ਹੁਸ਼ਿਆਰਪੁਰ, 16 ਜਨਵਰੀ :
ਕਿਸਾਨਾਂ ਨੂੰ ਪਰਾਲੀ ਪ੍ਰਬੰਧਨ Paddy Stubble Management ਸਬੰਧੀ ਜਾਗਰੂਕ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ PAU Ludhiana ਦੇ ਜ਼ਿਲ੍ਹਾ ਪੱਧਰੀ ਪਸਾਰ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, KVK Bahowal ਹੁਸ਼ਿਆਰਪੁਰ ਵੱਲੋਂ ਪਰਾਲੀ ਵਿੱਚ ਹੈਪੀ ਸੀਡਰ Happy Seeder ਤਕਨੀਕ ਨਾਲ ਕਣਕ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਠੀਂਡਾ, ਬਲਾਕ ਮਾਹਿਲਪੁਰ ਵਿਖੇ ਵਿੱਦਿਅਕ ਦੌਰਾ ਕੀਤਾ ਗਿਆ।
ਕ੍ਰਿਸ਼ੀ ਵਿਗਿਆਨ ਕੇਂਦਰ KVK ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਮੌਜੂਦ ਕਿਸਾਨਾਂ ਨੂੰ ਜੀ ਆਇਆਂ ਕਿਹਾ ਅਤੇ ਖੇਤ ਦੀ ਮਿੱਟੀ ਨੂੰ ਪੌਸ਼ਟਿਕ ਤੱਤਾਂ Nutrition in Soil ਦਾ ਬੈਂਕ ਦੱਸਦਿਆਂ ਕਿਹਾ ਕਿ ਪਰਾਲੀ ਨੂੰ ਅੱਗ Stubble Burning ਲਗਾ ਕੇ ਅਸੀਂ ਇਸ ਨੂੰ ਖਾਲੀ ਨਾ ਕਰੀਏ, ਕਿਉਂਕਿ ਖ਼ਾਦਾਂ ਦਾ ਇਕ ਤਿਹਾਈ ਹਿੱਸਾ ਪਰਾਲੀ ਵਿਚ ਹੁੰਦਾ ਹੈ, ਜੋ ਅੱਗ ਲਗਾਉਣ ਨਾਲ ਇਸਦੇ ਨਾਲ ਹੀ ਨਸ਼ਟ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਹੈਪੀ ਸੀਡਰ Happy Seeder for Wheat Sowing ਤਕਨੀਕ ਅਪਨਾਉਣ ਵਿੱਚ ਪਿੰਡ ਠੀਂਡਾ ਦੇ ਅਗਾਂਹਵਧੂ ਕਿਸਾਨਾਂ ਦਾ ਮੁੱਢਲਾ ਯੋਗਦਾਨ ਹੈ, ਜੋ ਕਿ ਪਿਛਲੇ ਕਈ ਸਾਲਾਂ ਤੋਂ ਪਰਾਲੀ ਦਾ ਪੂਰਨ ਪ੍ਰਬੰਧ ਕਰ ਰਹੇ ਹਨ ਅਤੇ ਇਸ ਬਾਬਤ ਉਨ੍ਹਾਂ ਦੀ ਭਰਪੂਰ ਸ਼ਲਾਘਾ ਵੀ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਕਣਕ ਦੇ ਸਰਵਪੱਖੀ ਖ਼ਾਦ, ਨਦੀਨ ਤੇ ਕੀਟ ਪ੍ਰਬੰਧਨ ਬਾਰੇ ਵੀ ਜਰੂਰੀ ਨੁਕਤੇ ਸਾਂਝੇ ਕੀਤੇ।
ਇਸ ਮੌਕੇ ਕਿਸਾਨਾਂ ਦੀ ਜਾਣਕਾਰੀ ਵਿੱਚ ਵਾਧੇ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਵੱਲੋਂ ਵੱਖ-ਵੱਖ ਤਕਨੀਕੀ ਲੈਕਚਰ ਦਿੱਤੇ ਗਏ। ਇਸ ਤਕਨੀਕ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨੀਅਰਿੰਗ) ਡਾ. ਅਜੈਬ ਸਿੰਘ ਨੇ ਦੱਸਿਆ ਕਿ ਹੈਪੀ ਸੀਡਰ ਮਸ਼ੀਨ Happy Seeder Machine ਸਿਰਫ ਫਾਲਿਆਂ ਦੇ ਸਾਹਮਣੇ ਆਉਣ ਵਾਲੀ ਪਰਾਲੀ ਨੂੰ ਕੱਟਦੀ ਹੈ ਅਤੇ ਪਰਾਲੀ ਨੂੰ ਜ਼ਮੀਨ ਦੀ ਸਤਿਹ ਉੱਪਰ ਮੱਲਚ ਬਣਾ ਕੇ ਛੱਡਦੀ ਹੈ।ਇਹ ਮਸ਼ੀਨ ਪਰਾਲੀ ਸਾਂਭਣ ਵਾਲਾ ਰੋਟਰ ਅਤੇ ਜ਼ੀਰੋ ਟਿਲ ਡਰਿੱਲ Zero Till Machine ਮਸ਼ੀਨ ਦਾ ਸੁਮੇਲ ਹੈ, ਜਿਸ ਵਿਚ ਰੋਟਰ ਝੋਨੇ ਦੀ ਪਰਾਲੀ ਦੀ ਯੋਗ ਵਿਵਸਥਾ ਲਈ ਅਤੇ ਡਰਿਲ ਕਣਕ ਦੀ ਬਿਜਾਈ ਲਈ ਲੱਗੀ ਹੋਈ ਹੈ। ਉਨ੍ਹਾਂ ਦੱਸਿਆ ਕਿ ਹੈਪੀ ਸੀਡਰ ਮਸ਼ੀਨ Happy Seeder Machine 50 ਹਾਰਸ ਪਾਵਰ ਟਰੈਕਟਰ ਨਾਲ ਚੱਲਦੀ ਹੈ ਅਤੇ ਇਕ ਦਿਨ ਵਿਚ ਤਕਰੀਬਨ 6-8 ਏਕੜ ਰਕਬੇ ਵਿੱਚ ਬਿਜਾਈ ਕਰ ਦਿੰਦੀ ਹੈ। ਸਹਿਯੋਗੀ ਪ੍ਰਫੈਸਰ (ਪਸ਼ੂ ਵਿਗਿਆਨ) ਡਾ. ਪਰਮਿੰਦਰ ਸਿੰਘ ਨੇ ਝੋਨੇ ਦੀ ਪਰਾਲੀ Paddy Stubble ਦੀ ਪਸ਼ੂ ਖੁਰਾਕ ਵਜੋਂ ਵਰਤੋਂ ਤੇ ਦੁਧਾਰੂ ਪਸ਼ੂਆਂ ਦੀ ਸਰਦੀ ਵਿੱਚ ਸਾਂਭ-ਸੰਭਾਲ ਬਾਬਤ ਜਾਣਕਾਰੀ ਦਿੱਤੀ।
ਇਸ ਕੈਂਪ ਵਿੱਚ ਪਿੰਡ ਠੀਂਡਾ ਤੋਂ ਸਰਪੰਚ ਹਰਪ੍ਰੀਤ ਸਿੰਘ, ਉਂਕਾਰ ਸਿੰਘ, ਕੁਲਵੀਰ ਸਿੰਘ, ਬਲਜੀਤ ਸਿੰਘ, ਦਲਵਿੰਦਰ ਸਿੰਘ, ਹਰਜੀਤ ਸਿੰਘ, ਮਨਜੀਤ ਸਿੰਘ, ਮਹਿੰਦਰ ਸਿੰਘ ਅਤੇ ਪਿੰਡ ਕੋਟਲਾ ਤੋਂ ਸ. ਦਲੇਰ ਸਿੰਘ ਆਦਿ ਅਗਾਂਹਵਧੂ ਕਿਸਾਨ ਮੌਜੂਦ ਸਨ।
ਹੈਪੀ ਸੀਡਰ Happy Seeder ਤਕਨੀਕ ਨਾਲ ਪਿੰਡ ਠੀਂਡਾ ਦੇ ਅਗਾਂਹਵਧੂ ਕਿਸਾਨਾਂ ਉਂਕਾਰ ਸਿੰਘ ਅਤੇ ਦਲਵਿੰਦਰ ਸਿੰਘ ਨੇ 8 ਏਕੜ ਰਕਬੇ ਤੇ ਕਣਕ ਦੀ ਬਿਜਾਈ ਕੀਤੀ ਹੈ। ਹਾਜ਼ਰ ਕਿਸਾਨਾਂ ਨੇ ਇਨ੍ਹਾਂ ਪ੍ਰਦਰਸ਼ਨੀਆਂ ਦਾ ਦੌਰਾ ਕੀਤਾ ਤੇ ਆਪਣੇ ਖਦਸ਼ਿਆਂ ਬਾਬਤ ਮਾਹਿਰਾਂ ਨਾਲ ਵਿਚਾਰ-ਚਰਚਾ ਕੀਤੀ।


