Horticulture ਰਾਹੀਂ Farmer Income ਵਧਾਉਣ ਲਈ 1300 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ
ਪੰਜਾਬ ਸਰਕਾਰ ਦਾ ਬਜਟ ਸੂਬੇ ਦੇ ਸਮੁੱਚੇ ਵਿਕਾਸ, ਕਿਸਾਨਾਂ ਦੀ ਖੁਸ਼ਹਾਲੀ ਅਤੇ ਮਹਿਲਾਵਾਂ ਦੇ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ
ਚੰਡੀਗੜ੍ਹ, 8 ਮਾਰਚ:
ਪੰਜਾਬ ਦੇ ਬਾਗ਼ਬਾਨੀ ਮੰਤਰੀ Horticulture Minister ਮੋਹਿੰਦਰ ਭਗਤ Mohinder Bhagat ਨੇ ਪੰਜਾਬ ਦੇ ਬਜਟ Punjab Budget 2026-27 for Horticulture in Punjab ਵਿੱਚ ਬਾਗ਼ਬਾਨੀ ਖੇਤਰ Horticulture Sector ਲਈ ਕੀਤੀਆਂ ਘੋਸ਼ਣਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਾਗ਼ਬਾਨੀ ਖੇਤਰ Horticulture Sector in Punjab ਨੂੰ ਹੋਰ ਮਜ਼ਬੂਤ ਕਰਨ ਲਈ ਅਗਲੇ 10 ਸਾਲਾਂ ਦਾ ਵਿਸ਼ੇਸ਼ ਰੋਡਮੈਪ Horticulture Promotion Roadmap for Decade in Punjab ਤਿਆਰ ਕੀਤਾ ਗਿਆ ਹੈ। ਇਸ ਨਾਲ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਮਿਲੇਗੀ।
ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਾਗ਼ਬਾਨੀ ਖੇਤਰ Horticulture Sector ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ Japan International Cooperation Agency ਦੀ ਸਹਾਇਤਾ ਨਾਲ ਲਗਭਗ 1300 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਅਗਲੇ 10 ਸਾਲਾਂ ਵਿੱਚ ਸੁਰੂ ਕੀਤੇ ਜਾਣਗੇ । ਉਨ੍ਹਾ ਕਿਹਾ ਕਿ ਇਹਨਾਂ ਪ੍ਰੋਜੈਕਟ ਦਾ ਮਕਸਦ ਪੰਜਾਬ ਵਿੱਚ ਮੌਸਮੀ ਤਬਦੀਲੀਆਂ ਦੇ ਅਨੁਕੂਲ ਅਤੇ ਉੱਚ ਮੁੱਲ ਵਾਲੀ ਬਾਗ਼ਬਾਨੀ ਫਸਲਾਂ ਨੂੰ ਉਤਸ਼ਾਹਿਤ ਕਰਨਾ ਹੈ।
ਉਨ੍ਹਾਂ ਨੇ ਕਿਹਾ ਕਿ ਇਸ ਸਕੀਮ ਤਹਿਤ 10 ਸਾਲਾਂ ਵਿਚ ਪੰਜਾਬ ਵਿਚ ਬਾਗਬਾਨੀ ਹੇਠ ਰਕਬੇ ਵਿਚ 3 ਗੁਣਾ ਵਾਧੇ ਦਾ ਟੀਚਾ ਹੈ।
ਇਸ ਤੋਂ ਇਲਾਵਾ ਮੰਤਰੀ ਸ੍ਰੀ ਭਗਤ ਨੇ ਪੰਜਾਬ ਦੇ ਬਜਟ ਵਿੱਚ ਮਹਿਲਾਵਾਂ ਦੀ ਭਲਾਈ ਲਈ ਕੀਤੀਆਂ ਘੋਸ਼ਣਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 1000-1500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਮਹਿਲਾਵਾਂ ਨੂੰ ਆਰਥਿਕ ਤੌਰ ਤੇ ਮਜ਼ਬੂਤ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਏਗੀ।
ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ ਕਰਦਿਆਂ ਕੈਬਿਨੇਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਬਜਟ ਸੂਬੇ ਦੇ ਸਮੁੱਚੇ ਵਿਕਾਸ, ਕਿਸਾਨਾਂ ਦੀ ਖੁਸ਼ਹਾਲੀ ਅਤੇ ਮਹਿਲਾਵਾਂ ਦੇ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਬਾਗ਼ਬਾਨੀ ਖੇਤਰ ਦੇ ਵਿਕਾਸ, ਕਿਸਾਨਾਂ ਦੀ ਆਮਦਨ ਵਧਾਉਣ ਅਤੇ ਮਹਿਲਾਵਾਂ ਦੀ ਭਲਾਈ ਲਈ ਕੀਤੀਆਂ ਘੋਸ਼ਣਾਵਾਂ ਸੂਬੇ ਦੀ ਤਰੱਕੀ ਨੂੰ ਨਵੀਂ ਦਿਸ਼ਾ ਦੇਣਗੀਆਂ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਬਜਟ ਪੰਜਾਬ ਨੂੰ ਆਰਥਿਕ ਤੌਰ ‘ਤੇ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।
