Showing posts with label Fertilizer. Show all posts
Showing posts with label Fertilizer. Show all posts

Monday, June 8, 2026

ਕਿਸਾਨ ਮਿੱਟੀ ਪਰਖ ਦੇ ਆਧਾਰ ’ਤੇ ਹੀ ਖਾਦਾਂ ਦੀ ਵਰਤੋਂ ਕਰਨ

*ਸਿਹਤਮੰਦ ਮਿੱਟੀ ਅਤੇ ਟਿਕਾਊ ਖੇਤੀ ਲਈ ਜੀਵਾਣੂੰ ਖਾਦਾਂ ਨੂੰ ਅਪਣਾਉਣ ਕਿਸਾਨ: ਡਾ. ਗਰਗ*


*ਪੀ.ਏ.ਯੂ.-ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਬਾਲੀਆਂ (ਕੱਟੂ) ਵਿਖੇ ਕਿਸਾਨ ਸਿਖਲਾਈ ਕੈਂਪ*

ਸੰਗਰੂਰ, 9 ਜੂਨ:

ਰਸਾਇਣਕ ਖਾਦਾਂ ਦੀ ਸੰਤੁਲਿਤ, ਸੁਚੱਜੀ ਵਰਤੋਂ ਅਤੇ ਜੀਵਾਣੂੰ ਖਾਦਾਂ Bio Fertilizer ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ PAU ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਬਾਲੀਆਂ (ਕੱਟੂ) ਵਿਖੇ ਝੋਨੇ ਅਤੇ ਬਾਸਮਤੀ ਦੀ ਪੌਦ ਨੂੰ ਲੱਗਣ ਵਾਲੇ ਜੀਵਾਣੂੰ ਖਾਦ ਦੇ ਟੀਕੇ, ਮਿੱਟੀ ਪਰਖ Soil Testing ਆਧਾਰਿਤ ਖਾਦ ਪ੍ਰਬੰਧਨ ਅਤੇ ਫਾਸਫੋਰਸ ਖਾਦ ਨੂੰ ਝੋਨੇ ਵਿੱਚ ਪਾਉਣ ਤੋਂ ਗੁਰੇਜ਼ ਕਰਨ ਸਬੰਧੀ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਵਿੱਚ 70 ਦੇ ਕਰੀਬ ਕਿਸਾਨਾਂ ਨੇ ਹਿੱਸਾ ਲਿਆ।

ਕੈਂਪ ਦੀ ਅਗਵਾਈ ਕਰਦੇ ਹੋਏ ਡਾ. ਅਸ਼ੋਕ ਕੁਮਾਰ ਗਰਗ, ਸੀਨੀਅਰ ਪਸਾਰ ਵਿਗਿਆਨੀ, ਨੇ ਕਿਸਾਨਾਂ ਨੂੰ ਮਿੱਟੀ ਪਰਖ ਦੇ ਆਧਾਰ ’ਤੇ ਹੀ ਖਾਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖਾਦਾਂ ਦੀ ਸੰਤੁਲਿਤ ਵਰਤੋਂ ਨਾਲ ਨਾ ਸਿਰਫ਼ ਖੇਤੀ ਦੀ ਲਾਗਤ ਘਟਦੀ ਹੈ, ਸਗੋਂ ਫਸਲ ਦੀ ਪੈਦਾਵਾਰ ਅਤੇ ਮਿੱਟੀ ਦੀ ਸਿਹਤ ਵਿੱਚ ਵੀ ਸੁਧਾਰ ਹੁੰਦਾ ਹੈ। ਉਨ੍ਹਾਂ ਮੌਕੇ ’ਤੇ ਹੀ ਮਿੱਟੀ ਦੇ ਨਮੂਨੇ ਲੈਣ ਦੀ ਵਿਧੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਖੁਦ ਨਮੂਨਾ ਲੈ ਕੇ ਕਿਸਾਨਾਂ ਨੂੰ ਪ੍ਰਯੋਗਾਤਮਕ ਤਰੀਕੇ ਨਾਲ ਸਮਝਾਇਆ।

ਡਾ. ਗਰਗ ਨੇ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਵਿੱਚ DAP ਖਾਦ ਦੀ ਬੇਲੋੜੀ ਵਰਤੋਂ ਤੋਂ ਬਚਣ ਅਤੇ ਯੂਰੀਆ ਖਾਦ ਦੀ ਵੀ ਸੰਜਮ ਨਾਲ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਕੱਦੂ ਕਰਨ ਤੋਂ ਪਹਿਲਾਂ ਯੂਰੀਆ ਦੇ 2-3 ਥੈਲੇ ਵਰਤਣ ਦੀ ਪ੍ਰਥਾ ਤੋਂ ਗੁਰੇਜ ਕਰਨ ਲਈ ਕਿਹਾ। ਉਨ੍ਹਾਂ ਝੋਨੇ ਵਿੱਚ ਜ਼ਿੰਕ ਦੀ ਘਾਟ ਨੂੰ ਪੂਰਾ ਕਰਨ ਲਈ ਸਿਫਾਰਿਸ਼ ਕੀਤੀ ਮਾਤਰਾ ਅਨੁਸਾਰ ਹੀ ਜ਼ਿੰਕ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ।

ਜੈਵਿਕ ਖਾਦਾਂ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਡਾ. ਗਰਗ ਨੇ ਕਿਹਾ ਕਿ ਝੋਨੇ ਦੀ ਪੌਦ ਨੂੰ ਲੱਗਣ ਵਾਲਾ ਐਜ਼ੋਸਪਾਇਰਲਮ ਦਾ ਟੀਕਾ ਫਸਲ ਦੀ ਪੈਦਾਵਾਰ ਵਧਾਉਣ ਦੇ ਨਾਲ-ਨਾਲ ਮਿੱਟੀ ਦੀ ਜੈਵਿਕ ਸਿਹਤ ਸੁਧਾਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਝੋਨੇ ਦੀ ਪਨੀਰੀ ਤਿਆਰ ਕਰਨ ਲਈ ਸਿਫਾਰਿਸ਼ ਖਾਦਾਂ ਅਤੇ ਹੋਰ ਪ੍ਰਬੰਧਕੀ ਸਿਫਾਰਿਸ਼ਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਦੌਰਾਨ ਡਾ. ਗਰਗ ਨੇ ਝੋਨੇ ਦੀ ਪਨੀਰੀ ਵਿੱਚ ਬੌਣੇ ਬੂਟਿਆਂ ਦੇ ਰੋਗ ਦੀ ਪਛਾਣ ਅਤੇ ਰੋਕਥਾਮ ਸਬੰਧੀ ਸਿਫਾਰਿਸ਼ਾਂ ਵੀ ਸਾਂਝੀਆਂ ਕੀਤੀਆਂ ਅਤੇ ਕਿਸਾਨਾਂ ਨੂੰ ਪਨੀਰੀ ਦੀ ਨਿਯਮਿਤ ਨਿਗਰਾਨੀ ਕਰਨ ਲਈ ਪ੍ਰੇਰਿਆ।

ਡਾ. ਸਮਨਦੀਪ ਸਿੰਘ, ਖੇਤੀਬਾੜੀ ਵਿਕਾਸ ਅਫਸਰ (ਏ.ਡੀ.ਓ.), ਧੂਰੀ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ Maize Cultivation ਮੱਕੀ ਦੀ ਕਾਸ਼ਤ, ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਅਤੇ ਜਿਪਸਮ ’ਤੇ ਮਿਲਣ ਵਾਲੀ ਸਬਸਿਡੀ ਸਬੰਧੀ ਵੀ ਜਾਣੂ ਕਰਵਾਇਆ ਅਤੇ ਝੋਨੇ ਦੀ ਪਨੀਰੀ ਵਿੱਚ ਬੌਣੇ ਬੂਟਿਆਂ ਦੀ ਰੋਕਥਾਮ ਲਈ ਸਿਫਾਰਸ਼ਾਂ ਸਾਂਝੀਆਂ ਕੀਤੀਆਂ।

ਕੈਂਪ ਦੇ ਸਫਲ ਆਯੋਜਨ ਵਿੱਚ ਪ੍ਰਗਟ ਸਿੰਘ, ਕੁਲਦੀਪ ਸਿੰਘ (ਸਰਪੰਚ), ਜਗਦੀਸ਼ ਸਿੰਘ (ਪ੍ਰਧਾਨ ਕੋਆਪ੍ਰੇਟਿਵ ਸੋਸਾਇਟੀ), ਲਖਵੀਰ ਸਿੰਘ, ਸੁਖਦਰਸ਼ਨ ਸਿੰਘ (ਰਿਟਾਇਰਡ ਵੈਟਨਰੀ ਇੰਸਪੈਕਟਰ) ਅਤੇ ਹੋਰ ਨੇ ਵਿਸ਼ੇਸ਼ ਯੋਗਦਾਨ ਪਾਇਆ। ਅੰਤ ਵਿੱਚ ਕਿਸਾਨਾਂ ਐਜ਼ੋਸਪਾਇਰਲਮ ਟੀਕੇ ਪ੍ਰਦਰਸ਼ਨੀ ਦੇ ਤੌਰ ਤੇ ਦਿੱਤੇ ਗਏ। ਖੇਤੀ ਸਾਹਿਤ ਆਦਿ ਦੀ ਵਿਕਰੀ ਵੀ ਕੀਤੀ ਗਈ।

ਕੈਂਪ ਦੌਰਾਨ ਕਿਸਾਨਾਂ ਵੱਲੋਂ ਪੁੱਛੇ ਗਏ ਵੱਖ-ਵੱਖ ਖੇਤੀਬਾੜੀ ਸਬੰਧੀ ਸਵਾਲਾਂ ਦੇ ਤਰਤੀਬ-ਬੱਧ ਅਤੇ ਵਿਗਿਆਨਕ ਢੰਗ ਨਾਲ ਜਵਾਬ ਦਿੱਤੇ ਗਏ। ਕਿਸਾਨਾਂ ਨੇ ਮਿੱਟੀ ਪਰਖ ਕਰਵਾਉਣ ਅਤੇ ਸਿਫਾਰਿਸ਼ੀ ਖਾਦ ਪ੍ਰਬੰਧਨ ਅਪਣਾਉਣ ਲਈ ਭਰਪੂਰ ਰੁਚੀ ਵੀ ਦਿਖਾਈ। ਅਖੀਰ ਵਿੱਚ ਡਾ. ਗਰਗ ਅਤੇ ਡਾ. ਸਮਨਦੀਪ ਨੇ ਸ. ਪ੍ਰਗਟ ਸਿੰਘ ਦੇ ਖੇਤਾਂ ਵਿੱਚ ਪਰਾਲੀ ਨਾਲ ਮਲਚ ਕੀਤੀ ਹਲਦੀ ਦੇ ਖੇਤ ਦੇਖੇ ਅਤੇ ਜਗਦੀਸ਼ ਸਿੰਘ ਵੱਲੋਂ ਉਗਾਈ ਗਈ ਹਰੀ ਖਾਦ ਲਈ ਜੰਤਰ ਦੀ ਫਸਲ ਦਾ ਵੀ ਦੌਰਾ ਕੀਤਾ।

Monday, June 1, 2026

ਖੇਤ ਬਚਾਓ ਮੁਹਿੰਮ ਤਹਿਤ ਕਿਸਾਨਾਂ ਨੂੰ ਖਾਦਾਂ ਦੀ ਲੋੜ ਅਨੁਸਾਰ ਅਤੇ ਸੁਚੱਜੀ ਵਰਤੋਂ ਲਈ ਕੀਤਾ ਜਾਗਰੂਕ

ਰੂਪਨਗਰ, 02 ਜੂਨ: ਕ੍ਰਿਸ਼ੀ ਵਿਗਿਆਨ ਕੇਂਦਰ (KVK) ਰੋਪੜ Ropar ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU) ਲੁਧਿਆਣਾ ਅਤੇ ਆਈ.ਸੀ.ਏ.ਆਰ ICAR.-ਅਟਾਰੀ ਜ਼ੋਨ-1 ਦੇ ਸਹਿਯੋਗ ਨਾਲ ਚਲਾਈ ਜਾ ਰਹੀ “ਖੇਤ ਬਚਾਓ ਮੁਹਿੰਮ” Khet Bachao Abhiyan ਤਹਿਤ ਕੇ.ਵੀ.ਕੇ. ਰੋਪੜ ਵੱਲੋਂ ਕਿਸਾਨਾਂ ਤੱਕ ਸੰਤੁਲਿਤ ਖਾਦਾਂ Balanced Use of Fertilizer ਦੀ ਵਰਤੋਂ ਅਤੇ ਲੋੜ ਅਨੁਸਾਰ ਪੌਸ਼ਟਿਕ ਤੱਤਾਂ ਦੀ ਵਰਤੋਂ ਸੰਬੰਧੀ ਜਾਣਕਾਰੀ ਪਹੁੰਚਾਉਣ ਲਈ ਪਿੰਡਾਂ ਵਿੱਚ ਨਿਯਮਿਤ ਖੇਤ ਦੌਰੇ ਕੀਤੇ ਜਾ ਰਹੇ ਹਨ। 

ਇਸ ਦੌਰਾਨ ਕੇ.ਵੀ.ਕੇ., ਰੋਪੜ ਵੱਲੋਂ ਅੱਜ ਪਿੰਡ ਅਸਰਪੁਰ, ਬਾਮਾ ਕੁਲੀਆਂ ਅਤੇ ਸੁਰਤਾਪੁਰ ਵਿਖੇ ਝੋਨੇ ਦੀਆਂ ਨਰਸਰੀਆਂ ਅਤੇ ਹੋਰ ਫਸਲਾਂ ਦੀ ਨਿਗਰਾਨੀ ਕਰਦੇ ਹੋਏ, ਕਿਸਾਨਾਂ ਨੂੰ ਸੰਤੁਲਿਤ ਖਾਦਾਂ ਦੀ ਵਰਤੋਂ, ਫਸਲ ਸੁਰੱਖਿਆ, ਪਾਣੀ ਦੀ ਬਚਤ ਅਤੇ ਪੌਸ਼ਟਿਕ ਬਗੀਚੀ ਸਬੰਧੀ ਵਿਗਿਆਨਕ ਜਾਣਕਾਰੀ ਸਾਂਝੀ ਕੀਤੀ।

ਇਹ ਪ੍ਰੋਗਰਾਮ ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕੇ.ਵੀ.ਕੇ. ਡਾ. ਸਤਬੀਰ ਸਿੰਘ ਰੋਪੜ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ। ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਡਾ. ਜਗਮਨਜੋਤ ਸਿੰਘ ਮਾਨ ਨੇ ਕਿਸਾਨਾਂ ਨੂੰ ਝੋਨੇ ਦੀ ਨਰਸਰੀ Paddy Nursery  ਵਿੱਚ ਤੱਤਾਂ ਦੀ ਘਾਟ ਦੀ ਪਛਾਣ ਅਤੇ ਸਿਹਤਮੰਦ ਪਨੀਰੀ ਤਿਆਰ ਕਰਨ ਦੇ ਸੁਚੱਜੇ ਤਰੀਕੇ ਸਾਂਝੇ ਕੀਤੇ। ਉਨ੍ਹਾਂ ਨੇ ਦੱਸਿਆ ਕਿ ਜੇਕਰ ਕਣਕ ਦੀ ਫਸਲ ਨੂੰ ਯੂਨੀਵਰਸਿਟੀ ਦੀਆਂ ਸਿਫ਼ਾਰਸ਼ ਅਨੁਸਾਰ DAP ਖਾਦ ਪਾਈ ਹੋਵੇ ਤਾਂ ਉਸ ਤੋਂ ਬਾਅਦ ਸਾਉਣੀ ਵਿੱਚ ਲਗਾਏ ਜਾਣ ਵਾਲੇ ਝੋਨੇ ਲਈ ਫਾਸਫੋਰਸ ਵਾਲੀ ਖਾਦ ਪਾਉਣ ਦੀ ਲੋੜ ਨਹੀਂ ਰਹਿੰਦੀ। ਇਸ ਨਾਲ ਨਾ ਸਿਰਫ਼ ਖੇਤੀ ਲਾਗਤਾਂ ਵਿੱਚ ਕਮੀ ਆਉਂਦੀ ਹੈ, ਸਗੋਂ ਖਾਦਾਂ ਦੀ ਸੰਤੁਲਿਤ ਵਰਤੋਂ ਨੂੰ ਵੀ ਉਤਸ਼ਾਹ ਮਿਲਦਾ ਹੈ। 
ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਡਾ. ਉਰਵੀ ਸ਼ਰਮਾ ਨੇ ਝੋਨੇ ਵਿੱਚ ਵਿਸ਼ਾਣੂ ਰੋਗ (ਮਧਰੇਪਨ) ਦੀ ਰੋਕਥਾਮ ਲਈ ਨਰਸਰੀ ਅਤੇ ਖੇਤਾਂ ਵਿੱਚ ਚਿੱਟੀ ਪਿੱਠ ਵਾਲੇ ਟਿੱਡੇ ਦੀ ਨਿਯਮਿਤ ਨਿਗਰਾਨੀ ਕਰਨ ਅਤੇ ਸਮੇਂ ਸਿਰ ਢੁੱਕਵੇਂ ਉਪਰਾਲੇ ਅਪਣਾਉਣ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। 
ਪ੍ਰੋਫੈਸਰ (ਸਬਜ਼ੀ ਵਿਗਿਆਨ) ਡਾ. ਸੰਜੀਵ ਆਹੂਜਾ ਨੇ ਕਿਸਾਨਾਂ ਨੂੰ ਘਰੇਲੂ ਪੱਧਰ ‘ਤੇ ਪੌਸ਼ਟਿਕ ਬਗੀਚੀ Kitchen Garden ਸਥਾਪਿਤ ਕਰਨ ਅਤੇ ਫਲਾਂ ਤੇ ਸਬਜ਼ੀਆਂ ਦਾ ਜੈਵਿਕ ਅਤੇ ਸੁਰੱਖਿਅਤ ਤਰੀਕਿਆਂ ਨਾਲ ਉਤਪਾਦਨ ਕਰਨ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।

Monday, May 25, 2026

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਖਾਦ ਵਿਕਰੇਤਾਵਾਂ, ਥੋਕ ਵਿਕਰੇਤਾਵਾਂ, ਪਰਚੂਨ ਵਿਕਰੇਤਾਵਾਂ ਨੂੰ ਅਹਿਮ ਆਦੇਸ਼ ਜਾਰੀ

 -ਖਾਦਾਂ ਦੀ ਜਮ੍ਹਾਂਖੋਰੀ, ਗੈਰ ਅਧਿਕਾਰਤ ਭੰਡਾਰਨ ਅਤੇ ਕਾਲਾਬਾਜ਼ਾਰੀ ਕਰਨ 'ਤੇ ਪੂਰਨ ਪਾਬੰਦੀ

-ਖਾਦਾਂ ਦੇ ਨਾਲ ਕਿਸੇ ਹੋਰ ਸਮਾਨ/ਉਤਪਾਦ ਦੀ ਟੈਗਿੰਗ ਦੀ ਸਖਤ ਮਨਾਹੀ

ਮੋਗਾ, 25 ਮਈ,
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ DC ਸ਼੍ਰੀ ਸਾਗਰ ਸੇਤੀਆ Sagar Setia ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ BNS, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੋਗਾ Moga ਦੀ ਹਦੂਦ ਮਹੱਤਵਪੂਰਨ ਆਦੇਸ਼ ਜਾਰੀ ਕੀਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ  ਕੋਈ ਵੀ ਖਾਦ ਵਿਕਰੇਤਾ/ਥੋਕ ਵਿਕਰੇਤਾ/ਪਰਚੂਨ ਵਿਕਰੇਤਾ ਸਰਕਾਰ ਵੱਲੋਂ ਨਿਰਧਾਰਿਤ ਕੀਮਤਾਂ ਤੋਂ ਵੱਧ ਰੇਟ 'ਤੇ ਖਾਦਾਂ ਦੀ ਵਿਕਰੀ ਨਹੀਂ ਕਰੇਗਾ। ਕੋਈ ਵੀ ਵਿਕਰੇਤਾ ਖਾਦਾਂ ਦੇ ਨਾਲ ਕਿਸੇ ਹੋਰ ਸਮਾਨ/ਉਤਪਾਦ ਦੀ ਜ਼ਬਰਦਸਤੀ ਖਰੀਦ ਨਹੀਂ Tagging Ban ਕਰਵਾਏਗਾ। ਖਾਦਾਂ ਦੀ ਜਮ੍ਹਾਂਖੋਰੀ, ਗੈਰ ਅਧਿਕਾਰਤ ਭੰਡਾਰਨ ਅਤੇ ਕਾਲਾਬਾਜ਼ਾਰੀ ਕਰਨ 'ਤੇ ਪੂਰਨ ਪਾਬੰਦੀ ਹੋਵੇਗੀ। ਖਾਦਾਂ ਦੀ ਗੈਰ ਅਧਿਕਾਰਤ ਵਿਅਕਤੀਆਂ ਜਾਂ ਗੈਰ ਮਨਜ਼ੂਰਸ਼ੁਦਾ ਉਦੇਸ਼ਾਂ ਲਈ ਡਾਇਵਰਜ਼ਨ ਕਰਨ 'ਤੇ ਪਾਬੰਦੀ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਖਾਦ ਵਿਕਰੇਤਾ ਆਪਣੇ ਸਟਾਕ ਰਜਿਸਟਰ Maintain Stock Register, ਵਿਕਰੀ ਰਿਕਾਰਡ ਅਤੇ ਬਿੱਲ ਆਦਿ ਨਿਯਮਾਂ ਅਨੁਸਾਰ ਸੰਭਾਲ ਕੇ ਰੱਖਣਗੇ ਅਤੇ ਜਾਂਚ ਦੌਰਾਨ ਮੰਗੇ ਜਾਣ 'ਤੇ ਤੁਰੰਤ ਪੇਸ਼ ਕਰਨਗੇ। ਉਹਨਾਂ ਕਿਹਾ ਕਿ  ਖੇਤੀਬਾੜੀ ਵਿਭਾਗ, ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਵੱਲੋਂ ਖਾਦਾਂ ਦੀਆਂ ਦੁਕਾਨਾਂ, ਗੋਦਾਮਾਂ ਅਤੇ ਭੰਡਾਰਨ ਸਥਾਨਾਂ ਦੀ ਨਿਯਮਿਤ ਜਾਂਚ Regular Inspection of Fertilizer Dealers ਕੀਤੀ ਜਾਵੇਗੀ ਤਾਂ ਜੋ ਉਪਰੋਕਤ ਹੁਕਮਾਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ।
ਉਪਰੋਕਤ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਹੁਕਮ 19 ਜੁਲਾਈ 2026 ਤੱਕ ਲਾਗੂ ਰਹੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੋਗਾ ਅੰਦਰ ਕੁਝ ਖਾਦ ਵਿਕਰੇਤਾ/ਥੋਕ ਵਿਕਰੇਤਾ/ਪਰਚੂਨ ਵਿਕਰੇਤਾ ਅਤੇ ਹੋਰ ਸੰਬੰਧਿਤ ਵਿਅਕਤੀਆਂ ਵੱਲੋਂ ਖਾਦਾਂ ਦੀ ਓਵਰ ਪ੍ਰਾਇਸਿੰਗ/ਓਵਰ ਪਾਸਿੰਗ, ਟੈਗਿੰਗ, ਜਮ੍ਹਾਂਖੋਰੀ, ਕਾਲਾਬਾਜ਼ਾਰੀ, ਗੈਰ ਕਾਨੂੰਨੀ ਭੰਡਾਰਨ ਅਤੇ ਖਾਦਾਂ ਦੀ ਡਾਇਵਰਜ਼ਨ ਸੰਬੰਧੀ ਗਤੀਵਿਧੀਆਂ ਕੀਤੀ ਜਾ ਰਹੀਆਂ ਹਨ, ਜਿਸ ਕਾਰਨ ਖਾਦਾਂ ਦੀ ਸਪਲਾਈ ਵਿੱਚ ਕਮੀ ਆ ਰਹੀ ਹੈ ਅਤੇ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਲੋਕ ਹਿੱਤ, ਕਾਨੂੰਨ ਅਤੇ ਵਿਵਸਥਾ ਕਾਇਮ ਰੱਖਣ ਲਈ ਕਿਸਾਨਾਂ ਨੂੰ ਖਾਦਾਂ ਦੀ ਨਿਰਵਿਘਨ ਉਪਲਬਧਤਾ ਯਕੀਨੀ ਬਣਾਉਣ ਲਈ ਉਕਤ ਹੁਕਮ ਜਾਰੀ ਕੀਤੇ ਗਏ ਹਨ।

Tuesday, May 19, 2026

ਸਹਿਕਾਰੀ ਸਭਾਵਾਂ ਦੇ ਕਰਮਚਾਰੀਆਂ ਨੂੰ ਸੰਤੁਲਿਤ ਖਾਦ ਵਰਤੋਂ ਸਬੰਧੀ ਸਿਖਲਾਈ ਦਿੱਤੀ

ਸ੍ਰੀ ਮੁਕਤਸਰ ਸਾਹਿਬ, 19 ਮਈ:

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ KVK ਸ੍ਰੀ ਮੁਕਤਸਰ ਸਾਹਿਬ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਰਾਸ਼ਟਰੀ ਮੁਹਿੰਮ ਤਹਿਤ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕ੍ਰਿਬਕੋ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਸ੍ਰੀ ਮੁਕਤਸਰ ਸਾਹਿਬ ਅਤੇ ਗਿੱਦੜਬਾਹਾ ਬਲਾਕਾਂ ਦੀਆਂ ਵੱਖ-ਵੱਖ ਸਹਿਕਾਰੀ ਸਭਾਵਾਂ ਦੇ 50 ਤੋਂ ਵੱਧ ਸੈਕਟਰੀ ਅਤੇ ਅਧਿਕਾਰੀਆਂ ਨੇ ਭਾਗ ਲਿਆ।

ਇਸ ਸਿਖਲਾਈ ਵਿੱਚ ਸਹਿਕਾਰੀ ਸਭਾਵਾਂ ਦੇ ਡਿਪਟੀ ਰਜਿਸਟਰਾਰ ਸ੍ਰੀ ਅਭਿਤੇਸ਼ ਸਿੰਘ ਸੰਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦਾ ਮੁੱਖ ਉਦੇਸ਼ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਨੂੰ ਮਿੱਟੀ ਦੀ ਸਿਹਤ ਸੁਧਾਰ, ਸੰਤੁਲਿਤ ਖਾਦ ਵਰਤੋਂ ਅਤੇ ਇਕਸਾਰ ਪੋਸ਼ਕ ਤੱਤ ਪ੍ਰਬੰਧਨ ਪ੍ਰਤੀ ਜਾਗਰੂਕ ਕਰਨਾ ਸੀ।

ਇਸ ਮੌਕੇ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ, ਪੀ.ਏ.ਯੂ.-ਕੇ.ਵੀ.ਕੇ. ਸ੍ਰੀ ਮੁਕਤਸਰ ਸਾਹਿਬ ਨੇ ਰਾਸ਼ਟਰੀ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਇਸ ਦੇ ਮੁੱਖ ਉਦੇਸ਼ਾਂ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਮਿੱਟੀ ਦੀ ਉਪਜਾਊ ਸ਼ਕਤੀ Soil Fertility ਅਤੇ ਵਾਤਾਵਰਣ ਦੀ ਸੰਭਾਲ ਲਈ ਕਿਸਾਨਾਂ ਵਿੱਚ ਵਿਗਿਆਨਕ ਖਾਦ ਵਰਤੋਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ।

ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਐਕਸਟੈਂਸ਼ਨ ਐਜੂਕੇਸ਼ਨ) ਨੇ ਅਸੰਤੁਲਿਤ ਖਾਦ ਵਰਤੋਂ Balanced Use of Fertilizer ਦੇ ਮਿੱਟੀ ਦੀ ਸਿਹਤ ਅਤੇ ਵਾਤਾਵਰਣ ’ਤੇ ਪੈਣ ਵਾਲੇ ਨੁਕਸਾਨਦਾਇਕ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਜ਼ੋਰ ਦਿੱਤਾ ਕਿ ਮਿੱਟੀ ਦੀ ਜਾਂਚ ਅਧਾਰਿਤ ਖਾਦਾਂ ਦੀ ਵਰਤੋਂ ਲੰਬੇ ਸਮੇਂ ਲਈ ਮਿੱਟੀ ਦੀ ਉਪਜਾਊ ਸ਼ਕਤੀ ਬਣਾਈ ਰੱਖਣ ਲਈ ਬਹੁਤ ਜ਼ਰੂਰੀ ਹੈ ਅਤੇ ਕਿਸਾਨਾਂ ਨੂੰ ਸਿਫਾਰਸ਼ੀ ਮਾਤਰਾ ਅਨੁਸਾਰ ਹੀ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ।

ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫੈਸਰ (ਐਗਰੋਨੋਮੀ) ਨੇ ਜੈਵਿਕ ਸਰੋਤਾਂ ਦੀ ਵਰਤੋਂ, ਹਰੀ ਖਾਦ, ਫਸਲੀ ਰਹਿੰਦ-ਖੂੰਹਦ ਪ੍ਰਬੰਧਨ, ਖਾਦਾਂ ਦੀ ਘਾਟ ਸਮੇਂ ਬਦਲਵੇਂ ਵਿਕਲਪ, ਨਾਈਟ੍ਰੋਜਨ Nitrogen ਕੁਸ਼ਲ ਫਸਲੀ ਕਿਸਮਾਂ ਅਤੇ ਸੂਖਮ ਪੋਸ਼ਕ ਤੱਤਾਂ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਇਸ ਦੌਰਾਨ ਡਾ. ਸੁਖਜਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਫਲ ਵਿਗਿਆਨ) ਨੇ ਫਲਾਂ ਅਤੇ ਸਬਜ਼ੀਆਂ ਵਿੱਚ ਇਕਸਾਰ ਪੋਸ਼ਕ ਤੱਤ ਪ੍ਰਬੰਧਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਬਾਗਾਂ ਲਈ ਵਿਗਿਆਨਕ ਢੰਗ ਨਾਲ ਮਿੱਟੀ ਦੇ ਨਮੂਨੇ Soil Sampling ਲੈਣ ਦੀ ਪ੍ਰਯੋਗਿਕ ਸਿਖਲਾਈ ਵੀ ਦਿੱਤੀ।

ਮੁੱਖ ਮਹਿਮਾਨ ਸ੍ਰੀ ਅਭਿਤੇਸ਼ ਸਿੰਘ ਸੰਧੂ ਨੇ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਿਖਲਾਈ ਦੌਰਾਨ ਪ੍ਰਾਪਤ ਵਿਗਿਆਨਕ ਖੇਤੀ ਜਾਣਕਾਰੀ ਅਤੇ ਪੀ.ਏ.ਯੂ. ਦੀਆਂ ਸਿਫਾਰਸ਼ਾਂ ਨੂੰ ਕਿਸਾਨਾਂ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣ। ਅੰਤ ਵਿੱਚ ਸਹਿਕਾਰੀ ਸਭਾਵਾਂ ਦੇ ਏ.ਆਰ. ਸ੍ਰੀ ਰਾਜਨ ਗੁਰਬਕਸ ਰਾਏ ਨੇ ਸਭ ਦਾ ਧੰਨਵਾਦ ਕੀਤਾ। ਸਿਖਲਾਈ ਦੌਰਾਨ ਸਿਖਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਖੇਤ ਪੱਧਰੀ ਸਮੱਸਿਆਵਾਂ ਸਬੰਧੀ ਆਪਣੇ ਸਵਾਲ ਪੁੱਛੇ, ਜਿਨ੍ਹਾਂ ਦੇ ਵਿਗਿਆਨੀਆਂ ਵੱਲੋਂ ਮੌਕੇ ਉੱਤੇ ਇਹਨਾਂ ਮੁਸ਼ਕਿਲਾਂ ਦੇ ਹੱਲ ਸੁਝਾਏ ਗਏ।

Thursday, May 14, 2026

ਖਾਦ ਅਤੇ ਪਾਣੀ ਦੀ ਬੱਚਤ ਲਈ PAU ਦੀਆਂ ਸਿਫਾਰਸ਼ ਕਿਸਮਾਂ ਅਪਨਾਉਣ ਕਿਸਾਨ : ਕੇ.ਵੀ.ਕੇ.


ਫ਼ਿਰੋਜ਼ਪੁਰ, 14 ਮਈ:

PAU-ਕ੍ਰਿਸ਼ੀ ਵਿਗਿਆਨ ਕੇਂਦਰ KVK ਦੀ ਟੀਮ ਵੱਲੋਂ ਡਾ. ਗੁਰਮੇਲ ਸਿੰਘ, ਡਿਪਟੀ ਡਾਇਰੈਕਟਰ ਦੀ ਅਗਵਾਈ ਹੇਠ ਰਸਾਇਣਕ ਖਾਦਾਂ Chemical Fertilizer ਦੀ ਸੰਤੁਲਿਤ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਪਿੰਡ ਭੂਰੇ ਖੁਰਦ ਵਿਖੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ  Farmer Training Camp ਲਗਾਇਆ ਗਿਆ।
ਕੈਂਪ ਦੌਰਾਨ ਡਾ. ਸਿਮਰਨਜੀਤ ਕੌਰ, ਸਹਾਇਕ ਪ੍ਰੋਫੈਸਰ, ਪੌਦ ਸੁਰੱਖਿਆ ਨੇ ਕਿਸਾਨਾਂ ਨੂੰ ਝੋਨੇ Paddy ਅਤੇ ਬਾਸਮਤੀ Basmati Rice ਦੀ ਫ਼ਸਲ ਵਿੱਚ ਬੀਜ ਦੀ ਸੋਧ Seed Treatment ਅਤੇ ਬਿਮਾਰੀਆਂ ਦੀ ਰੋਕਥਾਮ Pest Control in Paddy ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਬੌਣੇ ਰੋਗ ਬਾਰੇ ਦੱਸਦਿਆਂ ਉਹਨਾਂ ਕਿਹਾ ਕਿ ਇਹ ਵਿਸ਼ਾਣੂ ਰੋਗ ਹੈ ਅਤੇ ਇਸ ਰੋਗ ਝੋਨੇ ਦੀ ਕਿਸੇ ਵੀ ਕਿਸਮ ਵਿੱਚ ਆ ਸਕਦੇ ਹੈ। ਪਨੀਰੀ ਵਾਲੀ ਥਾਂ ਨੂੰ ਨਦੀਨ ਮੁਕਤ ਰੱਖਕੇ ਅਤੇ ਲਗਾਤਾਰ ਸਰਵੇਖਣ ਕਰਕੇ ਇਸ ਰੋਗ ਦੇ ਹਮਲੇ ਨੂੰ ਘਟਾਇਆ ਜਾ ਸਕਦਾ ਹੈ।
ਡਾ. ਭੱਲਣ ਸਿੰਘ ਸੇਖੋਂ, ਸਹਾਇਕ ਪ੍ਰੋਫੈਸਰ, ਸਬਜ਼ੀ ਵਿਗਿਆਨ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪੀ.ਏ.ਯੂ. ਵੱਲੋਂ ਸਿਫਾਰਸ਼ ਕੀਤੀਆਂ ਝੋਨੇ ਦੀਆਂ ਕਿਸਮਾਂ ਜਿਵੇਂ PR-131, PR-132, PR-126 ਅਤੇ ਨਵੀਂ ਕਿਸਮ PR-133 ਅਪਨਾ ਕੇ ਖਾਦ ਅਤੇ ਪਾਣੀ ਦੀ ਬਚਤ ਕਰ ਸਕਦੇ ਹਨ। ਖਾਸ ਕਰਕੇ PR-32 ਨੂੰ ਆਮ ਨਾਲੋਂ 25 ਪ੍ਰਤੀਸ਼ਤ ਯੂਰੀਆ ਘੱਟ ਪਾਉਣ ਦੀ ਸਿਫਾਰਸ਼ ਹੈ।
ਉਹਨਾਂ ਦੱਸਿਆ ਕਿ ਪੀ.ਆਰ. 133 (ਨਵੀਂ ਕਿਸਮ) ਦਾ ਬੀਜ 500 ਰੁਪਏ ਪ੍ਰਤੀ 4 ਕਿੱਲੋ ਬੈਗ ਅਤੇ ਬਾਕੀ ਕਿਸਮਾਂ ਦੇ ਬੀਜ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ 1500 ਪ੍ਰਤੀ 24 ਕਿੱਲੋ ਬੈਗ ਦੇ ਹਿਸਾਬ ਨਾਲ ਉਪਲਬਧ ਹਨ। ਖਾਦ ਦੀ ਸੁਚੱਜੀ ਵਰਤੋਂ ਲਈ ਉਹਨਾਂ ਕਿਸਾਨਾਂ ਨੂੰ ਮਿੱਟੀ ਦੀ ਪਰਖ Soil Testing ਦੇ ਅਧਾਰ 'ਤੇ ਮੁੱਖ ਫ਼ਸਲਾਂ, ਸਬਜ਼ੀਆਂ ਅਤੇ ਫਲਾਂ ਵਿੱਚ ਖਾਦਾਂ ਦੀ ਵਰਤੋਂ ਕਰਨ ਲਈ ਕਿਹਾ। ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਬਣੀ ਮਿੱਟੀ ਅਤੇ ਪਾਣੀ ਪਰਖ ਲੈਬ ਬਾਰੇ ਦਸਦਿਆਂ ਕਿਹਾ ਕਿ ਸਾਉਣੀ ਦੀ ਫ਼ਸਲ ਦੀ ਬਿਜਾਈ ਤੋਂ ਪਹਿਲਾਂ ਮਿੱਟੀ ਪਰਖ ਜ਼ਰੂਰ ਕਰਵਾ ਲੈਣੀ ਚਾਹੀਦੀ ਹੈ।
ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਕਿ ਜੇਕਰ ਕਣਕ ਦੀ ਫ਼ਸਲ ਨੂੰ ਸਿਫਾਰਸ਼ DAP ਦੀ ਖਾਦ ਪਾਈ ਹੋਵੇ ਤਾਂ ਝੋਨੇ ਨੂੰ ਖ਼ਾਦ ਪਾਉਣ ਦੀ ਲੋੜ ਨਹੀਂ। ਬਾਗਬਾਨੀ ਵਿਭਾਗ ਤੋਂ ਆਏ ਬਾਗਬਾਨੀ ਵਿਕਾਸ ਅਫਸਰ ਡਾ. ਸਿਮਰਨ ਸਿੰਘ ਅਤੇ ਡਾ. ਪ੍ਰਦੀਪ ਸਿੰਘ ਨੇ ਬਾਗਬਾਨੀ ਮਹਿਕਮੇ ਦੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ। ਕੈਂਪ ਦੇ ਅੰਤ ਵਿਚ ਖੇਤੀਬਾੜੀ ਮਾਹਿਰਾਂ ਵੱਲੋਂ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਤਸੱਲੀਬਖਸ਼ ਢੰਗ ਨਾਲ ਦਿੱਤੇ ਗਏ।



Monday, May 4, 2026

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਨੂੰ ਝੋਨੇ ਵਿੱਚ ਫਾਸਫੋਰਸ ਖਾਦ ਨਾ ਵਰਤਣ ਦੀ ਅਪੀਲ

ਫ਼ਿਰੋਜ਼ਪੁਰ, 04 ਮਈ:

ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ (KVK), ਫ਼ਿਰੋਜ਼ਪੁਰ ਦੀ ਟੀਮ ਵੱਲੋਂ ਕੇ.ਵੀ.ਕੇ., ਫ਼ਿਰੋਜ਼ਪੁਰ Firozpur ਵਿਖੇ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਡਾ. ਗੁਰਮੇਲ ਸਿੰਘ ਸੰਧੂ (ਡਿਪਟੀ ਡਾਇਰੈਕਟਰ, ਕੇ.ਵੀ.ਕੇ., ਫ਼ਿਰੋਜ਼ਪੁਰ) ਨੇ ਕਿਸਾਨਾਂ ਨਾਲ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ (PAU) ਵੱਲੋਂ ਸਿਫ਼ਾਰਸ਼ ਕੀਤੀਆਂ ਝੋਨੇ ਅਤੇ ਬਾਸਮਤੀ ਦੀਆਂ ਉੱਨਤ ਕਿਸਮਾਂ ਅਤੇ ਉਨ੍ਹਾਂ ਦੇ ਝਾੜ ਸਬੰਧੀ ਜਾਣਕਾਰੀ ਸਾਂਝੀ ਕੀਤੀ। ਕਿਸਾਨਾਂ ਨੂੰ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਦੀ ਕਾਸ਼ਤ ਕਰਨ ਲਈ ਪ੍ਰੇਰਿਆ ਅਤੇ ਦੱਸਿਆ ਕਿ ਇਹਨਾਂ ਕਿਸਮਾਂ ਦੇ ਬੀਜ ਕਿਸਾਨ ਵੀਰ ਕ੍ਰਿਸ਼ੀ ਵਿਗਿਆਨ ਕੇਂਦਰ ਮੱਲਵਾਲ ਫ਼ਿਰੋਜ਼ਪੁਰ ਤੋਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਸਾਉਣੀ ਦੀ ਫ਼ਸਲ ਵਿੱਚ ਮਿੱਟੀ ਪਰਖ Soil Testing ਦੇ ਅਧਾਰ 'ਤੇ ਖਾਦ ਪਾਉਣ ਦੀ ਸਲਾਹ ਦਿੱਤੀ ਅਤੇ ਦੱਸਿਆ ਕਿ ਕੇ.ਵੀ.ਕੇ. ਵਿਖੇ ਬਣੀ ਮਿੱਟੀ ਅਤੇ ਪਾਣੀ ਪਰਖ ਲੈਬ ਵਿੱਚ ਕਿਸਾਨ ਆਪਣੀ ਮਿੱਟੀ ਅਤੇ ਪਾਣੀ ਟੈਸਟ ਕਰਵਾ ਸਕਦੇ ਹਨ। ਜੇਕਰ ਕਣਕ ਨੂੰ ਸਿਫ਼ਾਰਸ਼ ਕੀਤੀ ਫਾਸਫੋਰਸ Phosphors Fertilizer ਦੀ ਖਾਦ ਪਾਈ ਹੋਵੇ ਤਾਂ ਝੋਨੇ ਨੂੰ ਫਾਸਫੋਰਸ ਖਾਦ ਪਾਉਣ ਦੀ ਲੋੜ ਨਹੀਂ। ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਨੂੰ ਵੱਧ ਤੋਂ ਵੱਧ ਰੂੜੀ ਦੀ ਖਾਦ, ਹਰੀ ਖਾਦ ਵਾਲੀਆਂ ਫ਼ਸਲਾਂ ਦੀ ਕਾਸ਼ਤ ਅਤੇ ਜੈਵਿਕ ਖਾਦਾਂ ਅਪਣਾਉਣ ਦੀ ਅਪੀਲ ਕੀਤੀ।

ਕੈਂਪ ਦੌਰਾਨ ਡਾ. ਭੱਲਣ ਸਿੰਘ ਸੇਖੋਂ, ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ) ਨੇ ਕਿਸਾਨਾਂ ਨੂੰ ਸਬਜ਼ੀਆਂ ਵਿੱਚ ਸੰਤੁਲਿਤ ਖਾਦ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਡਾ. ਸਿਮਰਨਜੀਤ ਕੌਰ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਕਿਸਾਨਾਂ ਨੂੰ ਝੋਨੇ ਦੇ ਮਧਰੇਪਣ ਦੇ ਰੋਗ ਬਾਰੇ ਦੱਸਦਿਆਂ ਕਿਹਾ ਕਿ ਇਹ ਵਿਸ਼ਾਣੂ ਰੋਗ ਹੈ, ਜੋ ਝੋਨੇ ਦੀਆਂ ਮੌਜੂਦਾ ਸਾਰੀਆਂ ਕਿਸਮਾਂ ਉੱਤੇ ਹਮਲਾ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਉੱਪਰ ਇਸ ਰੋਗ ਨੂੰ ਚਿੱਟੀ ਪਿੱਠ ਵਾਲਾ ਟਿੱਡਾ ਫੈਲਾਉਂਦਾ ਹੈ ਅਤੇ ਇਸ ਲਈ ਖੇਤ ਵਿੱਚ ਚਿੱਟੀ ਪਿੱਠ ਵਾਲੇ ਟਿੱਡੇ ਦਾ ਲਗਾਤਾਰ ਸਰਵੇਖਣ ਕਰਨਾ ਬਹੁਤ ਜ਼ਰੂਰੀ ਹੈ। ਵੱਟਾਂ ਬੰਨ੍ਹਿਆਂ ਅਤੇ ਪਾਣੀ ਵਾਲੇ ਖਾਲਾਂ ਨੂੰ ਨਦੀਨ ਮੁਕਤ ਰੱਖਣਾ ਚਾਹੀਦਾ ਹੈ। ਜਿਸ ਖੇਤ ਵਿੱਚ ਪਿਛਲੇ ਸਾਲ ਇਹ ਬਿਮਾਰੀ ਨਜ਼ਰ ਆਈ ਹੋਵੇ, ਉੱਥੇ ਖਾਸ ਧਿਆਨ ਰੱਖਿਣਾ ਜ਼ਰੂਰੀ ਹੈ। ਟਿੱਡੇ ਦੀ ਆਮਦ ਨਜ਼ਰ ਆਉਣ 'ਤੇ ਪੀ.ਏ.ਯੂ., ਲੁਧਿਆਣਾ ਵੱਲੋਂ ਸਿਫ਼ਾਰਸ਼ ਕਿਸੇ ਇੱਕ ਕੀਟਨਾਸ਼ਕ ਦਾ ਪਨੀਰੀ ਵਿੱਚ ਛਿੜਕਾਅ ਕਰਨਾ ਚਾਹੀਦਾ ਹੈ।
ਡਾ. ਦਿਵਿਆ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਖਾਦਾਂ ਅਤੇ ਕੀਟਨਾਸ਼ਕਾਂ ਦੀ ਅਸੰਤੁਲਿਤ ਵਰਤੋਂ ਦੇ ਮਨੁੱਖੀ ਸਿਹਤ ਅਤੇ ਵਾਤਾਵਰਣ ’ਤੇ ਨੁਕਸਾਨਦਾਇਕ ਪ੍ਰਭਾਵਾਂ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਵੀ ਕਿਸਾਨਾਂ ਨੂੰ ਸੰਤੁਲਿਤ ਅਤੇ ਸਿਫਾਰਸ਼ੀ ਮਾਤਰਾ ਵਿੱਚ ਹੀ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਕਰਨ, ਅਤੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।

Friday, May 1, 2026

ਸੰਤੁਲਿਤ ਖਾਦ ਵਰਤੋਂ ਸਬੰਧੀ ਟਰੇਨਿੰਗ ਕੈਂਪ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ 1 ਮਈ

ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਨੂੰ ਪ੍ਰੋਤਸਾਹਿਤ ਕਰਨ ਲਈ ਚੱਲ ਰਹੀ ਮੁਹਿੰਮ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ KVK ਵੱਲੋਂ ਪਿੰਡ ਤਰਖਾਣਵਾਲਾ ਵਿਖੇ ਇੱਕ ਜਾਗਰੂਕਤਾ ਅਤੇ ਸਿਖਲਾਈ ਕੈਂਪ Farmer Camp ਦਾ ਆਯੋਜਨ ਕੀਤਾ ਗਿਆ। ਇਸ ਟ੍ਰੇਨਿੰਗ ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਸੁਧਾਰਣ Soil Health, ਖਾਦਾਂ ਦੀ ਸੰਤੁਲਿਤ Balance Use of Fertilizers ਵਰਤੋਂ ਅਤੇ ਸਰਵਪੱਖੀ ਖੁਰਾਕੀ ਤੱਤ ਪ੍ਰਬੰਧਨ ਬਾਰੇ ਜਾਣਕਾਰੀ ਦੇਣਾ ਸੀ।

ਇਸ ਮੌਕੇ ‘ਤੇ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਖਾਦਾਂ ਦੀ ਅਸੰਤੁਲਿਤ ਵਰਤੋਂ ਨਾਲ ਹੋਣ ਵਾਲੇ ਨੁਕਸਾਨਾਂ ਅਤੇ ਇਸ ਦੇ ਵਾਤਾਵਰਣ ਤੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਮਿੱਟੀ ਪਰਖ ਅਧਾਰਿਤ ਖਾਦ ਵਰਤੋਂ ਬਹੁਤ ਜ਼ਰੂਰੀ ਹੈ ਅਤੇ ਕਿਸਾਨਾਂ ਨੂੰ ਸਿਫ਼ਾਰਸ਼ਾਂ ਅਨੁਸਾਰ ਹੀ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ।
ਇਸ ਦੌਰਾਨ ਡਾ. ਸੁਖਜਿੰਦਰ ਸਿੰਘ, ਸਹਾਇਕ ਪ੍ਰੋਫ਼ੈਸਰ ਨੇ ਸਰਵਪੱਖੀ ਖੁਰਾਕੀ ਤੱਤ ਪ੍ਰਬੰਧਨ, ਜੈਵਿਕ ਸਰੋਤਾਂ ਦੀ ਵਰਤੋਂ, ਹਰੀ ਖਾਦ ਅਤੇ ਫਸਲੀ ਅਵਸ਼ੇਸ਼ ਪ੍ਰਬੰਧਨ Crop Residue Management ਦੀ ਅਹਿਮੀਅਤ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਹਨਾਂ ਦੱਸਿਆ ਕਿ ਖਾਦਾਂ ਦੀ ਲੋੜ ਮੁਤਾਬਿਕ ਵਰਤੋਂ ਨਾਲ ਖਰਚ ਘਟਾਇਆ ਜਾ ਸਕਦਾ ਹੈ ਅਤੇ ਫਸਲਾਂ ਦੀ ਉਤਪਾਦਕਤਾ ਵਿੱਚ ਵਾਧਾ ਕੀਤਾ ਜਾ ਸਕਦਾ ਹੈ।
ਕੈਂਪ ਦੌਰਾਨ ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫ਼ੈਸਰ ਕਿਸਾਨਾਂ ਨੂੰ ਖਾਦਾਂ ਦੀ ਕਮੀ ਦੇ ਸਮੇਂ ਵਿਕਲਪਿਕ ਖਾਦਾਂ ਦੀ ਵਰਤੋਂ, ਪੱਤਾ ਰੰਗ ਚਾਰਟ ਰਾਹੀਂ ਨਾਈਟ੍ਰੋਜਨ ਪ੍ਰਬੰਧਨ ਅਤੇ ਸੂਖਮ ਪੋਸ਼ਕ ਤੱਤਾਂ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਕਿਸਾਨਾਂ ਨੇ ਵੀ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਆਪਣੀਆਂ ਮੁਸ਼ਕਿਲਾਂ ਸੰਬੰਧੀ ਸਵਾਲ ਪੁੱਛੇ ਅਤੇ ਮੌਕੇ ‘ਤੇ ਹੀ ਵਿਗਿਆਨੀਆਂ ਵੱਲੋਂ ਉਨ੍ਹਾਂ ਦੇ ਸੰਤੁਸ਼ਟੀਭਰਪੂਰ ਉੱਤਰ ਦਿੱਤੇ ਗਏ।
ਅੰਤ ਵਿੱਚ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਸੰਤੁਲਿਤ ਖਾਦ ਵਰਤੋਂ ਦੇ ਸਿਧਾਂਤਾਂ ਨੂੰ ਆਪਣੇ ਖੇਤਾਂ ਵਿੱਚ ਅਪਣਾਉਣ ਤਾਂ ਜੋ ਮਿੱਟੀ ਦੀ ਸਿਹਤ ਸੁਧਾਰੀ ਜਾ ਸਕੇ, ਖੇਤੀ ਦੀ ਲਾਗਤ ਘਟਾਈ ਜਾ ਸਕੇ ਅਤੇ ਟਿਕਾਊ ਖੇਤੀ ਵੱਲ ਕਦਮ ਵਧਾਇਆ ਜਾ ਸਕੇ।

Friday, April 3, 2026

ਸਾਉਣੀ ਦੇ ਸੀਜ਼ਨ ਲਈ ਖਾਦਾਂ ਦੇ ਅਗਾਂਹੂ ਪ੍ਰਬੰਧਾਂ ਸਬੰਧੀ ਖਾਦ ਕੰਪਨੀਆਂ ਅਤੇ ਖਾਦ ਹੋਲਸੇਲਰਾਂ ਨਾਲ ਅਹਿਮ ਮੀਟਿੰਗ ਆਯੋਜਿਤ

ਸ੍ਰੀ ਮੁਕਤਸਰ ਸਾਹਿਬ, 3 ਅਪ੍ਰੈਲ
Gurmeet Singh Khuddian ਮਾਨਯੋਗ Agriculture Minister Punjab ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਉਣੀ ਸੀਜ਼ਨ Kharif Season ਦੌਰਾਨ ਕਿਸਾਨਾਂ ਨੂੰ DAP, Urea ਅਤੇ ਹੋਰ ਖਾਦਾਂ ਦੀ ਉਪਲੱਬਧਤਾ ਅਤੇ ਅਗਾਂਹੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਸਬੰਧੀ ਖਾਦ ਕੰਪਨੀਆਂ ਅਤੇ ਖਾਦ ਹੋਲਸੇਲਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫਸਰ Jagsir Singh ਵੱਲੋਂ ਸਾਉਣੀ ਸੀਜ਼ਨ ਲਈ ਜਿਲੇ ਅੰਦਰ ਸਮੇਂ ਸਿਰ ਖਾਦ ਦੀ ਉਪਲੱਬਧਤਾ ਯਕੀਨੀ ਕਰਵਾਉਣ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖਾਦ ਸਬੰਧੀ ਕਿਸੇ ਕਿਸਮ ਦੀ ਮੁ਼ਸਕਿਲ ਪੇਸ਼ ਨਹੀ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਕੋਈ ਵੀ ਖੇਤੀ ਇਨਪੁਟਸ ਬਿਨ੍ਹਾਂ ਬਿੱਲ Agriculture Input Bill ਤੋ ਨਾਂ ਲਏ ਜਾਣ ਅਤੇ ਖੇਤੀਆਂ ਵਸਤੂਆਂ ਖਰੀਦ ਕਰਦੇ ਸਮੇਂ ਪੱਕਾ ਬਿੱਲ ਜਰੂਰ ਲਿਆ ਜਾਵੇ। ਮੁੱਖ ਖੇਤੀਬਾੜੀ ਅਫਸਰ ਵੱਲੋਂ ਕਿਹਾ ਗਿਆ ਕਿ ਕਿਸੇ ਵੀ ਪ੍ਰਾਈਵੇਟ ਖਾਦ ਵਿਕਰੇਤਾ/ਹੋਲਸੇਲਰਾਂ ਵੱਲੋਂ ਖਾਦ ਨਾਲ ਕਿਸੇ ਪ੍ਰਕਾਰ ਦੀ ਅਣਚਾਹੀ ਵਸਤੂ Tagging ਨਹੀਂ ਦਿੱਤੀ ਜਾਵੇਗੀ ਅਤੇ ਨਾ ਹੀ ਕੋਈ ਟੈਗਿੰਗ ਬਰਦਾਸ਼ਤ ਕੀਤੀ ਜਾਵੇਗੀ। ਹਰੇਕ ਖਾਦ ਵਿਕਰੇਤਾ ਦੇ ਪ੍ਰਿਮਸਿਸ ਤੇ ਸਟਾਕ ਬੋਰਡ Stock Board at Each Fartilizer Dealer ਲੱਗਿਆ ਹੋਣਾ ਜਰੂਰੀ ਹੈ। ਜੇਕਰ ਕੋਈ ਵੀ ਖਾਦ ਵਿਕਰੇਤਾਂ ਕਿਸੇ ਤਰ੍ਹਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਉਪਰ Fertilizer Control Order 1985 ਤਹਿਤ ਕਰਵਾਈ ਕੀਤੀ ਜਾਵੇਗੀ।
ਉਨ੍ਹਾਂ ਵੱਲੋਂ ਖਾਦ ਦੀ ਵੰਡ ਯਕੀਨੀ ਬਣਾਉਣ ਲਈ ਅਤੇ ਖਾਦ ਨਾਲ ਟੈਗਿੰਗ ਨੂੰ ਰੋਕਣ ਲਈ ਬਲਾਕ ਖੇਤੀਬਾੜੀ ਅਫਸਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਕੋਈ ਖੇਤੀ ਸਬੰਧੀ ਕਿਸੇ ਕਿਸਮ ਦੀ ਮੁ਼ਸਕਿਲ ਪੇਸ਼ ਆਉਦੀ ਹੈ ਤਾਂ ਉਹ ਸਬੰਧਤ ਬਲਾਕ ਖੇਤੀਬਾੜੀ ਅਫਸਰ/ਖੇਤੀਬਾੜੀ ਵਿਕਾਸ ਅਫਸਰ ਨਾਲ ਸੰਪਰਕ ਕਰ ਸਕਦੇ ਹਨ। ਇਸ ਮੀਟਿੰਗ ਵਿੱਚ ਖਾਦ ਕੰਪਨੀਆਂ ਦੇ ਨੁਮਾਇੰਦਿਆਂ/ਖਾਦ ਹੋਲਸੇਲਰਾਂ/ਡੀਲਰਾਂ ਤੋਂ ਇਲਾਵਾਂ ਖੇਤੀਬਾੜੀ ਵਿਕਾਸ ਅਫਸਰ (ਇਨਫੋਰਸਮੈਂਟ) ਜ਼ਸ਼ਨਪ੍ਰੀਤ ਸਿੰਘ ਬਰਾੜ ਵੀ ਹਾਜ਼ਰ ਸਨ।

Wednesday, April 1, 2026

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਡੀਲਰਾਂ ਨਾਲ ਮੀਟਿੰਗ ਆਯੋਜਿਤ

ਕਿਸਾਨਾਂ ਨੂੰ ਸਮੇਂ-ਸਿਰ ਮਿਆਰੀ ਬੀਜ,ਖਾਦਾਂ ਤੇ ਦਵਾਈਆਂ ਮੁਹਈਆ ਕਰਵਾਉਣ ਦੀ ਨਿਰਦੇਸ਼

ਬਠਿੰਡਾ, 1 ਅਪ੍ਰੈਲ : ਮੁੱਖ ਖੇਤਬਾੜੀ ਅਫ਼ਸਰ, ਬਠਿੰਡਾ Dr Harbansh Singh Sidhu ਦੀ ਅਗਵਾਈ, ਡਾ. ਦਵਿੰਦਰ ਸਿੰਘ ਸੰਧੂ, ਏ.ਪੀ.ਪੀ.ਓ., ਬਠਿੰਡਾ ਅਤੇ ਡਾ. ਹਰਜਸ ਪਾਲ ਸ਼ਰਮਾ, ਬਲਾਕ ਖੇਤੀਬਾੜੀ ਅਫ਼ਸਰ, ਨਥਾਨਾ ਦੀ ਰਹਿਨੁਮਾਈ ਹੇਠ ਭੁੱਚੋ ਮੰਡੀ ਵਿਖੇ ਇਨਪੁਟ ਡੀਲਰਾਂ Agriculture Input Dealers ਦੀ ਇੱਕ ਮੀਟਿੰਗ ਆਯੋਜਿਤ ਗਈ।

ਮੀਟਿੰਗ ਦੌਰਾਨ ਮੌਜੂਦ ਅਧਿਕਾਰੀਆ ਵੱਲੋਂ ਕਿਸਾਨਾਂ ਨੂੰ ਸਮੇਂ-ਸਿਰ ਮਿਆਰੀ ਬੀਜ, ਖਾਦ ਅਤੇ ਦਵਾਈਆਂ ਮੁਹਈਆ Availability of Seeds, Pesticides and Fertilizers to Farmer ਕਰਵਾਉਣ ਲਈ ਜ਼ਰੂਰੀ ਦਿਸ਼ਾ- ਨਿਰਦੇਸ਼ ਦਿੱਤੇ ਅਤੇ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਆਪਣਾ ਕੰਮਕਾਜ਼ ਸਹੀ ਢੰਗ ਨਾਲ ਚਲਾਉਣ ਲਈ ਆਪਣੇ ਤਜਰਬੇ ਸਾਂਝੇ ਕੀਤੇ ਗਏ।

ਇਸ ਦੌਰਾਨ ਸਾਰੇ ਹੀ ਇਨਪੁਟ ਡੀਲਰਾਂ ਵੱਲੋਂ ਕਿਸਾਨਾਂ ਨੂੰ ਸਹੀ ਅਤੇ ਮਿਆਰੀ ਇਨਪੁਟ ਦੇਣ ਦਾ ਵਿਸ਼ਵਾਸ਼ ਦਵਾਇਆ ਗਿਆ।

ਮੀਟਿੰਗ ਵਿੱਚ ਬਲਾਕ ਨਥਾਨਾ ਦੇ ਖੇਤੀਬਾੜੀ ਵਿਕਾਸ ਅਫਸਰ, ਡਾ. ਗੁਰਪ੍ਰੀਤ ਸਿੰਘ ਅਤੇ ਡਾ. ਜਗਦੀਪ ਸਿੰਘ ਬਰਾੜ ਤੋਂ ਇਲਾਵਾ ਸ੍ਰੀ ਪਰਸ਼ੋਤਮ ਲਾਲ ਏਐਸਆਈ ਅਤੇ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

Monday, March 30, 2026

ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਖਾਦ ਅਤੇ ਬੀਜ ਡੀਲਰਾਂ ਨੂੰ ਸਖ਼ਤ ਹਦਾਇਤਾਂ

ਕਿਹਾ, ਖਾਦਾਂ ਜਾਂ ਬੀਜਾਂ ਨਾਲ ਗੈਰ-ਜ਼ਰੂਰੀ ਵਸਤੂਆਂ ਦੀ ਟੈਗਿੰਗ ਨਾ ਕੀਤੀ ਜਾਵੇ

ਬਰਨਾਲਾ, 30 ਮਾਰਚ

 ਮੁੱਖ ਖੇਤੀਬਾੜੀ ਅਫ਼ਸਰ Dr Sukhpal Singh ਵੱਲੋਂ ਅੱਜ Barnala ਜ਼ਿਲ੍ਹੇ ਦੇ ਸਮੂਹ ਖਾਦ, ਬੀਜ ਤੇ ਕੀਟਨਾਸ਼ਕ ਡੀਲਰਾਂ Pesticide and Fertilizer Dealers ਨਾਲ ਕੁਆਲਿਟੀ ਕੰਟਰੋਲ Quality Control of Pesticides and Fertilizers ਦੇ ਸਬੰਧ ਵਿੱਚ ਇੱਕ ਅਹਿਮ ਮੀਟਿੰਗ ਕੀਤੀ ਗਈ।
     ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਖਪਾਲ ਸਿੰਘ ਵੱਲੋਂ ਡੀਲਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ। ਮੁੱਖ ਖੇਤੀਬਾੜੀ ਅਫ਼ਸਰ ਨੇ ਸਪੱਸ਼ਟ ਕੀਤਾ ਕਿ ਕਿਸਾਨਾਂ ਨੂੰ ਸਿਰਫ਼ ਸਰਕਾਰ ਵੱਲੋਂ ਪ੍ਰਮਾਣਿਤ ਅਤੇ ਮਿਆਰੀ ਕੰਪਨੀਆਂ ਦੇ ਬੀਜ Government Approved Seeds, ਖਾਦਾਂ ਅਤੇ ਦਵਾਈਆਂ ਹੀ ਮੁਹੱਈਆ ਕਰਵਾਈਆਂ ਜਾਣ। ਘਟੀਆ ਜਾਂ ਨਕਲੀ ਸਮੱਗਰੀ ਵੇਚਣ ਵਾਲਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾਵੇਗੀ।
 ਡਾ. ਸੁਖਪਾਲ ਸਿੰਘ ਨੇ ਹਦਾਇਤ ਕੀਤੀ ਕਿ ਹਰੇਕ ਡੀਲਰ ਵੱਲੋਂ ਕਿਸਾਨ ਨੂੰ ਖਰੀਦੀ ਗਈ ਵਸਤੂ ਦਾ ਪੱਕਾ ਬਿੱਲ Bill of Pesticide and Seeds ਦੇਣਾ ਲਾਜ਼ਮੀ ਹੈ। ਬਿਨਾਂ ਬਿੱਲ ਤੋਂ ਵਿਕਰੀ ਕਰਨ ਵਾਲੇ ਡੀਲਰਾਂ ਦੇ ਲਾਇਸੰਸ ਰੱਦ ਕਰਨ ਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਖਾਦਾਂ ਜਾਂ ਬੀਜਾਂ ਦੇ ਨਾਲ ਕਿਸੇ ਵੀ ਤਰ੍ਹਾਂ ਦੀਆਂ ਗੈਰ-ਜ਼ਰੂਰੀ ਵਸਤੂਆਂ ਜਾਂ ਦਵਾਈਆਂ ਦੀ ਜ਼ਬਰਦਸਤੀ ਟੈਗਿੰਗ Avoide Tagging ਨਾ ਕੀਤੀ ਜਾਵੇ। ਕਿਸਾਨਾਂ ਨੂੰ ਉਨ੍ਹਾਂ ਦੀ ਮਰਜ਼ੀ ਅਨੁਸਾਰ ਹੀ ਸਮੱਗਰੀ ਦਿੱਤੀ ਜਾਵੇ ਅਤੇ ਹਰੇਕ ਦੁਕਾਨ ਦੇ ਬਾਹਰ ਸਟਾਕ ਦੀ ਸਥਿਤੀ ਅਤੇ ਰੇਟ ਲਿਸਟ ਦਾ ਬੋਰਡ ਲੱਗਿਆ ਹੋਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਚੈਕਿੰਗ ਕੀਤੀ ਜਾਵੇਗੀ ਅਤੇ ਸ਼ੱਕ ਪੈਣ 'ਤੇ ਤੁਰੰਤ ਸੈਂਪਲ ਭਰੇ ਜਾਣਗੇ। ਜੇਕਰ ਕਿਸੇ ਦਾ ਸੈਂਪਲ ਫੇਲ੍ਹ ਹੁੰਦਾ ਹੈ, ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
 ਡਾ. ਸੁਖਪਾਲ ਸਿੰਘ ਨੇ ਡੀਲਰਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਕੰਮ ਕਰਨ ਅਤੇ ਖੇਤੀਬਾੜੀ ਵਿਭਾਗ ਦੇ ਨਿਯਮਾਂ ਦੀ ਪੂਰੀ ਇਮਾਨਦਾਰੀ ਨਾਲ ਪਾਲਣਾ ਕਰਨ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ  ਸਤਨਾਮ ਸਿੰਘ ਵੀ ਹਾਜ਼ਰ ਸਨ।

Friday, March 27, 2026

ਖਾਦਾਂ ਦੀ ਕਾਲਾਬਜਾਰੀ ਰੋਕਣ ਲਈ 6800 ਖਾਦ ਵਿਕ੍ਰੇਤਾਵਾਂ ਦੇ ਲਾਇਸੈਂਸ ਰੱਦ

 ਨਵੀਂ ਦਿੱਲੀ, 27 ਮਾਰਚ

ਭਾਰਤ ਸਰਕਾਰ ਨੇ ਖਾਦਾਂ Fertilizer ਦੀ ਜਮਾਖੋਰੀ ਅਤੇ ਕਾਲਾਬਾਜ਼ਾਰੀ Black Marketing of Fertilizer  ਖ਼ਿਲਾਫ਼ ਕਾਰਵਾਈ ਤੇਜ਼ ਕਰ ਦਿੱਤੀ ਹੈ ਤਾਂ ਜੋ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਜਾ ਸਕੇ। ਰਸਾਇਨ ਅਤੇ ਖਾਦ ਰਾਜ ਮੰਤਰੀ ਅਨੁਪ੍ਰਿਆ ਪਟੇਲ ਨੇ ਲੋਕ ਸਭਾ Lok Sabha ਵਿੱਚ ਦੱਸਿਆ ਕਿ ਅਪ੍ਰੈਲ 2025 ਤੋਂ ਲੈ ਕੇ ਹੁਣ ਤੱਕ 4.66 ਲੱਖ ਤੋਂ ਵੱਧ ਛਾਪੇ ਮਾਰੇ ਗਏ ਹਨ, 16,000 ਤੋਂ ਵੱਧ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਲਗਭਗ 6,800 ਲਾਇਸੈਂਸ ਰੱਦ ਜਾਂ ਸਸਪੈਂਡ ਕੀਤੇ ਗਏ ਹਨ। ਇਸ ਦੇ ਨਾਲ ਹੀ 821 ਮਾਮਲੇ ਦਰਜ ਕੀਤੇ ਗਏ ਹਨ।

ਸਰਕਾਰ ਵੱਲੋਂ ਇਹ ਕਾਰਵਾਈਆਂ ਜਰੂਰੀ ਵਸਤੂ ਐਕਟ, 1955 ਅਤੇ ਖਾਦ ਨਿਯੰਤਰਣ ਆਦੇਸ਼, 1985 ਦੇ ਤਹਿਤ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਰਾਜ ਸਰਕਾਰਾਂ ਨੂੰ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦਾ ਅਧਿਕਾਰ ਮਿਲਦਾ ਹੈ।

ਰਬੀ ਮੌਸਮ 2025-26 ਦੌਰਾਨ Urea, DAP, MoP ਅਤੇ NPKS ਖਾਦਾਂ ਦੀ ਸਪਲਾਈ ਦੇਸ਼ ਵਿੱਚ ਪ੍ਰਚੁਰ ਮਾਤਰਾ ਵਿੱਚ ਬਣੀ ਰਹੀ ਹੈ।

ਕਿਸਾਨਾਂ ਨੂੰ ਸਸਤੀ ਖਾਦ ਮੁਹੱਈਆ ਕਰਨ ਲਈ 45 ਕਿਲੋ ਯੂਰੀਆ ਦੇ ਬੈਗ ਦੀ ਕੀਮਤ 242 ਰੁਪਏ ਨਿਰਧਾਰਿਤ ਕੀਤੀ ਗਈ ਹੈ ਅਤੇ ਸਰਕਾਰ ਵੱਲੋਂ ਸਬਸਿਡੀ ਦਿੱਤੀ ਜਾਂਦੀ ਹੈ।

ਇਸ ਤੋਂ ਇਲਾਵਾ, ਫਾਸਫੇਟ ਅਤੇ ਪੋਟਾਸ਼ ਖਾਦਾਂ ਲਈ ਨਿਊਟ੍ਰਿਏਂਟ ਬੇਸਡ ਸਬਸਿਡੀ (NBS) ਯੋਜਨਾ ਜਾਰੀ ਰੱਖੀ ਗਈ ਹੈ, ਜਿਸ ਨਾਲ ਅੰਤਰਰਾਸ਼ਟਰੀ ਕੀਮਤਾਂ ਦੇ ਉਤਾਰ-ਚੜ੍ਹਾਅ ਦੇ ਬਾਵਜੂਦ ਕਿਸਾਨਾਂ ਨੂੰ ਖਾਦਾਂ ਕਿਫ਼ਾਇਤੀ ਦਰਾਂ ’ਤੇ ਮਿਲ ਸਕਣ। ਸਰਕਾਰ ਨੇ ਡੀਏਪੀ ਅਤੇ ਟੀਐਸਪੀ ਉੱਤੇ ਵਾਧੂ ਸਬਸਿਡੀ ਦੇ ਪ੍ਰਬੰਧ ਵੀ ਕੀਤੇ ਹਨ।

ਇਹ ਕਦਮ ਸਰਕਾਰ ਦੇ ਕਿਸਾਨਾਂ ਨੂੰ ਨਿਆਇਕ ਕੀਮਤਾਂ ’ਤੇ ਖਾਦ ਉਪਲਬਧ ਕਰਵਾਉਣ ਅਤੇ ਗੈਰਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਦੇ ਦ੍ਰਿੜ ਨਿਸ਼ਚੇ ਨੂੰ ਦਰਸਾਉਂਦੇ ਹਨ।