Showing posts with label Horticulture. Show all posts
Showing posts with label Horticulture. Show all posts

Monday, April 20, 2026

ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ 'ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ

ਇਸ ਕਦਮ ਦਾ ਉਦੇਸ਼ ਫਸਲੀ ਵਿਭਿੰਨਤਾ ਨੂ ਵੱਡਾ ਹੁਲਾਰਾ ਦੇ ਕੇ ਪੰਜਾਬ ਦੇ ਕਿਸਾਨਾਂ ਦੀ ਤਕਦੀਰ ਬਦਲਣਾ

ਚੰਡੀਗੜ੍ਹ, 20 ਅਪ੍ਰੈਲ-

ਇੱਕ ਰਣਨੀਤਕ ਸਮਝੌਤੇ ਤਹਿਤ ਜੋ ਕਿਸਾਨਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਸਿੱਧ ਹੋਵੇਗਾ, ਸੂਬਾ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ World Horti Center ecosystem ਦੀ ਤਰਜ਼ 'ਤੇ ਪੰਜਾਬ ਵਿੱਚ ਇੱਕ ਸਮਰਪਿਤ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ Horticulture Experience and Learning Center  ਸਥਾਪਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜੋ ਫਸਲੀ ਵਿਭਿੰਨਤਾ Crop Diversification ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਸਿਰਤੋੜ ਯਤਨਾਂ ਦਾ ਹਿੱਸਾ ਹੋਵੇਗਾ।

ਅੱਜ ਨੀਦਰਲੈਂਡ Netherlands  ਵਿੱਚ ਨਿਵੇਸ਼ ਪ੍ਰੋਤਸਾਹਨ ਆਊਟਰੀਚ Investment Promotion Outreach ਤਹਿਤ ਆਪਣੇ ਦੌਰੇ ਦੇ ਹਿੱਸੇ ਵਜੋਂ ਮੁੱਖ ਮੰਤਰੀ ਨੇ ਟਿਕਾਊ ਖੇਤੀਬਾੜੀ, ਫੁੱਲਾਂ ਦੀ ਖੇਤੀ ਅਤੇ ਉੱਚ-ਕੁਸ਼ਲਤਾ ਵਾਲੀਆਂ ਖੇਤੀ ਪ੍ਰਣਾਲੀਆਂ ਵਿੱਚ ਸਭ ਤੋਂ ਬਿਹਤਰ ਅਭਿਆਸਾਂ ਦਾ ਅਧਿਐਨ ਕਰਨ ਲਈ ਵਰਲਡ ਹਾਰਟੀ ਸੈਂਟਰ (WHC), ਵੈਸਟਲੈਂਡ ਅਤੇ ਵਿਸ਼ਵ ਪ੍ਰਸਿੱਧ ਕੇਯੂਕੇਨਹੌਫ, ਲਿਸੇ ਸਮੇਤ ਪ੍ਰਮੁੱਖ ਬਾਗਬਾਨੀ ਸੰਸਥਾਵਾਂ ਦੇ ਦੌਰੇ ਕੀਤੇ। ਉਨ੍ਹਾਂ ਨੇ ਪੰਜਾਬ ਵਿੱਚ ਅਜਿਹਾ ਹੀ ਕੇਂਦਰ ਸਥਾਪਤ ਕਰਨ ਦਾ ਵਿਚਾਰ ਪੇਸ਼ ਕੀਤਾ ਅਤੇ ਕਿਹਾ ਕਿ ਪ੍ਰਸਤਾਵਿਤ ਕੇਂਦਰ ਖੋਜਕਰਤਾਵਾਂ, ਅਕਾਦਮਿਕ ਸੰਸਥਾਵਾਂ, ਉਦਯੋਗ ਅਤੇ ਸਰਕਾਰੀ ਭਾਈਵਾਲਾਂ ਨੂੰ ਇਕਜੁੱਟ ਕਰਕੇ ਰਾਜ ਵਿੱਚ ਨਵੀਨਤਾ, ਹੁਨਰ ਵਿਕਾਸ ਅਤੇ ਟਿਕਾਊ ਖੇਤੀਬਾੜੀ ਹੱਲਾਂ ਨੂੰ ਅਪਣਾਉਣ ਵਿੱਚ ਮਦਦ ਕਰੇਗਾ। ਵਰਲਡ ਹਾਰਟੀ ਸੈਂਟਰ, ਜੋ ਗ੍ਰੀਨਹਾਊਸ ਹੌਰਟੀਕਲਚਰ ਇਨੋਵੇਸ਼ਨ ਲਈ ਇੱਕ ਗਲੋਬਲ ਹੱਬ ਹੈ, ਵਿਖੇ ਸੀਈਓ ਪੱਕ ਵੈਨ ਹੋਲਸਟਾਈਨ ਅਤੇ ਮੈਨੇਜਰ ਇੰਟਰਨੈਸ਼ਨਲ ਬਿਜ਼ਨਸ ਲੈਨੀ ਡਿਜਕਸ਼ੂਰਨ ਵੱਲੋਂ ਭਗਵੰਤ ਸਿੰਘ ਮਾਨ ਦਾ ਨਿੱਘਾ ਸਵਾਗਤ ਕੀਤਾ ਗਿਆ ਜਿਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਸੰਸਥਾ ਦਾ ਵਿਆਪਕ ਦੌਰਾ ਕਰਵਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਵਿਲੱਖਣ ਅਨੁਭਵ ਸੀ ਕਿਉਂਕਿ ਉਨ੍ਹਾਂ ਨੂੰ ਨੀਦਰਲੈਂਡ ਦੇ ਗ੍ਰੀਨਹਾਊਸ Green House ਅਤੇ ਨਿਯੰਤਰਿਤ-ਵਾਤਾਵਰਣ ਖੇਤੀ ਦੇ ਵਿਸ਼ਵ ਪ੍ਰਸਿੱਧ ਈਕੋਸਿਸਟਮ ਨਾਲ ਜਾਣੂ ਕਰਵਾਇਆ, ਜਿੱਥੇ ਤਕਨਾਲੋਜੀ, ਖੋਜ, ਸਿੱਖਿਆ, ਉਦਯੋਗ ਅਤੇ ਸਰਕਾਰ ਦੇ ਸਹਿਯੋਗੀ ਯਤਨਾਂ ਨੇ ਰਵਾਇਤੀ ਖੇਤੀ ਨੂੰ ਉੱਚ-ਉਤਪਾਦਕਤਾ ਵਾਲੀ ਅਤੇ ਟਿਕਾਊ ਖੇਤੀ ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸਦੀਆਂ ਮੁੱਖ ਵਿਸ਼ੇਸ਼ਤਾਵਾਂ ਵਿੱਚ ਗ੍ਰੀਨਹਾਊਸ ਅਤੇ ਉੱਨਤ ਇਨਡੋਰ ਖੇਤੀ ਪ੍ਰਣਾਲੀਆਂ ਦੀ ਪ੍ਰਭਾਵਸ਼ੀਲਤਾ ਸ਼ਾਮਲ ਹੈ, ਜੋ ਕਿ ਪਾਣੀ ਦੀ ਕੁਸ਼ਲ ਵਰਤੋਂ ਨੂੰ ਯਕੀਨੀ ਬਣਾਉਂਦੇ ਹੋਏ ਫਸਲਾਂ ਦੀ ਪੈਦਾਵਾਰ ਵਿੱਚ ਮਹੱਤਵਪੂਰਨ ਵਾਧਾ ਕਰਦੀਆਂ ਹਨ, ਕੀਟਨਾਸ਼ਕਾਂ 'ਤੇ ਨਿਰਭਰਤਾ ਘਟਾਉਂਦੀਆਂ ਹਨ ਅਤੇ ਰਵਾਇਤੀ ਓਪਨ-ਫੀਲਡ ਖੇਤੀ Open Filed Agriculture ਦੇ ਮੁਕਾਬਲੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਦੀਆਂ ਹਨ। Bhagwant Singh Mann ਨੇ ਕਿਹਾ ਕਿ ਇਹ ਸੂਬੇ ਲਈ ਫਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਣ ਅਤੇ ਕਿਸਾਨਾਂ ਨੂੰ ਪਾਣੀ ਦੀ ਖਪਤ ਵਾਲੀਆਂ ਫਸਲਾਂ ਦੇ  ਚੱਕਰ ਵਿੱਚੋਂ ਬਾਹਰ ਕੱਢਣ ਲਈ ਵਧੇਰੇ ਮਦਦਗਾਰ ਸਾਬਤ ਹੋ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੌਦਿਆਂ ਦੇ ਵਾਧੇ ਅਤੇ ਸਰੋਤ ਕੁਸ਼ਲਤਾ ਨੂੰ ਹੋਰ ਬਿਹਤਰ ਬਣਾਉਣ ਵਿੱਚ ਆਟੋਮੇਸ਼ਨ, ਰੋਬੋਟਿਕਸ, ਆਰਟੀਫੀਸ਼ੀਅਲ ਇੰਟੈਲੀਜੈਂਸ AI ਅਤੇ ਆਧੁਨਿਕ ਸਿੰਚਾਈ ਪ੍ਰਣਾਲੀਆਂ ਦੀ ਭੂਮਿਕਾ ਹੈ। ਇਸ ਦੇ ਨਾਲ ਹੀ ਨਵੀਨਤਾਕਾਰੀ ਜਲ ਪ੍ਰਬੰਧਨ ਅਭਿਆਸਾਂ ਜਿਵੇਂ ਕਿ ਮੀਂਹ ਦੇ ਪਾਣੀ ਦੀ ਸੰਭਾਲ, ਸਿੰਚਾਈ ਦੇ ਪਾਣੀ ਦੀ ਮੁੜ ਵਰਤੋਂ ਅਤੇ ਨਿਯੰਤਰਿਤ ਪੌਸ਼ਟਿਕ ਡਿਲੀਵਰੀ ਪ੍ਰਣਾਲੀਆਂ ਦੀ ਭੂਮਿਕਾ ਵੀ ਜਲਵਾਯੂ ਅਨੁਸਾਰ ਖੇਤੀਬਾੜੀ ਉਤਪਾਦਨ ਨੂੰ ਯਕੀਨੀ ਬਣਾਉਣ ਲਈ ਅਹਿਮ ਹੈ । ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਨੇ ਜਾਣਕਾਰੀ ਦੀ ਅਦਲਾ-ਬਦਲੀ ਅਤੇ ਤਕਨਾਲੋਜੀ ਭਾਈਵਾਲੀ ਸਮੇਤ ਸਹਿਯੋਗ ਲਈ ਸੰਭਾਵਨਾਵਾਂ ਤਲਾਸ਼ਣ ਅਤੇ ਸਿਧਾਂਤਕ ਤੌਰ ’ਤੇ ਇਸ ’ਤੇ ਸਹਿਮਤੀ ਪ੍ਰਗਟਾਈ। ਇਸ ਤੋਂ ਪਹਿਲਾਂ, ਭਗਵੰਤ ਸਿੰਘ ਮਾਨ ਨੇ ਦੁਨੀਆ ਦੇ ਸਭ ਤੋਂ ਮਸ਼ਹੂਰ ਫੁੱਲਾਂ ਦੀ ਖੇਤੀ ਸਥਾਨਾਂ ਵਿੱਚੋਂ ਇੱਕ, ਕੇਉਕੇਨਹੌਫ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੂੰ ਇੱਕ ਵਿਲੱਖਣ ਸੰਚਾਲਨ ਮਾਡਲ ਬਾਰੇ ਜਾਣੂ ਕਰਵਾਇਆ ਗਿਆ, ਜਿੱਥੇ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਪਤਝੜ ਦੌਰਾਨ ਹਰ ਸਾਲ ਲਗਭਗ 70 ਲੱਖ ਫੁੱਲਾਂ ਦੇ ਬਲਬ ਉਗਾਏ ਅਤੇ ਲਗਾਏ ਜਾਂਦੇ ਹਨ। ਅਤੇ ਮਾਰਚ ਦੌਰਾਨ 7-8 ਹਫ਼ਤਿਆਂ ਲਈ  ਖਿੜਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਲਗਭਗ 32 ਹੈਕਟੇਅਰ ਵਿੱਚ ਫੈਲੇ ਅਤੇ ਉਤਪਾਦਕਾਂ ਅਤੇ ਉਦਯੋਗ ਭਾਈਵਾਲਾਂ ਦੇ ਸਹਿਯੋਗ ਰਾਹੀਂ ਤਿਆਰ ਕੀਤਾ ਗਿਆ , ਕੇਉਕੇਨਹੌਫ ਇੱਕ ਉੱਚ ਸੰਰਚਿਤ, ਨਿਰਯਾਤ-ਮੁਖੀ ਬਾਗਬਾਨੀ ਮਾਡਲ ਹੈ ,ਜੋ ਉਤਪਾਦਨ, ਸੈਰ-ਸਪਾਟਾ ਅਤੇ ਵਿਸ਼ਵਵਿਆਪੀ ਮਾਰਕੀਟਿੰਗ ਨੂੰ ਏਕੀਕ੍ਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰੇ ਨੇ ਪੰਜਾਬ ਨੂੰ ਫੁੱਲਾਂ ਦੀ ਖੇਤੀ ਦੇ ਕਲੱਸਟਰ ਵਿਕਸਤ ਕਰਨ, ਨਿਰਯਾਤ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਇੱਕ ਤਾਲਮੇਲ ਅਤੇ ਬਾਜ਼ਾਰ-ਅਧਾਰਤ ਪਹੁੰਚ ਰਾਹੀਂ ਖੇਤੀਬਾੜੀ-ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਸੂਝ ਪ੍ਰਦਾਨ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੋਵਾਂ ਦੌਰਿਆਂ ਤੋਂ ਸਿੱਖਣ ਨਾਲ ਪੰਜਾਬ ਦੇ ਵਡਮੁੱਲੀ, ਤਕਨਾਲੋਜੀ-ਅਧਾਰਤ ਖੇਤੀਬਾੜੀ ਵੱਲ ਮੁੜਨ ਦੀ  ਉਮੀਦ ਹੈ, ਜਿਸ ਵਿੱਚ ਸਥਿਰਤਾ, ਉਤਪਾਦਕਤਾ ਵਧਾਉਣ ਅਤੇ ਖੇਤੀਬਾੜੀ ਅਰਥਵਿਵਸਥਾ ਦੀ ਵਿਭਿੰਨਤਾ ’ਤੇ ਧਿਆਨ ਕੇਂਦ੍ਰਤ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਦੌਰਾ ਆਰਥਿਕ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਨੂੰ ਇੱਕ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਤਸ਼ਾਹਿਤ ਕਰਨ ਵਿੱਚ ਬਹੁਤ ਮਦਦ ਕਰੇਗਾ। ਰਾਜ ਦੀ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ (ਆਈਬੀਡੀਪੀ) 2026 ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਸੈਕਟਰ-ਵਿਸ਼ੇਸ਼ ਨੀਤੀਆਂ ਅਤੇ ਕਾਰੋਬਾਰ ਕਰਨ ਦੀ  ਮਜ਼ਬੂਤ ਸੌਖ ਦੁਆਰਾ ਸਮਰਥਤ ਇੱਕ ਵਿਆਪਕ ਅਤੇ ਲਚਕਦਾਰ ਪ੍ਰੋਤਸਾਹਨ ਢਾਂਚਾ ਪੇਸ਼ ਕਰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਾ ਉਦੇਸ਼ ਲੰਬੇ ਸਮੇਂ ਦੀ ਤਕਨਾਲੋਜੀ-ਅਗਵਾਈ ਵਾਲੀ ਭਾਈਵਾਲੀ ਬਣਾਉਣਾ, ਗਿਆਨ ਦੇ ਆਦਾਨ-ਪ੍ਰਦਾਨ ਨੂੰ ਆਸਾਨ ਬਣਾਉਣਾ ਅਤੇ ਟਿਕਾਊ ਖੇਤੀਬਾੜੀ ਲਈ ਇੱਕ ਪ੍ਰਗਤੀਸ਼ੀਲ, ਨਵੀਨਤਾ-ਅਧਾਰਤ, ਅਤੇ ਵਿਸ਼ਵ ਪੱਧਰੀ ਪ੍ਰਤੀਯੋਗੀ ਕੇਂਦਰ ਵਜੋਂ ਸਥਾਪਤ ਹੋਣਾ ਹੈ।

Monday, March 9, 2026

ਅਬੋਹਰ ਇਲਾਕੇ ਵਿੱਚ ਬਾਗਬਾਨੀ ਲਈ 27 ਕਰੋੜ, ਸੇਮ ਹੋਵੇਗੀ ਖਤਮ

ਅਬੋਹਰ ਇਲਾਕੇ ਵਿੱਚ ਬਾਗ਼ਬਾਨੀ ਦੇ ਵਿਕਾਸ ਲਈ 27.73 ਕਰੋੜ ਰੁਪਏ ਦੇ ਪ੍ਰੋਜੈਕਟ ਪ੍ਰਗਤੀ ਅਧੀਨ; ਦੂਜੇ ਪੜਾਅ ਵਿੱਚ ਹੋਰ 15 ਪਿੰਡ ਸ਼ਾਮਲ ਕੀਤੇ ਜਾਣਗੇ: ਮੋਹਿੰਦਰ ਭਗਤ

ਅਬੋਹਰ ਵਿੱਚ ਸੇਮ ਦੀ ਸਮੱਸਿਆ ਦਾ ਜਲਦੀ ਢੁਕਵਾਂ ਹੱਲ ਹੋਵੇਗਾ, ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਵੱਲ ਮਾਨ ਸਰਕਾਰ ਦਾ ਖਾਸ ਧਿਆਨ

ਚੰਡੀਗੜ੍ਹ, 9 ਮਾਰਚ:

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਸੰਗਰਾਮੀਆਂ ਅਤੇ ਬਾਗ਼ਬਾਨੀ ਮੰਤਰੀ Horticulture Minister ਮੋਹਿੰਦਰ ਭਗਤ Mohinder Bhagat ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਹਲਕਾ ਅਬੋਹਰ Abohar ਤੋਂ ਵਿਧਾਇਕ ਸੰਦੀਪ ਜਾਖੜ Sandeep Jakhar MLA Abohar ਵੱਲੋਂ ਪੁੱਛੇ ਗਏ ਪ੍ਰਸ਼ਨ ਦੇ ਜਵਾਬ ਵਿੱਚ ਦੱਸਿਆ ਕਿ ਅਬੋਹਰ ਇਲਾਕੇ ਵਿੱਚ ਬਾਗ਼ਬਾਨੀ ਦੇ ਵਿਕਾਸ Horticulture Development ਅਤੇ ਸੇਮ ਦੀ ਸਮੱਸਿਆ ਦੇ ਹੱਲ ਲਈ ਇੱਕ ਮਹੱਤਵਪੂਰਨ ਪ੍ਰੋਜੈਕਟ ਪ੍ਰਗਤੀ ਅਧੀਨ ਹੈ।

ਮੰਤਰੀ ਨੇ ਦੱਸਿਆ ਕਿ Soil and Water Conservation Department ਭੂਮੀ ਅਤੇ ਪਾਣੀ ਸੰਭਾਲ ਵਿਭਾਗ, ਪੰਜਾਬ ਵੱਲੋਂ ਇਸ ਪ੍ਰੋਜੈਕਟ ਨੂੰ ਅਬੋਹਰ ਇਲਾਕੇ ਵਿੱਚ ਲਾਗੂ ਕੀਤਾ ਜਾ ਰਿਹਾ ਹੈ। ਪ੍ਰੋਜੈਕਟ ਦੇ ਪਹਿਲੇ ਪੜਾਅ ਤਹਿਤ 27 ਪਿੰਡਾਂ ਵਿੱਚ ਲਗਭਗ 27.73 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਸ਼ੁਰੂ ਕੀਤਾ ਗਿਆ ਹੈ, ਜਦਕਿ ਦੂਜੇ ਪੜਾਅ ਵਿੱਚ ਹੋਰ 15 ਪਿੰਡਾਂ ਨੂੰ ਵੀ ਇਸ ਯੋਜਨਾ ਅਧੀਨ ਸ਼ਾਮਲ ਕੀਤਾ ਜਾਵੇਗਾ।

ਮੋਹਿੰਦਰ ਭਗਤ Mohinder Bhagat ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਅਬੋਹਰ ਇਲਾਕੇ ਵਿੱਚ ਸੇਮ ਦੀ ਸਮੱਸਿਆ Water Logging Problem in Abohar ਦੇ ਹੱਲ ਵਿੱਚ ਵੱਡੀ ਪ੍ਰਗਤੀ ਹੋਵੇਗੀ ਅਤੇ ਬਾਗ਼ਬਾਨੀ ਦੇ ਖੇਤਰ Horticulture Sector ਨੂੰ ਨਵੀਂ ਰਫ਼ਤਾਰ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਬਾਗ਼ਬਾਨੀ ਅਤੇ ਹੋਰ ਫਸਲਾਂ ਦੀ ਕਾਸ਼ਤ ਰਾਹੀਂ ਵਾਧੂ ਆਮਦਨ ਦੇ ਮੌਕੇ ਮਿਲਣਗੇ।

ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ Bhagwant Singh Mann ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਦੇ ਖੇਤਰ ਨੂੰ ਮਜ਼ਬੂਤ ਬਣਾਉਣ ਅਤੇ ਖੇਤੀਬਾੜੀ ਦੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਇਸ ਪ੍ਰੋਜੈਕਟ ਨਾਲ ਇਲਾਕੇ ਵਿੱਚ ਪਾਣੀ ਦੇ ਸੰਭਾਲ ਅਤੇ ਖੇਤੀਬਾੜੀ ਦੀ ਸਥਿਰਤਾ ਨੂੰ ਵੀ ਵੱਡਾ ਲਾਭ ਹੋਵੇਗਾ।



Thursday, March 5, 2026

ਬਾਗਬਾਨੀ ਮੰਤਰੀ ਨੇ ਕੀਤੀਆਂ ਅਧਿਕਾਰੀਆਂ ਨੂੰ ਹਦਾਇਤਾਂ

ਬਾਗ਼ਬਾਨੀ ਫਸਲਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਕਦਮ ਚੁੱਕ ਰਹੀ ਹੈ ਸਰਕਾਰ, ਕੋਈ ਵੀ ਕਿਸਾਨ ਸਰਕਾਰੀ ਸਕੀਮਾਂ ਤੋਂ ਵਾਂਝਾ ਨਾ ਰਹੇ, ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ

ਬਾਗ਼ਬਾਨੀ ਮੰਤਰੀ ਵੱਲੋਂ ਕਿਸਾਨ ਕੇਂਦਰਿਤ ਸਕੀਮਾਂ ਦੀ ਸਮੀਖਿਆ, ਅਧਿਕਾਰੀਆਂ ਤੋਂ ਕਿਸਾਨਾਂ ਦੇ ਹਿੱਤ ਲਈ ਕੀਤੇ ਕੰਮਾਂ ਦੀ ਲਈ ਪੂਰੀ ਜਾਣਕਾਰੀ

ਚੰਡੀਗੜ੍ਹ, ਮਾਰਚ 5

ਮੁੱਖ ਮੰਤਰੀ ਭਗਵੰਤ ਸਿੰਘ ਮਾਨ Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਬਾਗ਼ਬਾਨੀ ਫਸਲਾਂ Horticulture ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ Mohinder Bhagat ਵੱਲੋਂ ਵੀਰਵਾਰ ਨੂੰ ਬਾਗ਼ਬਾਨੀ ਵਿਭਾਗ Horticulture Department ਦੇ ਅਧਿਕਾਰੀਆਂ ਨਾਲ ਪੰਜਾਬ ਸਿਵਲ ਸਕੱਤਰੇਤ ਵਿਖੇ ਕਿਸਾਨ ਕੇਂਦਰਿਤ ਸਕੀਮਾਂ ਅਧੀਨ ਕੀਤੇ ਕੰਮਾਂ ਦੀ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਬਾਗ਼ਬਾਨੀ ਸਕੱਤਰ ਅਰਸ਼ਦੀਪ ਸਿੰਘ ਥਿੰਦ ਅਤੇ ਬਾਗ਼ਬਾਨੀ ਡਾਇਰੈਕਟਰ ਡਾ .ਮਨੀਸ਼ ਕੁਮਾਰ ਵਿਸੇਸ਼ ਤੌਰ ਤੇ ਹਾਜ਼ਰ ਸਨ।

ਮੀਟਿੰਗ ਦੌਰਾਨ ਮੰਤਰੀ ਸ੍ਰੀ ਭਗਤ ਨੇ ਅਧਿਕਾਰੀਆਂ ਨਾਲ ਫ਼ਸਲੀ ਵਿਭਿੰਨਤਾ Crop Diversification ਅਤੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਸਬਸਿਡੀਆਂ ਦਾ ਜਾਇਜ਼ਾ ਲਿਆ । ਅਧਿਕਾਰੀਆਂ ਵੱਲੋਂ ਮੰਤਰੀ ਨੂੰ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਵਿੱਤੀ ਸਹਾਇਤ Financial Assistance to Farmers, ਫਲਾਂ ਅਤੇ ਸਬਜੀਆਂ ਦੇ ਉਤਪਾਦਨ Fruit and Vegetables Production ਨੂੰ ਵਧਾਉਣ ਲਈ ਬਾਗ਼ਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਦਿੱਤੀ ਜਾ ਰਹੀਆਂ ਮੌਜੂਦਾ ਤਕਨੀਕੀ ਸਹਾਇਤਾ ਬਾਰੇ ਵੀ ਵਿਸਥਾਰਪੁਰਵਕ ਜਾਣੂ ਕਰਵਾਇਆ। 

ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਦੇ ਹੋਏ ਕਿਸਾਨਾਂ ਨੂੰ ਰਿਵਾਇਤੀ ਖੇਤੀ ਤੋਂ ਇਲਾਵਾ ਫਲਾਂ, ਸਬਜ਼ੀਆਂ, ਫੁੱਲਾਂ ਅਤੇ ਹੋਰ ਉੱਚ ਮੁੱਲ ਵਾਲੀਆਂ ਬਾਗ਼ਬਾਨੀ ਫਸਲਾਂ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ।

ਮ਼ਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸੂਬੇ ਦਾ ਕੋਈ ਵੀ ਕਿਸਾਨ ਸਰਕਾਰੀ ਸਕੀਮਾਂ ਤੋਂ ਵਾਂਝਾ ਨਾ ਰਹੇ । ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀ ਖੇਤਰੀ ਪੱਧਰ ‘ਤੇ ਦੌਰੇ ਕਰਕੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਯਕੀਨੀ ਬਣਾਉਣ।



Sunday, June 26, 2022

ਲਘੂ ਫੂਡ ਪ੍ਰੋਸੈਸਿੰਗ ਇਕਾਈਆਂ ਦੀ ਸਥਾਪਨਾ ਲਈ ਸਰਕਾਰ ਵੱਲੋਂ 35 ਫੀਸਦੀ ਤੱਕ ਸਬਸਿਡੀ ਉਪਲਬੱਧ

-ਇੱਛੁਕ ਉਧਮੀ ਆਨਲਾਈਨ ਕਰ ਸਕਦੇ ਹਨ ਅਪਲਾਈ

ਫਾਜਿ਼ਲਕਾ, 26 ਜੂਨ

Fazilka  ਦੇ ਡਿਪਟੀ ਕਮਿਸ਼ਨਰ ਡਾ: ਹਿਮਾਸੂ ਅਗਰਵਾਲ ਆਈਏਐਸ (Himanshu Aggarwal) ਨੇ ਦੱਸਿਆ ਹੈ ਕਿ ਪ੍ਰਧਾਨ ਮੰਤਰੀ ਲਘੂ ਫੂਡ ਪ੍ਰੋਸੈਸਿੰਗ Food Processing ਇਕਾਈ ਦੀ ਵਿਧੀਵੱਤ ਯੋਜਨਾ (PRADHAN MANTRI FORMALISATION OF MICRO FOOD PROCESSING ENTERPRISES SCHEME- PMFME) ਤਹਿਤ ਅਜਿਹੇ ਯੁਨਿਟ ਸਥਾਪਿਤ ਕਰਨ ਤੇ ਭਾਰਤ ਸਰਕਾਰ ਵੱਲੋਂ 35 ਫੀਸਦੀ ਤੱਕ ਸਬਸਿਡੀ Subsidy ਦਿੱਤੀ ਜਾ ਰਹੀ ਹੈ। ਇਸ ਲਈ ਜਿ਼ਲ੍ਹੇ ਦੇ ਉਧਮੀ ਆਨਲਾਈਨ ਅਪਲਾਈ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਅਜਿਹੇ ਕਿਸੇ ਵੀ ਖੇਤੀ ਉਤਪਾਦ ਦੀ ਪ੍ਰੋਸੈਸਿੰਗ ਦਾ ਯੁਨਿਟ ਲਗਾਇਆ ਜਾ ਸਕਦਾ ਹੈ ਜਿਸ ਤਹਿਤ ਤਿਆਰ ਉਤਪਾਦ ਦੀ ਪੈਕਿੰਗ ਕਰਕੇ ਗ੍ਰਾਹਕ ਤੱਕ ਵੇਚਣ ਯੋਗ ਹੋਵੇ। ਇਸ ਵਿਚ ਡੇਅਰੀ, ਸ਼ਹਿਦ, ਅਚਾਰ ਮੁਰੱਬਾ, ਕੈਟਲਫੀਡ, ਮਸਾਲੇ, ਆਟਾ ਚੱਕੀ, ਬੇਕਰੀ, ਚਿੱਲੀ ਪੋਟੈਟੋ ਸੋਸ਼, ਕਿੰਨੂੰ, ਗੁੜ੍ਹ, ਜ਼ੂਸ ਆਦਿ ਸਭ ਪ੍ਰਕਾਰ ਦੀ ਫੂਡ ਪ੍ਰੋਸੈਸਿੰਗ ਯੁਨਿਟ ਲਗਾਈ ਜਾ ਸਕਦੀ ਹੈ।
ਇਸ ਤਹਿਤ ਇਕੋ ਸ਼ਰਤ ਹੈ ਕਿ ਅੰਤਿਮ ਉਦਪਾਦ ਪੈਕਿੰਗ ਕਰਕੇ ਇਕ ਬ੍ਰੈਂਡ brand ਵਜੋਂ ਵਿਕਣਯੋਗ ਹੋਵੇ। ਇਸ ਯੋਜਨਾ ਦਾ ਉਦੇਸ਼ ਹੀ ਛੋਟੇ ਉਧਮੀਆਂ ਨੂੰ ਆਪਣੇ ਉਤਪਾਦਾਂ ਦੀ ਬੈ੍ਰਂਡਿੰਗ ਕਰਨ ਲਈ ਪ੍ਰੇਰਿਤ ਕਰਨਾ ਹੈ ਅਤੇ ਫੂਡ ਪ੍ਰੋਸੈਸਿੰਗ ਨਾਲ ਆਮਦਨ farmer income ਵਿਚ ਵੀ ਬਹੁਤ ਵਾਧਾ ਹੁੰਦਾ ਹੈ।
ਉਨ੍ਹਾਂ ਨੇ ਜਿ਼ਲ੍ਹੇ ਦੇ ਕਿਸਾਨਾਂ ਨੂੰ ਇਸ ਸਕੀਮ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ ਕਿਉਂਕਿ ਇਸ ਪ੍ਰਕਾਰ ਦੇ ਫੂਡ ਪ੍ਰੋਸੈਸਿੰਗ ਯੁਨਿਟ ਲਈ ਕੱਚਾ ਮਾਲ ਉਨ੍ਹਾਂ ਦੇ ਖੇਤਾਂ ਵਿਚ ਤਿਆਰ ਹੁੰਦਾ ਹੈ। ਜਦ ਕਿਸਾਨ farmer ਆਪਣੀ ਉਪਜ ਦੀ ਖੁਦ ਪ੍ਰੋਸੈਸਿੰਗ ਕਰਕੇ ਵੇਚਣਗੇ ਤਾਂ ਇਸ ਨਾਲ ਉਨ੍ਹਾਂ ਦੀ ਆਮਦਨ ਵਿਚ ਬਹੁਤ ਵਾਧਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਇਹ ਸਕੀਮ ਸਾਡੇ ਕਿਸਾਨਾਂ ਨੂੰ ਰਵਾਇਤੀ ਫਸਲੀ ਚੱਕਰ crop cycle ਵਿਚੋਂ ਕੱਢਣ ਵਿਚ ਵੀ ਸਹਾਈ ਸਿੱਧ ਹੋਵੇਗੀ। ਇਸ ਸਕੀਮ ਤਹਿਤ ਕਿਸਾਨਾਂ ਦੇ ਨਾਲ ਨਾਲ ਫਾਰਮਰ ਪ੍ਰੋਡੁਸ਼ਰ ਆਰਗੇਨਾਇਜ਼ਸਨ (FPO) ਸਹਿਕਾਰੀ ਸਭਾਵਾਂ, ਸਵੈ ਸਹਾਇਤਾ ਸਮੂਹ ਆਦਿ ਵੀ ਆਪਣੇ ਪ੍ਰੌਸੈਸਿੰਗ ਯੁਨਿਟ ਲਗਾ ਸਕਦੇ ਹਨ। ਇਸ ਤਹਿਤ ਵੱਧ ਤੋਂ ਵੱਧ 10 ਲੱਖ ਰੁਪਏ ਤੱਕ ਦੀ ਸਬਸਿਡੀ ਮਿਲ ਸਕਦੀ ਹੈ ਜਦ ਕਿ 90 ਫੀਸਦੀ ਤੱਕ ਬੈਂਕ Banks ਲੋਨ ਮਿਲ ਜਾਂਦਾ ਜਿਸ ਲਈ ਨੋਡਲ ਵਿਭਾਗ ਪੰਜਾਬ ਐਗਰੋ ਮਦਦ ਕਰਦਾ ਹੈ।
ਪੰਜਾਬ ਐਗਰੋ Punjab Agro ਦੇ ਇਸ ਸਕੀਮ ਤਹਿਤ ਜਿ਼ਲ੍ਹਾ ਰਿਸੋੋਰਸ ਪਰਸਨ ਮਨਪ੍ਰੀਤ ਨੇ ਦੱਸਿਆ ਕਿ ਇਸ ਤਹਿਤ ਆਨਲਾਈਨ ਪੋਰਟਲ https://pmfme.mofpi.gov.in/pmfme/#/Login  ਤੇ ਅਪਲਾਈ ਕੀਤਾ ਜਾਣਾ ਹੈ। ਇਸ ਸਕੀਮ ਦਾ ਲਾਭ ਲੈਣ ਵਾਲਿਆਂ ਨੂੰ ਐਗਰੀਕਲਚਰ ਇੰਫਰਾਸਟਰਕਚਰ ਫੰਡ Agriculture Infrastructure Fundਤਹਿਤ ਵਿਆਜ ਤੇ 3 ਫੀਸਦੀ ਦੀ ਛੋਟ ਵੀ ਮਿਲਣ ਯੋਗ ਹੈ। ਉਨ੍ਹਾਂ ਨੇ ਕਿਹਾ ਕਿ ਚਾਹਵਾਨ ਲੋਕ ਹੋਰ ਜਾਣਕਾਰੀ ਲਈ ਉਨ੍ਹਾਂ ਨਾਲ ਫੋਨ ਨੰਬਰ 73078-97792 ਤੇ ਸੰਪਰਕ ਕਰ ਸਕਦੇ ਹਨ।

Saturday, June 25, 2022

ਐਗਰੀਕਲਚਰ ਇੰਨਫਰਾਸਟਰੱਕਚਰ ਫੰਡ ਸਕੀਮ: 2 ਕਰੋੜ ਤੱਕ ਦੇ ਕਰਜ਼ੇ ਤੇ ਵਿਆਜ਼ ਤੇ 3 ਪ੍ਰਤੀਸ਼ਤ ਛੋਟ

ਸ੍ਰੀ ਮੁਕਤਸਰ ਸਾਹਿਬ 25 ਮਈ

ਬਾਗਬਾਨੀ ਵਿਭਾਗ ਵਲੋਂ  ਐਗਰੀਕਲਚਰ ਇੰਨਫਰਾਸਟਰੱਕਚਰ ਫੰਡ ਸਕੀਮ (Agriculture Infrastructure Fund) ਤਹਿਤ ਜ਼ਿਲ੍ਹਾ ਪੱਧਰੀ ਸੈਮੀਨਾਰ ਆਯੋਜਨ ਕੀਤਾ ਗਿਆ।ਇਸ ਸੈਮੀਨਾਰ ਦੀ ਪ੍ਰਧਾਨਗੀ ਰਾਜਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕੀਤੀ ਅਤੇ ਇਸ ਕੈਂਪ ਵਿੱਚ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ, ਉਘੇ ਕਾਰੋਬਾਰੀਆਂ ਅਤੇ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ।
             ਇਸ ਸੈਮੀਨਾਰ ਵਿੱਚ ਇੰਡਸਟਰੀਜ਼ ਡਿਪਾਰਟਮੈਂਟ (Industry Deptt) ਤੋਂ  ਅਮਨ ਢਿੱਲੋਂ ਸੀਨੀਅਰ ਇੰਡਸਟਰੀ ਪ੍ਰਮੋਸ਼ਨ ਅਫਸਰ ਨੇ ਆਪਣੇ ਮਹਿਕਮੇ ਦੀਆਂ ਸਕੀਮਾਂ ਬਾਰੇ, ਸਤੀਸ਼ ਕੁਮਾਰ ਡੀ.ਡੀ.ਐਮ. ਨਾਬਾਰਡ (NABARD)  ਨੇ ਆਪਣੇ ਮਹਿਕਮੇ ਦੀਆਂ ਗਤੀਵਿਧੀਆਂ ਬਾਰੇ, ਐਨ.ਐਸ. ਧਾਲੀਵਾਲ ਐਸੋਸੀਏਟ ਡਾਇਰੈਕਟਰ ਕੇ.ਵੀ.ਕੇ (KVK) ਜੀ ਨੇ ਆਪਣੇ ਮਹਿਕਮੇ ਦੀਆਂ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

            ਇਸ  ਦੌਰਾਨ  ਸੁਖਪਾਲ ਸਿੰਘ ਮੈਨੇਜਰ ਐਮ.ਪੀ.ਐਸ.ਟੀ ਨੇ ਬੈਂਕ ਦੀਆਂ ਸਕੀਮਾਂ ਸਬੰਧੀ ਵੀ ਜਾਣਕਾਰੀ ਦਿੱਤੀ ਅਤੇ ਨਾਲ ਹੀ ਏ.ਆਈ.ਐਫ. ਸਕੀਮ ਸਬੰਧੀ ਵੀ ਦੱਸਿਆ।
     ਇਸ ਮੌਕੇ ਟੀਮ ਲੀਡਰ ਪੋ੍ਰਜੈਕਟ ਮੋਨੀਟਰਿੰਗ ਯੂਨਿਟ ਏ.ਆਈ.ਐਫ. ਨੇ ਐਗਰੀਕਲਚਰ ਇੰਨਫਰਾਸਟਰੱਕਚਰ ਫੰਡ ਸਕੀਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਹਨਾਂ ਦੱਸਿਆ ਕਿ ਇਸ ਸਕੀਮ ਅਧੀਨ ਫਲਾਂ, ਸਬਜ਼ੀਆਂ ਅਤੇ ਹੋਰ ਫਸਲਾਂ ਦੀ ਤੁੜਾਈ ਉਪਰੰਤ ਸਾਂਭ-ਸੰਭਾਲ ਲਈ ਪੈਕ ਹਾਊਸ, ਕੋਲਡ ਸਟੋਰ, ਰਾਇਪਨਿੰਗ ਚੈਂਬਰ, ਵੇਅਰ ਹਾਊਸ, ਸੀਲੋਜ, ਸਪਲਾਈ ਚੈਨ ਆਦਿ ਲਈ ਬੈਂਕਾਂ ਤੋਂ ਲਏ ਜਾਂਦੇ 2 ਕਰੋੜ ਤੱਕ ਦੇ ਕਰਜ਼ੇ ਤੇ ਵਿਆਜ਼ ਤੇ 3 ਪ੍ਰਤੀਸ਼ਤ ਛੋਟ ਦਿੱਤੀ ਜਾਂਦੀ ਹੈ ਅਤੇ ਇਹ ਸਕੀਮ 7 ਸਾਲ ਦੇ ਸਮੇਂ ਤੱਕ ਲਾਗੂ ਹੁੰਦੀ ਹੈ। ਇਹ ਸਕੀਮ ਜੁਲਾਈ 2020 ਤੋਂ ਬਾਅਦ ਦੇ ਹਰੇਕ ਪ੍ਰੋਜੈਕਟ ਲਈ ਲਾਗੂ ਹੁੰਦੀ ਹੈ। ਉਹਨਾਂ ਦੱਸਿਆ ਕਿ ਕੋਈ ਪ੍ਰਾਇਮਰੀ ਪ੍ਰੋਸੈਸਿੰਗ ਯੂਨਿਟ ਲਗਾਉਣ ਸਬੰਧੀ ਲੋਨ ਲੈਣਾ ਹੈ ਤਾਂ ਫਾਰਮਰ ਪ੍ਰੋਜੈਕਟ ਏ.ਆਈ.ਐਫ ਪੋਰਟਲ ਰਾਂਹੀ ਜਰੂਰ ਰਜਿਸਟ੍ਰੇਸ਼ਨ ਕਰਵਾਉਣ। ਉਹਨਾਂ ਦੁਆਰਾ ਰਜਿਸਟ੍ਰੇਸ਼ਨ ਸਬੰਧੀ ਵੀ ਜਾਣਕਾਰੀ ਦਿੱਤੀ ਗਈ।
                               ਕੁਲਜੀਤ ਸਿੰਘ, ਸਹਾਇਕ ਡਾਇਰੈਕਟਰ ਬਾਗਬਾਨੀ ਸ਼੍ਰੀ ਮੁਕਤਸਰ ਸਾਹਿਬ ਨੇ ਸੈਮੀਨਾਰ ਵਿੱਚ ਸ਼ਾਮਿਲ ਹੋਏ ਕਿਸਾਨਾਂ/ਮਹਿਮਾਨਾਂ ਨੂੰ ਅਪੀਲ  ਕੀਤੀ ਕਿ ਉਹ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। (Muktsar)