ਹਾਲਾਤਾਂ ਦੀ ਅਨੁਕੂਲਤਾ ਦੇਖਦੇ ਹੋਏ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ KVK Ropar ਦੇ ਸਹਿਯੋਗੀ ਨਿਰਦੇਸ਼ਕ (ਟ੍ਰੇਨਿੰਗ) ਡਾ. ਸਤਬੀਰ ਸਿੰਘ ਨੇ ਰੂਪਨਗਰ Rupnagar ਜ਼ਿਲ੍ਹੇ ਦੇ ਆਲੂ ਉਤਪਾਦਕ ਕਿਸਾਨਾਂ Potato Growers Farmers ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਖੇਤਾਂ ਦਾ ਲਗਾਤਾਰ ਸਰਵੇਖਣ ਕਰਨ ਤੇ ਬਿਮਾਰੀ ਦੀਆਂ ਨਿਸ਼ਾਨੀਆਂ ਨਜ਼ਰ ਆਉਣ ਤੇ ਸਮੇਂ ਸਿਰ ਉਸਦੀ ਰੋਕਥਾਮ ਕਰਨ।
ਇਸ ਸਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਦੇ ਹੋਏ ਸਹਾਇਕ ਪ੍ਰੋਫੈਸਰ ਪੌਦ ਸੁਰੱਖਿਆ ਡਾ. ਉਰਵੀ ਸ਼ਰਮਾ ਨੇ ਦੱਸਿਆ ਕਿ ਇਸ ਬਿਮਾਰੀ ਦੇ ਲੱਛਣ Symptoms of Late Blight of Potato ਸ਼ੁਰੂ ਵਿੱਚ ਹੇਠਲੇ ਪੱਤਿਆਂ ਤੇ ਨਜ਼ਰ ਆਉਂਦੇ ਹਨ। ਪਾਣੀ ਭਿੱਜੇ ਧੱਬੇ ਪੱਤਿਆਂ ਦੇ ਕਿਨਾਰਿਆਂ ਤੇ ਪੈ ਜਾਂਦੇ ਹਨ ਜੋ ਕਿ ਵੱਡੇ ਹੋ ਕੇ ਕਾਲੇ-ਭੂਰੇ ਰੰਗ ਦੇ ਧੱਬਿਆਂ ਵਿੱਚ ਤਬਦੀਲ ਹੋ ਜਾਂਦੇ ਹਨ। ਨਮੀਂ ਵਾਲੇ ਦਿਨਾਂ ਵਿੱਚ ਸਵੇਰ ਵੇਲੇ ਚਿੱਟੇ ਰੰਗ ਦੀ ਉੱਲੀ ਇਨ੍ਹਾਂ ਧੱਬਿਆਂ ਦੇ ਥੱਲੇ ਵਾਲੇ ਪਾਸੇ ਨਜ਼ਰ ਆਉਂਦੀ ਹੈ। ਸੰਕਰਮਿਤ ਖੇਤਾਂ ਵਿੱਚ ਜੇਕਰ ਸਮੇਂ ਸਿਰ ਨਿਯੰਤਰਣ ਨਾ ਕਰੀਏ ਤਾਂ ਜਲਦੀ ਹੀ ਸਾਰੀ ਫਸਲ ਤਬਾਹ ਹੋ ਸਕਦੀ ਹੈ।
ਉਨ੍ਹਾਂ ਆਲੂ ਉਤਪਾਦਕਾਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਰੋਗ ਤੋਂ ਬਚਾਅ ਲਈ ਫਸਲ ਉਤੇ ਸੰਪਰਕ ਉੱਲੀਨਾਸ਼ਕ Fungicide ਜਿਵੇਂ ਕਿ ਇੰਡੋਫਿਲ ਐਮ-45/ ਐਂਟਰਾਕੋਲ/ ਕਵਚ 500-700 ਗ੍ਰਾਮ ਪ੍ਰਤੀ ਏਕੜ ਦਾ ਛਿੜਕਾਅ ਕਰਨ। 7 ਦਿਨਾਂ ਦੇ ਵਕਫ਼ੇ ਤੇ ਛਿੜਕਾਅ ਕਰਨ। ਜੇ ਬਿਮਾਰੀ ਦੀ ਲਾਗ ਪਹਿਲਾਂ ਹੀ ਲੰਗ ਜੇ ਚੁੱਕੀ ਹੋਵੇ ਜਾਂ ਬਿਮਾਰੀ ਦਾ ਖਤਰਾ ਵੱਧੇਰੇ ਹੋਵੇ ਤਾਂ ਆਲੂ ਦੀ ਫਸਲ 'ਤੇ ਸਿਸਟੈਮਿਕ ਉੱਲੀਨਾਸ਼ਕ ਕਰਜ਼ੇਟ ਐਮ-8 ਜਾਂ ਮਿਲੋੜੀ ਡਿਊ 66.75 ਡਬਲਯੂ ਪੀ ਜਾਂ ਰਿਡੋਮਲ ਗੋਲਡ ਜਾਂ ਸੈਕਿਟਨ 60 ਡਬਲਯੂ ਜੀ 700 ਗ੍ਰਾਮ ਜਾਂ ਰੀਵਸ 250 ਐੱਸ ਸੀ 250 ਮਿਲੀਲਿਟਰ ਜਾਂ ਇਕੂਏਸ਼ਨ ਪ੍ਰੋ 200 ਮਿਲੀਲਟਰ ਪ੍ਰਤੀ ਏਕੜ ਦੇ ਹਿਸਾਬ 10 ਦਿਨ ਦੇ ਵਕਫੇ ਤੇ ਛਿੜਕਾਅ ਕਰੋ। ਬਾਅਦ ਵਿੱਚ ਇਡੋਫਿਲ ਐਮ-45/ ਕਵਚ /ਐਂਟਰਾਕੋਲ (500-700 ਗ੍ਰਾਮ ਪ੍ਰਤੀ ਏਕੜ ) ਦਾ ਇੱਕ ਛਿੜਕਾਅ ਹੋਰ ਕਰੋ। ਛਿੜਕਾਅ ਲਈ 250-350 ਲੀਟਰ ਪ੍ਰਤੀ ਏਕੜ ਪਾਣੀ ਦੀ ਵਰਤੋਂ ਕਰੋ। ਆਪਣੇ-ਆਪ ਬਣਾਏ ਗਏ ਟੈਂਕ ਮਿਕਸਚਰ ਨਹੀਂ ਵਰਤਣੇ ਚਾਹੀਦੇ ਕਿਉਂਕਿ ਇਸ ਤਰ੍ਹਾਂ ਕਰਨ ਨਾਲ ਉੱਲੀ ਵਿੱਚ ਪ੍ਰਤੀਰੋਧਤਾ ਦੀ ਤਾਕਤ ਪੈਦਾ ਹੋ ਸਕਦੀ ਹੈ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਲਈ ਕ੍ਰਿਸ਼ੀ ਵਿਗਿਆਨ ਕੇੰਦਰ ਰੋਪੜ ਨਾਲ ਸੰਪਰਕ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ (ਪੜ੍ਹਨ ਲਈ ਹੇਠਲੇ ਸਿਰਲੇਖ ਤੇ ਕਲਿੱਕ ਕਰੋ)
