“ਖੇਤ ਬਚਾਓ ਅਭਿਆਨ”
All about Agriculture, Horticulture and Animal Husbandry and Information about Govt schemes for Farmers
Wednesday, June 17, 2026
ਕਿਸਾਨਾਂ ਨੂੰ ਸੰਯੁਕਤ ਖਾਦ ਪ੍ਰਬੰਧਨ ਅਤੇ ਝੋਨੇ ਦੀ ਸਿੱਧੀ ਬਿਜਾਈ ਬਾਰੇ ਕੀਤਾ ਜਾਗਰੂਕ
Friday, June 5, 2026
ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਝੋਨੇ ਦੀ ਤੰਦਰੁਸਤ ਪਨੀਰੀ ਤਿਆਰ ਕਰਨ ਬਾਰੇ ਜਾਗਰੂਕ ਕੀਤਾ
ਸ੍ਰੀ ਚਮਕੌਰ ਸਾਹਿਬ, 05 ਜੂਨ: ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ (KVK) ਰੋਪੜ ਵੱਲੋਂ “ਖੇਤ ਬਚਾਓ ਅਭਿਆਨ” Khet Bachao Abhiyan ਤਹਿਤ ਬਲਾਕ ਸ਼੍ਰੀ ਚਮਕੌਰ ਸਾਹਿਬ ਦੇ ਪਿੰਡ ਸੈਦਪੁਰ ਵਿਖੇ ਫਸਲਾਂ ਵਿੱਚ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਕਿਸਾਨ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਇਹ ਪ੍ਰੋਗਰਾਮ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ.) ਲੁਧਿਆਣਾ ਆਈ.ਸੀ.ਏ.ਆਰ.-ਅਟਾਰੀ, ਜ਼ੋਨ-1 ਅਤੇ ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ) ਡਾ. ਸਤਬੀਰ ਸਿੰਘ ਕੇ.ਵੀ.ਕੇ ਰੋਪੜ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ।
ਇਸ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਡਾ. ਜਗਮਨਜੋਤ ਸਿੰਘ ਮਾਨ ਨੇ ਕਿਸਾਨਾਂ ਨੂੰ ਝੋਨੇ ਦੀ ਨਰਸਰੀ ਵਿੱਚ ਤੱਤਾਂ ਦੀ ਘਾਟ ਦੀ ਪਛਾਣ ਅਤੇ ਸਿਹਤਮੰਦ ਪਨੀਰੀ ਤਿਆਰ ਕਰਨ ਦੇ ਸੁਚੱਜੇ ਤਰੀਕੇ ਸਾਂਝੇ ਕੀਤੇ। ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਖਾਦਾਂ ਦੀ ਵਰਤੋਂ ਮਿੱਟੀ ਦੀ ਜਾਂਚ ਦੇ ਨਤੀਜਿਆਂ ਦੇ ਆਧਾਰ ’ਤੇ ਕੀਤੀ ਜਾਵੇ ਅਤੇ ਪੌਸ਼ਟਿਕ ਤੱਤਾਂ ਨੂੰ ਸਹੀ ਮਾਤਰਾ, ਸਹੀ ਸਮੇਂ ਅਤੇ ਸਹੀ ਢੰਗ ਨਾਲ ਮਿੱਟੀ ਵਿਚ ਪਾਇਆ ਜਾਵੇ।
ਉਨ੍ਹਾਂ ਦੱਸਿਆ ਕਿ ਜੇਕਰ ਕਣਕ ਦੀ ਫਸਲ ਨੂੰ ਯੂਨੀਵਰਸਿਟੀ ਦੀਆਂ ਸਿਫ਼ਾਰਸ਼ ਅਨੁਸਾਰ DAP ਖਾਦ ਪਾਈ ਹੋਵੇ ਤਾਂ ਉਸ ਤੋਂ ਬਾਅਦ ਝੋਨੇ ਲਈ ਫਾਸਫੋਰਸ ਖਾਦ ਪਾਉਣ ਦੀ ਲੋੜ ਨਹੀਂ। ਇਸ ਨਾਲ ਨਾ ਸਿਰਫ਼ ਖੇਤੀ ਲਾਗਤਾਂ ਵਿੱਚ ਕਮੀ ਆਉਂਦੀ ਹੈ, ਸਗੋਂ ਖਾਦਾਂ ਦੀ ਸੰਤੁਲਿਤ ਵਰਤੋਂ ਨੂੰ ਵੀ ਉਤਸ਼ਾਹ ਮਿਲਦਾ ਹੈ।
ਉਨ੍ਹਾਂ ਕਿਸਾਨ ਵੀਰਾਂ ਨੂੰ ਝੋਨੇ ਦੀ ਲੁਆਈ ਤੋਂ ਬਾਅਦ Urea ਖਾਦ ਦੀ ਵਰਤੋਂ ਛੋਟੇ ਸਮੇਂ ਦੀਆਂ ਕਿਸਮਾਂ ਜਿਵੇਂ ਕਿ ਪੀ.ਆਰ. 126 ਵਿੱਚ 7, 21 ਅਤੇ 35 ਦਿਨ ਅਤੇ ਦਰਮਿਆਨੇ ਸਮੇਂ ਦੀਆਂ ਕਿਸਮਾਂ ਵਿੱਚ 7, 21 ਅਤੇ 42 ਦਿਨ ਤੇ ਤਿੰਨ ਬਰਾਬਰ ਕਿਸ਼ਤਾਂ ਵਿੱਚ ਪਾਉਣ ਦੀ ਸਲਾਹ ਦਿੱਤੀ। ਉਨ੍ਹਾਂ ਝੋਨੇ ਵਿੱਚ ਲੋਹੇ ਤੱਤ ਦੀ ਕਮੀ ਨੂੰ ਦੂਰ ਕਰਨ ਲਈ 0.5% ਫੈਰਸ ਸਲਫੇਟ ਨੂੰ 100 ਲੀਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਸ਼ਾਮ ਦੇ ਸਮੇਂ ਸਪਰੇਅ ਕਰਨ ਦੀ ਸਲਾਹ ਦਿੱਤੀ।
ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਡਾ. ਉਰਵੀ ਸ਼ਰਮਾ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਝੋਨੇ ਦੀ ਪਨੀਰੀ ਵਿੱਚ ਵ੍ਹਾਈਟ-ਬੈਕਡ ਪਲਾਂਟ ਹੌਪਰ ਦੀ ਨਿਯਮਿਤ ਨਿਗਰਾਨੀ ਕਰਨ ਅਤੇ ਲੋੜ ਪੈਣ ’ਤੇ ਸਮੇਂ ਸਿਰ ਸਿਫਾਰਸ਼ ਕੀਤੇ ਕੀਟਨਾਸ਼ਕ ਦਾ ਛਿੜਕਾਅ ਕਰਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਕੀੜੇ ਦੀ ਪ੍ਰਭਾਵਸ਼ਾਲੀ ਨਿਗਰਾਨੀ ਅਤੇ ਰੋਕਥਾਮ ਨਾਲ ਝੋਨੇ ਵਿੱਚ ਵਿਸ਼ਾਣੂ ਰੋਗ (ਮਧਰੇਪਨ) ਦੇ ਫੈਲਾਅ ਨੂੰ ਰੋਕਿਆ ਜਾ ਸਕਦਾ ਹੈ। ਟਿੱਡੇ ਦੇ ਹਮਲੇ ਨੂੰ ਰੋਕਣ ਲਈ ਹੇਠ ਲਿਖੀਆਂ ਕੀਟਨਾਸ਼ਕ ਜਿਵੇਂ ਕਿ 94 ਐਮਐਲ ਪੈਕਸਾਲੋਨ 10 ਐਸ ਸੀ (ਟਰਾਈਫਲੂਮੀਜ਼ੋਪਾਇਰਮ) ਜਾਂ 60 ਗ੍ਰਾਮ ਉਲਾਲਾ 50 ਡਬਲਯੂ ਜੀ (ਫਲੋਨਿਕਾਮਿਡ) ਜਾਂ 80 ਗ੍ਰਾਮ ਓਸ਼ੀਨ/ਟੋਕਨ/ਡੋਮਿਨੇਂਟ 20 ਐਸ ਜੀ (ਡਾਇਨੋਟੈਫੂਰਾਨ) ਜਾਂ 120 ਗ੍ਰਾਮ ਚੈੱਸ 50 ਡਬਲਯੂ ਜੀ (ਪਾਈਮੈਟਰੋਜ਼ਿਨ) ਵਿੱਚੋਂ ਕਿਸੇ ਇੱਕ ਨੂੰ 100 ਲੀਟਰ ਪਾਣੀ ਪ੍ਰਤੀ ਏਕੜ ਵਿੱਚ ਘੋਲ ਕੇ ਛਿੜਕਾਅ ਕਰਨ ਦੀ ਸਲਾਹ ਦਿੱਤੀ।
ਪ੍ਰੋਗਰਾਮ ਦੇ ਅੰਤ ਵਿੱਚ ਕਿਸਾਨ ਵੀਰਾਂ ਦੇ ਖੇਤਾਂ ਵਿੱਚ ਜਾ ਕੇ ਸਮੱਸਿਆਂਵਾਂ ਦਾ ਮੌਕੇ ਤੇ ਹੱਲ ਕੀਤਾ ਗਿਆ।
Wednesday, June 3, 2026
“ਖੇਤ ਬਚਾਓ ਅਭਿਆਨ” Khet Bachao Abhiyan ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ
ਕਿਸਾਨਾਂ ਨੂੰ ਮਿੱਟੀ ਦੀ ਸਿਹਤ ਸੰਭਾਲਣ, ਖਾਦਾਂ ਦੀ ਸੁਚੱਜੀ ਵਰਤੋਂ ਕਰਨ ਲਈ ਕੀਤਾ ਪ੍ਰੇਰਿਤ
ਬਠਿੰਡਾ, 3 ਜੂਨ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵੱਲੋਂ “ਖੇਤ ਬਚਾਓ ਅਭਿਆਨ” Khet Bachao Abhiyan ਤਹਿਤ ਡਾ. ਗੁਰਦੀਪ ਸਿੰਘ, ਡਿਪਟੀ ਡਾਇਰਕੈਟਰ, KVK, ਬਠਿੰਡਾ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਪਿੰਡ ਬੁਰਜ ਮਹਿਮਾ ਅਤੇ ਕਿਲੀ ਨਿਹਾਲ ਸਿੰਘ ਵਾਲਾ, ਬਲਾਕ ਬਠਿੰਡਾ ਵਿਖੇ ਕਿਸਾਨ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਸੰਭਾਲਣ, ਖਾਦਾਂ ਦੀ ਸੁਚੱਜੀ ਵਰਤੋਂ ਕਰਨ ਅਤੇ ਖੇਤੀਬਾੜੀ ਦੀਆਂ ਵਾਤਾਵਰਣ ਪੱਖੀ ਤਕਨੀਕਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ।
ਕੈਂਪ ਦੌਰਾਨ ਡਾ. ਤੇਜਬੀਰ ਸਿੰਘ ਬੁੱਟਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ), ਨੇ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਣਾਈ ਰੱਖਣ ਲਈ ਖਾਦਾਂ ਦੀ ਸੁਚੱਜੀ ਅਤੇ ਸੰਤੁਲਿਤ ਵਰਤੋਂ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਬੇਲੋੜੀ ਅਤੇ ਅਸੰਤੁਲਿਤ ਖਾਦਾਂ ਦੀ ਵਰਤੋਂ ਨਾ ਸਿਰਫ਼ ਉਤਪਾਦਨ ਲਾਗਤ ਵਧਾਉਂਦੀ ਹੈ, ਸਗੋਂ ਮਿੱਟੀ ਦੀ ਸਿਹਤ ਅਤੇ ਵਾਤਾਵਰਣ ਉੱਤੇ ਵੀ ਮਾੜਾ ਪ੍ਰਭਾਵ ਪਾਉਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਮਿੱਟੀ ਪਰਖ ਦੇ ਆਧਾਰ ’ਤੇ ਖਾਦਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਡਾ. ਬੁੱਟਰ ਨੇ ਹਰੀ ਖਾਦ ਅਤੇ ਜੀਵਾਣੂ ਖਾਦਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਢੈਂਚਾ ਅਤੇ ਸਣ ਵਰਗੀਆਂ ਹਰੀ ਖਾਦਾਂ ਮਿੱਟੀ ਵਿੱਚ ਜੈਵਿਕ ਪਦਾਰਥਾਂ ਦੀ ਮਾਤਰਾ ਵਧਾਉਂਦੀਆਂ ਹਨ ਅਤੇ ਨਾਈਟ੍ਰੋਜਨ ਦੀ ਪੂਰਤੀ ਵਿੱਚ ਮਦਦ ਕਰਦੀਆਂ ਹਨ। ਇਸੇ ਤਰ੍ਹਾਂ ਜੀਵਾਣੂ ਖਾਦਾਂ ਦੀ ਵਰਤੋਂ ਨਾਲ ਰਸਾਇਣਕ ਖਾਦਾਂ ਉੱਤੇ ਨਿਰਭਰਤਾ ਘਟਦੀ ਹੈ, ਖੇਤੀ ਦੀ ਲਾਗਤ ਘਟਦੀ ਹੈ ਅਤੇ ਮਿੱਟੀ ਦੀ ਸਿਹਤ ਵਿੱਚ ਸੁਧਾਰ ਆਉਂਦਾ ਹੈ। ਕੈਂਪ ਦੌਰਾਨ ਕੁਦਰਤੀ ਖੇਤੀ ਅਤੇ ਇਸ ਦੇ ਲਾਭਾਂ ਬਾਰੇ ਵੀ ਚਰਚਾ ਕੀਤੀ ਗਈ। ਕਿਸਾਨਾਂ ਨੂੰ ਦੱਸਿਆ ਗਿਆ ਕਿ ਕੁਦਰਤੀ ਸਰੋਤਾਂ ਦੀ ਸਹੀ ਵਰਤੋਂ ਕਰਕੇ ਮਿੱਟੀ ਦੀ ਸਿਹਤ ਵਿੱਚ ਸੁਧਾਰ ਕੀਤਾ ਜਾ ਸਕਦਾ ਹੈ ਅਤੇ ਲੰਬੇ ਸਮੇਂ ਲਈ ਟਿਕਾਊ ਖੇਤੀ ਨੂੰ ਉਤਸ਼ਾਹਿਤ ਕੀਤਾ ਜਾ ਸਕਦਾ ਹੈ।
ਇਸ ਮੌਕੇ ਪ੍ਰਕਾਸ਼ ਸਿੰਘ, ਸੀਨੀਅਰ ਰਿਸਰਚ ਫੈਲੋ (ਨਿਕਰਾ), ਨੇ ਵਾਤਾਵਰਣ ਅਨੁਕੂਲ ਖੇਤੀ ਤਕਨੀਕਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਮੌਸਮੀ ਤਬਦੀਲੀਆਂ ਦੇ ਮੱਦੇਨਜ਼ਰ ਕਿਸਾਨਾਂ ਲਈ ਅਜਿਹੀਆਂ ਤਕਨੀਕਾਂ ਨੂੰ ਅਪਣਾਉਣਾ ਬਹੁਤ ਜ਼ਰੂਰੀ ਹੈ ਜੋ ਕੁਦਰਤੀ ਸਰੋਤਾਂ ਦੀ ਸੰਭਾਲ ਦੇ ਨਾਲ-ਨਾਲ ਖੇਤੀ ਨੂੰ ਵਧੇਰੇ ਲਾਭਕਾਰੀ ਬਣਾਉਣ। ਉਨ੍ਹਾਂ ਨੇ ਫਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ, ਪਾਣੀ ਦੀ ਬੱਚਤ ਅਤੇ ਮਿੱਟੀ ਦੀ ਸਿਹਤ ਸੁਧਾਰਨ ਵਾਲੇ ਉਪਰਾਲਿਆਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਉਹਨਾਂ ਨੇ ਝੋਨੇ ਵਿੱਚ ਮਧਰੇਪਣ ਦੀ ਸਮੱਸਿਆ ਬਾਰੇ ਦੱਸਿਆ ਅਤੇ ਝੋਨੇ ਦੀ ਸਿੱਧੀ ਬਿਜਾਈ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਤੇ ਕਿਹਾਂ ਇਸ ਨਾਲ ਕਿਸਾਨ ਵੀਰ ਪਾਣੀ ਅਤੇ ਲੇਬਰ ਦੀ ਬੱਚਤ ਕਰ ਸਕਦੇ ਹਨ।
ਕਿਸਾਨਾਂ ਨੇ ਕੈਂਪ ਵਿੱਚ ਪੇਸ਼ ਕੀਤੀਆਂ ਗਈਆਂ ਜਾਣਕਾਰੀਆਂ ਵਿੱਚ ਦਿਲਚਸਪੀ ਦਿਖਾਈ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ, ਹਰੀ ਖਾਦਾਂ, ਜੀਵਾਣੂ ਖਾਦਾਂ ਅਤੇ ਕੁਦਰਤੀ ਖੇਤੀ ਸਬੰਧੀ ਆਪਣੇ ਸਵਾਲਾਂ ਦੇ ਜਵਾਬ ਪ੍ਰਾਪਤ ਕੀਤੇ। ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮਿੱਟੀ ਦੀ ਸਿਹਤ ਨੂੰ ਬਿਹਤਰ ਬਣਾਉਣ ਲਈ ਵਿਗਿਆਨਕ ਸਿਫ਼ਾਰਸ਼ਾਂ ਅਨੁਸਾਰ ਖੇਤੀ ਤਕਨੀਕਾਂ ਅਪਣਾਉਣ ਤਾਂ ਜੋ ਖੇਤੀ ਨੂੰ ਵਧੇਰੇ ਲਾਭਕਾਰੀ ਅਤੇ ਟਿਕਾਊ ਬਣਾਇਆ ਜਾ ਸਕੇ।
Tuesday, June 2, 2026
‘ਖੇਤ ਬਚਾਓ’ ਮੁਹਿੰਮ ਤਹਿਤ ਪਿੰਡ ਅਰਜਨਵਾਲ ਵਿਖੇ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਾਇਆ
ਸਾਉਣੀ ਦੀਆਂ ਫਸਲਾਂ ’ਚ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਦਿੱਤੀ ਜਾਣਕਾਰੀ
Monday, June 1, 2026
ਖੇਤ ਬਚਾਓ ਮੁਹਿੰਮ ਤਹਿਤ ਕਿਸਾਨਾਂ ਨੂੰ ਖਾਦਾਂ ਦੀ ਲੋੜ ਅਨੁਸਾਰ ਅਤੇ ਸੁਚੱਜੀ ਵਰਤੋਂ ਲਈ ਕੀਤਾ ਜਾਗਰੂਕ
ਰੂਪਨਗਰ, 02 ਜੂਨ: ਕ੍ਰਿਸ਼ੀ ਵਿਗਿਆਨ ਕੇਂਦਰ (KVK) ਰੋਪੜ Ropar ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU) ਲੁਧਿਆਣਾ ਅਤੇ ਆਈ.ਸੀ.ਏ.ਆਰ ICAR.-ਅਟਾਰੀ ਜ਼ੋਨ-1 ਦੇ ਸਹਿਯੋਗ ਨਾਲ ਚਲਾਈ ਜਾ ਰਹੀ “ਖੇਤ ਬਚਾਓ ਮੁਹਿੰਮ” Khet Bachao Abhiyan ਤਹਿਤ ਕੇ.ਵੀ.ਕੇ. ਰੋਪੜ ਵੱਲੋਂ ਕਿਸਾਨਾਂ ਤੱਕ ਸੰਤੁਲਿਤ ਖਾਦਾਂ Balanced Use of Fertilizer ਦੀ ਵਰਤੋਂ ਅਤੇ ਲੋੜ ਅਨੁਸਾਰ ਪੌਸ਼ਟਿਕ ਤੱਤਾਂ ਦੀ ਵਰਤੋਂ ਸੰਬੰਧੀ ਜਾਣਕਾਰੀ ਪਹੁੰਚਾਉਣ ਲਈ ਪਿੰਡਾਂ ਵਿੱਚ ਨਿਯਮਿਤ ਖੇਤ ਦੌਰੇ ਕੀਤੇ ਜਾ ਰਹੇ ਹਨ।
ਇਸ ਦੌਰਾਨ ਕੇ.ਵੀ.ਕੇ., ਰੋਪੜ ਵੱਲੋਂ ਅੱਜ ਪਿੰਡ ਅਸਰਪੁਰ, ਬਾਮਾ ਕੁਲੀਆਂ ਅਤੇ ਸੁਰਤਾਪੁਰ ਵਿਖੇ ਝੋਨੇ ਦੀਆਂ ਨਰਸਰੀਆਂ ਅਤੇ ਹੋਰ ਫਸਲਾਂ ਦੀ ਨਿਗਰਾਨੀ ਕਰਦੇ ਹੋਏ, ਕਿਸਾਨਾਂ ਨੂੰ ਸੰਤੁਲਿਤ ਖਾਦਾਂ ਦੀ ਵਰਤੋਂ, ਫਸਲ ਸੁਰੱਖਿਆ, ਪਾਣੀ ਦੀ ਬਚਤ ਅਤੇ ਪੌਸ਼ਟਿਕ ਬਗੀਚੀ ਸਬੰਧੀ ਵਿਗਿਆਨਕ ਜਾਣਕਾਰੀ ਸਾਂਝੀ ਕੀਤੀ।
-
ਚੰਡੀਗੜ੍ਹ, 6 ਜਨਵਰੀ: ਕਿਸਾਨਾਂ Farmers ਲਈ ਇਕ ਮਹੱਤਵਪੂਰਨ ਸੂਚਨਾ ਹੈ। ਖਾਸ ਕਰਕੇ ਉਨ੍ਹਾਂ ਕਿਸਾਨਾਂ ਲਈ ਜੋ ਸਿੰਚਾਈ ਲਈ ਨਹਿਰੀ Canal Irrigation ਪਾਣੀ ਤੇ ਨਿਰਭਰ ਹ...
-
ਨਹਿਰ ਬੰਦੀ ਸਬੰਧੀ Canal closer ਨਵੀਂ ਅਪਡੇਟ ਆ ਗਈ ਹੈ। ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਨੇ ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਹ ਨਹਿਰ...
-
ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਤੀ ਵਿੱਚ ਵੱਖ- ਸੰਕੇਤਕ ਤਸਵੀਰ ਵੱਖ ਫਸਲਾਂ ਲਈ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ...


.jpeg)

