ਬਠਿੰਡਾ, 8 ਅਪ੍ਰੈਲ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜਿਲ੍ਹਾ Bathinda ਵੱਲੋਂ ਨੂੰ ਸਾਉਣੀ 2026 ਦੀਆਂ ਫ਼ਸਲਾਂ Kharif Crops ਸਬੰਧੀ ਜਿਲ੍ਹਾ ਪੱਧਰੀ ਕਿਸਾਨ ਮੇਲਾ District Level Farmer Training Camp ਲਾਰਡ ਰਾਮਾਂ ਹਾਲ, ਦਾਣਾ ਮੰਡੀ ਬਠਿੰਡਾ ਵਿਖੇ ਲਗਾਇਆ ਗਿਆ। ਕਿਸਾਨ ਮੇਲੇ ਵਿੱਚ ਜਿਲ੍ਹਾ ਬਠਿੰਡਾ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ। ਕਿਸਾਨ ਮੇਲੇ ਦੀ ਪ੍ਰਧਾਨਗੀ ਕਰ ਰਹੇ Jagroop Singh Gill, ਐਮ.ਐਲ.ਏ. ਬਠਿੰਡਾ (ਸ਼ਹਿਰੀ) ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਕਣਕ ਦੀ ਵਾਢੀ ਤੋਂ ਬਾਅਦ ਨਾੜ ਨੂੰ ਅੱਗ ਨਾ ਲਗਾਉਣ ਤਾਂ ਜੋ ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰਹੇ ਅਤੇ ਵਾਤਾਵਰਣ ਦੂਸ਼ਿਤ ਨਾ ਹੋਵੇ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਆਮਦਨ ਵਿੱਚ ਵਾਧਾ ਕਰਨ ਲਈ ਕਿਸਾਨ ਭਰਾਵਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦੇ ਵੀ ਅਪਨਾਉਣੇ ਚਾਹੀਦੇ ਹਨ।
All about Agriculture, Horticulture and Animal Husbandry and Information about Govt schemes for Farmers
Tuesday, April 7, 2026
Bathinda ਜ਼ਿਲ੍ਹੇ ਦਾ District Level Farmer Training Camp ਆਯੋਜਿਤ
Monday, April 6, 2026
ਕਿਸਾਨ ਸਿਖਲਾਈ ਕੈਂਪ 7 ਅਪ੍ਰੈਲ ਨੂੰ
Tuesday, March 24, 2026
ਪੀਏਯੂ ਦਾ ਬਠਿੰਡਾ ਕਿਸਾਨ ਮੇਲਾ ਧੂਮਧਾਮ ਨਾਲ ਸੰਪਨ Kisan Mela Bathinda
ਬਠਿੰਡਾ, 24 ਮਾਰਚ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ, ਬਠਿੰਡਾ Regional Research Center of PAU, Bathinda ਵਿਖੇ ਸਾਉਣੀ ਦੀਆਂ ਫ਼ਸਲਾਂ ਦਾ ਕਿਸਾਨ ਮੇਲਾ Kharif Kisan Mela ਲਗਾਇਆ ਗਿਆ, ਜਿਸ ਵਿੱਚ ਵੱਡੀ ਤਾਦਾਦ ਵਿੱਚ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸਿ਼ਰਕਤ ਕੀਤੀ। “ਖੇਤੀ ਵਿਭਿੰਨਤਾ ਅਪਣਾਓ, ਵਡਮੁੱਲਾ ਵਾਤਾਵਰਣ ਬਚਾਓ“ ਦੇ ਉਦੇਸ਼ ਨੂੰ ਲੈ ਕੇ ਲਗਾਏ ਇਸ ਕਿਸਾਨ ਮੇਲੇ ਵਿੱਚ ਕੈਬਨਿਟ ਮੰਤਰੀ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ਼ ਪਾਲਣ ਤੇ ਡੇਅਰੀ ਵਿਕਾਸ, ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ Gurmeet Singh Khuddian ਵੱਲੋਂ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ ਗਈ।
ਕਿਸਾਨ ਮੇਲੇ ਦੌਰਾਨ ਹਲਕਾ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਅਤੇ ਮੈਂਬਰ ਪ੍ਰਬੰਧਕੀ ਬੋਰਡ, ਪੀ.ਏ.ਯੂ. ਸ. ਮੋਹਨ ਸਿੰਘ ਜਾਖੜ ਵਿਸ਼ੇਸ਼ ਮਹਿਮਾਨ ਵਜੋ ਸ਼ਾਮਲ ਹੋਏ।
ਕਿਸਾਨ ਮੇਲੇ ਦੀ ਪ੍ਰਧਾਨਗੀ VC PAU Dr Satibir Singh Gosal, ਵਾਈਸ ਚਾਂਸਲਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਕੀਤੀ। ਇਸ ਮੌਕੇ ਸ਼੍ਰੀ ਜਤਿੰਦਰ ਸਿੰਘ ਭੱਲਾ, ਚੇਅਰਮੈਨ, ਇੰਪਰੂਵਮੈਟਂ ਟਰੱਸਟ, ਬਠਿੰਡਾ ਤੋ ਇਲਾਵਾ ਯੂਨੀਵਰਸਿਟੀ ਦੇ ਵੱਖ--ਵੱਖ ਵਿਭਾਗਾਂ ਦੇ ਮੁਖੀ ਅਤੇ ਵਿਗਿਆਨੀ ਸ਼ਾਮਲ ਹੋਏ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਵਿੱਚ ਅਨੇਕਾਂ ਮੇਲੇ ਅਤੇ ਤਿਉਹਾਰ ਮਨਾਏ ਜਾਂਦੇ ਹਨ ਪਰ ਖੇਤੀ ਪ੍ਰਧਾਨ ਸੂਬੇ ਦੇ ਖੇਤੀ ਸਭਿਆਚਾਰ ਦੀਆਂ ਝਲਕੀਆਂ ਪੇਸ਼ ਕਰਦੇ ਪੀ.ਏ.ਯੂ. ਵੱਲੋਂ ਲਗਾਏ ਜਾਂਦੇ ਕਿਸਾਨ ਮੇਲਿਆਂ ਦੀ ਆਪਣੀ ਹੀ ਵਿਲੱਖਣਤਾ ਹੈ। ਉਨ੍ਹਾਂ ਕਿਹਾ ਕਿ ਖੇਤੀ ਜਲਵਾਯੂ ਵਿੱਚ ਹੋ ਰਹੀ ਹਲ-ਚਲ ਕਰਕੇ ਬਦਲ ਰਹੀਆਂ ਪ੍ਰਸਥਿਤੀਆਂ ਕਾਰਨ ਗਿਆਨ, ਵਿਗਿਆਨ ਅਤੇ ਤਕਨਾਲੋਜੀ ਦੇ ਇਸ ਯੁੱਗ ਵਿੱਚ ਖੇਤੀ ਦੀਆਂ ਤਕਨੀਕਾਂ ਵੀ ਬਦਲ ਰਹੀਆਂ ਹਨ ਅਤੇ ਸਮੇਂ ਦੇ ਹਾਣ ਦਾ ਹੋਣ ਲਈ ਕਿਸਾਨ ਮੇਲਿਆਂ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਕੇ ਇਸ ਨਵੀਨ ਗਿਆਨ ਨੂੰ ਹਾਸਿਲ ਕਰਨ ਦੀ ਲੋੜ ਹੈ।
ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਦੇਸ਼ ਦੀਆਂ 75 ਖੇਤੀ ਯੂਨੀਵਰਸਿਟੀਆਂ ਵਿੱਚ ਲਗਾਤਾਰ ਤੀਜੇ ਸਾਲ ਪਹਿਲੇ ਨੰਬਰ ਤੇ ਆਉਣ ਤੇ ਖੇਤੀ ਵਿਗਿਆਨੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ 1.53 ਪ੍ਰਤੀਸ਼ਤ ਰਕਬੇ ਵਾਲੇ ਛੋਟੇ ਜਿਹੇ ਸੂਬੇ ਦੇ ਮਿਹਨਕਸ਼ ਕਿਸਾਨਾਂ ਅਤੇ ਖੇਤੀ ਵਿਗਿਆਨੀਆਂ ਨੇ ਸਖ਼ਤ ਮਿਹਨਤ ਕਰਕੇ ਅੰਨ ਦੇ ਅੰਬਾਰ ਲਗਾ ਕੇ ਦੇਸ਼ ਨੂੰ ਅਨਾਜ ਸੁਰੱਖਿਆ ਪ੍ਰਦਾਨ ਕੀਤੀ ਹੈ, ਪਰ ਖਮਿਆਜ਼ੇ ਵਜੋਂ ਹੁਣ ਸਾਡਾ ਪੌਣ-ਪਾਣੀ ਪ੍ਰਭਾਵਿਤ ਹੋ ਰਿਹਾ ਹੈ, ਜਿਸ ਨੂੰ ਬਚਾਉਣ ਲਈ ਸਾਨੂੰ ਖੇਤੀ ਵਿਭਿੰਨਤਾ ਵੱਲ ਜਾਣਾ ਸਮੇਂ ਦੀ ਲੋੜ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਭਾਵੇਂ ਖੇਤੀ ਸਾਡਾ ਵਿਰਾਸ਼ਤੀ ਕਿੱਤਾ ਹੈ ਜਿੱਥੋਂ ਸਾਡਾ ਚੰਗਾ ਗੁਜ਼ਰਾਨ ਹੁੰਦਾ ਹੈ ਪਰ ਖੇਤੀ ਆਮਦਨ ਨੂੰ ਵਧਾਉਣ ਲਈ ਸਾਨੂੰ ਡੇਅਰੀ ਪਾਲਣ, ਮੁਰਗੀ ਪਾਲਣ, ਬੱਕਰੀ ਪਾਲਣ ਅਤੇ ਮਧੂਮੱਖੀ ਪਾਲਣ ਆਦਿ ਵਰਗੇ ਸਹਾਇਕ ਧੰਦਿਆ ਨੂੰ ਵੱਧ ਤੋਂ ਵੱਧ ਅਪਨਾਉਣਾ ਪਵੇਗਾ। ਪੌਣ-ਪਾਣੀ ਨੂੰ ਬਚਾਉਣ ਅਤੇ ਖੇਤੀ ਖੇਤਰ ਨੂੰ ਹੁਲਾਰਾ Sustainable Agriculture ਦੇਣ ਲਈ ਸਰਕਾਰੀ ਨੀਤੀਆ ਸਾਂਝੀਆਂ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਸ ਮੌਕੇ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਦੇ ਮਿਹਨਤਕਸ਼ ਕਿਸਾਨਾਂ ਨੇ ਖੇਤੀ ਦੇ ਹਰ ਖੇਤਰ ਵਿੱਚ ਵੱਡੀਆਂ ਮੱਲਾਂ ਮਾਰੀਆਂ। ਉਨ੍ਹਾਂ ਕਿਹਾ ਕਿ ਸਾਡੇ ਸਿਰੜੀ ਕਿਸਾਨ ਉਸ ਬੰਜਰ ਧਰਤੀ ਵਿਚੋਂ ਪੈਦਾ ਹੋਣ ਵਾਲੇ ਲੋਕ ਹਨ, ਜਿਨ੍ਹਾਂ ਨੇ ਵੱਧ ਤੋਂ ਵੱਧ ਫ਼ਲ ਦਿੱਤਾ ਪਰ ਖੇਤੀ ਜਿਨਸਾਂ ਦੇ ਉਚਿਤ ਮੰਡੀਕਰਨ ਦੀ ਘਾਟ ਕਾਰਨ ਅਸੀਂ ਜ਼ਿਆਦਾ ਮੁਨਾਫ਼ਾ ਨਾ ਕਮਾ ਸਕੇ। ਉਨ੍ਹਾਂ ਕਿਹਾ ਕਿ ਖੁਦ ਮੰਡੀਕਰਨ ਕਰਕੇ ਹੀ ਅਸੀਂ ਖੇਤੀ ਦੇ ਕਿੱਤੇ ਨੂੰ ਲਾਹੇਵੰਦ ਬਣਾ ਸਕਦੇ ਹਾਂ ਅਤੇ ਇਸ ਲਈ ਸਾਨੂੰ ਵਪਾਰਕ ਖੇਤੀ ਸਿੱਖਣੀ ਪਵੇਗੀ।
ਕਿਸਾਨਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਕਿਸਾਨ ਮੇਲੇ ਵਿੱਚ ਵੱਡੀ ਗਿਣਤੀ ਕਿਸਾਨਾਂ ਦਾ ਸ਼ਿਰਕਤ ਕਰਨਾ ਉਨ੍ਹਾਂ ਦਾ ਯੂਨੀਵਰਸਿਟੀ ਦੀਆਂ ਖੋਜ ਅਤੇ ਪਸਾਰ ਸੇਵਾਵਾਂ ਪ੍ਰਤੀ ਅਥਾਹ ਵਿਸ਼ਵਾਸ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਲਗਾਏ ਜਾਂਦੇ ਕਿਸਾਨ ਮੇਲੇ ਕਿਸਾਨਾਂ ਅਤੇ ਖੇਤੀ ਵਿਗਿਆਨੀਆਂ ਨੂੰ ਇੱਕ ਮੰਚ ਤੇ ਇਕੱਠੇ ਹੋਣ ਦਾ ਸੁਨਹਿਰੀ ਮੌਕਾ ਪ੍ਰਦਾਨ ਕਰਦੇ ਹਨ ਅਤੇ ਕਿਸਾਨਾਂ ਵੱਲੋਂ ਯੂਨੀਵਰਸਿਟੀ ਦੀਆਂ ਸਿਫ਼ਾਰਿਸ਼ਾਂ ਨੂੰ ਲੈ ਕੇ ਦਿੱਤਾ ਜਾਂਦਾ ਫੀਡਬੈਕ ਯੂਨੀਵਰਸਿਟੀ ਦੀਆਂ ਖੋਜ ਅਤੇ ਪਸਾਰ ਸੇਵਾਵਾਂ ਨੂੰ ਨਵੇਂ ਦਿਸ਼ਾ-ਨਿਰਦੇਸ਼ ਦੇਣ ਵਿੱਚ ਸਹਾਈ ਹੁੰਦਾ ਹੈ। ਕਿਸਾਨ ਮੇਲੇ ਦੇ ਉਦੇਸ਼ ਬਾਰੇ ਜਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਸਾਨੂੰ ਕਣਕ ਝੋਨੇ ਦੇ ਰਿਵਾਇਤੀ ਫ਼ਸਲੀ ਚੱਕਰ ਵਿਚੋਂ ਨਿਕਲ ਕੇ ਖੇਤੀ ਵਿਭਿੰਨਤਾ Crop Diversification ਨੂੰ ਅਪਨਾਉਣਾ ਪਵੇਗਾ, ਤਾਂ ਜੋ ਸਾਡਾ ਵਾਤਾਵਰਣ ਸੁਰੱਖਿਅਤ ਰਹਿ ਸਕੇ ਅਤੇ ਖੇਤੀ ਨਿਰੰਤਰਤਾ ਬਣੀ ਰਹੇ।
ਉਨ੍ਹਾਂ ਪੌਣ-ਪਾਣੀ ਨੂੰ ਵੱਡਮੁੱਲਾ ਸਰਮਾਇਆ ਦੱਸਦਿਆਂ ਉਨ੍ਹਾਂ ਨੇ ਕੁਦਰਤੀ ਸਰੋਤਾਂ ਦੀ ਸ਼ਾਂਭ-ਸੰਭਾਲ ਤੇ ਜ਼ੋਰ ਦਿੰਦਿਆਂ ਕਿਹਾ ਕਿ ਖੇਤੀ ਵੰਨ-ਸੁਵੰਨਤਾ ਨੂੰ ਹੁਲਾਰਾ ਦੇਣ ਲਈ ਮੁੱਲ ਵਾਧੇ ਵਾਲੀਆਂ ਗੁਣਵੱਤਾ ਭਰਪੂਰ ਫ਼ਸਲਾਂ ਜਿਵੇਂ ਕਿ ਦਾਲਾਂ, ਤੇਲ ਬੀਜ, ਫ਼ਲਾਂ, ਫੁੱਲਾਂ ਅਤੇ ਸਬਜ਼ੀਆਂ ਆਦਿ ਫ਼ਸਲਾਂ ਦੀ ਕਾਸ਼ਤ ਕਰਨ ਦੀ ਲੋੜ ਹੈ। ਖੇਤੀ ਨੂੰ ਮੁਨਾਫ਼ੇ ਦਾ ਧੰਦਾ ਬਨਾਉਣ ਲਈ ਬਾਹਰਲੇ ਮੁਲਕਾਂ ਦੀ ਤਰਜ਼ ਤੇ ਐਗਰੀ ਬਿਜ਼ਨੈਸ ਕਰਨ ਦਾ ਮਸ਼ਵਰਾ ਦਿੰਦਿਆਂ ਡਾ. ਗੋਸਲ ਨੇ ਕਿਸਾਨਾਂ ਨੂੰ ਖੇਤੀ ਜਿਨਸਾਂ ਨੂੰ ਸਿੱਧਾ ਮੰਡੀ ਵਿੱਚ ਲਿਜਾਣ ਦੀ ਬਜਾਏ ਇਨ੍ਹਾਂ ਦੀ ਪ੍ਰੋਸੈਸਿੰਗ ਕਰਨ, ਡੱਬਾਬੰਦੀ ਕਰਨ ਅਤੇ ਮੰਡੀਕਰਨ Processing, Packing and Marketing of Agriculture Produce ਖੁਦ ਕਰਨ ਦੀ ਸਿ਼ਫਾਰਿਸ਼ ਕੀਤੀ। ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਅਤੇ ਇੰਸਟੀਚਿਊਟ ਆਫ ਐਗਰੀਕਲਚਰ, ਬਠਿੰਡਾ ਅਤੇ ਗੁਰਦਾਸਪੁਰ ਵੱਲੋਂ ਚਲਾਏ ਜਾ ਰਹੇ ਅਕਾਦਮਿਕ ਪ੍ਰੋਗਰਾਮਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਾ. ਗੋਸਲ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ 10ਵੀਂ ਤੱਕ ਦੀ ਪੜ੍ਹਾਈ ਪਿੰਡਾਂ ਦੇ ਸਕੂਲਾਂ ਵਿੱਚ ਹਾਸਲ ਕਰਨ ਵਾਲੇ ਕਿਸਾਨਾਂ ਦੇ ਬੱਚਿਆਂ ਲਈ ਦਸ ਪ੍ਰਤੀਸ਼ਤ ਸੀਟਾਂ ਰਾਖਵੀਆਂ ਰੱਖੀਆਂ ਗਈਆਂ ਹਨ, ਇਸ ਕਰਕੇ ਕਿਸਾਨਾਂ ਨੂੰ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਖੇਤੀ ਸਿੱਖਿਆ ਮੁਹੱਈਆ ਕਰਵਾਉਣ ਦੀ ਲੋੜ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਗਿਆਨ ਵਿਗਿਆਨ ਅਤੇ ਤਕਨਾਲੋਜੀ ਨਾਲ ਜੁੜ ਕੇ ਖੇਤੀ ਨੂੰ ਲਾਹੇਵੰਦ ਧੰਦਾ ਬਣਾ ਸਕਣ। ਕਣਕ ਦੀ ਭਰਵੀਂ ਫ਼ਸਲ ਆਉਣ ਦੀ ਕਾਮਨਾ ਕਰਦਿਆਂ ਡਾ. ਗੋਸਲ ਨੇ ਕਿਸਾਨਾਂ ਨੂੰ ਆਉਂਦੇ ਸਾਉਣੀ ਸੀਜ਼ਨ ਵਿੱਚ ਯੂਨੀਵਰਸਿਟੀ ਵੱਲੋਂ ਫ਼ਸਲਾਂ ਦੇ ਪ੍ਰਮਾਣਿਤ ਬੀਜਾਂ ਦੀ ਕਾਸ਼ਤ ਕਰਨ ਅਤੇ ਖੇਤੀ ਸਿਫ਼ਾਰਸ਼ਾਂ ਅਪਨਾਉਣ ਲਈ ਕਿਹਾ।
ਡਾ. ਅਜਮੇਰ ਸਿੰਘ ਢੱਟ, ਨਿਰਦੇਸ਼ਕ ਖੋਜ, ਨੇ ਤਕਨਾਲੋਜੀ ਦੇ ਇਸ ਕਿਸਾਨ ਮੇਲੇ ਮੌਕੇ ਪੀ.ਏ.ਯੂ. ਵੱਲੋਂ ਵਿਕਸਤ ਕੀਤੀਆਂ ਫ਼ਸਲਾਂ ਦੀਆਂ ਨਵੀਆਂ ਕਿਸਮਾਂ, ਉਤਪਾਦਨ ਅਤੇ ਪੌਦ ਸੁਰੱਖਿਆ ਤਕਨੀਕਾਂ ਅਤੇ ਖੇਤ ਮਸ਼ੀਨਰੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਯੂਨੀਵਰਸਿਟੀ ਦੇ ਖੇਤ ਵਿਗਿਆਨੀਆਂ ਵੱਲੋਂ ਹੁਣ ਤੱਕ 991 ਤੋਂ ਵੱਧ ਕਿਸਮਾਂ ਵਿਕਸਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚੋਂ ਲੱਗਭੱਗ 250 ਕਿਸਮਾਂ ਦੀ ਪਛਾਣ ਰਾਸ਼ਟਰੀ ਪੱਧਰ ਤੇ ਕਾਸ਼ਤ ਕਰਨ ਲਈ ਵੀ ਹੋਈ ਹੈ। ਉਨ੍ਹਾਂ ਨੇ ਝੋਨੇ ਦੀ 28-29 ਕੁਇੰਟਲ ਪ੍ਰਤੀ ਏਕੜ ਝਾੜ ਦੇਣ ਵਾਲੀ ਨਵੀਂ ਕਿਸਮ ਪੀ.ਆਰ-133, ਕਪਾਹ ਦਾ 11 ਕੁਇੰਟਲ ਪ੍ਰਤੀ ਏਕੜ ਝਾੜ ਦੇਣ ਵਾਲੀ ਦੇਸੀ ਕਿਸਮ ਪੀ.ਬੀ.ਡੀ 88 ਅਤੇ ਮੱਕੀ ਦਾ 25 ਕੁਇੰਟਲ ਪ੍ਰਤੀ ਏਕੜ ਝਾੜ ਦੇਣ ਵਾਲੀ ਕਿਸਮ ਐਨ.ਕੇ 7328 ਤੋਂ ਇਲਾਵਾ ਸਬਜ਼ੀਆਂ ਦੀਆਂ ਫ਼ਸਲਾਂ ਦੀਆਂ ਕਿਸਮਾਂ ਵਿੱਚ ਖਰਬੂਜੇ ਦੀ ਹਾਈਬ੍ਰਿਡ ਕਿਸਮ ਐਮ.ਐਚ 56, ਨੈੱਟ ਪੋਲੀਹਾਊਸ ਵਿੱਚ ਕਾਸ਼ਤ ਕਰਨ ਲਈ ਬੈਂਗਣ ਦੀ ਹਾਈਬ੍ਰਿਡ ਕਿਸਮ ਪੀ.ਸੀ.ਬੀ.ਐਚ 7, ਕਾਲੀ ਤੋਰੀ ਪੀ.ਐਸ.ਜੀ.ਐਚ-1 ਅਤੇ ਪੀ.ਐਸ.ਜੀ.ਐਚ-2, ਘੀਆ ਤੋਰੀ 5 ਅਤੇ 18, ਮਟਰ ਅਗੇਤਾ 8 ਅਤੇ ਪੰਜਾਬ 90 ਦੇ ਨਾਲ-ਨਾਲ ਫ਼ਲਾਂ ਦੀਆਂ ਕਿਸਮਾਂ ਵਿੱਚ ਪੰਜਾਬ ਆੜੂ 1 ਅਤੇ ਪੰਜਾਬ ਆੜੂ 2, ਪੰਜਾਬ ਨੈਕਟ੍ਰਨ 2 ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਪੌਦ ਸੁਰੱਖਿਆ ਵਿੱਚ ਯੂਨੀਵਰਸਿਟੀ ਵੱਲੋਂ ਦਿੱਤੀਆਂ 23 ਸਿਫ਼ਾਰਿਸ਼ਾਂ ਸਾਂਝੀਆਂ ਕਰਦਿਆਂ ਵਾਤਾਵਰਣ ਦੀ ਸਾਂਭ-ਸੰਭਾਲ ਲਈ ਉਨ੍ਹਾਂ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਉਚਿਤ ਸਾਂਭ-ਸੰਭਾਲ ਅਤੇ ਖੇਤੀ ਰਸਾਇਣਾਂ ਦੀ ਯੂਨੀਵਰਸਿਟੀ ਸਿਫ਼ਾਰਸ਼ਾਂ ਮੁਤਾਬਿਕ ਵਰਤੋਂ ਕਰਨ ਦੀ ਤਾਕੀਦ ਕੀਤੀ।
ਕਿਸਾਨ ਮੇਲੇ ਵਿੱਚ ਸਿ਼ਰਕਤ ਕਰ ਰਹੇ ਕਿਸਾਨਾਂ, ਪਤਵੰਤਿਆਂ ਅਤੇ ਵਿਗਿਆਨੀਆਂ ਨੂੰ ਨਿੱਘਾ ਜੀ ਆਇਆਂ ਕਹਿੰਦਿਆਂ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ ਨੇ ਪੀ.ਏ.ਯੂ. ਵੱਲੋ ਲਗਾਏ ਜਾਂਦੇ ਕਿਸਾਨ ਮੇਲਿਆਂ ਨੂੰ ਗਿਆਨ, ਵਿਗਿਆਨ ਅਤੇ ਤਕਨਾਲੋਜੀ ਦਾ ਮਹਾਂਕੁੰਭ ਦੱਸਦਿਆਂ ਕਿਹਾ ਕਿ ਖੇਤੀ ਸਬੰਧੀ ਅਤਿ-ਆਧੁਨਿਕ ਜਾਣਕਾਰੀ ਹਾਸਿਲ ਕਰਨ ਲਈ ਅਤੇ ਖੇਤੀ ਸਮੱਸਿਆਵਾਂ ਦਾ ਹੱਲ ਕਰਨ ਲਈ ਇਹ ਕਿਸਾਨ ਮੇਲੇ ਬਹੁਤ ਸਹਾਈ ਹੁੰਦੇ ਹਨ। ਯੂਨੀਵਰਸਿਟੀ ਵੱਲੋਂ ਲਗਾਈਆਂ ਖੇਤ ਪ੍ਰਦਰਸ਼ਨੀਆਂ ਅਤੇ ਨੁਮਾਇਸ਼ਾਂ ਦਾ ਦੌਰਾ ਕਰਨ ਦੀ ਅਪੀਲ ਕਰਦਿਆਂ ਡਾ. ਭੁੱਲਰ ਨੇ ਕਿਸਾਨਾਂ ਨੂੰ ਖੇਤੀ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ਲਈ ਯੂਨੀਵਰਸਿਟੀ ਦੇ ਵੱਖ-ਵੱਖ ਕ੍ਰਿਸ਼ੀ ਵਿਗਿਆਨ ਕੇਂਦਰਾਂ ਵੱਲੋਂ ਦਿੱਤੀਆਂ ਜਾਂਦੀਆਂ ਸਿਖਲਾਈਆਂ ਬਾਰੇ ਵਿਸਥਾਰੑਪੂਰਵਕ ਜਾਣਕਾਰੀ ਦਿੱਤੀ।
ਉਨ੍ਹਾਂ ਵਿਗਿਆਨਕ ਲੀਹਾਂ ਤੇ ਖੇਤੀ ਕਰਨ ਲਈ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਕੀਤੇ ਜਾਂਦੇ ਖੇਤੀ ਸਹਿਤ ਨਾਲ ਜੁੜਨ ਲਈ ਪ੍ਰੇਰਦਿਆਂ ਉਨ੍ਹਾਂ ਨੇ ਖੇਤੀ ਰਸਾਲੇ, ਚੰਗੀ ਖੇਤੀ ਅਤੇ ਪ੍ਰੋਗਰੈਸਿਵ ਫਾਰਮਿੰਗੋ ਦੇ ਮੈਬਂਰ ਬਣਨ ਅਤੇ ਸਾਉਣੀ ਦੀਆਂ ਫ਼ਸਲਾਂ ਦੀਆਂ ਸਿਫ਼ਾਰਿਸਾਂ ਪੁਸਤਕ ਪੜ੍ਹਨ ਲਈ ਕਿਹਾ।
ਮੰਚ ਸੰਚਾਲਨ ਕਰਦਿਆਂ ਡਾ. ਤੇਜਿੰਦਰ ਸਿੰਘ ਰਿਆੜ, ਅੱਪਰ ਨਿਰਦੇਸ਼ਕ ਸੰਚਾਰ, ਪੀ.ਏ.ਯੂ. ਨੇ ਵਿਗਿਆਨ ਅਤੇ ਤਕਨਾਲੋਜੀ ਦੇ ਇਸ ਯੁੱਗ ਵਿੱਚ ਕਿਸਾਨਾਂ ਨੂੰ ਸਮੇਂ ਦਾ ਹਾਣੀ ਬਣ ਕੇ ਖੇਤੀ ਸਬੰਧਿਤ ਅਤਿ-ਆਧੁਨਿਕ ਜਾਣਕਾਰੀ ਹਾਸਿਲ ਕਰਨ ਲਈ ਪੀ.ਏ.ਯੂ. ਦੇ ਹਫ਼ਤ਼ਾਵਰ ਡਿਜੀਟਲ ਅਖ਼ਬਾਰ, ਖੇਤੀ ਸੰਦੇਸ਼, ਪੀ.ਏ.ਯੂ. ਫੇਸਬੁੱਕ ਲਾਈਵ ਪ੍ਰੋਗਰਾਮ, ਪੀ.ਏ.ਯੂ. ਵੱਟਸਐਪ ਗਰੁੱਪਾਂ ਅਤੇ ਯੂ-ਟਿਊਬ ਚੈਨਲਾਂ ਨਾਲ ਵੱਧ ਤੋਂ ਵੱਧ ਜੁੜਨ ਲਈ ਕਿਹਾ। ਖੇਤੀ ਆਮਦਨ ਵਿੱਚ ਵਾਧਾ ਕਰਨ ਲਈ ਯੂਨੀਵਰਸਿਟੀ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਨਾਲ ਰਾਬਤਾ ਕਾਇਮ ਕਰਕੇ ਖੇਤੀ ਪ੍ਰੋਸੈਸਿੰਗ ਨੂੰ ਉਤਸ਼ਾਹਿਤ ਕਰਦਿਆਂ ਡਾ. ਰਿਆੜ ਨੇ ਯੂਨੀਵਰਸਿਟੀ ਵੱਲੋਂ ਤਿਆਰ ਕੀਤੇ ਸੰਯੁਕਤ ਖੇਤੀ ਮਾਡਲ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ।
ਇਸ ਮੌਕੇ ਬਾਗਬਾਨੀ ਖੇਤਰ ਵਿੱਚ (ਫ਼ਲਾਂ, ਸਬਜ਼ੀਆਂ ਅਤੇ ਫੁੱਲਾਂ ਦੀ ਕਾਸ਼ਤ ਲਈ) ਜਥੇਦਾਰ ਗੁਰਾਦਿੱਤਾ ਸਿੰਘ ਮਾਹਲ ਯਾਦਗਾਰੀ ਪੁਰਸਕਾਰ ਸ. ਜਰਨੈਲ ਸਿੰਘ ਪੁੱਤਰ ਸ. ਅਜੀਤ ਸਿੰਘ, ਪਿੰਡ ਜਗਤਪੁਰਾ, ਬਲਾਕ ਗੰਢੀਵਿੰਡ, ਜਿਲ੍ਹਾ ਤਰਨਤਾਰਨ ਨੂੰ ਪ੍ਰਦਾਨ ਕੀਤਾ ਗਿਆ।
ਡਾ. ਕਰਮਜੀਤ ਸਿੰਘ ਸੇਖੋਂ, ਨਿਰਦੇਸ਼ਕ, ਖੇਤਰੀ ਖੋਜ ਕੇਂਦਰ, ਬਠਿੰਡਾ ਨੇ ਧੰਨਵਾਦ ਦੇ ਸ਼ਬਦ ਕਹਿੰਦਿਆਂ ਕਿਸਾਨਾਂ ਨੂੰ ਯੂਨੀਵਰਸਿਟੀ ਵੱਲੋਂ ਤਿਆਰ ਕੀਤੀਆਂ ਸਬਜ਼ੀਆਂ, ਤੇਲਬੀਜਾਂ, ਮੋਟੇ ਅਨਾਜਾਂ ਅਤੇ ਚਾਰੇ ਦੀਆਂ ਫ਼ਸਲਾਂ ਦੀਆਂ ਕਿੱਟਾਂ, ਫ਼ਲਾਂ ਅਤੇ ਫੁੱਲਾਂ ਦੇ ਬੂਟੇ ਖਰੀਦਣ ਲਈ ਕਿਹਾ।
Wednesday, March 18, 2026
ਕਿਸਾਨ ਮੇਲਾ 24 ਮਾਰਚ ਨੂੰ Kisan Mela Bathinda
ਖੇਤੀ ਵਿਭਿੰਨਤਾ ਅਪਣਾਓ, ਵਾਤਾਵਰਣ ਬਚਾਓ” ਥੀਮ ਨਾਲ ਹੋਵੇਗਾ Kisan Mela ਦਾ ਆਯੋਜਨ
Tuesday, March 17, 2026
ਲੁਧਿਆਣਾ, ਬਠਿੰਡਾ ਤੇ ਗੁਰਦਾਸਪੁਰ ਦੇ ਕਿਸਾਨ ਮੇਲੇ ਕਦੋਂ ਲੱਗਣਗੇ
ਲੁਧਿਆਣਾ, 18 ਮਾਰਚ
ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ PAU ਦੇ ਕਿਸਾਨ ਮੇਲੇ ਚੱਲ ਰਹੇ ਹਨ। ਇਸੇ ਲੜੀ ਵਿਚ ਹੁਣ ਤਿੰਨ ਮੇਲੇ ਬਾਕੀ ਹਨ। ਜਿਸ ਵਿਚੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ Kisan Mela Ludhiana ਦੇ ਕੈਂਪਸ ਵਿਚ ਮੁੱਖ ਮੇਲਾ 20 ਅਤੇ 21 ਮਾਰਚ 2026 ਨੂੰ ਹੋਣ ਜਾ ਰਿਹਾ ਹੈ। ਇਸੇ ਤਰਾਂ ਖੇਤਰੀ ਖੋਜ ਕੇਂਦਰ ਬਠਿੰਡਾ ਵਿਚ Kisan Mela Bathinda 24 ਮਾਰਚ 2026 ਨੂੰ ਅਤੇ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ Kisan Mela Gurdaspur 27 ਮਾਰਚ 2026 ਨੂੰ ਮੇਲਾ ਹੋਵੇਗਾ।
ਇੰਨ੍ਹਾਂ ਮੇਲਿਆਂ ਵਿਚ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੇ ਬੀਜ ਵੀ ਮਿਲਦੇ ਹਨ ਅਤੇ ਸਾਉਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਗਿਆਨ ਵੀ ਦਿੱਤਾ ਜਾਂਦਾ ਹੈ। ਕਿਸਾਨਾਂ ਨੂੰ ਵੱਧ ਤੋਂ ਵੱਧ ਆਪਣੇ ਨੇੜਲੇ ਮੇਲੇ ਵਿਚ ਪਹੁੰਚ ਕੇ ਖੇਤੀ ਸਬੰਧੀ ਨਵਾਂ ਗਿਆਨ ਹਾਸਲ ਕਰਨਾ ਚਾਹੀਦਾ ਹੈ।
Tuesday, February 3, 2026
ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲਧਿਆਣਾ ਵੱਲੋਂ ਕਿਸਾਨ ਮੇਲਿਆਂ ਦੀਆਂ ਤਰੀਕਾਂ ਦਾ ਐਲਾਨ
ਲੁਧਿਆਣਾ, 3 ਫਰਵਰੀ
![]() |
| ਏਆਈ ਨਾਲ ਬਣਾਈ ਸੰਕੇਤਕ ਤਸਵੀਰ |
ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ PAU Ludhiana ਵੱਲੋਂ ਹਰ ਸਾਲ ਦੀ ਤਰਾਂ ਇਸ ਵਾਰ ਵੀ ਮਾਰਚ ਮਹੀਨੇ ਵਿਚ ਯੂਨੀਵਰਸਿਟੀ ਕੈਂਪਸ ਵਿਖੇ ਦੋ ਦਿਨਾਂ ਕਿਸਾਨ ਮੇਲੇ Kisan Mela ਤੋਂ ਇਲਾਵਾ ਰਾਜ ਦੇ ਵੱਖ ਵੱਖ ਖੇਤਰਾਂ ਵਿਚ ਕਿਸਾਨ ਮੇਲੇ Kisan Mela Schedule ਲਗਾਏ ਜਾ ਰਹੇ ਹਨ। ਇੰਨ੍ਹਾਂ Kisan Mela ਮੇਲਿਆਂ ਵਿਚ ਕਿਸਾਨਾਂ ਨੂੰ ਆਉਣ ਵਾਲੀ ਸਾਉਣੀ ਰੁੱਤ Kharif Crops ਦੀਆਂ ਫਸਲਾਂ ਦੀ ਜਾਣਕਾਰੀ ਲਈ ਤਕਨੀਕੀ ਸੈਸ਼ਨਾਂ ਤੋਂ ਇਲਾਵਾਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ ਅਤੇ ਸੁਧਰੀਆਂ ਕਿਸਮਾਂ ਦੇ ਬੀਜ High Yielding Verities Seeds ਵੀ ਇੰਨ੍ਹਾਂ ਮੇਲਿਆਂ ਵਿਚ ਮਿਲਦੇ ਹਨ।
ਸੋ ਸਾਰੇ ਕਿਸਾਨ ਵੀਰਾਂ ਨੂੰ ਇੰਨ੍ਹਾਂ ਮੇਲਿਆਂ Kisan Mela ਵਿਚ ਜਰੂਰ ਜਾਣਾ ਚਾਹੀਦਾ ਹੈ ਅਤੇ ਇਸ ਲਈ ਅੱਜ ਹੀ ਆਪਣੇ ਨੇੜੇ ਦੇ ਕਿਸਾਨ ਮੇਲੇ Kisan Mela ਦੀ ਤਾਰੀਖ ਨੋਟ ਕਰ ਲਵੋ ਅਤੇ ਤੈਅ ਦਿਨ ਤੇ ਪਹੁੰਚ ਕੇ ਇੰਨ੍ਹਾਂ ਮੇਲਿਆਂ ਦਾ ਲਾਹਾ ਲਵੋ।
Kisan Mela ਮੇਲਿਆਂ ਦਾ ਵੇਰਵਾ:
ਨਾਗਕਲਾਂ ਜਹਾਂਗੀਰ (ਅੰਮ੍ਰਿਤਸਰ) Kisan Mela Nagkalan Jahangeer -10 ਮਾਰਚ 2026
ਰੌਣੀ (ਪਟਿਆਲਾ) Kisan Mela Rauni Patiala 12 ਮਾਰਚ 2026
ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ Kisan Mela Ballowal Saunkhari 14 ਮਾਰਚ 2026
ਖੇਤਰੀ ਖੋਜ ਕੇਂਦਰ ਫਰੀਦਕੋਟ Kisan Mela Faridkot 17 ਮਾਰਚ 2026
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ Kisan Mela Ludhiana 20 ਅਤੇ 21 ਮਾਰਚ 2026
ਖੇਤਰੀ ਖੋਜ ਕੇਂਦਰ ਬਠਿੰਡਾ Kisan Mela Bathinda 24 ਮਾਰਚ 2026
ਖੇਤਰੀ ਖੋਜ ਕੇਂਦਰ ਗੁਰਦਾਸਪੁਰ Kisan Mela Gurdaspur 27 ਮਾਰਚ 2026
-
ਚੰਡੀਗੜ੍ਹ, 6 ਜਨਵਰੀ: ਕਿਸਾਨਾਂ Farmers ਲਈ ਇਕ ਮਹੱਤਵਪੂਰਨ ਸੂਚਨਾ ਹੈ। ਖਾਸ ਕਰਕੇ ਉਨ੍ਹਾਂ ਕਿਸਾਨਾਂ ਲਈ ਜੋ ਸਿੰਚਾਈ ਲਈ ਨਹਿਰੀ Canal Irrigation ਪਾਣੀ ਤੇ ਨਿਰਭਰ ਹ...
-
ਨਹਿਰ ਬੰਦੀ ਸਬੰਧੀ Canal closer ਨਵੀਂ ਅਪਡੇਟ ਆ ਗਈ ਹੈ। ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਨੇ ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਹ ਨਹਿਰ...
-
ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਤੀ ਵਿੱਚ ਵੱਖ- ਸੰਕੇਤਕ ਤਸਵੀਰ ਵੱਖ ਫਸਲਾਂ ਲਈ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ...

.jpeg)






