Showing posts with label Gurmeet Singh Khuddian. Show all posts
Showing posts with label Gurmeet Singh Khuddian. Show all posts

Friday, May 15, 2026

ਕੈਬਨਿਟ ਮੰਤਰੀ ਨੇ 6 ਕਰੋੜ 50 ਲੱਖ ਰੁਪਏ ਲਾਗਤ ਨਾਲ ਤਿਆਰ ਨਿਊ ਅਬੁੱਲ ਖੁਰਾਣਾ ਡਿਸਟਰੀਊਟਰੀ ਦੀ ਕੰਕਰੀਟ ਲਾਈਨਿੰਗ ਪ੍ਰੋਜੈਕਟ ਦਾ ਕੀਤਾ ਉਦਘਾਟਨ

ਲੰਬੀ ਹਲਕੇ ਦੇ ਪਿੰਡਾਂ ਨੂੰ ਸਿੰਚਾਈ ਲਈ ਮਿਲੇਗਾ ਪੂਰਾ ਪਾਣੀ- ਖੁੱਡੀਆਂ

ਪੰਜਾਬ ਸਰਕਾਰ ਵਲੋਂ 15 ਹਜ਼ਾਰ ਕਿਲੋਮੀਟਰ ਤੋਂ ਵੱਧ ਨਹਿਰਾਂ, ਰਜਬਾਹਿਆਂ ਤੇ ਕੱਸੀਆਂ ਨੂੰ ਕੀਤਾ ਗਿਆ ਪੱਕਾ
ਲੰਬੀ/ ਸ੍ਰੀ ਮੁਕਤਸਰ ਸਾਹਿਬ 15 ਮਈ
ਪੰਜਾਬ ਸਰਕਾਰ ਵਲੋਂ ਟੇਲਾਂ ਤੇ ਪੈਂਦੀਆਂ ਜਮੀਨਾਂ ਦੇ ਕਿਸਾਨਾਂ ਨੂੰ ਸਿੰਚਾਈ ਲਈ ਪੂਰਾ ਪਾਣੀ ਉਪਲਬੱਧ ਕਰਵਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਲਈ ਨਹਿਰੀ ਪਾਣੀ ਦੀ ਸਮਰੱਥਾ ਵਧਾਉਣ ਲਈ 15 ਹਜ਼ਾਰ ਕਿਲੋਮੀਟਰ ਤੋਂ ਵੱਧ ਨਹਿਰਾਂ, ਰਜਬਾਹੇ, ਕੱਸੀਆਂ ਨੂੰ ਪੱਕਾ ਕੀਤਾ ਹੈ ਅਤੇ ਜਮੀਨਦੋਜ਼ ਪਾਈਪਾਂ ਪਾਈਆਂ ਗਈਆਂ ਹਨ। ਇਹ ਪ੍ਰਗਟਾਵਾ Gurmeet Singh Khddian ਖੇਤੀਬਾੜੀ, ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਨੇ ਨਿਊ ਅਬੁੱਲ ਖੁਰਾਣਾ ਡਿਸਟਰੀਊਟਰੀ Abul Khurana Distributary ਦੀ ਕੰਕਰੀਟ ਲਾਈਨਿੰਗ ਪ੍ਰੋਜੈਕਟ ਦਾ ਉਦਘਾਟਨ ਕਰਦਿਆਂ ਕੀਤਾ ।
ਉਹਨਾਂ ਦੱਸਿਆ ਕਿ 17 ਕਿਲੋਮੀਟਰ ਲੰਬੇ ਨਿਊ ਅਬੁੱਲ ਖੁਰਾਣਾ ਡਿਸਟਰੀਊਟਰੀ ਦੀ ਕੰਕਰੀਟ ਲਾਈਨਿੰਗ ਪ੍ਰੋਜੈਕਟ ’ਤੇ ਪੰਜਾਬ ਸਰਕਾਰ ਵਲੋਂ 6 ਕਰੋੜ 50 ਲੱਖ ਰੁਪਏ ਖਰਚ ਕੀਤੇ ਗਏ ਹਨ, ਇਹ ਰਜਬਾਹਾ 40 ਸਾਲ ਪਹਿਲਾਂ ਬਣਾਇਆ ਗਿਆ ਸੀ। ਇਸ ਰਜਬਾਹੇ ਦੀ ਰੀਲਾਈਨਿਗ ਨਾਲ ਪਿੰਡ ਥਰਾਜਵਾਲਾ, ਦਿਉਣ ਖੇੜਾ, ਅਬੁਲ ਖੁਰਾਣਾ, ਡੱਬਵਾਲੀ ਮਲਕੋ ਕੀ, ਲਾਲ ਬਾਈ, ਤੱਪਾ ਖੇੜਾ, ਕੋਲਿਆਂਵਾਲੀ ਆਦਿ ਦੇ ਰਕਬੇ ਨੂੰ ਸਿੰਚਾਈ ਲਈ ਪੂਰਾ ਪਾਣੀ ਮਿਲੇਗਾ। ਉਹਨਾਂ ਦੱਸਿਆ ਕਿ ਖੇਤੀਬਾੜੀ ਲਈ ਜਿੱਥੇ ਪਹਿਲਾਂ 33 ਪ੍ਰਤੀਸਤ ਪਾਣੀ ਹੀ ਮਿਲਦਾ ਹੈ, ਹੁਣ ਸਿੰਚਾਈ ਵਿਭਾਗ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਨਾਲ 75 ਪ੍ਰਤੀਸ਼ਤ ਪਾਣੀ ਉਪਲਬੱਧ ਹੋਣਾ ਸ਼ੁਰੂ ਹੋ ਗਿਆ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਬੋਹਰ ਅਤੇ ਫਾਜ਼ਿਲਕਾ ਇਲਾਕਿਆਂ ਦੇ ਟੇਲਾਂ ਤੇ ਪੈਂਦੇ ਪਿੰਡਾਂ ਤੱਕ ਪਾਣੀ ਪੂਰੀ ਮਾਤਰਾ ਵਿੱਚ ਪਹੁੰਚਾਇਆ ਜਾ ਰਿਹਾ ਹੈ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਧਰਤੀ ਹੇਠਲੇ ਪਾਣੀ Ground Water ਨੂੰ ਬਚਾਉਣ ਲਈ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ Direct Sowing of Rice ਕਰਨ ਵਾਲੇ ਕਾਸਤਕਾਰਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਬਸਿਡੀ ਦਿੱਤੀ ਜਾਵੇਗੀ ਅਤੇ ਸਰਕਾਰ ਵਲੋਂ ਇਸ ਸਕੀਮ ਤਹਿਤ 40 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ, ਇਸ ਤੋਂ ਪਹਿਲਾ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲ ਕਾਸਤਕਾਰਾਂ ਦੇ ਬੈਂਕ ਖਾਤਿਆਂ ਵਿੱਚ 32 ਕਰੋੜ ਰੁਪਏ ਦੀ ਰਾਸ਼ੀ ਭੇਜੀ ਜਾ ਚੁੱਕੀ ਹੈ।
ਇਸ ਤੋਂ ਇਲਾਵਾ ਪੰਜਾਬ ਵਿੱਚ ਨਰਮੇ ਦੀ ਕਾਸਤ ਨੂੰ ਪ੍ਰਫੁਲਤ ਕਰਨ ਲਈ 33 ਪ੍ਰਤੀਸ਼ਤ Cotton Seed Subsidy ਸਬਸਿਡੀ ਪੰਜਾਬ ਸਰਕਾਰ ਵਲੋਂ ਦਿੱਤੀ ਜਾਵੇਗੀ ਤਾਂ ਧਰਤੀ ਹੇਠਲੇ ਪਾਣੀ ਨੂੰ ਡੂੰਘਾ ਹੋਣ ਤੋਂ ਬਚਾਇਆ ਜਾਵੇ ਅਤੇ ਖੇਤੀਬਾੜੀ ਯੂਨੀਵਰਸਿਟੀ PAU ਦੀ ਸਲਾਹ ਤੇ ਦੇਸੀ ਕਪਾਹ ਦੇ ਬੀਜ ਦਾ ਵੀ ਪ੍ਰਬੰਧ ਕੀਤਾ ਜਾਵੇਗਾ।
ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹਨਾਂ ਦੇ ਖੇਤਾਂ ਵਿੱਚ ਬਨਣ ਵਾਲੇ ਖਾਲਿਆਂ ਅਤੇ ਰਜਬਾਹਿਆ ਦੇ ਪੁਨਰ ਨਿਰਮਾਣ ’ਤੇ ਖੁਦ ਨਿਗਰਾਨੀ ਕਰਦੇ ਰਹਿਣ ਤਾਂ ਜੋ ਭਵਿੱਖ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।
ਇਸ ਮੌਕੇ ਤੇ ਉਹਨਾਂ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ—ਵੱਖ ਭਲਾਈ ਸਕੀਮਾਂ ਸਬੰਧੀ ਵੀ ਲੋਕਾਂ ਨੂੰ ਜਾਣੂੰ ਕਰਵਾਇਆ।
ਇਸ ਮੌਕੇ ਸ੍ਰੀ ਪੰਕਜ ਕੁਮਾਰ SDM ਮਲੋਟ, ਡਾ. ਗੁਰਦਿੱਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਐਕਸੀਅਨ ਅਰਸ਼ਦੀਪ ਸਿੰਘ ਸਿੱਧੂ, ਬੀ.ਡੀ.ਪੀ.ਓ. ਲੰਬੀ ਰਕੇਸ਼ ਬਿਸ਼ਨੋਈ, ਸੁਖਵਿੰਦਰ ਸਿੰਘ ਐਸ.ਡੀ.ਓ. ਸਿੰਚਾਈ, ਨਿਰਜੀਵ ਸਿੰਘ ਸਰਪੰਚ ਤੱਪਾ ਖੇੜਾ, ਵਿੱਕੀ ਸਰਪੰਚ ਅਬੁਲ ਖੁਰਾਣਾ, ਗੁਰਬਾਜ ਸਿੰਘ ਵਣਵਾਲਾ, ਰਾਜਾ ਮਾਹੂਆਣਾ, ਸੁਰਜੀਤ ਸਿੰਘ ਚੇਅਰਮੈਨ ਮਿੱਡਾ, ਰਵੀ ਬਰਾੜ ਤੱਪਾਖੇੜਾ, ਬਲਵੰਤ ਸਿੰਘ ਤੱਪਾਖੇੜਾ, ਰਛਪਾਲ ਸਿੰਘ ਖੁੱਡੀਆਂ, ਜ਼ੋਗਿੰਦਰ ਸਿੰਘ ਸੰਧੂ ਬਲਦੇਵ ਸਿੰਘ ਸੰਧੂ, ਪੀ.ਏ. ਗੁਰਬਾਜ ਖੁੱਡੀਆ, ਮੀਡੀਆ ਐਡਵਾਈਜ਼ਰ ਮੋਹਿਤ ਸੋਨੀ ਵੀ ਮੌਜੂਦ ਸਨ।

Saturday, May 2, 2026

ਖੇਤੀਬਾੜੀ ਯੂਨੀਵਰਸਿਟੀ ਦੀਆਂ ਸ਼ਿਫਾਰਸ਼ਾਂ ਅਨੁਸਾਰ ਕੀਤੀ ਜਾਵੇ ਫਸਲਾਂ ਦੀ ਕਾਸ਼ਤ

— ਰਸਾਇਣਕ ਖਾਦਾ ਦੀ ਥਾਂ ਤੇ ਆਰਗੈਨਿਕ ਖਾਦਾ ਦੀ ਕੀਤੀ ਜਾਵੇ ਵਰਤੋਂ

ਸਾਉਣੀ ਦੀਆਂ ਫਸਲਾਂ ਅਤੇ ਫਸਲੀ ਵਿਭਿੰਨਤਾ ਸਬੰਧੀ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ ਵਲੋਂ ਲਗਾਇਆ ਗਿਆ ਜਾਗਰੂਕਤਾ ਕੈਂਪ

ਸ੍ਰੀ ਮੁਕਤਸਰ ਸਾਹਿਬ, 2 ਮਈ :
ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਅਤੇ ਫਸਲੀ ਵਿਭਿੰਨਤਾ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਅੱਜ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ District Level Farmer Training Camp ਕੈਂਪ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ Gurmeet Singh Khuddian ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੰਤਰੀ ਪੰਜਾਬ ਨੇ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਵਿੱਚ ਵਿਭਿੰਨਤਾ Crop Diversification ਲਿਆਉਣ ਲਈ ਰਿਵਾਇਤੀ ਫਸਲਾਂ ਨੂੰ ਛੱਡ ਕੇ ਖੇਤੀਬਾੜੀ ਧੰਦੇ ਨਾਲ ਜੁੜੇ ਸਹਾਇਕ ਧੰਦਿਆਂ ਨੂੰ ਅਪਨਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕਿਸਾਨ ਦਾਲਾਂ, ਸਬਜ਼ੀਆਂ, ਫ਼ਲਾਂ, ਬਾਗਬਾਨੀ, ਅਤੇ ਚੰਗੀਆਂ ਨਸਲਾਂ ਦੇ ਪਸ਼ੂ ਪਾਲਣ ਵਰਗੇ ਸਹਾਇਕ ਧੰਦੇ ਅਪਣਾ ਕੇ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ।
ਉਹਨਾਂ ਕਿਹਾ ਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕਿਸਾਨ ਦੇ ਹਰ ਖੇਤ ਤੱਕ ਪਾਣੀ Canal Water ਪਹੁੰਚਾਉਣ ਦੇ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਨਹਿਰਾਂ ਦਾ ਨਵੀਨੀਕਰਨ ਕਰਕੇ ਟੇਲਾ ਤੇ ਪੈਂਦੇ ਖੇਤਾਂ ਤੱਕ ਪਾਣੀ ਪਹੁੰਚਾਇਆ ਗਿਆ ਹੈ।
ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਲਈ ਸਿੱਧੀ ਝੋਨੇ Direct Sowing of Paddy ਦੀ ਬਿਜਾਈ ਕਰਨੀ ਚਾਹੀਦੀ ਹੈ ਅਤੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਬਸਿਡੀ ਦਿੱਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਵਲੋਂ ਪਿਛਲੇ ਸਾਲ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 30 ਕਰੋੜ ਰੁਪਏ ਦੀ ਰਕਮ ਉਹਨਾਂ ਦੇ ਬੈਂਕ ਖਾਤਿਆਂ ਰਾਹੀਂ ਟਰਾਂਸਫਰ ਕੀਤੀ ਗਈ ਹੈ।
ਉਹਨਾਂ ਅਪੀਲ ਕੀਤੀ ਕਿ ਸਾਨੂੰ ਰਸਾਇਣਕ ਖਾਦਾਂ ਦੀ ਬਿਜਾਏ ਆਰਗੈਨਿਕ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਜਲਦੀ ਹੀ ਉਹਨਾਂ ਨੂੰ ਜੰਤਰ ਦਾ ਬੀਜ ਹਰੀ ਖਾਦ ਲਈ ਉਪਲਬੱਧ ਕਰਵਾਇਆ ਜਾਵੇਗਾ।
ਉਹਨਾਂ ਇਹ ਵੀ ਅਪੀਲ ਕੀਤੀ ਕਿ ਵਾਤਾਵਰਣ ਨੂੰ ਬਚਾਉਣ ਲਈ ਕਣਕ ਦੇ ਨਾੜ ਅਤੇ ਝੋਨੇ ਦੀ ਪਾਰਲੀ ਨੂੰ ਅੱਗ ਨਹੀਂ ਲਾਉਣਾ ਚਾਹੀਦਾ ।
ਇਸ ਮੌਕੇ ਤੇ ਵਿਭਾਗ ਦੇ ਜਾਇੰਟ ਡਾਇਰੈਕਟਰ ਡਾ. ਕਰਨਜੀਤ ਸਿੰਘ ਗਿੱਲ ਨੇ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ।ਉਹਨਾਂ ਕਿਸਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਫ਼ਸਲਾਂ ਨੂੰ ਕਿਸੇ ਵੀ ਤਰ੍ਹਾਂ ਦੀ ਬਿਮਾਰੀਆਂ ਪੈਂਦੀਆਂ ਹਨ ਤਾਂ ਉਹ ਇਸ ਸਬੰਧੀ ਖੇਤੀਬਾੜੀ ਵਿਭਾਗ ਦੇ ਮਾਹਿਰਾਂ, ਸਾਇੰਸਦਾਨਾਂ ਨਾਲ ਜ਼ਰੂਰ ਰਾਬਤਾ ਕਾਇਮ ਕਰਨ ਅਤੇ ਖੇਤੀਬਾੜੀ ਯੂਨੀਵਰਸਿਟੀ ਦੀਆਂ ਸ਼ਿਫਾਰਸ਼ਾਂ ਅਨੁਸਾਰ ਫਸਲਾਂ ਦੀ ਕਾਸ਼ਤ ਕੀਤੀ ਜਾਵੇ। ਕਿਸਾਨਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਕਿਸਾਨ ਸਿਖਲਾਈ ਕੈਂਪਾਂ ਵਿੱਚ ਜ਼ਰੂਰ ਸ਼ਿਰਕਤ ਕਰਨ ਤਾਂ ਜੋ ਉਹਨਾਂ ਨੂੰ ਨਵੀਆਂ ਤਕਨੀਕਾਂ ਸਬੰਧੀ ਜਾਣਕਾਰੀ ਪ੍ਰਾਪਤ ਹੋ ਸਕੇ।
ਇਸ ਮੌਕੇ ਡਾ: ਜਗਸੀਰ ਸਿੰਘ ਮੁੱਖ ਖੇਤੀਬਾੜੀ ਅਫਸਰ, ਨੇ ਦੱਸਿਆ ਕਿ ਜੇਕਰ ਉਹਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਖੇਤੀਬਾੜੀ ਨਾਲ ਸਬੰਧਿਤ ਕੋਈ ਪ੍ਰੇਸ਼ਾਨੀ ਪੇਸ਼ ਆਉਂਦੀ ਹੈ ਤਾਂ ਕਿਸਾਨ ਖੇਤੀਬਾੜੀ ਵਿਭਾਗ ਦੇ ਦਫਤਰ ਨਾਲ ਰਾਬਤਾ ਕਾਇਮ ਕਰ ਸਕਦੇ ਹਨ।
ਇਸ ਮੌਕੇ ਖੇਤੀਬਾੜੀ ਵਿਭਾਗ ਨਾਲ ਸਬੰਧਤ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਸਟਾਲਾਂ ਦਾ ਆਯੋਜਨ ਕੀਤਾ ਗਿਆ
ਇਸ ਮੌਕੇ ਸ੍ਰੀ ਡੈਵੀ ਗੋਇਲ ਵਧੀਕ ਡਿਪਟੀ ਕਮਿਸ਼ਨਰ ਜਨਰਲ, ਸ੍ਰੀ ਗੁਰਕਿਰਨਦੀਪ ਸਿੰਘ ਸਿੱਧੂ ਉਪ ਮੰਡਲ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਸਾਹਿਬ, ਸ੍ਰੀ ਜਸ਼ਨ ਬਰਾੜ ਚੇਅਰਮੈਨ ਮਾਰਕੀਟ ਕਮੇਟੀ ਮਲੋਟ, ਸ੍ਰੀ ਸੁਰਜੀਤ ਸਿੰਘ ਚੇਅਰਮੈਨ ਮਾਰਕੀਟ ਕਮੇਟੀ, ਸੀਨੀਅਰ ਆਪ ਆਗੂ ਗੁਰਬਾਜ ਸਿੰਘ, ਅਭੈ ਸਿੰਘ ਢਿਲੋਂ, ਬਿਕਰਮ ਸਿੰਘ ਬਰਾੜ, ਸੁਖਜਿੰਦਰ ਸਿੰਘ ਬਰਾੜ ਪ੍ਰਧਾਨ ਟਰੱਕ ਯੂਨੀਅਨ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਗੁਰਦਿੱਤ ਸਿੰਘ, ਡਾ. ਮੰਗਲ ਸੈਨ ਏਡੀਓ ਬਲਾਕ ਮਲੋਟ, ਇੰਜੀਨੀਅਰ ਰਾਜੇਂਦਰ ਕੁਮਾਰ, ਡਾ. ਸੁਖਚੈਨ ਸਿੰਘ ਏਡੀਓ ਬਲਾਕ ਲੰਬੀ, ਡਾ. ਰਾਜਵਿੰਦਰ ਸਿੰਘ ਬਲਾਕ ਅਫਸਰ, ਡਾ. ਜਗਮੋਹਨ ਸਿੰਘ ਬਲਾਕ ਅਫਸਰ ਗਿੱਦੜਬਾਹਾ, ਡਾ. ਸੁਖਜਿੰਦਰ ਸਿੰਘ ਸਹਾਇਕ ਪ੍ਰੋਫੈਸਰ ਕੇਵੀਕੇ , ਡਾ. ਮਨਮੀਤ ਕੌਰ ਏਡੀਓ, ਡਾ. ਜਗਦੀਪ ਸਿੰਘ ਬਾਗਬਾਣੀ , ਸ੍ਰੀ ਗੋਬਿੰਦ ਸਿੰਘ ਪੰਜਾਬ ਐਗਰੋ, ਡਾ. ਜੋਬਨਦੀਪ ਸਿੰਘ ਏਡੀਓ, ਡਾ. ਕੁਲਦੀਪ ਸਿੰਘ ਮਰਖਾਈ, ਸ੍ਰੀ ਮਨਪ੍ਰੀਤ ਸਿੰਘ ਡਿਪਟੀ ਰੇਜ ਅਫਸਰ , ਕੁਲਦੀਪ ਸਿੰਘ ਮਰਖਾਈ, ਸਵਰਨ ਸਿੰਘ ਤੋਂ ਇਲਾਵਾ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਿਸਾਨ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ।
ਇਸ ਕੈਂਪ ਦਾ ਸਮੁੱਚਾ ਪ੍ਰਬੰਧਾ ਆਤਮਾ ਸਕੀਮ ਅਧੀਨ ਡਾ.ਕਰਨਜੀਤ ਸਿੰਘ ਪ੍ਰੋਜੈਕਟ ਡਾਇਰੈਕਟਰ,ਡਾ.ਸੁਖਜਿੰਦਰ ਸਿੰਘ ਅਤੇ ਡਾ.ਜਸ਼ਨਪ੍ਰੀਤ ਸਿੰਘ ਬਰਾੜ ਨੇ ਕੀਤਾ

Tuesday, April 28, 2026

ਕੈਬਨਿਟ ਮੰਤਰੀ ਖੁੱਡੀਆਂ ਨੇ 4.22 ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਨਿਉ ਅਬੁਲ ਖੁਰਾਣਾ ਮਾਈਨਰ ਦਾ ਰੱਖਿਆ ਨੀਂਹ ਪੱਥਰ

 — ਹਰ ਇਨਸਾਨ ਨੂੰ ਪਾਣੀ ਬਚਾਉਣ ਲਈ ਕਰਨੇ ਚਾਹੀਦੇ ਹਨ ਯਤਨ- ਖੁੱਡੀਆਂ

——ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦਿੱਤੀ ਜਾਵੇਗੀ

ਲੰਬੀ / ਸ੍ਰੀ ਮੁਕਤਸਰ ਸਾਹਿਬ 28  ਅਪ੍ਰੈਲ
ਪੰਜਾਬ ਸਰਕਾਰ ਰਾਜ ਦੇ ਵਸਨੀਕਾਂ ਨੂੰ  ਖੇਤੀਬਾੜੀ ਅਤੇ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆਂ ਕਰਵਾਉਣ ਲਈ ਵਚਨਬੱਧ  ਹੈ ।ਇਹ ਪ੍ਰਗਟਾਵਾਂ Gurmeet Singh Khuddian ਖੇਤੀਬਾੜੀ,ਪਸੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਨੇ ਅੱਜ ਲੰਬੀ ਹਲਕੇ ਦੇ ਪਿੰਡ ਦਿਉਣ ਖੇੜਾ ਵਿਖੇ ਨਿਉ ਅਬੁਲ ਖੁਰਾਣਾ ਮਾਈਨਰ Abul Khurana Minor Canal ਦੀ ਮੁੜ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਦਿਆਂ ਕੀਤਾ।
ਉਹਨਾਂ ਦੱਸਿਆ ਕਿ ਨਿਉ ਅਬੁਲ ਖੁਰਾਣਾ ਮਾਈਨਰ ਦੀ ਮੁੜ ਉਸਾਰੀ ਕਰਨ ਨਾਲ ਲੰਬੀ ਹਲਕੇ ਦੇ ਪਿੰਡ ਡੱਬਵਾਲੀ—ਰਹੂੜਿਆਂਵਾਲੀ, ਤੱਪਾ ਖੇੜਾ ਅਤੇ ਲਾਲ ਬਾਈ  ਦੇ  8 ਮੋਘਿਆਂ ਰਾਹੀਂ ਖੇਤਾਂ ਨੂੰ ਸਿੰਚਾਈ ਲਈ ਪੂਰਾ ਪਾਣੀ ਮਿਲੇਗਾ ਅਤੇ ਸਰਕਾਰ ਵਲੋਂ ਇਸ ਮਾਈਨਰ ਤੋਂ ਨਿਕਲਣ ਵਾਲੇ 22 ਕਿਲੋਮੀਟਰ ਖਾਲਿਆਂ ਨੂੰ ਪੱਕਾ ਕਰਨ ਲਈ  4.22 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਹਨਾਂ ਅੱਗੇ ਦੱਸਿਆ ਕਿ ਜਿੱਥੇ ਇਸ ਮਾਈਨਰ ਦੀ ਮੁੜ ਉਸਾਰੀ ਕੀਤੀ ਜਾ ਰਹੀ ਹੈ, ਉਥੇ ਹੀ ਪਾਣੀ ਦੀ ਸਮਰੱਥਾ ਵਧਾਉਣ ਲਈ ਇਸ ਨੂੰ ਚੋੜਾ ਤੇ ਡੂੰਘਾ ਵੀ ਕੀਤਾ ਜਾਵੇਗਾ।
ਉਹਨਾਂ ਅੱਗੇ ਦੱਸਿਆ ਕਿ ਹਰ ਇਨਸਾਨ ਨੂੰ ਪਾਣੀ ਬਚਾਉਣ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿੱਚ ਪਾਣੀ ਦੇ ਸੰਕਟ ਦਾ ਸਾਹਮਣਾ ਨਾ ਕਰਨਾ ਪਵੇ।ਸਰਕਾਰ ਵਲੋਂ  15 ਹਜ਼ਾਰ ਕਿਲੋਮੀਟਰ ਤੋਂ ਵੱਧ ਨਹਿਰਾਂ,ਰਜਬਾਹੇ ਤੇ ਕੱਸੀਆਂ ਨੂੰ ਪੱਕਾ ਕੀਤਾ ਹੈ ਤਾਂ ਜੋ ਟੇਲ ਤੇ ਪੈਂਦੇ ਪਿੰਡਾਂ ਨੂੰ ਖੇਤੀਬਾੜੀ ਅਤੇ ਪੀਣ ਲਈ ਸ਼ਾਫ ਸੁਥਰਾ ਪਾਣੀ ਮੁਹੱਈਆ ਹੋ ਸਕੇ  ਅਤੇ 75 ਪ੍ਰਤੀਸਤ ਪਾਣੀ  ਨੂੰ ਹੁਣ ਵਰਤੋਂ ਵਿੱਚ ਲਿਆਦਾ ਗਿਆ ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ Direct Sowing of Paddy ਕਰਨ ਵਾਲੇ ਕਾਸਤਕਾਰਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ  ਸਬਸਿਡੀ Subsidy ਦਿੱਤੀ ਜਾਵੇਗੀ ਅਤੇ ਸਰਕਾਰ ਵਲੋਂ ਇਸ ਸਕੀਮ ਤਹਿਤ 40 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ, ਇਸ ਤੋਂ ਪਹਿਲਾ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲ ਕਾਸਤਕਾਰਾਂ ਦੇ ਬੈਂਕ ਖਾਤਿਆਂ ਵਿੱਚ 32 ਕਰੋੜ ਰੁਪਏ ਦੀ ਰਾਸ਼ੀ ਭੇਜੀ ਜਾ ਚੁੱਕੀ ਹੈ।
              ਇਸ ਤੋਂ ਇਲਾਵਾ ਪੰਜਾਬ ਵਿੱਚ ਨਰਮੇ ਦੀ ਕਾਸਤ ਨੂੰ ਪ੍ਰਫੁਲਤ ਕਰਨ ਲਈ 33 ਪ੍ਰਤੀਸਤ ਸਬਸਿਡੀ ਪੰਜਾਬ ਸਰਕਾਰ ਵਲੋਂ ਦਿੱਤੀ ਜਾਵੇਗੀ ਤਾਂ ਧਰਤੀ ਹੇਠਲੇ ਪਾਣੀ ਨੂੰ ਡੂੰਘਾ ਹੋਣ ਤੋਂ ਬਚਾਇਆ ਜਾਵੇ ਅਤੇ ਖੇਤੀਬਾੜੀ ਯੂਨੀਵਰਸਿਟੀ ਦੀ ਸਲਾਹ ਤੇ ਦੇਸ਼ੀ ਕਪਾਹ ਦੇ ਬੀਜ ਦਾ ਵੀ ਪ੍ਰਬੰਧ ਕੀਤਾ ਜਾਵੇਗਾ।
ਨਗਰ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਸ.ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ  ਸਿੱਖਿਆ, ਸਿਹਤ, ਬਿਜਲੀ ਅਤੇ ਖੇਡਾਂ ਨੀਤੀ ਤਹਿਤ ਲੋਕਾਂ ਨੂੰ ਲਾਭ ਦਿੱਤਾ ਜਾ ਰਿਹਾ ਹੈ ਅਤੇ ਉਹਨਾਂ ਦਾ ਜੀਵਨ ਪੱਧਰ ੳ੍ਹੁਚਾ ਚੁੱਕਿਆ ਜਾ ਰਿਹਾ ਹੈ।  
            ਸ੍ਰੀ ਰਮਨਦੀਪ ਸਿੰਘ ਸਿੰਧੂ ਐਕਸੀਅਨ ਜਲ ਸਰੋਤ,  ਡਾ.ਗੁਰਦਿੱਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ,  ਰੁਪਿੰਦਰ ਕੌਰ ਨਾਇਬ ਤਹਿਸੀਲਦਾਰ ਲੰਬੀ, ਗੁਰਬਾਜ ਸਿੰਘ ਵਣਵਾਲਾ, ਨਰਜੀਤ ਸਿੰਘ ਸਰਪੰਚ ਤੱਪਾ ਖੇੜਾ,  ਰਾਜਾ ਮਾਹੂਆਣਾ, ਪਰਮਪ੍ਰੀਤ ਸਿੰਘ ਸਰਪੰਚ ਭਾਗੂ, ਪਲਵਿੰਦਰ ਕੌਰ ਸਰਪੰਚ ਡੱਲਵਾਲੀ ਮਲਕੋ ਕੀ, ਗੁਰਵਿੰਦਰ ਸਿੰਘ ਪੌਪਾ ਦਿਓਣ ਖੇੜਾ,ਰਵਿੰਦਰ ਸਿੰਘ ਰਾਰਾ ਮਾਨ, ਜਸਵਿੰਦਰ ਸਿੰਘ ਸਾਬਕਾ ਸਰਪੰਚ ਭਾਗੁਹਨੀ ਬਰਾੜ, ਰਣਜੀਤ ਸਿੰਘ ਮਾਨ, ਰਵੀ ਬਰਾੜ, ਹਰਦੀਪ ਸਿੰਘ ਸਰਪੰਚ,ਜੋਗਿੰਦਰ ਸਿੰਘ, ਅਵਤਾਰ ਸਿੰਘ, ਜਸਵਿੰਦਰ ਸਿੰਘ, ਪੀ.ਏ. ਗੁਰਬਾਜ ਖੁੱਡੀਆ, ਮੀਡੀਆ ਐਡਵਾਈਜ਼ਰ ਮੋਹਿਤ ਸੋਨੀ ਵੀ ਮੌਜੂਦ ਸਨ

Sunday, April 19, 2026

ਕੈਬਨਿਟ ਮੰਤਰੀ Gurmeet Singh Khuddian ਵੱਲੋਂ ਅੱਗ ਦੀਆਂ ਘਟਨਾਵਾਂ ਨਾਲ ਨੁਕਸਾਨੀ ਫਸਲਾਂ ਦਾ ਲਿਆ ਜਾਇਜ਼ਾ

ਪੰਜਾਬ ਸਰਕਾਰ ਹਰ ਸਮੇਂ ਕਿਸਾਨ ਭਰਾਵਾਂ ਦੇ ਨਾਲ ਖੜੀ ਹੈ- ਸ. ਗੁਰਮੀਤ ਸਿੰਘ ਖੁੱਡੀਆਂ

ਲੰਬੀ/ਸ੍ਰੀ ਮੁਕਤਸਰ ਸਾਹਿਬ, 19 ਅਪ੍ਰੈਲ
ਪਿਛਲੇ ਦਿਨੀਂ ਪਿੰਡ ਕਬਰਵਾਲਾ, ਗੁਰੂਸਰ ਜੋਧਾ ਅਤੇ ਪੱਕੀ ਟਿੱਬੀ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਕਾਰਨ ਫਸਲਾਂ Crop Loss due to Fire ਨੂੰ ਭਾਰੀ ਨੁਕਸਾਨ ਪਹੁੰਚਿਆ। ਇਸ ਸਬੰਧ ਵਿੱਚ ਖੇਤੀਬਾੜੀ ਮੰਤਰੀ Gurmeet Singh Khuddian ਵੱਲੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ।
ਇਸ ਦੌਰੇ ਦੌਰਾਨ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪ੍ਰਭਾਵਿਤ ਕਿਸਾਨ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਨੇ ਕਿਸਾਨਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੰਦਿਆਂ ਕਿਹਾ ਕਿ ਸਰਕਾਰ ਉਨ੍ਹਾਂ ਦੇ ਨਾਲ ਖੜੀ ਹੈ ਅਤੇ ਨੁਕਸਾਨ ਦੀ ਭਰਪਾਈ ਲਈ ਯੋਗ ਕਦਮ ਚੁੱਕੇ ਜਾਣਗੇ।
ਸ. ਖੁੱਡੀਆਂ ਨੇ ਸੰਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਾਮਲੇ ਦੀ ਜਾਂਚ ਕਰਕੇ ਰਿਪੋਰਟ ਤਿਆਰ ਕੀਤੀ ਜਾਵੇ ਅਤੇ ਸਬੰਧਤ ਪਟਵਾਰੀਆਂ ਨੂੰ ਹਦਾਇਤ ਕੀਤੀ ਕਿ ਗਰਦੌਰੀ Girdawari ਜਲਦੀ ਕਰਵਾਈ ਜਾਵੇ, ਤਾਂ ਜੋ ਕਿਸਾਨਾਂ ਦੇ ਫਸਲੀ ਨੁਕਸਾਨ ਦਾ ਮੁਆਵਜਾ ਬਣਾਉਣ ਵਿੱਚ ਦੇਰੀ ਨਾ ਹੋਵੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਤੋਂ ਬਚਾਅ ਲਈ ਹਰ ਸੰਭਵ ਯਤਨ ਕੀਤੇ ਜਾਣ
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪ੍ਰਭਾਵਿਤ ਕਿਸਾਨਾਂ ਦੀ ਸਹਾਇਤਾ ਲਈ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਯੋਗ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਜਲਦ ਪੂਰੀ ਕੀਤੀ ਜਾਵੇਗੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਹਰ ਸਮੇਂ ਕਿਸਾਨ ਭਰਾਵਾਂ ਦੇ ਨਾਲ ਖੜੀ ਹੈ।
ਇਸ ਮੌਕੇ ਡੀਐਸਪੀ ਹਰਬੰਸ ਬਰਾੜ, ਐਸਐਚਓ ਹਰਪ੍ਰੀਤ ਕੌਰ, ਤਹਿਸੀਲਦਾਰ ਹਰਪ੍ਰੀਤ ਕੌਰ, ਸੁੱਖਾ ਪ੍ਰਧਾਨ ਗੁਰੂਸਰ, ਸ਼ਿੰਗਾਰਾ ਸਿੰਘ ਪ੍ਰਧਾਨ ਗੁਰੂਸਰ, ਗੁਰਬਾਜ ਸਿੰਘ ਬਣਵਾਲਾ, ਏਡੀਓ ਮੰਗਲ ਸੈਨ, ਏਡੀਓ ਗਗਨਦੀਪ ਕੌਰ, ਲਵਜੀਤ ਸਿੰਘ ਲਵਲੀ, ਨਿਰਮਲ ਸਿੰਘ ਭੁੱਲਰ,ਲਾਲੀ ਕਰਮਗੜ, ਬਖਸ਼ੀਸ਼ ਸਿੰਘ, ਨਿਰਮਲ ਸਿੰਘ, ਸਰਪੰਚ ਸੁਖਚੈਨ ਸਿੰਘ, ਦਲਵਿੰਦਰ ਸਿੰਘ ਮਨ,ਮਨਦੀਪ ਸਿੰਘ, ਸਰਪੰਚ ਰਸ਼ਪਾਲ ਸਿੰਘ, ਪੀਏ ਗੁਰਬਾਜ ਖੁੱਡੀਆਂ ਅਤੇ ਮੀਡੀਆ ਐਡਵਾਈਜ਼ਰ ਮੋਹਿਤ ਸੋਨੀ ਹਾਜ਼ਰ ਸਨ।


Thursday, April 16, 2026

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ

ਮਲੋਟ / ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ

ਖੇਤੀਬਾੜੀ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ Gurmeet Singh Khuddian ਨੇ ਅੱਜ ਲੰਬੀ ਹਲਕੇ Lambi Constituency ਹੇਠ ਪੈਂਦੀਆਂ ਦਾਣਾ ਮੰਡੀਆਂ ਪੰਨੀਵਾਲਾ, ਮਿੱਡਾ, ਆਲਮਵਾਲਾ, ਕਿਲਿਆਂਵਾਲੀ, ਲੰਬੀ ਅਤੇ ਖੁੱਡੀਆਂ ਵਿਖੇ ਚੱਲ ਰਹੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਅਤੇ ਇਹਨਾਂ ਮੰਡੀਆਂ ਵਿੱਚ ਕਣਕ ਦੀ ਖਰੀਦ Wheat Procurement ਸ਼ੁਰੂਆਤ ਕਰਵਾਈ।
ਉਹਨਾਂ ਕਿਹਾ ਕਿ ਦਾਣਾ ਮੰਡੀਆ ਵਿੱਚ ਮੰਡੀ ਬੋਰਡ Punjab Mandi Board ਵਲੋਂ ਸਾਰੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਏਜੰਸੀਆਂ ਦੇ ਨੁਮਾਇੰਦੇ ਵਲੋਂ ਕਣਕ ਦੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ।
ਉਹਨਾਂ ਦਾਣਾ ਮੰਡੀ ਪੰਨੀਵਾਲਾ ਵਿਖੇ ਕਣਕ ਦੀ ਖਰੀਦ ਦੀ ਸ਼ੁਰੂਆਤ ਕਰਵਾਉਂਦੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਕਣਕ ਵੇਚਣ ਸਬੰਧੀ ਕਿਸੇ ਵੀ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕਣਕ ਦੀ ਫਸਲ ਦਾਣਾ ਮੰਡੀਆਂ ਵਿੱਚ ਸਾਫ ਸੁਥਰੀ ਅਤੇ ਸੁੱਕੀ ਲੈ ਕੇ ਆਉਣ ਤਾਂ ਜੋਂ ਅਨਾਜ ਮੰਡੀਆਂ ਵਿੱਚ ਉਹਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਤੇ DMO ਅਜੈਪਾਲ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਤੱਕ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ 30640 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਵੱਖ—ਵੱਖ ਖਰੀਦ ਏਜੰਸੀਆਂ ਵਲੋਂ 7809 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਇਸ ਮੌਕੇ SDM ਸ੍ਰੀ ਗੁਰਕਿਰਨਦੀਪ ਸਿੰਘ ਸਿੱਧੂ, ਡਾ. ਗੁਰਦਿੱਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਰਛਪਾਲ ਸਿੰਘ ਚੇਅਰਮੈਨ, ਪਰਮਪਾਲ ਸਿੰਘ ਕੋਆਰਡੀਨੇਟਰ ਨਸ਼ਾਂ ਛੁਡਾਓ, ਦਿਲਬਾਗ ਸਿੰਘ ਸਰਪੰਚ ਪੰਨੀਵਾਲਾ, ਰਕੇਸ਼ ਕੁਮਾਰ ਸਰਪੰਚ ਮੋਹਲਾ, ਸਤਪਾਲ ਸਿੰਘ, ਜੋਰਾਵਰ ਸਿੰਘ, ਪੀ.ਏ. ਗੁਰਬਾਜ ਖੁੱਡੀਆ, ਮੋਹਿਤ ਸੋਨੀ ਮੀਡਆ ਇੰਚਾਰਜ, ਬਲਜਿੰਦਰ ਸ਼ਰਮਾ ਮੰਡੀ ਸੁਪਰਡੈਂਟ ਤੋਂ ਇਲਾਵਾ ਵੱਖ—ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ।

Wednesday, April 15, 2026

ਕੈਬਨਿਟ ਮੰਤਰੀ Gurmeet Singh Khuddian ਨੇ ਰਾਜ ਪੱਧਰੀ Foot Mouth Disease Vaccination ਮੁਹਿੰਮ ਦੀ ਸ਼ੁਰੂਆਤ

 ਪਸ਼ੂਆਂ ਦੀ ਭਲਾਈ ਤੇ ਸੇਵਾ ਹਿੱਤ ਪੰਜਾਬ ਸਰਕਾਰ ਹਮੇਸ਼ਾ ਹੀ ਤਤਪਰ - ਸ. ਗੁਰਮੀਤ ਸਿੰਘ ਖੁੱਡੀਆਂ


ਰੂਪਨਗਰ, 15 ਅਪ੍ਰੈਲ: ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਅੱਠਵੇਂ ਗੇੜ ਦੀ ਮੂੰਹ-ਖੁਰ ਵੈਕਸੀਨ Foot Mouth Disease Vaccination  ਸਮੁੱਚੇ ਪੰਜਾਬ ਰਾਜ ਵਿੱਚ ਲਗਵਾਉਣ ਹਿੱਤ ਮੁਹਿੰਮ ਦਾ ਆਗਾਜ਼ ਅੱਜ ਗੋਪਾਲ ਗਊਸ਼ਾਲਾ ਰੂਪਨਗਰ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ਕੀਤਾ ਗਿਆ, ਜਿਸ ਦਾ ਉਦਘਾਟਨ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ, ਪੰਜਾਬ ਸ. Gurmeet Singh Khuddian ਵੱਲੋਂ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਦੱਸਿਆ ਗਿਆ ਕਿ ਇਹ ਟੀਕਾਕਰਨ ਪੰਜਾਬ ਰਾਜ ਦੇ ਸਾਰੇ ਪਸ਼ੂਆਂ ਨੂੰ ਬਿਲਕੁਲ ਮੁਫਤ Free Vaccination of all Cattles ਲਗਾਏ ਜਾਣੇ ਹਨ ਅਤੇ ਇਸ ਤਰ੍ਹਾਂ ਹਰ ਇੱਕ ਪੇਂਡੂ ਅਤੇ ਸ਼ਹਿਰੀ ਖੇਤਰ ਨੂੰ ਕਵਰ ਕਰਦੇ ਹੋਏ 100 ਫੀਸਦੀ ਟੀਕਾਕਰਨ ਯਕੀਨੀ ਕੀਤਾ ਜਾਵੇਗਾ, ਜਿਸ ਨਾਲ ਪ੍ਰਭਾਵੀ ਢੰਗ ਨਾਲ ਪਸ਼ੂਆਂ ਦੀ ਮੂੰਹ-ਖੁਰ ਨਾਮ ਦੀ ਇਸ ਭਿਆਨਕ ਬਿਮਾਰੀ Foot Mouth Disease  ਤੋਂ ਸਮੁੱਚੇ ਰਾਜ ਦੇ ਪਸ਼ੂਆਂ ਨੂੰ ਬਚਾਇਆ ਜਾ ਸਕੇਗਾ। 

ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਦੇ ਪਸ਼ੂ ਪਾਲਕ ਕਿਸਾਨਾਂ ਨੂੰ ਸੰਦੇਸ਼ ਦਿੱਤਾ ਗਿਆ ਕਿ ਪਸ਼ੂ ਪਾਲਣ ਵਿਭਾਗ ਪੰਜਾਬ ਹਮੇਸ਼ਾ ਹੀ ਕਿਸਾਨਾਂ ਅਤੇ ਇਨ੍ਹਾਂ ਦੇ ਪਸ਼ੂਧੰਨ ਦੀ ਭਲਾਈ ਅਤੇ ਸੇਵਾ ਹਿੱਤ ਹਮੇਸ਼ਾ ਤਤਪਰ ਹੈ।

ਇਸ ਮੌਕੇ ਤੇ ਪਹੁੰਚੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਸਰਕਾਰ ਡਾ. ਪਰਮਦੀਪ ਸਿੰਘ ਵਾਲੀਆ ਵੱਲੋਂ ਦੱਸਿਆ ਗਿਆ ਕਿ ਸਮੁੱਚੇ ਪੰਜਾਬ ਰਾਜ ਵਿੱਚ ਹਰ ਇੱਕ ਜ਼ਿਲ੍ਹੇ ਪੱਧਰ ਤੇ ਵੈਕਸੀਨਨੇਸ਼ਨ ਟੀਮਾਂ ਦਾ ਗਠਨ ਕੀਤਾ ਹੋਇਆ ਹੈ ਜੋ ਕਿ ਅੱਜ ਤੋਂ ਹੀ ਮੁਹਿੰਮ ਦੇ ਤੌਰ ਤੇ ਮੂੰਹਖੁਰ ਬਿਮਾਰੀ Foot Mouth Disease  ਤੋਂ ਬਚਾਅ ਹਿੱਤ ਟੀਕਾਕਰਨ 29 ਮਈ 2026 ਤੱਕ ਮੁਕੰਮਲ ਕਰ ਦਿੱਤਾ ਜਾਵੇਗਾ। 

ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਪੰਜਾਬ ਰਾਜ ਦੇ ਸਮੂਹ ਸਟਾਫ ਨੂੰ ਹਦਾਇਤ ਕੀਤੀ ਗਈ ਕਿ ਹਰ ਇੱਕ ਟੀਮ ਟੀਕਾਕਰਨ ਸਮੇਂ ਕੋਲਡ ਚੇਨ ਦਾ ਖਾਸ ਧਿਆਨ ਰੱਖੇ ਤਾਂ ਜੋ ਲਗਾਇਆ ਗਿਆ ਟੀਕਾ ਪੂਰੀ ਤਰ੍ਹਾਂ ਪ੍ਰਭਾਵੀ ਹੋ ਸਕੇ।

 
ਹਲਕਾ ਵਿਧਾਇਕ ਰੂਪਨਗਰ ਐਡਵੋਕੇਟ Dinesh Chaddha MLA ਵੱਲੋਂ ਰਾਜ ਪੱਧਰੀ ਮੂੰਹ-ਖੁਰ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਲਈ ਜ਼ਿਲ੍ਹਾ ਰੂਪਨਗਰ ਦੀ ਇਸ ਮਹੱਤਵਪੂਰਨ ਥਾਂ ਦੀ ਚੋਣ ਕਰਨ ਲਈ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦਾ ਧੰਨਵਾਦ ਕੀਤਾ ਗਿਆ।

ਗੋਪਾਲ ਗਊਸ਼ਾਲਾ ਰੂਪਨਗਰ ਦੇ ਪ੍ਰਧਾਨ ਸ੍ਰੀ ਭਾਰਤ ਭੂਸ਼ਣ ਸ਼ਰਮਾ ਵੱਲੋਂ ਮੌਕੇ ਤੇ ਪਹੁੰਚੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ, ਹਲਕਾ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ, ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਐਸਡੀਐਮ ਰੂਪਨਗਰ ਜਸਪ੍ਰੀਤ ਸਿੰਘ, ਡੀਐਸਪੀ ਰਾਜਪਾਲ ਸਿੰਘ ਗਿੱਲ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਰੂਪਨਗਰ ਡਾ. ਰਾਜ ਕੁਮਾਰ, ਜੁਆਇੰਟ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਸ਼ਾਮ ਸਿੰਘ, ਪਰਮਿੰਦਰ ਸਿੰਘ ਬਾਲਾ, ਰਾਜੂ ਸਤਿਆਲ, ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਦੇ ਹੋਰ ਉੱਚ ਅਧਿਕਾਰੀ ਅਤੇ ਗੋਪਾਲ ਗਊਸ਼ਾਲਾ ਰੂਪਨਗਰ ਦੇ ਸਮੁੱਚੀ ਮੈਨੇਜਮੈਂਟ ਵੀ ਹਾਜ਼ਰ ਸੀ।

Friday, April 10, 2026

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

*• ਗੁਰਮੀਤ ਸਿੰਘ ਖੁੱਡੀਆਂ ਨੇ ਇਹ ਪੁਰਸਕਾਰ ਪਰਾਲੀ ਸਾੜਨ ਦੀ ਮਾੜੀ ਪ੍ਰਥਾ ਛੱਡਣ ਵਾਲੇ ਕਿਸਾਨਾਂ ਨੂੰ ਕੀਤਾ ਸਮਰਪਿਤ*

ਚੰਡੀਗੜ੍ਹ, 10 ਅਪ੍ਰੈਲ:

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ Gurmeet Singh Khuddian  ਨੇ ਕਿਹਾ ਕਿ ਪੰਜਾਬ ਨੇ ਵਾਤਾਵਰਣ ਸ਼੍ਰੇਣੀ ਵਿੱਚ Skotch Silver Award 2025 ਹਾਸਲ ਕੀਤਾ ਹੈ ਜਿਸ ਨਾਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ Crop Residue Management  ਬਾਰੇ ਪੰਜਾਬ ਦੀ ਰਣਨੀਤੀ ਨੂੰ ਕੌਮੀ ਪੱਧਰ 'ਤੇ ਮਾਨਤਾ ਮਿਲੀ ਹੈ। ਉਨ੍ਹਾਂ ਨੇ ਇਸ ਪ੍ਰਾਪਤੀ ਦਾ ਸਿਹਰਾ ਮੁੱਖ ਮੰਤਰੀ Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਨਿਰੰਤਰ ਯਤਨਾਂ ਨੂੰ ਦਿੱਤਾ।

ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਫਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ 94 ਫੀਸਦੀ ਕਮੀ ਦਰਜ ਕੀਤੀ ਗਈ ਹੈ। ਇਹ ਘਟਨਾਵਾਂ ਸਾਲ 2020-21 ਵਿੱਚ 83,002 ਤੋਂ ਘੱਟ ਕੇ 2025-26 ਵਿੱਚ ਸਿਰਫ਼ 5,114 ਰਹਿ ਗਈਆਂ ਹਨ।

ਖੇਤੀਬਾੜੀ ਮੰਤਰੀ ਨੇ PPCB ਅਤੇ ਪੰਜਾਬ ਦੇ ਕਿਸਾਨ ਭਾਈਚਾਰੇ ਦੀ ਸ਼ਲਾਘਾ ਕਰਦਿਆਂ ਕਿਹਾ, "ਇਹ ਅਵਾਰਡ ਪੰਜਾਬ ਦੇ ਕਿਸਾਨਾਂ ਦੀ ਦ੍ਰਿੜਤਾ ਅਤੇ ਸਾਡੇ ਪ੍ਰਸ਼ਾਸਨ ਦੀ ਦੂਰਅੰਦੇਸ਼ੀ ਸੋਚ ਦਾ ਪ੍ਰਤੱਖ ਪ੍ਰਮਾਣ ਹੈ। ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਅਸੀਂ ਇਸ ਸੰਕਟ 'ਤੇ ਸਫਲਤਾਪੂਰਵਕ ਕਾਬੂ ਪਾ ਲਿਆ ਹੈ। ਮਸ਼ੀਨਰੀ 'ਤੇ ਸਬਸਿਡੀ ਦੇਣ, ਅਸਲ ਸਮੇਂ ਦੀ ਨਿਗਰਾਨੀ, ਕਸਟਮ-ਹਾਇਰਿੰਗ ਸੈਂਟਰ CHC ਸਥਾਪਤ ਕਰਨ ਅਤੇ ਰਿਕਾਰਡ ਫੰਡ ਅਲਾਟ ਕਰਨ ਸਬੰਧੀ ਸਾਡੀ ਰਣਨੀਤੀ ਨੇ ਪਰਾਲੀ ਪ੍ਰਬੰਧਨ ਨੂੰ ਨਵਾਂ ਰੂਪ ਦਿੱਤਾ ਹੈ। ਮੈਂ ਇਹ ਅਵਾਰਡ ਹਰ ਉਸ ਕਿਸਾਨ ਨੂੰ ਸਮਰਪਿਤ ਕਰਦਾ ਹਾਂ ਜਿਸ ਨੇ ਫਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ ਮਸ਼ੀਨਾਂ ਦੀ ਚੋਣ ਕੀਤੀ।"

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ, FPOs ਅਤੇ ਪੰਚਾਇਤਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (CRM) ਮਸ਼ੀਨਾਂ 'ਤੇ 50-80 ਫੀਸਦ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵੱਲੋਂ ਇਸ ਸਾਲ 25,000 ਸੀਆਰਐਮ ਮਸ਼ੀਨਾਂ ਦੀ ਖਰੀਦ ਲਈ 600 ਕਰੋੜ ਰੁਪਏ ਰੱਖੇ ਗਏ ਹਨ।

ਉਨ੍ਹਾਂ ਦੱਸਿਆ ਕਿ ਸਾਲ 2025-26 ਦੌਰਾਨ ਇਸ ਯੋਜਨਾ ਤਹਿਤ ਲਗਭਗ 13,000 ਮਸ਼ੀਨਾਂ ਖਰੀਦੀਆਂ ਗਈਆਂ ਹਨ ਅਤੇ ਇਸ ਸਬੰਧੀ Subsidy  ਵਜੋਂ 427 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਸੀਆਰਐਮ ਮਸ਼ੀਨਾਂ ਦੀ ਬਿਹਤਰ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ 1 ਅਪ੍ਰੈਲ ਤੋਂ 24 ਅਪ੍ਰੈਲ, 2026 ਤੱਕ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹੈ।

ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਰਹਿੰਦ-ਖੂੰਹਦ ਸਾੜਨ Crop Residue Burning  ਦੀਆਂ ਘਟਨਾਵਾਂ ਵਿੱਚ ਆਈ ਮਹੱਤਵਪੂਰਨ ਗਿਰਾਵਟ ਨਾਲ ਮਿੱਟੀ ਅਤੇ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਡਲ ਦਰਸਾਉਂਦਾ ਹੈ ਕਿ ਸਰਕਾਰ ਦੀ ਦ੍ਰਿੜ ਇੱਛਾ ਸ਼ਕਤੀ, ਵਿੱਤੀ ਸਹਾਇਤਾ ਅਤੇ ਭਾਈਚਾਰਕ ਸ਼ਮੂਲੀਅਤ ਨਾਲ ਵਾਤਾਵਰਣ ਸਬੰਧੀ ਚੁਣੌਤੀਆਂ ਨਾਲ ਨਜਿੱਠਿਆ ਜਾ ਸਕਦਾ ਹੈ।

Wednesday, April 8, 2026

ਪੰਜਾਬ ਵਿੱਚ Rain and Hailstrom ਕਾਰਨ 1.30 ਲੱਖ ਏਕੜ ਰਕਬੇ ‘ਚ ਫ਼ਸਲਾਂ ਦਾ ਨੁਕਸਾਨ

Gurmeet Singh Khuddian ਵੱਲੋਂ ਨੁਕਸਾਨ ਦੇ ਮੁਲਾਂਕਣ To Access thr Crop Loss ਲਈ ਕੇਂਦਰ ਨੂੰ ਟੀਮ ਭੇਜਣ ਦੀ ਅਪੀਲ ਅਤੇ ਕਿਸਾਨਾਂ ਲਈ ਤੁਰੰਤ ਰਾਹਤ ਦੀ ਮੰਗ

•ਗੁਰਮੀਤ ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਲਿਖਿਆ ਪੱਤਰ; ਲਗਾਤਾਰ ਖ਼ਰਾਬ ਮੌਸਮੀ ਹਾਲਾਤਾਂ ਕਰਕੇ ਬੰਪਰ ਫ਼ਸਲ ਦੀ ਉਮੀਦ ‘ਤੇ ਫਿਰਿਆ ਪਾਣੀ ਅਤੇ ਸੰਕਟ ਵਿੱਚ ਘਿਰੇ ਕਿਸਾਨਾਂ ਦੀ ਬਾਂਹ ਫੜਨ ਦੀ ਅਪੀਲ 

ਚੰਡੀਗੜ੍ਹ, 8 ਅਪ੍ਰੈਲ:

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ Gurmeet Singh Khuddian ਨੇ ਅੱਜ ਕੇਂਦਰ ਸਰਕਾਰ Government of India ਨੂੰ ਪੱਤਰ ਲਿਖ ਕੇ ਹਾਲ ਹੀ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ Rain and Hailstrom ਕਾਰਨ ਕਣਕ  Wheat Crop ਸਮੇਤ ਹਾੜ੍ਹੀ ਦੀਆਂ ਹੋਰ ਫ਼ਸਲਾਂ ਦੇ ਨੁਕਸਾਨ Crop Loss ਦਾ Assesment of Damage to Crop ਜਾਇਜ਼ਾ ਲਈ ਤੁਰੰਤ ਇੱਕ ਉੱਚ ਪੱਧਰੀ ਟੀਮ ਭੇਜਣ ਦੀ ਅਪੀਲ ਕੀਤੀ ਹੈ।

ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ Shivraj Singh Chauhan ਨੂੰ ਲਿਖੇ ਪੱਤਰ ਵਿੱਚ ਸ. ਗੁਰਮੀਤ ਸਿੰਘ ਖੁੱਡੀਆਂ ਨੇ ਹਾਲ ਹੀ ਵਿੱਚ ਖ਼ਰਾਬ ਮੌਸਮ ਕਰਕੇ ਸੂਬੇ ਵਿੱਚ ਕਣਕ ਦੀ ਫ਼ਸਲ 'ਤੇ ਪਏ ਪ੍ਰਤੀਕੂਲ ਪ੍ਰਭਾਵ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੌਜੂਦਾ ਹਾੜ੍ਹੀ ਸੀਜ਼ਨ ਦੌਰਾਨ 35 ਲੱਖ ਹੈਕਟੇਅਰ 'ਤੇ ਕਣਕ ਦੀ ਬਿਜਾਈ ਕੀਤੀ ਕੀਤੀ ਗਈ ਸੀ ਅਤੇ ਇਸ ਵਾਰ ਫ਼ਸਲ ਦਾ ਬੰਪਰ ਝਾੜ ਹੋਣ ਦੀ ਉਮੀਦ ਲਾਈ ਜਾ ਰਹੀ ਸੀ, ਪਰ ਲਗਾਤਾਰ ਮੀਂਹ ਅਤੇ ਗੜੇਮਾਰੀ ਕਰਕੇ ਫ਼ਸਲਾਂ ਦੇ ਨੁਕਸਾਨ ਨੇ ਕਿਸਾਨ ਭਾਈਚਾਰੇ ਲਈ ਵੱਡੀ ਚਿੰਤਾ ਖੜ੍ਹੀ ਕਰ ਦਿੱਤੀ ਹੈ।

ਸ. ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਖੇਤੀਬਾੜੀ ਵਿਭਾਗ ਦੇ ਮੁੱਢਲੇ ਮੁਲਾਂਕਣ ਅਨੁਸਾਰ 1.30 ਲੱਖ ਏਕੜ ਤੋਂ ਵੱਧ ਰਕਬੇ ਵਿੱਚ ਫਸਲਾਂ ਦੇ ਨੁਕਸਾਨ Crop Loss ਦਾ ਅਨੁਮਾਨ ਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੀਂਹ ਨਾ ਰੁਕਣ ਕਰਕੇ ਨੁਕਸਾਨ ਵੀ ਵਧਦਾ ਜਾ ਰਿਹਾ ਹੈ ਅਤੇ ਅੰਕੜਾ ਹੋਰ ਵੀ ਵੱਧ ਸਕਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਹ ਨੁਕਸਾਨ ਸਿਰਫ਼ ਕਣਕ ਤੱਕ ਸੀਮਤ ਨਹੀਂ ਹੈ ਕਿਉਂਕਿ Fazilka, Sri Muktsar Sahib, Bathinda, Faridkot, Amritsar, Moga, Mansa ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫਰੀਦਕੋਟ, ਅੰਮ੍ਰਿਤਸਰ, ਮੋਗਾ ਅਤੇ ਮਾਨਸਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਸਬਜ਼ੀਆਂ, ਹਰੇ ਚਾਰੇ ਅਤੇ ਹਾੜੀ ਦੀਆਂ ਹੋਰ ਫਸਲਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਇਹ ਨੁਕਸਾਨ ਕਿਸਾਨਾਂ ਦੀ ਰੋਜ਼ੀ-ਰੋਟੀ ਅਤੇ ਰਾਜ ਦੀ ਖੇਤੀਬਾੜੀ ਆਰਥਿਕਤਾ ਨੂੰ ਗੰਭੀਰ ਖ਼ਤਰਾ ਦਰਪੇਸ਼ ਕਰ ਰਿਹਾ ਹੈ।

ਮੁੱਖ ਮੰਤਰੀ Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਸੰਕਟ ਦਾ ਸਾਹਮਣਾ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਵੇਰਵਾ ਦਿੰਦਿਆਂ Gurmeet Singh Khuddian ਨੇ ਦੱਸਿਆ ਕਿ ਰਾਜ ਨੇ ਪਹਿਲਾਂ ਹੀ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ।

ਨੁਕਸਾਨ ਦੇ ਪੈਮਾਨੇ ਅਤੇ ਕਿਸਾਨਾਂ ‘ਤੇ ਪੈ ਰਹੇ ਵਿੱਤੀ ਬੋਝ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੇ ਕੇਂਦਰ ਤੋਂ ਇਸ ਸਬੰਧੀ ਤੁਰੰਤ ਰਾਹਤ ਅਤੇ ਮੁਆਵਜ਼ਾ ਮੰਗਿਆ ਹੈ। ਸ. ਖੁੱਡੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਵਿਸਤ੍ਰਿਤ ਮੁਲਾਂਕਣ ਲਈ ਤੁਰੰਤ ਕੇਂਦਰੀ ਟੀਮ ਭੇਜਣ ਦੀ ਲੋੜ ਹੈ। ਉਨ੍ਹਾਂ ਨਾਲ ਹੀ ਭਰੋਸਾ ਦਿੱਤਾ ਕਿ ਰਾਜ ਸਰਕਾਰ ਕਿਸਾਨਾਂ ਦੇ ਸਮਰਥਨ ਲਈ ਵਚਨਬੱਧ ਹੈ ਅਤੇ ਕੇਂਦਰੀ ਟੀਮ ਨੂੰ ਹਰ ਲੋੜੀਂਦਾ ਸਹਿਯੋਗ ਦਿੱਤਾ ਜਾਵੇਗਾ।

Monday, April 6, 2026

1388 ਕਰੋੜ ਰੁਪਏ ਦੇ Annual Action Plan ਨਾਲ Agriculture of Punjab ਖੇਤਰ ਨੂੰ ਦਿੱਤੀ ਜਾਵੇਗੀ ਟਿਕਾਊ ਤੇ ਗਤੀਸ਼ੀਲ ਅਗਵਾਈ

* ਐਕਸ਼ਨ ਪਲਾਨ ਵਿੱਚ ਫ਼ਸਲੀ ਰਹਿੰਦ-ਖੂੰਹਦ (ਪਰਾਲੀ) ਦੇ ਨਿਬੇੜੇ, ਜਲ ਸੰਭਾਲ, ਫ਼ਸਲੀ ਵਿਭਿੰਨਤਾ ਅਤੇ ਕੁਦਰਤੀ ਖੇਤੀ 'ਤੇ ਦਿੱਤਾ ਗਿਐ ਵਿਸ਼ੇਸ਼ ਜ਼ੋਰ: ਗੁਰਮੀਤ ਖੁੱਡੀਆਂ

* ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਆਗਾਮੀ ਸਾਉਣੀ ਸੀਜ਼ਨ ਲਈ ਕਮਰ ਕੱਸਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 6 ਅਪ੍ਰੈਲ:

ਸੂਬੇ ਦੇ ਖੇਤੀਬਾੜੀ ਖੇਤਰ ਦੀ ਦਸ਼ਾ To Change in Agriculture Sector of Punjab ਨੂੰ ਬਦਲਣ ਲਈ ਇੱਕ ਵੱਡਾ ਕਦਮ ਚੁੱਕਦਿਆਂ, ਮੁੱਖ ਮੰਤਰੀ Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2026-27 ਲਈ ਖੇਤੀਬਾੜੀ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਨੂੰ ਲਾਗੂ ਕਰਨ ਲਈ 1,388 ਕਰੋੜ ਰੁਪਏ ਦੀ Annual Action Plan for Agriculture (ਕਾਰਜ ਯੋਜਨਾ) ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਹ ਜਾਣਕਾਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ Gurmeet Singh Khuddian  ਨੇ ਦਿੱਤੀ।

ਸੋਮਵਾਰ ਨੂੰ ਇੱਥੇ ਆਪਣੇ ਦਫ਼ਤਰ ਵਿੱਚ ਪ੍ਰੋਜੈਕਟਾਂ ਦੀ ਸਮੀਖਿਆ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਇਹ ਐਕਸ਼ਨ ਪਲਾਨ, ਜੋ ਪਹਿਲਾਂ ਹੀ ਪ੍ਰਵਾਨਗੀ ਲਈ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਨੂੰ ਭੇਜੀ ਜਾ ਚੁੱਕੀ ਹੈ, ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਨਿਬੇੜੇ Crop Residue Management, ਜਲ ਸੰਭਾਲ Water Conservation, ਫ਼ਸਲੀ ਵਿਭਿੰਨਤਾ Crop Diversification ਅਤੇ ਕੁਦਰਤੀ ਖੇਤੀ Natural Farming  'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਖੇਤਾਂ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਨਿਬੇੜਾ (CRM) ਸਕੀਮ ਤਹਿਤ 600 ਕਰੋੜ ਰੁਪਏ ਦਾ ਸਭ ਤੋਂ ਵੱਡਾ ਬਜਟ ਰੱਖਿਆ ਗਿਆ ਹੈ। ਉਹਨਾਂ ਕਿਹਾ, "ਸਾਡਾ ਟੀਚਾ ਕਿਸਾਨਾਂ ਨੂੰ ਸਬਸਿਡੀ 'ਤੇ In-situ (ਖੇਤ ਦੇ ਅੰਦਰ) ਅਤੇ Ex-situ (ਖੇਤ ਦੇ ਬਾਹਰ) ਮਸ਼ੀਨਰੀ ਮੁਹੱਈਆ ਕਰਵਾਉਣਾ ਹੈ ਤਾਂ ਜੋ ਪਰਾਲੀ ਸਾੜਨ ਦਾ ਪੱਕਾ ਹੱਲ ਯਕੀਨੀ ਬਣਾਇਆ ਜਾ ਸਕੇ।"

ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਲਈ, 'ਪ੍ਰਤੀ ਬੂੰਦ ਵਧੇਰੇ ਫ਼ਸਲ' More Crop with Every Drop ਕੰਪੋਨੈਂਟ ਲਈ 33.33 ਕਰੋੜ ਰੁਪਏ ਰੱਖੇ ਗਏ ਹਨ, ਜੋ ਡਰਿੱਪ, ਸਪ੍ਰਿੰਕਲਰ ਅਤੇ ਰੇਨ ਗੰਨ ਵਰਗੇ ਪਾਣੀ ਦੀ ਬਚਤ ਕਰਨ ਵਾਲੇ ਉਪਕਰਣਾਂ ਨੂੰ ਉਤਸ਼ਾਹਿਤ ਕਰੇਗਾ। ਇਸ ਦੌਰਾਨ, ਬੀਜ ਸੁਧਾਰ ਅਤੇ ਕਪਾਹ ਪ੍ਰਦਰਸ਼ਨੀ ਪ੍ਰੋਜੈਕਟਾਂ Seed Improvement and Cotton Crop Projects  'ਤੇ 51.85 ਕਰੋੜ ਰੁਪਏ ਖਰਚੇ ਜਾਣਗੇ, ਅਤੇ ਖੇਤੀਬਾੜੀ ਮਸ਼ੀਨੀਕਰਨ ਸਬ-ਮਿਸ਼ਨ ਤਹਿਤ ਖੇਤੀ ਦੀ ਮੁਹਾਰਤ ਨੂੰ ਵਧਾਉਣ ਲਈ 95 ਕਰੋੜ ਰੁਪਏ ਰੱਖੇ ਗਏ ਹਨ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਕਿਸਾਨਾਂ ਨੂੰ ਵੱਧ ਪਾਣੀ ਪੀਣ ਵਾਲੇ ਝੋਨੇ ਦੀ ਥਾਂ ਮੱਕੀ Maize, ਦਾਲਾਂ Pulses ਅਤੇ ਤੇਲ ਬੀਜਾਂ Oil Seed Crops ਵੱਲ ਪ੍ਰੇਰਿਤ ਕਰਨ ਲਈ ਫ਼ਸਲੀ ਵਿਭਿੰਨਤਾ ਲਈ 50.30 ਕਰੋੜ ਰੁਪਏ ਰੱਖੇ ਗਏ ਹਨ। ਰਸਾਇਣ ਮੁਕਤ ਖੇਤੀ ਲਈ ਰਾਸ਼ਟਰੀ ਮੁਹਿੰਮ ਦੇ ਅਨੁਸਾਰ, ਕੁਦਰਤੀ ਖੇਤੀ ਲਈ 8.25 ਕਰੋੜ ਰੁਪਏ ਪ੍ਰਸਤਾਵਿਤ ਕੀਤੇ ਗਏ ਹਨ। ਇਸ ਤੋਂ ਇਲਾਵਾ, ਦਾਲਾਂ ਵਿੱਚ 'ਆਤਮਨਿਰਭਰਤਾ' ਨੂੰ ਉਤਸ਼ਾਹਿਤ ਕਰਨ ਲਈ 4.17 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।

ਹੋਰ ਪ੍ਰਮੁੱਖ ਅਲਾਟਮੈਂਟਾਂ ਵਿੱਚ ਮਿੱਟੀ ਦੀ ਸਿਹਤ ਅਤੇ ਉਪਜਾਊ ਸ਼ਕਤੀ ਪ੍ਰਬੰਧਨ ਲਈ 20 ਕਰੋੜ ਰੁਪਏ, ਅਤੇ ਖੇਤੀਬਾੜੀ ਪਸਾਰ Agriculture Extenstion Services  (ਐਕਸਟੈਂਸ਼ਨ) ਗਤੀਵਿਧੀਆਂ ਲਈ 60.59 ਕਰੋੜ ਰੁਪਏ ਸ਼ਾਮਲ ਹਨ। ਸ. ਖੁੱਡੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਏਕੀਕ੍ਰਿਤ ਉਪਰਾਲੇ ਨਾ ਸਿਰਫ਼ ਖੇਤੀ ਆਮਦਨ ਵਿੱਚ ਵਾਧਾ ਕਰਨਗੇ ਸਗੋਂ ਪੰਜਾਬ ਦੇ ਵਾਤਾਵਰਣਕ ਭਵਿੱਖ ਨੂੰ ਵੀ ਸੁਰੱਖਿਅਤ ਕਰਨਗੇ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਆਗਾਮੀ ਸਾਉਣੀ (ਖਰੀਫ਼) ਸੀਜ਼ਨ ਲਈ ਤਿਆਰੀਆਂ ਖਿੱਚਣ ਦੇ ਨਿਰਦੇਸ਼ ਦਿੰਦਿਆਂ ਯੋਜਨਾਵਾਂ ਨੂੰ ਸਮੇਂ ਸਿਰ ਤਿਆਰ ਕਰਨ ਅਤੇ ਲਾਗੂ ਕਰਨ 'ਤੇ ਜ਼ੋਰ ਦਿੱਤਾ।

Wednesday, April 1, 2026

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀ ਕਣਕ ਦੀ ਫਸਲ ਦਾ ਲਿਆ ਜਾਇਜ਼ਾ

ਲੰਬੀ/ਸ੍ਰੀ ਮੁਕਤਸਰ ਸਾਹਿਬ, 01 ਅਪ੍ਰੈਲ:
ਪੰਜਾਬ ਦੇ ਕੈਬਨਿਟ ਮੰਤਰੀ Gurmeet Singh Khuddian ਵੱਲੋਂ ਅੱਜ ਲੰਬੀ Lambi ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਪੱਕੀ ਕਣਕ ਦੀ ਫਸਲ ਨੂੰ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ Damage to the wheat crop caused by hailstorm ਦਾ ਜਾਇਜ਼ਾ ਲਿਆ ਗਿਆ।
ਇਸ ਦੌਰਾਨ ਮੰਤਰੀ ਨੇ ਪਿੰਡ ਆਲਮਵਾਲਾ, ਬੋਦੀਵਾਲਾ, ਰਾਣੀਵਾਲਾ, ਅਸਪਾਲ, ਸਰਾਵਾਂ ਬੋਦਲਾ, ਕੱਟਿਆਵਾਲੀ ਅਤੇ ਕਬਰਵਾਲਾ ਵਿੱਚ ਕਿਸਾਨਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਫਸਲ ਦੇ ਨੁਕਸਾਨ Field Visit by Agriculture Minister ਦਾ ਜਾਇਜ਼ਾ ਲਿਆ।
ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਦੀ ਪੂਰੀ ਭਰਪਾਈ ਲਈ ਯੋਗ ਕਦਮ ਚੁੱਕੇ ਜਾਣਗੇ। ਉਨ੍ਹਾਂ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਤੁਰੰਤ ਗਿਰਦਾਵਰੀ Special Girdawari ਕਰਕੇ ਨੁਕਸਾਨ ਦੀ ਵਿਸਥਾਰ ਰਿਪੋਰਟ ਤਿਆਰ ਕੀਤੀ ਜਾਵੇ ਤਾਂ ਜੋ ਪ੍ਰਭਾਵਿਤ ਕਿਸਾਨਾਂ Compensation to Farmers ਨੂੰ ਜਲਦੀ ਤੋਂ ਜਲਦੀ ਮੁਆਵਜ਼ਾ ਦਿੱਤਾ ਜਾ ਸਕੇ।
ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਸਬੰਧੀ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।
ਇਸ ਮੌਕੇ ਐਸ.ਡੀ.ਐਮ ਮਲੋਟ ਪੰਕਜ ਕੁਮਾਰ ਬਾਂਸਲ, ਤਹਿਸੀਲਦਾਰ ਹਰਪ੍ਰੀਤ ਕੌਰ, ਮੁੱਖ ਖੇਤੀਬਾੜੀ ਅਫਸਰ ਜਗਸੀਰ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਗੁਰਦਿੱਤ ਸਿੰਘ, ਨਿਰਮਲ ਸਿੰਘ ਵਿਰਕ ਪ੍ਰਧਾਨ, ਗੁਰਬਾਜ ਸਿੰਘ ਵਣਵਾਲਾ, ਸੁਖਵਿੰਦਰ ਸਿੰਘ ਸੁੱਖਾ ਗੁਰੂਸਰ, ਨਿਸ਼ਾਨ ਸਿੰਘ ਬਲਾਕ ਪ੍ਰਧਾਨ ਰਾਣੀਵਾਲਾ, ਹਰਪ੍ਰੀਤ ਸਿੰਘ ਬਲਾਕ ਪ੍ਰਧਾਨ, ਸਤਨਾਮ ਸਿੰਘ ਸੰਧੂ ਸਰਾਵਾਂ ਬੋਦਲਾ, ਦਿਲਬਾਗ ਸਿੰਘ ਸਰਪੰਚ ਪੰਨੀਵਾਲਾ, ਦਲਜੀਤ ਸਿੰਘ ਸਰਾਵਾਂ ਬੋਦਲਾ, ਗੁਰਵਿੰਦਰ ਸਿੰਘ ਚੇਅਰਮੈਨ ਪੰਨੀਵਾਲਾ, ਗੁਰਜੀਤ ਜੀਤੂ ਰਾਣੀ ਵਾਲਾ, ਕਰਮਵੀਰ ਸਿੰਘ, ਸੋਨੂੰ ਸਰਾਵਾਂ, ਸੁਰਜੀਤ ਸਿੰਘ ਚੇਅਰਮੈਨ ਮਿੱਡਾ, ਗੁਰਜੀਤ ਸਿੰਘ ਸੇਖੋਂ ਆਲਮਵਾਲਾ, ਵਿਜੈ ਨੰਬਰਦਾਰ, ਗੁਰਭੇਜ ਸਿੰਘ ਮੱਲੀ, ਰਣਜੀਤ ਸਿੰਘ, ਸ਼ਮਸ਼ੇਰ ਸਿੰਘ ਕਲੇਕੇ, ਮੋਹਨ ਸਿੰਘ ਕੱਟਿਆਂਵਾਲੀ, ਅਨੋਖ ਸਿੰਘ ਸਰਪੰਚ ਕਬਰਵਾਲਾ,ਪੀਏ ਗੁਰਬਾਜ ਖੁੱਡਿਆਂ, ਮੀਡੀਆ ਐਡਵਾਈਜ਼ਰ ਮੋਹਿਤ ਸੋਨੀ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।

Friday, March 27, 2026

ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਕਿੱਲਿਆਂ ਵਾਲੀ ਵਿਖੇ Sahiwal Calf Rally ਦਾ ਆਯੋਜਨ

ਪੰਜਾਬ ਸਰਕਾਰ ਪਸ਼ੂ ਪਾਲਕਾਂ ਨੂੰ ਹਰ ਤਰ੍ਹਾ ਦੀ ਸਹੂਲੀਅਤ ਦੇਣ ਲਈ ਵਚਨਬੱਧ- ਕੈਬਨਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ 

*ਕਿਹਾ, ਪਸ਼ੂ ਪਾਲਣ ਵਿਭਾਗ ਵੱਲੋਂ ਵਧੀਆ ਨਸਲ ਦੇ ਸਾਹੀਵਾਲ ਸੀਮਨ ਨਾਲ ਪਸ਼ੂਆਂ ਦਾ ਮਸਨੂਈ ਗਰਭਦਾਨ ਕੀਤਾ ਜਾਂਦਾ ਹੈ  

 ਫਾਜਿਲਕਾ 27 ਮਾਰਚ 2026....

 ਪਸ਼ੂ ਪਾਲਣ ਵਿਭਾਗ ਪੰਜਾਬ Animal Husbandry Department Punjab ਦੇ ਦਿਸ਼ਾ ਨਿਰਦੇਸ਼ਾਂ ਹੇਠ ਪਸ਼ੂ ਪਾਲਣ ਵਿਭਾਗ ਫਾਜ਼ਿਲਕਾ ਵੱਲੋਂ ਪਿੰਡ ਕਿੱਲਿਆਂ ਵਾਲੀ ਜ਼ਿਲ੍ਹਾ ਫਾਜ਼ਿਲਕਾ ਵਿਖੇ ਸਾਹੀਵਾਲ ਕਾਫ ਰੈਲੀ Sahiwal Calf Rally ਦਾ ਆਯੋਜਨ ਕੀਤਾ ਗਿਆ। ਜਿਸ ਦਾ ਉਦਘਾਟਨ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ  ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਵੱਲੋਂ ਕੀਤਾ ਗਿਆ!

 ਇਸ ਸਾਹੀਵਾਲ ਕਾਫ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪੁੱਜੇ ਪਸ਼ੂ  ਪਾਲਕਾ ਨੂੰ ਸੰਬੋਧਿਤ ਕਰਦਿਆ ਕੈਬਨਿਟ ਮੰਤਰੀ ਪੰਜਾਬ Gurmeet Singh Khuddian ਨੇ ਕਿਹਾ ਕਿ ਪੰਜਾਬ ਸਰਕਾਰ ਪਸ਼ੂ  ਪਾਲਕਾਂ ਨੂੰ ਹਰ ਤਰ੍ਹਾ ਦੀ ਸਹੂਲੀਅਤ ਦੇਣ ਲਈ ਵਚਨਬੱਧ ਹੈ। ਉਹਨਾ ਨੇ ਪਸ਼ੂ ਪਾਲਕਾ ਨੂੰ ਅਪੀਲ ਕੀਤੀ ਕਿ ਉਹ ਅਜਿਹੀਆ ਗਤੀਵਿਧੀਆ ਵਿਚ ਵੱਧ ਤੋ ਵੱਧ ਸ਼ਮੂਲੀਅਤ ਕਰਕੇ ਆਪਣੇ ਗਿਆਨ ਵਿਚ ਵਾਧਾ ਕਰਨ ਅਤੇ ਪਸ਼ੂ  ਪਾਲਣ ਦੇ ਧੰਦੇ ਨੂੰ ਤਰੱਕੀ ਵੱਲ ਲੈ ਕੇ ਜਾਣ।

ਉਹਨਾਂ ਕਿਹਾ ਕਿ ਸਾਹੀਵਾਲ ਗਾਵਾਂ Sahiwal Cow Breed ਦੇ ਨਸਲ ਸੁਧਾਰ ਅਤੇ ਦੁੱਧ ਉਤਪਾਦਨ ਵਧਾਉਣ ਲਈ ਪਸ਼ੂ ਪਾਲਕ ਪਸ਼ੂਆਂ ਦਾ ਗਰਭਦਾਨ ਕਰਾਉਣ ਸਮੇਂ ਡਾਕਟਰਾਂ ਨੂੰ ਚੰਗੀ ਨਸਲ ਦੇ ਸੀਮਨ ਵਰਤੋ ਕਰਨ ਨੂੰ ਕਹਿਣ! ਉਹਨਾਂ ਕਿਹਾ ਕਿ ਵਿਭਾਗ ਵੱਲੋਂ ਵੀ ਵਧੀਆ ਨਸਲ ਦੇ ਸਾਹੀਵਾਲ ਸੀਮਨ ਨਾਲ ਮਸਨੂਈ ਗਰਭਦਾਨ ਕੀਤਾ ਜਾਂਦਾ ਹੈ। 

   ਹਲਕਾ ਇੰਚਾਰਜ ਅਬੋਹਰ Arun Narang ਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ Upkar Jakhar ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਹੀਵਾਲ ਨਸਲ ਨੂੰ ਪ੍ਰਫੁੱਲਿਤ ਕਰਨ ਲਈ ਨਸਲ ਸੁਧਾਰ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਪਸ਼ੂ ਹਸਪਤਾਲਾਂ ਵਿੱਚ ਵੀ ਚੰਗੀ ਨਸਲ ਦੇ ਸੀਮਨ ਤੇ ਪਸ਼ੂਆਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਪਸ਼ੂ ਪਾਲਕਾਂ ਦੀ ਹਰ ਸੰਭਵ ਮਦਦ ਕੀਤੀ ਜਾ ਸਕੇ! ਉਹਨਾਂ ਕਿਹਾ ਕਿ ਅਨੇਕਾਂ ਹੀ ਹਲਕੇ ਦੇ ਪਿੰਡਾਂ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਸ਼ੂ ਹਸਪਤਾਲ ਦੀ ਰੈਨੋਵੇਸ਼ਨ ਕੀਤੀ ਗਈ ਹੈ ਜਿਸ ਲਈ ਉਹ ਪੰਜਾਬ ਸਰਕਾਰ ਦੇ ਤਹਿ ਦਿਲੋਂ ਧੰਨਵਾਦੀ ਹਨ! ਉਹਨਾਂ ਕਿਹਾ ਕਿ ਸਾਡੇ ਹਲਕੇ ਵਿੱਚ ਵੀ ਜੋ ਵੀ ਪਸ਼ੂ ਹਸਪਤਾਲ ਬਣਨ ਵਾਲੇ ਰਹਿੰਦੇ ਹਨ ਉਹ ਵੀ ਜਲਦੀ ਬਣਵਾਏ ਜਾਣ ਤਾਂ ਜੋ ਸਾਡੇ ਲੋਕ ਇਨਾ ਪਸ਼ੂ ਹਸਪਤਾਲਾਂ ਦਾ ਲਾਭ ਉਠਾ ਸਕਣ! 

 ਇਸ ਮੌਕੇ ਡਾਇਰੈਕਟਰ ਪਸ਼ੂ ਪਾਲਣ ਡਾ. ਪਰਮਦੀਪ ਸਿੰਘ ਵਾਲੀਆਂ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਪਸ਼ੂ ਪਾਲਣ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ!

ਡਿਪਟੀ ਡਾਇਰੈਕਟਰ ਪਸ਼ੂ ਪਾਲਣ ਫਾਜ਼ਿਲਕਾ Dr Mandeep Singh ਨੇ ਕਿਹਾ ਕਿ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਖੁਰਾਕ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ! ਇਸ ਤੋਂ ਇਲਾਵਾ ਪਸ਼ੂ ਪਾਲਕ ਆਪਣੇ ਪੱਠਿਆਂ ਚ ਖਾਦਾਂ ਦੀ ਵਰਤੋਂ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਹੀ ਕਰਨ ਕਿਉਂਕਿ ਜ਼ਿਆਦਾ ਖਾਦਾਂ ਪੱਠਿਆਂ ਵਿੱਚ ਜ਼ਹਿਰਵਾਦ ਦਾ ਕਾਰਨ ਬਣ ਰਹੀਆਂ ਹਨ! ਇਸ ਤੋਂ ਇਲਾਵਾ ਪਸ਼ੂ ਪਾਲਕ ਆਪਣੇ ਪਸ਼ੂਆਂ ਦਾ ਗਰਭ ਦਾਨ ਦੇ ਚੰਗੀ ਨਸਲ ਦੇ ਟੀਕਿਆਂ ਨਾਲ ਹੀ ਕਰਵਾਉਣ!

ਇਸ ਮੌਕੇ ਸਾਹੀਵਾਲ ਵੱਛੇ-ਵੱਛੀਆਂ ਦੇ 78 ਪਸ਼ੂ ਪਾਲਕਾਂ ਨੂੰ ਸਨਮਾਨਿਤ ਵੀ ਕੀਤਾ ਗਿਆ!

ਇਸ ਮੌਕੇ SDM Abohar ਸ. ਰਵਿੰਦਰ ਸਿੰਘ, ਡਾ.ਹਰਵੀਨ ਕੌਰ ਸੰੰਯੁਕਤ ਨਿਰਦੇਸ਼ਕ, ਸ. ਮੋਹਨ ਸਿੰਘ, ਡਾ. ਅਮਿਤ ਖੁਰਾਨਾ, ਡਾ. ਕੇਵਲ ਅਰੋੜਾ, ਡਾ. ਗੁਰਦਿੱਤ ਸਿੰਘ, ਡਾ. ਅਮਿਤ ਨੈਨ, ਡਾ. ਮਾਨਵ ਬਿਸ਼ਨੋਈ, ਡਾ. ਹਕੀਕਤ ਚੌਧਰੀ, ਸ਼੍ਰੀ ਪੀਤਮ ਲਾਲ, ਸ. ਦੇਸਾ ਸਿੰਘ ਸਰਪੰਚ ਅਤੇ ਸਮੂਹ ਗ੍ਰਾਮ ਪੰਚਾਇਤ ਕਿੱਲਿਆਂ ਵਾਲੀ ਵਿਸ਼ੇਸ਼ ਤੌਰ ਤੇ ਹਾਜਰ ਸਨ

Tuesday, March 24, 2026

ਪੀਏਯੂ ਦਾ ਬਠਿੰਡਾ ਕਿਸਾਨ ਮੇਲਾ ਧੂਮਧਾਮ ਨਾਲ ਸੰਪਨ Kisan Mela Bathinda

     ਬਠਿੰਡਾ, 24 ਮਾਰਚ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ, ਬਠਿੰਡਾ Regional Research Center of PAU, Bathinda ਵਿਖੇ ਸਾਉਣੀ ਦੀਆਂ ਫ਼ਸਲਾਂ ਦਾ ਕਿਸਾਨ ਮੇਲਾ Kharif Kisan Mela ਲਗਾਇਆ ਗਿਆ, ਜਿਸ ਵਿੱਚ ਵੱਡੀ ਤਾਦਾਦ ਵਿੱਚ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸਿ਼ਰਕਤ ਕੀਤੀ। “ਖੇਤੀ ਵਿਭਿੰਨਤਾ ਅਪਣਾਓ, ਵਡਮੁੱਲਾ ਵਾਤਾਵਰਣ ਬਚਾਓ“ ਦੇ ਉਦੇਸ਼ ਨੂੰ ਲੈ ਕੇ ਲਗਾਏ ਇਸ ਕਿਸਾਨ ਮੇਲੇ ਵਿੱਚ ਕੈਬਨਿਟ ਮੰਤਰੀ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ਼ ਪਾਲਣ ਤੇ ਡੇਅਰੀ ਵਿਕਾਸ, ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ Gurmeet Singh Khuddian ਵੱਲੋਂ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ ਗਈ।

     ਕਿਸਾਨ ਮੇਲੇ ਦੌਰਾਨ ਹਲਕਾ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਅਤੇ ਮੈਂਬਰ ਪ੍ਰਬੰਧਕੀ ਬੋਰਡ, ਪੀ.ਏ.ਯੂ. ਸ. ਮੋਹਨ ਸਿੰਘ ਜਾਖੜ ਵਿਸ਼ੇਸ਼ ਮਹਿਮਾਨ ਵਜੋ ਸ਼ਾਮਲ ਹੋਏ।

ਕਿਸਾਨ ਮੇਲੇ ਦੀ ਪ੍ਰਧਾਨਗੀ VC PAU Dr Satibir Singh Gosal, ਵਾਈਸ ਚਾਂਸਲਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਕੀਤੀ। ਇਸ ਮੌਕੇ ਸ਼੍ਰੀ ਜਤਿੰਦਰ ਸਿੰਘ ਭੱਲਾ, ਚੇਅਰਮੈਨ, ਇੰਪਰੂਵਮੈਟਂ ਟਰੱਸਟ, ਬਠਿੰਡਾ ਤੋ ਇਲਾਵਾ ਯੂਨੀਵਰਸਿਟੀ ਦੇ ਵੱਖ--ਵੱਖ ਵਿਭਾਗਾਂ ਦੇ ਮੁਖੀ ਅਤੇ ਵਿਗਿਆਨੀ ਸ਼ਾਮਲ ਹੋਏ।

 ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਵਿੱਚ ਅਨੇਕਾਂ ਮੇਲੇ ਅਤੇ ਤਿਉਹਾਰ ਮਨਾਏ ਜਾਂਦੇ ਹਨ ਪਰ ਖੇਤੀ ਪ੍ਰਧਾਨ ਸੂਬੇ ਦੇ ਖੇਤੀ ਸਭਿਆਚਾਰ ਦੀਆਂ ਝਲਕੀਆਂ ਪੇਸ਼ ਕਰਦੇ ਪੀ.ਏ.ਯੂ. ਵੱਲੋਂ ਲਗਾਏ ਜਾਂਦੇ ਕਿਸਾਨ ਮੇਲਿਆਂ ਦੀ ਆਪਣੀ ਹੀ ਵਿਲੱਖਣਤਾ ਹੈ। ਉਨ੍ਹਾਂ ਕਿਹਾ ਕਿ ਖੇਤੀ ਜਲਵਾਯੂ ਵਿੱਚ ਹੋ ਰਹੀ ਹਲ-ਚਲ ਕਰਕੇ ਬਦਲ ਰਹੀਆਂ ਪ੍ਰਸਥਿਤੀਆਂ ਕਾਰਨ ਗਿਆਨ, ਵਿਗਿਆਨ ਅਤੇ ਤਕਨਾਲੋਜੀ ਦੇ ਇਸ ਯੁੱਗ ਵਿੱਚ ਖੇਤੀ ਦੀਆਂ ਤਕਨੀਕਾਂ ਵੀ ਬਦਲ ਰਹੀਆਂ ਹਨ ਅਤੇ ਸਮੇਂ ਦੇ ਹਾਣ ਦਾ ਹੋਣ ਲਈ ਕਿਸਾਨ ਮੇਲਿਆਂ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਕੇ ਇਸ ਨਵੀਨ ਗਿਆਨ ਨੂੰ ਹਾਸਿਲ ਕਰਨ ਦੀ ਲੋੜ ਹੈ।

 ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਦੇਸ਼ ਦੀਆਂ 75 ਖੇਤੀ ਯੂਨੀਵਰਸਿਟੀਆਂ ਵਿੱਚ ਲਗਾਤਾਰ ਤੀਜੇ ਸਾਲ ਪਹਿਲੇ ਨੰਬਰ ਤੇ ਆਉਣ ਤੇ ਖੇਤੀ ਵਿਗਿਆਨੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ 1.53 ਪ੍ਰਤੀਸ਼ਤ ਰਕਬੇ ਵਾਲੇ ਛੋਟੇ ਜਿਹੇ ਸੂਬੇ ਦੇ ਮਿਹਨਕਸ਼ ਕਿਸਾਨਾਂ ਅਤੇ ਖੇਤੀ ਵਿਗਿਆਨੀਆਂ ਨੇ ਸਖ਼ਤ ਮਿਹਨਤ ਕਰਕੇ ਅੰਨ ਦੇ ਅੰਬਾਰ ਲਗਾ ਕੇ ਦੇਸ਼ ਨੂੰ ਅਨਾਜ ਸੁਰੱਖਿਆ ਪ੍ਰਦਾਨ ਕੀਤੀ ਹੈ, ਪਰ ਖਮਿਆਜ਼ੇ ਵਜੋਂ ਹੁਣ ਸਾਡਾ ਪੌਣ-ਪਾਣੀ ਪ੍ਰਭਾਵਿਤ ਹੋ ਰਿਹਾ ਹੈ, ਜਿਸ ਨੂੰ ਬਚਾਉਣ ਲਈ ਸਾਨੂੰ ਖੇਤੀ ਵਿਭਿੰਨਤਾ ਵੱਲ ਜਾਣਾ ਸਮੇਂ ਦੀ ਲੋੜ ਹੈ।

 ਕੈਬਨਿਟ ਮੰਤਰੀ ਨੇ ਕਿਹਾ ਕਿ ਭਾਵੇਂ ਖੇਤੀ ਸਾਡਾ ਵਿਰਾਸ਼ਤੀ ਕਿੱਤਾ ਹੈ ਜਿੱਥੋਂ ਸਾਡਾ ਚੰਗਾ ਗੁਜ਼ਰਾਨ ਹੁੰਦਾ ਹੈ ਪਰ ਖੇਤੀ ਆਮਦਨ ਨੂੰ ਵਧਾਉਣ ਲਈ ਸਾਨੂੰ ਡੇਅਰੀ ਪਾਲਣ, ਮੁਰਗੀ ਪਾਲਣ, ਬੱਕਰੀ ਪਾਲਣ ਅਤੇ ਮਧੂਮੱਖੀ ਪਾਲਣ ਆਦਿ ਵਰਗੇ ਸਹਾਇਕ ਧੰਦਿਆ ਨੂੰ ਵੱਧ ਤੋਂ ਵੱਧ ਅਪਨਾਉਣਾ ਪਵੇਗਾ। ਪੌਣ-ਪਾਣੀ ਨੂੰ ਬਚਾਉਣ ਅਤੇ ਖੇਤੀ ਖੇਤਰ ਨੂੰ ਹੁਲਾਰਾ Sustainable Agriculture ਦੇਣ ਲਈ ਸਰਕਾਰੀ ਨੀਤੀਆ ਸਾਂਝੀਆਂ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

 ਇਸ ਮੌਕੇ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਦੇ ਮਿਹਨਤਕਸ਼ ਕਿਸਾਨਾਂ ਨੇ ਖੇਤੀ ਦੇ ਹਰ ਖੇਤਰ ਵਿੱਚ ਵੱਡੀਆਂ ਮੱਲਾਂ ਮਾਰੀਆਂ। ਉਨ੍ਹਾਂ ਕਿਹਾ ਕਿ ਸਾਡੇ ਸਿਰੜੀ ਕਿਸਾਨ ਉਸ ਬੰਜਰ ਧਰਤੀ ਵਿਚੋਂ ਪੈਦਾ ਹੋਣ ਵਾਲੇ ਲੋਕ ਹਨ, ਜਿਨ੍ਹਾਂ ਨੇ ਵੱਧ ਤੋਂ ਵੱਧ ਫ਼ਲ ਦਿੱਤਾ ਪਰ ਖੇਤੀ ਜਿਨਸਾਂ ਦੇ ਉਚਿਤ ਮੰਡੀਕਰਨ ਦੀ ਘਾਟ ਕਾਰਨ ਅਸੀਂ ਜ਼ਿਆਦਾ ਮੁਨਾਫ਼ਾ ਨਾ ਕਮਾ ਸਕੇ। ਉਨ੍ਹਾਂ ਕਿਹਾ ਕਿ ਖੁਦ ਮੰਡੀਕਰਨ ਕਰਕੇ ਹੀ ਅਸੀਂ ਖੇਤੀ ਦੇ ਕਿੱਤੇ ਨੂੰ ਲਾਹੇਵੰਦ ਬਣਾ ਸਕਦੇ ਹਾਂ ਅਤੇ ਇਸ ਲਈ ਸਾਨੂੰ ਵਪਾਰਕ ਖੇਤੀ ਸਿੱਖਣੀ ਪਵੇਗੀ।

 ਕਿਸਾਨਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਕਿਸਾਨ ਮੇਲੇ ਵਿੱਚ ਵੱਡੀ ਗਿਣਤੀ ਕਿਸਾਨਾਂ ਦਾ ਸ਼ਿਰਕਤ ਕਰਨਾ ਉਨ੍ਹਾਂ ਦਾ ਯੂਨੀਵਰਸਿਟੀ ਦੀਆਂ ਖੋਜ ਅਤੇ ਪਸਾਰ ਸੇਵਾਵਾਂ ਪ੍ਰਤੀ ਅਥਾਹ ਵਿਸ਼ਵਾਸ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਲਗਾਏ ਜਾਂਦੇ ਕਿਸਾਨ ਮੇਲੇ ਕਿਸਾਨਾਂ ਅਤੇ ਖੇਤੀ ਵਿਗਿਆਨੀਆਂ ਨੂੰ ਇੱਕ ਮੰਚ ਤੇ ਇਕੱਠੇ ਹੋਣ ਦਾ ਸੁਨਹਿਰੀ ਮੌਕਾ ਪ੍ਰਦਾਨ ਕਰਦੇ ਹਨ ਅਤੇ ਕਿਸਾਨਾਂ ਵੱਲੋਂ ਯੂਨੀਵਰਸਿਟੀ ਦੀਆਂ ਸਿਫ਼ਾਰਿਸ਼ਾਂ ਨੂੰ ਲੈ ਕੇ ਦਿੱਤਾ ਜਾਂਦਾ ਫੀਡਬੈਕ ਯੂਨੀਵਰਸਿਟੀ ਦੀਆਂ ਖੋਜ ਅਤੇ ਪਸਾਰ ਸੇਵਾਵਾਂ ਨੂੰ ਨਵੇਂ ਦਿਸ਼ਾ-ਨਿਰਦੇਸ਼ ਦੇਣ ਵਿੱਚ ਸਹਾਈ ਹੁੰਦਾ ਹੈ। ਕਿਸਾਨ ਮੇਲੇ ਦੇ ਉਦੇਸ਼ ਬਾਰੇ ਜਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਸਾਨੂੰ ਕਣਕ ਝੋਨੇ ਦੇ ਰਿਵਾਇਤੀ ਫ਼ਸਲੀ ਚੱਕਰ ਵਿਚੋਂ ਨਿਕਲ ਕੇ ਖੇਤੀ ਵਿਭਿੰਨਤਾ Crop Diversification ਨੂੰ ਅਪਨਾਉਣਾ ਪਵੇਗਾ, ਤਾਂ ਜੋ ਸਾਡਾ ਵਾਤਾਵਰਣ ਸੁਰੱਖਿਅਤ ਰਹਿ ਸਕੇ ਅਤੇ ਖੇਤੀ ਨਿਰੰਤਰਤਾ ਬਣੀ ਰਹੇ।

 ਉਨ੍ਹਾਂ ਪੌਣ-ਪਾਣੀ ਨੂੰ ਵੱਡਮੁੱਲਾ ਸਰਮਾਇਆ ਦੱਸਦਿਆਂ ਉਨ੍ਹਾਂ ਨੇ ਕੁਦਰਤੀ ਸਰੋਤਾਂ ਦੀ ਸ਼ਾਂਭ-ਸੰਭਾਲ ਤੇ ਜ਼ੋਰ ਦਿੰਦਿਆਂ ਕਿਹਾ ਕਿ ਖੇਤੀ ਵੰਨ-ਸੁਵੰਨਤਾ ਨੂੰ ਹੁਲਾਰਾ ਦੇਣ ਲਈ ਮੁੱਲ ਵਾਧੇ ਵਾਲੀਆਂ ਗੁਣਵੱਤਾ ਭਰਪੂਰ ਫ਼ਸਲਾਂ ਜਿਵੇਂ ਕਿ ਦਾਲਾਂ, ਤੇਲ ਬੀਜ, ਫ਼ਲਾਂ, ਫੁੱਲਾਂ ਅਤੇ ਸਬਜ਼ੀਆਂ ਆਦਿ ਫ਼ਸਲਾਂ ਦੀ ਕਾਸ਼ਤ ਕਰਨ ਦੀ ਲੋੜ ਹੈ। ਖੇਤੀ ਨੂੰ ਮੁਨਾਫ਼ੇ ਦਾ ਧੰਦਾ ਬਨਾਉਣ ਲਈ ਬਾਹਰਲੇ ਮੁਲਕਾਂ ਦੀ ਤਰਜ਼ ਤੇ ਐਗਰੀ ਬਿਜ਼ਨੈਸ ਕਰਨ ਦਾ ਮਸ਼ਵਰਾ ਦਿੰਦਿਆਂ ਡਾ. ਗੋਸਲ ਨੇ ਕਿਸਾਨਾਂ ਨੂੰ ਖੇਤੀ ਜਿਨਸਾਂ ਨੂੰ ਸਿੱਧਾ ਮੰਡੀ ਵਿੱਚ ਲਿਜਾਣ ਦੀ ਬਜਾਏ ਇਨ੍ਹਾਂ ਦੀ ਪ੍ਰੋਸੈਸਿੰਗ ਕਰਨ, ਡੱਬਾਬੰਦੀ ਕਰਨ ਅਤੇ ਮੰਡੀਕਰਨ Processing, Packing and Marketing of Agriculture Produce ਖੁਦ ਕਰਨ ਦੀ ਸਿ਼ਫਾਰਿਸ਼ ਕੀਤੀ। ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਅਤੇ ਇੰਸਟੀਚਿਊਟ ਆਫ ਐਗਰੀਕਲਚਰ, ਬਠਿੰਡਾ ਅਤੇ ਗੁਰਦਾਸਪੁਰ ਵੱਲੋਂ ਚਲਾਏ ਜਾ ਰਹੇ  ਅਕਾਦਮਿਕ ਪ੍ਰੋਗਰਾਮਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਾ. ਗੋਸਲ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ 10ਵੀਂ ਤੱਕ ਦੀ ਪੜ੍ਹਾਈ ਪਿੰਡਾਂ ਦੇ ਸਕੂਲਾਂ ਵਿੱਚ ਹਾਸਲ ਕਰਨ ਵਾਲੇ ਕਿਸਾਨਾਂ ਦੇ ਬੱਚਿਆਂ ਲਈ ਦਸ ਪ੍ਰਤੀਸ਼ਤ ਸੀਟਾਂ ਰਾਖਵੀਆਂ ਰੱਖੀਆਂ ਗਈਆਂ ਹਨ, ਇਸ ਕਰਕੇ ਕਿਸਾਨਾਂ ਨੂੰ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਖੇਤੀ ਸਿੱਖਿਆ ਮੁਹੱਈਆ ਕਰਵਾਉਣ ਦੀ ਲੋੜ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਗਿਆਨ ਵਿਗਿਆਨ ਅਤੇ ਤਕਨਾਲੋਜੀ ਨਾਲ ਜੁੜ ਕੇ ਖੇਤੀ ਨੂੰ ਲਾਹੇਵੰਦ ਧੰਦਾ ਬਣਾ ਸਕਣ। ਕਣਕ ਦੀ ਭਰਵੀਂ ਫ਼ਸਲ ਆਉਣ ਦੀ ਕਾਮਨਾ ਕਰਦਿਆਂ ਡਾ. ਗੋਸਲ ਨੇ ਕਿਸਾਨਾਂ ਨੂੰ ਆਉਂਦੇ ਸਾਉਣੀ ਸੀਜ਼ਨ ਵਿੱਚ ਯੂਨੀਵਰਸਿਟੀ ਵੱਲੋਂ ਫ਼ਸਲਾਂ ਦੇ ਪ੍ਰਮਾਣਿਤ ਬੀਜਾਂ ਦੀ ਕਾਸ਼ਤ ਕਰਨ ਅਤੇ ਖੇਤੀ ਸਿਫ਼ਾਰਸ਼ਾਂ ਅਪਨਾਉਣ ਲਈ ਕਿਹਾ।

 ਡਾ. ਅਜਮੇਰ ਸਿੰਘ ਢੱਟ, ਨਿਰਦੇਸ਼ਕ ਖੋਜ, ਨੇ ਤਕਨਾਲੋਜੀ ਦੇ ਇਸ ਕਿਸਾਨ ਮੇਲੇ ਮੌਕੇ ਪੀ.ਏ.ਯੂ. ਵੱਲੋਂ ਵਿਕਸਤ ਕੀਤੀਆਂ ਫ਼ਸਲਾਂ ਦੀਆਂ ਨਵੀਆਂ ਕਿਸਮਾਂ, ਉਤਪਾਦਨ ਅਤੇ ਪੌਦ ਸੁਰੱਖਿਆ ਤਕਨੀਕਾਂ ਅਤੇ ਖੇਤ ਮਸ਼ੀਨਰੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਯੂਨੀਵਰਸਿਟੀ ਦੇ ਖੇਤ ਵਿਗਿਆਨੀਆਂ ਵੱਲੋਂ ਹੁਣ ਤੱਕ 991 ਤੋਂ ਵੱਧ ਕਿਸਮਾਂ ਵਿਕਸਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚੋਂ ਲੱਗਭੱਗ 250 ਕਿਸਮਾਂ ਦੀ ਪਛਾਣ ਰਾਸ਼ਟਰੀ ਪੱਧਰ ਤੇ ਕਾਸ਼ਤ ਕਰਨ ਲਈ ਵੀ ਹੋਈ ਹੈ। ਉਨ੍ਹਾਂ ਨੇ ਝੋਨੇ ਦੀ 28-29 ਕੁਇੰਟਲ ਪ੍ਰਤੀ ਏਕੜ ਝਾੜ ਦੇਣ ਵਾਲੀ ਨਵੀਂ ਕਿਸਮ ਪੀ.ਆਰ-133, ਕਪਾਹ ਦਾ 11 ਕੁਇੰਟਲ ਪ੍ਰਤੀ ਏਕੜ ਝਾੜ ਦੇਣ ਵਾਲੀ ਦੇਸੀ ਕਿਸਮ ਪੀ.ਬੀ.ਡੀ 88 ਅਤੇ ਮੱਕੀ ਦਾ 25 ਕੁਇੰਟਲ ਪ੍ਰਤੀ ਏਕੜ ਝਾੜ ਦੇਣ ਵਾਲੀ ਕਿਸਮ ਐਨ.ਕੇ 7328 ਤੋਂ ਇਲਾਵਾ ਸਬਜ਼ੀਆਂ ਦੀਆਂ ਫ਼ਸਲਾਂ ਦੀਆਂ ਕਿਸਮਾਂ ਵਿੱਚ ਖਰਬੂਜੇ ਦੀ ਹਾਈਬ੍ਰਿਡ ਕਿਸਮ ਐਮ.ਐਚ 56, ਨੈੱਟ ਪੋਲੀਹਾਊਸ ਵਿੱਚ ਕਾਸ਼ਤ ਕਰਨ ਲਈ ਬੈਂਗਣ ਦੀ ਹਾਈਬ੍ਰਿਡ ਕਿਸਮ ਪੀ.ਸੀ.ਬੀ.ਐਚ 7, ਕਾਲੀ ਤੋਰੀ ਪੀ.ਐਸ.ਜੀ.ਐਚ-1 ਅਤੇ ਪੀ.ਐਸ.ਜੀ.ਐਚ-2, ਘੀਆ ਤੋਰੀ 5 ਅਤੇ 18, ਮਟਰ ਅਗੇਤਾ 8 ਅਤੇ ਪੰਜਾਬ 90 ਦੇ ਨਾਲ-ਨਾਲ ਫ਼ਲਾਂ ਦੀਆਂ ਕਿਸਮਾਂ ਵਿੱਚ ਪੰਜਾਬ ਆੜੂ 1 ਅਤੇ ਪੰਜਾਬ ਆੜੂ 2, ਪੰਜਾਬ ਨੈਕਟ੍ਰਨ 2 ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਪੌਦ ਸੁਰੱਖਿਆ ਵਿੱਚ ਯੂਨੀਵਰਸਿਟੀ ਵੱਲੋਂ ਦਿੱਤੀਆਂ 23 ਸਿਫ਼ਾਰਿਸ਼ਾਂ ਸਾਂਝੀਆਂ ਕਰਦਿਆਂ ਵਾਤਾਵਰਣ ਦੀ ਸਾਂਭ-ਸੰਭਾਲ ਲਈ ਉਨ੍ਹਾਂ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਉਚਿਤ ਸਾਂਭ-ਸੰਭਾਲ ਅਤੇ ਖੇਤੀ ਰਸਾਇਣਾਂ ਦੀ ਯੂਨੀਵਰਸਿਟੀ ਸਿਫ਼ਾਰਸ਼ਾਂ ਮੁਤਾਬਿਕ ਵਰਤੋਂ ਕਰਨ ਦੀ ਤਾਕੀਦ ਕੀਤੀ।

 ਕਿਸਾਨ ਮੇਲੇ ਵਿੱਚ ਸਿ਼ਰਕਤ ਕਰ ਰਹੇ ਕਿਸਾਨਾਂ, ਪਤਵੰਤਿਆਂ ਅਤੇ ਵਿਗਿਆਨੀਆਂ ਨੂੰ ਨਿੱਘਾ ਜੀ ਆਇਆਂ ਕਹਿੰਦਿਆਂ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ ਨੇ ਪੀ.ਏ.ਯੂ. ਵੱਲੋ ਲਗਾਏ ਜਾਂਦੇ ਕਿਸਾਨ ਮੇਲਿਆਂ ਨੂੰ ਗਿਆਨ, ਵਿਗਿਆਨ ਅਤੇ ਤਕਨਾਲੋਜੀ ਦਾ ਮਹਾਂਕੁੰਭ ਦੱਸਦਿਆਂ ਕਿਹਾ ਕਿ ਖੇਤੀ ਸਬੰਧੀ ਅਤਿ-ਆਧੁਨਿਕ ਜਾਣਕਾਰੀ ਹਾਸਿਲ ਕਰਨ ਲਈ ਅਤੇ ਖੇਤੀ ਸਮੱਸਿਆਵਾਂ ਦਾ ਹੱਲ ਕਰਨ ਲਈ ਇਹ ਕਿਸਾਨ ਮੇਲੇ ਬਹੁਤ ਸਹਾਈ ਹੁੰਦੇ ਹਨ। ਯੂਨੀਵਰਸਿਟੀ ਵੱਲੋਂ ਲਗਾਈਆਂ ਖੇਤ ਪ੍ਰਦਰਸ਼ਨੀਆਂ ਅਤੇ ਨੁਮਾਇਸ਼ਾਂ ਦਾ ਦੌਰਾ ਕਰਨ ਦੀ ਅਪੀਲ ਕਰਦਿਆਂ ਡਾ. ਭੁੱਲਰ ਨੇ ਕਿਸਾਨਾਂ ਨੂੰ ਖੇਤੀ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ਲਈ ਯੂਨੀਵਰਸਿਟੀ ਦੇ ਵੱਖ-ਵੱਖ ਕ੍ਰਿਸ਼ੀ ਵਿਗਿਆਨ ਕੇਂਦਰਾਂ ਵੱਲੋਂ ਦਿੱਤੀਆਂ ਜਾਂਦੀਆਂ ਸਿਖਲਾਈਆਂ ਬਾਰੇ ਵਿਸਥਾਰੑਪੂਰਵਕ ਜਾਣਕਾਰੀ ਦਿੱਤੀ।

ਉਨ੍ਹਾਂ ਵਿਗਿਆਨਕ ਲੀਹਾਂ ਤੇ ਖੇਤੀ ਕਰਨ ਲਈ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਕੀਤੇ ਜਾਂਦੇ ਖੇਤੀ ਸਹਿਤ ਨਾਲ ਜੁੜਨ ਲਈ ਪ੍ਰੇਰਦਿਆਂ ਉਨ੍ਹਾਂ ਨੇ ਖੇਤੀ ਰਸਾਲੇ, ਚੰਗੀ ਖੇਤੀ ਅਤੇ ਪ੍ਰੋਗਰੈਸਿਵ ਫਾਰਮਿੰਗੋ ਦੇ ਮੈਬਂਰ ਬਣਨ ਅਤੇ ਸਾਉਣੀ ਦੀਆਂ ਫ਼ਸਲਾਂ ਦੀਆਂ ਸਿਫ਼ਾਰਿਸਾਂ ਪੁਸਤਕ ਪੜ੍ਹਨ ਲਈ ਕਿਹਾ।

 ਮੰਚ ਸੰਚਾਲਨ ਕਰਦਿਆਂ ਡਾ. ਤੇਜਿੰਦਰ ਸਿੰਘ ਰਿਆੜ, ਅੱਪਰ ਨਿਰਦੇਸ਼ਕ ਸੰਚਾਰ, ਪੀ.ਏ.ਯੂ. ਨੇ ਵਿਗਿਆਨ ਅਤੇ ਤਕਨਾਲੋਜੀ ਦੇ ਇਸ ਯੁੱਗ ਵਿੱਚ ਕਿਸਾਨਾਂ ਨੂੰ ਸਮੇਂ ਦਾ ਹਾਣੀ ਬਣ ਕੇ ਖੇਤੀ ਸਬੰਧਿਤ ਅਤਿ-ਆਧੁਨਿਕ ਜਾਣਕਾਰੀ ਹਾਸਿਲ ਕਰਨ ਲਈ ਪੀ.ਏ.ਯੂ. ਦੇ ਹਫ਼ਤ਼ਾਵਰ ਡਿਜੀਟਲ ਅਖ਼ਬਾਰ, ਖੇਤੀ ਸੰਦੇਸ਼, ਪੀ.ਏ.ਯੂ. ਫੇਸਬੁੱਕ ਲਾਈਵ ਪ੍ਰੋਗਰਾਮ, ਪੀ.ਏ.ਯੂ. ਵੱਟਸਐਪ ਗਰੁੱਪਾਂ ਅਤੇ ਯੂ-ਟਿਊਬ ਚੈਨਲਾਂ ਨਾਲ ਵੱਧ ਤੋਂ ਵੱਧ ਜੁੜਨ ਲਈ ਕਿਹਾ। ਖੇਤੀ ਆਮਦਨ ਵਿੱਚ ਵਾਧਾ ਕਰਨ ਲਈ ਯੂਨੀਵਰਸਿਟੀ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਨਾਲ ਰਾਬਤਾ ਕਾਇਮ ਕਰਕੇ ਖੇਤੀ ਪ੍ਰੋਸੈਸਿੰਗ ਨੂੰ ਉਤਸ਼ਾਹਿਤ ਕਰਦਿਆਂ ਡਾ. ਰਿਆੜ ਨੇ ਯੂਨੀਵਰਸਿਟੀ ਵੱਲੋਂ ਤਿਆਰ ਕੀਤੇ ਸੰਯੁਕਤ ਖੇਤੀ ਮਾਡਲ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ।

 ਇਸ ਮੌਕੇ ਬਾਗਬਾਨੀ ਖੇਤਰ ਵਿੱਚ (ਫ਼ਲਾਂ, ਸਬਜ਼ੀਆਂ ਅਤੇ ਫੁੱਲਾਂ ਦੀ ਕਾਸ਼ਤ ਲਈ) ਜਥੇਦਾਰ ਗੁਰਾਦਿੱਤਾ ਸਿੰਘ ਮਾਹਲ ਯਾਦਗਾਰੀ ਪੁਰਸਕਾਰ ਸ. ਜਰਨੈਲ ਸਿੰਘ ਪੁੱਤਰ ਸ. ਅਜੀਤ ਸਿੰਘ, ਪਿੰਡ ਜਗਤਪੁਰਾ, ਬਲਾਕ ਗੰਢੀਵਿੰਡ, ਜਿਲ੍ਹਾ ਤਰਨਤਾਰਨ ਨੂੰ ਪ੍ਰਦਾਨ ਕੀਤਾ ਗਿਆ।

 ਡਾ. ਕਰਮਜੀਤ ਸਿੰਘ ਸੇਖੋਂ, ਨਿਰਦੇਸ਼ਕ, ਖੇਤਰੀ ਖੋਜ ਕੇਂਦਰ, ਬਠਿੰਡਾ ਨੇ ਧੰਨਵਾਦ ਦੇ ਸ਼ਬਦ ਕਹਿੰਦਿਆਂ ਕਿਸਾਨਾਂ ਨੂੰ ਯੂਨੀਵਰਸਿਟੀ ਵੱਲੋਂ ਤਿਆਰ ਕੀਤੀਆਂ ਸਬਜ਼ੀਆਂ, ਤੇਲਬੀਜਾਂ, ਮੋਟੇ ਅਨਾਜਾਂ ਅਤੇ ਚਾਰੇ ਦੀਆਂ ਫ਼ਸਲਾਂ ਦੀਆਂ ਕਿੱਟਾਂ, ਫ਼ਲਾਂ ਅਤੇ ਫੁੱਲਾਂ ਦੇ ਬੂਟੇ ਖਰੀਦਣ ਲਈ ਕਿਹਾ।


Thursday, March 19, 2026

ਆਤਮਾ ਸਕੀਮ ਤਹਿਤ ਪਿੰਡ ਫੱਤਾ ਖੇੜਾ ਵਿਖੇ ਤਕਨੀਕੀ ਸਿਖਲਾਈ ਕੈਂਪ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 19 ਮਾਰਚ

ਪਸ਼ੂ ਪਾਲਕਾਂ ਨੂੰ ਉਤਸ਼ਾਹਿਤ ਕਰਨ ਅਤੇ ਆਧੁਨਿਕ ਡੇਅਰੀ ਫਾਰਮਿੰਗ Dairy Farming ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ, ਪਸ਼ੂ ਪਾਲਣ ਵਿਭਾਗ, ਸ੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡ ਫੱਤਾ ਖੇੜਾ ਵਿਖੇ ATMA Scheme ਤਹਿਤ ਇੱਕ ਵਿਸ਼ੇਸ਼ ਤਕਨੀਕੀ ਸਿਖਲਾਈ ਕੈਂਪ Farmer Training Camp ਲਗਾਇਆ ਗਿਆ।

ਇਹ ਕੈਂਪ ਸ. Gurmeet Singh Khuddian ਮਾਨਯੋਗ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਦੀ ਦੂਰਅੰਦੇਸ਼ੀ ਸੋਚ, ਸ਼੍ਰੀ ਰਾਹੁਲ ਭੰਡਾਰੀ ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਦੀ ਯੋਗ ਅਗਵਾਈ ਅਤੇ ਡਾ. ਪਰਮਦੀਪ ਸਿੰਘ ਵਾਲੀਆ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਯੋਗ ਦਿਸ਼ਾ-ਨਿਰਦੇਸ਼ਾਂ ਹੇਠ ਆਯੋਜਿਤ ਕੀਤਾ ਗਿਆ।

ਇਸ ਮੌਕੇ ਸ. Ameet Singh Khuddian ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪਸ਼ੂ ਪਾਲਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਮੌਜੂਦਾ ਮਾਨਯੋਗ ਕੈਬਨਿਟ ਮੰਤਰੀ ਦੇ ਕਾਰਜਕਾਲ ਦੌਰਾਨ ਪਸ਼ੂ ਪਾਲਣ ਵਿਭਾਗ ਵੱਲੋਂ ਕੀਤੀਆਂ ਗਈਆਂ ਅਹਿਮ ਪ੍ਰਾਪਤੀਆਂ ਅਤੇ ਨਿਵੇਕਲੀ ਪਹਿਲਕਦਮੀਆਂ ਬਾਰੇ ਚਾਨਣਾ ਪਾਇਆ। ਉਹਨਾਂ ਮਾਣ ਨਾਲ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੀ ਕੋਈ ਵੀ ਪਸ਼ੂ ਸੰਸਥਾ ਹੁਣ ਵੈਟਨਰੀ ਅਫ਼ਸਰ ਜਾਂ ਵੈਟਨਰੀ ਇੰਸਪੈਕਟਰ ਤੋਂ ਸੱਖਣੀ ਨਹੀਂ ਹੈ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਇਸ ਸਾਲ ਦੌਰਾਨ ਲੰਬੀ ਹਲਕੇ ਵਿੱਚ ਵੀ.ਆਈਜ਼. ਦੀਆਂ 5 ਨਵੀਆਂ ਅਸਾਮੀਆਂ ਵੀ ਮੰਨਜੂਰ ਕੀਤੀਆਂ ਗਈਆਂ ਹਨ ਅਤੇ 2 ਨਵੀਆਂ ਸਿਵਲ ਵੈਟਨਰੀ ਡਿਸਪੈਂਸਰੀਆਂ New Veterinary Dispensaries ਵੀ ਖੋਲੀਆਂ ਗਈਆਂ ਹਨ, ਜਿਸ ਨਾਲ ਇਲਾਕੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਦਾ ਬੁਨਿਆਦੀ ਢਾਂਚਾ ਹੋਰ ਮਜ਼ਬੂਤ ਹੋਇਆ ਹੈ।

ਕੈਂਪ ਦੌਰਾਨ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਸ੍ਰੀ ਮੁਕਤਸਰ ਸਾਹਿਬ Dr Gurditt Singh Aulkh ਨੇ ਸੰਬੋਧਨ ਕਰਦਿਆਂ ਪਸ਼ੂਆਂ ਦੀ ਪੈਦਾਵਾਰ ਤੇ ਪਸ਼ੂ ਪਾਲਕਾਂ ਦੀ ਆਮਦਨ ਵਧਾਉਣ ਲਈ ਵਿਭਾਗ ਦੀ ਵਚਨਬੱਧਤਾ ਨੂੰ ਦੁਹਰਾਇਆ। ਸੀਨੀਅਰ ਵੈਟਨਰੀ ਅਫ਼ਸਰ ਡਾ. ਵਿਨੋਦ ਕੁਮਾਰ ਨੇ ਰਾਜ ਵਿੱਚ ਚਲ ਰਹੀਆਂ ਵੱਖ- ਵੱਖ ਪਸ਼ੂ ਭਲਾਈ ਸਕੀਮਾਂ ਅਤੇ ਸਬਸਿਡੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।

ਡਾ. ਅਕਸ਼ਿਤਾ ਕੰਬੋਜ ਨੇ ਚਿੱਚੜਾਂ ਦੀ ਰੋਕਥਾਮ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ। ਡਾ. ਮੋਹਿਤ ਚਾਵਲਾ ਨੇ ਪਸ਼ੂਆਂ ਦੇ ਵਾਰ-ਵਾਰ ਫਿਰਨ ਦੀ ਸਮੱਸਿਆ ਅਤੇ ਇਸਦੇ ਹੱਲ ਬਾਰੇ ਚਾਨਣਾ ਪਾਇਆ। ਡਾ. ਪੁਨੀਤ ਗੋਇਲ ਨੇ ਲੇਵੇ ਦੀ ਸੋਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਡਾ. ਵਿਨੋਦ ਗੋਸਵਾਮੀ ਨੇ ਕੱਟੜੂਆਂ-ਵੱਛੜੂਆਂ Care of Calf ਦੀ ਸਹੀ ਸਾਂਭ-ਸੰਭਾਲ ਦੇ ਤਰੀਕੇ ਸਾਂਝੇ ਕੀਤੇ। ਡਾ. ਹਰਮਨਜੀਤ ਨੇ ਸਮੇਂ ਸਿਰ ਟੀਕਾਕਰਨ Vaccination in Cattles ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਡਾ. ਬਿਕਰਮਜੀਤ ਸਿੰਘ ਨੇ ਪਸ਼ੂ ਪਾਲਣ ਧੰਦੇ ਵਿੱਚ ਪਸ਼ੂ ਪਾਲਕਾਂ ਨੂੰ ਆਉਣ ਵਾਲੀਆਂ ਆਮ ਮੁਸ਼ਕਲਾਂ ਅਤੇ ਉਨ੍ਹਾਂ ਦੇ ਢੁਕਵੇਂ ਹੱਲ ਬਾਰੇ ਗੱਲਬਾਤ ਕੀਤੀ। ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਡਾ. ਅਕਸ਼ੈ ਸਹਾਰਨ ਵੱਲੋਂ ਨਿਭਾਈ ਗਈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਜਗਸੀਰ ਸਿੰਘ, ਸ੍ਰੀ ਕੁਲਵਿੰਦਰ ਸਿੰਘ ਵੀ.ਆਈ., ਸ੍ਰੀ ਜਗਦੀਪ ਸਿੰਘ ਵੀ.ਆਈ., ਸ੍ਰੀ ਅਭਿਸ਼ੇਕ ਸਿੰਘ ਵੀ.ਆਈ., ਸ੍ਰੀ ਨਵਦੀਪ ਸਿੰਘ ਵੀ.ਆਈ., ਸ੍ਰੀ ਮਨਪ੍ਰੀਤ ਸਿੰਘ ਵੀ.ਆਈ. ਅਤੇ ਸ੍ਰੀ ਕੁਲਦੀਪ ਸਿੰਘ ਵੀ.ਪੀ. ਸਮੇਤ ਵਿਭਾਗ ਦੇ ਹੋਰ ਸਟਾਫ਼ ਮੈਂਬਰ ਅਤੇ ਪਤਵੰਤੇ ਸੱਜਣ ਹਾਜ਼ਰ ਸਨ।

Thursday, March 5, 2026

ਪਸ਼ੂ ਪਾਲਣ ਵਿਭਾਗ ਵੱਲੋਂ ਲਗਾਇਆ ਪਸ਼ੂ ਭਲਾਈ ਅਤੇ ਜਾਗਰੂਕਤਾ ਕੈਂਪ

 ਸ੍ਰੀ ਮੁਕਤਸਰ ਸਾਹਿਬ0ਮਾਰਚ

             ਮਾਨਯੋਗ ਕੈਬਨਿਟ ਮੰਤਰੀ Gurmeet Singh Khuddian (ਪਸ਼ੂ ਪਾਲਣਮੱਛੀ ਪਾਲਣਡੇਅਰੀ ਵਿਕਾਸ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ) ਦੀ ਰਹਿਨੁਮਾਈ ਹੇਠ ਅਤੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਡਾ. ਗੁਰਦਿੱਤ ਸਿੰਘ ਔਲਖ ਦੇ ਨਿਰਦੇਸ਼ਾਂ ਹੇਠ ਅਤੇ ਵਿਸ਼ੇਸ਼ ਤੌਰ ਤੇ ਪਹੁੰਚੇ ਐਨੀਮਲ ਨਿਊੂਟ੍ਰੀਸ਼ਨ Animal Nutrition ਦੇ ਮਾਹਰ ਡਾ. ਜੀਵਨ ਗੁਪਤਾ ਦੇ ਸਹਿਯੋਗ ਨਾਲ ਪਸ਼ੂ ਪਾਲਕਾਂ ਦੀ ਭਲਾਈ ਲਈ ਪਿੰਡ ਮਿੱਡਾ ਵਿਖੇ ਪਸ਼ੂ ਭਲਾਈ ਕੈਂਪ Animal Welfare Camp ਲਗਾਇਆ ਗਿਆ।

 

ਇਸ ਦੌਰਾਨ Dr Jeevan Gupta ਨੇ ਪਸ਼ੂਆਂ ਨੂੰ ਖੁਰਾਕਫੀਡ ਦੇ ਮਹੱਤਵ ਅਤੇ ਖੁਰਾਕ ਜਰੀਏ ਦੁੱਧ ਦੀ ਪੈਦਾਵਾਰ Milk Production ਵਧਾਉਣ,ਫੀਡ ਤਿਆਰ ਕਰਨ ਦੇ ਨੁਸਖੇ ਸਾਂਝੇ ਕੀਤੇ, ਪਸ਼ੁਪਾਲਕਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਦੱਸੇ ਅਤੇ ਖੁਰਾਕ ਸਬੰਧੀ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ ਗਈ

 

 ਕੈਂਪ ਦੀ ਅਗਵਾਈ ਕਰ ਰਹੇ ਡਾ. ਵਿਪਨਦੀਪ ਸਿੰਘ ਬਰਾੜ ਵੱਲੋਂ ਦੁੱਧ ਦੀ ਪੈਦਾਵਾਰ ਵਧਾਉਣ ਲਈ ਪਸ਼ੂਆਂ ਦੇ ਨਸਲ ਸੁਧਾਰ Breed Improvement Program ਤੇ ਜੋਰ ਦਿੰਦੇ ਹੋਏ ਪੰਜਾਬ ਸਰਕਾਰ ਵੱਲੋਂ ਭਾਰੀ ਸਬਸਿਡੀ ਦੇ ਮੁਹੱਇਆ ਕਰਵਾਏ ਜਾ ਰਹੇ ਸੈਕਸਡ ਸੀਮਨ ਦੀ ਵਰਤੋਂ ਤੇ ਜੋਰ ਦਿੱਤਾ। ਉਹਨਾਂ ਅੱਗੇ ਦੱਸਿਆ ਕਿ ਸਰਕਾਰ ਵੱਲੋਂ ਸਮੇਂ ਸਮੇਂ ਜਾਰੀ ਘਰ-ਘਰ ਪਸ਼ੂਆਂ ਨੂੰ ਮਲੱਪਾਂ ਰਹਿਤ ਕਰਨ ਦੀਆਂ ਗੋਲੀਆਂ ਨਾਲ ਜਿੱਥੇ ਪਸ਼ੂਆਂ ਦੀ ਅੰਦਰੂਨੀ ਸ਼ਕਤੀ ਅਤੇ ਰੋਗ ਪ੍ਰਤੀਰੋਧਕ ਸੰਮਰਥਾ ਵਧ ਗਈ ਹੈ ਉੱਥੇ ਹੀ ਲਗਾਤਾਰ ਜਰੂਰੀ ਵੈਕਸੀਨਾਂ ਨਾਲ ਪਸ਼ੂਆਂ ਨੂੰ ਬਿਾਰੀਆਂ ਤੋਂ ਬਚਾਇਆ ਗਿਆ, ਜਿਸ ਨਾਲ ਸਿੱਧੇ ਤੌਰ ਤੇ ਦੁੱਧ ਦੀ ਪੈਦਾਵਾਰ ਵਿੱਚ ਵਾਧਾ ਹੋਇਆ

 

ਇਸ ਕੈਂਪ ਵਿੱਚ ਪਿੰਡ ਦੇ ਮੋਹਤਵਾਰ ਅਤੇ ਪਤਵੰਤੇ ਸੱਜਣ ਸ਼ਾਮਿਲ ਹੋਏੇ ਅਤੇ ਆਲੇ ਦੁਆਲੇ ਦੇ ਪਿੰਡਾਂ ਦੇ ਲਗਭਗ 80 ਪਸ਼ੂ ਪਾਲਕਾਂ ਨੇ ਇਸ ਦਾ ਲਾਭ ਉਠਾਇਆ। ਕੈਂਪ ਉਪਰੰਤ ਪਹੁੰਚੀ ਟੀਮ ਵੱਲੋਂ ਮਨਜੀਤ ਸਿੰਘ ਬਲਾਕ ਇੰਚਾਰਜਜਗਮੀਤ ਮੈਂਬਰਰੁਪਿੰਦਰ ਸੰਧੂਸੁਰਜੀਤ ਚੇਅਰਮੈਨ ਅਤੇ ਧੰਨ ਧੰਨ ਬਾਬਾ ਬੁੱਢਾ ਜੀ ਸਮਾਜ ਸੇਵੀ ਸੰਸਥਾ ਅਤੇ ਕਮੇਟੀ ਮੈਂਬਰਾਂ ਦਾ ਕੈਂਪ ਆਯੋਜਨ ਕਰਨ ਲਈ ਧੰਨਵਾਦ ਕੀਤਾ ਗਿਆ

Tuesday, March 3, 2026

ਸਰਕਾਰ ਸ਼ਹੀਦ ਕਿਸਾਨਾਂ ਅਤੇ ਮਜ਼ਦੂਰਾਂ ਦੇ ਵਾਰਸਾਂ ਦੀ ਬਾਂਹ ਫੜਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ

ਦਿੱਲੀ ਕਿਸਾਨ ਅੰਦੋਲਨ Farmer Agitation 2020-21 ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਵੱਲੋਂ ਨੌਕਰੀਆਂ ਲਈ Agriculture Minister ਦਾ ਵਿਸ਼ੇਸ ਧੰਨਵਾਦ

ਮਾਨਸਾ/ਚੰਡੀਗੜ੍ਹ, 03 ਮਾਰਚ:

ਦਿੱਲੀ ਕਿਸਾਨ ਅੰਦੋਲਨ 2020-21 Delhi Farmer Agitation 2020-21 ਦੇ ਸ਼ਹੀਦਾਂ ਦੇ ਵਾਰਸਾਂ ਨੂੰ ਮੁੱਖ ਮੰਤਰੀ Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 350 ਤੋਂ ਵਧੇਰੇ ਸਰਕਾਰੀ ਨੌਕਰੀਆਂ Government Jobs to Farmers ਦੇਣ 'ਤੇ ਵਾਰਸਾਂ ਵੱਲੋਂ ਖੇਤੀਬਾੜੀ ਮੰਤਰੀ Gurmeet Singh Khuddian ਦੀ ਚੰਡੀਗੜ੍ਹ ਰਿਹਾਇਸ਼ ਵਿਖੇ ਪਹੁੰਚ ਕੇ ਵਿਸ਼ੇਸ਼ ਧੰਨਵਾਦ ਕੀਤਾ ਗਿਆ।

ਜ਼ਿਲ੍ਹਾ Mansa ਦੇ ਸ਼ਹੀਦ ਕਿਸਾਨਾਂ ਦੇ ਵਾਰਸਾਂ ਨੇ ਮੀਟਿੰਗ ਦੌਰਾਨ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵਿੱਚ ਬਿਨ੍ਹਾਂ ਕਿਸੇ ਰਿਸ਼ਵਤ ਅਤੇ ਭੇਦਭਾਵ ਦੇ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੇ ਬੁਝੇ ਹੋਏ ਚੁੱਲ੍ਹੇ ਮੁੜ ਸੁਰਜੀਤ ਕਰਕੇ ਅਸਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।

ਇਸ ਮੌਕੇ ਖੇਤੀਬਾੜੀ ਮੰਤਰੀ Gurmeet Singh Khuddian ਨੇ ਕਿਹਾ ਕਿ ਪੰਜਾਬ ਸਰਕਾਰ ਹਰ ਪੱਖੋਂ ਸ਼ਹੀਦ ਕਿਸਾਨ ਮਜ਼ਦੂਰਾਂ ਦੇ ਵਾਰਸਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜੋ ਵੀ ਨੌਕਰੀਆਂ ਸਬੰਧੀ ਕੇਸ ਅਪਰੂਵ ਹਨ, ਉਹ ਵੀ ਅਗਲੇ ਹਫਤੇ ਤੱਕ ਕਲੀਅਰ ਕਰ ਦਿੱਤੇ ਜਾਣਗੇ।

ਮੀਟਿੰਗ ਦੌਰਾਨ ਬਲਵੀਰ ਭੱਠਲ ਵੱਲੋਂ ਸ਼ਹੀਦ ਪਰਿਵਾਰਾਂ ਦੀਆਂ ਬਾਕੀ ਰਹਿੰਦੀਆਂ ਮੰਗਾਂ ਬਾਰੇ ਗੱਲਬਾਤ ਕੀਤੀ ਗਈ, ਜਿਸ 'ਤੇ ਕੈਬਨਿਟ ਮੰਤਰੀ ਨੇ ਹਰੇਕ ਮੰਗ ਪੂਰੀ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਗਿਆਨ ਸਿੰਘ ਦੋਦੜਾ, ਇੰਦਰਜੀਤ ਸਿੰਘ ਸਿਵੀਆਂ, ਲੱਖਾ ਸਿੰਘ, ਬਾਦਲ ਸਿੰਘ, ਇੰਦਰਜੀਤ ਸਰਾਂ ਆਦਿ ਪਤਵੰਤੇ ਹਾਜ਼ਰ ਸਨ।