Showing posts with label Kisan Mela. Show all posts
Showing posts with label Kisan Mela. Show all posts

Sunday, April 12, 2026

Firozpur ਵਿਖੇ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ District Level Farmer Training Camp ਆਯੋਜਿਤ

- ਖੇਤੀਬਾੜੀ ਵਿਭਾਗ ਵਿੱਚ ਚੱਲ ਰਹੀਆ ਵੱਖ-ਵੱਖ ਸਕੀਮਾਂ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ

- ਵੱਖ ਵੱਖ ਵਿਭਾਗਾਂ ਦੀਆਂ ਪ੍ਰਦਰਸ਼ਨੀਆਂ ਰਹੀਆਂ ਖਿੱਚ ਦਾ ਕੇਂਦਰ

- ਖੇਤੀਬਾੜੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਫ਼ਸਲਾਂ ਦੀ ਕਾਸ਼ਤ ਸਬੰਧੀ ਨੁਕਤੇ, ਸੁੱਚਜੇ ਮੰਡੀਕਰਨ ਅਤੇ ਪਰਾਲੀ ਦੀ ਸੁਚੱਜੀ ਸੰਭਾਲ ਬਾਰੇ ਤਕਨੀਕੀ ਜਾਣਕਾਰੀ ਕੀਤੀ ਗਈ ਸਾਂਝੀ

ਫ਼ਿਰੋਜ਼ਪੁਰ, 12 ਅਪ੍ਰੈਲ:

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ Firozpur ਅਤੇ ਆਤਮਾ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਖਾਦਾਂ, ਕੀਟਨਾਸ਼ਕ ਆਦਿ ਖੇਤੀ ਸਾਧਨਾਂ ਦੀ ਸੰਜਮ ਨਾਲ ਵਰਤੋਂ ਅਤੇ ਨਾੜ-ਪਰਾਲੀ ਦੀ ਸੁਚੱਜੀ ਸੰਭਾਲ ਕਰਕੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਦੇ ਉਦੇਸ਼ ਨਾਲ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਡਾ. ਬਲਵਿੰਦਰ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ District Level Farmer Training Camp ਗੋਲਡਨ ਰਿਜ਼ੋਰਟ, ਕੁੱਲਗੜ੍ਹੀ ਵਿਖੇ ਆਯੋਜਿਤ ਕੀਤਾ ਗਿਆ। ਇਸ ਜ਼ਿਲ੍ਹਾ ਪੱਧਰੀ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਅਤੇ ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ ਵੱਲੋਂ ਕੈਂਪ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚੋਂ ਵੱਡੀ ਗਿਣਤੀ ਵਿੱਚ ਪਹੁੰਚੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮਹਿਮਾਨ ਸ. ਰਣਬੀਰ ਸਿੰਘ ਭੁੱਲਰ ਅਤੇ ਸ. ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਧਰਤੀ, ਪਾਣੀ ਤੇ ਹਵਾ ਕੁਦਰਤ ਵੱਲੋਂ ਮਨੁੱਖ ਨੂੰ ਦਿੱਤੀਆਂ ਬੇਸ਼ਕੀਮਤੀ ਨਿਆਮਤਾਂ ਹਨ ਜਿਹਨਾਂ ਦੀ ਰਾਖੀ ਅਤੇ ਸਾਂਭ-ਸੰਭਾਲ ਕਰਨਾ ਸਾਡਾ ਮੁੱਢਲਾ ਫ਼ਰਜ਼ ਬਣਦਾ ਹੈ। ਉਨ੍ਹਾਂ ਨੇ ਸਰਕਾਰ ਵੱਲੋਂ ਕਿਸਾਨ ਹਿੱਤ ਵਿੱਚ ਲਾਗੂ ਕੀਤੀਆਂ ਗਈਆਂ ਸਕੀਮਾਂ Schemes for Farmers ਨੂੰ ਸਾਵੇਂ ਤੇ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਖੇਤੀ ਵਿਗਿਆਨਕਾਂ/ ਮਾਹਿਰਾਂ ਵੱਲੋਂ ਸੁਝਾਈਆਂ ਆਧੁਨਿਕ ਖੇਤੀ ਤਕਨੀਕਾਂ ਅਪਣਾਉਣ ਦੀ ਗੱਲ ਉੱਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਸਾਨਾਂ ਨੂੰ ਖਾਦਾਂ ਅਤੇ ਕੀਟਨਾਸ਼ਕਾਂ ਦੀ ਸੰਜਮ ਨਾਲ ਵਰਤੋਂ ਕਰਦੇ ਹੋਏ ਵਾਤਾਵਰਣ ਦੀ ਸੰਭਾਲ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਅਤੇ ਵਿਗਿਆਨੀਆਂ ਦੀ ਸਲਾਹ ਨਾਲ ਖੇਤੀਬਾੜੀ ਕਰਨ ਅਤੇ ਆਧੁਨਿਕ ਖੇਤੀ ਤਕਨੀਕਾਂ ਅਪਣਾ ਕੇ ਵਧੇਰੇ ਲਾਭ ਲੈਣ ਦੀ ਅਪੀਲ ਕੀਤੀ।

ਜ਼ਿਲ੍ਹਾ ਪ੍ਰਸਾਸ਼ਨ ਫ਼ਿਰੋਜ਼ਪੁਰ ਵੱਲੋਂ ਆਏ ਨੁਮਾਇੰਦਿਆਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਵੱਧ ਤੋਂ ਵੱਧ ਸਰਕਾਰ ਵੱਲੋਂ ਚੱਲ ਰਹੀਆਂ ਵੱਖ-ਵੱਖ ਗਤੀਵਿਧੀਆਂ ਅਤੇ ਸਕੀਮਾਂ ਦਾ ਲਾਭ ਲੈਣ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਹਮੇਸ਼ਾ ਹਰ ਸੰਭਵ ਤਰੀਕੇ ਨਾਲ ਕਿਸਾਨਾਂ ਨਾਲ ਸਹਿਯੋਗ ਲਈ ਹਾਜ਼ਰ ਹੈ ਅਤੇ ਨਾਲ ਹੀ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ Stop Crop Residue Burning ਦੀ ਬਿਜਾਏ ਤੁੜੀ ਤਿਆਰ ਕਰਨ ਅਤੇ ਬਚੇ ਹੋਏ ਰਹਿੰਦ-ਖੂੰਹਦ ਨੂੰ ਖੇਤ ਵਿੱਚ ਹੀ ਗਾਲਣ ਦੀ ਅਪੀਲ ਕੀਤੀ ਗਈ।

ਇਸ ਕੈਂਪ ਦੀ ਅਗਵਾਈ ਕਰਦਿਆਂ ਬਲਵਿੰਦਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਉਂਦੇ ਹੋਏ ਕਿਹਾ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਸਾਉਣੀ ਰੁੱਤੇ ਲੋੜੀਂਦੀਆਂ ਖਾਦਾਂ Fertilizers ਸਹਿਤ ਮਿਆਰੀ ਖੇਤੀ ਇਨਪੁਟ ਦੀ ਸਪਲਾਈ ਯਕੀਨੀ ਬਣਾਉਣ ਦਾ ਹਰ ਹੀਲਾ ਕੀਤਾ ਜਾ ਰਿਹਾ ਹੈ ਤਾਂ ਜੋ ਸਾਉਣੀ ਰੁੱਤੇ ਕਿਸਾਨਾਂ ਨੂੰ ਕਿਸੇ ਤਰਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਲ 2025-26 ਦੌਰਾਨ ਕੀਤੇ ਕੰਮਾਂ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਉੱਤਮ ਮਿਆਰ ਦੇ ਖੇਤੀ ਇਨਪੁਟ ਜਿਵੇਂ ਕਿ ਬੀਜ, ਖਾਦ, ਦਵਾਈਆਂ ਆਦਿ ਸਮੇਂ-ਸਿਰ ਉੱਪਲੱਬਧ ਕਰਾਉਣ ਦਾ ਹਰ ਹੀਲਾ ਕੀਤਾ ਜਾ ਰਿਹਾ ਹੈ। ਕਿਸਾਨਾਂ ਨੂੰ ਉੱਤਮ ਮਿਆਰ ਦੇ ਖੇਤੀ ਇਨੈਪੁੱਟੀ ਜਿਵੇਂ ਕਿ ਬੀਜ, ਖਾਦ, ਦਵਾਈਆਂ ਆਦਿ ਸਮੇਂ ਸਿਰ ਉੱਪਲੱਬਧ ਕਰਾਉਣ ਲਈ ਸਾਲ 2025-26 ਦੌਰਾਨ ਬੀਜਾਂ ਦੇ 194, ਖਾਦਾਂ ਦੇ 186 (ਕੈਮੀਕਲ) ਤੇ ਬਾਇਓ ਖਾਦਾਂ ਦੇ 5 ਅਤੇ ਕੀੜੇਮਾਰ ਦਵਾਈਆਂ ਦੇ 285 ਨਮੂਨੇ ਇੱਕਤਰ ਕੀਤੇ ਗਏ ਹਨ, ਜਿਹਨਾਂ ਵਿੱਚੋਂ ਖੇਤੀ ਦਵਾਈਆਂ ਦੇ 3, ਖਾਦਾਂ ਦੇ 2 ਕੈਮੀਕਲ ਅਤੇ ਬਾਇਓ ਖਾਦਾਂ ਦੇ 1, ਬੀਜ ਦੇ 5 ਸੈਂਪਲ ਗੈਰ-ਮਿਆਰੀ ਪਾਏ ਗਏ, ਜਿਹਨਾਂ ਬਾਬਤ ਵਿਭਾਗ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। Soil Health Card Scheme ਸਕੀਮ ਅਧੀਨ ਵਿਭਾਗ ਵੱਲੋਂ ਕਿਸਾਨਾਂ ਦੇ ਖੇਤਾਂ ਵਿੱਚੋਂ 14452 ਨਮੂਨੇ ਪ੍ਰਾਪਤ ਕੀਤੇ ਗਏ ਜਿਹਨਾਂ ਦਾ ਵਿਸ਼ਲੇਸ਼ਣ ਕਰਕੇ ਨਤੀਜੇ ਸਬੰਧਤ ਕਿਸਾਨਾਂ ਨੂੰ ਦੇਣ ਦੀ ਪ੍ਰਕਿਰਿਆ ਜਾਰੀ ਹੈ। ਇਸ ਤੋਂ ਇਲਾਵਾ ਕਿਸਾਨਾਂ ਦੇ ਖੇਤਾਂ ਦੀ ਮਿੱਟੀ ਨੂੰ ਆਧੁਨਿਕ ਅਤੇ ਨਵੀਨਤਮ ਯੰਤਰਾ ਦੇ ਮਾਧਿਅਮ ਨਾਲ ਪਰਖ ਕਰਨ ਲਈ 1.39 ਕਰੋੜ ਦੀ ਲਾਗਤ ਨਾਲ ਨਵੀਂ ਆਈ.ਸੀ.ਪੀ ਤੋਂ ਪਰਖ ਪ੍ਰਯੋਗਸ਼ਾਲਾ ਸਥਾਪਿਤ ਹੋ ਚੁੱਕੀ ਹੈ। ਕੁੱਲ 660 ਪਿੰਡ-ਪੱਧਰੀ, 25 ਬਲਾਕ-ਪੱਧਰੀ ਅਤੇ 2 ਜ਼ਿਲ੍ਹਾ-ਪੱਧਰੀ ਕਿਸਾਨ ਸਿਖਲਾਈ ਕੈਂਪ ਨਵੀਨਤਮ ਖੇਤੀ ਟੈਕਨਾਲੋਜੀ ਅਤੇ ਖੇਤੀ ਮਾਹਿਰਾਂ ਦੀਆਂ ਸਿਫ਼ਾਰਿਸ਼ ਦੇ ਪਸਾਰ ਹਿੱਤ ਲਾਏ ਗਏ ਹਨ। "ਆਤਮਾ ਸਕੀਮ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ 12 ਐਕਸਪੋਜ਼ਰ ਵਿਜ਼ਿਟ, 02 ਖੇਤੀਬਾੜੀ ਵਿਗਿਆਨੀ ਅਤੇ ਕਿਸਾਨ ਮਿਲਣੀਆਂ, 04 ਬਲਾਕ ਪੱਧਰੀ ਕਿਸਾਨ ਗੋਸ਼ਟੀਆਂ ਅਤੇ 07 ਬਲਾਕ ਪੱਧਰੀ ਫਾਰਮ ਟ੍ਰੇਨਿੰਗ ਆਯੋਜਿਤ ਕਰਕੇ ਕਿਸਾਨਾਂ ਨੂੰ ਵੱਖ-ਵੱਖ ਵਿਸ਼ਿਆਂ ਉਪ ਟ੍ਰੇਨਿੰਗ ਮੁਹੱਈਆ ਕਰਵਾਈ ਗਈ ਹੈ। ਵਿਭਾਗ ਵੱਲੋਂ ਖੇਤੀਬਾੜੀ ਮਸ਼ੀਨਰੀ ਦੇ ਨਵੀਨੀਕਰਨ ਅਤੇ ਝੋਨੇ ਦੀ ਪਰਾਲੀ ਦੀ ਖੇਤਾਂ ਵਿੱਚ ਸਾਂਭ-ਸੰਭਾਲ ਕਰਨ ਲਈ ਕਰਾਪ ਰੈਜ਼ੀਡਿਊ ਮੈਨੇਜਮੈਂਟ ਸਕੀਮ CRM ਅਧੀਨ 37.20 ਕਰੋੜ ਰੁਪਏ ਤੋਂ ਵੱਧ ਰਕਮ ਨਾਲ 1627 ਮਸ਼ੀਨਾਂ ਕਿਸਾਨਾਂ ਨੂੰ ਉਪਦਾਨ 'ਤੇ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਸਮੈਮ ਸਕੀਮ ਅਧੀਨ 1.05 ਕਰੋੜ ਰੁਪਏ ਨਾਲ 50 ਵੱਖ-ਵੱਖ ਤਰ੍ਹਾਂ ਦੀਆਂ ਮਸ਼ੀਨਾਂ ਕਿਸਾਨਾਂ ਨੂੰ ਉਪਦਾਨ ਤੇ ਮੁਹੱਈਆ ਕਰਵਾਈਆਂ ਗਈਆਂ ਹਨ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਕੁੱਲ 1,37,625 ਲਾਭਪਾਤਰੀ ਲਾਭ ਪ੍ਰਾਪਤ ਕਰ ਰਹੇ ਹਨ ਜਦਕਿ ਖੇਤੀਬਾੜੀ ਵਿਭਾਗ, ਵੱਲੋਂ ਨਵੇਂ ਲਾਭਪਾਤਰੀਆਂ ਦੀ ਰਜਿਸਟਰੇਸ਼ਨ, ਦਸਤਾਵੇਜ਼ਾਂ ਦੀ ਤਸਦੀਕ ਆਦਿ ਕਾਰਜਾਂ ਵਾਸਤੇ ਹਰ ਕਿਸਮ ਦੀ ਸਹੂਲਤ ਲੋੜਵੰਦਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਹੈ।
ਮੁੱਖ ਦਫ਼ਤਰ ਮੋਹਾਲੀ ਤੋਂ ਕੈਂਪ ਦੀ ਪ੍ਰਧਾਨਗੀ ਕਰਨ ਵਿਸ਼ੇਸ਼ ਤੌਰ 'ਤੇ ਪੰਹੁਚੇ ਡਾ. ਕਰਨਜੀਤ ਸਿੰਘ ਗਿੱਲ, ਸੰਯੁਕਤ ਡਾਇਰੈਕਟਰ (ਵਿਸਥਾਰ ਤੇ ਸਿਖਲਾਈ) ਨੇ ਆਪਣੇ ਸਬੰਧੋਨ ਵਿੱਚ ਕਿਸਾਨ ਭਲਾਈ ਦੇ ਮੰਤਵ ਨਾਲ ਖੇਤੀਬਾੜੀ ਵਿਭਾਗ, ਵਿੱਚ ਚੱਲ ਰਹੀਆ ਵੱਖ-ਵੱਖ ਸਕੀਮਾਂ ਦਾ ਉਲੇਖ ਕੀਤਾ ਅਤੇ ਇਹਨਾਂ ਦਾ ਵੱਧ ਤੋ ਵੱਧ ਲਾਭਪ੍ਰਾਪਤ ਕਰਨ ਲਈ ਕਿਸਾਨਾਂ ਨੂੰ ਸਬੰਧਤ ਅਮਲੇ ਨਾਲ ਰਾਬਤਾ ਰੱਖਣ ਦੀ ਸਲਾਹ ਦਿੱਤੀ।

ਇਸ ਕੈਂਪ ਵਿੱਚ ਲਗਾਈਆਂ ਗਈਆਂ ਵਿਭਾਗੀ ਪ੍ਰਦਰਸ਼ਨੀਆ ਜਿਨ੍ਹਾਂ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਜੰਗਲਾਤ ਵਿਭਾਗ, ਬਾਗਬਾਨੀ ਵਿਭਾਗ, ਮਿਲਕਫੈਡ, Markfed, ਇਫ਼ਕੋ IFFCO, ਕਭਿਕਰੋ, ਮੱਛੀ ਪਾਲਣ ਅਤੇ ਹੋਰ ਵਿਭਾਗਾਂ ਦੀਆਂ ਪ੍ਰਦਰਸ਼ਨੀਆਂ ਸ਼ਾਮਲ ਸਨ, ਖਿੱਚ ਦਾ ਕੇਂਦਰ ਬਣੀਆਂ ਰਹੀਆਂ। ਇਸ ਤੋਂ ਇਲਾਵਾ ਚੋਣਵੀਆਂ ਪ੍ਰਾਈਵੇਟ ਕੰਪਨੀਆਂ ਦੁਆਰਾ ਵੀ ਖੇਤੀ ਇਨਪੁਟਸ : ਬੀਜ, ਖਾਦ, ਦਵਾਈਆਂ, ਸੰਦ ਮਸ਼ੀਨਾਂ ਆਦਿ ਦੇ ਸਟਾਲ ਲਗਾਏ ਗਏ। ਜੰਗਲਾਤ ਵਿਭਾਗ ਵੱਲੋਂ ਵਾਤਾਵਰਣ ਨੂੰ ਸ਼ੁੱਧ ਬਣਾਉਣ ਦਾ ਸੰਦੇਸ਼ ਦਿੰਦੇ ਹੋਏ ਰਵਾਇਤੀ ਛਾਂ-ਦਾਰ ਅਤੇ ਫ਼ਲਦਾਰ ਕਿਸਮਾਂ ਦੇ ਲਗਭਗ 1000 ਬੂਟੇ ਕਿਸਾਨਾਂ ਨੂੰ ਮੁਫ਼ਤ ਵੰਡੇ ਗਏ।

ਇਸ ਕੈਂਪ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਸਤਿੰਦਰਪਾਲ ਸਿੰਘ, ਖੇਤੀ ਇੰਜੀਨੀਅਰ; ਅਮਿਤ ਪੁੰਜ, ਵਿਸ਼ਾ ਵਸਤੂ ਮਾਹਿਰ; ਸਾਵਨਦੀਪ ਸ਼ਰਮਾ, ਪ੍ਰੋਜੈਕਟ ਡਾਇਰੈਕਟਰ ATMA ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ PAU ਦੇ ਮਾਹਿਰਾਂ ਵੱਲੋਂ ਖੇਤੀ ਸਬੰਧੀ ਕਿਸਾਨਾਂ ਨੂੰ ਭਰਪੂਰ ਤਕਨੀਕੀ ਜਾਣਕਾਰੀ ਦਿੱਤੀ ਗਈ ਜਿਸ ਵਿੱਚ ਫ਼ਸਲਾਂ ਦੀ ਕਾਸ਼ਤ ਸਬੰਧੀ ਨੁਕਤੇ, ਸੁੱਚਜੇ ਮੰਡੀਕਰਨ ਨਾਲ ਜੁੜੇ ਮੁੱਦੇ ਅਤੇ ਨਾੜ-ਪਰਾਲੀ ਦੀ ਸੁਚੱਜੀ ਸੰਭਾਲ ਦੇ ਵਿਸ਼ੇ ਸ਼ਾਮਲ ਸਨ।

ਅੰਤ ਵਿੱਚ ਮੁੱਖ ਖੇਤੀਬਾੜੀ ਅਫ਼ਸਰ, ਫ਼ਿਰੋਜ਼ਪੁਰ ਨੇ ਆਏ ਹੋਏ ਮਹਿਮਾਨਾਂ, ਖੇਤੀ ਮਾਹਿਰਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਧੰਨਵਾਦ ਕਰਦੇ ਹੋਏ ਵਿਸ਼ਵਾਸ ਦਵਾਇਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਹਮੇਸ਼ਾ ਹੀ ਕਿਸਾਨਾਂ ਦੇ ਹਿੱਤ ਵਿੱਚ ਤਨਦੇਹੀ ਨਾਲ ਆਪਣੀਆ ਸੇਵਾਵਾਂ ਜਾਰੀ ਰੱਖੇਗਾ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਿਭਾਗ ਵਿੱਚ ਚੱਲ ਰਹੀਆ ਸਕੀਮਾਂ ਦਾ ਵੱਧ ਤੋ ਵੱਧ ਲਾਭ ਲੈਣ ਲਈ ਉਹ ਸਬੰਧਤ ਅਮਲੇ ਨਾਲ ਲਗਾਤਾਰ ਸੰਪਰਕ ਵਿੱਚ ਰਿਹਾ ਕਰਨ। ਕੈਂਪ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਗੁਰਵੰਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਬਾਖੂਬੀ ਨਿਭਾਈ ਗਈ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਸ. ਬਲਰਾਜ ਸਿੰਘ ਕਟੋਰਾ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਕੈਂਪ ਦੇ ਆਯੋਜਨ ਵਿੱਚ ਸਾਵਨਦੀਪ ਸ਼ਰਮਾ, ਪ੍ਰੋਜੈਕਟ ਡਾਇਰੈਕਟਰ (ਆਤਮਾ), ਜਸਵਿੰਦਰ ਸਿੰਘ, ਅਮਿਤ ਪੁੰਜ, ਗੁਰਦੀਪ ਸਿੰਘ, ਨੀਰਜ ਸ਼ਰਮਾ, (ਸਾਰੇ ਖੇਤੀਬਾੜੀ ਅਫ਼ਸਰ), ਰਜਨੀਸ਼ ਜਿੰਦਲ, ਨਵੀਨ ਖੰਨਾ, ਤਰਨਜੀਤ ਸਿੰਘ, ਹਰਕਮਲ ਸਿੰਘ, ਅਕਾਂਸ਼ਾ (ਸਾਰੇ ਖੇਤੀਬਾੜੀ ਵਿਕਾਸ ਅਫ਼ਸਰ) ਤੋਂ ਇਲਾਵਾ ਸੁਨੀਲ ਕੁਮਾਰ, ਸੁਪਰਡੈਂਟ, ਸੰਜੀਵ ਕੁਮਾਰ ਗੁਪਤਾ, ਸੀਨੀਅਰ ਸਹਾਇਕ ਅਤੇ ਕਰਨਦੀਪ, ਸੀਨੀਅਰ ਸਹਾਇਕ ਵੱਲੋਂ ਵਿਸ਼ੇਸ਼ ਯੋਗਦਾਨ ਪਾਇਆ ਗਿਆ।

Saturday, April 11, 2026

ਖੇਤੀਬਾੜੀ ਵਿਭਾਗ ਵੱਲੋਂ ਬਰਨਾਲਾ ਵਿੱਚ ਲਗਾਇਆ ਗਿਆ District Level Farmer Training Camp

ਪਰਾਲੀ ਪ੍ਰਬੰਧਨ ਤਹਿਤ ਜ਼ਿਲ੍ਹੇ ਦੇ 10 ਕਿਸਾਨ ਸਨਮਾਨਿਤ

ਬਰਨਾਲਾ, 11 ਅਪ੍ਰੈਲ
    ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ Barnala ਵੱਲੋਂ 'ਆਤਮਾ' (ATMA) ਸਕੀਮ ਦੇ ਸਹਿਯੋਗ ਨਾਲ ਅੱਜ ਕਪਿਲ ਪੈਲੇਸ ਵਿਖੇ ਸਾਉਣੀ ਦੀਆਂ ਫ਼ਸਲਾਂ ਦੀ ਬਿਜਾਈ ਅਤੇ ਨਵੀਨਤਮ ਤਕਨੀਕੀ ਜਾਣਕਾਰੀ ਸਾਂਝੀ ਕਰਨ ਲਈ ਇੱਕ ਵਿਸ਼ੇਸ਼ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ District Level Farmer Training Camp ਅਤੇ ਖੇਤੀ ਪ੍ਰਦਰਸ਼ਨੀ ਲਾਈ ਗਈ। ਇਸ District Level Farmer Training Camp ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਵੱਲੋਂ ਕੀਤੀ ਗਈ।
  ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਹਰਪ੍ਰੀਤ ਸਿੰਘ ਨੇ ਬਰਨਾਲਾ ਦੇ ਅਗਾਂਹਵਧੂ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇੱਥੋਂ ਦੇ ਕਿਸਾਨ ਨਵੀਆਂ ਤਕਨੀਕਾਂ ਨੂੰ ਅਪਣਾਉਣ ਵਿੱਚ ਹਮੇਸ਼ਾ ਮੋਹਰੀ ਰਹਿੰਦੇ ਹਨ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ ਕਿ ਬਰਨਾਲਾ ਜ਼ਿਲ੍ਹੇ ਨੇ ਪਰਾਲੀ ਨਾ ਸਾੜਨ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਦੇ ਮਾਮਲੇ ਵਿੱਚ ਬਹੁਤ ਵਧੀਆ ਮਿਸਾਲ ਪੇਸ਼ ਕੀਤੀ ਹੈ।
 
ਉਨ੍ਹਾਂ ਕਿਹਾ ਕਿ ਪਾਣੀ ਦੇ ਡਿੱਗ ਰਹੇ ਪੱਧਰ ਕਾਰਨ ਖੇਤੀ ਨੂੰ ਆਧੁਨਿਕ ਲੀਹਾਂ 'ਤੇ ਪਾਉਣਾ ਸਮੇਂ ਦੀ ਮੁੱਖ ਲੋੜ ਹੈ। ਕਿਸਾਨਾਂ ਨੂੰ ਪਾਣੀ ਦੀ ਬਚਤ ਲਈ ਝੋਨੇ ਦੀ ਸਿੱਧੀ ਬਿਜਾਈ (DSR) ਅਤੇ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਨੂੰ ਤਰਜੀਹ ਦੇਣੀ ਚਾਹੀਦੀ ਹੈ। ਕਿਸਾਨਾਂ ਨੂੰ ਕਣਕ-ਝੋਨੇ ਦੇ ਰਵਾਇਤੀ ਚੱਕਰ ਵਿੱਚੋਂ ਨਿਕਲ ਕੇ ਫ਼ਸਲੀ ਵਿਭਿੰਨਤਾ Crop Diversification  ਅਤੇ ਸਹਾਇਕ ਧੰਦਿਆਂ (ਜਿਵੇਂ ਡੇਅਰੀ, ਮਧੂ-ਮੱਖੀ ਪਾਲਣ) ਵੱਲ ਵਧਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਖੇਤੀ ਨੂੰ ਲਾਹੇਵੰਦ ਧੰਦਾ ਬਣਾਇਆ ਜਾ ਸਕੇ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਵਿਭਾਗ ਅਤੇ 'ਆਤਮਾ' ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਬਸਿਡੀ ਸਕੀਮਾਂ ਅਤੇ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੀ ਪ੍ਰਧਾਨਗੀ ਕਰਦਿਆਂ ਡਾ. ਨਰਿੰਦਰਪਾਲ ਸਿੰਘ ਬੈਨੀਪਾਲ ਨੇ ਸੰਬੋਧਨ  ਨੇ ਕਿਸਾਨਾਂ ਨੂੰ ਫ਼ਸਲਾਂ 'ਤੇ ਕੀਟਨਾਸ਼ਕਾਂ ਅਤੇ ਦਵਾਈਆਂ ਦੀ ਵਰਤੋਂ ਸਿਰਫ਼ ਲੋੜ ਪੈਣ 'ਤੇ ਅਤੇ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਵਿਭਾਗ ਵੱਲੋਂ ਖਾਦਾਂ, ਬੀਜਾਂ ਅਤੇ ਕੀਟਨਾਸ਼ਕ ਦਵਾਈਆਂ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਮਿਆਰੀ ਖੇਤੀ ਇਨਪੁਟਸ ਮੁਹੱਈਆ ਕਰਵਾਉਣਾ ਵਿਭਾਗ ਦੀ ਪਹਿਲ ਹੈ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਕਨੀਕੀ ਮੁਸ਼ਕਲ ਲਈ ਜ਼ਿਲ੍ਹਾ ਅਤੇ ਬਲਾਕ ਪੱਧਰੀ ਖੇਤੀਬਾੜੀ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ ਤਾਂ ਜੋ ਨਵੀਨਤਮ ਖੇਤੀ ਤਕਨੀਕਾਂ ਦਾ ਫ਼ਾਇਦਾ ਲਿਆ ਜਾ ਸਕੇ।
ਸ੍ਰੀ ਪਰਮਿੰਦਰ ਸਿੰਘ ਭੰਗੂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਮਾਹਿਰਾਂ ਦੀਆਂ ਸਿਫ਼ਾਰਸ਼ਾਂ ਅਨੁਸਾਰ ਹੀ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਕਰਨ  ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਮਸ਼ੀਨਰੀ ਦੀ ਸੁਚੱਜੀ ਵਰਤੋਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ Dr Sukhpal Singh Gill ਨੇ ਵਿਭਾਗੀ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਵਿਗਿਆਨਕ ਢੰਗ ਨਾਲ ਖੇਤੀ ਕਰਕੇ ਆਪਣੀ ਆਮਦਨ ਵਿੱਚ ਵਾਧਾ ਕਰਨ ਦਾ ਸੱਦਾ ਦਿੱਤਾ।
ਡਾ.  ਗੁਰਪੀ੍ਤ ਸਿੰਘ ਜ਼ਿਲ੍ਹਾ ਸਿਖਲਾਈ ਅਫਸਰ ਬਰਨਾਲਾ ਨੇ ਕਿਸਾਨਾਂ ਨੂੰ ਐਗਰੀ-ਸਟੈਕ (AgriStack) ਅਤੇ ਕਿਸਾਨ ਰਜਿਸਟਰੀ ਵਰਗੀਆਂ ਡਿਜੀਟਲ ਮੁਹਿੰਮਾਂ ਨਾਲ ਜੁੜਨ ਲਈ ਉਤਸ਼ਾਹਿਤ ਕੀਤਾ ਗਿਆ ਤਾਂ ਜੋ ਸਰਕਾਰੀ ਸਹੂਲਤਾਂ ਦਾ ਲਾਭ ਸਿੱਧਾ ਮਿਲ ਸਕੇ।
ਕ੍ਰਿਸ਼ੀ ਵਿਗਿਆਨ ਕੇਂਦਰ, ਬਰਨਾਲਾ ਦੇ ਐਸੋਸੀਏਟ ਡਾਇਰੈਕਟਰ ਡਾ. ਪ੍ਰਹਿਲਾਦ ਸਿੰਘ ਤੰਵਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੇਵੀਕੇ (KVK) ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
 ਕੈਂਪ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ PAU ਦੇ ਮਾਹਿਰਾਂ ਡਾ. ਅਸ਼ੋਕ ਕੁਮਾਰ, ਡਾ. ਅਮਨਦੀਪ ਕੌਰ ਅਤੇ ਡਾ. ਗੁਰਵੀਰ ਕੌਰ ਨੇ ਵੀ ਕਿਸਾਨਾਂ ਨਾਲ ਤਕਨੀਕੀ ਨੁਕਤੇ ਸਾਂਝੇ ਕੀਤੇ। ਇਸ ਦੌਰਾਨ ਲਗਾਈਆਂ ਗਈਆਂ ਖੇਤੀ ਪ੍ਰਦਰਸ਼ਨੀਆਂ ਕਿਸਾਨਾਂ ਲਈ ਖਿੱਚ ਦਾ ਕੇਂਦਰ ਰਹੀਆਂ।
ਕੈਂਪ ਦੇ ਸਫਲ ਸੰਚਾਲਨ ਵਿੱਚ ਡਾ. ਧਰਮਵੀਰ ਸਿੰਘ ਅਤੇ ਡਾ. ਜਸਵਿੰਦਰ ਸਿੰਘ, ਖੇਤੀਬਾੜੀ ਅਫ਼ਸਰਾਂ ਨੇ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਖੇਤੀਬਾੜੀ ਵਿਭਾਗ ਦਾ ਸਮੂਹ ਸਟਾਫ ਹਾਜਰ ਸੀ। ਇਸ ਮੌਕੇ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 10 ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸਾਉਣੀ ਦੀਆਂ ਫਸਲਾਂ ਸਬੰਧੀ Hoshiarpur ਵਿਚ ਲਾਇਆ District Level Farmer Training Camp

ਹੁਸ਼ਿਆਰਪੁਰ, 11 ਅਪ੍ਰੈਲ :

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇਥੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ District Level Farmer Training Camp ਦੌਰਾਨ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਵਾਤਾਵਰਣ ਅਤੇ ਮਨੁੱਖੀ ਸਿਹਤ ਦੇ ਨਾਲ-ਨਾਲ ਮਿੱਟੀ ਦੀ ਉਪਜਾਊ Soil Fertility ਸ਼ਕਤੀ ਨੂੰ ਮਜ਼ਬੂਤ ਰੱਖਣ ਲਈ ਫ਼ਸਲੀ ਰਹਿੰਦ-ਖੂਹੰਦ ਦਾ ਸੁਚੱਜਾ ਪ੍ਰਬੰਧਨ Crop Residue Management ਯਕੀਨੀ ਬਣਾਇਆ ਜਾਵੇ ਅਤੇ ਇਸ ਮੰਤਵ ਲਈ ਖੇਤੀਬਾੜੀ ਵਿਭਾਗ ਵਲੋਂ ਦਿੱਤੀਆਂ ਜਾਂਦੀਆਂ ਫ਼ਸਲੀ ਪ੍ਰਬੰਧਨ ਦੀਆਂ ਮਸ਼ੀਨਾਂ CRM ਦੀ ਵਰਤੋਂ ਕੀਤੀ ਜਾਵੇ।

ਸਥਾਨਕ ਸਿਟੀ ਸੈਂਟਰ ਵਿਖੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਸਾਉਣੀ ਦੀਆਂ ਫਸਲਾਂ Kharif Crops ਸਬੰਧੀ ਲਾਏ ਗਏ ਕਿਸਾਨ ਸਿਖਲਾਈ ਕੈਂਪ District Level Farmer Training Camp ਮੌਕੇ ਵੱਡੀ ਗਿਣਤੀ ਵਿਚ ਇਕੱਤਰ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ Aashika Jain IAS ਨੇ ਕਿਹਾ ਕਿ ਕਣਕ ਅਤੇ ਝੋਨੇ ਦੀ ਰਹਿੰਦ-ਖੂਹੰਦ ਨੂੰ ਖੇਤਾਂ ਵਿਚ ਅੱਗ ਨਾ ਲਾ ਕੇ ਹੁਸ਼ਿਆਰਪੁਰ ਨੂੰ ਇਸ ਪ੍ਰਬੰਧਨ ਲਈ ਮੋਹਰੀ ਜ਼ਿਲ੍ਹਾ ਬਣਾਉਣ ਲਈ ਸਾਰਿਆਂ ਨੂੰ ਸਾਂਝੇ ਹੰਭਲੇ ਮਾਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸਾਂਭ-ਸੰਭਾਲ, ਮਨੁੱਖੀ ਸਿਹਤ ਨੂੰ ਨੁਕਸਾਨ ਤੋਂ ਬਚਾਉਣ ਲਈ ਫ਼ਸਲੀ ਰਹਿੰਦ-ਖੂਹੰਦ ਦਾ ਢੁਕਵਾਂ ਪ੍ਰਬੰਧਨ ਸਮੇਂ ਦੀ ਮੁੱਖ ਲੋੜ ਹੈ ਜਿਸ ਬਾਰੇ ਸਾਰਿਆਂ ਨੂੰ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਦੇ
ਮੱਦੇਨਜ਼ਰ ਕਿਸਾਨਾਂ ਨੂੰ ਸੂਬਾ ਸਰਕਾਰ ਵਲੋਂ ਮੱਕੀ ਦੀ ਕਾਸ਼ਤ ਲਈ 17500 ਰੁਪਏ ਪ੍ਰਤੀ ਹੈਕਟੇਅਰ ਉਪਦਾਨ ਦੀ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ ਅਤੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੱਧ ਆਮਦਨ ਵਾਲੀਆਂ ਫ਼ਸਲਾਂ ’ਤੇ ਧਿਆਨ ਕੇਂਦਰਤ ਕਰਨਾ ਚਾਹੀਦਾ ਹੈ ਅਤੇ ਸੈਲਫ ਹੈਲਪ ਗਰੁੱਪਾਂ ਦੀ ਮਦਦ ਨਾਲ ਆਪਣੀ ਪੈਦਾਵਾਰ ਦਾ ਸਾਮਾਨ ਤਿਆਰ ਕਰਕੇ ਆਪਣੀ ਆਮਦਨ ਵਧਾਉਣੀ ਚਾਹੀਦੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਕਿ ਪ੍ਰਸ਼ਾਸਨ ਵਲੋਂ ਸਫ਼ਲਾਂ ਦੀ ਰਹਿੰਦ-ਖੂਹੰਦ ਦੇ ਪ੍ਰਬੰਧਨ ਦੇ ਨਾਲ-ਨਾਲ ਹਰ ਸੰਭਵ ਮਦਦ ਯਕੀਨੀ ਬਣਾਈ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਪੀ.ਐਮ.ਕਿਸਾਨ ਸਨਮਾਨ ਨਿਧੀ ਸਕੀਮ PM Kisan Samman Nidhi ਦਾ ਲਾਭ ਲੈ ਰਹੇ ਕਿਸਾਨਾਂ ਨੂੰ ਐਗਰੀ ਸਟੈਕ ਫਾਰਮ ਰਜਿਸਟਰੀ Farmer Registry ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਉਹ ਅੱਗੇ ਤੋਂ ਵੀ ਇਸ ਸਕੀਮ ਦਾ ਲਾਭ ਨਿਰਵਿਘਨ ਲੈ ਸਕਣ। ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਜ਼ਿਲ੍ਹੇ ਵਿੱਚ ਸਹੀ ਢੰਗ ਨਾਲ ਗਿਰਦਾਵਰੀ ਕਰਨ ਲਈ ਹਰ ਖੇਤ ਦੀ ਡਿਜੀਟਲ ਕਰਾਪ ਸਰਵੇ Digital Crop Survey ਤਹਿਤ ਫਸਲਾਂ ਦੀ ਗਿਰਦਾਵਰੀ ਆਨਲਾਈਨ Online Girdawari of Crops ਤਰੀਕੇ ਨਾਲ ਕੀਤੀ ਜਾ ਰਹੀ ਹੈ, ਜਿਸ ਨਾਲ ਪ੍ਰਸ਼ਾਸਨ ਨੂੰ ਫਸਲਾਂ ਦਾ ਸਹੀ ਰਿਕਾਰਡ ਰੱਖਣ ਵਿੱਚ ਸਹਿਯੋਗ ਮਿਲੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਆਫਤ ਆਉਣ ’ਤੇ ਮੁਆਵਜ਼ਾ ਸਹੀ ਤਰੀਕੇ ਨਾਲ ਕਿਸਾਨਾਂ ਨੂੰ ਦਿੱਤਾ ਜਾ ਸਕੇਗਾ। ਉਨ੍ਹਾਂ ਕਿਹਾ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਕਣਕ ਦੀ ਫਸਲ ਖਰੀਦਣ ਦੇ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਕਿਸਾਨਾਂ ਨੂੰ ਇਸ ਸਬੰਧੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਆਪਣੀ ਉਪਜ ਸੁੱਕਾ ਕੇ ਹੀ ਮੰਡੀ ਵਿੱਚ ਵੇਚਣ ਦੀ ਅਪੀਲ ਕੀਤੀ ਤਾਂ ਜੋ ਕਿਸੇ ਕਿਸਮ ਦੀ ਖੱਜਲ ਖੁਆਰੀ ਨਾ ਹੋਵੇ।
ਕੈਂਪ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਖੇਤੀ ਮਾਹਿਰਾਂ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ KVK ਦੀ ਟੀਮ ਨੇ ਕਿਸਾਨਾਂ ਨੂੰ ਨਵੀਨਤਮ ਖੇਤੀਬਾੜੀ ਤਕਨੀਕਾਂ ਸਬੰਧੀ ਜਾਣੂ ਕਰਵਾਇਆ। ਮੁੱਖ ਖੇਤੀਬਾੜੀ ਅਫ਼ਸਰ ਡਾ. ਦਪਿੰਦਰ ਸਿੰਘ ਸੰਧੂ ਨੇ ਕਿਸਾਨਾਂ ਨੂੰ ਭੌਂ ਪਰਖ ਕਰਵਾਉਣ ਅਤੇ ਭੂਮੀ ਪਰਖ ਦੇ ਆਧਾਰ ’ਤੇ ਪ੍ਰਾਪਤ ਕੀਤੇ ਭੋਂ—ਸਿਹਤ ਕਾਰਡ ਅਨੁਸਾਰ ਹੀ ਖਾਦਾਂ ਦੀ ਵਰਤੋ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਭਾਗ ਕਿਸਾਨਾਂ ਨੂੰ ਮਿਆਰੀ ਖਾਦ, ਬੀਜ ਅਤੇ ਖੇਤੀ ਰਸਾਇਣ ਉਪਲਬਧ ਕਰਵਾਉਣ ਲਈ ਵਚਨਬੱਧ ਹੈ।

ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਸਹਿਯੋਗੀ ਨਿਰਦੇਸ਼ਕ ਡਾ. ਮਨਿੰਦਰ ਸਿੰਘ ਬੌਂਸ ਅਤੇ ਉਨ੍ਹਾਂ ਦੀ ਟੀਮ ਦੇ ਮਾਹਰਾਂ ਵਲੋਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂਹੰਦ ਦੀ ਸਾਂਭ ਸੰਭਾਲ, ਸਬਜ਼ੀਆਂ ਦੀ ਕਾਸ਼ਤ, ਉਨੱਤ ਬੀਜ ਅਤੇ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਅਤੇ ਐਗਰੋਫੋਰੈਸਟਰੀ Agroforestry ਅਧੀਨ ਖੇਤੀ ਆਦਿ ਦੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਜ਼ਿਲ੍ਹਾ ਸਿਖਲਾਈ ਅਫ਼ਸਰ ਹੁਸ਼ਿਆਰਪੁਰ ਦੀਪਕ ਪੁਰੀ ਨੇ ਕਿਸਾਨ ਸਿਖਲਾਈ ਕੈਂਪ ਵਿੱਚ ਹਾਜ਼ਰ ਮਾਹਿਰਾਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ। ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ-ਨਾਲ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ ਭਾਰੀ ਗਿਣਤੀ ਵਿੱਚ ਕਿਸਾਨਾਂ ਦੇ ਨਾਲ ਅਮਿਤ ਨੇਗੀ, ਜਨਰਲ ਸਕੱਤਰ ਟਰੇਡ ਵਿੰਗ ਪੰਜਾਬ, ਮੈਂਬਰ ਐਕਸਾਈਜ਼ ਐਂਡ ਟੈਕਸੇਸ਼ਨ ਅਤੇ ਕੁਲਜੀਤ ਸਿੰਘ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਜਹਾਨ ਖੇਲਾਂ ਨੇ ਵੀ ਸ਼ਮੂਲਿਅਤ ਕੀਤੀ।

ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਖੇਤੀ ਮਾਹਰਾਂ ਅਤੇ ਸੈਲਫ ਹੈਲਪ ਗਰੁੱਪਾਂ ਵਲੋਂ ਲਾਏ ਗਏ ਪ੍ਰਦਰਸ਼ਨੀ ਸਟਾਲਾਂ ਦਾ ਦੌਰਾ ਕਰਕੇ ਕਿਸਾਨਾਂ ਅਤੇ ਮਾਹਰਾਂ ਨਾਲ ਗੱਲਬਾਤ ਵੀ ਕੀਤੀ।

ਮਾਨਸਾ ਦੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿਚ ਵੱਡੀ ਗਿਣਤੀ ਕਿਸਾਨਾਂ ਨੇ ਕੀਤੀ ਸ਼ਿਰਕਤ

ਮਾਨਸਾ, 11 ਅਪ੍ਰੈਲ:

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ Mansa ਵੱਲੋਂ ਸਾਉਣੀ 2026 Kharif Crop ਦੀਆਂ ਫਸਲਾਂ ਬਾਰੇ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਗੁਰਜੀਤ ਸਿੰਘ ਬਰਾੜ ਦੇ ਦਿਸ਼ਾ—ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਆਤਮਾ ਸਕੀਮ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ District Level Farmer Training Camp ਲਗਾਇਆ ਗਿਆ ।

ਕੈਂਪ ਵਿਚ ਵਿਧਾਇਕ ਮਾਨਸਾ Dr Vijay Singla ਵਿਸ਼ੇਸ਼ ਮਹਿਮਾਨ ਵਜ਼ੋਂ ਸ਼ਾਮਲ ਹੋਏ ਅਤੇ ਐੱਸ.ਡੀ.ਐੱਮ. ਮਾਨਸਾ ਸ੍ਰੀਮਤੀ ਬਲਜੀਤ ਕੌਰ ਵੱਲੋਂ ਕਿਸਾਨ ਸਿਖਲਾਈ ਕੈਂਪ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਵਿਭਾਗ ਵੱਲੋਂ ਲਗਾਏ ਜਾਣ ਵਾਲੇ ਅਜਿਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਇਨ੍ਹਾਂ ਨਵੀਨਤਮ ਖੇਤੀ ਤਕਨੀਕਾਂ ਨੂੰ ਆਪਣੇ ਖੇਤਾਂ ਵਿੱਚ ਲਾਗੂ ਕਰਕੇ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਕੁਦਰਤੀ ਖੇਤੀ ਕਰਨ ਦੀ ਸਲਾਹ ਦਿੱਤੀ ਤਾਂ ਜੋ ਬਿਨ੍ਹਾਂ ਰਸਾਇਣਕ ਖਾਦਾਂ ਅਤੇ ਕੀੜੇਮਾਰ ਦਵਾਈਆਂ ਦੀ ਵਰਤੋਂ ਕੀਤੇ ਵਧੀਆ ਖਾਧ ਪਦਾਰਥ ਤਿਆਰ ਕੀਤੇ ਜਾ ਸਕਣ ਅਤੇ ਮਨੁੱਖ ਸਿਹਤ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਸਾਡੇ ਪਿੰਡਾਂ ਵਿੱਚ ਵੀ ਕਿਸਾਨ Organic Farming ਕਰਦੇ ਹਨ। ਸਾਡੇ ਕਿਸਾਨ ਹਿੰਮਤ ਅਤੇ ਹੌਸਲੇ ਨਾਲ ਨਿਰੰਤਰ ਜੁਟੇ ਹੋਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਮੂਹ FPO ਬਣਾ ਕੇ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਅਹਿਮ ਰੋਲ ਅਦਾ ਕੀਤਾ ਜਾ ਰਿਹਾ ਹੈ।

ਯੂਥ ਆਗੂ, ਸ੍ਰੀ ਚੁਸਪਿੰਦਰ ਸਿੰਘ ਚਹਿਲ ਨੇ ਜ਼ਿਲ੍ਹਾ ਪੱਧਰੀ ਕੈਂਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਅਜਿਹੇ ਕੈਂਪ ਤੋਂ ਖੇਤੀਬਾੜੀ ਸਬੰਧੀ ਗਿਆਨ ਪ੍ਰਾਪਤ ਕਰਕੇ ਆਪਣੇ ਖੇਤਾਂ ਵਿੱਚ ਲਾਗੂ ਕਰਨਾ ਚਾਹੀਦਾ ਹੈ ਅਤੇ ਵਿਭਾਗ ਦੀਆਂ ਸਿਫਾਰਸ਼ਾਂ ਅਨੁਸਾਰ ਚੱਲਣਾ ਚਾਹੀਦਾ ਹੈ ਕਿਉਂਕਿ ਵਿਭਾਗ ਵੱਲੋਂ ਕਈ ਸਾਲ ਖੋਜਾਂ ਕਰਨ ਉਪਰੰਤ ਹੀ ਆਪਣੀਆਂ ਸਿਫਾਰਿਸ਼ਾਂ ਕਿਸਾਨਾਂ ਤੱਕ ਪਹੁੰਚਾਈਆਂ ਜਾਂਦੀਆਂ ਹਨ।

ਐੱਸ.ਡੀ.ਐੱਮ. ਸ੍ਰੀਮਤੀ ਬਲਜੀਤ ਕੌਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਕਿਸਾਨ ਸਿਖਲਾਈ ਕੈਂਪ ਲਗਾਉਣ ਦਾ ਮੰਤਵ ਖੇਤੀਬਾੜੀ ਸਬੰਧੀ ਜਾਰੀ ਹੋਈਆਂ ਨਵੀਆਂ ਤਕਨੀਕਾਂ ਕਿਸਾਨਾਂ ਤੱਕ ਪਹੁੰਚਾਉਣਾ ਹੈ ਤਾਂ ਜੋ ਕਿਸਾਨ ਇਨ੍ਹਾਂ ਤਕਨੀਕਾਂ ਨੂੰ ਆਪਣੇ ਖੇਤਾਂ ਵਿੱਚ ਅਪਣਾ ਕੇ ਵੱਧ ਤੋਂ ਵੱਧ ਲਾਹਾ ਪ੍ਰਾਪਤ ਕਰ ਸਕਣ।

ਕੈਂਪ ਦੀ ਪ੍ਰਧਾਨਗੀ ਕਰਦਿਆਂ ਸੰਯੁਕਤ ਡਾਇਰੈਕਟਰ ਖੇਤੀਬਾੜੀ, ਨਰਿੰਦਰ ਸਿੰਘ ਬੈਨੀਪਾਲ ਨੇ ਕਿਸਾਨਾਂ ਨੂੰ ਸਾਉਣੀ 2026 ਦੌਰਾਨ ਨਰਮੇ ਦੀ ਵੱਧ ਤੋਂ ਵੱਧ ਬਿਜਾਈ Cotton Sowing ਕਰਨ ਲਈ ਕਿਹਾ ਤਾਂ ਜੋ ਝੋਨੇ ਹੇਠੋਂ ਰਕਬਾ ਘਟਾ ਕੇ ਧਰਤੀ ਹੇਠਲੇ ਪਾਣੀ ਦੀ ਬੱਚਤ ਕੀਤੀ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ ਸਹਾਇਕ ਧੰਦੇ ਅਪਣਉਣ ਦੀ ਅਪੀਲ ਕੀਤੀ ਤਾਂ ਜੋ ਖੇਤੀਬਾੜੀ ਦੇ ਨਾਲ—ਨਾਲ ਡੇਅਰੀ, ਬਾਗਬਾਨੀ, ਫੂਡ ਪ੍ਰਸੈਸਇੰਗ ਆਦਿ ਕਰਦੇ ਹੋਏ ਆਪਣੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਕੁਦਰਤੀ ਖੇਤੀ ਅਪਣਾਉਣ ਲਈ ਵੀ ਕਿਹਾ।
ਕੈਂਪ ਦੌਰਾਨ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਮਾਨਸਾ ਵੱਲੋਂ ਗੁਰਵੀਰ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ, ਅਮਨਦੀਪ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ, ਅੰਮ੍ਰਿਤਪਾਲ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ, ਨਵਕਰਨਜੋਤ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਆਦਿ ਅਧਿਕਾਰੀਆਂ ਵੱਲੋਂ ਵੱਖ—ਵੱਖ ਵਿਸ਼ਿਆਂ ਸਬੰਧੀ ਖੇਤੀਬਾੜੀ ਦੀਆਂ ਤਕਨੀਕਾਂ ਕਿਸਾਨਾਂ ਨਾਲ ਸਾਂਝੀਆਂ ਕੀਤੀਆਂ ਗਈਆਂ ਉੱਥੇ ਹੀ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਤੋਂ ਸਾਇੰਸਦਾਨਾਂ ਦੀ ਟੀਮ ਅਜੈ ਸਿੰਘ, ਸਹਾਇਕ ਪ੍ਰੋਫੈਸਰ(ਪਸ਼ੂ ਵਿਗਿਆਨ), ਇੰਜ: ਅਲੋਕ ਗੁਪਤਾ, ਸਹਾਇਕ ਪ੍ਰੋਫੈਸਰ (ਮਿੱਟੀ ਅਤੇ ਪਾਣੀ ਵਿਗਿਆਨ), ਤੇਜਪਾਲ ਸਿੰਘ ਸਰਾਂ, ਸਹਾਇਕ ਪ੍ਰੋਫੈਸਰ (ਸਬਜੀ ਵਿਗਿਆਨ) ਮਾਹਰਾਂ ਵੱਲੋਂ ਸਾਉਣੀ ਦੀ ਕਾਸ਼ਤ ਦੀਆਂ ਨਵੀਆਂ ਤਕਨੀਕਾਂ ਬਾਰੇ, ਸਾਉਣੀ ਦੀਆਂ ਫਸਲਾਂ ਵਿੱਚ ਕੀੜੇ—ਮਕੌੜਿਆਂ ਅਤੇ ਬਿਮਾਰੀਆਂ ਦੀ ਸਰਵਪੱਖੀ ਰੋਕਥਾਮ ਸਬੰਧੀ ਅਤੇ ਸਹਾਇਕ ਧੰਦਿਆਂ ਸਬੰਧੀ ਕਿਸਾਨਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਵੱਲੋਂ ਕੀਤੇ ਗਏ ਸਵਾਲਾਂ ਦਾ ਵਧੀਆ ਤਰੀਕੇ ਨਾਲ ਢੁਕਵਾਂ ਹੱਲ ਦੱਸਿਆ ਗਿਆ।

ਮੁੱਖ ਖੇਤੀਬਾੜੀ ਅਫ਼ਸਰ Harvinder Singh Sidhu ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਸਾਉਣੀ 2026 ਦੌਰਾਨ ਨਰਮੇ ਦੀ ਫਸਲ ਹੇਠ 28000 ਹੈਕਟੇਅਰ ਨਰਮੇ ਦੀ ਬਿਜਾਈ Cotton Cultivation in Mansa ਕੀਤੇ ਜਾਣ ਦਾ ਟੀਚਾ ਮਿਥਿਆ ਗਿਆ ਹੈ, ਜਿਸ ਅਨੁਸਾਰ ਕਿਸਾਨਾਂ ਨੂੰ ਨਰਮੇ ਦੀ ਫਸਲ ਦੀ ਬਿਜਾਈ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ Short Duration varities of Paddy ਦੀ ਬਿਜਾਈ ਕੀਤੀ ਜਾਵੇ ਅਤੇ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦਿੱਤੀ ਜਾਵੇ ਤਾਂ ਜੋ ਧਰਤੀ ਹੇਠਲੇ ਪਾਣੀ ਦੀ ਵਰਤੋਂ ਨੂੰ ਘੱਟ ਕੀਤਾ ਜਾ ਸਕੇ। ਉਨ੍ਹਾਂ ਵਿਭਾਗ ਅੰੰਦਰ ਚੱਲ ਰਹੀਆਂ ਸਕੀਮਾਂ ਬਾਰੇ ਕਿਸਾਨਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਇਸ ਮੌਕੇ ਰਿਸ਼ੀਰਾਜ ਮਾਨਖੇੜਾ, ਪ੍ਰਧਾਨ ਕਿਸਾਨ ਵਿੰਗ ਨੇ ਕਿਸਾਨਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਘੱਟੋ—ਘੱਟ ਆਪਣੀ ਜ਼ਰੂਰਤ ਅਨੁਸਾਰ ਔਰਗੈਨਿਕ ਫਸਲਾਂ ਅਤੇ ਸਬਜ਼ੀਆਂ ਜ਼ਰੂਰ ਉਗਾਉਣੀਆਂ ਚਾਹੀਦੀਆਂ ਹਨ, ਇਸ ਨਾਲ ਜਿੱਥੇ ਪੈਸਿਆਂ ਦੀ ਬੱਚਤ ਹੁੰਦੀ ਹੈ ਉੱਥੇ ਕਿਸਾਨ ਸਿਹਤਮੰਦ ਜੀਵਨ ਬਤੀਤ ਕਰ ਸਕਦੇ ਹਨ, ਕਿਉਂਕਿ ਰਸਾਇਣਕ ਖਾਦਾਂ ਅਤੇ ਕੀੜੇਮਾਰ ਦਵਾਈਆਂ ਬਹੁਤ ਭਿਆਨਕ ਬਿਮਾਰੀਆਂ ਦਾ ਕਾਰਨ ਬਣਦੀਆਂ ਹਨ।

ਕੈਂਪ ਦੌਰਾਨ ਬਾਗਬਾਨੀ ਵਿਭਾਗ, ਭੂਮੀ ਰੱਖਿਆ ਵਿਭਾਗ, ਡੇਅਰੀ ਵਿਕਾਸ, ਪਸ਼ੂ ਪਾਲਣ, ਇਫਕੋ, ਮਾਰਕਫੈੱਡ, ਮੱਛੀ ਪਾਲਣ, ਕ੍ਰਿਸ਼ੀ ਵਿਗਿਆਨ ਕੇਂਦਰ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤੋਂ ਇਲਾਵਾ ਸੈਲਫ ਹੈਲਪ ਗਰੁੱਪਾਂ ਵੱਲੋਂ ਸਟਾਲਾਂ ਲਗਾਈਆਂ ਗਈਆਂ, ਜਿਨ੍ਹਾਂ ਦਾ ਕਿਸਾਨਾਂ ਵੱਲੋਂ ਭਰਪੂਰ ਲਾਭ ਉਠਾਇਆ ਗਿਆ। ਵਿਭਾਗ ਵੱਲੋਂ ਸਟਾਲਾਂ ਲਗਾਉਣ ਵਾਲੇ ਸਰਕਾਰੀ ਅਦਾਰਿਆਂ ਅਤੇ ਸੈਲਫ ਹੈਲਪ ਗਰੁੱਪਾਂ ਨੂੰ ਸਨਮਾਨਿਤ ਕੀਤਾ ਗਿਆ।

ਸਟੇਜ਼ ਸੰਚਾਲਨ ਗੁਰਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ, ਮਾਨਸਾ ਵੱਲੋਂ ਕੀਤਾ ਗਿਆ।

Wednesday, April 8, 2026

Barnala ਵਿੱਚ District Level Farmer Training Camp 10 ਅਪ੍ਰੈਲ ਨੂੰ

ਸਾਉਣੀ ਦੀਆਂ ਫ਼ਸਲਾਂ Kharif Crops ਅਤੇ ਪਰਾਲੀ ਪ੍ਰਬੰਧਨ Crop Residue Management ਬਾਰੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਜਾਣਕਾਰੀ

ਬਰਨਾਲਾ, 9 ਅਪ੍ਰੈਲ
 ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਖੇਤੀਬਾੜੀ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, Barnala ਵੱਲੋਂ ਆਤਮਾ (ATMA) ਦੇ ਸਹਿਯੋਗ ਨਾਲ 10 ਅਪ੍ਰੈਲ 2026 (ਦਿਨ ਸ਼ੁੱਕਰਵਾਰ) ਨੂੰ ਕਪਿਲ ਪੈਲੇਸ, ਨਾਨਕਸਰ ਰੋਡ, ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ District Level Farmer Training Camp ਅਤੇ ਖੇਤੀ ਪ੍ਰਦਰਸ਼ਨੀ ਲਾਈ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ Dr Sukhpal Singh Gill ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਦੀਆਂ ਨਵੀਆਂ ਕਿਸਮਾਂ, ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਮਿੱਟੀ-ਪਾਣੀ ਦੀ ਸੰਭਾਲ ਬਾਰੇ ਮਾਹਿਰਾਂ ਰਾਹੀਂ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਉਣਾ ਹੈ।
 ਡਾ. ਗਿੱਲ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਵੇਰੇ 10:00 ਵਜੇ ਕੈਂਪ ਵਿੱਚ ਪਹੁੰਚ ਕੇ ਰਜਿਸਟ੍ਰੇਸ਼ਨ ਕਰਵਾਉਣ ਅਤੇ ਖੇਤੀ ਮਾਹਿਰਾਂ ਦੇ ਵਿਚਾਰ ਸੁਣ ਕੇ ਵਿਗਿਆਨਕ ਖੇਤੀ ਵੱਲ ਅੱਗੇ ਵਧਣ।

Batala ਵਿਖੇ ਖੇਤੀਬਾੜੀ ਵਿਭਾਗ ਵੱਲੋਂ 10 ਅਪ੍ਰੈਲ ਨੂੰ ਲਗਾਇਆ ਜਾਵੇਗਾ ਜ਼ਿਲ੍ਹਾ ਪੱਧਰੀ Kisan Mela

ਬਟਾਲਾ , 9 ਅਪ੍ਰੈਲ (ਔਨਲੀ ਐਗਰੀਕਲਚਰ)  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ Agriculture and Farmer Welfare Department ਵੱਲੋਂ 10 ਅਪ੍ਰੈਲ ਨੂੰ ਦਾਣਾ ਮੰਡੀ ਬਟਾਲਾ Batala ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ District Level Farmer Training Camp ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ Kharif Crops  ਦੀ ਕਾਸ਼ਤ ਸਬੰਧੀ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦੇਣ ਦੇ ਨਾਲ ਨਾਲ ਫਸਲੀ ਵਿਭਿੰਨਤਾ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ।

ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ Dr Randhir Singh Thakur ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੇਲੇ ਦੌਰਾਨ ਕਿਸਾਨਾਂ ਨੂੰ ਸਾਉਣੀ ਦੀਆਂ ਮੁੱਖ ਫਸਲਾਂ ਦੀ ਉੱਚ ਪੈਦਾਵਾਰ ਲਈ ਸੁਧਰੇ ਬੀਜਾਂ ਦੀ ਚੋਣ, ਖਾਦਾਂ ਦੇ ਸੰਤੁਲਿਤ ਇਸਤੇਮਾਲ, ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਤੋਂ ਬਚਾਅ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਇਸ ਦੇ ਨਾਲ ਨਾਲ ਘੱਟ ਪਾਣੀ ਦੀ ਲੋੜ ਵਾਲੀਆਂ ਅਤੇ ਵੱਧ ਲਾਭਕਾਰੀ ਵੱਖ-ਵੱਖ ਫਸਲਾਂ ਬਾਰੇ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ, ਤਾਂ ਜੋ ਖੇਤੀ ਨੂੰ ਹੋਰ ਲਾਭਕਾਰੀ ਬਣਾਇਆ ਜਾ ਸਕੇ।

ਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਸਵੇਰੇ 10:30 ਵਜੇ ਰਜਿਸਟ੍ਰੇਸ਼ਨ, 11:00 ਵਜੇ ਮੇਲੇ ਦਾ ਉਦਘਾਟਨ ਕੀਤਾ ਜਾਵੇਗਾ ਅਤੇ 11:00 ਤੋਂ 1:00 ਵਜੇ ਤੱਕ ਤਕਨੀਕੀ ਸੈਸ਼ਨ ਹੋਵੇਗਾ। ਮੇਲੇ ਵਿੱਚ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵੱਲੋਂ ਆਧੁਨਿਕ ਖੇਤੀ ਤਕਨੀਕਾਂ ਅਤੇ ਸਰਕਾਰੀ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।
ਮੁੱਖ ਖੇਤੀਬਾੜੀ ਅਫਸਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਕਿਸਾਨ ਮੇਲੇ ਵਿੱਚ ਸ਼ਮੂਲੀਅਤ ਕਰਕੇ ਵਿਗਿਆਨਕ ਖੇਤੀ ਤਰੀਕਿਆਂ ਬਾਰੇ ਜਾਣਕਾਰੀ ਹਾਸਲ ਕਰਨ ਅਤੇ ਫਸਲੀ ਵਿਭਿੰਨਤਾ ਅਪਣਾ ਕੇ ਆਪਣੀ ਆਮਦਨ ਵਿੱਚ ਵਾਧਾ ਕਰਨ।

ਜਿਲ੍ਹਾ ਪੱਧਰੀ ਕਿਸਾਨ ਮੇਲਾ 10 ਅਪ੍ਰੈਲ ਨੂੰ

ਫਾਜਿਲਕਾ 8 ਅਪ੍ਰੈਲ

 ਮੁੱਖ ਖੇਤਬਾੜੀ ਅਫਸਰ ਸ਼੍ਰੀਮਤੀ Harpreet Pal Kaur ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਸਾਉਣੀ ਦੀ ਫ਼ਸਲ kharif Kisan Mela ਸੰਬੰਧੀ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 10 ਅਪ੍ਰੈਲ ਨੂੰ ਸ਼ਾਹ ਪੈਲੇਸ, ਫਾਜ਼ਿਲਕਾ ਵਿਖੇ ਜਿਲ੍ਹਾ ਪੱਧਰੀ ਕਿਸਾਨ ਮੇਲਾ District Level Farmer Training Camp ਆਯੋਜਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਕਿਸਾਨ ਮੇਲੇ Kisan Mela ਦਾ ਉਦਘਾਟਨ ਮਾਨਯੋਗ ਡਿਪਟੀ ਕਮਿਸ਼ਨਰ, ਫਾਜ਼ਿਲਕਾ Amarpreet Kaur Sandhu ਵੱਲੋਂ ਕੀਤਾ ਜਾਵੇਗਾ। ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਵਿਧਾਇਕ MLA Jagdeep Kamboj Goldy (ਹਲਕਾ ਜਲਾਲਾਬਾਦ), MLA Narider Pal Singh Sawna (ਹਲਕਾ ਫਾਜ਼ਿਲਕਾ) ਅਤੇ MLA  Amandeep Singh Goldy Musafir (ਹਲਕਾ ਬੱਲੂਆਣਾ) ਸ਼ਿਰਕਤ ਕਰਨਗੇ।

ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਮੇਲੇ ਦੌਰਾਨ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਨਾਲ ਸੰਬੰਧਿਤ ਨਵੀਂ ਤਕਨੀਕਾਂ, ਬੀਜ, ਖਾਦਾਂ ਅਤੇ ਕੀਟ ਨਿਯੰਤਰਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ।

ਮੁੱਖ ਖੇਤਬਾੜੀ ਅਫਸਰ ਨੇ ਜਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੇਲੇ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਕੇ ਦਿੱਤੀ ਜਾਣ ਵਾਲੀ ਤਕਨੀਕੀ ਜਾਣਕਾਰੀ ਦਾ ਲਾਭ ਉਠਾਉਣ।

Tuesday, April 7, 2026

ਜਲੰਧਰ ਜ਼ਿਲ੍ਹੇ ਦਾ District Level Farmer Training Camp 10 ਅਪ੍ਰੈਲ ਨੂੰ

ਜਲੰਧਰ, 08 ਅਪ੍ਰੈਲ :

    ਮੁੱਖ ਖੇਤੀਬਾੜੀ ਅਫ਼ਸਰ Dr Jaswinder Singh ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਧਰਤੀ ਮਾਤਾ ਬਚਾਓ ਅਭਿਆਨ ਤਹਿਤ ਜਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਅਤੇ ਸਾਉਣੀ ਦੀਆਂ ਫਸਲਾਂ Kharif Crops ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ Agriculture and Farmer Welfare Department Jalandhar ਵੱਲੋਂ 10 ਅਪ੍ਰੈਲ 2026 ਨੂੰ ਜਿਲ੍ਹਾ ਜਲੰਧਰ ਦੇ ਪਿੰਡ ਤਾਜਪੁਰ ਵਿਖੇ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ District Level Farmer Training Camp ਅਤੇ ਖੇਤੀ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ। 

  ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਧਰਤੀ ਮਾਤਾ ਬਚਾਓ ਅਭਿਆਨ ਨੂੰ ਸਮਰਪਿਤ ਖੇਤੀ ਕੈਂਪ ਦੌਰਾਨ ਹਲਕਾ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ MLA Balkar Singh ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਣਗੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ  ਡਿਪਟੀ ਕਮਿਸ਼ਨਰ ਵਲੋਂ ਕੈਂਪ ਦਾ ਉਦਘਾਟਨ ਕੀਤਾ ਜਾਵੇਗਾ ਅਤੇ ਸੰਯੁਕਤ ਡਾਇਰੇਕਟਰ ਖੇਤੀਬਾੜੀ(ਇਨਪੁੱਟਸ) ਡਾ. ਗੁਰਨਾਮ ਸਿੰਘ ਵਲੋਂ ਕੈਂਪ ਦੀ ਪ੍ਰਧਾਨਗੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਕਿਸਾਨਾਂ ਨੂੰ ਸਾਓਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ PAU ਦੇ ਮਾਹਿਰ ਅਤੇ ਖੇਤੀਬਾੜੀ ਵਿਭਾਗ ਦੇ ਅਫਸਰ ਪਹੁੰਚ ਰਹੇ ਹਨ। ਉਹਨਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਮਿਤੀ 10 ਅਪ੍ਰੈਲ ਨੂੰ ਪਿੰਡ ਤਾਜਪੁਰ ਵਿਖੇ ਲਗਾਏ ਜਾ ਰਹੇ ਜ਼ਿਲ੍ਹਾ ਪੱਧਰੀ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਕੇ ਖੇਤੀਬਾੜੀ ਮਾਹਿਰਾਂ ਦੇ ਸੁਝਾਵਾਂ ਅਨੁਸਾਰ ਖੇਤੀ ਨੂੰ ਲਾਹੇਵੰਦ ਧੰਦਾ ਬਣਾਕੇ ਸੂਬੇ ਦੀ ਆਰਥਿਕ ਪ੍ਰਗਤੀ ਵਿੱਚ ਵੱਡਮੁੱਲਾ ਯੋਗਦਾਨ ਪਾਉਣ।  

Friday, March 27, 2026

ਖੇਤਰੀ ਖੋਜ ਕੇਂਦਰ Gurdaspur ਦੇ ਕਿਸਾਨ ਮੇਲੇ Kisan Mela ਵਿੱਚ ਕਿਸਾਨਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ

ਵੰਨ ਸੁਵੰਨੇ ਖੇਤੀ ਮਾਡਲ ਨਾਲ ਪੰਜਾਬ ਦੇ ਵਾਤਾਵਰਨ ਦੀ ਰਖਵਾਲੀ ਸੰਭਵ - ਸ਼੍ਰੀ ਲਾਲ ਚੰਦ ਕਟਾਰੂਚੱਕ

ਗੁਰਦਾਸਪੁਰ, 27 ਮਾਰਚ  
ਪੀ.ਏ.ਯੂ. PAU ਦੇ  ਸਾਉਣੀ ਦੀਆਂ ਫਸਲਾਂ  Kharif Crops ਲਈ ਕਿਸਾਨ ਮੇਲਿਆਂ Kisan Mela ਦੇ ਸਿਲਸਿਲੇ ਵਿਚ ਅੱਜ ਖੇਤਰੀ ਖੋਜ ਕੇਂਦਰ ਗੁਰਦਾਸਪੁਰ Regional Research Center Gurdaspur ਵਿਖੇ ਕਿਸਾਨ ਮੇਲਾ Kisan Mela ਲਗਾਇਆ ਗਿਆ। ਇਸ ਮੇਲੇ ਦੇ ਮੁੱਖ ਮਹਿਮਾਨ ਸਿਵਲ ਸਪਲਾਈ ਖਪਤਕਾਰ ਮਾਮਲੇ ਅਤੇ ਜੰਗਲਾਤ ਮੰਤਰੀ ਪੰਜਾਬ Lal Chand Kataruchak ਸਨ, ਜਦਕਿ ਮੇਲੇ ਦੀ ਪ੍ਰਧਾਨਗੀ ਪੀ.ਏ.ਯੂ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ। ਕਿਸਾਨ ਮੇਲੇ ਵਿੱਚ ਵਿਸ਼ੇਸ਼ ਮਹਿਮਾਨਾਂ ਵਜੋਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਸ੍ਰੀ ਰਮਨ ਬਹਿਲ, ਪੰਜਾਬ ਦੇ Cane Commissioner ਡਾ ਅਮਰੀਕ ਸਿੰਘ ਅਤੇ ਸ ਸ਼ਮਸ਼ੇਰ ਸਿੰਘ ਹਲਕਾ ਇੰਚਾਰਜ ਦੀਨਾਨਗਰ ਹਾਜ਼ਰ ਸਨ।

ਇਸ ਮੌਕੇ ਬੋਲਦਿਆਂ ਮੁੱਖ ਮਹਿਮਾਨ ਸਿਵਲ ਸਪਲਾਈ ਖਪਤਕਾਰ ਮਾਮਲੇ ਅਤੇ ਜੰਗਲਾਤ ਮੰਤਰੀ ਪੰਜਾਬ, ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਹ ਮੇਲਾ  ਖੇਤੀ ਗਿਆਨ ਪ੍ਰਸਾਰ ਦਾ ਮੌਕਾ ਹੈ। ਖੇਤੀ ਵਿਗਿਆਨੀਆਂ ਵੱਲੋਂ  ਕੀਤੀਆਂ ਖੋਜਾਂ ਕਿਸਾਨਾਂ ਤਕ ਲਿਆ ਕੇ ਆਮ ਕਿਸਾਨ ਦੀਆਂ ਮੁਸ਼ਕਲਾਂ ਦੇ ਹੱਲ ਵੱਲ ਪਹਿਲਕਦਮੀ ਕਰਨੀ ਇਨ੍ਹਾਂ ਮੇਲਿਆਂ ਦਾ ਮੰਤਵ ਹੈ।

ਸ਼੍ਰੀ ਕਟਾਰੂਚੱਕ ਨੇ ਯੂਨੀਵਰਸਿਟੀ ਮਾਹਿਰਾਂ ਦਾ ਧੰਨਵਾਦ ਕੀਤਾ ਜੋ ਆਪਣੇ ਗਿਆਨ ਨੂੰ ਖੇਤੀਕਾਰਾਂ ਨਾਲ ਸਾਂਝੇ ਕਰਦੇ ਹਨ। ਸ਼੍ਰੀ ਕਟਾਰੂਚੱਕ ਨੇ ਕਿਸਾਨ ਨੂੰ ਖੋਜ ਦਾ ਕੇਂਦਰੀ ਨੁਕਤਾ ਕਹਿੰਦਿਆਂ ਉਸਨੂੰ ਕੁਦਰਤ ਦਾ ਰਖਵਾਲਾ ਅਤੇ ਧਰਤੀ ਪੁੱਤਰ Farmer: Son of Land ਹੋਣ ਦਾ ਦਰਜਾ ਦਿੱਤਾ। ਅੱਜ ਦੀ ਖੇਤੀ ਨਿਰੀ ਬੀਜਣ ਵੱਢਣ ਦੀ ਕਿਰਿਆ ਨਹੀਂ ਬਲਕਿ ਇੱਕ ਪੂਰਾ ਵਿਗਿਆਨਕ ਅਮਲ ਹੈ। ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅਜੋਕੇ ਕਿਸਾਨਾਂ ਨੂੰ ਵਿਗਿਆਨਕ ਤਕਨਾਲੋਜੀ ਅਪਣਾ ਕੇ ਖੇਤੀ ਨੂੰ ਕਾਰੋਬਾਰ ਵਿੱਚ ਵਟਾਉਣ ਵੱਲ ਵਧਣ ਦਾ ਹੋਕਾ ਦਿੱਤਾ ਤੇ ਕਿਹਾ ਕਿ ਵਰਤਮਾਨ ਮੁਕਾਬਲੇ ਦੇ ਦੌਰ ਵਿੱਚ ਇਹ ਰਸਤਾ ਵੱਧ ਮੁਨਾਫੇ ਵੱਲ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਕੁਦਰਤ ਨੂੰ ਅਪਣੇ ਮੂਲ ਸਰੋਤ ਵਜੋਂ ਬਰਕਰਾਰ ਰੱਖਣ ਲਈ ਹਵਾ, ਪਾਣੀ ਤੇ ਧਰਤੀ ਦੀ ਸੰਭਾਲ Conservation of Soil and Water ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਖੇਤੀ ਵਿਭਿੰਨਤਾ ਨਾਲ ਹੀ ਪੰਜਾਬ ਦੀ ਖੇਤੀ, ਵਾਤਾਵਰਨ ਅਤੇ ਭਵਿੱਖ ਦੀ ਰੱਖਿਆ ਕੀਤੀ ਜਾ ਸਕਦੀ ਹੈ। ਨਾਲ ਹੀ ਉਨ੍ਹਾਂ ਨੇ ਖੇਤੀ ਖੋਜ ਦੇ ਵਿਕਾਸ ਅਤੇ ਭਰਪੂਰਤਾ ਲਈ ਸਰਕਾਰੀ ਵਚਨਬੱਧਤਾ ਨੂੰ ਦੁਹਰਾਇਆ।

ਕੈਬਨਿਟ ਮੰਤਰੀ ਸ਼੍ਰੀ ਕਟਾਰੂਚੱਕ ਨੇ ਖੇਤੀ ਜੰਗਲਾਤ ਨੂੰ ਪ੍ਰਫੁੱਲਿਤ Forestry ਕਰਨ ਲਈ 'ਜ਼ਾਇਕਾ'  ਨਾਂ ਦੀ ਯੋਜਨਾ ਕੰਢੀ ਖੇਤਰ ਵਿਚ ਲਾਗੂ ਕਰਨ ਬਾਰੇ ਜਾਣਕਾਰੀ ਦਿੱਤੀ। ਨਾਲ ਹੀ ਉਨ੍ਹਾਂ ਆਉਂਦੀਆਂ ਪੀੜ੍ਹੀਆਂ ਨੂੰ ਖੇਤੀ ਦੇ ਕਾਰਜਾਂ ਅਤੇ ਵਿਗਿਆਨ ਨਾਲ ਸੰਬੰਧਿਤ ਕਰਨ ਦੀ ਲੋੜ ਉੱਪਰ ਜ਼ੋਰ ਦਿੱਤਾ।

ਵਾਈਸ ਚਾਂਸਲਰ ਡਾ.ਸਤਿਬੀਰ ਸਿੰਘ ਗੋਸਲ ਨੇ ਇਸ ਮੌਕੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਇਹ ਮੇਲੇ ਕਿਸਾਨਾਂ ਤੋਂ ਮਾਹਿਰਾਂ ਦੇ ਸਿੱਖਣ ਅਤੇ ਉਨ੍ਹਾਂ ਨੂੰ ਸਿਖਾਉਣ ਦਾ ਮੌਕਾ ਵੀ ਹਨ। ਉਨ੍ਹਾਂ ਕਿਹਾ ਕਿ ਇਹ ਕੇਂਦਰ PAU ਤੋਂ ਵੀ ਪੁਰਾਣਾ ਹੈ ਇਸ ਲਈ ਸਭ ਤੋਂ ਮਹੱਤਵਪੂਰਨ ਕੇਂਦਰ ਹੈ। ਇਸ ਕੇਂਦਰ ਦਾ ਮੌਸਮ ਲੁਧਿਆਣਾ ਤੋਂ ਭਿੰਨ ਹੋਣ ਕਰਕੇ ਖੋਜ ਪੱਖੋਂ ਬੜਾ ਅਹਿਮ ਹੈ। ਡਾ ਗੋਸਲ ਨੇ ਕਿਹਾ ਕਿ ਇਨ੍ਹਾਂ ਮੇਲਿਆਂ ਦਾ ਉਦੇਸ਼ ' ਖੇਤੀ ਵਿਭਿੰਨਤਾ ਅਪਣਾਓ, ਵਡਮੁੱਲਾ ਵਾਤਾਵਰਣ ਬਚਾਓ' ਰੱਖਿਆ ਗਿਆ ਹੈ। ਇਸ ਦਾ ਮੰਤਵ ਖੇਤੀ ਨੂੰ ਵੰਨ ਸੁਵੰਨੀ ਤੇ ਵਾਤਾਵਰਨ ਪੱਖੀ ਬਣਾਉਣ ਦੀ ਪਹਿਲਕਦਮੀ ਕਰਨਾ ਹੈ।  

ਵਾਈਸ ਚਾਂਸਲਰ ਨੇ ਪੀ ਏ ਯੂ ਦੀਆਂ ਝੋਨੇ ਦੀਆਂ ਕਿਸਮਾਂ Verities of Paddy ਨੂੰ ਅਪਣਾ ਕੇ ਪੰਜਾਬ ਦੇ ਵਾਤਾਵਰਨ ਦੀ ਸੰਭਾਲ ਉੱਪਰ ਪਹਿਰਾ ਦੇਣ ਲਈ ਕਿਸਾਨਾਂ ਨੂੰ ਅਪੀਲ ਕੀਤੀ। ਨਾਲ ਹੀ ਉਨ੍ਹਾਂ ਨੇ ਇਸ ਖੇਤਰ ਨੂੰ ਗੰਨਾ ਕਾਸ਼ਤ ਦਾ ਗੜ੍ਹ ਕਹਿੰਦਿਆਂ ਪੀ ਏ ਯੂ ਦੀਆਂ ਗੰਨੇ ਦੀਆਂ ਕਿਸਮਾਂ ਬੀਜਣ ਲਈ ਕਿਹਾ। ਕਣਕ ਦੀ ਮੌਜੂਦਾ ਫ਼ਸਲ ਦੇ ਹਾਲਾਤ ਉੱਪਰ ਤਸੱਲੀ ਪ੍ਰਗਟਾਉਣ ਦੇ ਨਾਲ ਹੀ ਵਾਈਸ ਚਾਂਸਲਰ ਨੇ ਕਈ ਥਾਵਾਂ ਤੇ ਬੱਲੀਆਂ ਵਿਚ ਹਲਕੇ ਜਾਮਨੀ ਧੱਬਿਆਂ ਤੋਂ ਚਿੰਤਤ ਨਾ ਹੋਣ ਲਈ ਕਿਹਾ। ਉਨ੍ਹਾਂ ਕਿਹਾ ਕਿ ਖਾਦਾਂ ਦੀ ਸੁਚੱਜੀ ਵਰਤੋਂ ਮੁਨਾਫ਼ੇਯੋਗ ਖੇਤੀ ਦਾ ਧੁਰਾ ਹੈ ਤੇ ਮਿੱਟੀ ਦੀ ਪਰਖ ਤੋਂ ਬਿਨਾਂ ਖਾਦਾਂ ਦੇ ਅੰਨ੍ਹੇਵਾਹ ਇਸਤਮਾਲ ਤੋਂ ਗ਼ੁਰੇਜ਼ ਦੀ ਲੋੜ ਹੈ।

ਡਾ. ਗੋਸਲ ਨੇ ਖੇਤੀ ਗਿਆਨ ਵਿਗਿਆਨ ਵੱਲ ਸੰਕੇਤ ਕਰਦਿਆਂ ਯੂਨੀਵਰਸਿਟੀ ਦੇ ਸੁਨੇਹੇ ਅਤੇ ਸਿਫਾਰਿਸ਼ਾਂ ਲਈ ਰਵਾਇਤੀ ਤਰੀਕਿਆਂ ਦੇ ਨਾਲ ਨਾਲ ਡਿਜੀਟਲ ਮਾਧਿਅਮ ਅਪਣਾਉਣ ਲਈ ਸੱਦਾ ਦਿੱਤਾ। ਉਪਰੰਤ ਵਾਈਸ ਚਾਂਸਲਰ ਨੇ ਖੇਤੀ ਨੂੰ ਡਿਜੀਟਲ Digital Agriculture ਬਣਾਉਣ ਲਈ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਦਾ ਜ਼ਿਕਰ ਕਰਦਿਆਂ ਚਾਲਕ ਰਹਿਤ ਟਰੈਕਟਰ ਤਜਰਬਿਆਂ ਦਾ ਹਵਾਲਾ ਦਿੱਤਾ। ਉਨ੍ਹਾਂ ਨੌਜਵਾਨ ਕਿਸਾਨਾਂ ਨੂੰ ਵਿਹਾਰਕ ਤੇ ਕਾਰੋਬਾਰੀ ਬਣਨ ਲਈ ਕਿਹਾ ਤੇ ਇਸ ਸੰਬੰਧ ਵਿਚ ਯੂਨੀਵਰਸਿਟੀ ਦੀਆਂ ਸਿਖਲਾਈ ਸਹੂਲਤਾਂ ਦਾ ਲਾਹਾ ਲੈਣ ਲਈ ਕਿਹਾ।

ਵਾਈਸ ਚਾਂਸਲਰ ਨੇ ਕਿਹਾ ਕਿ ਕਿਸਾਨੀ ਪਰਿਵਾਰਾਂ ਨੂੰ ਬਾਕਾਇਦਾ ਖੇਤੀ ਸਿੱਖਿਆ Agriculture Education ਦੀ ਲੋੜ ਲਾਜ਼ਮੀ ਹੈ ਤੇ ਯੂਨੀਵਰਸਿਟੀ ਵਲੋਂ ਕਿਸਾਨੀ ਪਰਿਵਾਰਾਂ ਦੇ ਬੱਚਿਆਂ ਲਈ ਉਚੇਰੀ ਖੇਤੀ ਪੜ੍ਹਾਈ ਵਾਸਤੇ ਦਸ ਫ਼ੀਸਦੀ ਰਾਖਵੀਆਂ ਸੀਟਾਂ ਮੁਕੱਰਰ ਕੀਤੀਆਂ ਗਈਆਂ ਹਨ। ਬੀਤੇ ਸਾਲ ਹੜ੍ਹਾਂ ਦੌਰਾਨ ਹੋਏ ਨੁਕਸਾਨ ਨੂੰ ਯਾਦ ਕਰਦਿਆਂ ਡਾ ਗੋਸਲ ਨੇ ਯੰਗ ਫ਼ਾਰਮਰਜ਼ ਗਰੁੱਪ ਵਲੋਂ ਕੀਤੇ ਕਾਰਜਾਂ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਹੜ੍ਹਾਂ ਨਾਲ ਆਏ ਗੈਰ ਖੇਤਰੀ ਨਦੀਨਾਂ ਬਾਰੇ ਕਿਸਾਨਾਂ ਨੂੰ ਸੁਚੇਤ ਕਰਦਿਆਂ ਉਨ੍ਹਾਂ ਨੂੰ ਇਸ ਸੰਬੰਧੀ ਪੀ ਏ ਯੂ ਮਾਹਿਰਾਂ ਨਾਲ ਸੰਪਰਕ ਕਰਨ ਲਈ ਕਿਹਾ। ਨਾਲ ਹੀ ਉਨ੍ਹਾਂ ਆਉਂਦੀ ਫ਼ਸਲ ਦੀ ਸਫਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਕਿਹਾ ਵੱਧ ਉਤਪਾਦਨ ਦੇ ਨਾਲ ਗੁਣਵੱਤਾ ਦਾ ਦੌਰ ਸਾਮ੍ਹਣੇ ਆਇਆ ਹੈ। ਡਾ ਢੱਟ ਨੇ ਪੰਜਾਬ ਦੇ ਕਿਸਾਨਾਂ ਅਤੇ ਯੂਨੀਵਰਸਿਟੀ ਮਾਹਿਰਾਂ ਦੇ ਸਹਿਯੋਗ ਨਾਲ ਦੇਸ਼ ਦੇ ਖੇਤੀ ਵਿਕਾਸ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪੀ ਏ ਯੂ ਨੇ ਹੁਣ ਤਕ 991 ਤੋਂ ਵੱਧ ਕਿਸਮਾਂ ਵਿਕਸਿਤ ਕਰਕੇ ਕਾਸ਼ਤ ਲਈ ਜਾਰੀ ਕੀਤੀਆਂ ਹਨ। ਡਾ. ਅਜਮੇਰ ਸਿੰਘ ਢੱਟ ਨੇ ਪੀ.ਏ.ਯੂ. ਵੱਲੋਂ ਪਿਛਲੇ ਛੇ ਮਹੀਨਿਆਂ ਵਿਚ ਸਿਫ਼ਾਰਸ਼ ਲਈ ਵਿਕਸਿਤ ਕੀਤੀਆਂ ਨਵੀਆਂ ਕਿਸਮਾਂ, ਉਤਪਾਦਨ ਤਕਨੀਕਾਂ, ਪੌਦ ਸੁਰੱਖਿਆ ਤਕਨੀਕਾਂ ਅਤੇ ਹੋਰ ਸਿਫ਼ਾਰਸ਼ਾਂ ਸਾਂਝੀਆਂ ਕੀਤੀਆਂ। ਨਵੀਆਂ ਕਿਸਮਾਂ ਵਿਚ ਉਹਨਾਂ ਝੋਨੇ ਦੀ ਕਿਸਮ PR 133 ਦਾ ਜ਼ਿਕਰ ਕੀਤਾ ਜੋ ਝੁਲਸ ਰੋਗ ਦਾ ਟਾਕਰਾ ਕਰਨ ਦੇ ਸਮਰੱਥ, ਮਿਆਰੀ ਚੌਲਾਂ ਵਾਲੀ ਅਤੇ ਵੱਖ-ਵੱਖ ਖੋਜ ਤਜਰਬਿਆਂ ਵਿੱਚੋਂ ਉੱਤਮ ਪਾਈ ਗਈ ਹੈ। ਇਸਦਾ ਝਾੜ ਕਰੀਬਨ 31 ਕੁਇੰਟਲ ਅਤੇ ਚੌਲਾਂ ਦਾ ਮਿਆਰ ਵੀ ਉੱਤਮ ਹੈ। ਡਾ. ਢੱਟ ਨੇ ਕਪਾਹ ਦੀ ਦੇਸੀ ਕਿਸਮ ਪੀ ਬੀ ਡੀ 88 ਦਾ ਜ਼ਿਕਰ ਕਰਦਿਆਂ ਦੱਸਿਆ ਕਿ ਇਹ ਕਿਸਮ 28 ਕੁਇੰਟਲ ਪ੍ਰਤੀ ਹੈਕਟੇਅਰ ਝਾੜ ਵਾਲੀ ਅਤੇ ਰੂੰ ਦੇ ਵਧੇਰੇ ਕਸ ਵਾਲੀ ਕਿਸਮ ਹੈ। ਚਿੱਟੀ ਮੱਖੀ ਅਤੇ ਸੋਕੇ ਵਾਲੀਆਂ ਬਿਮਾਰੀਆਂ ਦਾ ਇਸ ਉੱਪਰ ਕੋਈ ਅਸਰ ਨਹੀਂ ਹੁੰਦਾ। ਇਸੇ ਤਰ੍ਹਾਂ ਮੱਕੀ ਦੀ ਕਿਸਮ ਐੱਨ ਕੇ 7328 ਦਾ ਜ਼ਿਕਰ ਵੀ ਨਿਰਦੇਸ਼ਕ ਖੋਜ ਨੇ ਵਿਸ਼ੇਸ਼ ਰੂਪ ਵਿਚ ਕੀਤਾ। ਉਨ੍ਹਾਂ ਨੇ ਸਬਜ਼ੀਆਂ ਵਿੱਚ ਬੈਂਗਣ, ਘੀਆ , ਮਟਰਾਂ ਅਤੇ ਕਾਲੀ ਤੋਰੀ ਅਤੇ ਫਲਾਂ ਵਿੱਚ ਆੜੂ ਦੀਆਂ ਹੁਣੇ ਹੁਣੇ ਜਾਰੀ ਹੋਈਆਂ ਕਿਸਮਾਂ ਦਾ ਉਲੇਖ ਕੀਤਾ। ਨਾਲ ਹੀ ਸਹਾਇਕ ਕਿੱਤਿਆਂ ਵਜੋਂ ਖੁੰਬਾਂ ਦੀਆਂ ਨਵੀਆਂ ਕਿਸਮਾਂ ਦੀ ਸਿਫਾਰਿਸ਼ ਵੀ ਕੀਤੀ ਗਈ। ਉਤਪਾਦਨ ਤਕਨੀਕਾਂ ਵਿਚ ਬੈੱਡਾਂ ਉੱਪਰ ਪਨੀਰੀ ਦੀ ਲਵਾਈ ਦੀ ਤਕਨੀਕ ਸਿੱਧੀ ਬਿਜਾਈ ਵਾਲੇ ਝੋਨੇ ਵਿਚ ਕਣਕ ਦੇ ਨਾੜ ਦੀ ਮਲਚ ਵਜੋਂ ਵਰਤੋਂ ਮੱਕੀ/ਅਰਹਰ-ਕਣਕ ਦੀ ਬਿਜਾਈ ਦੀ ਤਕਨੀਕ ਪ੍ਰਮੁੱਖ ਸਨ। ਇਸ ਤੋਂ ਇਲਾਵਾ ਉਹਨਾਂ ਨੇ ਝੋਨੇ ਦੇ ਮਧਰੇਪਣ ਦੇ ਰੋਗ ਦੀ ਰੋਕਥਾਮ ਲਈ ਨਵੀਆਂ ਸਿਫ਼ਾਰਸ਼ਾਂ ਸਾਂਝੀਆਂ ਕੀਤੀਆਂ।

ਸਵਾਗਤੀ ਸ਼ਬਦ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਕਹੇ। ਉਨ੍ਹਾਂ ਕਿਹਾ ਕਿ ਕਿਸਾਨ ਮੇਲਿਆਂ ਦੀ ਲੜੀ ਵਿਚ ਸੱਤ ਕਿਸਾਨ ਮੇਲੇ ਹਾੜ੍ਹੀ ਅਤੇ ਸਾਉਣੀ ਦੀ ਬਿਜਾਈ ਤੋਂ ਪਹਿਲਾਂ ਲਾਏ ਜਾਂਦੇ ਹਨ ਇਨ੍ਹਾਂ ਮੇਲਿਆਂ ਦਾ ਉਦੇਸ਼ ਕਣਕ ਝੋਨੇ ਦੇ ਫ਼ਸਲੀ ਚੱਕਰ ਲਈ ਢੁਕਵਾਂ ਬਦਲ ਪੇਸ਼ ਕਰਨਾ ਹੈ ਤਾਂ ਜੋ ਖੇਤੀ ਨੂੰ ਵੱਧ ਮੁਨਾਫ਼ੇਯੋਗ ਬਣਾਇਆ ਜਾ ਸਕੇ।  ਡਾ ਭੁੱਲਰ ਨੇ ਕਿਹਾ ਕਿ ਇਸ ਇਲਾਕੇ ਨੂੰ ਵਰਦਾਨ ਹੈ ਕਿ Basmati Rice ਦੀ ਮਹਿਕ ਲਈ ਐਨ ਢੁਕਵਾਂ ਵਾਤਾਵਰਨ ਏਥੇ ਮੌਜੂਦ ਹੈ। ਉਨ੍ਹਾਂ ਨੇ ਝੋਨੇ ਨੂੰ ਪਾਣੀ ਲਾਉਣ ਬਾਰੇ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਵੀ ਸਾਂਝੀਆਂ ਕੀਤੀਆਂ। ਘਟਦੀਆਂ ਜ਼ਮੀਨਾਂ ਦੇ ਮੱਦੇਨਜ਼ਰ ਸੰਯੁਕਤ ਖੇਤੀ ਪ੍ਰਣਾਲੀ ਅਪਣਾਉਣ ਲਈ ਵੀ ਉਨ੍ਹਾਂ ਕਿਸਾਨਾਂ ਨੂੰ ਜਾਗਰੂਕ ਕੀਤਾ। ਪੀ ਏ ਯੂ ਦੇ ਖੇਤਰੀ ਖੋਜ ਕੇਂਦਰਾਂ ਵਿਚ ਚਲ ਰਹੇ ਸਿਖਲਾਈ ਪ੍ਰੋਗਰਾਮਾਂ ਬਾਰੇ ਵੀ ਜਾਣਕਾਰੀ ਡਾ. ਭੁੱਲਰ ਨੇ ਦਿੱਤੀ।

ਪੰਜਾਬ ਦੇ ਗੰਨਾ ਕਮਿਸ਼ਨਰ ਡਾ ਅਮਰੀਕ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਗੁਰਦਾਸਪੁਰ ਖੇਤਰ ਵਿਚ ਗੰਨੇ ਦੀ ਕਾਸ਼ਤ ਦੀਆਂ ਸਥਿਤੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿੱਚ 35 ਹਜ਼ਾਰ ਏਕੜ ਦੇ ਕਰੀਬ ਰਕਬੇ ਵਿਚ ਗੰਨਾ ਬੀਜਿਆ Sugarcane Cultivation in Punjab ਜਾਂਦਾ ਹੈ। ਉਨ੍ਹਾਂ ਨੇ ਗੰਨੇ ਦੀ ਫ਼ਸਲ ਦੀ ਕੀਮਤ ਅਤੇ ਮੁੱਲ ਅਦਾਇਗੀ ਬਾਰੇ ਸਰਕਾਰ ਦੀ ਸ਼ੁਭ ਇੱਛਾ ਸਾਂਝੀ ਕੀਤੀ। ਨਾਲ ਹੀ ਉਨ੍ਹਾਂ ਨੇ ਗੰਨੇ ਹੇਠ ਰਕਬੇ ਦੇ ਵਾਧੇ ਲਈ ਸਰਕਾਰ ਵਲੋਂ ਕੀਤੇ ਜਾਣ ਵਾਲੇ ਉੱਦਮਾਂ ਨੂੰ ਦੁਹਰਾਇਆ।

ਇਨੋਵੇਟਿਵ ਫਾਰਮਰਜ਼ ਗਰੁੱਪ ਦੇ ਸ਼੍ਰੀ ਗੁਰਵਿੰਦਰ ਸਿੰਘ ਬਾਜਵਾ ਨੇ ਹੜ੍ਹਾਂ ਦੌਰਾਨ ਪੈਦਾ ਹੋਏ ਹਾਲਾਤ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਉਸ ਮੌਕੇ ਪੀ ਏ ਯੂ ਵਲੋਂ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਲਈ ਇਸ ਸੰਸਥਾ ਦਾ ਧੰਨਵਾਦ ਕੀਤਾ। Dera Baba Nanak ਖੇਤਰ ਵਿਚ ਪੀ ਏ ਯੂ ਦੇ ਸਹਿਯੋਗ ਨਾਲ 1600 ਏਕੜ ਰਕਬੇ ਵਿੱਚ ਕੀਤੇ ਕਾਰਜਾਂ ਨੂੰ ਉਨ੍ਹਾਂ ਨੇ ਵਿਸਥਾਰ ਨਾਲ ਪੇਸ਼ ਕੀਤਾ। ਇਸ ਮੌਕੇ ਅਗਾਂਹਵਧੂ ਕਿਸਾਨ ਦਿਲਬਾਗ ਸਿੰਘ ਲਾਲੀ ਚੀਮਾ ਵੀ ਮੌਜੂਦ ਸਨ।

ਸਮਾਗਮ ਦਾ ਸੰਚਾਲਨ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਕੀਤਾ। ਇਸ ਦੌਰਾਨ ਉਨਾਂ ਨੇ ਕਿਸਾਨਾਂ ਨੂੰ ਪ੍ਰਮਾਣਿਕ ਜਾਣਕਾਰੀ ਹਾਸਿਲ ਕਰਨ ਅਤੇ ਉਸਨੂੰ ਵਿਗਿਆਨਿਕ ਖੇਤੀ Scientific Agriculture ਲਈ ਇਸਤੇਮਾਲ ਕਰਨ ਦੇ ਮੰਤਵ ਵਾਸਤੇ ਪੀ ਏ ਯੂ ਦੇ ਖੇਤੀ ਸਾਹਿਤ ਨਾਲ ਲਗਾਤਾਰ ਜੁੜਨ ਵਾਸਤੇ ਪ੍ਰੇਰਿਤ ਕੀਤਾ।

ਆਖਰ ਵਿੱਚ ਧੰਨਵਾਦ ਦੇ ਸ਼ਬਦ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਦੇ ਉਪ ਨਿਰਦੇਸ਼ਕ ਡਾ. ਹਰਪਾਲ ਸਿੰਘ ਰੰਧਾਵਾ ਨੇ ਕਹੇ। ਪੀ ਏ ਯੂ ਦੇ ਵੱਖ ਵੱਖ ਵਿਸ਼ਿਆਂ ਨਾਲ ਸੰਬੰਧਿਤ ਮਾਹਿਰਾਂ ਨੇ ਕਿਸਾਨਾਂ  ਨਾਲ ਸਵਾਲ ਜਵਾਬ ਸੈਸ਼ਨ ਦੌਰਾਨ ਬਹੁਤ ਸਾਰੇ ਮਸਲਿਆਂ ਬਾਰੇ ਵਿਚਾਰ ਕੀਤੀ।

ਇਸ ਮੇਲੇ ਦੌਰਾਨ ਵੱਖ ਵੱਖ ਸਵੈ ਸੇਵੀ ਸੰਸਥਾਵਾਂ, ਕਿਸਾਨ ਨਿਰਮਾਤਾ ਸੰਗਠਨਾਂ, ਨਿੱਜੀ ਕੰਪਨੀਆਂ ਤੋਂ ਇਲਾਵਾ ਪੀ ਏ ਯੂ ਦੇ ਵਿਭਾਗਾਂ ਅਤੇ ਖੇਤੀਬਾੜੀ ਵਿਭਾਗ ਨੇ ਆਪਣੀਆਂ ਸਟਾਲਾਂ ਲਗਾਈਆਂ ਸਨ। ਕਿਸਾਨਾਂ ਨੇ ਸਾਉਣੀ ਦੀਆਂ ਫ਼ਸਲਾਂ ਦੇ ਬੀਜ, ਫ਼ਲਦਾਰ ਬੂਟੇ ਅਤੇ ਖੇਤੀ ਸਾਹਿਤ ਖਰੀਦਣ ਵਿਚ ਵਿਸ਼ੇਸ਼ ਦਿਲਚਸਪੀ ਦਿਖਾਈ। ਹਾੜ੍ਹੀ ਅਤੇ ਸਾਉਣੀ ਦੀਆਂ ਫ਼ਸਲਾਂ ਬਾਰੇ ਪੀ ਏ ਯੂ ਦੇ ਖੇਤੀ ਸਾਹਿਤ ਨੂੰ ਵੀ ਪ੍ਰਧਾਨਗੀ ਮੰਡਲ ਵਲੋਂ ਜਾਰੀ ਕੀਤਾ ਗਿਆ।

Wednesday, March 25, 2026

ਅਗਾਂਹਵਧੂ ਕਿਸਾਨ ਜਸਵੰਤ ਸਿੰਘ ਨੂੰ ਪੀ.ਏ.ਯੂ. ਲੁਧਿਆਣਾ ਦੇ ਕਿਸਾਨ ਮੇਲੇ 'ਤੇ ਮਿਲਿਆ ਮੁੱਖ ਮੰਤਰੀ ਐਵਾਰਡ

*ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਦਾ ਕਿਸਾਨ ਦੀ ਸਫਲਤਾ ਵਿੱਚ ਅਹਿਮ ਯੋਗਦਾਨ: ਡਾ. ਅਸ਼ੋਕ ਕੁਮਾਰ ਗਰਗ

ਸੰਗਰੂਰ, 25 ਮਾਰਚ

ਪੀ.ਏ.ਯੂ. ਦੇ ਕਿਸਾਨ ਮੇਲੇ Kisan Mela ਦੇ ਪਹਿਲੇ ਦਿਨ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ Bhagwant Singh Mann ਵੱਲੋਂ ਅਗਾਂਹਵਧੂ ਅਤੇ ਵਿਗਿਆਨਕ ਖੇਤੀ ਨਾਲ ਜੁੜੇ ਕਿਸਾਨ ਸ. ਜਸਵੰਤ ਸਿੰਘ ਨੂੰ ਉਹਨਾਂ ਵੱਲੋਂ ਪਾਏ ਯੋਗਦਾਨ ਲਈ ਪੰਜਾਬ ਰਾਜ ਵਿੱਚ ਖੇਤ ਫ਼ਸਲਾਂ ਦੇ ਸਵੈ-ਕਾਸ਼ਤਕਾਰ ਲਈ “ਮੁੱਖ ਮੰਤਰੀ ਪੁਰਸਕਾਰ-2026 ” Mukh Mantri State Farmer Award ਨਾਲ ਸਨਮਾਨਿਤ ਕੀਤਾ ਗਿਆ।

ਪੀ.ਏ.ਯੂ. ਲੁਧਿਆਣਾ ਦੇ ਵਾਈਸ ਚਾਂਸਲਰ, ਡਾ. ਸਤਿਬੀਰ ਸਿੰਘ ਗੋਸਲ ਅਤੇ ਨਿਰਦੇਸ਼ਕ ਪਸਾਰ ਸਿੱਖਿਆ, ਡਾ. ਮੱਖਣ ਸਿੰਘ ਭੁੱਲਰ ਨੇ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਅਤੇ ਕਿਸਾਨ ਸ. ਜਸਵੰਤ ਸਿੰਘ ਨੂੰ ਵਧਾਈ ਦਿੱਤੀ ਅਤੇ ਇਸ ਨੂੰ ਸੰਗਰੂਰ ਜ਼ਿਲ੍ਹੇ ਲਈ ਬਹੁਤ ਮਾਣ ਵਾਲੀ ਪ੍ਰਾਪਤੀ ਦੱਸਿਆ।

ਇਸ ਬਾਰੇ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਦੇ ਇੰਚਾਰਜ ਅਤੇ ਸੀਨੀਅਰ ਪਸਾਰ ਵਿਗਿਆਨੀ ਡਾ. ਅਸ਼ੋਕ ਕੁਮਾਰ ਗਰਗ ਨੇ ਦੱਸਿਆ ਕਿ ਸ. ਜਸਵੰਤ ਸਿੰਘ (43 ਸਾਲ) ਸਪੁੱਤਰ ਸ. ਬਲਦੇਵ ਸਿੰਘ ਜ਼ਿਲ੍ਹਾ ਸੰਗਰੂਰ ਦੇ ਪਿੰਡ ਭੂੰਦੜ ਭੈਣੀ ਦੇ ਅਗਾਂਹਵਧੂ ਅਤੇ ਵਿਗਿਆਨਕ ਸੋਚ ਵਾਲੇ ਕਿਸਾਨ ਹਨ ਅਤੇ ਪਿਛਲੇ ਕੁਝ ਸਾਲਾਂ ਤੋਂ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਨਾਲ ਜੁੜੇ ਹੋਏ ਹਨ। ਉਹਨਾਂ ਨੇ ਦਸਵੀਂ ਤੱਕ ਦੀ ਪੜ੍ਹਾਈ ਕਰਨ ਉਪਰੰਤ 8 ਏਕੜ ਮਾਲਕੀ ਵਾਲੀ ਜ਼ਮੀਨ ਦੇ ਨਾਲ ਠੇਕੇ ਉੱਪਰ 7 ਏਕੜ ਜ਼ਮੀਨ ਲੈ ਕੇ ਫ਼ਸਲ ਉਤਪਾਦਨ ਅਤੇ ਸਹਾਇਕ ਕਿੱਤਿਆਂ ਨੂੰ ਬੜੀ ਸਫਲਤਾ ਨਾਲ ਕੀਤਾ ਹੈ।

ਕੁਦਰਤੀ ਸਰੋਤਾਂ ਦੀ ਸੰਭਾਲ ਪ੍ਰਤੀ ਸੁਚੇਤ ਸ. ਜਸਵੰਤ ਨੇ ਪੀ.ਏ.ਯੂ. ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਨਾਲ ਜੁੜ ਕੇ ਪਰਾਲੀ ਨੂੰ ਬਿਨਾਂ ਅੱਗ ਲਾਏ ਕਣਕ ਦੀ ਬਿਜਾਈ ਕੀਤੀ ਅਤੇ ਪੀ.ਏ.ਯੂ. ਦੀ ਸਿਫ਼ਾਰਸ਼ ਅਨੁਸਾਰ ਪਾਣੀ ਦੀ ਬੱਚਤ ਲਈ ਖੇਤ ਵਿਚ ਛੋਟੇ ਕਿਆਰੇ ਪਾਉਣੇ ਸ਼ੁਰੂ ਕਰ ਦਿੱਤੇ। ਇਸੇ ਤਰ੍ਹਾਂ ਹਰ ਸਾਲ ਉਹਨਾਂ ਨਾਲ ਸਲਾਹ ਕਰ ਕੇ ਆਪਣੇ ਹਰੇਕ ਖੇਤ ਦੀ ਮਿੱਟੀ ਪਰਖ ਕਰਵਾਈ ਅਤੇ ਖੇਤ ਵਿਚ ਗਲੀ-ਸੜੀ ਰੂੜੀ ਦੀ ਵਰਤੋਂ ਕਰ ਕੇ ਜ਼ਮੀਨ ਨੂੰ ਉਪਜਾਊ ਅਤੇ ਤੱਤ ਭਰਪੂਰ ਬਣਾਇਆ। ਝੋਨੇ ਵਿਚ ਪਾਣੀ ਬਚਾਉਣ ਵਾਲੀਆਂ ਕਿਸਮਾਂ ਜਿਵੇਂ ਪੀ ਆਰ 126 ਅਤੇ ਪੂਸਾ ਬਾਸਮਤੀ 1121 ਨੂੰ ਹਮੇਸ਼ਾਂ ਤਰਜੀਹ ਦਿੱਤੀ।

ਸ. ਜਸਵੰਤ ਸਿੰਘ ਨੇ ਡਾ. ਅਸ਼ੋਕ ਨਾਲ ਸਲਾਹ ਕਰਕੇ ਪਿਆਜ਼ ਦੀ ਖੇਤੀ ਸ਼ੁਰੂ ਕੀਤੀ, ਉਹਨਾਂ ਦੁਆਰਾ ਸਮੇਂ-ਸਮੇਂ 'ਤੇ ਖੇਤਾਂ ਵਿੱਚ ਜਾ ਕੇ ਖੇਤੀ ਸਬੰਧੀ ਲੋੜੀਂਦੀ ਸਲਾਹ ਲੈ ਕੇ 2 ਕਿੱਲਿਆਂ 'ਚੋਂ 440 ਕੁਇਟੰਲ ਪਿਆਜ਼ ਪੈਦਾ ਕੀਤੇ ਗਏ।ਪੀ.ਏ.ਯੂ. ਲੁਧਿਆਣਾ ਵਿਖੇ “ਫਲ ਅਤੇ ਸਬਜ਼ੀ ਸਬੰਧੀ ਵਰਕਸ਼ਾਪ” ਲਈ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਨਾਲ ਮਿਤੀ 28.01.25 ਨੂੰ ਭਾਗ ਲੈਣ ਵੀ ਗਏ ਅਤੇ ਸਬਜ਼ੀ ਵਿਗਿਆਨੀਆਂ ਤੇ ਮਾਹਿਰਾਂ ਨਾਲ ਸੰਪਰਕ ਕਰਕੇ ਤੋਰੀਆਂ ਦਾ ਖੇਤ ਤਜਰਬਾ ਵੀ ਕੀਤਾ।

ਉਹਨਾਂ ਨੂੰ ਪੀ.ਏ. ਯੂ. ਦੀ “ਫਲ ਅਤੇ ਸਬਜ਼ੀ ਉਤਪਾਦਨ ਕਮੇਟੀ ਦੇ ਮੈਂਬਰ” ਵਜੋਂ ਸ਼ਾਮਿਲ ਕਰਵਾਇਆ ਗਿਆ। ਸਾਲ 2025 ਵਿੱਚ ਪਹਿਲੀ ਵਾਰ ਖੀਰੇ ਦੀ 2 ਏਕੜ ਰਕਬੇ 'ਤੇ ਬੈਡਾਂ ਤੇ ਮੱਲਚ ਕਰਕੇ ਕਾਸ਼ਤ ਕੀਤੀ ਅਤੇ 245 ਕੁਇੰਟਲ ਪ੍ਰਤੀ ਏਕੜ ਝਾੜ ਲਿਆ। ਨੀਵੀਂ ਸੁਰੰਗ ਵਿਧੀ ਨਾਲ ਸ਼ਿਮਲਾ ਮਿਰਚ ਦੀ ਖੇਤੀ ਵੀ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਦੀ ਮਦਦ ਨਾਲ 2025 ਵਿੱਚ ਸ਼ੁਰੂ ਕੀਤੀ। ਲਸਣ ਵੀ ਇੱਕ ਏਕੜ ਝੋਨੇ ਦੀ ਪਰਾਲੀ ਨਾਲ ਮੱਲਚ ਕਰਕੇ ਲਗਾਇਆ।

ਖੇਤੀ ਦਾ ਸਾਰਾ ਕੰਮ ਸ. ਜਸਵੰਤ ਸਿੰਘ ਆਪ ਖੁਦ ਕਰਦੇ ਹਨ ਅਤੇ ਪਰਿਵਾਰ ਦੇ ਹੋਰ ਮੈਂਬਰ (ਪਤਨੀ, ਬੇਟਾ ਅਤੇ ਦੋਸਤ ਸ. ਤਰਸੇਮ ਸਿੰਘ) ਵੀ ਨਾਲ ਹੱਥ ਵਟਾ ਦਿੰਦੇ ਹਨ। ਉਹਨਾਂ ਨੇ ਅੱਜ ਤਕ ਕੋਈ ਵੀ ਸਾਂਝੀ ਜਾਂ ਨੌਕਰ ਨਹੀਂ ਰੱਖਿਆ। ਉਪਰੋਕਤ ਪ੍ਰਾਪਤੀਆਂ ਨੂੰ ਮੁੱਖ ਰੱਖਦੇ ਹੋਏ ਪੀ.ਏ.ਯੂ. ਲੁਧਿਆਣਾ ਵਲੋਂ ਸ. ਜਸਵੰਤ ਸਿੰਘ ਨੂੰ ਪੰਜਾਬ ਰਾਜ ਵਿੱਚ ਖੇਤ ਫ਼ਸਲਾਂ ਦੇ ਸਵੈ-ਕਾਸ਼ਤਕਾਰ ਲਈ “ਮੁੱਖ ਮੰਤਰੀ ਪੁਰਸਕਾਰ-2026” ਨਾਲ ਸਨਮਾਨਿਤ ਕੀਤਾ ਗਿਆ ਹੈ।

Wednesday, March 18, 2026

ਕਿਸਾਨ ਮੇਲਾ 24 ਮਾਰਚ ਨੂੰ Kisan Mela Bathinda

ਖੇਤੀ ਵਿਭਿੰਨਤਾ ਅਪਣਾਓ, ਵਾਤਾਵਰਣ ਬਚਾਓ” ਥੀਮ ਨਾਲ ਹੋਵੇਗਾ Kisan Mela ਦਾ ਆਯੋਜਨ

ਕਿਸਾਨਾਂ ਨਾਲ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਬਾਰੇ ਸਾਂਝੀ ਕੀਤੀ ਜਾਵੇਗੀ ਤਕਨੀਕੀ ਜਾਣਕਾਰੀ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਿਸ਼ੇਸ਼ ਤੌਰ ਤੇ ਕਰਨਗੇ ਸ਼ਿਰਕਤ

ਕਿਸਾਨਾਂ ਨੂੰ ਆਪਣੇ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਮੇਲੇ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ 

ਬਠਿੰਡਾ, 18 ਮਾਰਚ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਡੱਬਵਾਲੀ ਰੋਡ, Bathinda ਵੱਲੋਂ 24 ਮਾਰਚ ਦਿਨ ਮੰਗਲਵਾਰ ਨੂੰ ਇੱਕ ਵਿਸ਼ਾਲ ਕਿਸਾਨ ਮੇਲੇ Kisan Mela ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਮੇਲਾ ਖੇਤੀਬਾੜੀ ਨਾਲ ਜੁੜੇ ਨਵੇਂ ਤਜਰਬਿਆਂ ਅਤੇ ਤਕਨੀਕੀ ਜਾਣਕਾਰੀ ਨੂੰ ਕਿਸਾਨਾਂ ਤੱਕ ਪਹੁੰਚਾਉਣ ਲਈ ਇੱਕ ਮਹੱਤਵਪੂਰਨ ਮੰਚ ਸਾਬਤ ਹੋਵੇਗਾ।

ਇਸ ਸੰਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਡਾ. ਕਰਮਜੀਤ ਸਿੰਘ ਸੇਖੋਂ ਨਿਰਦੇਸ਼ਕ ਖੇਤਰੀ ਖੋਜ ਕੇਂਦਰ ਬਠਿੰਡਾ ਦੀ ਪ੍ਰਧਾਨਗੀ ਹੇਠ ਕਨਵੀਨਰਾਂ ਅਤੇ ਕੋ-ਕਨਵੀਨਰਾਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ Kisan Mela ਮੇਲੇ ਦੀਆਂ ਸਾਰੀਆਂ ਤਿਆਰੀਆਂ ਨੂੰ ਸੁਚੱਜੇ ਢੰਗ ਨਾਲ ਮੁਕੰਮਲ ਕਰਨ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਇਸ Kisan Mela ਦਾ ਮੁੱਖ ਵਿਸ਼ਾ “ਖੇਤੀ ਵਿਭਿੰਨਤਾ ਅਪਣਾਓ, ਵਡਮੁੱਲਾ ਵਾਤਾਵਰਣ ਬਚਾਓ” ਰੱਖਿਆ ਗਿਆ ਹੈ। ਮੇਲੇ ਦੌਰਾਨ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀਆਂ ਸੁਧਰੀਆਂ ਕਿਸਮਾਂ ਦੇ ਬੀਜ, ਸਬਜ਼ੀਆਂ ਦੀਆਂ ਕਿੱਟਾਂ, ਪਨੀਰੀ ਅਤੇ ਫਲਦਾਰ ਬੂਟੇ ਉਪਲਬਧ ਕਰਵਾਏ ਜਾਣਗੇ, ਜਿਸ ਨਾਲ ਉਹ ਨਵੀਨ ਖੇਤੀ ਪ੍ਰਣਾਲੀਆਂ ਨੂੰ ਅਪਣਾਉਣ ਵੱਲ ਪ੍ਰੇਰਿਤ ਹੋਣਗੇ।

 ਇਸ ਮੇਲੇ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਹੋਰ ਸੰਬੰਧਿਤ ਅਦਾਰਿਆਂ ਵੱਲੋਂ ਵੱਖ-ਵੱਖ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ਮਾਹਿਰਾਂ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਸਬੰਧੀ ਤਕਨੀਕੀ ਜਾਣਕਾਰੀ ਮੌਕੇ 'ਤੇ ਹੀ ਪ੍ਰਦਾਨ ਕੀਤੀ ਜਾਵੇਗੀ, ਜਿਸ ਨਾਲ ਕਿਸਾਨ ਆਪਣੀ ਆਮਦਨ ਵਧਾਉਣ ਦੇ ਨਵੇਂ ਰਸਤੇ ਜਾਣ ਸਕਣਗੇ।
                                                                                               
 ਮੇਲੇ ਵਿੱਚ ਕੈਬਨਿਟ ਮੰਤਰੀ Gurmeet Singh Khuddian  ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਾਵੇਗੀ, ਜਦਕਿ ਸਮਾਗਮ ਦੀ ਪ੍ਰਧਾਨਗੀ ਡਾ. ਸਤਬੀਰ ਸਿੰਘ ਗੋਸਲ, ਵਾਈਸ ਚਾਂਸਲਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਕਰਨਗੇ।

ਇਸ ਤੋਂ ਇਲਾਵਾ Kisan Mela ਵਿੱਚ ਫਸਲਾਂ, ਸਬਜ਼ੀਆਂ ਅਤੇ ਫਲਾਂ ਦੀ ਨੁਮਾਇਸ਼, ਖੇਤੀ ਸਾਹਿਤ ਦੀ ਵੰਡ ਅਤੇ ਸੁਆਣੀਆਂ ਲਈ ਘਰੇਲੂ ਉਦਯੋਗਾਂ ਸਬੰਧੀ ਵਿਸ਼ੇਸ਼ ਜਾਣਕਾਰੀ ਸੈਸ਼ਨ ਵੀ ਕਰਵਾਏ ਜਾਣਗੇ। ਡਾ. ਕਰਮਜੀਤ ਸਿੰਘ ਸੇਖੋਂ ਨੇ ਕਿਸਾਨਾਂ ਨੂੰ ਆਪਣੇ ਪਰਿਵਾਰ ਸਮੇਤ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਇਸ ਮੇਲੇ ਦਾ ਪੂਰਾ ਲਾਭ ਲਿਆ ਜਾ ਸਕੇ।

Tuesday, March 17, 2026

ਲੁਧਿਆਣਾ, ਬਠਿੰਡਾ ਤੇ ਗੁਰਦਾਸਪੁਰ ਦੇ ਕਿਸਾਨ ਮੇਲੇ ਕਦੋਂ ਲੱਗਣਗੇ

ਲੁਧਿਆਣਾ, 18 ਮਾਰਚ

ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ PAU ਦੇ ਕਿਸਾਨ ਮੇਲੇ ਚੱਲ ਰਹੇ ਹਨ। ਇਸੇ ਲੜੀ ਵਿਚ ਹੁਣ ਤਿੰਨ ਮੇਲੇ ਬਾਕੀ ਹਨ। ਜਿਸ ਵਿਚੋਂ  ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ Kisan Mela Ludhiana ਦੇ ਕੈਂਪਸ ਵਿਚ ਮੁੱਖ ਮੇਲਾ 20 ਅਤੇ 21 ਮਾਰਚ 2026 ਨੂੰ ਹੋਣ ਜਾ ਰਿਹਾ ਹੈ। ਇਸੇ ਤਰਾਂ ਖੇਤਰੀ ਖੋਜ ਕੇਂਦਰ ਬਠਿੰਡਾ ਵਿਚ Kisan Mela Bathinda 24 ਮਾਰਚ 2026 ਨੂੰ ਅਤੇ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ Kisan Mela Gurdaspur 27 ਮਾਰਚ 2026 ਨੂੰ ਮੇਲਾ ਹੋਵੇਗਾ।

ਇੰਨ੍ਹਾਂ ਮੇਲਿਆਂ ਵਿਚ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੇ ਬੀਜ ਵੀ ਮਿਲਦੇ ਹਨ ਅਤੇ ਸਾਉਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਗਿਆਨ ਵੀ ਦਿੱਤਾ ਜਾਂਦਾ ਹੈ। ਕਿਸਾਨਾਂ ਨੂੰ ਵੱਧ ਤੋਂ ਵੱਧ ਆਪਣੇ ਨੇੜਲੇ ਮੇਲੇ ਵਿਚ ਪਹੁੰਚ ਕੇ ਖੇਤੀ ਸਬੰਧੀ ਨਵਾਂ ਗਿਆਨ ਹਾਸਲ ਕਰਨਾ ਚਾਹੀਦਾ ਹੈ।

ਫਰੀਦਕੋਟ ਕਿਸਾਨ ਮੇਲਾ ਸੰਪੰਨ

 ਕਿਸਾਨ ਦੀ ਆਮਦਨ ਵਧਾਉਣ ਵਿੱਚ ਖੇਤੀਬਾੜੀ ਯੂਨੀਵਰਸਿਟੀ ਦਾ ਅਹਿਮ ਯੋਗਦਾਨ - ਸ੍ਰ. ਕੁਲਤਾਰ ਸਿੰਘ ਸੰਧਵਾਂ

ਫਰੀਦਕੋਟ, 17 ਮਾਰਚ

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ PAU ਦੇ ਖੇਤਰੀ ਖੋਜ ਕੇਂਦਰ, ਫਰੀਦਕੋਟ Faridkot ਵਿਖੇ ਸਾਉਣੀ ਦੀਆਂ ਫਸਲਾਂ ਦਾ ਕਿਸਾਨ ਮੇਲਾ Kisan Mela ਲਗਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸਿਰਕਤ ਕੀਤੀ | ਖੇਤੀ ਵਿਭਿੰਨਤਾ ਅਪਣਾਓ, ਵਡਮੁੱਲਾ ਵਾਤਾਵਰਣ ਬਚਾਓ ਦੇ ਉਦੇਸ ਨੂੰ ਲੈ ਕੇ ਲਗਾਏ ਇਸ ਕਿਸਾਨ ਮੇਲੇ ਵਿੱਚ ਸ੍ਰ. Kultar Singh Sandhwan, ਮਾਨਯੋਗ ਸਪੀਕਰ, ਪੰਜਾਬ ਵਿਧਾਨ ਸਭਾ ਮੁੱਖ ਮਹਿਮਾਨ ਵਜੋਂ, Dr Gurdev Singh Khush, ਅੰਤਰਰਾਸਟਰੀ ਝੋਨਾ ਵਿਗਿਆਨੀ, ਸ੍ਰ. ਗੁਰਦਿੱਤ ਸਿੰਘ ਸੇਖੋਂ, ਹਲਕਾ ਵਿਧਾਇਕ ਫਰੀਦਕੋਟ ਅਤੇ ਇੰਜੀਨੀਅਰ ਅਮਰਜੀਤ ਸਿੰਘ ਢਿੱਲੋਂ, ਮੈਂਬਰ ਪ੍ਰਬੰਧਕੀ ਬੋਰਡ, ਪੀ ਏ ਯੂ ਵਿਸੇਸ ਮਹਿਮਾਨ ਵਜੋਂ ਸਾਮਲ ਹੋਏ | ਕਿਸਾਨ ਮੇਲੇ ਦੀ ਪ੍ਰਧਾਨਗੀ ਡਾ. ਸਤਿਬੀਰ ਸਿੰਘ ਗੋਸਲ, ਵਾਈਸ ਚਾਂਸਲਰ, ਪੀ ਏ ਯੂ. ਨੇ ਕੀਤੀ | ਇਸ ਮੌਕੇ ਸ੍ਰ. ਅਮਨਦੀਪ ਸਿੰਘ, ਚੇਅਰਮੈਨ ਮਾਰਕਿਟ ਕਮੇਟੀ, ਫਰੀਦਕੋਟ ਤੋਂ ਇਲਾਵਾ ਯੂਨੀਵਰਸਿਟੀ ਦੇ ਵੱਖ- ਵੱਖ ਵਿਭਾਗਾਂ ਤੋਂ ਮੁਖੀ ਅਤੇ ਵਿਗਿਆਨੀ ਸਾਮਲ ਹੋਏ |

ਕਿਸਾਨਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਮਿਹਨਤਕਸ ਕਿਸਾਨਾਂ ਅਤੇ ਯੂਨੀਵਰਸਿਟੀ ਦੇ ਖੇਤੀ ਵਿਗਿਆਨੀਆਂ ਨੇ ਹਰੀ ਕ੍ਰਾਂਤੀ ਲਿਆ ਕੇ ਦੇਸ ਦੇ ਅੰਨ ਭੰਡਾਰ ਨੂੰ ਭਰਪੂਰ ਕਰਨ ਵਿੱਚ ਸਲਾਘਾਯੋਗ ਭੂਮਿਕਾ ਨਿਭਾਈ |ਖੇਤੀ ਨੂੰ ਦੁਨੀਆਂ ਦਾ ਸਭ ਤੋਂ ਉਤੱਮ ਕਿੱਤਾ ਦਸਦਿਆਂ ਉਨ੍ਹਾਂ ਕਿਹਾ ਕਿ ਕਣਕ ਝੋਨੇ ਦੇ ਅੰਬਾਰ ਲਗਾ ਕੇ ਦੇਸ ਨੂੰ ਅੰਨ ਸੁਰੱਖਿਆ ਪ੍ਰਦਾਨ ਕਰਨ ਵਾਲਾ ਪੰਜਾਬ ਇੱਕ ਅਜਿਹਾ ਸੂਬਾ ਹੈ ਜਿੱਥੇ ਦੁਨੀਆਂ ਦੇ 30 ਪ੍ਰਤੀਸਤ ਰਕਬੇ ਦੇ ਮੁਕਾਬਲਤਨ 90 ਪ੍ਰਤੀਸਤ ਰਕਬੇ ਵਿੱਚ ਖੇਤੀ ਹੁੰਦੀ ਹੈ | ਉਨ੍ਹਾਂ ਕਿਹਾ ਕਿ ਹੁਣ ਦਾ ਯੁੱਗ ਵਿਗਿਆਨ ਅਤੇ ਤਕਨਾਲੋਜੀ ਦਾ ਯੁੱਗ ਹੈ ਅਤੇ ਨਵੀਆਂ ਖੇਤੀ ਤਕਨੀਕਾਂ ਨੂੰ ਅਪਣਾ ਕੇ ਹੀ ਅਸੀਂ ਤਰੱਕੀ ਕਰ ਸਕਦੇ ਹਾਂ ਅਤੇ ਜਿਸ ਲਈ ਸਾਨੂੰ ਨਿਰੰਤਰ ਪੀ ਏ ਯੂ ਮਾਹਿਰਾਂ ਨਾਲ ਆਪਣਾ ਰਾਬਤਾ ਕਾਇਮ ਰੱਖਣਾ ਪਵੇਗਾ | ਪੰਜਾਬ ਸਰਕਾਰ ਦੀਆਂ ਖੇਤੀ ਨੂੰ ਉਤਸਾਹਿਤ ਕਰਨ ਦੀਆਂ ਨੀਤੀਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ਤੇ ਲਿਜਾਣ ਲਈ ਸਾਨੂੰ ਖੇਤੀਬਾੜੀ ਖੇਤਰ ਨੂੰ ਸਿਖਰਾਂ ਤੇ ਲਿਜਾਣਾ ਪਵੇਗਾ ਅਤੇ ਜਿਸ ਲਈ ਸਾਨੂੰ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨ ਦੀ ਲੋੜ ਹੈ | ਕਿਸਾਨਾਂ ਨੂੰ ਖੇਤੀ ਅਤੇ ਸਹਾਇਕ ਧੰਦਿਆਂ ਬਾਰੇ ਤਕਨੀਕੀ ਜਾਣਕਾਰੀ ਹਾਸਲ ਕਰਨ ਦਾ ਮਸਵਰਾ ਦਿੰਦਿਆਂ ਉਨ੍ਹਾਂ ਨੇ ਕਿਸਾਨਾਂ ਨੂੰ ਆਪਣੇ ਬੱਚਿਆਂ ਨੂੰ ਖੇਤੀ ਵਿਰਾਸਤ ਨਾਲ ਜੋੜਨ ਦੀ ਤਾਕੀਦ ਕੀਤੀ |

ਆਪਣੇ ਪ੍ਰਧਾਨਗੀ ਭਾਸਣ ਵਿੱਚ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਪੰਜਾਬ ਨੂੰ ਸਭਿਆਚਾਰ ਦਾ ਪੰਘੂੜਾ ਮੰਨਿਆ ਜਾਂਦਾ ਹੈ, ਇੱਥੇ ਲੱਗਦੇ ਅਨੇਕਾਂ ਮੇਲੇ ਅਤੇ ਮਨਾਏ ਜਾਂਦੇ ਤਿਉਹਾਰ ਸਾਡੀ ਅਨਮੋਲ ਸੰਸਕ੍ਰਿਤੀ ਦੀ ਖੂਬਸੂਰਤ ਤਰਜਮਾਨੀ ਕਰਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਇੱਥੋਂ ਦੇ ਖੇਤੀ ਸਭਿਆਚਾਰ ਦੀਆਂ ਝਲਕੀਆਂ ਪੇਸ ਕਰਦੇ PAU ਵੱਲੋਂ ਲਗਾਏ ਜਾਂਦੇ ਕਿਸਾਨ ਮੇਲਿਆਂ ਦੀ ਆਪਣੀ ਹੀ ਵਿਲੱਖਣਤਾ ਹੈ | ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਕਿਸਾਨਾਂ ਦੀਆਂ ਖੇਤੀ ਸਮੱਸਿਆਵਾਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਯੂਨੀਵਰਸਿਟੀ ਵੱਲੋਂ ਲਗਾਏ ਜਾਂਦੇ ਕਿਸਾਨ ਮੇਲੇ ਜਿੱਥੇ ਕਿਸਾਨਾਂ ਅਤੇ ਖੇਤੀ ਮਾਹਿਰਾਂ ਨੂੰ ਇੱਕ ਮੰਚ ਤੇ ਇਕੱਠੇ ਹੋਣ ਦਾ ਸੁਨਹਿਰੀ ਮੌਕਾ ਪ੍ਰਦਾਨ ਕਰਦੇ ਹਨ ਉਥੇ ਕਿਸਾਨਾਂ ਵੱਲੋਂ ਮਿਲਦਾ ਫੀਡ ਬੈਕ ਯੂਨੀਵਰਸਿਟੀ ਦੀਆਂ ਖੋਜ ਅਤੇ ਪਸਾਰ ਸੇਵਾਵਾਂ ਨੂੰ ਨਵੇਂ ਦਿਸਾ ਨਿਰਦੇਸ ਦੇਣ ਵਿੱਚ ਵੀ ਮੱਦਦਗਾਰ ਹੁੰਦਾ ਹੈ | Kisan Mela ਦੇ ਉਦੇਸ ਬਾਰੇ ਜਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਸਾਨੂੰ ਰਵਾਇਤੀ ਫਸਲੀ ਚੱਕਰ ਵਿੱਚੋਂ ਨਿਕਲ ਕੇ ਖੇਤੀ ਵਿਭਿੰਨਤਾ ਨੂੰ ਅਪਨਾਉਣਾ ਪਵੇਗਾ ਤਾਂ ਜੋ ਸਾਡਾ ਵਾਤਾਵਰਣ ਸੁਰੱਖਿਅਤ ਰਹਿ ਸਕੇ ਅਤੇ ਖੇਤੀ ਨਿਰੰਤਰਤਾ ਬਣੀ ਰਹਿ ਸਕੇ | ਉਨ੍ਹਾਂ ਕਿਹਾ ਕਿ ਮੁੱਲ ਵਾਧੇ ਵਾਲੀਆਂ ਗੁਣਵੱਤਾ ਭਰਪੂਰ ਫਸਲਾਂ ਜਿਵੇਂ ਕਿ ਦਾਲਾਂ, ਤੇਲ ਬੀਜਾਂ, ਫਲਾਂ, ਫੁੱਲਾਂ ਅਤੇ ਸਬਜੀਆਂ ਆਦਿ ਫਸਲਾਂ ਦੀ ਕਾਸਤ ਕਰਨ ਨਾਲ ਜਿੱਥੇ ਅਸੀਂ ਆਪਣੇ ਕੁਦਰਤੀ ਸਰੋਤਾਂ ਦੀ ਸਾਂਭ ਸੰਭਾਲ ਕਰ ਸਕਾਂਗੇ ਉਥੇ ਸਾਨੂੰ ਖੇਤੀ ਵਿਭਿੰਨਤਾ ਨੂੰ ਹੁਲਾਰਾ ਦੇਣ ਵਿੱਚ ਵੀ ਵੱਡੇ ਪੱਧਰ ਤੇ ਮੱਦਦ ਮਿਲੇਗੀ | ਖੇਤੀ ਆਮਦਨ Farmer Income ਵਿੱਚ ਵਾਧਾ ਕਰਨ ਲਈ ਸਹਾਇਕ ਧੰਦੇ ਅਪਨਾਉਣ ਦੀ ਅਪੀਲ ਕਰਦਿਆਂ ਡਾ. ਗੋਸਲ ਨੇ ਕਿਸਾਨਾਂ ਨੂੰ ਯੂਨੀਵਰਸਿਟੀ ਦੇ ਕ੍ਰਿਸੀ ਵਿਗਿਆਨ ਕੇਂਦਰਾਂ KVKs ਅਤੇ ਖੇਤਰੀ ਖੋਜ ਸਟੇਸਨਾਂ ਵਿੱਚ ਪ੍ਰਦਾਨ ਕੀਤੀਆਂ ਜਾਂਦੀਆਂ ਸਿਖਲਾਈਆਂ ਹਾਸਲ ਕਰਨ ਅਤੇ ਅਤਿ ਆਧੁਨਿਕ ਖੇਤੀ ਤਕਨੀਕਾਂ ਅਤੇ ਖੇਤ ਮਸੀਨਰੀ ਆਦਿ ਸੰਬੰਧੀ ਜਾਣਕਾਰੀ ਹਾਸਲ ਕਰਨ ਲਈ ਕਿਹਾ | ਖੇਤੀ ਨੂੰ ਮੁਨਾਫੇ ਦਾ ਧੰਦਾ ਬਣਾਉਣ ਲਈ ਬਾਹਰਲੇ ਮੁਲਕਾਂ ਦੀ ਤਰਜ ਤੇ ਐਗਰੀ ਬਿਜਨਿਸ Agri Business ਕਰਨ ਦੀ ਸਲਾਹ ਦਿੰਦਿਆਂ ਉਨ੍ਹਾਂ ਨੇ ਕਿਸਾਨਾਂ ਨੂੰ ਖੇਤੀ ਜਿਣਸਾਂ ਦੀ ਪ੍ਰੋਸੈਸਿੰਗ ਕਰਨ, ਡੱਬਾ ਬੰਦੀ ਕਰਨ ਅਤੇ ਮੰਡੀਕਰਨ ਖੁਦ ਕਰਨ ਦੀ ਸਿਫਾਰਸ ਕੀਤੀ | ਯੂਨੀਵਰਸਿਟੀ ਵੱਲੋਂ ਚਲਾਏ ਜਾਂਦੇ 94 ਅਕਾਦਮਿਕ ਪ੍ਰੋਗਰਾਮਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਾ. ਗੋਸਲ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਦਸਵੀਂ ਤੱਕ ਦੀ ਪੜ੍ਹਾਈ ਪਿੰਡਾਂ ਦੇ ਸਕੂਲਾਂ ਵਿੱਚ ਹਾਸਲ ਕਰਨ ਵਾਲੇ ਕਿਸਾਨਾਂ ਦੇ ਬੱਚਿਆਂ ਲਈ 10 ਪ੍ਰਤੀਸਤ ਸੀਟਾਂ ਰਾਖਵੀਆਂ ਰੱਖੀਆਂ ਗਈਆਂ ਹਨ ਜਿਸ ਕਰਕੇ ਕਿਸਾਨਾਂ ਨੂੰ ਆਪਣੇ ਬੱਚਿਆਂ ਨੂੰ ਖੇਤੀ ਸਿੱਖਿਆ ਮੁਹੱਈਆ ਕਰਵਾਉਣ ਦੀ ਲੋੜ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਵਿਗਿਆਨਕ ਲੀਹਾਂ ਤੇ ਖੇਤੀ ਦੇ ਧੰਦੇ ਨਾਲ ਜੁੜ ਕੇ ਇਸ ਨੂੰ ਹੋਰ ਸਿਖਰਾਂ ਤੇ ਲਿਜਾ ਸਕਣ | ਕਣਕ ਦੀ ਭਰਵੀਂ ਫਸਲ ਹੋਣ ਦੀ ਕਾਮਨਾ ਕਰਦਿਆਂ ਡਾ. ਗੋਸਲ ਨੇ ਕਿਸਾਨਾਂ ਨੂੰ ਆਉਂਦੇ ਸਾਉਣੀ ਸੀਜਨ ਵਿੱਚ ਯੂਨੀਵਰਸਿਟੀ ਵੱਲੋਂ ਫਸਲਾਂ ਦੇ ਪ੍ਰਮਾਣਿਤ ਬੀਜਾਂ ਦੀ ਕਾਸਤ ਕਰਨ ਅਤੇ ਖੇਤੀ ਸਿਫਾਰਸਾਂ ਨੂੰ ਅਪਨਾਉਣ ਲਈ ਕਿਹਾ |

ਡਾ. ਗੁਰਦੇਵ ਸਿੰਘ ਖੁਸ ਨੇ ਪੀ ਏ ਯੂ ਮਾਹਿਰਾਂ ਵੱਲੋਂ ਸਬਜੀਆਂ ਅਤੇ ਫਲਾਂ ਦੀਆਂ ਫਸਲਾਂ ਤੇ ਕੀਤੀ ਜਾ ਰਹੀ ਖੋਜ ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਨਾਲ ਨਿਸਚੇ ਹੀ ਖੇਤੀ ਵਿਭਿੰਨਤਾ Crop Diversification ਨੂੰ ਹੁਲਾਰਾ ਮਿਲੇਗਾ | ਉਨ੍ਹਾਂ ਕਿਹਾ ਕਿ ਖੇਤੀ ਵਿਗਿਆਨੀਆਂ ਦੀ ਅਣਥੱਕ ਮਿਹਨਤ ਸਦਕਾ ਜੋ ਖੇਤੀ ਤਕਨੀਕਾਂ ਵਿਕਸਤ ਕੀਤੀਆਂ ਜਾ ਰਹੀਆਂ ਹਨ ਇਸ ਨਾਲ ਨਾ ਕੇਵਲ ਪੰਜਾਬ ਬਲਕਿ ਪੂਰੇ ਦੇਸ ਨੂੰ ਫਾਇਦਾ ਹੋਵੇਗਾ | ਪੀ ਏ ਯੂ ਵੱਲੋਂ ਦੇਸੀ ਕਪਾਹ ਤੇ ਕੀਤੀ ਜਾ ਰਹੀ ਖੋਜ ਤੇ ਖੁਸੀ ਜਾਹਿਰ ਕਰਦਿਆਂ ਉਨ੍ਹਾਂ ਕਿਹਾ ਕਿ ਦੇਸੀ ਕਪਾਹ ਨੂੰ ਨਰਮੇਂ ਦੀਆਂ ਕਿਸਮਾਂ ਦੇ ਮੁਕਾਬਲੇ ਕੀੜੇ ਮਕੌੜੇ ਘੱਟ ਲੱਗਦੇ ਹਨ | ਉਨ੍ਹਾਂ ਨੇ ਪੰਜਾਬ ਦੇ ਖੇਤੀ ਖੇਤਰ ਨੂੰ ਉਤਸਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੀ ਏ ਯੂ ਨੂੰ ਦਿੱਤੀ ਜਾ ਰਹੀ ਮੱਦਦ ਦਾ ਸੁਕਰੀਆ ਅਦਾ ਕੀਤਾ |

ਸ੍ਰ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪੀ ਏ ਯੂ ਦੇ ਖੇਤੀ ਮਾਹਿਰ ਸਖਤ ਮਿਹਨਤ ਕਰਕੇ ਨਵੀਆਂ ਕਿਸਮਾਂ ਅਤੇ ਉਤਪਾਦਨ ਤਕਨੀਕਾਂ ਕਿਸਾਨਾਂ ਲਈ ਲਿਆਉਂਦੇ ਹਨ ਅਤੇ ਸਾਨੂੰ ਇਹਨਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪੀ ਏ ਯੂ ਵੱਲੋਂ ਦਿੱਤੀਆਂ ਸਿਫਾਰਸਾਂ ਨੂੰ ਇੰਨ ਬਿੰਨ ਅਪਨਾਉਣਾ ਚਾਹੀਦਾ ਹੈ ਅਤੇ ਘਰ ਦੀਆਂ ਜੈਵਿਕ ਸਬਜੀਆਂ Organic Vegetables and Fruits ਅਤੇ ਫਲ ਪੈਦਾ ਕਰਨੇ ਚਾਹੀਦੇ ਹਨ ਤਾਂ ਜੋ ਅਸੀਂ ਖੇਤੀ ਖਰਚੇ ਘਟਾ ਸਕੀਏ ਅਤੇ ਪੌਸਟਿਕਤਾ ਵਧਾ ਸਕੀਏ |

ਇੰਜੀਨੀਅਰ ਅਮਰਜੀਤ ਸਿੰਘ ਢਿੱਲੋਂ, ਮੈਂਬਰ ਪ੍ਰਬੰਧਕੀ ਬੋਰਡ, ਪੀ ਏ ਯੂ ਨੇ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਯੂਨੀਵਰਸਿਟੀ ਵੱਲੋਂ ਸਿਫਾਰਸ ਕੀਤੀਆਂ ਜਾਂਦੀਆਂ ਘੱਟ ਪਾਣੀ ਲੈਣ ਵਾਲੀਆਂ ਫਸਲਾਂ ਦੀ ਕਾਸਤ ਕਰਨ, ਰਸਾਇਣਾਂ ਦੇ ਅੰਧਾ ਧੁੰਦ ਛਿੜਕਾਅ ਤੋਂ ਗੁਰੇਜ ਕਰਨ ਅਤੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਵਾਹੁਣ ਦੀ ਅਪੀਲ ਕੀਤੀ | ਰਵਾਇਤੀ ਫਸਲੀ ਚੱਕਰ ਨੂੰ ਤਿਆਗ ਕੇ ਖੇਤੀ ਵੰਨ ਸੁਵੰਨਤਾ ਨੂੰ ਅਪਨਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਨੇ ਕਾਸਤ ਕੀਤੀ ਜਾਣ ਵਾਲੀ ਫਸਲ ਦੀ ਸੁਚੱਜੀ ਯੋਜਨਾਬੰਦੀ, ਸਕਾਰਾਤਮਕ ਰੁਚੀ ਅਤੇ ਪੂਰੀ ਜਾਣਕਾਰੀ ਹੋਣੀ ਜਰੂਰੀ ਦੱਸਿਆ | ਯੂਨੀਵਰਸਿਟੀ ਵੱਲੋਂ ਪਸਾਰ ਕੀਤੇ ਜਾਂਦੇ ਖੇਤੀ ਗਿਆਨ ਵਿਗਿਆਨ ਨੂੰ ਅਪਨਾਉਣ ਦੀ ਸਿਫਾਰਸ ਕਰਦਿਆਂ ਉਨ੍ਹਾਂ ਨੇ ਕਿਸਾਨਾਂ ਨੂੰ ਪੰਜਾਬ ਨੌਜਵਾਨ ਕਿਸਾਨ ਸੰਸਥਾ, ਪੀ ਏ ਯੂ ਕਿਸਾਨ ਕਲੱਬ ਅਤੇ ਯੰਗ ਫਾਰਮਰ ਟਰੇਨਿੰਗ ਕੋਰਸ ਨਾਲ ਜੁੜਨ ਦੀ ਤਾਕੀਦ ਕੀਤੀ |

ਡਾ. ਅਜਮੇਰ ਸਿੰਘ ਢੱਟ, ਨਿਰਦੇਸਕ ਖੋਜ ਨੇ ਕਿਸਾਨ ਮੇਲੇ ਨੂੰ ਗਿਆਨ ਵਿਗਿਆਨ ਦਾ ਮੇਲਾ ਦਸਦਿਆਂ ਪੀ ਏ ਯੂ ਵੱਲੋਂ ਵਿਕਸਿਤ ਕੀਤੀਆਂ ਫਸਲਾਂ ਦੀਆਂ ਨਵੀਆਂ ਕਿਸਮਾਂ, ਉਤਪਾਦਨ ਅਤੇ ਪੌਦ ਸੁਰੱਖਿਆ ਤਕਨੀਕਾਂ ਅਤੇ ਖੇਤ ਮਸੀਨਰੀ ਬਾਰੇ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦੇ ਖੇਤ ਵਿਗਿਆਨੀਆਂ ਵੱਲੋਂ ਹੁਣ ਤੱਕ 991 ਤੋਂ ਵੱਧ ਕਿਸਮਾਂ ਵਿਕਸਤ ਕੀਤੀਆਂ ਹਨ ਜਿਨ੍ਹਾਂ ਵਿੱਚੋਂ ਲੱਗਭੱਗ 250 ਕਿਸਮਾਂ ਦੀ ਪਛਾਣ ਰਾਸਟਰੀ ਪੱਧਰ ਤੇ ਕਾਸਤ ਕਰਨ ਲਈ ਵੀ ਹੋਈ ਹੈ | ਉਨ੍ਹਾਂ ਨੇ ਝੋਨੇ ਦੀ 28-29 ਕੁਇੰਟਲ/ਏਕੜ ਝਾੜ ਦੇਣ ਵਾਲੀ ਨਵੀਂ ਕਿਸਮ ਪੀ ਆਰ 133, ਕਪਾਹ ਦਾ 11 ਕੁਇੰਟਲ/ਏਕੜ ਝਾੜ ਦੇਣ ਵਾਲੀ ਦੇਸੀ ਕਿਸਮ ਪੀ ਬੀ ਡੀ 88 ਅਤੇ ਮੱਕੀ ਦਾ 25 ਕੁਇੰਟਲ/ਏਕੜ ਝਾੜ ਦੇਣ ਵਾਲੀ ਕਿਸਮ ਐਨ ਕੇ 7328 ਤੋਂ ਇਲਾਵਾ ਸਬਜੀਆਂ ਦੀਆਂ ਫਸਲਾਂ ਦੀਆਂ ਕਿਸਮਾਂ ਵਿੱਚ ਖਰਬੂਜੇ ਦੀ ਹਾਈਬ੍ਰਿਡ ਕਿਸਮ ਐਮ ਐਚ 56, ਨੈਟ ਪੋਲੀ ਹਾਊਸ ਵਿੱਚ ਬੈਂਗਣ ਦੀ ਹਾਈਬ੍ਰਿਡ ਕਿਸਮ-7, ਕਾਲੀ ਤੋਰੀ ਪੀ ਐਚ 1 ਅਤੇ ਪੀ ਐਚ 2, ਘੀਆ ਤੋਰੀ 5 ਅਤੇ 18, ਮਟਰ ਅਗੇਤਾ 8 ਅਤੇ ਪੰਜਾਬ 90 ਦੇ ਨਾਲ-ਨਾਲ ਫਲਾਂ ਦੀਆਂ ਕਿਸਮਾਂ ਵਿੱਚ ਪੰਜਾਬ ਆੜੂ 1 ਅਤੇ ਪੰਜਾਬ ਆੜੂ 2, ਪੰਜਾਬ ਨੈਕਟ੍ਰਿਕਨ-2 ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ| ਪੌਦ ਸੁਰੱਖਿਆ ਵਿੱਚ ਯੂਨੀਵਰਸਿਟੀ ਦੀਆਂ 23 ਸਿਫਾਰਸਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਕਿਹਾ ਕਿ ਪਾਣੀ ਸਾਡਾ ਵੱਡਮੁੱਲਾ ਸਰਮਾਇਆ ਹੈ ਅਤੇ ਇਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬਚਾਅ ਕੇ ਰੱਖਣਾ ਸਾਡੀ ਮੁਢਲੀ ਜਿੰਮੇਵਾਰੀ ਹੈ | ਫਸਲਾਂ ਦੀ ਰਹਿੰਦ ਖੂੰਹਦ ਦੀ ਉਚਿਤ ਸਾਂਭ ਸੰਭਾਲ ਅਤੇ ਖੇਤੀ ਰਸਾਇਣਾਂ ਦੀ ਯੂਨੀਵਰਸਿਟੀ ਸਿਫਾਰਸਾਂ ਮੁਤਾਬਿਕ ਵਰਤੋਂ ਕਰਨ ਦੀ ਤਾਕੀਦ ਕਰਦਿਆਂ ਉਨ੍ਹਾਂ ਨੇ ਕਿਸਾਨਾਂ ਨਾਲ ਵਾਤਾਵਰਣ ਪੱਖੀ ਤਕਨੀਕਾਂ ਸਾਂਝੀਆਂ ਕੀਤੀਆਂ |

ਕਿਸਾਨ ਮੇਲੇ ਵਿੱਚ ਸਿਰਕਤ ਕਰ ਰਹੇ ਕਿਸਾਨਾਂ, ਪਤਵੰਤਿਆਂ ਅਤੇ ਵਿਗਿਆਨੀਆਂ ਨੂੰ ਨਿੱਘਾ ਜੀ ਆਇਆਂ ਕਹਿੰਦਿਆਂ ਡਾ. ਤਰਸੇਮ ਸਿੰਘ ਢਿੱਲੋਂ, ਅਪਰ ਨਿਰਦੇਸਕ ਪਸਾਰ ਸਿੱਖਿਆ, ਪੀ ਏ ਯੂ ਨੇ ਕਿਸਾਨਾਂ ਦੇ ਭਰਵੇਂ ਇਕੱਠ ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਕਿਸਾਨ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਦਾ ਸਿਰਕਤ ਕਰਨਾ ਉਹਨਾਂ ਦਾ ਯੂਨੀਵਰਸਿਟੀ ਦੀਆਂ ਖੋਜ ਅਤੇ ਪਸਾਰ ਸੇਵਾਵਾਂ ਪ੍ਰਤੀ ਅਥਾਹ ਵਿਸਵਾਸ ਦਾ ਪ੍ਰਤੀਕ ਹੈ | ਯੂਨੀਵਰਸਿਟੀ ਦੇ ਲੁਧਿਆਣਾ ਕੈਂਪਸ ਵਿਖੇ 20-21 ਮਾਰਚ, 2026 ਨੂੰ ਲੱਗਣ ਵਾਲੇ ਖੇਤੀ ਗਿਆਨ ਦੇ ਮਹਾਂਕੁੰਭ ਦੋ ਰੋਜਾ ਕਿਸਾਨ ਮੇਲੇ ਵਿੱਚ ਹੁੰਮ ਹੁੰਮਾ ਕੇ ਪਹੁੰਚਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਸਾਨਾਂ ਨੂੰ ਵਿਗਿਆਨਕ ਲੀਹਾਂ ਤੇ ਖੇਤੀ ਕਰਨ ਲਈ ਯੂਨੀਵਰਸਿਟੀ ਵੱਲੋਂ ਪ੍ਰਕਾਸਿਤ ਕੀਤੇ ਜਾਂਦੇ ਖੇਤੀ ਸਾਹਿਤ ਨੂੰ ਪੜਨ ਅਤੇ ਮਹੀਨਾਵਾਰ ਖੇਤੀ ਰਸਾਲਿਆਂ ਚੰਗੀ ਖੇਤੀ ਅਤੇ ਪ੍ਰੋਗਰੈਸਿਵ ਫਾਰਮਿੰਗ ਦੇ ਮੈਂਬਰ ਬਣਨ ਲਈ ਕਿਹਾ |

ਮੰਚ ਸੰਚਾਲਨ ਕਰਦਿਆਂ ਡਾ. ਤੇਜਿੰਦਰ ਸਿੰਘ ਰਿਆੜ, ਅਪਰ ਨਿਰਦੇਸਕ ਸੰਚਾਰ, ਪੀ ਏ ਯੂ ਨੇ ਵਿਗਿਆਨ ਅਤੇ ਤਕਨਾਲੋਜੀ ਦੇ ਇਸ ਯੁੱਗ ਵਿੱਚ ਕਿਸਾਨਾਂ ਨੂੰ ਸਮੇਂ ਦਾ ਹਾਣੀ ਬਣ ਕੇ ਖੇਤੀ ਸੰਬੰਧਤ ਅਤਿ ਆਧੁਨਿਕ ਜਾਣਕਾਰੀ ਹਾਸਲ ਕਰਨ ਲਈ ਯੂਨੀਵਰਸਿਟੀ ਦੇ ਸੋਸਲ ਮੀਡੀਆਂ ਨਾਲ ਜੁੜਨ ਦੀ ਅਪੀਲ ਕੀਤੀ | ਯੂਨੀਵਰਸਿਟੀ ਵੱਲੋਂ ਪ੍ਰਮਾਣਿਤ ਬੀਜਾਂ ਦੀ ਕਾਸਤ ਕਰਨ ਅਤੇ ਸਿਫਾਰਸ ਕੀਤੀਆਂ ਰਸਾਇਣਾਂ ਦੀ ਵਰਤੋਂ ਕਰਨ ਤੇ ਜੋਰ ਦਿੰਦਿਆਂ ਉਨ੍ਹਾਂ ਨੇ ਕਿਸਾਨਾਂ ਨੂੰ ਯੂਨੀਵਰਸਿਟੀ ਵੱਲੋਂ ਪ੍ਰਕਾਸਿਤ ਕੀਤੇ ਜਾਂਦੇ ਖੇਤੀ ਸਾਹਿਤ ਅਤੇ ਵਿਸੇਸ ਕਰਕੇ ਸਾਉਣੀ ਦੀਆਂ ਫਸਲਾਂ ਦੀਆਂ ਸਿਫਾਰਸਾਂ ਪੁਸਤਕ ਪੜ੍ਹਨ ਦੀ ਤਾਕੀਦ ਕੀਤੀ |

ਡਾ. ਕੁਲਦੀਪ ਸਿੰਘ, ਨਿਰਦੇਸਕ, ਖੇਤਰੀ ਖੋਜ ਕੇਂਦਰ, ਫਰੀਦਕੋਟ ਨੇ ਧੰਨਵਾਦ ਦੇ ਸਬਦ ਕਹਿੰਦਿਆਂ ਕਿਸਾਨਾਂ ਨੂੰ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲਾਂ ਦਾ ਦੌਰਾ ਕਰਨ ਅਤੇ ਯੂਨੀਵਰਸਿਟੀ ਵੱਲੋਂ ਵਿਕਰੀ ਕੀਤੀਆਂ ਜਾ ਰਹੀਆਂ ਸਬਜੀਆਂ, ਤੇਲ ਬੀਜਾਂ, ਮੋਟੇ ਅਨਾਜਾਂ ਅਤੇ ਚਾਰਿਆਂ ਦੀਆਂ ਕਿੱਟਾਂ ਅਤੇ ਫਲਾਂ ਆਦਿ ਦੇ ਬੂਟੇ ਖ੍ਰੀਦਣ ਲਈ ਕਿਹਾ |