Showing posts with label KVK. Show all posts
Showing posts with label KVK. Show all posts

Friday, January 16, 2026

ਪਰਾਲੀ ‘ਚ ਹੈਪੀ ਸੀਡਰ ਤਕਨੀਕ ਨਾਲ ਕਣਕ ਦੀ ਸਿੱਧੀ ਬਿਜਾਈ ਸਬੰਧੀ ਵਿੱਦਿਅਕ ਦੌਰਾ

ਹੁਸ਼ਿਆਰਪੁਰ, 16 ਜਨਵਰੀ :

           ਕਿਸਾਨਾਂ ਨੂੰ ਪਰਾਲੀ ਪ੍ਰਬੰਧਨ Paddy Stubble Management  ਸਬੰਧੀ ਜਾਗਰੂਕ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ PAU Ludhiana ਦੇ ਜ਼ਿਲ੍ਹਾ ਪੱਧਰੀ ਪਸਾਰ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, KVK Bahowal ਹੁਸ਼ਿਆਰਪੁਰ ਵੱਲੋਂ ਪਰਾਲੀ ਵਿੱਚ ਹੈਪੀ ਸੀਡਰ Happy Seeder ਤਕਨੀਕ ਨਾਲ ਕਣਕ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਠੀਂਡਾ, ਬਲਾਕ ਮਾਹਿਲਪੁਰ ਵਿਖੇ ਵਿੱਦਿਅਕ ਦੌਰਾ ਕੀਤਾ ਗਿਆ।
          ਕ੍ਰਿਸ਼ੀ ਵਿਗਿਆਨ ਕੇਂਦਰ KVK ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਮੌਜੂਦ ਕਿਸਾਨਾਂ ਨੂੰ ਜੀ ਆਇਆਂ ਕਿਹਾ ਅਤੇ ਖੇਤ ਦੀ ਮਿੱਟੀ ਨੂੰ ਪੌਸ਼ਟਿਕ ਤੱਤਾਂ Nutrition in Soil ਦਾ ਬੈਂਕ ਦੱਸਦਿਆਂ ਕਿਹਾ ਕਿ ਪਰਾਲੀ ਨੂੰ ਅੱਗ Stubble Burning ਲਗਾ ਕੇ ਅਸੀਂ ਇਸ ਨੂੰ ਖਾਲੀ ਨਾ ਕਰੀਏ, ਕਿਉਂਕਿ ਖ਼ਾਦਾਂ ਦਾ ਇਕ ਤਿਹਾਈ ਹਿੱਸਾ ਪਰਾਲੀ ਵਿਚ ਹੁੰਦਾ ਹੈ, ਜੋ ਅੱਗ ਲਗਾਉਣ ਨਾਲ ਇਸਦੇ ਨਾਲ ਹੀ ਨਸ਼ਟ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਹੈਪੀ ਸੀਡਰ Happy Seeder for Wheat Sowing ਤਕਨੀਕ ਅਪਨਾਉਣ ਵਿੱਚ ਪਿੰਡ ਠੀਂਡਾ ਦੇ ਅਗਾਂਹਵਧੂ ਕਿਸਾਨਾਂ ਦਾ ਮੁੱਢਲਾ ਯੋਗਦਾਨ ਹੈ, ਜੋ ਕਿ ਪਿਛਲੇ ਕਈ ਸਾਲਾਂ ਤੋਂ ਪਰਾਲੀ ਦਾ ਪੂਰਨ ਪ੍ਰਬੰਧ ਕਰ ਰਹੇ ਹਨ ਅਤੇ ਇਸ ਬਾਬਤ ਉਨ੍ਹਾਂ ਦੀ ਭਰਪੂਰ ਸ਼ਲਾਘਾ ਵੀ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਕਣਕ ਦੇ ਸਰਵਪੱਖੀ ਖ਼ਾਦ, ਨਦੀਨ ਤੇ ਕੀਟ ਪ੍ਰਬੰਧਨ ਬਾਰੇ ਵੀ ਜਰੂਰੀ ਨੁਕਤੇ ਸਾਂਝੇ ਕੀਤੇ।
           

  ਇਸ ਮੌਕੇ ਕਿਸਾਨਾਂ ਦੀ ਜਾਣਕਾਰੀ ਵਿੱਚ ਵਾਧੇ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਵੱਲੋਂ ਵੱਖ-ਵੱਖ ਤਕਨੀਕੀ ਲੈਕਚਰ ਦਿੱਤੇ ਗਏ। ਇਸ ਤਕਨੀਕ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨੀਅਰਿੰਗ) ਡਾ. ਅਜੈਬ ਸਿੰਘ ਨੇ ਦੱਸਿਆ ਕਿ ਹੈਪੀ ਸੀਡਰ ਮਸ਼ੀਨ Happy Seeder Machine ਸਿਰਫ ਫਾਲਿਆਂ ਦੇ ਸਾਹਮਣੇ ਆਉਣ ਵਾਲੀ ਪਰਾਲੀ ਨੂੰ ਕੱਟਦੀ ਹੈ ਅਤੇ ਪਰਾਲੀ ਨੂੰ ਜ਼ਮੀਨ ਦੀ ਸਤਿਹ ਉੱਪਰ ਮੱਲਚ ਬਣਾ ਕੇ ਛੱਡਦੀ ਹੈ।ਇਹ ਮਸ਼ੀਨ ਪਰਾਲੀ ਸਾਂਭਣ ਵਾਲਾ ਰੋਟਰ ਅਤੇ ਜ਼ੀਰੋ ਟਿਲ ਡਰਿੱਲ Zero Till Machine ਮਸ਼ੀਨ ਦਾ ਸੁਮੇਲ ਹੈ, ਜਿਸ ਵਿਚ ਰੋਟਰ ਝੋਨੇ ਦੀ ਪਰਾਲੀ ਦੀ ਯੋਗ ਵਿਵਸਥਾ ਲਈ ਅਤੇ ਡਰਿਲ ਕਣਕ ਦੀ ਬਿਜਾਈ ਲਈ ਲੱਗੀ ਹੋਈ ਹੈ। ਉਨ੍ਹਾਂ ਦੱਸਿਆ ਕਿ ਹੈਪੀ ਸੀਡਰ ਮਸ਼ੀਨ Happy Seeder Machine 50 ਹਾਰਸ ਪਾਵਰ ਟਰੈਕਟਰ ਨਾਲ ਚੱਲਦੀ ਹੈ ਅਤੇ ਇਕ ਦਿਨ ਵਿਚ ਤਕਰੀਬਨ 6-8 ਏਕੜ ਰਕਬੇ ਵਿੱਚ ਬਿਜਾਈ ਕਰ ਦਿੰਦੀ ਹੈ। ਸਹਿਯੋਗੀ ਪ੍ਰਫੈਸਰ (ਪਸ਼ੂ ਵਿਗਿਆਨ) ਡਾ. ਪਰਮਿੰਦਰ ਸਿੰਘ ਨੇ ਝੋਨੇ ਦੀ ਪਰਾਲੀ Paddy Stubble ਦੀ ਪਸ਼ੂ ਖੁਰਾਕ ਵਜੋਂ ਵਰਤੋਂ ਤੇ ਦੁਧਾਰੂ ਪਸ਼ੂਆਂ ਦੀ ਸਰਦੀ ਵਿੱਚ ਸਾਂਭ-ਸੰਭਾਲ ਬਾਬਤ ਜਾਣਕਾਰੀ ਦਿੱਤੀ।

        ਇਸ ਕੈਂਪ ਵਿੱਚ ਪਿੰਡ ਠੀਂਡਾ ਤੋਂ ਸਰਪੰਚ ਹਰਪ੍ਰੀਤ ਸਿੰਘ, ਉਂਕਾਰ ਸਿੰਘ, ਕੁਲਵੀਰ ਸਿੰਘ, ਬਲਜੀਤ ਸਿੰਘ, ਦਲਵਿੰਦਰ ਸਿੰਘ, ਹਰਜੀਤ ਸਿੰਘ, ਮਨਜੀਤ ਸਿੰਘ, ਮਹਿੰਦਰ ਸਿੰਘ ਅਤੇ ਪਿੰਡ ਕੋਟਲਾ ਤੋਂ ਸ. ਦਲੇਰ ਸਿੰਘ ਆਦਿ ਅਗਾਂਹਵਧੂ ਕਿਸਾਨ ਮੌਜੂਦ ਸਨ।
           ਹੈਪੀ ਸੀਡਰ Happy Seeder ਤਕਨੀਕ ਨਾਲ ਪਿੰਡ ਠੀਂਡਾ ਦੇ ਅਗਾਂਹਵਧੂ ਕਿਸਾਨਾਂ ਉਂਕਾਰ ਸਿੰਘ ਅਤੇ ਦਲਵਿੰਦਰ ਸਿੰਘ ਨੇ 8 ਏਕੜ ਰਕਬੇ ਤੇ ਕਣਕ ਦੀ ਬਿਜਾਈ ਕੀਤੀ ਹੈ। ਹਾਜ਼ਰ ਕਿਸਾਨਾਂ ਨੇ ਇਨ੍ਹਾਂ ਪ੍ਰਦਰਸ਼ਨੀਆਂ ਦਾ ਦੌਰਾ ਕੀਤਾ ਤੇ ਆਪਣੇ ਖਦਸ਼ਿਆਂ ਬਾਬਤ ਮਾਹਿਰਾਂ ਨਾਲ ਵਿਚਾਰ-ਚਰਚਾ ਕੀਤੀ।

Thursday, January 1, 2026

ਖੁੰਬਾਂ ਦੀ ਕਾਸ਼ਤ ਕਰਨ ਸਬੰਧੀ ਸਿਖਲਾਈ ਕੋਰਸ ਕਰਵਾਇਆ

ਬਠਿੰਡਾ, 1 ਜਨਵਰੀ -- ਖੇਤੀਬਾੜੀ Agriculture ਵਿੱਚ ਨਵੇਂ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ
ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਕ੍ਰਿਸ਼ੀ ਵਿਗਿਆਨ ਕੇਂਦਰਬਠਿੰਡਾ KVK Bathinda ਵੱਲੋਂ ‘ਆਰੀਆ ਪ੍ਰੋਜੈਕਟ’ ਤਹਿਤ ਖੁੰਬਾਂ ਦੀ ਕਾਸ਼ਤ Mushroom Cultivation ਸਬੰਧੀ ਇੱਕ ਵਿਸ਼ੇਸ਼ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ। ਇਸ ਕੋਰਸ ਦੌਰਾਨ ਨੌਜਵਾਨਾਂ ਅਤੇ ਕਿਸਾਨਾਂ ਵਿੱਚ ਮਸ਼ਰੂਮ ਕਾਸ਼ਤ ਪ੍ਰਤੀ ਵੱਡੀ ਰੁਚੀ ਦੇਖਣ ਨੂੰ ਮਿਲੀਕਿਉਂਕਿ ਇਹ ਕਾਸ਼ਤ ਘੱਟ ਜਗ੍ਹਾਘੱਟ ਪੂੰਜੀ ਅਤੇ ਘੱਟ ਸਮੇਂ ਵਿੱਚ ਵਧੀਆ ਆਮਦਨ ਦੇਣ ਦੀ ਸਮਰਥਾ ਰੱਖਦੀ ਹੈ।

ਇਸ ਸਿਖਲਾਈ ਕੋਰਸ ਦੀ ਅਗਵਾਈ ਡਾ. ਗੁਰਦੀਪ ਸਿੰਘ ਸਿੱਧੂਡਿਪਟੀ ਡਾਇਰੈਕਟਰ,  ਕ੍ਰਿਸ਼ੀ  ਵਿਗਿਆਨ ਕੇਂਦਰਬਠਿੰਡਾ KVK ਅਤੇ ਡਾ. ਗੁਰਮੀਤ ਸਿੰਘ ਢਿੱਲੋਂਪ੍ਰੋਫੈਸਰ (ਪਸਾਰ ਸਿੱਖਿਆ) ਵੱਲੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮਸ਼ਰੂਮ ਕਾਸ਼ਤ ਨੌਜਵਾਨਾਂ ਲਈ ਰਵਾਇਤੀ ਫਸਲਾਂ ਤੋਂ ਇਲਾਵਾ ਇੱਕ ਆਕਰਸ਼ਕ ਬਦਲ ਹੈਜਿਸ ਨਾਲ ਸਾਲ ਭਰ ਆਮਦਨ ਪ੍ਰਾਪਤ ਕੀਤੀ ਜਾ ਸਕਦੀ ਹੈ।

ਕੋਰਸ ਦੌਰਾਨ ਮਾਹਿਰ ਵਿਗਿਆਨੀਆਂ ਡਾ. ਚੇਤਕ ਬਿਸ਼ਨੋਈਡਾ. ਤੇਜਪਾਲ ਸਿੰਘ ਸਰਾਂਡਾ. ਸੁਖਜਿੰਦਰ ਸਿੰਘ ਅਤੇ ਡਾ. ਗੁਰਪ੍ਰੀਤ ਕੌਰ ਢਿੱਲੋਂ ਵੱਲੋਂ ਖੁੰਬਾਂ ਦੀ ਕਾਸ਼ਤ ਅਤੇ ਪ੍ਰੋਸੈਸਿੰਗ ਨਾਲ ਜੁੜੀ ਤਕਨੀਕੀ ਜਾਣਕਾਰੀ ਦਿੱਤੀ ਗਈ। ਸਿਖਿਆਰਥੀਆਂ ਨੂੰ ਬਟਨ ਖੁੰਬਓਇਸਟਰ ਖੁੰਬਢੀਂਗਰੀ ਅਤੇ ਮਿਲਕੀ ਖੁੰਬ ਦੀ ਕਾਸ਼ਤਉਨ੍ਹਾਂ ਲਈ ਲੋੜੀਂਦਾ ਤਾਪਮਾਨਨਮੀਸਫ਼ਾਈ ਅਤੇ ਉੱਚ ਗੁਣਵੱਤਾ ਵਾਲੇ ਸਪਾਨ ਦੀ ਚੋਣ ਬਾਰੇ ਵਿਸਥਾਰ ਨਾਲ ਸਮਝਾਇਆ ਗਿਆ।

ਵਿਗਿਆਨੀਆਂ ਨੇ ਦੱਸਿਆ ਕਿ ਖੁੰਬ ਇੱਕ ਉੱਚ ਪੋਸ਼ਣ ਮੁੱਲ ਵਾਲਾ ਭੋਜਨ ਹੈ ਜੋ ਪ੍ਰੋਟੀਨਵਿਟਾਮਿਨ ਅਤੇ ਮਿਨਰਲਾਂ ਨਾਲ ਭਰਪੂਰ ਹੁੰਦਾ ਹੈ। ਇਸ ਕਾਰਨ ਸ਼ਹਿਰੀ ਅਤੇ ਪੇਂਡੂ ਦੋਵੇਂ ਖੇਤਰਾਂ ਵਿੱਚ ਇਸ ਦੀ ਮੰਗ ਲਗਾਤਾਰ ਵੱਧ ਰਹੀ ਹੈ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਵਿਗਿਆਨਕ ਢੰਗ ਨਾਲ ਕੀਤੀ ਖੁੰਬਾਂ ਦੀ ਕਾਸ਼ਤ ਰਾਹੀਂ ਨੌਜਵਾਨ ਸਾਲਾਨਾ ਚੰਗੀ ਆਮਦਨ ਹਾਸਲ ਕਰ ਸਕਦੇ ਹਨ ਅਤੇ ਛੋਟੇ ਪੱਧਰ ਤੋਂ ਸ਼ੁਰੂ ਕਰਕੇ ਵਪਾਰਕ ਰੂਪ ਵਿੱਚ ਇਸ ਨੂੰ ਫੈਲਾਅ ਸਕਦੇ ਹਨ।

ਸਿਖਲਾਈ ਦੌਰਾਨ ਕੰਪੋਸਟ ਖਾਦ ਤਿਆਰ ਕਰਨਖੁੰਬ ਬੈਗ ਭਰਨਰੋਗ ਪ੍ਰਬੰਧਨਤੁੜਾਈਸਟੋਰੇਜ ਅਤੇ ਮਾਰਕੀਟਿੰਗ ਸਬੰਧੀ ਜਾਣਕਾਰੀ ਵੀ ਦਿੱਤੀ ਗਈ। ਇਸ ਨਾਲ ਸਿਖਿਆਰਥੀਆਂ ਵਿੱਚ ਇਹ ਭਰੋਸਾ ਪੈਦਾ ਹੋਇਆ ਕਿ ਖੁੰਬਾਂ ਦੀ ਕਾਸ਼ਤ ਸਿਰਫ਼ ਇੱਕ ਸਹਾਇਕ ਗਤੀਵਿਧੀ ਨਹੀਂਸਗੋਂ ਪੂਰੀ ਤਰ੍ਹਾਂ ਲਾਭਕਾਰੀ ਕਿੱਤਾ ਬਣ ਸਕਦੀ ਹੈ।

ਇਸ ਮੌਕੇ ਸਿਖਿਆਰਥੀਆਂ ਨੂੰ ਖੁੰਬਾਂ ਦੀ ਕਾਸ਼ਤ ਰਾਹੀਂ ਆਮਦਨ ਦੇ ਸੰਭਾਵਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਵਿਗਿਆਨੀਆਂ ਨੇ ਕਿਹਾ ਕਿ ਨੌਜਵਾਨ ਜੇਕਰ ਖੁੰਬਾਂ ਦੀ ਕਾਸ਼ਤ ਨੂੰ ਵਿਗਿਆਨਕ ਢੰਗ ਨਾਲ ਅਪਣਾਉਣਤਾਂ ਇਹ ਰੋਜ਼ਗਾਰ ਦਾ ਇੱਕ ਮਜ਼ਬੂਤ ਸਾਧਨ ਬਣ ਸਕਦਾ ਹੈ ਅਤੇ ਵਿਦੇਸ਼ ਜਾਣ ਦੀ ਬਜਾਏ ਦੇਸ਼ ਵਿੱਚ ਹੀ ਆਪਣੇ ਪੈਰਾਂ ‘ਤੇ ਖੜ੍ਹਾ ਹੋਣਾ ਸੰਭਵ ਹੈ।

ਕੋਰਸ ਦੇ ਅੰਤ ‘ਤੇ ਭਾਗੀਦਾਰਾਂ ਨੇ ਕਿਹਾ ਕਿ ਇਸ ਤਰ੍ਹਾਂ ਦੀ ਸਿਖਲਾਈ ਉਨ੍ਹਾਂ ਲਈ ਅੱਖਾਂ ਖੋਲ੍ਹਣ ਵਾਲੀ ਸਾਬਤ ਹੋਈ ਹੈ ਅਤੇ ਉਹ ਭਵਿੱਖ ਵਿੱਚ ਖੁੰਬਾਂ ਦੀ ਕਾਸ਼ਤ ਨੂੰ ਅਪਣਾਕੇ ਖੁਦ ਦਾ ਕਾਰੋਬਾਰ ਸ਼ੁਰੂ ਕਰਨ ਲਈ ਉਤਸ਼ਾਹਿਤ ਹਨ।

Monday, December 8, 2025

ਕੇ.ਵੀ.ਕੇ. ਮਾਨਸਾ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ*

 ਮਾਨਸਾ, 9 ਦਸੰਬਰ:

          ਕ੍ਰਿਸ਼ੀ ਵਿਗਿਆਨ ਕੇਂਦਰਮਾਨਸਾ KVK Mansa ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧPaddy Stubble Management  ਸਬੰਧੀ ਗਲੋਬਲ ਕਾਲਜ ਆਫ਼ ਹਾਇਰ ਐਜੂਕੇਸ਼ਨਨੰਗਲ ਖੁਰਦ ਵਿਖੇ ਕਾਲਜ ਵਿਦਿਆਰਥੀਆਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ਕੈਂਪ ਦਾ ਮੁੱਖ ਮਨੋਰਥ ਵਿਦਿਆਰਥੀਆਂ ਨੂੰ ਪਰਾਲੀ ਦੇ ਧੂੰਏ ਨਾਲ ਵਾਤਾਰਵਣ ਅਤੇ ਜੀਵਾਂ ਨੂੰ ਹੁੰਦੇ ਨੁਕਸਾਨ ਪ੍ਰਤੀ ਜਾਗਰੂਕ ਕਰਨਾ ਸੀ।

        ਇਸ ਮੌਕੇ ਐਸੋਸੀਏਟ ਡਾਇਰੈਕਟਰ, ਡਾ. ਅਜੀਤ ਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਰਾਲੀ ਦੇ ਨਾੜ ਨੂੰ ਅੱਗ ਲਗਾਉਣ Paddy Stubble Burning ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਜਿਸ ਦੇ ਫ਼ਲਸਰੂਪ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਉੱਪਰ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ। ਧੂੰਏ ਨਾਲ ਸੜਕਾਂ ਉੱਪਰ ਹਾਦਸੇ ਵੀ ਵੱਧ ਜਾਂਦੇ ਹਨ। ਉਨ੍ਹਾਂ ਬੱਚਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਮਾਪਿਆਂ/ਕਿਸਾਨਾਂ ਨੂੰ ਧੂੰਏ ਨਾਲ ਹੁੰਦੇ ਨੁਕਸਾਨ ਬਾਰੇ ਦੱਸ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਬੇਨਤੀ ਕਰਨ।

        ਇਸ ਮੌਕੇ ਸਹਾਇਕ ਪ੍ਰੋਫੈਸਰ (ਭੂਮੀ ਅਤੇ ਜਲ ਇੰਜੀਨੀਅਰਿੰਗ),  ਇੰਜ. ਅਲੋਕ ਗੁਪਤਾ ਨੇ ਵਿਦਿਆਰਥੀਆਂ ਨੂੰ Super SeederHappy Seeder ਅਤੇ Smart Seeder ਵਰਗੀਆਂ ਨਵੀਨਤਮ ਖੇਤੀਬਾੜੀ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀਜੋ ਪਰਾਲੀ ਦੀ ਸੰਭਾਲ ਲਈ ਬਹੁਤ ਲਾਭਦਾਇਕ ਹਨ।

        ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ)ਡਾ. ਤੇਜਪਾਲ ਸਿੰਘ ਨੇ ਕੈਂਪ ਦੌਰਾਨ ਖੁਰਾਕ ਸੁਰੱਖਿਆ Food Security ਦੇ ਸਬੰਧ ਵਿਚ ਸਬਜ਼ੀਆਂ ਦੀ ਮਹੱਤਤਾ ਬਾਰੇ ਦੱਸਦੇ ਹੋਏ ਵਿਦਿਆਰਥੀਆਂ ਨੂੰ ਸਬਜ਼ੀਆਂ ਦੀ ਘਰੇਲੂ ਬਗੀਚੀ Kitchen Garden ਲਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਕਰਵਾਏ ਲੇਖਪੇਂਟਿੰਗ ਅਤੇ ਸਵਾਲ ਜਵਾਬ ਮੁਕਬਾਲਿਆਂ ਦੇ ਵਿੱਚ ਹਿੱਸਾ ਲੈਣ ਵਾਲੇ ਜੇਤੂ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

 

ਭੂਮੀ ਦੀ ਸਿਹਤ ਸੁਧਾਰ ਅਤੇ ਯੂਰੀਏ ਦੀ ਸੰਜਮ ਨਾਲ ਵਰਤੋਂ ਸਬੰਧੀ ਲਗਾਇਆ ਕਿਸਾਨ ਸਿਖਲਾਈ ਕੈਂਪ

ਸੰਗਰੂਰ, 21 ਜਨਵਰੀ ( Only Agriculture ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ PAU ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇ...