮਿਲਣ ਵਾਲੀ Agri Machinery ਖੇਤੀ ਮਸ਼ੀਨਰੀ ਸੰਬੰਧੀਖੇਤੀ ਨਾਲ ਸੰਬੰਧਿਤ ਸਹਾਇਕ ਧੰਦੇ ਅਪਨਾਉਣ ਅਤੇ ਧਰਤੀ ਮਾਤਾ ਬਚਾਓ ਅਭਿਆਨ ਤਹਿਤ ਯੂਰੀਆ ਖਾਦ Urea ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀਲੁਧਿਆਣਾ PAU ਦੀਆਂ ਸਿਫਾਰਸ਼ਾਂ ਅਨੁਸਾਰ ਵਰਤੋਂ ਕਰਨ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ I

ਇਸ ਮੌਕੇ ਸ਼੍ਰੀ ਸਵਰਨਜੀਤ ਸਿੰਘ, ਏ.ਟੀ.ਐਮ (ATMA), ਸ਼੍ਰੀ ਸਤਿੰਦਰ ਕੁਮਾਰ, .ਐਸ.ਆਈ.,  ਸ਼੍ਰੀ ਦੀਪਇੰਦਰ ਸਿੰਘ, ਸੇਵਦਾਰ, ਪਿੰਡ ਦੇ ਸਰਪੰਚਨੰਬਰਦਾਰ ਅਤੇ ਹੋਰ ਕਿਸਾਨ ਹਾਜ਼ਰ ਸਨ। ਇਸ ਤੋਂ ਇਲਾਵਾ, ਅੰਤ ਵਿੱਚ ਆਤਮਾ ਸਕੀਮ ਅਧੀਨ ਚੂਹੇਮਾਰ ਦਵਾਈ ਗੇਜ਼ ਵਿਚ ਰਲਾ ਕੇ ਕਿਸਾਨਾਂ ਨੂੰ ਵੰਡੀ ਗਈ I