Showing posts with label Government Jobs to Farmers. Show all posts
Showing posts with label Government Jobs to Farmers. Show all posts

Tuesday, March 3, 2026

ਸਰਕਾਰ ਸ਼ਹੀਦ ਕਿਸਾਨਾਂ ਅਤੇ ਮਜ਼ਦੂਰਾਂ ਦੇ ਵਾਰਸਾਂ ਦੀ ਬਾਂਹ ਫੜਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ

ਦਿੱਲੀ ਕਿਸਾਨ ਅੰਦੋਲਨ Farmer Agitation 2020-21 ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਵੱਲੋਂ ਨੌਕਰੀਆਂ ਲਈ Agriculture Minister ਦਾ ਵਿਸ਼ੇਸ ਧੰਨਵਾਦ

ਮਾਨਸਾ/ਚੰਡੀਗੜ੍ਹ, 03 ਮਾਰਚ:

ਦਿੱਲੀ ਕਿਸਾਨ ਅੰਦੋਲਨ 2020-21 Delhi Farmer Agitation 2020-21 ਦੇ ਸ਼ਹੀਦਾਂ ਦੇ ਵਾਰਸਾਂ ਨੂੰ ਮੁੱਖ ਮੰਤਰੀ Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 350 ਤੋਂ ਵਧੇਰੇ ਸਰਕਾਰੀ ਨੌਕਰੀਆਂ Government Jobs to Farmers ਦੇਣ 'ਤੇ ਵਾਰਸਾਂ ਵੱਲੋਂ ਖੇਤੀਬਾੜੀ ਮੰਤਰੀ Gurmeet Singh Khuddian ਦੀ ਚੰਡੀਗੜ੍ਹ ਰਿਹਾਇਸ਼ ਵਿਖੇ ਪਹੁੰਚ ਕੇ ਵਿਸ਼ੇਸ਼ ਧੰਨਵਾਦ ਕੀਤਾ ਗਿਆ।

ਜ਼ਿਲ੍ਹਾ Mansa ਦੇ ਸ਼ਹੀਦ ਕਿਸਾਨਾਂ ਦੇ ਵਾਰਸਾਂ ਨੇ ਮੀਟਿੰਗ ਦੌਰਾਨ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵਿੱਚ ਬਿਨ੍ਹਾਂ ਕਿਸੇ ਰਿਸ਼ਵਤ ਅਤੇ ਭੇਦਭਾਵ ਦੇ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੇ ਬੁਝੇ ਹੋਏ ਚੁੱਲ੍ਹੇ ਮੁੜ ਸੁਰਜੀਤ ਕਰਕੇ ਅਸਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।

ਇਸ ਮੌਕੇ ਖੇਤੀਬਾੜੀ ਮੰਤਰੀ Gurmeet Singh Khuddian ਨੇ ਕਿਹਾ ਕਿ ਪੰਜਾਬ ਸਰਕਾਰ ਹਰ ਪੱਖੋਂ ਸ਼ਹੀਦ ਕਿਸਾਨ ਮਜ਼ਦੂਰਾਂ ਦੇ ਵਾਰਸਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜੋ ਵੀ ਨੌਕਰੀਆਂ ਸਬੰਧੀ ਕੇਸ ਅਪਰੂਵ ਹਨ, ਉਹ ਵੀ ਅਗਲੇ ਹਫਤੇ ਤੱਕ ਕਲੀਅਰ ਕਰ ਦਿੱਤੇ ਜਾਣਗੇ।

ਮੀਟਿੰਗ ਦੌਰਾਨ ਬਲਵੀਰ ਭੱਠਲ ਵੱਲੋਂ ਸ਼ਹੀਦ ਪਰਿਵਾਰਾਂ ਦੀਆਂ ਬਾਕੀ ਰਹਿੰਦੀਆਂ ਮੰਗਾਂ ਬਾਰੇ ਗੱਲਬਾਤ ਕੀਤੀ ਗਈ, ਜਿਸ 'ਤੇ ਕੈਬਨਿਟ ਮੰਤਰੀ ਨੇ ਹਰੇਕ ਮੰਗ ਪੂਰੀ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਗਿਆਨ ਸਿੰਘ ਦੋਦੜਾ, ਇੰਦਰਜੀਤ ਸਿੰਘ ਸਿਵੀਆਂ, ਲੱਖਾ ਸਿੰਘ, ਬਾਦਲ ਸਿੰਘ, ਇੰਦਰਜੀਤ ਸਰਾਂ ਆਦਿ ਪਤਵੰਤੇ ਹਾਜ਼ਰ ਸਨ।