Showing posts with label Fruit and Vegetables Export. Show all posts
Showing posts with label Fruit and Vegetables Export. Show all posts

Tuesday, April 21, 2026

ਪੰਜਾਬ ਦੀ ਮਿਰਚ ਚੱਲੀ ਦੁਬਈ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਫਿਰੋਜ਼ਪੁਰ ਤੋਂ ਦੁਬਈ ਲਈ ਮਿਰਚ Chellie Export ਦੀ 15 ਟਨ ਪਹਿਲੀ ਖੇਪ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਪੰਜਾਬ ਦੀ ਮਿਰਚ ਬਾਹਰਲੇ ਦੇਸ਼ਾਂ ਵਿੱਚ ਜਾਣ ਨਾਲ ਮਿਰਚ ਪੈਦਾ ਕਰਨ ਵਾਲੇ ਕਿਸਾਨਾਂ ਨੂੰ ਹੋਵੇਗਾ ਵੱਡਾ ਲਾਭ: ਸ. ਕੁਲਤਾਰ ਸਿੰਘ ਸੰਧਵਾਂ
ਫਿਰੋਜ਼ਪੁਰ, 21 ਅਪ੍ਰੈਲ 2026.
ਮਿਰਚ ਦੀ ਕਾਸ਼ਤ Chellie Cultivation ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕੀਤੇ ਜਾਂਦੇ ਯਤਨਾਂ ਸਦਕਾ ਸਾਰਾਗੜ੍ਹੀ ਫਾਰਮਰਜ਼ ਪ੍ਰੋਡਿਊਸਰ ਕੰਪਨੀ ਲਿਮਟਿਡ FPO ਦੇ ਕਿਸਾਨਾਂ ਦੇ ਸਹਿਯੋਗ ਨਾਲ ਪਹਿਲੀ ਵਾਰ ਹਰੀ ਮਿਰਚ Green Chellie Export ਦੀ 15 ਟਨ ਦੀ ਪਹਿਲੀ ਖੇਪ ਨੂੰ ਪਿੰਡ ਹਕੂਮਤ ਸਿੰਘ ਵਾਲਾ ਤੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਹਰੀ ਝੰਡੀ ਦੇ ਕੇ Dubai ਲਈ ਰਵਾਨਾ ਕੀਤਾ ਗਿਆ|
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੋਈ ਹੈ ਕਿ ਪੰਜਾਬ ਵਿੱਚ ਪੈਦਾ ਹੋਈ ਹਰੀ ਮਿਰਚ Green Chellie ਨੂੰ ਭਾਰਤ ਤੋਂ ਬਾਹਰ ਦੁਬਈ ਭੇਜਿਆ ਜਾ ਰਿਹਾ ਹੈ| ਉਹਨਾਂ ਕਿਹਾ ਕਿ ਪੰਜਾਬ ਦੀ ਮਿਰਚ Chellie ਬਾਹਰਲੇ ਦੇਸ਼ਾਂ ਵਿੱਚ ਜਾਣ ਨਾਲ ਮਿਰਚਾ ਪੈਦਾ ਕਰਨ ਵਾਲੇ ਕਿਸਾਨਾਂ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਮਿਰਚ ਉਤਪਾਦਨ ਵਿੱਚ ਵੱਡਾ ਹੁਲਾਰਾ ਮਿਲੇਗਾ ਅਤੇ ਕਿਸਾਨਾਂ ਦੀ ਆਰਥਿਕਤਾ ਵਿੱਚ ਵੀ ਬਹੁਤ ਫਾਇਦਾ ਹੋਵੇਗਾ|
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਗਭਗ 19661 ਹੈਕਟੇਅਰ ਰਕਬੇ ਵਿੱਚ ਮਿਰਚ ਦੀ ਕਾਸ਼ਤ Area under Chellie Cultivation in Punjab ਕੀਤੀ ਜਾਦੀ ਹੈ ਜਿਸ ਵਿਚੋਂ 294915 ਮੀਟਰਕ ਟਨ ਹਰੀ ਮਿਰਚ ਦਾ ਉਤਪਾਦਨ ਕੀਤਾ ਜਾਂਦਾ ਹੈ। ਪੰਜਾਬ ਦੇ ਪ੍ਰਮੁੱਖ ਮਿਰਚ ਉਤਪਾਦਕ ਜ਼ਿਲ੍ਹੇ ਫਿਰੋਜ਼ਪੁਰ, ਪਟਿਆਲਾ, ਮਲੇਰਕੋਟਲਾ, ਸੰਗਰੂਰ, ਜਲੰਧਰ, ਤਰਨਤਾਰਨ, ਅੰਮ੍ਰਿਤਸਰ, ਐਸ.ਬੀ.ਐਸ. ਨਗਰ ਅਤੇ ਹੁਸ਼ਿਆਰਪੁਰ ਹਨ। ਪੰਜਾਬ ਵਿੱਚ ਪੈਦਾ ਹੋਈ ਹਰੀ ਮਿਰਚ ਨੂੰ ਭਾਰਤ ਦੇ ਅਲੱਗ—ਅਲੱਗ ਸੂਬੇ ਜਿਵੇਂ ਕਿ ਮੱਧ ਪ੍ਰਦੇਸ਼,ਹਿਮਾਚਲ,ਜੰਮੂ,ਦਿੱਲੀ ਯੂ.ਪੀ ਵਿੱਚ ਭੇਜਿਆ ਜਾਂਦਾ ਹੈ। ਫਿਰੋਜ਼ਪੁਰ ਜ਼ਿਲੇ ਅੰਦਰ 2747 ਹੈਕਟੇਅਰ ਤੋਂ ਵੱਧ ਰਕਬੇ ਵਿੱਚ ਮਿਰਚ ਦੀ ਪੈਦਾਵਾਰ ਕੀਤੀ ਜਾਂਦੀ ਹੈ ਜੋ ਕਿ ਪੰਜਾਬ ਦੇ ਬਾਕੀ ਜ਼ਿਲਿਆਂ ਨਾਲੋ ਸਭ ਤੋਂ ਵੱਧ ਰਕਬਾ ਹੈ। ਜ਼ਿਲ੍ਹਾ Firozpur ਅੰਦਰ ਮਿਰਚ ਦੀ ਖੇਤੀ 20000 ਤੋਂ ਵੱਧ ਲੋਕਾਂ ਨੂੰ ਸਿੱਧੇ ਅਤੇ 45,000 ਤੋਂ ਵੱਧ ਲੋਕਾਂ ਨੂੰ ਅਸਿੱਧੇ ਤੌਰ ਤੇ ਰੁਜ਼ਗਾਰ ਪ੍ਰਦਾਨ ਕਰਨ ਲਈ ਜਾਣੀ ਜਾਂਦੀ ਹੈ।
ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸ਼ਨ ਫਿਰੋਜ਼ਪੁਰ ਅਤੇ ਬਾਗਬਾਨੀ ਵਿਭਾਗ ਪੰਜਾਬ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਮਿਰਚ ਦੀ ਕਾਸ਼ਤ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕੀਤੇ ਜਾਦੇ ਯਤਨਾਂ ਸਦਕਾ ਸਾਰਾਗੜ੍ਹੀ ਫਾਰਮਰਜ਼ ਪ੍ਰੋਡਿਊਸਰ ਕੰਪਨੀ ਲਿਮਟਿਡ Sargarhi Farmer Producer Co Ltd ਦੇ ਕਿਸਾਨਾਂ ਦੇ ਸਹਿਯੋਗ ਨਾਲ ਪਹਿਲੀ ਵਾਰ ਹਰੀ ਮਿਰਚ ਦੀ 15 ਟਨ ਦੀ ਪਹਿਲੀ ਖੇਪ ਦੁਬਈ ਲਈ ਰਵਾਨਾ ਕੀਤੀ ਗਈ ਅਤੇ ੳਹਨਾਂ ਵੱਲੋਂ ਡਾ: ਬਿਕਰਮਜੀਤ ਸਿੰਘ ਸਾਹਨੀ (ਪਦਮ ਸ੍ਰੀ) ਮੈਂਬਰ ਪਾਰਲੀਮੇਟ(ਰਾਜ ਸਭਾ) ਵੱਲੋਂ ਚਲਾਈ ਜਾ ਰਹੀ ਸੰਨ ਫਾਊਂਡੇਸ਼ਨ ਰਾਹੀਂ ਸਾਰਾਗੜ੍ਹੀ ਪੋ੍ਰਡਿਊਸਰ ਕੰਪਨੀ ਦੀ ਵਿੱਤੀ ਸਹਾਇਤਾ ਕਰਨ ਦਾ ਵਿਸ਼ਵਾਸ਼ ਦਿਵਾਇਆ ਤਾਂ ਜ਼ੋ ਆਉਣ ਵਾਲੇ ਸਮੇਂ ਦੋਰਾਨ ਹੋਰ ਅਗਾਂਹਵਧੂ ਕਿਸਾਨ ਇਸ ਕੰਪਨੀ ਦਾ ਹਿੱਸਾ ਬਣ ਸਕਣ ਅਤੇ ਖੇਤੀ ਨੂੰ ਲਾਹੇਵੰਦ ਧੰਦੇ ਵਜੋਂ ਅਪਣਾ ਸਕਣ। ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੁਬੇ ਅੰਦਰ ਫਸਲੀ ਵਿਭਿੰਨਤਾ ਲਿਆਉਣ ਲਈ ਕਈ ਤਰਾਂ ਦੇ ਉਪਰਾਲੇ ਕਰ ਰਹੀ ਹੈ ਜਿਸ ਦੇ ਨਤੀਜੇ ਵਜੋਂ ਕਿਸਾਨ ਕਣਕ-ਝੋਨੇ ਦੀ ਕਾਸ਼ਤ ਨੂੰ ਛੱਡ ਕੇ ਸਬਜ਼ੀਆਂ ਦੀ ਕਾਸ਼ਤ ਵਰਗੇ ਲਾਹੇਵੰਦ ਧੰਦੇ ਅਪਣਾ ਰਹੇ ਹਨ। ਸਰਦਾਰ ਕੁਲਤਾਰ ਸਿੰਘ ਸੰਧਵਾਂ ਵੱਲੋ ਸਾਰਾਗੜ੍ਹੀ ਫਾਰਮਰਜ਼ ਪ੍ਰੋਡਿਊਸਰ ਕੰਪਨੀ ਲਿਮਟਿਡ ਦੇ ਮੈਬਰਾਂ ਨੂੰ ਮਿਰਚ ਦਾ ਨਿਰਯਾਤ ਕਰਨ ਉਪਰ ਵਧਾਈ ਦਿੰਦੇ ਹੋਏ ਕਿਹਾ ਕਿ ਅੱਗੇ ਤੋਂ ਵੀ ਇਸੇ ਤਰਾਂ ਮਿਹਨਤ ਜਾਰੀ ਰੱਖਣ ਤਾਂ ਜੋ ਜ਼ਿਲ੍ਹੇ ਦੇ ਹੋਰ ਕਿਸਾਨ ਵੀ ਇਹਨਾਂ ਤੋ ਪ੍ਰੇਰਨਾ ਲੈ ਕੇ ਫਸਲੀ ਵਿਭਿੰਨਤਾ ਅਪਣਾ ਸਕਣ। ਇਸ ਮੌਕੇ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਵਾਇਸ ਚਾਂਸਲਰ PAU ਲੁਧਿਆਣਾ ਡਾ: ਸਤਬੀਰ ਸਿੰਘ ਗੋਸਲ, ਐਮ.ਐਲ.ਏ ਗੁਰੂਹਰਸਹਾਏ ਸ੍ਰ. ਫੌਜਾ ਸਿੰਘ ਸਰਾਰੀ, ਐਮ.ਐਲ.ਏ ਫ਼ਿਰੋਜ਼ਪੁਰ ਸ਼ਹਿਰੀ ਸ੍ਰ. ਰਣਬੀਰ ਸਿੰਘ ਭੁੱਲਰ, ਸੀ.ਈ.ਓ ਸੰਨ ਫਾਉੂਂਡੇਸ਼ਨ ਸ੍ਰ.ਗੁਰਬੀਰ ਸਿੰਘ, ਚੇਅਰਮੈਨ ਪਲੈਨਿੰਗ ਬੋਰਡ ਹਰਜਿੰਦਰ ਸਿੰਘ, ਮਿਸ: ਰਵਦੀਪ ਕੌਰ ਏ.ਆਈ.ਐਫ, ਮੁੱਖ ਖੇਤੀਬਾੜੀ ਅਫਸਰ ਡਾ: ਬਲਵਿੰਦਰ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਫ਼ਿਰੋਜ਼ਪੁਰ ਛਾਉਣੀ ਬੇਅੰਤ ਸਿੰਘ ਹਕੂਮਤ ਵਾਲਾ, ਬਾਗਬਾਨੀ ਵਿਕਾਸ ਅਫਸਰ—ਕਮ—ਨੋਡਲ ਅਫਸਰ (ਮਿਰਚ) ਪੰਜਾਬ ਡਾ. ਸਿਮਰਨ ਸਿੰਘ, ਜਗਮੀਤ ਸਿੰਘ ਸਹਿਜਾਦੀ, ਸ਼ਮਸ਼ੇਰ ਸਿੰਘ ਹਕੂਮਤ ਸਿੰਘ ਵਾਲਾ, ਬਲਵਿੰਦਰ ਸਿੰਘ ਮਾਹਲਮ ਅਤੇ ਹੋਰ ਅਗਾਂਹਵਧੂ ਕਿਸਾਨ ਆਦਿ ਹਾਜ਼ਰ ਸਨ।

Wednesday, February 18, 2026

1300 ਕਰੋੜ ਨਾਲ ਬਦਲੇਗੀ ਪੰਜਾਬ ਦੀ ਬਾਗਵਾਨੀ ਦੀ ਤਸਵੀਰ

*ਕਿਸਾਨਾਂ ਦੀ ਆਮਦਨ ਵਧਾਉਣ ਲਈ 1300 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਨੂੰ ਬਾਗਬਾਨੀ ਦੇ ਖੇਤਰ Horticulture Sector of Punjab ਵਿੱਚ ਮਿਲੇਗਾ ਵੱਡਾ ਹੁਲਾਰਾ : ਮੋਹਿੰਦਰ ਭਗਤ*

* ਪੰਜਾਬ ਅਪਣਾਏਗਾ ਮਹਾਰਾਸ਼ਟਰ ਬਾਗਬਾਨੀ ਮਾਡਲ Horticulture Model; FPO ਨੂੰ ਮਜ਼ਬੂਤ ਕਰਨ ਲਈ ਸਮਝੌਤਾ ਕੀਤਾ ਸਹੀਬੱਧ

ਚੰਡੀਗੜ੍ਹ, 18 ਫਰਵਰੀ:

ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ Horticulture Minister Mohinder Bhagat ਨੇ ਕਿਹਾ ਕਿ ਪੰਜਾਬ Punjab ਲਗਭਗ 1300 ਕਰੋੜ ਰੁਪਏ ਦੇ ਪ੍ਰਸਤਾਵਿਤ ਨਿਵੇਸ਼ ਨਾਲ ਬਾਗਬਾਨੀ ਖੇਤਰ Horticulture Sector ਵਿੱਚ ਵੱਡੀ ਸਕਾਰਾਤਮਕ ਤਬਦੀਲੀ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਦੇ ਨਾਲ ਜਿੱਥੇ ਕਿਸਾਨਾਂ ਦੀ ਆਮਦਨ Farmer Income ਵਿੱਚ ਵਾਧਾ ਹੋਵੇਗਾ ਉੱਥੇ ਨਵੇਂ ਨਿਰਯਾਤ ਮੌਕਿਆਂ Fruit Export Potential ਲਈ ਵੀ ਰਾਹ ਪੱਧਰਾ ਹੋਵੇਗਾ।

ਅੱਜ ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਮੰਤਰੀ ਨੇ ਮਹਾਰਾਸ਼ਟਰ ਦੇ ਨਾਸਿਕ ਵਿੱਚ ਸਹਿਯਾਦਰੀ ਕਿਸਾਨ ਉਤਪਾਦਕ ਕੰਪਨੀ ਲਿਮਟਿਡ ਦੇ ਆਪਣੇ ਹਾਲੀਆ ਦੌਰੇ ਦੇ ਨਤੀਜੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਮਹਾਰਾਸ਼ਟਰ ਬਾਗਬਾਨੀ ਮਾਡਲ Horticulture Model of Maharashtra ਦੇ  ਸਫ਼ਲ ਅਭਿਆਸਾਂ ਨੂੰ ਅਪਣਾਏਗਾ ਤਾਂ ਜੋ ਸੂਬੇ ਦੇ ਕਿਸਾਨ ਸੰਗਠਿਤ ਖੇਤੀ, ਪ੍ਰੋਸੈਸਿੰਗ ਅਤੇ ਬਿਹਤਰ ਮਾਰਕੀਟ ਲਿੰਕੇਜ Better Marketing Linkages ਰਾਹੀਂ ਵੱਧ ਮੁਨਾਫ਼ਾ ਕਮਾ ਸਕਣ। ਉਨ੍ਹਾਂ ਦੱਸਿਆ ਕਿ ਸਿਖਲਾਈ ਅਤੇ ਸੰਸਥਾਗਤ ਸਹਾਇਤਾ ਰਾਹੀਂ ਪੰਜਾਬ ਵਿੱਚ ਕਿਸਾਨ ਉਤਪਾਦਕ ਸੰਗਠਨਾਂ (FPO) ਨੂੰ ਮਜ਼ਬੂਤ ਕਰਨ ਲਈ ਸਹਿਯਾਦਰੀ ਨਾਲ ਸਮਝੌਤਾ ’ਤੇ ਵੀ ਹਸਤਾਖਰ MoU ਕੀਤੇ ਗਏ ਹਨ।

ਸ੍ਰੀ ਭਗਤ ਨੇ ਕਿਹਾ ਕਿ ਉਨ੍ਹਾਂ ਦਾ ਇਹ ਦੌਰਾ ਬਹੁਤ ਸਫ਼ਲ ਰਿਹਾ ਕਿਉਂਕਿ ਵਫ਼ਦ ਨੇ ਇਸ ਦੌਰਾਨ ਅਧਿਐਨ ਕੀਤਾ ਕਿ ਕਿਸਾਨ ਉਤਪਾਦਨ, ਗਰੇਡਿੰਗ, ਪੈਕੇਜਿੰਗ, ਪ੍ਰੋਸੈਸਿੰਗ ਅਤੇ ਨਿਰਯਾਤ ਫਰੂਟ Production, Grading, Packaging, Processing ਨੂੰ ਬਿਹਤਰ ਬਣਾਉਣ ਲਈ FPOs ਰਾਹੀਂ ਕਿਵੇਂ ਇਕੱਠੇ ਕੰਮ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਸਹਿਯਾਦਰੀ 30,000 ਏਕੜ ਤੋਂ ਵੱਧ ਰਕਬੇ ਵਿੱਚ ਹਜ਼ਾਰਾਂ ਕਿਸਾਨਾਂ ਨਾਲ ਕੰਮ ਕਰ ਰਿਹਾ ਹੈ ਅਤੇ 42 ਦੇਸ਼ਾਂ ਨੂੰ ਫਲ ਅਤੇ ਸਬਜ਼ੀਆਂ ਦਾ ਨਿਰਯਾਤ Fruit and Vegetables Export ਕਰ ਰਿਹਾ ਹੈ। 

ਮੰਤਰੀ ਨੇ ਕਿਹਾ ਕਿ ਵਫ਼ਦ ਨੇ ਆਧੁਨਿਕ ਪੈਕਹਾਊਸਾਂ ਮਾਡਰਨ Packhouses, ਪ੍ਰੋਸੈਸਿੰਗ ਯੂਨਿਟਾਂ Processing Units, ਖੋਜ ਫਾਰਮਾਂ ਅਤੇ ਸਿਖਲਾਈ ਕੇਂਦਰਾਂ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਕਿਸਾਨਾਂ ਅਤੇ ਮਾਹਰਾਂ ਨਾਲ ਸਿੱਧੇ ਤੌਰ ’ਤੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਵੀ ਮਹਾਂਰਾਸ਼ਟਰ ਵਾਂਗ ਵਿਗਿਆਨਕ ਫਸਲ ਯੋਜਨਾਬੰਦੀ, ਬਿਹਤਰ ਗੁਣਵੱਤਾ ਨਿਯੰਤਰਣ Better Quality Control ਅਤੇ ਮਜ਼ਬੂਤ ਬਾਜ਼ਾਰ ਸੰਪਰਕਾਂ ਤੋਂ ਲਾਭ ਲੈ ਸਕਦੇ ਹਨ। 

ਸਮਝੌਤੇ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਵਿੱਚ ਮਜ਼ਬੂਤ ਕਿਸਾਨ ਸਮੂਹ ਬਣਾਉਣ, ਸਿਖਲਾਈ, ਤਕਨਾਲੋਜੀ ਸਹਾਇਤਾ ਅਤੇ ਮਾਰਗਦਰਸ਼ਨ ਪ੍ਰਦਾਨ ਕਰਨ ਵਿੱਚ ਮਦਦ ਕਰੇਗਾ ਤਾਂ ਜੋ ਕਿਸਾਨ ਸਮੂਹਿਕ ਤੌਰ ’ਤੇ ਕੰਮ ਕਰਕੇ ਲਾਭ ਲੈ ਸਕਣ ਅਤੇ ਆਪਣੇ ਉਤਪਾਦਨ ਦੀਆਂ  ਬਿਹਤਰ ਕੀਮਤਾਂ ਪ੍ਰਾਪਤ ਕਰ ਸਕਣ।

ਸ੍ਰੀ ਭਗਤ ਕਿਹਾ ਕਿ ਪੰਜਾਬ ਸਰਕਾਰ ਬਾਗਬਾਨੀ ਖੇਤਰ Horticulture Sector of Punjab ਵਿੱਚ ਫਸਲੀ ਵਿਭਿੰਨਤਾ Crop Diversification ਨੂੰ ਉਤਸ਼ਾਹਿਤ ਕਰਨ, ਫਸਲਾਂ ਦੇ ਮੁੱਲ Value Addition ਵਿੱਚ ਵਾਧਾ ਕਰਨ ਅਤੇ ਕਿਸਾਨਾਂ ਲਈ ਟਿਕਾਊ ਆਮਦਨ  ਦੇ ਮੌਕੇ ਪੈਦਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੂਰੇ ਦੇਸ਼ ਵਿੱਚ ਇੱਕ ਮੋਹਰੀ ਬਾਗਬਾਨੀ ਹੱਬ Horticulture Hub of India ਵਜੋਂ ਉਭਰਨ ਲਈ ਸਮਰੱਥ ਹੈ।

ਇਸ ਮੌਕੇ ਕਮਿਸ਼ਨਰ (ਖੇਤੀਬਾੜੀ) ਬਬੀਤਾ ਕਲੇਰ, ਡਾਇਰੈਕਟਰ ਬਾਗਬਾਨੀ ਸ਼ੈਲੇਂਦਰ ਕੌਰ, ਡਿਪਟੀ ਡਾਇਰੈਕਟਰ (ਬਾਗਬਾਨੀ) ਹਰਪ੍ਰੀਤ ਸਿੰਘ ਸੇਠੀ, ਸਹਾਇਕ ਡਾਇਰੈਕਟਰ (ਬਾਗਬਾਨੀ) ਰੁਪਿੰਦਰ ਕੌਰ, ਸਹਾਇਕ ਡਾਇਰੈਕਟਰ (ਬਾਗਬਾਨੀ) ਬਲਵਿੰਦਰਜੀਤ ਕੌਰ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।