Showing posts with label In situ Management of Paddy Stubble. Show all posts
Showing posts with label In situ Management of Paddy Stubble. Show all posts

Tuesday, April 7, 2026

ਖੇਤੀ ਮਸ਼ੀਨਾਂ 'ਤੇ 50 ਪ੍ਰਤੀਸ਼ਤ ਤੋਂ 80 ਪ੍ਰਤੀਸ਼ਤ ਤੱਕ ਸਬਸਿਡੀ—ਕਿਸਾਨ 24 ਅਪ੍ਰੈਲ ਤੱਕ ਕਰਨ ਅਪਲਾਈ

 ਪਰਾਲੀ ਸੰਭਾਲਣ ਵਾਲੀਆਂ ਖੇਤੀ ਮਸ਼ੀਨਾਂ Paddy Stubble Managment Machines ਤੇ ਸਬਸਿਡੀ Subsidy ਪ੍ਰਾਪਤ ਕਰਨ ਲਈ ਕਿਸਾਨ ਦੇਣ ਬਿਨੈ ਪੱਤਰ : ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਕੌਰ

ਪਰਾਲੀ ਸੰਭਾਲ ਲਈ ਕਿਸਾਨਾਂ ਨੂੰ ਆਨਲਾਈਨ ਅਰਜ਼ੀਆਂ ਦੇਣ ਦੀ ਅਪੀਲ

ਫ਼ਾਜ਼ਿਲਕਾ, 7 ਅਪ੍ਰੈਲ:

ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ Dr Harpreet Pal Kaur ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ Crop Residue ਜਿਵੇਂ ਝੋਨੇ ਦੀ ਪਰਾਲੀ Paddy Stubble Management ਆਦਿ ਦੀ ਸੰਭਾਲ ਕਰਨ ਵਿੱਚ ਸਹਾਈ ਖੇਤੀਬਾੜੀ ਮਸ਼ੀਨਾਂ Agriculture Machines ਉੱਤੇ ਇਸ ਸਾਲ ਵੀ ਸਬਸਿਡੀ Subsidy ਮੁਹੱਈਆ ਕਰਵਾਈ ਜਾ ਰਹੀ ਹੈ। ਖੇਤੀ ਮਸ਼ੀਨਰੀ Agriculture Machines ਤੇ ਸਬਸਿਡੀ Subsidy ਲਈ ਜ਼ਿਲ੍ਹੇ ਦੇ ਕਿਸਾਨਾਂ ਪਾਸੋਂ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਕਿਸਾਨ ਇਹ ਬਿਨੈ-ਪੱਤਰ ਆਨਲਾਈਨ ਮਾਧਿਅਮ ਰਾਹੀਂ ਖੇਤੀਬਾੜੀ ਵਿਭਾਗ ਦੇ ਪੋਰਟਲ agrimachinerypb.com ਤੇ 24 ਅਪ੍ਰੈਲ 2026 ਸ਼ਾਮ 5.00 ਵਜੇ ਤੱਕ ਦੇ ਸਕਦੇ ਹਨ।

ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਵੱਧ ਤੋਂ ਵੱਧ ਕਿਸਾਨ ਇਸ ਸਕੀਮ ਅਧੀਨ ਦਿੱਤੀ ਜਾ ਰਹੀ Subsidy  ਦਾ ਲਾਭ ਪ੍ਰਾਪਤ ਕਰਨ ਤਾਂ ਜੋ ਜ਼ਿਲ੍ਹਾ Fazilka ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਬਿਲਕੁਲ ਖਤਮ ਕੀਤਾ ਜਾ ਸਕੇ ਅਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਸਬੰਧਤ ਬਲਾਕ ਖੇਤੀਬਾੜੀ ਅਫਸਰ ਜਾਂ ਮੁੱਖ ਖੇਤੀਬਾੜੀ ਅਫਸਰ ਦੇ ਦਫਤਰ ਵਿੱਚ ਸੰਪਰਕ ਕਰ ਸਕਦੇ ਹਨ। ਉਨਾਂ ਅੱਗੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਸਾਂਭਣ ਵਾਲੀਆਂ ਮਸ਼ੀਨਾਂ ਜਿਵੇ ਕਿ Bailer, ਰੇਕ, ਹੈਪੀ ਸੀਡਰ Happy Seeder, ਸਮਾਰਟ ਸੀਡਰ Smart Seeder, ਸੁਪਰ ਸੀਡਰ Super Seeder, ਜ਼ੀਰੋ ਟਿੱਲ ਡਰਿੱਲ, ਉਲਟਾਵਾਂ ਪਲਾਓ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਕਰਾਪ ਰੀਪਰ, ਸ਼ਰੱਬ ਮਾਸਟਰ/ ਰੋਟਰੀ ਸਲੈਸ਼ਰ ਅਤੇ ਕੰਬਾਈਨ ਤੇ ਲੱਗਣ ਵਾਲਾ Super SMS ਆਦਿ ਮਸ਼ੀਨਾਂ ਦੀ ਖਰੀਦ ਤੇ 50 ਪ੍ਰਤੀਸ਼ਤ ਤੋਂ 80 ਪ੍ਰਤੀਸ਼ਤ ਤੱਕ ਜਾਂ ਸਕੀਮ ਦੀਆਂ ਹਦਾਇਤਾਂ ਅਨੁਸਾਰ Subsidy  ਪ੍ਰਾਪਤ ਕਰਨ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਨਿਯਮ ਅਤੇ ਸ਼ਰਤਾਂ ਪੋਰਟਲ ਤੇ ਉਪਲਬਧ ਹਨ।

 ਡਾ ਹਰਪ੍ਰੀਤ ਕੌਰ ਨੇ ਦੱਸਿਆ ਕਿ ਅਰਜ਼ੀ ਭਰਨ ਸਮੇਂ ਕਿਸਾਨਾਂ ਕੋਲ ਆਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋ ਅਤੇ ਅਨੁਸੂਚਿਤ ਜਾਤੀ ਸਰਟੀਫਿਕੇਟ ਆਦਿ ਦੀਆਂ ਸਕੈਨਡ ਕਾਪੀਆਂ ਹੋਣਾ ਲਾਜ਼ਮੀ ਹੈ।

ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਅਰਜ਼ੀਆਂ ਪ੍ਰਾਪਤ ਹੋਣ ਉਪਰੰਤ ਵਿਭਾਗ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਲੋੜ ਪੈਣ 'ਤੇ ਡਰਾਅ ਸਿਸਟਮ ਰਾਹੀਂ ਯੋਗ ਬਿਨੈਕਾਰਾਂ ਦੀ ਚੋਣ ਕੀਤੀ ਜਾਵੇਗੀ। ਕਿਸਾਨਾਂ ਨੂੰ ਮਨਜ਼ੂਰੀ ਪੱਤਰ ਪੋਰਟਲ ਰਾਹੀਂ ਹੀ ਜਾਰੀ ਕੀਤੇ ਜਾਣਗੇ, ਜਿਸ ਉਪਰੰਤ ਕਿਸਾਨ ਮਿੱਥੇ ਸਮੇਂ ਦੇ ਅੰਦਰ-ਅੰਦਰ ਵਿਭਾਗ ਵਲੋਂ ਪ੍ਰਵਾਨਿਤ ਅਤੇ ਪੋਰਟਲ ਵਿੱਚ ਦਰਜ ਕਿਸੇ ਵੀ ਮਸ਼ੀਨਰੀ ਨਿਰਮਾਤਾ ਜਾਂ ਡੀਲਰ ਤੋਂ ਮਸ਼ੀਨ ਦੀ ਖਰੀਦ ਕਰ ਸਕਣਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਅਪਲਾਈ ਕਰਨ ਲਈ ਖੇਤੀਬਾੜੀ ਵਿਭਾਗ Agriculture Deprtment ਨਾਲ ਨਿਰੰਤਰ ਰਾਬਤਾ ਕਾਇਮ ਰੱਖਣ ਅਤੇ ਲੋੜ ਪੈਣ ਤੇ ਜਾਂ ਕਿਸੇ ਸਮੱਸਿਆ ਲਈ ਖੇਤੀਬਾੜੀ ਵਿਭਾਗ ਦੇ ਦਫ਼ਤਰਾਂ ਨਾਲ ਸੰਪਰਕ ਕਰਨ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਸੰਭਾਲਣ ਲਈ ਪਹਿਲਾਂ ਉਪਲਭਧ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਵਾਤਾਵਰਣ ਪ੍ਰਦੂਸ਼ਣ ਘਟਾਉਣ ਦੀ ਵੀ ਅਪੀਲ ਕੀਤੀ।

Friday, March 27, 2026

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਸਰਫੇਸ ਸੀਡਰ ਵਿਧੀ ਨਾਲ ਬੀਜੀ ਕਣਕ ਸਬੰਧੀ ਖੇਤ ਦਿਵਸ ਮਨਾਇਆ

ਹੁਸ਼ਿਆਰਪੁਰ, 27 ਮਾਰਚ : ਪੀ.ਏ.ਯੂ.ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ PAU KVK Bahowal ਵੱਲੋਂ ਸਰਫੇਸ
ਸੀਡਰ Surface Seeder ਵਿਧੀ ਨਾਲ ਬੀਜੀ ਕਣਕ ਸਬੰਧੀ ਖੇਤ ਦਿਵਸ ਮਾਹਿਲਪੁਰ ਬਲਾਕ ਦੇ ਪਿੰਡ ਰਸੂਲਪੁਰ ਵਿਖੇ ਮਨਾਇਆ ਗਿਆ। ਇਸ ਵਿਧੀ ਨਾਲ ਅਮਰਜੀਤ ਸਿੰਘ ਨੇ ਪਹਿਲੀ ਵਾਰ 5 ਖੇਤਾਂ ‘ਤੇ ਸਫਲਤਾ ਪੂਰਵਕ ਬਿਜਾਈ ਕੀਤੀ ਹੈ।

ਕੈਂਪ ਦੀ ਸ਼ੁਰੂਆਤ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਪ੍ਰੋਫੈਸਰ (ਪਸ਼ੂ ਵਿਗਿਆਨ) ਡਾ. ਪਰਮਿੰਦਰ ਸਿੰਘ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਨਾ ਸਾੜਣ Avoid Paddy Stubble Burning ਅਤੇ ਉਪਲਬੱਧ ਮਸ਼ੀਨਰੀ ਤੇ ਤਕਨੀਕਾਂ ਰਾਂਹੀ ਇਸ ਦਾ ਯੋਗ ਪ੍ਰਬੰਧ ਕਰਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ। ਉਨ੍ਹਾਂ ਡੇਅਰੀ ਪਸ਼ੂਆਂ ਵਿੱਚ ਟੀਕਾਕਰਣ ਸਬੰਧੀ ਮਹੱਤਤਾ ਬਾਬਤ ਵੀ ਦੱਸਿਆ। ਸਹਾਇਕ ਪ੍ਰੌਫੈਸਰ (ਖੇਤੀਬਾੜੀ ਇੰਜੀਨਿਅਰਿੰਗ) ਡਾ. ਅਜੈਬ ਸਿੰਘ ਨੇ ਪਰਾਲੀ ਪ੍ਰਬੰਧਨ Paddy Stubble Management ਬਾਬਤ ਉਪਲਬੱਧ ਮਸ਼ੀਨਰੀ ਦੀ ਵਰਤੋਂ ਅਤੇ ਕਾਰਗੁਜਾਰੀ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਅਤੇ ਪਰਾਲੀ ਦੀ ਪਸ਼ੂ ਖੁਰਾਕ, ਮਲਚ, ਖੁੰਬ ਉਤਪਾਦਨ, ਊਰਜਾ, ਖਾਦ ਤੇ ਗੱਤਾ ਉਦਯੋਗ ਵਿੱਚ ਵਰਤੋਂ ਬਾਰੇ ਵੀ ਜਾਗਰੂਕ ਕੀਤਾ। ਉਨ੍ਹਾਂ ਨੇ ਮਿੱਟੀ ਪਰਖ Soil Testing ਦੀ ਮਹੱਤਤਾ ਤੇ ਮਿੱਟੀ ਪਰਖ ਲਈ ਨਮੂਨੇ ਲੈਣ ਦੀ ਵਿਧੀ ਬਾਰੇ ਦੱਸਿਆ । ਕਿਸਾਨਾਂ ਨੇ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਨ ਉਪਰੰਤ ਕਣਕ ਦੀ ਬਿਜਾਈ ਦੀ ਪ੍ਰਦਰਸ਼ਨੀ ਵਾਲੇ ਖੇਤਾਂ ਦਾ ਦੌਰਾ ਵੀ ਕੀਤਾ ਜਿੱਥੇ ਕੇ.ਵੀ.ਕੇ. ਦੇ ਵਿਗਿਆਨੀਆਂ ਨੇ ਕਿਸਾਨਾਂ ਨਾਲ ਉਨ੍ਹਾਂ ਦੇ ਖਦਸ਼ਿਆਂ ਬਾਰੇ ਵਿਚਾਰ-ਚਰਚਾ ਕੀਤੀ। ਖੇਤ ਦਿਵਸ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਗਰਮੀ ਦੀਆਂ ਸਬਜੀਆਂ ਦੀਆਂ ਕਿੱਟਾਂ, ਦਾਲਾਂ ਦੀਆਂ ਕਿੱਟਾਂ, ਮਿਲਟ ਕਿੱਟਾਂ ਤੇ ਹਲਦੀ ਦਾ ਬੀਜ ਵੀ ਵਿੱਕਰੀ ਲਈ ਉਪਲਬਧ ਕਰਵਾਇਆ ਗਿਆ ਅਤੇ ਖੇਤੀ ਸਾਹਿਤ ਮੁਹੱਈਆ ਕਰਵਾਇਆ ਗਿਆ।

ਇਸ ਮੌਕੇ ਪਿੰਡ ਰਸੂਲਪੁਰ ਦੇ ਅਗਾਂਹਵਧੂ ਕਿਸਾਨ ਸਾਬਕਾ ਸਰਪੰਚ ਅਮਰਜੀਤ ਸਿੰਘ, ਮਹਿੰਦਰ ਸਿੰਘ ਗਿੱਲ, ਸੋਹਣ ਸਿੰਘ, ਨੰਬਰਦਾਰ ਮਨਜੀਤ ਸਿੰਘ, ਕੁਲਦੀਪ ਸਿੰਘ, ਬਲਵਿੰਦਰ ਸਿੰਘ, ਸੰਤੋਖ ਸਿੰਘ, ਹਰਨੇਕ ਸਿੰਘ, ਕੈਪਟਨ ਅਜੀਤ ਸਿੰਘ ਤੋਂ ਇਲਾਵਾ ਹੋਰ ਕਿਸਾਨ ਵੀ ਮੌਜੂਦ ਸਨ।

Tuesday, February 10, 2026

ਝੋਨੇ ਦੀ ਸਿੱਧੀ ਬਿਜਾਈ, ਕਣਕ ਦੀ ਪਰਾਲੀ ਵਿਚ ਮਿਲਾ ਕੇ ਕਰਦਾ ਹੈ ਬਿਜਾਈ ਇਹ ਕਿਸਾਨ

 ਚੰਗੀ ਕੁਆਲਟੀ ਦੀ ਪੈਦਾਵਾਰ ਸਮੇਂ ਦੀ ਲੋੜ - ਮੁੱਖ ਖੇਤੀਬਾੜੀ ਅਫਸਰ

ਫਿਰੋਜ਼ਪੁਰ, 10 ਫ਼ਰਵਰੀ 2026.

             ਕਿਸਾਨਾਂ ਵੱਲੋਂ ਫਸਲਾਂ ਦੇ ਚੰਗੇ ਝਾੜ ਲਈ ਪੁਰਜ਼ੋਰ ਮਿਹਨਤ ਕੀਤੀ ਜਾ ਰਹੀ ਹੈ ਪਰ ਮੌਜੂਦਾ ਸਮੇਂ ਵਿੱਚ ਚੰਗੇ ਮਿਆਰ ਦੀਆਂ ਫ਼ਸਲਾਂ ਦੀ ਪੈਦਾਵਾਰ ਹੋਣਾ ਬਹੁਤ ਜ਼ਰੂਰੀ ਹੈ । ਇਸ ਮਕਸਦ ਲਈ ਡਾ. ਬਲਵਿੰਦਰ ਸਿੰਘ ਮੁੱਖ ਖੇਤੀਬਾੜੀ ਅਫਸਰ ਫ਼ਿਰੋਜ਼ਪੁਰ Ferozpur ਵੱਲੋਂ ਬਲਾਕ ਫ਼ਿਰੋਜ਼ਪੁਰ ਦੇ ਪਿੰਡ ਬੁੱਕਣ ਵਾਲਾ Bukkan Wala ਦੇ ਖੋਜੀ ਕਿਸਾਨ Progressive Farmer ਵਿਰਸਾ ਸਿੰਘ Virsa Singh ਦੇ ਖੇਤਾਂ ਦਾ ਦੌਰਾ ਸ੍ਰੀ ਸਾਵਨਦੀਪ ਸ਼ਰਮਾ ਪਰੋਜੈਕਟ ਡਾਇਰੈਕਟਰ ਆਤਮਾ ATMA ਅਤੇ ਸ੍ਰੀ ਪ੍ਰਦੀਪ ਸਿੰਘ ਸਹਾਇਕ ਟੈਕਨਾਲੋਜੀ ਮੈਨੇਜਰ ਨਾਲ ਕੀਤਾ ਗਿਆ । 
    ਕਿਸਾਨ ਵਿਰਸਾ ਸਿੰਘ ਵੱਲੋਂ ਦੱਸਿਆ ਗਿਆ ਕਿ ਉਹ ਸਾਲ 2018 ਤੋਂ ਹੀ ਆਪਣੇ ਸਾਰੇ ਖੇਤਾਂ ਵਿੱਚ ਝੋਨੇ ਦੀ ਸਿੱਧੀ Direct Sowing of Paddy ਬਿਜਾਈ ਕਰਦੇ ਹਨ ਅਤੇ ਹੁਣ ਵੀ ਕਣਕ ਦੀ ਬਿਜਾਈ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਖੇਤਾਂ In situ Management of Paddy Stubble ਵਿੱਚ ਵਾਹ ਕੇ ਕੀਤੀ ਹੈ । ਇਸੇ ਤਰ੍ਹਾਂ ਕਿਸਾਨ ਨੇ ਦੱਸਿਆ ਕਿ ਪਿਛਲੇ ਲੰਮੇ ਸਮੇ ਤੋਂ ਹੀ ਆਪਣੇ ਖੇਤਾਂ ਵਿੱਚ ਬਿਨਾਂ ਕੀੜੇਮਾਰ ਜ਼ਹਿਰਾਂ ਦੇ ਫਸਲਾਂ ਦੀ ਪੂਰੀ ਪੈਦਾਵਾਰ Natural Farming ਲੈ ਰਹੇ ਹਨ। 
               ਮੁੱਖ ਖੇਤੀਬਾੜੀ ਅਫਸਰ ਫ਼ਿਰੋਜ਼ਪੁਰ ਡਾ. ਬਲਵਿੰਦਰ ਸਿੰਘ ਨੇ ਜ਼ਿਲ੍ਹੇ ਭਰ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਖੋਜੀ ਕਿਸਾਨ ਵਿਰਸਾ ਸਿੰਘ ਦੀ ਤਰਾਂ ਆਪਣੇ ਖੇਤਾਂ ਵਿੱਚ ਕੀੜੇਮਾਰ ਜ਼ਹਿਰਾਂ ਵਰਤਣ ਤੋਂ ਗੁਰੇਜ਼ ਕਰਨ ਜਾਂ ਫਿਰ ਸਿਰਫ ਲੋੜ ਪੈਣ ਤੇ ਹੀ ਸਿਫਾਰਸ਼ ਸ਼ੁਦਾ ਜ਼ਹਿਰਾਂ ਸਪਰੇਅ ਕੀਤੀਆਂ ਜਾਣ।