Showing posts with label Food Processing Unit. Show all posts
Showing posts with label Food Processing Unit. Show all posts

Saturday, April 4, 2026

“ਖੇਤਾਂ ਤੋਂ ਪਲੇਟ ਤੱਕ” - ਪੰਜਾਬ ਦੀ ਖੇਤੀਬਾੜੀ ਨੂੰ ਮਜ਼ਬੂਤ ​​ਕਰਨ ਲਈ ਇੱਕ ਨਿਵੇਕਲੀ ਪਹਿਲਕਦਮੀ

ਇਹ ਪਹਿਲਕਦਮੀ ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਆਰਈ ਜਨਰੇਟਿੰਗ ਪੰਜਾਬ ਦੇ ਸਹਿਯੋਗ ਨਾਲ ਸ਼ੁਰੂ ਕੀਤੀ

ਚੰਡੀਗੜ੍ਹ, ਅਪ੍ਰੈਲ 4:

ਟਿਕਾਊ ਖੇਤੀਬਾੜੀ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੰਜਾਬ ਰਾਜ ਖੁਰਾਕ ਕਮਿਸ਼ਨ Punjab State Food Comission ਨੇ ਆਰ ਈ: ਜੈਨਰੇਟਿੰਗ ਪੰਜਾਬ ਦੇ ਸਹਿਯੋਗ ਨਾਲ “ਮਿੱਟੀ ਤੋਂ ਥਾਲੀ” Farm to Plate ਪਹਿਲਕਦਮੀ ਦੀ ਸ਼ੁਰੂਆਤ ਕੀਤੀ, ਜਿਸਦਾ ਉਦੇਸ਼ ਰਾਜ ਭਰ ਵਿੱਚ ਮਿੱਟੀ ਦੀ ਸਿਹਤ ਨੂੰ ਬਹਾਲ ਕਰਨਾ ਅਤੇ ਖੇਤੀ ਪ੍ਰਣਾਲੀ ਨੂੰ ਮਜ਼ਬੂਤ ਬਣਾਉਣਾ ਹੈ।

ਇਸ ਸਮਾਗਮ ਦੀ ਪ੍ਰਧਾਨਗੀ ਕਰਦੇ ਹੋਏ ਚੇਅਰਮੈਨ Bal Mukand Sharma ਨੇ ਮਿੱਟੀ ਦੀ ਘੱਟਦੀ ਉਪਜਾਊ ਸ਼ਕਤੀ Soil Fertility, ਭੂਮੀਗਤ ਪਾਣੀ ਦੀ ਕਮੀ Ground Water ਅਤੇ ਵਾਤਾਵਰਣੀ ਚੁਣੌਤੀਆਂ ਨਾਲ ਨਜਿੱਠਣ ਲਈ ਸਾਂਝੀ ਪਹੁੰਚ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸੈਮੀਨਾਰ ਦਾ ਅਰੰਭ ਕਰਦਿਆਂ  ਮਿਸ  ਸੁਮਿਤ ਸੰਧੂ (ਦਿੱਲੀ), ਸੰਸਥਾਪਕ ਸਟੀਵਰਡ, ਆਰ ਈ: ਜੈਨਰੇਟਿੰਗ ਪੰਜਾਬ ਨੂੰ ਏਜੰਡਾ ਪੇਸ਼ ਕਰਨ ਲਈ ਸੱਦਾ ਦਿੱਤਾ।

ਸੈਮੀਨਾਰ ਵਿੱਚ ਪੰਜਾਬ, USA and UK  ਤੋਂ ਆਏ ਲਗਭਗ ਡੇਢ ਦਰਜਨ ਮਾਹਿਰਾਂ ਅਤੇ ਚੁਣਵੇਂ ਕਿਸਾਨਾਂ ਨੇ ਭਾਗ ਲਿਆ ਅਤੇ ਆਪਣੇ ਵਿਚਾਰ ਸਾਂਝੇ ਕੀਤੇ। ਚਰਚਾ ਦੌਰਾਨ Organic Farming, ਬਦਲਵਾਂ ਫਸਲੀ ਚੱਕਰ, ਗੰਡੋਇਆ ਅਧਾਰਿਤ ਖਾਦ, ਮਿੱਟੀ ਵਿੱਚ ਜੈਵਿਕ ਕਾਰਬਨ Carbonic Matter in Soil, ਪਾਣੀ ਦੀ ਸਮਝਦਾਰ ਵਰਤੋਂ, ਫੂਡ ਪ੍ਰੋਸੈਸਿੰਗ ਅਤੇ ਐਕਸਪੋਰਟ Food Processing and Export ਵਰਗੇ ਅਹਿਮ ਮਸਲਿਆਂ ‘ਤੇ ਵਿਸਥਾਰ ਨਾਲ ਵਿਚਾਰ ਹੋਇਆ। ਸਾਰੇ ਵਿਚਾਰਾਂ ਦਾ ਕੇਂਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ “ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ” ਨਾਲ ਜੁੜਿਆ ਰਿਹਾ।

ਸੈਮੀਨਾਰ ਦੇ ਭਾਗੀਦਾਰਾਂ ਵਿੱਚ ਸੁਮਿਤ ਸੰਧੂ (ਦਿੱਲੀ), ਮੁਕਤੀ ਕੁਮਾਰ (ਜੰਮਪਲ, ਇੰਗਲੈਂਡ), ਜੋਤੀ ਸਰੂਪ (ਉਨਤੀ ਕਾਰਪੋਰੇਟਿਵ), ਰਜਨੀਸ਼ ਸ਼ਰਮਾ (ਗੰਡੋਇਆ ਦੀ ਖਾਦ ਬਣਾਉਣ ਵਿੱਚ ਮਾਹਿਰ), ਜਤਿੰਦਰ ਕੌਰ ਅਰੋੜਾ (ਸਾਬਕਾ ਕਾਰਜਕਾਰੀ ਨਿਰਦੇਸ਼ਕ, ਵਿਗਿਆਨ ਅਤੇ ਤਕਨਾਲੋਜੀ ਕੌਂਸਲ), ਰਿਪਨਦੀਪ ਸਿੰਘ (ਸਹਾਇਕ ਡਾਇਰੈਕਟਰ, ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ), ਤਰੂਨ ਸੇਨ (ਮੈਨੇਜਰ, ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਲਿਮਿਟੇਡ), ਐਨ. ਐਸ. ਬਰਾੜ (ਚੇਅਰਮੈਨ, ਪੈਗਰੋ ਫ੍ਰੋਜ਼ਨ ਫੂਡਜ਼ ਪ੍ਰਾਈਵੇਟ ਲਿਮਿਟੇਡ), ਕੇ. ਬੀ. ਸਿੰਘ (ਡਾਇਰੈਕਟਰ, ਪਾਮੇਟੀ, ਪੀ.ਏ.ਯੂ.), ਜਸਪ੍ਰੀਤ ਸਿੰਘ (ਹਲਦੀ ਉਤਪਾਦਕ ਕਿਸਾਨ), ਚਮਕੌਰ ਸਿੰਘ (ਮੋਗਾ), ਗੁਰਮੁਖ ਸਿੰਘ (ਬਟਾਲਾ), ਧਾਲੀਵਾਲ ਸਾਹਿਬ (ਯੂਐਸਏ), ਸਰਬਜੀਤ ਬਾਜਵਾ (ਅੰਮ੍ਰਿਤਸਰ), ਮਾਹਿਰ ਸੱਤ ਸਿੰਘ ਜੀ ਅਤੇ ਹੋਰ ਕਈ ਅਗਾਂਹਵਧੂ ਕਿਸਾਨ ਅਤੇ ਵਿਦਵਾਨ ਸ਼ਾਮਲ ਸਨ।

ਇਸ ਤੋਂ ਇਲਾਵਾ, ਕਮਿਸ਼ਨ ਦੇ ਮੈਂਬਰ ਸਰਦਾਰ ਜਸਵੀਰ ਸਿੰਘ ਸੇਖੋਂ ਅਤੇ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੀ ਮੌਜੂਦ ਰਹੇ ਅਤੇ ਉਨ੍ਹਾਂ ਨੇ ਸੈਮੀਨਾਰ ਦੀ ਸਫਲਤਾ ‘ਤੇ ਸੰਤੁਸ਼ਟੀ ਜਤਾਉਂਦੇ ਹੋਏ ਚੇਅਰਮੈਨ ਬਾਲ ਮੁਕੰਦ ਸ਼ਰਮਾ ਦੀ ਅਗਵਾਈ ਦੀ ਪ੍ਰਸ਼ੰਸਾ ਕੀਤੀ।

ਮੁਕਤੀ ਕੁਮਾਰ (ਕਾਰਬਨ ਸਾਵੀ, ਯੂਕੇ) ਨੇ ਮਿੱਟੀ ਵਿੱਚ ਜੈਵਿਕ ਕਾਰਬਨ ਦੀ ਮਹੱਤਤਾ ਉਜਾਗਰ ਕੀਤੀ, ਜਦਕਿ ਡਾ. ਬਲਜਿੰਦਰ ਸਿੰਘ ਸੈਣੀ (ਮੁੱਖੀ, ਟਾਟਾ ਟਰੱਸਟ ਪੰਜਾਬ) ਨੇ ਮਿੱਟੀ ਦੀ ਗੁਣਵੱਤਾ ਸੁਧਾਰਨ ਲਈ ਵਿਹਾਰਕ ਸਿਫ਼ਾਰਸ਼ਾਂ ਸਾਂਝੀਆਂ ਕੀਤੀਆਂ।

ਇਸ ਪਹਿਲਕਦਮੀ ਤਹਿਤ ਇੱਕ “ਥਿੰਕ ਐਂਡ ਡੂ ਟੈਂਕ” ਦੇ ਗਠਨ ਦਾ ਵੀ ਐਲਾਨ ਕੀਤਾ ਗਿਆ, ਜੋ ਪੰਜਾਬ ਵਿੱਚ ਖੇਤੀਬਾੜੀ ਦੀ ਪੁਨਰ ਸੁਰਜੀਤੀ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ।


Wednesday, April 1, 2026

ਪੰਜਾਬ ਵਿਚ ਲੱਗੇਗੀ ਫ਼ਲਾਂ ਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਇੰਡਸਟਰੀ, 18 ਕਰੋੜ ਦੀ ਲਾਗਤ ਨਾਲ ਲੱਗੇਗਾ ਪ੍ਰੋਜੈਕਟ

ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਵਲੋਂ ਕੇਂਦਰੀ Food Processing ਉਦਯੋਗ ਮੰਤਰੀ Chirag Paswan ਨਾਲ ਮੁਲਾਕਾਤ, ਕੇਂਦਰੀ ਮੰਤਰਾਲੇ ਵਲੋਂ ਪ੍ਰੋਜੈਕਟ ਨੂੰ ਰਸਮੀ ਪ੍ਰਵਾਨਗੀ

12 ਮਹੀਨਿਆਂ ‘ਚ ਸ਼ੁਰੂ ਹੋਵੇਗਾ ਇੰਡਸਟਰੀ, ਸੈਂਕੜੇ ਲੋਕਾਂ ਖਾਸਕਰ ਔਰਤਾਂ ਨੂੰ ਮਿਲੇਗਾ ਰੋਜ਼ਗਾਰ : ਡਾ. ਰਾਜ ਕੁਮਾਰ ਚੱਬੇਵਾਲ

ਪੰਜਾਬ ਸਰਕਾਰ ਪ੍ਰੋਜੈਕਟ ਲਈ ਹਰ ਸੰਭਵ ਮਦਦ ਕਰੇਗੀ : ਡਾ. ਇਸ਼ਾਂਕ ਕੁਮਾਰ

ਹੁਸ਼ਿਆਰਪੁਰ, 1 ਅਪ੍ਰੈਲ: ਵਿਧਾਨ ਸਭਾ ਹਲਕਾ Chabbewal ਵਿਚ ਜਲਦ ਹੀ ਫ਼ਲਾਂ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ Fruit and Vegetable Processing Plant ਦੀ ਵੱਡੀ ਇੰਡਸਟਰੀ ਸਥਾਪਤ ਹੋਵੇਗੀ ਜਿਸ ਨਾਲ ਕੰਢੀ ਅਤੇ ਨਾਲ ਲੱਗਦੇ ਇਲਾਕਿਆਂ ਵਿਚ ਫ਼ਲਾਂ-ਸਬਜ਼ੀਆਂ ਦੀ ਕਾਸ਼ਤ Fruit and Vegetable Processing ਨੂੰ ਨਾ ਸਿਰਫ ਹੁਲਾਰਾ ਮਿਲੇਗਾ ਸਗੋਂ ਕਾਸ਼ਤਕਾਰਾਂ ਦੀ ਆਮਦਨ ਵਿਚ ਵੀ ਚੋਖਾ ਵਾਧਾ ਹੋਵੇਗਾ।

ਲੋਕ ਸਭਾ ਮੈਂਬਰ MP Dr Raj Kumar Chabbewal ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਇਕ MLA Dr Ishank Kumar ਨੇ ਇਹ ਪ੍ਰੋਜੈਕਟ ਲਗਵਾਉਣ ਲਈ ਕੇਂਦਰੀ ਮੰਤਰਾਲੇ ਨਾਲ ਰਾਬਤਾ ਕਰਨ ਦੀ ਮੰਗ ਰੱਖੀ ਸੀ ਜਿਸ ‘ਤੇ ਉਨ੍ਹਾਂ ਦੋਵਾਂ ਵਲੋਂ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ Union Food Processing Minister Chirag Paswan ਚਿਰਾਗ ਪਾਸਵਾਨ ਨਾਲ ਮੁਲਾਕਾਤ ਕਰਕੇ ਇਸ ਪ੍ਰੋਜੈਕਟ ਬਾਰੇ ਵਿਸਥਾਰ ਵਿਚ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਕਰੀਬ 18 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਹੋਣ ਵਾਲਾ ਇਹ ਯੂਨਿਟ ਆਉਂਦੇ 12 ਮਹੀਨਿਆਂ ਵਿਚ ਸ਼ੁਰੂ ਹੋ ਜਾਵੇਗਾ ਜੋ ਇਲਾਕੇ ਵਿਚ ਫ਼ਲਾਂ ਅਤੇ ਸਬਜ਼ੀਆਂ ਖਾਸ ਕਰਕੇ ਆਲੂ ਅਤੇ ਮਟਰ ਦੀ ਪ੍ਰੋਸੈਸਿੰਗ Potato and Pea Processing ਦੇ ਖੇਤਰ ਵਿਚ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਅਤੇ ਨਾਲ ਲੱਗਦੇ ਇਲਾਕਿਆਂ ਵਿਚ ਫ਼ਲਾਂ ਅਤੇ ਸਬਜ਼ੀਆਂ ਦੀ ਪੈਦਾਵਾਰ ਦੀਆਂ ਅਸੀਮ ਸੰਭਾਵਨਾਵਾਂ ਹਨ ਜਿਨ੍ਹਾਂ ਬਾਰੇ ਕਿਸਾਨ ਪਹਿਲਾਂ ਹੀ ਜਾਗਰੂਕ ਹਨ ਅਤੇ ਇਹ ਪ੍ਰੋਜੈਕਟ ਲੱਗਣ ਨਾਲ ਫ਼ਸਲੀ ਵਿਭਿੰਨਤਾ ਨੂੰ ਵੀ ਬਲ ਮਿਲਣ ਦੇ ਨਾਲ-ਨਾਲ ਕਿਸਾਨਾਂ ਦੀ ਆਮਦਨ ਵਿਚ ਵਾਧਾ ਦਰਜ ਕੀਤਾ ਜਾਵੇਗਾ।

ਡਾ. ਰਾਜ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਇਹ ਪ੍ਰੋਜੈਕਟ ਸ਼ੁਰੂ ਹੋਣ ਨਾਲ ਸੈਂਕੜਿਆਂ ਦੀ ਗਿਣਤੀ ਵਿਚ ਵਿਸ਼ੇਸ਼ ਕਰਕੇ ਔਰਤਾਂ ਨੂੰ ਰੋਜ਼ਗਾਰ Employment Opportunities for Women in Food Processing Industry ਦੇ ਮੌਕੇ ਮਿਲਣਗੇ। ਉਨ੍ਹਾਂ ਦੱਸਿਆ ਕਿ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ ਨੇ ਇਸ ਯੂਨਿਟ ਨੂੰ ਫੂਡ ਪ੍ਰੋਸੈਸਿੰਗ ਅਤੇ ਫ਼ਲਾਂ ਸਬਜ਼ੀਆਂ ਦੀ ਸਾਂਭ-ਸੰਭਾਲ ਲਈ ਲਾਏ ਜਾ ਰਹੇ ਪ੍ਰੋਜੈਕਟਾਂ ਤਹਿਤ ਪ੍ਰਵਾਨਗੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਯੂਨਿਟ ਆਪਣੇ-ਆਪ ਵਿਚ ਫ਼ਲਾਂ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਲਈ ਅਤਿ-ਆਧੁਨਿਕ ਸਹੂਲਤਾਂ ਵਾਲਾ ਯੂਨਿਟ ਹੋਵੇਗਾ ਜਿਸ ਨਾਲ ਇਸ ਖੇਤਰ ਵਿਚ ਵੱਡੇ ਪੱਧਰ ‘ਤੇ ਹੁੰਦੀ ਮਟਰਾਂ ਅਤੇ ਆਲੂਆਂ ਦੀ ਕਾਸ਼ਤ ਨੂੰ ਵੀ ਲਾਭ ਮਿਲੇਗਾ।

ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਅਤੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਫੂਡ ਪ੍ਰੋਸੈਸਿੰਗ ਯੂਨਿਟ ਲਾਉਣ ਲਈ ਪੰਜਾਬ ਸਰਕਾਰ ਵਲੋਂ ਹਰ ਸੰਭਵ ਮਦਦ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸੂਬੇ ਵਿਚ ਨਿਵੇਸ਼ ਲਈ ਲਾਮਿਸਾਲ ਕਦਮ ਚੁੱਕ ਰਹੀ ਹੈ ਅਤੇ ਇਹ ਪ੍ਰੋਜੈਕਟ ਵੀ ਤੈਅ ਸਮੇਂ ਵਿਚ ਪੂਰੀ ਤਰਜੀਹ ਨਾਲ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਇੰਡਸਟਰੀ ਦੀ ਸਥਾਪਤੀ ਨਾਲ ਖੇਤਰ ਵਿਚ ਫ਼ਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਨੂੰ ਨਵੀਂ ਰਫ਼ਤਾਰ ਮਿਲੇਗੀ ਜੋ ਫ਼ਸਲੀ ਵਿਭਿੰਨਤਾ ਅਤੇ ਕਿਸਾਨਾਂ ਲਈ ਬੇਹੱਦ ਲਾਹੇਵੰਦ ਹੋਵੇਗੀ। ਉਨ੍ਹਾਂ ਕਿਹਾ ਕਿ ਸਾਰੀਆਂ ਪ੍ਰਕਿਰਿਆਵਾਂ ਨੂੰ ਮੁਕੰਮਲ ਕਰਦਿਆਂ ਜਲਦ ਹੀ ਇਸ ਪ੍ਰੋਜੈਕਟ ‘ਤੇ ਕੰਮ ਸ਼ੁਰੂ ਹੋ ਜਾਵੇਗਾ ਤਾਂ ਜੋ ਆਉਂਦੇ 12 ਮਹੀਨਿਆਂ ਦੌਰਾਨ ਇਹ ਯੂਨਿਟ ਤਿਆਰ ਹੋ ਜਾਵੇ ਅਤੇ ਫ਼ਲਾਂ-ਸਬਜ਼ੀਆਂ ਦੀ ਪ੍ਰੋਸੈਸਿੰਗ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕੇ।



Tuesday, March 24, 2026

Agriculture Department Punjab ਵੱਲੋਂ ਜ਼ਿਲ੍ਹਾ Ropar ਦੇ ਵੱਖ-ਵੱਖ ਬਲਾਕਾਂ ਤੇ ਪਿੰਡਾਂ ਵਿੱਚ Farmer Training Camps ਲਗਾਏ ਗਏ

ਰੂਪਨਗਰ, 24 ਮਾਰਚ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਰੋਪੜ Agriculture and Farmer Welfare Department Ropar ਵੱਲੋਂ ਕਿਸਾਨਾਂ ਨੂੰ ਨਵੀਆਂ ਖੇਤੀਬਾੜੀ ਤਕਨੀਕਾਂ ਅਤੇ ਸਰਕਾਰੀ ਯੋਜਨਾਵਾਂ ਬਾਰੇ ਜਾਗਰੂਕ ਕਰਨ ਲਈ ਪਿੰਡ ਅਤੇ ਬਲਾਕ ਪੱਧਰ ’ਤੇ ਕਿਸਾਨ ਸਿਖਲਾਈ ਕੈਂਪ Farmer Training Camps ਲਗਾਏ ਗਏ।

ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਸਿਖਲਾਈ ਅਫਸਰ ਰੂਪਨਗਰ ਡਾ. ਐੱਚ.ਪੀ.ਐੱਸ. ਭਰੋਤ ਨੇ ਦੱਸਿਆ ਕਿ ਮਹੀਨਾ ਮਾਰਚ 2026 ਦੌਰਾਨ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਬਲਾਕਾਂ ਵਿੱਚ ਪੰਜ ਕਿਸਾਨ ਸਿਖਲਾਈ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਵਿੱਚ ਸੰਬੰਧਤ ਬਲਾਕਾਂ ਦੇ ਖੇਤੀਬਾੜੀ ਵਿਕਾਸ ਅਫਸਰਾਂ ਅਤੇ ਜ਼ਿਲ੍ਹਾ ਸਿਖਲਾਈ ਵਿੰਗ ਦੇ ਖੇਤੀਬਾੜੀ ਮਾਹਿਰਾਂ ਵੱਲੋਂ ਵੱਖ-ਵੱਖ ਵਿਸ਼ਿਆਂ ’ਤੇ ਜਾਣਕਾਰੀ ਦਿੱਤੀ ਗਈ।

ਕਿਸਾਨਾਂ ਨੂੰ ਰਵਾਇਤੀ ਖੇਤੀ ਦੇ ਨਾਲ-ਨਾਲ ਸਹਾਇਕ ਧੰਧਿਆਂ ਅਤੇ ਆਧੁਨਿਕ ਵਿਗਿਆਨਕ ਤਰੀਕਿਆਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਖੇਤੀ ਲਾਗਤ ਘਟਾ ਕੇ ਵੱਧ ਤੋਂ ਵੱਧ ਆਮਦਨ ਹਾਸਲ ਕੀਤੀ ਜਾ ਸਕੇ। ਕਿਸਾਨਾਂ ਨੂੰ ਵੱਧ ਆਮਦਨ ਮੁਹੱਈਆ ਕਰਨ ਲਈ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ PAU ਦਾ ਸੰਯੁਕਤ ਖੇਤੀ ਮਾਡਲ Sustainable and Integrated Agriculture Model of PAU ਅਪਣਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ।

ਇਸ ਤੋਂ ਇਲਾਵਾ ਖੇਤੀਬਾੜੀ ਉਤਪਾਦਾਂ ਦੀ ਪ੍ਰੋਸੈਸਿੰਗ ਪਿੰਡ Food Processing at Village Level ਪੱਧਰ ’ਤੇ ਕਰਨ ਅਤੇ ਸੀਡ ਪ੍ਰੋਡਕਸ਼ਨ ਅਪਣਾਉਣ ਲਈ ਕਿਸਾਨਾਂ ਨੂੰ ਸਲਾਹ ਦਿੱਤੀ ਗਈ। ਫਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਸੰਭਾਲਣ Crop Residue Management ਲਈ ਅਪੀਲ ਕੀਤੀ ਗਈ। ਆਉਂਦੇ ਸਾਉਣੀ ਸੀਜ਼ਨ ਦੌਰਾਨ ਖਾਦਾਂ ਦੀ ਵਰਤੋਂ ਮਿੱਟੀ ਦੀ ਪਰਖ Soil Testing ਦੇ ਅਧਾਰ ’ਤੇ ਕਰਨ ਅਤੇ ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਧਾਨ ਹੇਠ ਰਕਬਾ ਘਟਾ ਕੇ ਮੱਕੀ ਅਤੇ ਦਾਲਾਂ Pulses and Maize Cultivation in Punjab ਹੇਠ ਰਕਬਾ ਵਧਾਉਣ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਪਿਛਲੇ ਸਾਲ ਸਾਉਣੀ ਸੀਜ਼ਨ ਦੌਰਾਨ ਧਾਨ ਵਿੱਚ ਆਏ ਬੌਣੇਪਣ ਰੋਗ ਦੇ ਲੱਛਣਾਂ ਅਤੇ ਇਸ ਦੇ ਹੱਲ ਬਾਰੇ ਕਿਸਾਨਾਂ ਨਾਲ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਗਈ।

ਡਾ. ਭਰੋਤ ਨੇ ਦੱਸਿਆ ਕਿ ਕਿਸਾਨ ਸਮਾਨ ਨਿਧੀ ਯੋਜਨਾ PM KISAN ਦਾ ਲਾਭ ਲੈਣ ਲਈ ਕਿਸਾਨ ਐਗਰੀ ਸਟੈਕ ਪੋਰਟਲ Agristack Portal ’ਤੇ Farmer Registry ਰਜਿਸਟ੍ਰੇਸ਼ਨ ਲਾਜ਼ਮੀ ਕਰਵਾਉਣ । ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਜ਼ਦੀਕੀ ਸੇਵਾ ਕੇਂਦਰ ’ਤੇ ਆਧਾਰ ਕਾਰਡ ਨਾਲ ਜਾ ਕੇ ਬਿਨਾ ਦੇਰੀ ਰਜਿਸਟ੍ਰੇਸ਼ਨ ਕਰਵਾਉਣ। ਵਧੇਰੇ ਜਾਣਕਾਰੀ ਲਈ ਕਿਸਾਨ ਆਪਣੇ ਸੰਬੰਧਤ ਬਲਾਕ ਦੇ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।

ਇਸ ਮੌਕੇ ’ਤੇ ਖੇਤੀਬਾੜੀ ਵਿਕਾਸ ਅਫਸਰ ਡਾ. ਸੁਖਸਾਗਰ ਸਿੰਘ ਅਤੇ ਤੇਜਿੰਦਰ ਸਿੰਘ ਹੋਰ ਅਧਿਕਾਰੀ ਵੀ ਮੌਜੂਦ ਸਨ।

Friday, March 13, 2026

KVK ਵੱਲੋਂ ਫਲ, ਸਬਜ਼ੀਆਂ ਅਤੇ ਦੁੱਧ ਤੋਂ ਵੈਲਿਊ ਐਡੀਸ਼ਨ Value Addition by Food Processing ਬਾਰੇ ਪੰਜ ਰੋਜ਼ਾ ਸਿਖਲਾਈ ਕੋਰਸ

ਕਿਸਾਨਾਂ, ਮਹਿਲਾਵਾਂ ਤੇ ਨੌਜਵਾਨਾਂ ਨੂੰ ਪ੍ਰੋਸੈਸਿੰਗ, ਪੈਕਿੰਗ ਅਤੇ ਮਾਰਕੀਟਿੰਗ ਦੀ ਪ੍ਰੈਕਟੀਕਲ Practical Training about Food Processing, Packaging and Marketing ਦਿੱਤੀ ਜਾਣਕਾਰੀ

ਵਧੀਆ ਪੈਕਿੰਗ ਅਤੇ ਗੁਣਵੱਤਾ ਨਾਲ ਉਤਪਾਦਾਂ ਦੀ ਮਾਰਕੀਟ ਵਿੱਚ ਵਧਦੀ ਹੈ ਮੰਗ

ਬਠਿੰਡਾ, 13 ਮਾਰਚ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ (KVK), ਬਠਿੰਡਾ ਵੱਲੋਂ ਆਰੀਆ ਪ੍ਰੋਜੈਕਟ ARYA Project ਅਧੀਨ ਫਲਾਂ, ਸਬਜ਼ੀਆਂ ਅਤੇ ਦੁੱਧ ਤੋਂ ਵੱਖ-ਵੱਖ ਉਤਪਾਦ ਤਿਆਰ ਕਰਨ ਸਬੰਧੀ ਪੰਜ ਰੋਜ਼ਾ ਸਿਖਲਾਈ ਕੋਰਸ Training course ਅੱਜ ਸਮਾਪਤ ਹੋ ਗਿਆ। ਇਸ ਸਿਖਲਾਈ ਪ੍ਰੋਗਰਾਮ ਵਿੱਚ ਇਲਾਕੇ ਦੇ ਕਿਸਾਨਾਂ, ਮਹਿਲਾਵਾਂ ਅਤੇ ਨੌਜਵਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਖੇਤੀ ਉਤਪਾਦਾਂ ਦੇ ਮੁੱਲ Value Addition of Food Products by Farmers ਵਾਧੇ ਬਾਰੇ ਪ੍ਰੈਕਟੀਕਲ ਜਾਣਕਾਰੀ ਪ੍ਰਾਪਤ ਕੀਤੀ।

ਇਸ ਮੌਕੇ ਡਾ. ਗੁਰਦੀਪ ਸਿੰਘ ਸਿੱਧੂ, ਡਿਪਟੀ ਡਾਇਰੈਕਟਰ, ਕੇ.ਵੀ.ਕੇ., ਬਠਿੰਡਾ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਦਾ ਮੁੱਖ ਉਦੇਸ਼ ਕਿਸਾਨਾਂ ਅਤੇ ਮਹਿਲਾਵਾਂ ਨੂੰ ਫਲਾਂ, ਸਬਜ਼ੀਆਂ ਅਤੇ ਦੁੱਧ ਤੋਂ ਵੱਖ-ਵੱਖ ਤਿਆਰਸ਼ੁਦਾ ਉਤਪਾਦ ਬਣਾਉਣ ਦੀ ਤਕਨੀਕ Food Processing Techniques ਨਾਲ ਜਾਣੂ ਕਰਵਾਉਣਾ ਸੀ। ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਫਲਾਂ ਅਤੇ ਸਬਜ਼ੀਆਂ ਦੀ ਉਪਜ ਜ਼ਿਆਦਾ ਹੋਣ ਕਾਰਨ ਕਿਸਾਨਾਂ ਨੂੰ ਅਕਸਰ ਆਪਣੀ ਉਪਜ ਦਾ ਉਚਿਤ ਮੁੱਲ ਨਹੀਂ ਮਿਲਦਾ। ਜੇਕਰ ਇਸ ਉਪਜ ਤੋਂ ਵੱਖ-ਵੱਖ ਪ੍ਰੋਸੈਸ ਕੀਤੇ ਉਤਪਾਦ ਤਿਆਰ ਕੀਤੇ ਜਾਣ ਤਾਂ ਨਾ ਸਿਰਫ਼ ਖਰਾਬੀ ਤੋਂ ਬਚਾਅ ਕੀਤਾ ਜਾ ਸਕਦਾ ਹੈ ਸਗੋਂ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਕੀਤਾ ਜਾ ਸਕਦਾ ਹੈ।
ਇਸ ਦੌਰਾਨ ਡਾ. ਗੁਰਪ੍ਰੀਤ ਕੌਰ, ਫੂਡ ਟੈਕਨੋਲੋਜਿਸਟ, ਖੇਤਰੀ ਖੋਜ ਕੇਂਦਰ, ਬਠਿੰਡਾ ਨੇ ਭੋਜਨ ਪਦਾਰਥਾਂ ਦੀ ਪ੍ਰੋਸੈਸਿੰਗ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਸਿਖਿਆਰਥੀਆਂ ਨੂੰ ਅਚਾਰ, ਮੁਰੱਬੇ, ਚਟਨੀਆਂ, ਸੌਸ ਅਤੇ ਹੋਰ ਕਈ ਤਰ੍ਹਾਂ ਦੇ ਉਤਪਾਦ ਤਿਆਰ ਕਰਨ ਦੇ ਤਰੀਕੇ ਪ੍ਰਯੋਗਾਤਮਕ Practical Knowledge of Food Processing ਢੰਗ ਨਾਲ ਸਿਖਾਏ। ਇਸ ਮੌਕੇ ਸਿਖਿਆਰਥੀਆਂ ਨੂੰ ਆਪਣੇ ਹੱਥੀਂ ਇਹ ਉਤਪਾਦ ਤਿਆਰ ਕਰਨ ਦਾ ਮੌਕਾ ਵੀ ਦਿੱਤਾ ਗਿਆ ਤਾਂ ਜੋ ਉਹ ਘਰ ਜਾਂ ਵਪਾਰਕ ਪੱਧਰ ’ਤੇ ਇਸ ਕੰਮ ਨੂੰ ਆਸਾਨੀ ਨਾਲ ਅਪਣਾ ਸਕਣ।

ਪ੍ਰੋਫੈਸਰ ਡਾ. ਜਸਵਿੰਦਰ ਕੌਰ ਬਰਾੜ ਨੇ ਦੁੱਧ ਤੋਂ ਬਣਨ ਵਾਲੇ ਵੱਖ-ਵੱਖ ਉਤਪਾਦਾਂ Processing of Milk to Make Different Edible Products ਬਾਰੇ ਜਾਣਕਾਰੀ ਦਿੰਦਿਆਂ ਪਾਲਕ ਬਰਫੀ, ਪਨੀਰ, ਖੋਆ ਅਤੇ ਹੋਰ ਦੁੱਧ ਉਤਪਾਦ ਤਿਆਰ ਕਰਨ ਦੇ ਤਰੀਕੇ ਵੀ ਸਾਂਝੇ ਕੀਤੇ।

ਸ੍ਰੀਮਤੀ ਚਰਨਜੀਤ ਕੌਰ, ਡੈਮੋਨਸਟਰੇਟਰ (ਗ੍ਰਹਿ ਵਿਗਿਆਨ), ਕੇ.ਵੀ.ਕੇ., ਮੁਕਤਸਰ ਸਾਹਿਬ ਨੇ ਸਿਖਿਆਰਥੀਆਂ ਨੂੰ ਫਲਾਂ ਅਤੇ ਸਬਜ਼ੀਆਂ

Processing of Fruits and Vegetable for Value Addition
ਤੋਂ ਤਿਆਰ ਕੀਤੇ ਉਤਪਾਦਾਂ ਦੀ ਕੀਮਤ ਵਧਾਉਣ, ਉਨ੍ਹਾਂ ਦੀ ਸਹੀ ਪੈਕਿੰਗ ਕਰਨ ਅਤੇ ਲੰਬੇ ਸਮੇਂ ਤੱਕ ਸੁਰੱਖਿਅਤ ਰੱਖਣ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵਧੀਆ ਪੈਕਿੰਗ ਅਤੇ ਗੁਣਵੱਤਾ ਨਾਲ ਉਤਪਾਦਾਂ ਦੀ ਮਾਰਕੀਟ ਵਿੱਚ ਮੰਗ ਵਧਦੀ ਹੈ ਅਤੇ ਇਸ ਨਾਲ ਕਿਸਾਨਾਂ ਨੂੰ ਵਧੀਆ ਮੁੱਲ ਪ੍ਰਾਪਤ ਹੋ ਸਕਦਾ ਹੈ।

ਸਿਖਲਾਈ ਦੇ ਅਖੀਰਲੇ ਦਿਨ ਡਾ. ਗੁਰਮੀਤ ਸਿੰਘ ਢਿੱਲੋਂ ਨੇ ਤਿਆਰ ਕੀਤੇ ਭੋਜਨ ਪਦਾਰਥਾਂ ਦੇ ਮੰਡੀਕਰਨ (ਮਾਰਕੀਟਿੰਗ) Marketing of Food Products by Farmers ਸਬੰਧੀ ਮਹੱਤਵਪੂਰਣ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਹ ਉਤਪਾਦ ਸਥਾਨਕ ਮੰਡੀਆਂ, ਮੇਲਿਆਂ, ਕਿਸਾਨ ਬਾਜ਼ਾਰਾਂ ਅਤੇ ਆਨਲਾਈਨ ਮਾਧਿਅਮਾਂ ਰਾਹੀਂ ਵੀ ਵੇਚੇ ਜਾ ਸਕਦੇ ਹਨ। ਉਨ੍ਹਾਂ ਜ਼ੋਰ ਦਿੱਤਾ ਕਿ ਸਹੀ ਪੈਕਿੰਗ ਅਤੇ ਉੱਚ ਗੁਣਵੱਤਾ ਨਾਲ ਉਤਪਾਦਾਂ ਦੀ ਮਾਰਕੀਟ ਵਿੱਚ ਪਛਾਣ ਬਣਾਈ ਜਾ ਸਕਦੀ ਹੈ।

Sunday, June 26, 2022

ਲਘੂ ਫੂਡ ਪ੍ਰੋਸੈਸਿੰਗ ਇਕਾਈਆਂ ਦੀ ਸਥਾਪਨਾ ਲਈ ਸਰਕਾਰ ਵੱਲੋਂ 35 ਫੀਸਦੀ ਤੱਕ ਸਬਸਿਡੀ ਉਪਲਬੱਧ

-ਇੱਛੁਕ ਉਧਮੀ ਆਨਲਾਈਨ ਕਰ ਸਕਦੇ ਹਨ ਅਪਲਾਈ

ਫਾਜਿ਼ਲਕਾ, 26 ਜੂਨ

Fazilka  ਦੇ ਡਿਪਟੀ ਕਮਿਸ਼ਨਰ ਡਾ: ਹਿਮਾਸੂ ਅਗਰਵਾਲ ਆਈਏਐਸ (Himanshu Aggarwal) ਨੇ ਦੱਸਿਆ ਹੈ ਕਿ ਪ੍ਰਧਾਨ ਮੰਤਰੀ ਲਘੂ ਫੂਡ ਪ੍ਰੋਸੈਸਿੰਗ Food Processing ਇਕਾਈ ਦੀ ਵਿਧੀਵੱਤ ਯੋਜਨਾ (PRADHAN MANTRI FORMALISATION OF MICRO FOOD PROCESSING ENTERPRISES SCHEME- PMFME) ਤਹਿਤ ਅਜਿਹੇ ਯੁਨਿਟ ਸਥਾਪਿਤ ਕਰਨ ਤੇ ਭਾਰਤ ਸਰਕਾਰ ਵੱਲੋਂ 35 ਫੀਸਦੀ ਤੱਕ ਸਬਸਿਡੀ Subsidy ਦਿੱਤੀ ਜਾ ਰਹੀ ਹੈ। ਇਸ ਲਈ ਜਿ਼ਲ੍ਹੇ ਦੇ ਉਧਮੀ ਆਨਲਾਈਨ ਅਪਲਾਈ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਅਜਿਹੇ ਕਿਸੇ ਵੀ ਖੇਤੀ ਉਤਪਾਦ ਦੀ ਪ੍ਰੋਸੈਸਿੰਗ ਦਾ ਯੁਨਿਟ ਲਗਾਇਆ ਜਾ ਸਕਦਾ ਹੈ ਜਿਸ ਤਹਿਤ ਤਿਆਰ ਉਤਪਾਦ ਦੀ ਪੈਕਿੰਗ ਕਰਕੇ ਗ੍ਰਾਹਕ ਤੱਕ ਵੇਚਣ ਯੋਗ ਹੋਵੇ। ਇਸ ਵਿਚ ਡੇਅਰੀ, ਸ਼ਹਿਦ, ਅਚਾਰ ਮੁਰੱਬਾ, ਕੈਟਲਫੀਡ, ਮਸਾਲੇ, ਆਟਾ ਚੱਕੀ, ਬੇਕਰੀ, ਚਿੱਲੀ ਪੋਟੈਟੋ ਸੋਸ਼, ਕਿੰਨੂੰ, ਗੁੜ੍ਹ, ਜ਼ੂਸ ਆਦਿ ਸਭ ਪ੍ਰਕਾਰ ਦੀ ਫੂਡ ਪ੍ਰੋਸੈਸਿੰਗ ਯੁਨਿਟ ਲਗਾਈ ਜਾ ਸਕਦੀ ਹੈ।
ਇਸ ਤਹਿਤ ਇਕੋ ਸ਼ਰਤ ਹੈ ਕਿ ਅੰਤਿਮ ਉਦਪਾਦ ਪੈਕਿੰਗ ਕਰਕੇ ਇਕ ਬ੍ਰੈਂਡ brand ਵਜੋਂ ਵਿਕਣਯੋਗ ਹੋਵੇ। ਇਸ ਯੋਜਨਾ ਦਾ ਉਦੇਸ਼ ਹੀ ਛੋਟੇ ਉਧਮੀਆਂ ਨੂੰ ਆਪਣੇ ਉਤਪਾਦਾਂ ਦੀ ਬੈ੍ਰਂਡਿੰਗ ਕਰਨ ਲਈ ਪ੍ਰੇਰਿਤ ਕਰਨਾ ਹੈ ਅਤੇ ਫੂਡ ਪ੍ਰੋਸੈਸਿੰਗ ਨਾਲ ਆਮਦਨ farmer income ਵਿਚ ਵੀ ਬਹੁਤ ਵਾਧਾ ਹੁੰਦਾ ਹੈ।
ਉਨ੍ਹਾਂ ਨੇ ਜਿ਼ਲ੍ਹੇ ਦੇ ਕਿਸਾਨਾਂ ਨੂੰ ਇਸ ਸਕੀਮ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ ਕਿਉਂਕਿ ਇਸ ਪ੍ਰਕਾਰ ਦੇ ਫੂਡ ਪ੍ਰੋਸੈਸਿੰਗ ਯੁਨਿਟ ਲਈ ਕੱਚਾ ਮਾਲ ਉਨ੍ਹਾਂ ਦੇ ਖੇਤਾਂ ਵਿਚ ਤਿਆਰ ਹੁੰਦਾ ਹੈ। ਜਦ ਕਿਸਾਨ farmer ਆਪਣੀ ਉਪਜ ਦੀ ਖੁਦ ਪ੍ਰੋਸੈਸਿੰਗ ਕਰਕੇ ਵੇਚਣਗੇ ਤਾਂ ਇਸ ਨਾਲ ਉਨ੍ਹਾਂ ਦੀ ਆਮਦਨ ਵਿਚ ਬਹੁਤ ਵਾਧਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਇਹ ਸਕੀਮ ਸਾਡੇ ਕਿਸਾਨਾਂ ਨੂੰ ਰਵਾਇਤੀ ਫਸਲੀ ਚੱਕਰ crop cycle ਵਿਚੋਂ ਕੱਢਣ ਵਿਚ ਵੀ ਸਹਾਈ ਸਿੱਧ ਹੋਵੇਗੀ। ਇਸ ਸਕੀਮ ਤਹਿਤ ਕਿਸਾਨਾਂ ਦੇ ਨਾਲ ਨਾਲ ਫਾਰਮਰ ਪ੍ਰੋਡੁਸ਼ਰ ਆਰਗੇਨਾਇਜ਼ਸਨ (FPO) ਸਹਿਕਾਰੀ ਸਭਾਵਾਂ, ਸਵੈ ਸਹਾਇਤਾ ਸਮੂਹ ਆਦਿ ਵੀ ਆਪਣੇ ਪ੍ਰੌਸੈਸਿੰਗ ਯੁਨਿਟ ਲਗਾ ਸਕਦੇ ਹਨ। ਇਸ ਤਹਿਤ ਵੱਧ ਤੋਂ ਵੱਧ 10 ਲੱਖ ਰੁਪਏ ਤੱਕ ਦੀ ਸਬਸਿਡੀ ਮਿਲ ਸਕਦੀ ਹੈ ਜਦ ਕਿ 90 ਫੀਸਦੀ ਤੱਕ ਬੈਂਕ Banks ਲੋਨ ਮਿਲ ਜਾਂਦਾ ਜਿਸ ਲਈ ਨੋਡਲ ਵਿਭਾਗ ਪੰਜਾਬ ਐਗਰੋ ਮਦਦ ਕਰਦਾ ਹੈ।
ਪੰਜਾਬ ਐਗਰੋ Punjab Agro ਦੇ ਇਸ ਸਕੀਮ ਤਹਿਤ ਜਿ਼ਲ੍ਹਾ ਰਿਸੋੋਰਸ ਪਰਸਨ ਮਨਪ੍ਰੀਤ ਨੇ ਦੱਸਿਆ ਕਿ ਇਸ ਤਹਿਤ ਆਨਲਾਈਨ ਪੋਰਟਲ https://pmfme.mofpi.gov.in/pmfme/#/Login  ਤੇ ਅਪਲਾਈ ਕੀਤਾ ਜਾਣਾ ਹੈ। ਇਸ ਸਕੀਮ ਦਾ ਲਾਭ ਲੈਣ ਵਾਲਿਆਂ ਨੂੰ ਐਗਰੀਕਲਚਰ ਇੰਫਰਾਸਟਰਕਚਰ ਫੰਡ Agriculture Infrastructure Fundਤਹਿਤ ਵਿਆਜ ਤੇ 3 ਫੀਸਦੀ ਦੀ ਛੋਟ ਵੀ ਮਿਲਣ ਯੋਗ ਹੈ। ਉਨ੍ਹਾਂ ਨੇ ਕਿਹਾ ਕਿ ਚਾਹਵਾਨ ਲੋਕ ਹੋਰ ਜਾਣਕਾਰੀ ਲਈ ਉਨ੍ਹਾਂ ਨਾਲ ਫੋਨ ਨੰਬਰ 73078-97792 ਤੇ ਸੰਪਰਕ ਕਰ ਸਕਦੇ ਹਨ।