Showing posts with label Kisan Mela Gurdaspur. Show all posts
Showing posts with label Kisan Mela Gurdaspur. Show all posts

Saturday, April 11, 2026

ਬਟਾਲਾ ਦਾਣਾ ਮੰਡੀ ਵਿਖੇ District Level Farmer Training Camp -ਹਜ਼ਾਰਾਂ ਕਿਸਾਨਾਂ ਨੇ ਕੀਤੀ ਸ਼ਮੂਲੀਅਤ

ਬਟਾਲਾ, 12 ਅਪ੍ਰੈਲ ( Only Agriculture )

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਅੱਜ Batala  ਦੀ ਦਾਣਾ ਮੰਡੀ ਵਿਖੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਰਣਧੀਰ ਸਿੰਘ ਠਾਕੁਰ ਦੀ ਅਗਵਾਈ ਹੇਠ District Level 

Farmer Training Camp ਲਗਾਇਆ ਗਿਆ। District Level Farmer Training Camp  ਵਿੱਚ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ Kisan Mela ਦੀ ਪ੍ਰਧਾਨਗੀ ਜ਼ਿਲ੍ਹਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਅਦਿਤਿਆ ਉੱਪਲ ਵਲੋਂ ਕੀਤੀ ਗਈ।

ਇਸ ਮੌਕੇ ਐਸ.ਐਸ.ਪੀ ਬਟਾਲਾ ਮਹਿਤਾਬ ਸਿੰਘ, ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਜੋਬਨ ਰੰਧਾਵਾ, ਚੇਅਰਮੈਨ ਮਾਨਿਕ ਮਹਿਤਾ, Cane Commissioner ਡਾ. ਅਮਰੀਕ ਸਿੰਘ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ। ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਤੋਂ ਹਜ਼ਾਰਾਂ ਕਿਸਾਨਾਂ ਨੇ ਇਸ ਕੈਂਪ ਵਿੱਚ ਸ਼ਿਰਕਤ ਕੀਤੀ, ਜਿਨ੍ਹਾਂ ਨੂੰ ਫਸਲੀ ਵਿਭਿੰਨਤਾ ਅਤੇ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਗਈ।

ਇਸ ਦੌਰਾਨ ਵੱਖ-ਵੱਖ ਕੰਪਨੀਆਂ ਅਤੇ ਖੇਤੀ ਅਦਾਰਿਆਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ।

ਮੁੱਖ ਮਹਿਮਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵੱਖ-ਵੱਖ ਬਲਾਕਾਂ ਤੋਂ ਆਏ ਅਗਾਂਹਵਧੂ ਕਿਸਾਨਾਂ ਨੂੰ ਸਨਮਾਨ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ।

ਵਿਧਾਇਕ ਸ਼ੈਰੀ ਕਲਸੀ ਨੇ ਸੰਬੋਧਨ ਕਰਦਿਆਂ ਕਿ ਮੁੱਖ ਮੰਤਰੀ Bhagwant Singh Mann ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਖੁਸ਼ਹਾਲ ਬਣਾਉਣ ਲਈ ਵਚਨਬੱਧ ਹੈ ਅਤੇ ਪੰਜਾਬ ਦੀ ਖੁਸ਼ਹਾਲੀ ਕਿਸਾਨਾਂ ਦੀ ਤਰੱਕੀ ਨਾਲ ਹੀ ਸੰਭਵ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਨੂੰ ਪ੍ਰੋਤਸ਼ਾਹਿਤ ਕੀਤਾ ਜਾ ਰਿਹਾ ਹੈ, ਤਾਂ ਜੋ ਧਰਤੀ ਹੇਠਲੇ ਪਾਣੀ ਦੀ ਸੰਭਾਲ ਹੋ ਸਕੇ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਮਾਹਿਰਾਂ ਦੀਆਂ ਖੋਜਾਂ ਅਤੇ ਸਿਫਾਰਸ਼ਾਂ ਨੂੰ ਅਪਣਾਕੇ ਆਪਣੀ ਕਿਸਾਨੀ ਨੂੰ ਲਾਭਕਾਰੀ ਬਣਾਉਣ।

ਇਸ ਮੌਕੇ ਡਿਪਟੀ ਕਮਿਸ਼ਨਰ ਅਦਿਤਿਆ ਉੱਪਲ ਨੇ ਇਜ਼ਰਾਇਲ ਵਰਗੇ ਦੇਸ਼ਾਂ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਉੱਥੇ ਦੇ ਕਿਸਾਨ ਘੱਟ ਰਕਬੇ ਵਿੱਚੋਂ ਵੀ ਉੱਚੀ ਆਮਦਨ ਹਾਸਲ ਕਰ ਰਹੇ ਹਨ। ਉਨ੍ਹਾਂ ਪੰਜਾਬ ਦੇ ਕਿਸਾਨਾਂ ਨੂੰ ਹਾਈ ਵੈਲਿਊ ਫਸਲਾਂ High Value Crops ਦੀ ਕਾਸ਼ਤ ਵੱਲ ਧਿਆਨ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਮੇਲੇ ਤਦ ਹੀ ਸਫਲ ਹੋ ਸਕਦੇ ਹਨ ਜੇਕਰ ਇੱਥੇ ਮਿਲਣ ਵਾਲੀ ਤਕਨੀਕੀ ਜਾਣਕਾਰੀ ਨੂੰ ਅਮਲ ਵਿੱਚ ਲਿਆਂਦਾ ਜਾਵੇ।

ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ Dr Randhir Singh Thakur ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਖੇਤੀਬਾੜੀ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਕਿਸਾਨਾਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜੋਬਨ ਰੰਧਾਵਾ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਮਾਨਕ ਮਹਿਤਾ ਸਮੇਤ ਅਗਾਂਹ ਵਧੂ ਕਿਸਾਨ ਗੁਰਵਿੰਦਰ ਸਿੰਘ ਬਾਜਵਾ ਅਤੇ ਗੁਰਇਕਬਾਲ ਸਿੰਘ ਕਾਹਲੋਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

ਕੇਨ ਕਮਿਸ਼ਨਰ Dr Amrik Singh ਨੇ ਕਿਸਾਨਾਂ ਨੂੰ ਗੰਨੇ ਦੀ ਖੇਤੀ Sugarcane Cultivation ਨਾਲ ਸਬੰਧਿਤ ਅਹਿਮ ਜਾਣਕਾਰੀ ਦਿੱਤੀ ਅਤੇ ਗੰਨੇ ਨਾਲ ਅੰਤਰ ਫਸਲਾਂ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕੀਤਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ PAU ਤੋਂ ਆਏ ਮਾਹਿਰ ਡਾ. ਹਰਪਾਲ ਸਿੰਘ ਰੰਧਾਵਾ, ਡਾ. ਸਰਬਜੀਤ ਸਿੰਘ ਔਲਖ, ਡਾ. ਸਤਵਿੰਦਰ ਕੌਰ ਅਤੇ ਡਾ. ਰਾਜਵਿੰਦਰ ਨੇ ਵੀ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਅਤੇ ਫਸਲਾਂ ਦੀ ਕਾਸ਼ਤ ਸਬੰਧੀ ਵਿਸਥਾਰਪੂਰਕ ਜਾਣਕਾਰੀ ਦਿੱਤੀ।

ਇਸ ਮੌਕੇ ਖੇਤੀਬਾੜੀ ਅਧਿਕਾਰੀ ਪਰਮਵੀਰ ਸਿੰਘ ਕਾਹਲੋ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ। ਇਸ ਦੌਰਾਨ ਆਤਮਾ ਦੇ ਪੀਡੀ ਸੰਦੀਪ ਸਿੰਘ, ਡਿਪਟੀ ਪੀਡੀ ਪ੍ਰਭਜੋਤ ਸਿੰਘ, ਖੇਤੀਬਾੜੀ ਵਿਭਾਗ ਦੇ ਅਧਿਕਾਰੀ, ਸਟਾਫ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਮੌਜੂਦ ਸਨ।

Wednesday, April 8, 2026

Batala ਵਿਖੇ ਖੇਤੀਬਾੜੀ ਵਿਭਾਗ ਵੱਲੋਂ 10 ਅਪ੍ਰੈਲ ਨੂੰ ਲਗਾਇਆ ਜਾਵੇਗਾ ਜ਼ਿਲ੍ਹਾ ਪੱਧਰੀ Kisan Mela

ਬਟਾਲਾ , 9 ਅਪ੍ਰੈਲ (ਔਨਲੀ ਐਗਰੀਕਲਚਰ)  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ Agriculture and Farmer Welfare Department ਵੱਲੋਂ 10 ਅਪ੍ਰੈਲ ਨੂੰ ਦਾਣਾ ਮੰਡੀ ਬਟਾਲਾ Batala ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ District Level Farmer Training Camp ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ Kharif Crops  ਦੀ ਕਾਸ਼ਤ ਸਬੰਧੀ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦੇਣ ਦੇ ਨਾਲ ਨਾਲ ਫਸਲੀ ਵਿਭਿੰਨਤਾ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ।

ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ Dr Randhir Singh Thakur ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੇਲੇ ਦੌਰਾਨ ਕਿਸਾਨਾਂ ਨੂੰ ਸਾਉਣੀ ਦੀਆਂ ਮੁੱਖ ਫਸਲਾਂ ਦੀ ਉੱਚ ਪੈਦਾਵਾਰ ਲਈ ਸੁਧਰੇ ਬੀਜਾਂ ਦੀ ਚੋਣ, ਖਾਦਾਂ ਦੇ ਸੰਤੁਲਿਤ ਇਸਤੇਮਾਲ, ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਤੋਂ ਬਚਾਅ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਇਸ ਦੇ ਨਾਲ ਨਾਲ ਘੱਟ ਪਾਣੀ ਦੀ ਲੋੜ ਵਾਲੀਆਂ ਅਤੇ ਵੱਧ ਲਾਭਕਾਰੀ ਵੱਖ-ਵੱਖ ਫਸਲਾਂ ਬਾਰੇ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ, ਤਾਂ ਜੋ ਖੇਤੀ ਨੂੰ ਹੋਰ ਲਾਭਕਾਰੀ ਬਣਾਇਆ ਜਾ ਸਕੇ।

ਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਸਵੇਰੇ 10:30 ਵਜੇ ਰਜਿਸਟ੍ਰੇਸ਼ਨ, 11:00 ਵਜੇ ਮੇਲੇ ਦਾ ਉਦਘਾਟਨ ਕੀਤਾ ਜਾਵੇਗਾ ਅਤੇ 11:00 ਤੋਂ 1:00 ਵਜੇ ਤੱਕ ਤਕਨੀਕੀ ਸੈਸ਼ਨ ਹੋਵੇਗਾ। ਮੇਲੇ ਵਿੱਚ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵੱਲੋਂ ਆਧੁਨਿਕ ਖੇਤੀ ਤਕਨੀਕਾਂ ਅਤੇ ਸਰਕਾਰੀ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।
ਮੁੱਖ ਖੇਤੀਬਾੜੀ ਅਫਸਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਕਿਸਾਨ ਮੇਲੇ ਵਿੱਚ ਸ਼ਮੂਲੀਅਤ ਕਰਕੇ ਵਿਗਿਆਨਕ ਖੇਤੀ ਤਰੀਕਿਆਂ ਬਾਰੇ ਜਾਣਕਾਰੀ ਹਾਸਲ ਕਰਨ ਅਤੇ ਫਸਲੀ ਵਿਭਿੰਨਤਾ ਅਪਣਾ ਕੇ ਆਪਣੀ ਆਮਦਨ ਵਿੱਚ ਵਾਧਾ ਕਰਨ।

Friday, March 27, 2026

ਖੇਤਰੀ ਖੋਜ ਕੇਂਦਰ Gurdaspur ਦੇ ਕਿਸਾਨ ਮੇਲੇ Kisan Mela ਵਿੱਚ ਕਿਸਾਨਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ

ਵੰਨ ਸੁਵੰਨੇ ਖੇਤੀ ਮਾਡਲ ਨਾਲ ਪੰਜਾਬ ਦੇ ਵਾਤਾਵਰਨ ਦੀ ਰਖਵਾਲੀ ਸੰਭਵ - ਸ਼੍ਰੀ ਲਾਲ ਚੰਦ ਕਟਾਰੂਚੱਕ

ਗੁਰਦਾਸਪੁਰ, 27 ਮਾਰਚ  
ਪੀ.ਏ.ਯੂ. PAU ਦੇ  ਸਾਉਣੀ ਦੀਆਂ ਫਸਲਾਂ  Kharif Crops ਲਈ ਕਿਸਾਨ ਮੇਲਿਆਂ Kisan Mela ਦੇ ਸਿਲਸਿਲੇ ਵਿਚ ਅੱਜ ਖੇਤਰੀ ਖੋਜ ਕੇਂਦਰ ਗੁਰਦਾਸਪੁਰ Regional Research Center Gurdaspur ਵਿਖੇ ਕਿਸਾਨ ਮੇਲਾ Kisan Mela ਲਗਾਇਆ ਗਿਆ। ਇਸ ਮੇਲੇ ਦੇ ਮੁੱਖ ਮਹਿਮਾਨ ਸਿਵਲ ਸਪਲਾਈ ਖਪਤਕਾਰ ਮਾਮਲੇ ਅਤੇ ਜੰਗਲਾਤ ਮੰਤਰੀ ਪੰਜਾਬ Lal Chand Kataruchak ਸਨ, ਜਦਕਿ ਮੇਲੇ ਦੀ ਪ੍ਰਧਾਨਗੀ ਪੀ.ਏ.ਯੂ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ। ਕਿਸਾਨ ਮੇਲੇ ਵਿੱਚ ਵਿਸ਼ੇਸ਼ ਮਹਿਮਾਨਾਂ ਵਜੋਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਸ੍ਰੀ ਰਮਨ ਬਹਿਲ, ਪੰਜਾਬ ਦੇ Cane Commissioner ਡਾ ਅਮਰੀਕ ਸਿੰਘ ਅਤੇ ਸ ਸ਼ਮਸ਼ੇਰ ਸਿੰਘ ਹਲਕਾ ਇੰਚਾਰਜ ਦੀਨਾਨਗਰ ਹਾਜ਼ਰ ਸਨ।

ਇਸ ਮੌਕੇ ਬੋਲਦਿਆਂ ਮੁੱਖ ਮਹਿਮਾਨ ਸਿਵਲ ਸਪਲਾਈ ਖਪਤਕਾਰ ਮਾਮਲੇ ਅਤੇ ਜੰਗਲਾਤ ਮੰਤਰੀ ਪੰਜਾਬ, ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਹ ਮੇਲਾ  ਖੇਤੀ ਗਿਆਨ ਪ੍ਰਸਾਰ ਦਾ ਮੌਕਾ ਹੈ। ਖੇਤੀ ਵਿਗਿਆਨੀਆਂ ਵੱਲੋਂ  ਕੀਤੀਆਂ ਖੋਜਾਂ ਕਿਸਾਨਾਂ ਤਕ ਲਿਆ ਕੇ ਆਮ ਕਿਸਾਨ ਦੀਆਂ ਮੁਸ਼ਕਲਾਂ ਦੇ ਹੱਲ ਵੱਲ ਪਹਿਲਕਦਮੀ ਕਰਨੀ ਇਨ੍ਹਾਂ ਮੇਲਿਆਂ ਦਾ ਮੰਤਵ ਹੈ।

ਸ਼੍ਰੀ ਕਟਾਰੂਚੱਕ ਨੇ ਯੂਨੀਵਰਸਿਟੀ ਮਾਹਿਰਾਂ ਦਾ ਧੰਨਵਾਦ ਕੀਤਾ ਜੋ ਆਪਣੇ ਗਿਆਨ ਨੂੰ ਖੇਤੀਕਾਰਾਂ ਨਾਲ ਸਾਂਝੇ ਕਰਦੇ ਹਨ। ਸ਼੍ਰੀ ਕਟਾਰੂਚੱਕ ਨੇ ਕਿਸਾਨ ਨੂੰ ਖੋਜ ਦਾ ਕੇਂਦਰੀ ਨੁਕਤਾ ਕਹਿੰਦਿਆਂ ਉਸਨੂੰ ਕੁਦਰਤ ਦਾ ਰਖਵਾਲਾ ਅਤੇ ਧਰਤੀ ਪੁੱਤਰ Farmer: Son of Land ਹੋਣ ਦਾ ਦਰਜਾ ਦਿੱਤਾ। ਅੱਜ ਦੀ ਖੇਤੀ ਨਿਰੀ ਬੀਜਣ ਵੱਢਣ ਦੀ ਕਿਰਿਆ ਨਹੀਂ ਬਲਕਿ ਇੱਕ ਪੂਰਾ ਵਿਗਿਆਨਕ ਅਮਲ ਹੈ। ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅਜੋਕੇ ਕਿਸਾਨਾਂ ਨੂੰ ਵਿਗਿਆਨਕ ਤਕਨਾਲੋਜੀ ਅਪਣਾ ਕੇ ਖੇਤੀ ਨੂੰ ਕਾਰੋਬਾਰ ਵਿੱਚ ਵਟਾਉਣ ਵੱਲ ਵਧਣ ਦਾ ਹੋਕਾ ਦਿੱਤਾ ਤੇ ਕਿਹਾ ਕਿ ਵਰਤਮਾਨ ਮੁਕਾਬਲੇ ਦੇ ਦੌਰ ਵਿੱਚ ਇਹ ਰਸਤਾ ਵੱਧ ਮੁਨਾਫੇ ਵੱਲ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਕੁਦਰਤ ਨੂੰ ਅਪਣੇ ਮੂਲ ਸਰੋਤ ਵਜੋਂ ਬਰਕਰਾਰ ਰੱਖਣ ਲਈ ਹਵਾ, ਪਾਣੀ ਤੇ ਧਰਤੀ ਦੀ ਸੰਭਾਲ Conservation of Soil and Water ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਖੇਤੀ ਵਿਭਿੰਨਤਾ ਨਾਲ ਹੀ ਪੰਜਾਬ ਦੀ ਖੇਤੀ, ਵਾਤਾਵਰਨ ਅਤੇ ਭਵਿੱਖ ਦੀ ਰੱਖਿਆ ਕੀਤੀ ਜਾ ਸਕਦੀ ਹੈ। ਨਾਲ ਹੀ ਉਨ੍ਹਾਂ ਨੇ ਖੇਤੀ ਖੋਜ ਦੇ ਵਿਕਾਸ ਅਤੇ ਭਰਪੂਰਤਾ ਲਈ ਸਰਕਾਰੀ ਵਚਨਬੱਧਤਾ ਨੂੰ ਦੁਹਰਾਇਆ।

ਕੈਬਨਿਟ ਮੰਤਰੀ ਸ਼੍ਰੀ ਕਟਾਰੂਚੱਕ ਨੇ ਖੇਤੀ ਜੰਗਲਾਤ ਨੂੰ ਪ੍ਰਫੁੱਲਿਤ Forestry ਕਰਨ ਲਈ 'ਜ਼ਾਇਕਾ'  ਨਾਂ ਦੀ ਯੋਜਨਾ ਕੰਢੀ ਖੇਤਰ ਵਿਚ ਲਾਗੂ ਕਰਨ ਬਾਰੇ ਜਾਣਕਾਰੀ ਦਿੱਤੀ। ਨਾਲ ਹੀ ਉਨ੍ਹਾਂ ਆਉਂਦੀਆਂ ਪੀੜ੍ਹੀਆਂ ਨੂੰ ਖੇਤੀ ਦੇ ਕਾਰਜਾਂ ਅਤੇ ਵਿਗਿਆਨ ਨਾਲ ਸੰਬੰਧਿਤ ਕਰਨ ਦੀ ਲੋੜ ਉੱਪਰ ਜ਼ੋਰ ਦਿੱਤਾ।

ਵਾਈਸ ਚਾਂਸਲਰ ਡਾ.ਸਤਿਬੀਰ ਸਿੰਘ ਗੋਸਲ ਨੇ ਇਸ ਮੌਕੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਇਹ ਮੇਲੇ ਕਿਸਾਨਾਂ ਤੋਂ ਮਾਹਿਰਾਂ ਦੇ ਸਿੱਖਣ ਅਤੇ ਉਨ੍ਹਾਂ ਨੂੰ ਸਿਖਾਉਣ ਦਾ ਮੌਕਾ ਵੀ ਹਨ। ਉਨ੍ਹਾਂ ਕਿਹਾ ਕਿ ਇਹ ਕੇਂਦਰ PAU ਤੋਂ ਵੀ ਪੁਰਾਣਾ ਹੈ ਇਸ ਲਈ ਸਭ ਤੋਂ ਮਹੱਤਵਪੂਰਨ ਕੇਂਦਰ ਹੈ। ਇਸ ਕੇਂਦਰ ਦਾ ਮੌਸਮ ਲੁਧਿਆਣਾ ਤੋਂ ਭਿੰਨ ਹੋਣ ਕਰਕੇ ਖੋਜ ਪੱਖੋਂ ਬੜਾ ਅਹਿਮ ਹੈ। ਡਾ ਗੋਸਲ ਨੇ ਕਿਹਾ ਕਿ ਇਨ੍ਹਾਂ ਮੇਲਿਆਂ ਦਾ ਉਦੇਸ਼ ' ਖੇਤੀ ਵਿਭਿੰਨਤਾ ਅਪਣਾਓ, ਵਡਮੁੱਲਾ ਵਾਤਾਵਰਣ ਬਚਾਓ' ਰੱਖਿਆ ਗਿਆ ਹੈ। ਇਸ ਦਾ ਮੰਤਵ ਖੇਤੀ ਨੂੰ ਵੰਨ ਸੁਵੰਨੀ ਤੇ ਵਾਤਾਵਰਨ ਪੱਖੀ ਬਣਾਉਣ ਦੀ ਪਹਿਲਕਦਮੀ ਕਰਨਾ ਹੈ।  

ਵਾਈਸ ਚਾਂਸਲਰ ਨੇ ਪੀ ਏ ਯੂ ਦੀਆਂ ਝੋਨੇ ਦੀਆਂ ਕਿਸਮਾਂ Verities of Paddy ਨੂੰ ਅਪਣਾ ਕੇ ਪੰਜਾਬ ਦੇ ਵਾਤਾਵਰਨ ਦੀ ਸੰਭਾਲ ਉੱਪਰ ਪਹਿਰਾ ਦੇਣ ਲਈ ਕਿਸਾਨਾਂ ਨੂੰ ਅਪੀਲ ਕੀਤੀ। ਨਾਲ ਹੀ ਉਨ੍ਹਾਂ ਨੇ ਇਸ ਖੇਤਰ ਨੂੰ ਗੰਨਾ ਕਾਸ਼ਤ ਦਾ ਗੜ੍ਹ ਕਹਿੰਦਿਆਂ ਪੀ ਏ ਯੂ ਦੀਆਂ ਗੰਨੇ ਦੀਆਂ ਕਿਸਮਾਂ ਬੀਜਣ ਲਈ ਕਿਹਾ। ਕਣਕ ਦੀ ਮੌਜੂਦਾ ਫ਼ਸਲ ਦੇ ਹਾਲਾਤ ਉੱਪਰ ਤਸੱਲੀ ਪ੍ਰਗਟਾਉਣ ਦੇ ਨਾਲ ਹੀ ਵਾਈਸ ਚਾਂਸਲਰ ਨੇ ਕਈ ਥਾਵਾਂ ਤੇ ਬੱਲੀਆਂ ਵਿਚ ਹਲਕੇ ਜਾਮਨੀ ਧੱਬਿਆਂ ਤੋਂ ਚਿੰਤਤ ਨਾ ਹੋਣ ਲਈ ਕਿਹਾ। ਉਨ੍ਹਾਂ ਕਿਹਾ ਕਿ ਖਾਦਾਂ ਦੀ ਸੁਚੱਜੀ ਵਰਤੋਂ ਮੁਨਾਫ਼ੇਯੋਗ ਖੇਤੀ ਦਾ ਧੁਰਾ ਹੈ ਤੇ ਮਿੱਟੀ ਦੀ ਪਰਖ ਤੋਂ ਬਿਨਾਂ ਖਾਦਾਂ ਦੇ ਅੰਨ੍ਹੇਵਾਹ ਇਸਤਮਾਲ ਤੋਂ ਗ਼ੁਰੇਜ਼ ਦੀ ਲੋੜ ਹੈ।

ਡਾ. ਗੋਸਲ ਨੇ ਖੇਤੀ ਗਿਆਨ ਵਿਗਿਆਨ ਵੱਲ ਸੰਕੇਤ ਕਰਦਿਆਂ ਯੂਨੀਵਰਸਿਟੀ ਦੇ ਸੁਨੇਹੇ ਅਤੇ ਸਿਫਾਰਿਸ਼ਾਂ ਲਈ ਰਵਾਇਤੀ ਤਰੀਕਿਆਂ ਦੇ ਨਾਲ ਨਾਲ ਡਿਜੀਟਲ ਮਾਧਿਅਮ ਅਪਣਾਉਣ ਲਈ ਸੱਦਾ ਦਿੱਤਾ। ਉਪਰੰਤ ਵਾਈਸ ਚਾਂਸਲਰ ਨੇ ਖੇਤੀ ਨੂੰ ਡਿਜੀਟਲ Digital Agriculture ਬਣਾਉਣ ਲਈ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਦਾ ਜ਼ਿਕਰ ਕਰਦਿਆਂ ਚਾਲਕ ਰਹਿਤ ਟਰੈਕਟਰ ਤਜਰਬਿਆਂ ਦਾ ਹਵਾਲਾ ਦਿੱਤਾ। ਉਨ੍ਹਾਂ ਨੌਜਵਾਨ ਕਿਸਾਨਾਂ ਨੂੰ ਵਿਹਾਰਕ ਤੇ ਕਾਰੋਬਾਰੀ ਬਣਨ ਲਈ ਕਿਹਾ ਤੇ ਇਸ ਸੰਬੰਧ ਵਿਚ ਯੂਨੀਵਰਸਿਟੀ ਦੀਆਂ ਸਿਖਲਾਈ ਸਹੂਲਤਾਂ ਦਾ ਲਾਹਾ ਲੈਣ ਲਈ ਕਿਹਾ।

ਵਾਈਸ ਚਾਂਸਲਰ ਨੇ ਕਿਹਾ ਕਿ ਕਿਸਾਨੀ ਪਰਿਵਾਰਾਂ ਨੂੰ ਬਾਕਾਇਦਾ ਖੇਤੀ ਸਿੱਖਿਆ Agriculture Education ਦੀ ਲੋੜ ਲਾਜ਼ਮੀ ਹੈ ਤੇ ਯੂਨੀਵਰਸਿਟੀ ਵਲੋਂ ਕਿਸਾਨੀ ਪਰਿਵਾਰਾਂ ਦੇ ਬੱਚਿਆਂ ਲਈ ਉਚੇਰੀ ਖੇਤੀ ਪੜ੍ਹਾਈ ਵਾਸਤੇ ਦਸ ਫ਼ੀਸਦੀ ਰਾਖਵੀਆਂ ਸੀਟਾਂ ਮੁਕੱਰਰ ਕੀਤੀਆਂ ਗਈਆਂ ਹਨ। ਬੀਤੇ ਸਾਲ ਹੜ੍ਹਾਂ ਦੌਰਾਨ ਹੋਏ ਨੁਕਸਾਨ ਨੂੰ ਯਾਦ ਕਰਦਿਆਂ ਡਾ ਗੋਸਲ ਨੇ ਯੰਗ ਫ਼ਾਰਮਰਜ਼ ਗਰੁੱਪ ਵਲੋਂ ਕੀਤੇ ਕਾਰਜਾਂ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਹੜ੍ਹਾਂ ਨਾਲ ਆਏ ਗੈਰ ਖੇਤਰੀ ਨਦੀਨਾਂ ਬਾਰੇ ਕਿਸਾਨਾਂ ਨੂੰ ਸੁਚੇਤ ਕਰਦਿਆਂ ਉਨ੍ਹਾਂ ਨੂੰ ਇਸ ਸੰਬੰਧੀ ਪੀ ਏ ਯੂ ਮਾਹਿਰਾਂ ਨਾਲ ਸੰਪਰਕ ਕਰਨ ਲਈ ਕਿਹਾ। ਨਾਲ ਹੀ ਉਨ੍ਹਾਂ ਆਉਂਦੀ ਫ਼ਸਲ ਦੀ ਸਫਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਕਿਹਾ ਵੱਧ ਉਤਪਾਦਨ ਦੇ ਨਾਲ ਗੁਣਵੱਤਾ ਦਾ ਦੌਰ ਸਾਮ੍ਹਣੇ ਆਇਆ ਹੈ। ਡਾ ਢੱਟ ਨੇ ਪੰਜਾਬ ਦੇ ਕਿਸਾਨਾਂ ਅਤੇ ਯੂਨੀਵਰਸਿਟੀ ਮਾਹਿਰਾਂ ਦੇ ਸਹਿਯੋਗ ਨਾਲ ਦੇਸ਼ ਦੇ ਖੇਤੀ ਵਿਕਾਸ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪੀ ਏ ਯੂ ਨੇ ਹੁਣ ਤਕ 991 ਤੋਂ ਵੱਧ ਕਿਸਮਾਂ ਵਿਕਸਿਤ ਕਰਕੇ ਕਾਸ਼ਤ ਲਈ ਜਾਰੀ ਕੀਤੀਆਂ ਹਨ। ਡਾ. ਅਜਮੇਰ ਸਿੰਘ ਢੱਟ ਨੇ ਪੀ.ਏ.ਯੂ. ਵੱਲੋਂ ਪਿਛਲੇ ਛੇ ਮਹੀਨਿਆਂ ਵਿਚ ਸਿਫ਼ਾਰਸ਼ ਲਈ ਵਿਕਸਿਤ ਕੀਤੀਆਂ ਨਵੀਆਂ ਕਿਸਮਾਂ, ਉਤਪਾਦਨ ਤਕਨੀਕਾਂ, ਪੌਦ ਸੁਰੱਖਿਆ ਤਕਨੀਕਾਂ ਅਤੇ ਹੋਰ ਸਿਫ਼ਾਰਸ਼ਾਂ ਸਾਂਝੀਆਂ ਕੀਤੀਆਂ। ਨਵੀਆਂ ਕਿਸਮਾਂ ਵਿਚ ਉਹਨਾਂ ਝੋਨੇ ਦੀ ਕਿਸਮ PR 133 ਦਾ ਜ਼ਿਕਰ ਕੀਤਾ ਜੋ ਝੁਲਸ ਰੋਗ ਦਾ ਟਾਕਰਾ ਕਰਨ ਦੇ ਸਮਰੱਥ, ਮਿਆਰੀ ਚੌਲਾਂ ਵਾਲੀ ਅਤੇ ਵੱਖ-ਵੱਖ ਖੋਜ ਤਜਰਬਿਆਂ ਵਿੱਚੋਂ ਉੱਤਮ ਪਾਈ ਗਈ ਹੈ। ਇਸਦਾ ਝਾੜ ਕਰੀਬਨ 31 ਕੁਇੰਟਲ ਅਤੇ ਚੌਲਾਂ ਦਾ ਮਿਆਰ ਵੀ ਉੱਤਮ ਹੈ। ਡਾ. ਢੱਟ ਨੇ ਕਪਾਹ ਦੀ ਦੇਸੀ ਕਿਸਮ ਪੀ ਬੀ ਡੀ 88 ਦਾ ਜ਼ਿਕਰ ਕਰਦਿਆਂ ਦੱਸਿਆ ਕਿ ਇਹ ਕਿਸਮ 28 ਕੁਇੰਟਲ ਪ੍ਰਤੀ ਹੈਕਟੇਅਰ ਝਾੜ ਵਾਲੀ ਅਤੇ ਰੂੰ ਦੇ ਵਧੇਰੇ ਕਸ ਵਾਲੀ ਕਿਸਮ ਹੈ। ਚਿੱਟੀ ਮੱਖੀ ਅਤੇ ਸੋਕੇ ਵਾਲੀਆਂ ਬਿਮਾਰੀਆਂ ਦਾ ਇਸ ਉੱਪਰ ਕੋਈ ਅਸਰ ਨਹੀਂ ਹੁੰਦਾ। ਇਸੇ ਤਰ੍ਹਾਂ ਮੱਕੀ ਦੀ ਕਿਸਮ ਐੱਨ ਕੇ 7328 ਦਾ ਜ਼ਿਕਰ ਵੀ ਨਿਰਦੇਸ਼ਕ ਖੋਜ ਨੇ ਵਿਸ਼ੇਸ਼ ਰੂਪ ਵਿਚ ਕੀਤਾ। ਉਨ੍ਹਾਂ ਨੇ ਸਬਜ਼ੀਆਂ ਵਿੱਚ ਬੈਂਗਣ, ਘੀਆ , ਮਟਰਾਂ ਅਤੇ ਕਾਲੀ ਤੋਰੀ ਅਤੇ ਫਲਾਂ ਵਿੱਚ ਆੜੂ ਦੀਆਂ ਹੁਣੇ ਹੁਣੇ ਜਾਰੀ ਹੋਈਆਂ ਕਿਸਮਾਂ ਦਾ ਉਲੇਖ ਕੀਤਾ। ਨਾਲ ਹੀ ਸਹਾਇਕ ਕਿੱਤਿਆਂ ਵਜੋਂ ਖੁੰਬਾਂ ਦੀਆਂ ਨਵੀਆਂ ਕਿਸਮਾਂ ਦੀ ਸਿਫਾਰਿਸ਼ ਵੀ ਕੀਤੀ ਗਈ। ਉਤਪਾਦਨ ਤਕਨੀਕਾਂ ਵਿਚ ਬੈੱਡਾਂ ਉੱਪਰ ਪਨੀਰੀ ਦੀ ਲਵਾਈ ਦੀ ਤਕਨੀਕ ਸਿੱਧੀ ਬਿਜਾਈ ਵਾਲੇ ਝੋਨੇ ਵਿਚ ਕਣਕ ਦੇ ਨਾੜ ਦੀ ਮਲਚ ਵਜੋਂ ਵਰਤੋਂ ਮੱਕੀ/ਅਰਹਰ-ਕਣਕ ਦੀ ਬਿਜਾਈ ਦੀ ਤਕਨੀਕ ਪ੍ਰਮੁੱਖ ਸਨ। ਇਸ ਤੋਂ ਇਲਾਵਾ ਉਹਨਾਂ ਨੇ ਝੋਨੇ ਦੇ ਮਧਰੇਪਣ ਦੇ ਰੋਗ ਦੀ ਰੋਕਥਾਮ ਲਈ ਨਵੀਆਂ ਸਿਫ਼ਾਰਸ਼ਾਂ ਸਾਂਝੀਆਂ ਕੀਤੀਆਂ।

ਸਵਾਗਤੀ ਸ਼ਬਦ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਕਹੇ। ਉਨ੍ਹਾਂ ਕਿਹਾ ਕਿ ਕਿਸਾਨ ਮੇਲਿਆਂ ਦੀ ਲੜੀ ਵਿਚ ਸੱਤ ਕਿਸਾਨ ਮੇਲੇ ਹਾੜ੍ਹੀ ਅਤੇ ਸਾਉਣੀ ਦੀ ਬਿਜਾਈ ਤੋਂ ਪਹਿਲਾਂ ਲਾਏ ਜਾਂਦੇ ਹਨ ਇਨ੍ਹਾਂ ਮੇਲਿਆਂ ਦਾ ਉਦੇਸ਼ ਕਣਕ ਝੋਨੇ ਦੇ ਫ਼ਸਲੀ ਚੱਕਰ ਲਈ ਢੁਕਵਾਂ ਬਦਲ ਪੇਸ਼ ਕਰਨਾ ਹੈ ਤਾਂ ਜੋ ਖੇਤੀ ਨੂੰ ਵੱਧ ਮੁਨਾਫ਼ੇਯੋਗ ਬਣਾਇਆ ਜਾ ਸਕੇ।  ਡਾ ਭੁੱਲਰ ਨੇ ਕਿਹਾ ਕਿ ਇਸ ਇਲਾਕੇ ਨੂੰ ਵਰਦਾਨ ਹੈ ਕਿ Basmati Rice ਦੀ ਮਹਿਕ ਲਈ ਐਨ ਢੁਕਵਾਂ ਵਾਤਾਵਰਨ ਏਥੇ ਮੌਜੂਦ ਹੈ। ਉਨ੍ਹਾਂ ਨੇ ਝੋਨੇ ਨੂੰ ਪਾਣੀ ਲਾਉਣ ਬਾਰੇ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਵੀ ਸਾਂਝੀਆਂ ਕੀਤੀਆਂ। ਘਟਦੀਆਂ ਜ਼ਮੀਨਾਂ ਦੇ ਮੱਦੇਨਜ਼ਰ ਸੰਯੁਕਤ ਖੇਤੀ ਪ੍ਰਣਾਲੀ ਅਪਣਾਉਣ ਲਈ ਵੀ ਉਨ੍ਹਾਂ ਕਿਸਾਨਾਂ ਨੂੰ ਜਾਗਰੂਕ ਕੀਤਾ। ਪੀ ਏ ਯੂ ਦੇ ਖੇਤਰੀ ਖੋਜ ਕੇਂਦਰਾਂ ਵਿਚ ਚਲ ਰਹੇ ਸਿਖਲਾਈ ਪ੍ਰੋਗਰਾਮਾਂ ਬਾਰੇ ਵੀ ਜਾਣਕਾਰੀ ਡਾ. ਭੁੱਲਰ ਨੇ ਦਿੱਤੀ।

ਪੰਜਾਬ ਦੇ ਗੰਨਾ ਕਮਿਸ਼ਨਰ ਡਾ ਅਮਰੀਕ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਗੁਰਦਾਸਪੁਰ ਖੇਤਰ ਵਿਚ ਗੰਨੇ ਦੀ ਕਾਸ਼ਤ ਦੀਆਂ ਸਥਿਤੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿੱਚ 35 ਹਜ਼ਾਰ ਏਕੜ ਦੇ ਕਰੀਬ ਰਕਬੇ ਵਿਚ ਗੰਨਾ ਬੀਜਿਆ Sugarcane Cultivation in Punjab ਜਾਂਦਾ ਹੈ। ਉਨ੍ਹਾਂ ਨੇ ਗੰਨੇ ਦੀ ਫ਼ਸਲ ਦੀ ਕੀਮਤ ਅਤੇ ਮੁੱਲ ਅਦਾਇਗੀ ਬਾਰੇ ਸਰਕਾਰ ਦੀ ਸ਼ੁਭ ਇੱਛਾ ਸਾਂਝੀ ਕੀਤੀ। ਨਾਲ ਹੀ ਉਨ੍ਹਾਂ ਨੇ ਗੰਨੇ ਹੇਠ ਰਕਬੇ ਦੇ ਵਾਧੇ ਲਈ ਸਰਕਾਰ ਵਲੋਂ ਕੀਤੇ ਜਾਣ ਵਾਲੇ ਉੱਦਮਾਂ ਨੂੰ ਦੁਹਰਾਇਆ।

ਇਨੋਵੇਟਿਵ ਫਾਰਮਰਜ਼ ਗਰੁੱਪ ਦੇ ਸ਼੍ਰੀ ਗੁਰਵਿੰਦਰ ਸਿੰਘ ਬਾਜਵਾ ਨੇ ਹੜ੍ਹਾਂ ਦੌਰਾਨ ਪੈਦਾ ਹੋਏ ਹਾਲਾਤ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਉਸ ਮੌਕੇ ਪੀ ਏ ਯੂ ਵਲੋਂ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਲਈ ਇਸ ਸੰਸਥਾ ਦਾ ਧੰਨਵਾਦ ਕੀਤਾ। Dera Baba Nanak ਖੇਤਰ ਵਿਚ ਪੀ ਏ ਯੂ ਦੇ ਸਹਿਯੋਗ ਨਾਲ 1600 ਏਕੜ ਰਕਬੇ ਵਿੱਚ ਕੀਤੇ ਕਾਰਜਾਂ ਨੂੰ ਉਨ੍ਹਾਂ ਨੇ ਵਿਸਥਾਰ ਨਾਲ ਪੇਸ਼ ਕੀਤਾ। ਇਸ ਮੌਕੇ ਅਗਾਂਹਵਧੂ ਕਿਸਾਨ ਦਿਲਬਾਗ ਸਿੰਘ ਲਾਲੀ ਚੀਮਾ ਵੀ ਮੌਜੂਦ ਸਨ।

ਸਮਾਗਮ ਦਾ ਸੰਚਾਲਨ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਕੀਤਾ। ਇਸ ਦੌਰਾਨ ਉਨਾਂ ਨੇ ਕਿਸਾਨਾਂ ਨੂੰ ਪ੍ਰਮਾਣਿਕ ਜਾਣਕਾਰੀ ਹਾਸਿਲ ਕਰਨ ਅਤੇ ਉਸਨੂੰ ਵਿਗਿਆਨਿਕ ਖੇਤੀ Scientific Agriculture ਲਈ ਇਸਤੇਮਾਲ ਕਰਨ ਦੇ ਮੰਤਵ ਵਾਸਤੇ ਪੀ ਏ ਯੂ ਦੇ ਖੇਤੀ ਸਾਹਿਤ ਨਾਲ ਲਗਾਤਾਰ ਜੁੜਨ ਵਾਸਤੇ ਪ੍ਰੇਰਿਤ ਕੀਤਾ।

ਆਖਰ ਵਿੱਚ ਧੰਨਵਾਦ ਦੇ ਸ਼ਬਦ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਦੇ ਉਪ ਨਿਰਦੇਸ਼ਕ ਡਾ. ਹਰਪਾਲ ਸਿੰਘ ਰੰਧਾਵਾ ਨੇ ਕਹੇ। ਪੀ ਏ ਯੂ ਦੇ ਵੱਖ ਵੱਖ ਵਿਸ਼ਿਆਂ ਨਾਲ ਸੰਬੰਧਿਤ ਮਾਹਿਰਾਂ ਨੇ ਕਿਸਾਨਾਂ  ਨਾਲ ਸਵਾਲ ਜਵਾਬ ਸੈਸ਼ਨ ਦੌਰਾਨ ਬਹੁਤ ਸਾਰੇ ਮਸਲਿਆਂ ਬਾਰੇ ਵਿਚਾਰ ਕੀਤੀ।

ਇਸ ਮੇਲੇ ਦੌਰਾਨ ਵੱਖ ਵੱਖ ਸਵੈ ਸੇਵੀ ਸੰਸਥਾਵਾਂ, ਕਿਸਾਨ ਨਿਰਮਾਤਾ ਸੰਗਠਨਾਂ, ਨਿੱਜੀ ਕੰਪਨੀਆਂ ਤੋਂ ਇਲਾਵਾ ਪੀ ਏ ਯੂ ਦੇ ਵਿਭਾਗਾਂ ਅਤੇ ਖੇਤੀਬਾੜੀ ਵਿਭਾਗ ਨੇ ਆਪਣੀਆਂ ਸਟਾਲਾਂ ਲਗਾਈਆਂ ਸਨ। ਕਿਸਾਨਾਂ ਨੇ ਸਾਉਣੀ ਦੀਆਂ ਫ਼ਸਲਾਂ ਦੇ ਬੀਜ, ਫ਼ਲਦਾਰ ਬੂਟੇ ਅਤੇ ਖੇਤੀ ਸਾਹਿਤ ਖਰੀਦਣ ਵਿਚ ਵਿਸ਼ੇਸ਼ ਦਿਲਚਸਪੀ ਦਿਖਾਈ। ਹਾੜ੍ਹੀ ਅਤੇ ਸਾਉਣੀ ਦੀਆਂ ਫ਼ਸਲਾਂ ਬਾਰੇ ਪੀ ਏ ਯੂ ਦੇ ਖੇਤੀ ਸਾਹਿਤ ਨੂੰ ਵੀ ਪ੍ਰਧਾਨਗੀ ਮੰਡਲ ਵਲੋਂ ਜਾਰੀ ਕੀਤਾ ਗਿਆ।

Tuesday, March 24, 2026

ਖੇਤੀਬਾੜੀ ਯੂਨੀਵਰਸਿਟੀ ਦੇ ਰਿਜ਼ਨਲ ਸਟੇਸ਼ਨ ਗੁਰਦਾਸਪੁਰ ਵਿਖੇ 27 ਮਾਰਚ ਲੱਗੇਗਾ ਕਿਸਾਨ ਮੇਲਾ

ਗੁਰਦਾਸਪੁਰ, 24 ਮਾਰਚ (Only Agriculture) ਖੇਤੀ ਵਿਭਿੰਨਤਾ ਅਪਣਾਉ, ਵਡਮੁੱਲਾ ਵਾਤਾਵਰਣ ਬਚਾਉ ਦੇ ਉਦੇਸ਼ ਨਾਲ ਕਿਸਾਨ ਮੇਲਾ Kisan Mela ਖੇਤੀਬਾੜੀ ਯੂਨੀਵਰਸਿਟੀ ਦੇ ਰਿਜ਼ਨਲ ਸਟੇਸ਼ਨ ਗੁਰਦਾਸਪੁਰ  Gurdaspur ਵਿਖੇ 27 ਮਾਰਚ ਨੂੰ ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਰਿਜ਼ਨਲ ਸਟੇਸ਼ਨ ਦੇ ਡਾਇਰੈਕਟਰ ਡਾ. ਹਰਪਾਲ ਸਿੰਘ ਰੰਧਾਵਾ ਨੇ ਦੱਸਿਆਂ ਹੈ ਕਿ ਮੇਲੇ ਵਿੱਚ ਸਾਉਣੀ ਦੀਆਂ ਫ਼ਸਲਾਂ/ਸਬਜੀਆਂ ਦੇ ਸੁਧਰੇ ਬੀਜ High Yielding Seeds ਅਤੇ ਸਦਾਬਹਾਰ ਫ਼ਲਦਾਰ ਬੂਟੇ ਉਪਲਬਧ ਕਰਵਾਏ ਜਾਣਗੇ।

ਖੇਤੀ ਵਿਸ਼ਾ ਮਾਹਿਰਾਂ ਵੱਲੋ ਸਾਉਣੀ ਦੀਆਂ ਫ਼ਸਲਾਂ Kharif Crops ਦੀ ਕਾਸ਼ਤ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਜਾਏਗੀ ਅਤੇ ਕਿਸ਼ਾਨਾਂ ਦੀਆਂ ਖੇਤੀ ਮੁਸਕਿਲਾਂ ਬਾਰੇ ਸੁਆਲ-ਜੁਆਬ ਵੀ ਹੋਣਗੇ।

ਇਸ ਤੋ ਇਲਾਵਾ ਪੀ ਏ ਯੂ, PAU ਸਰਕਾਰੀ ਵਿਭਾਗਾਂ ਅਤੇ ਪ੍ਰਾਈਵੇਟ ਕੰਪਨੀਆਂ ਵੱਲੋ ਖੇਤੀ ਅਧਾਰਿਤ ਸਟਾਲ/ਪ੍ਰਦਰਸ਼ਨੀਆਂ ਵੀ ਲਗਾਏ ਜਾਣਗੇ, ਮੇਲੇ ਵਿੱਚ ਹਾੜੀ ਦੀਆਂ ਫ਼ਸਲਾਂ ਦੀਆਂ ਕਿਸਮਾਂ ਅਤੇ ਹੋਰ ਖੇਤੀ ਤਕਨੀਕਾਂ ਦੀਆਂ ਲਾਈਵ ਪ੍ਰਦਰਸ਼ਨੀਆਂ ਵੀ ਦਿਖਾਈਆਂ ਜਾਣਗੀਆਂ, ਜਿਸ ਵਿੱਚ ਕਿਸਾਨ ਵੀਰਾਂ ਅਤੇ ਬੀਬੀਆਂ ਲਈ ਬਹੁਤ ਕੀਮਤੀ ਜਾਣਕਾਰੀ ਹੋਏਗੀ।

ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ ਪੰਜਾਬ ਸਰਕਾਰ ਦੇ ਮੰਤਰੀ ਸਾਹਿਬਾਨ ਅਤੇ ਡਾਕਟਰ ਸਤਬੀਰ ਸਿੰਘ ਗੋਸ਼ਲ ਕੁਲਪਤੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਸ਼ੇਸ ਤੌਰ ਤੇ ਪਹੁੰਚ ਰਹੇ ਹਨ। ਯੂਨੀਵਰਸਿਟੀ ਨਾਲ ਜੁੜੇ ਸੈਲਫ ਹੈਲਪ ਗਰੁੱਪ ਵੀ ਆਪਣੇ ਸਟਾਲ/ਪ੍ਰਦਰਸ਼ਨੀਆਂ ਵੀ ਲਗਾਕੇ ਫ਼ਸਲਾਂ ਦੀ ਉਪਜ ਨੂੰ ਸਹੀ ਢੰਗ ਨਾਲ ਵੇਚਣ ਲਈ ਕਿਸਾਨਾਂ ਨੂੰ ਜਾਗਰੂਕ ਕਰਨਗੇ।

ਉਨ੍ਹਾਂ ਇਲਾਕੇ ਦੇ ਸਮੂਹ ਵੀਰਾਂ/ਭੈਣਾਂ/ਬਜ਼ੁਰਗਾਂ ਨੂੰ 27 ਮਾਰਚ ਦਿਨ ਸ਼ੁੱਕਰਵਾਰ ਨੂੰ ਕਿਸਾਨ ਮੇਲੇ ਵਿੱਚ ਹੁੰਮ-ਹੁਮਾ ਕਿ ਪਹੁੰਚਣ ਦੀ ਅਪੀਲ ਕੀਤੀ ਜਾਂਦੀ ਹੈ।

Tuesday, March 17, 2026

ਲੁਧਿਆਣਾ, ਬਠਿੰਡਾ ਤੇ ਗੁਰਦਾਸਪੁਰ ਦੇ ਕਿਸਾਨ ਮੇਲੇ ਕਦੋਂ ਲੱਗਣਗੇ

ਲੁਧਿਆਣਾ, 18 ਮਾਰਚ

ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ PAU ਦੇ ਕਿਸਾਨ ਮੇਲੇ ਚੱਲ ਰਹੇ ਹਨ। ਇਸੇ ਲੜੀ ਵਿਚ ਹੁਣ ਤਿੰਨ ਮੇਲੇ ਬਾਕੀ ਹਨ। ਜਿਸ ਵਿਚੋਂ  ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ Kisan Mela Ludhiana ਦੇ ਕੈਂਪਸ ਵਿਚ ਮੁੱਖ ਮੇਲਾ 20 ਅਤੇ 21 ਮਾਰਚ 2026 ਨੂੰ ਹੋਣ ਜਾ ਰਿਹਾ ਹੈ। ਇਸੇ ਤਰਾਂ ਖੇਤਰੀ ਖੋਜ ਕੇਂਦਰ ਬਠਿੰਡਾ ਵਿਚ Kisan Mela Bathinda 24 ਮਾਰਚ 2026 ਨੂੰ ਅਤੇ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ Kisan Mela Gurdaspur 27 ਮਾਰਚ 2026 ਨੂੰ ਮੇਲਾ ਹੋਵੇਗਾ।

ਇੰਨ੍ਹਾਂ ਮੇਲਿਆਂ ਵਿਚ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੇ ਬੀਜ ਵੀ ਮਿਲਦੇ ਹਨ ਅਤੇ ਸਾਉਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਗਿਆਨ ਵੀ ਦਿੱਤਾ ਜਾਂਦਾ ਹੈ। ਕਿਸਾਨਾਂ ਨੂੰ ਵੱਧ ਤੋਂ ਵੱਧ ਆਪਣੇ ਨੇੜਲੇ ਮੇਲੇ ਵਿਚ ਪਹੁੰਚ ਕੇ ਖੇਤੀ ਸਬੰਧੀ ਨਵਾਂ ਗਿਆਨ ਹਾਸਲ ਕਰਨਾ ਚਾਹੀਦਾ ਹੈ।

Tuesday, February 3, 2026

ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲਧਿਆਣਾ ਵੱਲੋਂ ਕਿਸਾਨ ਮੇਲਿਆਂ ਦੀਆਂ ਤਰੀਕਾਂ ਦਾ ਐਲਾਨ

 ਲੁਧਿਆਣਾ, 3 ਫਰਵਰੀ

ਏਆਈ ਨਾਲ ਬਣਾਈ ਸੰਕੇਤਕ ਤਸਵੀਰ

ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ PAU Ludhiana ਵੱਲੋਂ ਹਰ ਸਾਲ ਦੀ ਤਰਾਂ ਇਸ ਵਾਰ ਵੀ ਮਾਰਚ ਮਹੀਨੇ ਵਿਚ ਯੂਨੀਵਰਸਿਟੀ ਕੈਂਪਸ ਵਿਖੇ ਦੋ ਦਿਨਾਂ ਕਿਸਾਨ ਮੇਲੇ Kisan Mela ਤੋਂ ਇਲਾਵਾ ਰਾਜ ਦੇ ਵੱਖ ਵੱਖ ਖੇਤਰਾਂ ਵਿਚ ਕਿਸਾਨ ਮੇਲੇ Kisan Mela Schedule ਲਗਾਏ ਜਾ ਰਹੇ ਹਨ। ਇੰਨ੍ਹਾਂ Kisan Mela ਮੇਲਿਆਂ ਵਿਚ ਕਿਸਾਨਾਂ ਨੂੰ ਆਉਣ ਵਾਲੀ ਸਾਉਣੀ ਰੁੱਤ Kharif Crops ਦੀਆਂ ਫਸਲਾਂ ਦੀ ਜਾਣਕਾਰੀ ਲਈ ਤਕਨੀਕੀ ਸੈਸ਼ਨਾਂ ਤੋਂ ਇਲਾਵਾਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ ਅਤੇ ਸੁਧਰੀਆਂ ਕਿਸਮਾਂ ਦੇ ਬੀਜ High Yielding Verities Seeds ਵੀ ਇੰਨ੍ਹਾਂ ਮੇਲਿਆਂ ਵਿਚ ਮਿਲਦੇ ਹਨ।

ਸੋ ਸਾਰੇ ਕਿਸਾਨ ਵੀਰਾਂ ਨੂੰ ਇੰਨ੍ਹਾਂ ਮੇਲਿਆਂ Kisan Mela ਵਿਚ ਜਰੂਰ ਜਾਣਾ ਚਾਹੀਦਾ ਹੈ ਅਤੇ ਇਸ ਲਈ ਅੱਜ ਹੀ ਆਪਣੇ ਨੇੜੇ ਦੇ ਕਿਸਾਨ ਮੇਲੇ Kisan Mela ਦੀ ਤਾਰੀਖ ਨੋਟ ਕਰ ਲਵੋ ਅਤੇ ਤੈਅ ਦਿਨ ਤੇ ਪਹੁੰਚ ਕੇ ਇੰਨ੍ਹਾਂ ਮੇਲਿਆਂ ਦਾ ਲਾਹਾ ਲਵੋ।

Kisan Mela ਮੇਲਿਆਂ ਦਾ ਵੇਰਵਾ:

ਨਾਗਕਲਾਂ ਜਹਾਂਗੀਰ (ਅੰਮ੍ਰਿਤਸਰ) Kisan Mela Nagkalan Jahangeer -10 ਮਾਰਚ 2026

ਰੌਣੀ (ਪਟਿਆਲਾ) Kisan Mela Rauni Patiala 12 ਮਾਰਚ 2026

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ Kisan Mela Ballowal Saunkhari 14 ਮਾਰਚ 2026

ਖੇਤਰੀ ਖੋਜ ਕੇਂਦਰ ਫਰੀਦਕੋਟ  Kisan Mela Faridkot 17 ਮਾਰਚ 2026

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ Kisan Mela Ludhiana 20 ਅਤੇ 21 ਮਾਰਚ 2026

ਖੇਤਰੀ ਖੋਜ ਕੇਂਦਰ ਬਠਿੰਡਾ Kisan Mela Bathinda 24 ਮਾਰਚ 2026

ਖੇਤਰੀ ਖੋਜ ਕੇਂਦਰ ਗੁਰਦਾਸਪੁਰ Kisan Mela Gurdaspur 27 ਮਾਰਚ 2026