Showing posts with label High Yield from Sugarcane. Show all posts
Showing posts with label High Yield from Sugarcane. Show all posts

Monday, May 11, 2026

ਵਧੇਰੇ ਪੈਦਾਵਾਰ ਲਈ ਗੰਨੇ ਦੀ ਫ਼ਸਲ ਵਿਚ ਸੰਤੁਲਿਤ ਰੂਪ ਵਿਚ ਖਾਦਾਂ ਵਰਤਣ ਦੀ ਜ਼ਰੂਰਤ : ਗੰਨਾ ਕਮਿਸ਼ਨਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11  ਮਈ, 2026:

ਗੰਨੇ ਦੀ ਫ਼ਸਲ Sugarcane Crop ਇੱਕ ਲੰਬੇ ਸਮੇਂ ਦੀ ਅਤੇ ਭਾਰੀ ਖੁਰਾਕ ਦੀ ਵਰਤੋਂ ਕਰਨ ਵਾਲੀ ਫਸਲ ਹੈ। ਤੰਦਰੁਸਤ ਫ਼ਸਲ, ਵਧੇਰੇ ਪੈਦਾਵਾਰ ਅਤੇ ਖੰਡ ਦੀ ਰਿਕਵਰੀ Sugar Recovery ਲੈਣ ਲਈ ਖਾਦਾਂ ਦੀ Fertilizer in Sugarcane ਸਹੀ ਅਤੇ ਸੰਤੁਲਿਤ ਵਰਤੋਂ ਕਰਨ ਦੀ ਜ਼ਰੂਰਤ ਹੈ।

ਗੰਨੇ ਦੀ ਫ਼ਸਲ ਵਿਚ ਸੰਤੁਲਿਤ ਖਾਦਾਂ ਦੀ ਵਰਤੋਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਗੰਨਾ ਕਮਿਸ਼ਨਰ Cane Commissioner Punjab ਪੰਜਾਬ Dr Amrik Singh ਨੇ ਦੱਸਿਆ ਕਿ ਗੰਨੇ ਦੀ ਫ਼ਸਲ ਵਿਚ ਸਹੀ ਮਾਤਰਾ ਵਿਚ ਖਾਦਾਂ ਨੂੰ ਸਹੀ ਸਮੇਂ ਵਰਤਣ ਨਾਲ ਮੋਟੇ, ਲੰਬੇ ਗੰਨੇ ਪੈਦਾ ਹੋਣ ਕਾਰਨ ਵਧੇਰੇ ਖੰਡ ਦੀ ਰਿਕਵਰੀ, ਪੈਦਾਵਾਰ ਅਤੇ ਆਮਦਨ  ਹੁੰਦੀ ਹੈ ।

 ਉਨ੍ਹਾਂ ਦੱਸਿਆ ਕਿ ਗੰਨੇ ਦੀ ਫ਼ਸਲ ਨੂੰ ਮੁੱਖ ਤੌਰ 'ਤੇ ਨਾਈਟ੍ਰੋਜਨ Nitrogen, ਫਾਸਫੋਰਸ Phosphors ਅਤੇ ਪੋਟਾਸ਼ੀਅਮ Potassium ਖੁਰਾਕੀ ਤੱਤਾਂ ਦੀ ਜ਼ਰੂਰਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਨਾਈਟ੍ਰੋਜਨ ਫ਼ਸਲ ਦੇ ਤੇਜ਼ ਵਾਧੇ, ਹਰੇ ਪੱਤਿਆਂ ਅਤੇ ਵਧੇਰੇ ਸ਼ਾਖਾਵਾਂ ਬਣਨ ਵਿੱਚ ਮਦਦ ਕਰਦੀ ਹੈ।  ਉਨ੍ਹਾਂ ਇਹ ਵੀ ਦੱਸਿਆ ਕਿ ਵਧੇਰੇ Urea ਦੀ ਵਰਤੋਂ ਤੋਂ ਬਚਣਾ ਚਾਹੀਦਾ ਹੈ। ਆਮ ਕਰਕੇ ਗੰਨਾ ਕਾਸ਼ਤਕਾਰ ਗੰਨੇ ਦੀ ਫ਼ਸਲ ਨੂੰ ਸਿਫਾਰਸ਼ਾਂ ਤੋਂ ਜ਼ਿਆਦਾ ਯੂਰੀਆ ਦੀ ਵਰਤੋਂ ਕਰਦੇ ਹਨ, ਜਿਸ ਨਾਲ ਫ਼ਸਲ ਉੱਪਰ ਕੀੜਿਆਂ, ਬਿਮਾਰੀਆਂ ਦਾ ਪ੍ਰਕੋਪ ਵਧਦਾ ਹੈ ਅਤੇ ਫ਼ਸਲ ਵੀ ਡਿੱਗਦੀ ਹੈ। ਇਸ ਦੇ ਨਾਲ ਹੀ ਗੰਨੇ ਦਾ ਭਾਰ ਘਟਦਾ ਹੈ ਅਤੇ ਖੰਡ ਦੀ ਰਿਕਵਰੀ ਵੀ ਘਟਦੀ ਹੈ। ਉਨ੍ਹਾਂ ਦੱਸਿਆ ਕਿ ਇਸ ਨੁਕਸਾਨ ਤੋਂ ਬਚਣ ਲਈ ਯੂਰੀਆ ਦੀ ਵਰਤੋਂ ਕਿਸ਼ਤਾਂ ਵਿੱਚ ਕਰਨੀ ਚਾਹੀਦੀ ਹੈ ਅਤੇ ਬੀਜੜ ਫ਼ਸਲ ਨੂੰ 130 ਕਿਲੋ ਅਤੇ ਮੂਢੀ ਫ਼ਸਲ ਨੂੰ 195 ਕਿਲੋ ਯੂਰੀਆ ਪ੍ਰਤੀ ਏਕੜ ਪਾਉਣ ਦੀ ਸਿਫਾਰਸ਼ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸਿਫਾਰਸ਼ ਕੀਤੀ ਯੂਰੀਆ ਦੀ ਮਾਤਰਾ ਨੂੰ 2 ਬਰਾਬਰ ਕਿਸ਼ਤਾਂ ਵਿਚ ,ਪਹਿਲੀ ਗੰਨੇ ਦੇ ਜੰਮਣ ਤੋਂ ਬਾਅਦ ਪਹਿਲੇ ਪਾਣੀ ਅਤੇ ਦੂਜੀ ਕਿਸ਼ਤ ਮਈ ਜੂਨ ਵਿਚ ਛੱਟੇ ਦੀ ਬਿਜਾਏ ਡਰਿੱਲ ਕਰ ਦੇਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਗੰਨੇ ਦੀ ਮੂਢੀ ਫਸਲ ਨੂੰ ਸਿਫਾਰਸ਼ ਕੀਤੀ ਯੂਰੀਆ ਦੀ ਮਾਤਰਾ ਤਿੰਨ ਬਰਾਬਰ ਕਿਸ਼ਤਾਂ ਵਿਚ, ਪਹਿਲੀ ਕਿਸ਼ਤ ਪਹਿਲੀ ਗੋਡੀ ਜਾਂ ਵਾਹੀ ਸਮੇਂ ,ਦੂਜੀ ਕਿਸ਼ਤ ਅਪ੍ਰੈਲ ਵਿਚ ਅਤੇ ਤੀਜੀ ਕਿਸ਼ਤ ਮਈ ਵਿਚ ਗੰਨੇ ਦੀਆਂ ਲਾਈਨਾਂ ਦੇ ਨਾਲ-ਨਾਲ ਪਾ ਦੇਣੀ ਚਾਹੀਦੀ ਹੈ। ਫਾਸਫੋਰਸ ਖੁਰਾਕੀ ਮਜ਼ਬੂਤ ਜੜ੍ਹਾਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਦਾ ਹੈ ਅਤੇ ਸ਼ੁਰੂਆਤੀ ਵਿਕਾਸ ਅਤੇ ਬਿਹਤਰ ਸਥਾਪਨਾ ਵਿੱਚ ਮਦਦ ਕਰਦਾ ਹੈ।

ਜੇਕਰ ਮਿੱਟੀ ਵਿਚ ਫਾਸਫੋਰਸ ਤੱਤ ਦੀ ਕਮੀ ਹੈ ਤਾਂ 75 ਕਿਲੋ Singal Super Phosphate ਪ੍ਰਤੀ ਏਕੜ ਬਿਜਾਈ ਸਮੇਂ ਖਾਲੀਆਂ ਵਿਚ ਪਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪੋਟਾਸ਼ੀਅਮ ਗੰਨੇ ਦੀ ਮੋਟਾਈ ਅਤੇ ਜੂਸ ਦੀ ਗੁਣਵੱਤਾ ਵਿੱਚ ਸੁਧਾਰ ਕਰਦਾ ਹੈ ਅਤੇ ਕੀੜਿਆਂ, ਬਿਮਾਰੀਆਂ ਦਾ ਖਾਤਮਾ ਕਰਨ ਵਿਚ ਮਦਦ ਕਰਦਾ ਹੈ।


Tuesday, February 10, 2026

ਗੰਨੇ ਦੀ ਬਹਾਰ ਰੁੱਤ ਦੀ ਫ਼ਸਲ ਤੋਂ ਵਧੇਰੇ ਆਮਦਨ ਲੈਣ ਲਈ ,ਅੰਤਰ ਫ਼ਸਲੀ ਪ੍ਰਣਾਲੀ ਅਪਣਾਉਣ ਦੀ ਜ਼ਰੂਰਤ : ਗੰਨਾ ਕਮਿਸ਼ਨਰ

ਸਾਹਿਬਜਾਦਾ ਅਜੀਤ ਸਿੰਘ ਨਗਰ: 11 ਫਰਵਰੀ 2026:

    ਗੰਨੇ Sugarcane Crop ਦੀ ਬਹਾਰ ਰੁੱਤ ਦੀ ਬਿਜਾਈ ਲਈ ਫਰਵਰੀ ਮਾਰਚ ਮਹੀਨਾ ਬਹੁਤ ਹੀ ਢੁਕਵਾਂ ਹੈ  ਅਤੇ ਬਿਜਾਈ ਲਈ ਸਿਫਾਰਸ਼ਸ਼ੁਦਾ ਕਿਸਮਾਂ Verities of Sugarcane ਦੀ ਚੋਣ ਕਰਕੇ ਰੋਗ ਰਹਿਤ ਬੀਜ Disease Free Sugarcane Seed ਦੀ ਚੋਣ ਕਰਨੀ ਚਾਹੀਦੀ ਹੈ ਤਾਂ ਜੋਂ ਵਧੇਰੇ ਪੈਦਾਵਾਰ High Yield from Sugarcane ਲੈ ਕੇ ਆਮਦਨ Farmer Income ਵਿਚ ਵਾਧਾ ਕੀਤਾ ਜਾ ਸਕੇ।

    ਇਸ ਬਾਰੇ ਗੱਲਬਾਤ ਕਰਦਿਆਂ ਡਾਕਟਰ ਅਮਰੀਕ ਸਿੰਘ ਗੰਨਾ ਕਮਿਸ਼ਨਰ Dr Amrik Singh, Cane Commissioner Punjab ਪੰਜਾਬ ਦੇ ਦਸਿਆ ਕਿ ਗੰਨੇ ਦੀ ਫ਼ਸਲ Sugarcane Crop ਤੋਂ ਵਧੇਰੇ ਆਮਦਨ ਲਈ ਅੰਤਰ ਫ਼ਸਲੀ ਪ੍ਰਣਾਲੀ Inter Cropping ਅਪਣਾਉਣ ਦੀ ਜ਼ਰੂਰਤ ਹੈ। 
    ਉਨ੍ਹਾਂ ਦੱਸਿਆ ਕਿ ਗੰਨਾ ਕਾਸ਼ਤਕਾਰਾਂ  Sugarcane Growers ਨੂੰ ਗੰਨੇ ਦੀ ਬਿਜਾਈ ਕਰਨ ਸਮੇਂ ਪੰਜ ਤਕਨੀਕੀ ਨੁਕਤਿਆਂ  ਦਾ ਖਿਆਲ ਰੱਖਣਾ ਚਾਹੀਦਾ ਹੈ, ਜਿਸ ਵਿੱਚ:
1. ਸਮੇਂ ਸਿਰ ਬਿਜਾਈ ਕਰਨੀ, 
2. ਚੌੜੀ ਵਿੱਥ (ਫਰੈਂਚ ) ਵਿਧੀ ਅਪਣਾਉਣੀ,  
3. ਬਿਜਾਈ ਤੋਂ ਪਹਿਲਾਂ ਬੀਜ ਨੂੰ ਸੋਧਣਾ, 
4. ਬੀਜ ਲਈ ਗੰਨੇ ਦਾ ਉਪਰਲਾ ਇੱਕ ਤਿਹਾਈ ਹਿੱਸਾ ਵਰਤਣਾ ਅਤੇ 
5. ਅੰਤਰ ਫ਼ਸਲੀ ਪ੍ਰਣਾਲੀ ਤਹਿਤ ਦਾਲਾਂ ਦੀ ਕਾਸ਼ਤ ਕਰਨੀ ਸ਼ਾਮਿਲ ਹਨ। 
        ਉਨ੍ਹਾਂ ਕਿਹਾ ਕਿ ਦਾਲਾਂ ਦੀ ਪੈਦਾਵਾਰ Pulses Production ਵਿੱਚ ਆਈ ਖੜੋਤ ਕਾਰਨ ਪ੍ਰਤੀ ਵਿਅਕਤੀ ਦਾਲਾਂ ਦੀ ਖਪਤ 70 ਗ੍ਰਾਮ ਤੋਂ ਘਟ ਕੇ 27 ਗ੍ਰਾਮ ਰਹਿ ਗਈ ਹੈ ਜੋ ਕਿ ਵਿਸ਼ਵ ਸਿਹਤ ਸੰਸਥਾ WHO ਦੇ ਮਾਪਦੰਡ ਅਨੁਸਾਰ, ਰੋਜ਼ਾਨਾ ਪ੍ਰਤੀ ਵਿਅਕਤੀ ਖਪਤ 80 ਗ੍ਰਾਮ ਪ੍ਰਤੀ ਵਿਅਕਤੀ ਤੋਂ ਕਾਫੀ ਘੱਟ ਹੈ। ਉਨ੍ਹਾਂ ਕਿਹਾ ਕਿ ਜ਼ਿਲਾ ਗੁਰਦਾਸਪੁਰ Gurdaspur  ਵਿੱਚ ਕਿਸੇ ਸਮੇਂ ਰਿਆੜਕੀ ਦੇ ਇਲਾਕੇ ਦੇ ਮਾਂਹ ਮਸ਼ਹੂਰ ਹੁੰਦੇ ਸਨ ਪ੍ਰੰਤੂ ਕਣਕ ਝੋਨੇ Wheat Rice Crop Rotation ਦੇ ਫ਼ਸਲੀ ਚੱਕਰ ਅਪਣਾਉਣ ਕਾਰਨ ਇਹ ਫ਼ਸਲ ਅਲੋਪ ਹੋ ਗਈ ਹੈ। ਰਿਆੜਕੀ ਦੇ ਇਸ ਇਲਾਕੇ ਵਿੱਚ 12-15 ਪਿੰਡ ਅਜਿਹੇ ਹਨ ਜਿੱਥੋਂ ਦੀ ਮਿੱਟੀ ਅਤੇ ਪੌਣਪਾਣੀ ਮਾਂਹ ਦੀ ਖੇਤੀ ਬਹੁਤ ਮਸ਼ਹੂਰ ਸੀ। ਰਿਆੜਕੀ ਇਲਾਕੇ ਦੇ ਮਾਂਹ ਰਿੰਨਣ ਉਪਰੰਤ ਲਾਲ ਰੰਗ ਦੀ ਭਾ ਮਾਰਦੇ ਹਨ ਅਤੇ ਬਹੁਤ ਹੀ ਸੁਆਦਲੇ ਹੁੰਦੇ ਸਨ। ਸੋ ਮਾਂਹਾਂ ਦੀ ਦਾਲ ਦੀ ਮੰਗ ਨੂੰ ਮੁੱਖ ਰੱਖਦਿਆਂ ਰਕਬਾ ਗੰਨੇ ਦੀ ਫ਼ਸਲ ਵਿਚ ਬਤੌਰ ਅੰਤਰ ਫ਼ਸਲ ਪ੍ਰਣਾਲੀ ਅਪਣਾ ਕੇ ਵਧਾਇਆ ਜਾ ਸਕਦਾ ਹੈ।

    ਉਨ੍ਹਾਂ ਦੱਸਿਆ ਕਿ ਫਰਵਰੀ ਮਾਰਚ ਵਿੱਚ ਬਿਜਾਈ ਕੀਤੀ ਜਾਣ ਵਾਲੀ ਗੰਨੇ ਦੀ ਫ਼ਸਲ Sugarcane Crop ਦੀਆਂ ਦੋ ਕਤਾਰਾਂ ਵਿੱਚ ਦੋ ਲਾਈਨਾਂ ਮਾਂਹ 1008 ਕਿਸਮ ਦੀ ਬਿਜਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਕਿਸਮ ਨੂੰ ਫਲੀਆਂ ਭਰਪੂਰ ਲੱਗਦੀਆਂ ਹਨ, ਇਕਸਾਰ ਪੱਕਦੀਆਂ ਹਨ ਅਤੇ ਇਹ ਤਕਰੀਬਨ 72 ਦਿਨਾਂ ਵਿੱਚ ਪੱਕ ਜਾਂਦੀ ਹੈ। ਇਸ ਕਿਸਮ ਨੂੰ ਪੀਲੀ ਚਿਤਕਬਰੀ ਅਤੇ ਪੱਤਿਆਂ ਦਾ ਝੁਰੜ ਮੁਰੜ ਵਿਸਾਣੂ ਰੋਗ ਘੱਟ ਲੱਗਦਾ ਹੈ। ਇਸ ਦੀ ਔਸਤਨ ਪੈਦਾਵਾਰ 4.5 ਕੁਇੰਟਲ ਪ੍ਰਤੀ ਏਕੜ ਹੈ।

    ਉਨ੍ਹਾਂ ਦੱਸਿਆ ਕਿ ਗੰਨੇ ਦੀ ਕਟਾਈ ਕਰਨ ਵਾਲੀਆਂ ਮਸ਼ੀਨਾਂ Sugarcane Harvesting Machines ਦੀ ਆਮਦ ਨਾਲ, ਚੌੜੀ  ਵਿੱਥ ਵਿਧੀ ਅਪਣਾ ਕੇ ਗੰਨੇ ਦੀ ਬਿਜਾਈ ਦਾ ਪ੍ਰਚਲਨ ਲਗਾਤਾਰ ਵਧ ਰਿਹਾ ਹੈ ਅਤੇ ਇਸ ਵਿਧੀ ਵਿੱਚ ਗੰਨੇ ਦੀ ਬਿਜਾਈ 4-5 ਫੁੱਟ ਦੂਰੀ ਦੀਆਂ 20-25 ਸੈਂਟੀ ਮੀਟਰ ਡੂੰਘੀਆਂ ਖਾਲੀਆਂ ਵਿਚ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਗੰਨੇ ਦੀ ਫ਼ਸਲ ਵਿਚ ਬਤੌਰ ਅੰਤਰ ਫ਼ਸਲ ਬੀਜਣ Intercropping in Sugarcane ਲਈ 5 ਕਿਲੋ ਬੀਜ ਪ੍ਰਤੀ ਏਕੜ ਲੋੜੀਂਦਾ ਹੈ ਅਤੇ ਫਰਵਰੀ ਦੇ ਅਖੀਰ ਵਿੱਚ ਬਿਜਾਈ ਕੀਤੀ ਜਾ ਸਕਦੀ ਹੈ।

    ਉਨ੍ਹਾਂ ਦੱਸਿਆ ਕਿ ਗੰਨੇ ਦੀਆਂ  ਲਾਈਨਾਂ ਵਿਚ ਬਚੀ ਜਗਾ ਦੀ ਸੁਚੱਜੀ ਵਰਤੋਂ ਲਈ ਗਰਮੀ ਰੁੱਤ ਦੇ ਮਾਂਹ ਦੀਆਂ ਦੋ ਕਤਾਰਾਂ ਵਿੱਚ ਬਿਜਾਈ ਕਰਕੇ ਪ੍ਰਤੀ ਏਕੜ 2-3 ਕੁਇੰਟਲ ਝਾੜ ਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਗੰਨਾ ਕਾਸ਼ਤਕਾਰਾਂ Sugarcane Growers ਦੀਆਂ ਘਰੇਲੂ ਜ਼ਰੂਰਤਾਂ ਲਈ ਲੋੜੀਂਦੀ ਮਾਹਾਂ ਦੀ ਦਾਲ ਦੀ ਪੂਰਤੀ ਹੋ ਜਾਂਦੀ ਹੈ, ਵਾਧੂ ਆਮਦਨ ਵੀ ਹੁੰਦੀ ਹੈ , ਮਾਂਹ ਦੀ ਫ਼ਸਲ ਇੱਕ ਫਲੀਦਾਰ  ਫ਼ਸਲ ਹੋਣ ਕਾਰਨ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਸੁਧਾਰ ਹੁੰਦਾ ਹੈ ਅਤੇ  ਗੰਨੇ ਦੇ ਝਾੜ ਤੇ ਕੋਈ ਬੁਰਾ ਪ੍ਰਭਾਵ ਨਹੀਂ ਪੈਂਦਾ ।

    ਉਨ੍ਹਾਂ ਦੱਸਿਆ ਕਿ ਮਾਂਹ ਦੀ ਫ਼ਸਲ ਨੂੰ ਬਹੁਤੇ ਪਾਣੀ ਦੀ ਜ਼ਰੂਰਤ ਨਹੀਂ ਹੁੰਦੀ ਜਿਸ ਕਾਰਨ ਗੰਨੇ ਦੀ ਫ਼ਸਲ ਨੂੰ ਪਾਣੀ ਬਹੁਤ ਹੀ ਸਾਵਧਾਨੀ ਨਾਲ ਲਗਾਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਮਾਂਹ ਦੀ ਫ਼ਸਲ ਦਾ ਬੀਜ ਲੈਣ ਲਈ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ CAO ਜਾਂ ਖੇਤਰੀ ਖੋਜ ਕੇਂਦਰ ਪੀ ਏ ਯੂ, ਕ੍ਰਿਸ਼ੀ ਵਿਗਿਆਨ ਕੇਂਦਰਾਂ KVK ਜਾਂ ਪੀ ਏ ਯੂ ਲੁਧਿਆਣਾ PAU Ludhiana ਦੀ ਬੀਜਾਂ ਦੀ ਦੁਕਾਨ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ