Showing posts with label MSP. Show all posts
Showing posts with label MSP. Show all posts

Wednesday, May 13, 2026

ਪੰਜਾਬ ਦੇ ਖੇਤੀ ਮਸਲਿਆਂ ਲਈ ਮੁੱਖ ਮੰਤਰੀ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਮਿਲੇ

 *ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, Bhagwant Singh Mann ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ*


*ਦਿੱਲੀ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ Shivraj Singh Chauhan ਨੇ ਮੁਲਾਕਾਤ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦਿੱਤਾ ਭਰੋਸਾ*


*ਪੰਜਾਬ ਸਰਕਾਰ ਵੱਲੋਂ ਝੋਨੇ ਦੀ ਬਜਾਏ ਮੱਕੀ, ਦਾਲਾਂ, ਤੇਲ ਵਾਲੇ ਬੀਜ, ਸੂਰਜਮੁਖੀ ਅਤੇ ਬਾਜਰੇ ਵਰਗੀਆਂ ਬਦਲਵੀਆਂ ਫਸਲਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* 


*ਬਦਲਵੀਆਂ ਫਸਲਾਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਪੰਜਾਬ ਨੂੰ ਡਾਰਕ ਜ਼ੋਨ ਵਿੱਚੋਂ ਬਾਹਰ ਕੱਢਣ ਵਿੱਚ ਮਦਦ ਕਰਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*


*ਕੇਂਦਰ ਨੇ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰਨ ਦੀ ਹਾਮੀ ਭਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*


*ਕੇਂਦਰ ਵੱਲੋਂ ਪੰਜਾਬ ਨੂੰ 125 ਲੱਖ ਮੀਟ੍ਰਿਕ ਟਨ ਕਣਕ ਦਾ ਦਿੱਤਾ ਟੀਚਾ ਸਾਡੇ ਕਿਸਾਨਾਂ ਨੇ ਸਫਲਤਾਪੂਰਵਕ ਹਾਸਲ ਕਰ ਲਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*


ਨਵੀਂ ਦਿੱਲੀ, 13 ਮਈ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ ਅਤੇ ਅਗਾਮੀ ਸਾਉਣੀ ਸੀਜ਼ਨ ਦੌਰਾਨ ਪੰਜਾਬ ਵਿੱਚ ਸੁਚਾਰੂ ਖਰੀਦ ਅਤੇ ਲਿਫਟਿੰਗ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਝੋਨੇ ਦੇ ਕੁਝ ਹਾਈਬ੍ਰਿਡ ਬੀਜਾਂ Hybrid Paddy Seeds ਦੇ ਨੋਟੀਫਿਕੇਸ਼ਨ ਰੱਦ ਕਰਨ ਲਈ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ ਅਤੇ ਨਾਲ ਹੀ ਕੇਂਦਰ ਅੱਗੇ ਸੂਬੇ ਦੇ ਕਿਸਾਨਾਂ ਨਾਲ ਸਬੰਧਤ ਕਈ ਅਹਿਮ ਮੁੱਦੇ ਉਠਾਏ।

ਦਿੱਲੀ ਵਿੱਚ ਹੋਈ ਅਹਿਮ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਰਵਿਘਨ ਖਾਦ ਸਪਲਾਈ Fertilizer Supply to Punjab ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ Conservation of Ground Water ਦਾ ਭਰੋਸਾ ਦਿੰਦਿਆਂ ਕੇਂਦਰੀ ਬੀਜ ਕਮੇਟੀ ਵਿੱਚ ਪੰਜਾਬ ਦੀ ਪ੍ਰਤੀਨਿਧਤਾ ਦੀ ਮੰਗ ਕੀਤੀ ਅਤੇ 2026-27 ਲਈ ਕਣਕ ਦੇ ਬੀਜ ਸਬਸਿਡੀ ਅਲਾਟ ਕਰਨ 'ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿ ਪੰਜਾਬ ਦੇ ਕਿਸਾਨਾਂ ਨੇ ਕੇਂਦਰ ਦੇ 125 ਲੱਖ ਮੀਟ੍ਰਿਕ ਟਨ ਕਣਕ ਉਤਪਾਦਨ ਦੇ ਟੀਚੇ ਨੂੰ ਸਫਲਤਾਪੂਰਵਕ ਹਾਸਲ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਮੱਕੀ, ਦਾਲਾਂ, ਤੇਲ ਵਾਲੇ ਬੀਜ, ਸੂਰਜਮੁਖੀ ਅਤੇ ਬਾਜਰੇ ਰਾਹੀਂ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਝੋਨੇ ਦੀ ਕਾਸ਼ਤ 'ਤੇ ਨਿਰਭਰਤਾ ਘਟਾਈ ਜਾ ਸਕੇ, ਤੇਜ਼ੀ ਨਾਲ ਘੱਟ ਰਹੇ ਧਰਤੀ ਹੇਠਲੇ ਪਾਣੀ ਦੇ ਭੰਡਾਰਾਂ ਨੂੰ ਬਚਾਇਆ ਜਾ ਸਕੇ ਅਤੇ ਪੰਜਾਬ ਨੂੰ ਸੂਬੇ ਦੇ ਖੇਤੀਬਾੜੀ ਭਵਿੱਖ ਲਈ ਖ਼ਤਰਾ ਬਣੇ ਡਾਰਕ ਜ਼ੋਨ ਸੰਕਟ ਵਿੱਚੋਂ ਬਾਹਰ ਕੱਢਿਆ ਜਾ ਸਕੇ। 

ਕੇਂਦਰੀ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਤਾਵਿਤ ਬੀਜ ਬਿੱਲ-2025 Seed Act 2025 ਅਧੀਨ ਕੇਂਦਰੀ ਬੀਜ ਕਮੇਟੀ ਵਿੱਚ ਪੰਜਾਬ ਦੀ ਪ੍ਰਤੀਨਿਧਤਾ ਦੀ ਜ਼ੋਰਦਾਰ ਵਕਾਲਤ ਕੀਤੀ ਅਤੇ ਸੂਬੇ ਵਿੱਚ ਫਸਲੀ ਵਿਭਿੰਨਤਾ ਅਤੇ ਖੇਤੀਬਾੜੀ ਸੁਧਾਰਾਂ ਲਈ ਕੇਂਦਰ ਤੋਂ ਵਧੇਰੇ ਸਮਰਥਨ ਦੀ ਮੰਗ ਕੀਤੀ।

ਮੁੱਖ ਮੰਤਰੀ ਨੇ ਸ਼ਿਵਰਾਜ ਸਿੰਘ ਚੌਹਾਨ ਨੂੰ ਦੱਸਿਆ ਕਿ ਭਾਵੇਂ ਪੰਜਾਬ ਦੇਸ਼ ਦੀ ਆਬਾਦੀ ਦਾ ਮਹਿਜ਼ 2 ਫ਼ੀਸਦ ਹੈ ਪਰ ਦੇਸ਼ ਦੇ ਅੰਨ ਭੰਡਾਰ Central Grain Pool  ਵਿੱਚ ਇਹ ਸਾਲਾਨਾ ਲਗਭਗ 185 ਲੱਖ ਮੀਟਰਕ ਟਨ ਚੌਲ ਅਤੇ 125 ਲੱਖ ਮੀਟਰਕ ਟਨ ਕਣਕ ਦਾ ਯੋਗਦਾਨ ਪਾਉਂਦਾ ਹੈ, ਜਿਸ ਕਾਰਨ ਪੰਜਾਬ ਨੂੰ ਦੇਸ਼ ਦਾ ਅੰਨਦਾਤਾ ਕਿਹਾ ਜਾਂਦਾ ਹੈ। ਸਾਉਣੀ ਅਤੇ ਹਾੜੀ ਦੋਵਾਂ ਫਸਲਾਂ ਲਈ ਨਿਰਵਿਘਨ ਸਪਲਾਈ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਬੇਹੱਦ ਜ਼ਰੂਰੀ ਹੈ।

ਬੀਜ ਬਿੱਲ-2025 ਦਾ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਖੇਤੀਬਾੜੀ ਪ੍ਰਧਾਨ ਸੂਬਾ ਹੋਣ ਦੇ ਨਾਤੇ, ਪੰਜਾਬ ਕੌਮੀ ਖੁਰਾਕ ਪੂਲ ਵਿੱਚ ਵੱਡਾ ਯੋਗਦਾਨ ਪਾਉਂਦਾ ਹੈ, ਇਸ ਲਈ ਕੇਂਦਰੀ ਬੀਜ ਕਮੇਟੀ ਵਿੱਚ ਇਸ ਦੀ ਢੁਕਵੀਂ ਪ੍ਰਤੀਨਿਧਤਾ ਹੋਣੀ ਚਾਹੀਦੀ ਹੈ।” ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਦੇ ਹਿੱਤਾਂ ਅਤੇ ਖੇਤੀਬਾੜੀ ਖੇਤਰ ਦੀ ਰਾਖੀ ਲਈ ਸੂਬਾ ਪੱਧਰੀ ਬੀਜ ਕਮੇਟੀ ਦੀ ਮੌਜੂਦਾ ਭੂਮਿਕਾ ਅਤੇ ਸ਼ਕਤੀਆਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਜਾਣਾ ਚਾਹੀਦਾ।

ਹਾਈਬ੍ਰਿਡ ਝੋਨੇ ਦੇ ਬੀਜਾਂ 'ਤੇ ਚਿੰਤਾਵਾਂ ਜ਼ਾਹਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ, “ਝੋਨੇ ਦੇ ਕੁਝ ਹਾਈਬ੍ਰਿਡ ਬੀਜਾਂ ਵਿੱਚ ਮਿਲਿੰਗ ਦੌਰਾਨ ਦਾਣਾ ਟੁੱਟਣ ਦੀ ਉੱਚ ਦਰ ਦੇਖੀ ਗਈ ਹੈ ਅਤੇ ਸਿਫ਼ਾਰਸ਼ ਕੀਤੀਆਂ ਕਿਸਮਾਂ ਦੇ ਮੁਕਾਬਲੇ ਹੈੱਡ ਰਾਈਸ ਰਿਕਵਰੀ ਵੀ ਘੱਟ ਪਾਈ ਗਈ ਹੈ। ਅਜਿਹੀ ਉਪਜ ਭਾਰਤੀ ਖੁਰਾਕ ਨਿਗਮ FCI ਵੱਲੋਂ ਨਿਰਧਾਰਤ ਗੁਣਵੱਤਾ ਮਾਪਦੰਡਾਂ ਦੇ ਅਨੁਕੂਲ ਨਹੀਂ ਹੈ ਜਿਸ ਕਾਰਨ ਖਰੀਦ ਦੌਰਾਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਆਗਾਮੀ ਸਾਉਣੀ ਸੀਜ਼ਨ-2026 ਦੇ ਮੱਦੇਨਜ਼ਰ, ਪੰਜਾਬ ਵਿੱਚ ਇਨ੍ਹਾਂ ਹਾਈਬ੍ਰਿਡ ਝੋਨੇ ਦੇ ਬੀਜਾਂ ਵਿੱਚੋਂ ਕੁਝ ਬੀਜਾਂ ਦਾ ਨੋਟੀਫੀਕੇਸ਼ਨ ਰੱਦ ਕਰਨ ਲਈ ਪਹਿਲ ਦੇ ਆਧਾਰ 'ਤੇ ਲੋੜੀਂਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਕਿਸਾਨ ਭਾਈਚਾਰੇ ਦੇ ਵਡੇਰੇ ਹਿੱਤ ਵਿੱਚ ਸੁਚਾਰੂ ਖਰੀਦ ਅਤੇ ਲਿਫਟਿੰਗ ਕਾਰਜਾਂ ਨੂੰ ਯਕੀਨੀ ਬਣਾਇਆ ਜਾ ਸਕੇ।" 

ਪੰਜਾਬ ਵੱਲੋਂ ਉਠਾਏ ਗਏ ਮੁੱਦਿਆਂ ਦੇ ਜਵਾਬ ਵਿੱਚ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਕਿ ਹਾਈਬ੍ਰਿਡ ਝੋਨੇ ਦੇ ਬੀਜਾਂ ਦੇ ਮੁੱਦੇ ਦੀ ਜਾਂਚ ਕਰਨ ਅਤੇ ਸੂਬੇ ਵਿੱਚ ਸੁਚਾਰੂ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਕਮੇਟੀ ਬਣਾਈ ਜਾਵੇਗੀ।

ਇੱਕ ਹੋਰ ਅਹਿਮ ਮੁੱਦੇ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਣਕ ਦੇ ਝਾੜ ਨੂੰ ਬਰਕਰਾਰ ਰੱਖਣ ਲਈ ਸਾਲਾਨਾ ਲਗਭਗ 33 ਫ਼ੀਸਦ ਕਣਕ ਦੇ ਬੀਜ Wheat Seeds ਨੂੰ ਬਦਲਣ ਦੀ ਲੋੜ ਹੁੰਦੀ ਹੈ। ਪੰਜਾਬ ਵਿੱਚ ਖੇਤੀਬਾੜੀ ਉਤਪਾਦਕਤਾ ਨੂੰ ਬਿਹਤਰ ਬਣਾਉਣ ਲਈ ਬੀਜ ਬਦਲਣ ਦੀ ਦਰ ਨੂੰ ਵਧਾਉਣਾ ਸਮੇਂ ਦੀ ਲੋੜ ਹੈ।”

ਕੇਂਦਰ ਤੋਂ ਸਹਾਇਤਾ ਦੀ ਮੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਿਵਰਾਜ ਸਿੰਘ ਚੌਹਾਨ ਨੂੰ ਕ੍ਰਿਸ਼ੀ ਉੱਨਤੀ ਯੋਜਨਾ Krishi Unnati Yojna ਤਹਿਤ ਵਿੱਤੀ ਸਾਲ 2026-27 ਦੀ ਸਾਲਾਨਾ ਕਾਰਜ ਯੋਜਨਾ ਲਈ ਕਣਕ ਦੀ ਬੀਜ ਸਬਸਿਡੀ Wheat Seed Subsidy ਦੀ ਪ੍ਰਵਾਨਗੀ ਅਤੇ ਵੰਡ ਲਈ ਬੇਨਤੀ ਕੀਤੀ। ਮੁੱਖ ਮੰਤਰੀ ਨੇ ਕਿਹਾ, “ਖੇਤੀਬਾੜੀ ਖੇਤਰ ਦੇ ਵਿਆਪਕ ਵਿਕਾਸ ਅਤੇ ਕਿਸਾਨਾਂ ਦੀ ਭਲਾਈ ਲਈ ਅਜਿਹਾ ਕਰਨਾ ਬੇਹੱਦ ਜ਼ਰੂਰੀ ਹੈ। ਇਹ ਵਿਗਿਆਨਕ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਕਰੇਗਾ ਜਿਸ ਨਾਲ ਉਤਪਾਦਕਤਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ।” 

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਤੋਂ ਪੰਜਾਬ ਵਿੱਚ ਫਸਲੀ ਵਿਭਿੰਨਤਾ Crop Diversification ਨੂੰ ਹੁਲਾਰਾ ਦੇਣ ਲਈ ਪੂਰਨ ਸਹਿਯੋਗ ਦੀ ਮੰਗ ਕੀਤੀ ਤਾਂ ਜੋ ਕਿਸਾਨਾਂ ਨੂੰ ਹੌਲੀ-ਹੌਲੀ ਕਣਕ-ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢਿਆ ਜਾ ਸਕੇ। ਉਨ੍ਹਾਂ ਅੱਗੇ ਕਿਹਾ, "ਵਿਭਿੰਨਤਾ ਨਾ ਸਿਰਫ਼ ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕਰਨ ਸਗੋਂ ਪੰਜਾਬ ਵਿੱਚ ਤੇਜ਼ੀ ਨਾਲ ਘੱਟ ਰਹੇ ਭੂਮੀਗਤ ਪਾਣੀ ਦੇ ਭੰਡਾਰਾਂ ਨੂੰ ਬਚਾਉਣ ਲਈ ਵੀ ਜ਼ਰੂਰੀ ਹੈ।"

ਭੂਮੀਗਤ ਪਾਣੀ ਦੀ ਚਿੰਤਾਜਨਕ ਸਥਿਤੀ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਦੇ ਕੁੱਲ 150 ਬਲਾਕਾਂ ਵਿੱਚੋਂ 117 ਬਲਾਕਾਂ ਵਿੱਚ ਭੂਮੀਗਤ ਪਾਣੀ ਦਾ ਪੱਧਰ ਪਹਿਲਾਂ ਹੀ ਡਾਰਕ ਜ਼ੋਨ Dark Zone ਵਿੱਚ ਦਾਖਲ ਹੋ ਚੁੱਕਾ ਹੈ।"

ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਬਦਲਵੀਆਂ ਫਸਲਾਂ 'ਤੇ ਵੀ ਘੱਟੋ-ਘੱਟ ਸਮਰਥਨ ਮੁੱਲ (MSP) ਲਾਗੂ ਕਰਨ ਦੀ ਅਪੀਲ ਕੀਤੀ ਤਾਂ ਜੋ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਲਈ ਉਤਸ਼ਾਹਿਤ ਕੀਤਾ ਜਾ ਸਕੇ, ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਈ ਜਾ ਸਕੇ ਅਤੇ ਸੂਬੇ ਦੇ ਜਲ ਸਰੋਤਾਂ ਦੀ ਸੰਭਾਲ ਕੀਤੀ ਜਾ ਸਕੇ।

Monday, March 30, 2026

ਰਬੀ ਫਸਲਾਂ ਦੀ MSP ਖਰੀਦ ਲਈ 11,698 ਕਰੋੜ ਰੁਪਏ ਤੋਂ ਵੱਧ ਦੀ ਮਨਜ਼ੂਰੀ, ਕਿਸਾਨਾਂ ਨੂੰ ਵੱਡੀ ਰਾਹਤ

 ਨਵੀਂ ਦਿੱਲੀ, 30 ਮਾਰਚ 2026: ਕੇਂਦਰੀ ਖੇਤੀ ਅਤੇ ਕਿਸਾਨ ਕਲਿਆਣ ਮੰਤਰੀ Shivraj Singh Chouhan ਵੱਲੋਂ ਹਰਿਆਣਾ (Haryana), ਉੱਤਰ ਪ੍ਰਦੇਸ਼ (Uttar Pradesh) ਅਤੇ ਕਰਨਾਟਕ (Karnataka) ਵਿੱਚ ਰਬੀ 2026 ਸੀਜ਼ਨ ਦੌਰਾਨ ਦਾਲਾਂ (Pulses) ਅਤੇ ਤਿਲਹਨਾਂ (Oilseeds) ਦੀ MSP (Minimum Support Price) ‘ਤੇ ਖਰੀਦ ਲਈ 11,698 ਕਰੋੜ ਰੁਪਏ ਤੋਂ ਵੱਧ ਦੀ ਮਨਜ਼ੂਰੀ ਦਿੱਤੀ ਗਈ ਹੈ।


ਇਹ ਖਰੀਦ PSS (Price Support Scheme) ਦੇ ਤਹਿਤ ਕੀਤੀ ਜਾਵੇਗੀ, ਜਿਸ ਨਾਲ ਕਿਸਾਨਾਂ ਨੂੰ ਆਪਣੀ ਫਸਲ ਦਾ ਉਚਿਤ ਭਾਅ ਮਿਲੇਗਾ ਅਤੇ ਉਨ੍ਹਾਂ ਨੂੰ ਘੱਟ ਕੀਮਤ ‘ਤੇ ਫਸਲ ਵੇਚਣ ਦੀ ਮਜ਼ਬੂਰੀ ਤੋਂ ਰਾਹਤ ਮਿਲੇਗੀ। 


🌿 Haryana: ਚਨਾ ਅਤੇ ਸਰਸੋਂ ਦੀ MSP ਖਰੀਦ

ਹਰਿਆਣਾ ਲਈ Chana (Gram) ਅਤੇ Mustard (Sarson) ਦੀ ਕੁੱਲ 3.73 ਲੱਖ ਮੈਟ੍ਰਿਕ ਟਨ ਤੋਂ ਵੱਧ ਖਰੀਦ ਨੂੰ ਮਨਜ਼ੂਰੀ ਮਿਲੀ ਹੈ।

  • ਚਨਾ: 13,082 MT
  • ਸਰਸੋਂ: 3,60,528 MT
  • ਕੁੱਲ ਮੁੱਲ: ₹2,312 ਕਰੋੜ+

👉 ਇਸ ਨਾਲ ਰਾਜ ਦੇ ਕਿਸਾਨਾਂ ਨੂੰ remunerative price ਮਿਲੇਗਾ। 


🌱 Uttar Pradesh: ਵੱਡੀ ਪੱਧਰ ‘ਤੇ MSP Procurement

ਉੱਤਰ ਪ੍ਰਦੇਸ਼ ਵਿੱਚ Chana, Masur (Lentil) ਅਤੇ Mustard ਦੀ ਲਗਭਗ 14.31 ਲੱਖ ਮੈਟ੍ਰਿਕ ਟਨ ਖਰੀਦ ਮਨਜ਼ੂਰ ਕੀਤੀ ਗਈ ਹੈ।

  • ਚਨਾ: 2,24,000 MT (₹1,316 ਕਰੋੜ)
  • ਮਸੂਰ: 6,77,000 MT (₹4,739 ਕਰੋੜ)
  • ਸਰਸੋਂ: 5,30,000 MT (₹3,286 ਕਰੋੜ)

👉 ਇਹ MSP Procurement ਕਿਸਾਨਾਂ ਲਈ ਵੱਡੀ ਆਰਥਿਕ ਸਹਾਇਤਾ ਸਾਬਤ ਹੋਵੇਗੀ। 


🌼 Karnataka: Safflower (Kusum) ਦੀ ਖਰੀਦ

ਕਰਨਾਟਕ ਵਿੱਚ Safflower (Kusum) ਦੀ 6,923 ਮੈਟ੍ਰਿਕ ਟਨ MSP ‘ਤੇ ਖਰੀਦ ਮਨਜ਼ੂਰ ਕੀਤੀ ਗਈ ਹੈ।

  • MSP: ₹65,400 ਪ੍ਰਤੀ MT
  • ਕੁੱਲ ਮੁੱਲ: ₹45.27 ਕਰੋੜ