Showing posts with label Mansa. Show all posts
Showing posts with label Mansa. Show all posts

Wednesday, February 18, 2026

Organic Farming ਨੂੰ ਉਤਸ਼ਾਹਿਤ ਕਰਨ ਲਈ Farmer Training Camp ਲਗਾਇਆ

 ਕੁਦਰਤੀ ਖੇਤੀ Organic Farming ਮਿੱਟੀ ਦੀ ਸਿਹਤ, ਪਾਣੀ ਦੀ ਸੰਭਾਲ ਅਤੇ ਜ਼ਹਿਰ-ਮੁਕਤ ਭੋਜਨ ਲਈ ਸਮੇਂ ਦੀ ਲੋੜ-ਮੁੱਖ ਖੇਤੀਬਾੜੀ ਅਫ਼ਸਰ

ਮਾਨਸਾ, 18 ਫਰਵਰੀ:

ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਕੁਦਰਤੀ ਖੇਤੀ Organic Farming ਨੂੰ ਉਤਸ਼ਾਹਿਤ ਕਰਨ ਹਿੱਤ ਬਲਾਕ ਬੁਢਲਾਡਾ ਦੇ ਪਿੰਡ ਬੀਰੋਕੇ ਕਲਾਂ ਵਿਖੇ ਆਤਮਾ ਸਕੀਮ ਅਧੀਨ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ Farmer Training Camp ਦਾ ਆਯੋਜਨ ਕੀਤਾ ਗਿਆ। ਇਸ Organic Farming Training ਕੈਂਪ ਵਿੱਚ ਕਰੀਬ 150 ਕਿਸਾਨਾਂ ਨੇ ਭਾਗ ਲਿਆ।

ਕੈਂਪ ਵਿੱਚ ਆਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਕੁਦਰਤੀ ਖੇਤੀ Organic Farming ਮਿੱਟੀ ਦੀ ਸਿਹਤ, ਪਾਣੀ ਦੀ ਸੰਭਾਲ, ਵਾਤਾਵਰਣ ਸੁਰੱਖਿਆ ਅਤੇ ਜ਼ਹਿਰ-ਮੁਕਤ ਭੋਜਨ Pesticide Residue Free Food  ਲਈ ਮੌਜੂਦਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਦੱਸਿਆ ਕਿ ਕੀੜੇਮਾਰ ਜ਼ਹਿਰਾਂ Pesticide ਅਤੇ ਰਸਾਇਣਕ ਖਾਦਾਂ Chemical Fertilizer ਦੀ ਵਰਤੋਂ ਨਾਲ ਜ਼ਿਥੇ ਕੈਂਸਰ Cancer Disease ਵਰਗੀਆਂ ਭਿਆਨਕ ਬਿਮਾਰੀਆਂ ਵਧ ਰਹੀਆਂ ਹਨ, ਉਥੇ ਕਿਸਾਨਾਂ ਦਾ ਖੇਤੀ ਖਰਚਾ ਵੀ ਕਾਫੀ ਵਧ ਜਾਂਦਾ ਹੈ।

ਉਨ੍ਹਾਂ ਕਿਹਾ ਕਿ  ਕੁਦਰਤੀ ਖੇਤੀ Organic Farming ਪੌਸ਼ਟਿਕ ਭੋਜਨ ਪ੍ਰਦਾਨ ਕਰਨ ਦੇ ਨਾਲ-ਨਾਲ ਕਿਸਾਨਾਂ ਦੇ ਖੇਤੀ ਖਰਚੇ ਘਟਾ ਕੇ ਆਮਦਨ ਵਿੱਚ ਵਾਧਾ ਕਰਨ ਵਿੱਚ ਸਹਾਈ ਹੁੰਦੀ ਹੈ। ਮਿੱਟੀ ਦੀ ਸਿਹਤ ਵਿੱਚ ਦਿਨੋ ਦਿਨ ਨਿਘਾਰ ਆਉਣ ਦਾ ਕਾਰਨ ਵੀ ਰਸਾਇਣਕ ਖੇਤੀ Chemical Farming ਹੈ ਅਤੇ Organic Farming ਮਿੱਟੀ ਵਿੱਚ ਮਿੱਤਰ ਕੀੜਿਆਂ ਅਤੇ ਸੂਖਮ ਜੀਵਾਂ ਨੂੰ ਵਧਾਉਂਦੀ ਹੈ।

ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਸ੍ਰੀ ਗੁਰਵੀਰ ਸਿੰਘ, ਏ.ਡੀ.ਓ, ਬੁਢਲਾਡਾ ਅਤੇ ਸ੍ਰੀ ਗੁਰਪ੍ਰੀਤ ਸਿੰਘ, ਏ.ਡੀ.ਓ, ਮਾਨਸਾ Mansa ਵੱਲੋਂ ਕਿਸਾਨਾਂ ਨੂੰ ਵਿਭਾਗ ਅੰਦਰ ਚੱਲ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਸ੍ਰੀ ਨੀਰਜ ਜਿੰਦਲ, ਏ.ਡੀ.ਓ, ਬੁਢਲਾਡਾ, ਸ੍ਰੀ ਹਰੀ ਓਮ ਸਿੰਗਲਾ, ਏ.ਡੀ.ਓ, ਬੁਢਲਾਡਾ, ਸ੍ਰੀ ਰਵਿੰਦਰ ਸਿੰਘ, ਏ.ਡੀ.ਓ, ਭੀਖੀ, ਮਾਨਸਾ, ਸ੍ਰੀ ਜਗਨ ਨਾਥ, ਏ.ਐਸ.ਆਈ, ਸ੍ਰੀ ਸੁਖਵਿੰਦਰ ਸਿੰਘ, ਏ.ਐਸ.ਆਈ,  ਬੁਢਲਾਡਾ ਅਤੇ ਸ੍ਰੀ ਨਿਰਮਲ ਸਿੰਘ, ਏ.ਟੀ.ਐਮ., ਸ੍ਰੀ ਦਲਜੀਤ ਸਿੰਘ, ਏ.ਟੀ.ਐਮ. ਤੋਂ ਇਲਾਵਾ ਸ੍ਰੀ ਸੁਖਜੀਤ ਸਿੰਘ ਕੁਦਰਤੀ ਖੇਤੀ ਵਾਲੇ  ਕਿਸਾਨ ਅਤੇ ਹੋਰ ਅਗਾਂਹਵਧੂ ਕਿਸਾਨ ਹਾਜਰ ਸਨ।

Tuesday, February 10, 2026

ਘੱਟ ਖਰਚੇ ਉੱਤੇ ਨਵੀ ਤਕਨੀਕ ਦੀ ਖੇਤੀ ਮਸ਼ੀਨਰੀ ਕਿਸਾਨਾਂ ਦੀ ਆਮਦਨ 'ਚ ਸਹਾਈ: ਡਿਪਟੀ ਕਮਿਸ਼ਨਰ

 SMAM ਅਤੇ CDP ਸਕੀਮ ਅਧੀਨ ਖੇਤੀ ਮਸ਼ੀਨਰੀ Agriculture Machinery ਦੇ ਡਰਾਅ ਕੱਢੇ

ਮਾਨਸਾ, 11 ਫਰਵਰੀ:

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਕਿਸਾਨਾਂ ਪਾਸੋਂ ਸਮੈਮ (Sub Mission on Agriculture Mechanization- SMAM) ਅਤੇ ਸੀ.ਡੀ.ਪੀ. (Crop Diversification Program CDP) ਸਕੀਮ ਸਾਲ 2025—26 ਦੌਰਾਨ ਖੇਤੀਬਾੜੀ ਨਾਲ ਸਬੰਧਤ ਵੱਖ ਵੱਖ ਮਸ਼ੀਨਾ 'ਤੇ ਸਬਸਿਡੀ Agriculture Machine Subsidy ਮੁਹੱਈਆ ਕਰਵਾਉਣ ਲਈ 04 ਦਸੰਬਰ 2025 ਤੱਕ ਆਨਲਾਇਨ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਦੀ ਅਗਵਾਈ ਹੇਠ Mansa ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਵੱਲੋਂ ਕਿਸਾਨਾਂ ਦੀ ਹਾਜ਼ਰੀ ਵਿੱਚ ਅਪਲਾਈ ਹੋਈਆਂ ਅਰਜ਼ੀਆਂ ਦੇ ਬਿਨੈਕਾਰਾਂ ਦਾ ਡਰਾਅ ਕੱਢ ਕੇ ਸੀਨੀਅਰਤਾ ਸੂਚੀ ਤਿਆਰ ਕੀਤੀ ਗਈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਰਾਅ ਕੱਢਣ ਦਾ ਮੁੱਖ ਮੰਤਵ ਹੈ ਕਿ ਨਿਰੋਲ ਮੈਰਿਟ Merit Basis  ਦੇ ਆਧਾਰ ’ਤੇ ਕਿਸਾਨਾਂ ਨੂੰ ਸਬਸਿਡੀ Farmer Subsidy ਮਿਲ ਸਕੇ । ਸਕੀਮ ਦਾ ਮੁੱਖ ਮੰਤਵ ਕਿਸਾਨਾਂ ਨੂੰ ਘੱਟ ਖਰਚੇ 'ਤੇ ਨਵੀ ਤਕਨੀਕ ਦੀ ਖੇਤੀ ਮਸ਼ੀਨਰੀ Agriculture Machinery ਮੁਹੱਈਆਂ ਕਰਵਾ ਕੇ ਉਹਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।

ਮੁੱਖ ਖੇਤੀਬਾੜੀ ਅਫਸਰ ਡਾ. ਹਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਨ੍ਹਾਂ ਸਕੀਮਾਂ ਦਾ ਡਰਾਅ ਕੱਢ ਕੇ ਸੀਨੀਅਰਤਾ ਸੂਚੀ ਤਿਆਰ ਕਰ ਲਈ ਗਈ। ਬਿਨੈਕਾਰਾਂ ਦੇ ਦਸਤਾਵੇਜਾਂ ਦੀ ਵੈਰੀਫਿਕੇਸ਼ਨ ਬਲਾਕ ਪੱਧਰ ’ਤੇ ਕਰਵਾ ਕੇ ਟੀਚਿਆਂ ਅਨੁਸਾਰ ਬਿਨੈਕਾਰਾਂ ਨੂੰ ਸੈਕਸ਼ਨ ਪੱਤਰ ਆਨਲਾਈਨ ਜਾਰੀ ਕਰ ਦਿੱਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਇਹ ਸੂਚੀਆਂ ਦਫ਼ਤਰ, ਮੁੱਖ ਖੇਤੀਬਾੜੀ ਅਫ਼ਸਰ, ਮਾਨਸਾ Mansa ਵਿਖੇ ਲਗਾ ਦਿੱਤੀਆਂ ਜਾਣਗੀਆਂ, ਜਿਸ ਵਿੱਚ ਕਿਸਾਨ ਆਪਣੀ ਸੀਨੀਅਰਤਾ ਸੂਚੀ ਦੇਖ ਸਕਦੇ ਹਨ ਅਤੇ ਇਸ ਤੋਂ ਇਲਾਵਾ ਆਪਣੇ ਬਲਾਕ ਦੇ ਖੇਤੀਬਾੜੀ ਦਫ਼ਤਰ ਤੋਂ ਵੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

ਇਸ ਮੌਕੇ ਡਾ. ਬਲਵੀਰ ਸਿੰਘ ਸਹਾਇਕ  ਡਾਇਰੈਕਟਰ ਬਾਗਬਾਨੀ, ਸ਼੍ਰੀ ਰਜਤ ਕੁਮਾਰ ਲੀਡ ਬੈਂਕ ਮੈਨੇਜਰ LDM, ਇੰਜ. ਅਲੋਕ ਗੁਪਤਾ ਕੇ.ਵੀ.ਕੇ, ਖੋਖਰ ਖੁਰਦ, ਡਾ. ਚਮਨਦੀਪ ਸਿੰਘ ਡੀ.ਪੀ.ਡੀ.,, ਮਿਸ ਸ਼ਗਨਦੀਪ ਕੌਰ, ਖੇਤੀਬਾੜੀ ਵਿਕਾਸ ਅਫ਼ਸਰ, ਸ਼੍ਰੀ ਗੁਰਵਿੰਦਰ ਸਿੰਘ, ਜਗਸੀਰ ਸਿੰਘ ਅਗਾਂਹਵਧੂ ਕਿਸਾਨ, ਸ਼੍ਰੀ ਜਸਪਾਲ ਸਿੰਘ ਮੱਤੀ, ਸੁਖਚੈਨ ਸਿੰਘ ਗੁੜੱਦੀ ਆਦਿ ਕਿਸਾਨ ਮੌਜੂਦ ਸਨ।

Sunday, February 8, 2026

ਨਰਮਾ ਪੁਨਰਸੁਰਜੀਤ ਕਰਨ ਲਈ ਸਰਕਾਰ ਨੇ ਸ਼ੁਰੂ ਕੀਤਾ ਨਵਾਂ ਕੰਮ Cotton Crop Promotion

 ਨਰਮੇ ਦੀ ਫਸਲ ਦੇ ਅਗੇਤੇ ਪ੍ਰਬੰਧਾਂ ਅਧੀਨ ਜਿਨਿੰਗ ਫੈਕਟਰੀਆਂ ਦੀ ਚੈਕਿੰਗ

ਮਾਨਸਾ : ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਨੇ ਰਾਜ ਵਿਚ ਨਰਮੇ ਦੀ ਖੇਤੀ Cotton Crop ਨੂੰ ਪੁਨਰ

ਸੁਰਜੀਤ ਕਰਨ ਅਤੇ ਨਰਮੇ ਦੀ ਫਸਲ Cotton Crop ਉਤਸਾਹਿਤ ਕਰਨ ਲਈ ਉਪਰਾਲੇ ਸ਼ੁਰੂ ਕਰ ਦਿੱਤੇ ਹਨ। ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਵੱਖ ਵੱਖ ਜਿਨਿੰਗ ਫੈਕਟਰੀਆਂ Ginning Factories  (ਜਿੱਥੇ ਨਰਮੇ ਤੋਂ ਵੜੇਵਿਆਂ ਨੂੰ ਅੱਲਗ ਕੀਤਾ ਜਾਂਦਾ ਹੈ ) ਦੀ ਚੈਕਿੰਗ ਕੀਤੀ ਗਈ। ਪਿੱਛਲੇ ਕੁਝ ਸਾਲਾਂ ਤੋਂ ਨਰਮੇ ਵਿਚ ਗੁਲਾਬੀ ਸੁੰਡੀ Pink Bollworm in Cotton ਨਵਾਂ ਖਤਰਾ ਬਣ ਕੇ ਊਭਰੀ ਸੀ ਪਰ ਸਰਕਾਰ ਇਸ ਦੀ ਰੋਕਥਾਮ ਲਈ ਹੁਣ ਅਗੇਤੇ ਇੰਤਜਾਮ ਕਰ ਰਹੀ ਹੈ।

ਚੈਕਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ Mansa ਨੇ ਦੱਸਿਆ ਕਿ ਅਗਾਮੀ ਨਰਮੇ ਦੀ ਫਸਲ Cotton Crop ਨੂੰ ਕਾਮਯਾਬ ਕਰਨ ਲਈ ਜਿਨਿੰਗ ਫੈਕਟਰੀਆਂ ਵਿੱਚ ਨਰਮੇ ਦੀ ਗੁਲਾਬੀ ਸੁੰਡੀ ਦੇ ਲਾਰਵੇ Larva of Pink Bollworm ਦੀ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਕੁੱਲ 16 ਜਿਨਿੰਗ ਫੈਕਟਰੀਆਂ ਵਿਚੋਂ 7 ਜਿਨਿੰਗ ਫੈਕਟਰੀਆਂ ਚਾਲੂ ਹਾਲਤ ਵਿੱਚ ਹਨ। ਚੈਕਿੰਗ ਦੌਰਾਨ ਕਿਸੇ ਵੀ ਫੈਕਟਰੀ ਵਿੱਚ ਮੌਜੂਦ ਵੜੇਵਿਆਂ ਵਿੱਚ ਗੁਲਾਬੀ ਸੁੰਡੀ ਦਾ ਲਾਰਵਾ Pink Bollworm Larva ਨਹੀ ਪਾਇਆ ਗਿਆ।
ਉਨ੍ਹਾਂ ਫੈਕਟਰੀਆਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਜੇਕਰ ਨਰਮੇ ਦੀ ਰਹਿੰਦ—ਖੂੰਹਦ ਜਾਂ ਵੜੇਵਿਆਂ ਵਿੱਚ ਗੁਲਾਬੀ ਸੁੰਡੀ ਦੇ ਲਾਰਵਾ ਪਾਇਆਂ ਜਾਂਦਾ ਹੈ ਤਾਂ ਤੁਰੰਤ ਫਿਊਮੀਗੇਸ਼ਨ Fumigation ਕਰਵਾਈ ਜਾਵੇ, ਕਿਉ਼ਂਕਿ ਇਹ ਲਾਰਵਾ ਹੀ ਅੱਗੇ ਪਤੰਗੇ ਜਾਂ ਸੁੰਡੀਆਂ ਵਿੱਚ ਬਦਲ ਕੇ ਨਰਮੇ ਦੀ ਫਸਲ ਦਾ ਨੁਕਸਾਨ ਕਰਦੇ ਹਨ।ਫਿਊਮੀਗੇਸ਼ਨ ਨਾਲ ਇਹ ਲਾਰਵਾ ਖਤਮ ਹੋ ਜਾਂਦਾ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਆਪਣੇ ਖੇਤਾਂ ਦੇ ਆਲੇ—ਦੁਆਲੇ, ਸਾਂਝੀਆਂ ਥਾਵਾਂ 'ਤੇ ਪਏ ਛਟੀਆਂ ਦੇ ਢੇਰਾਂ ਵਿੱਚ ਅਣ—ਖਿੜ੍ਹੇ ਟੀਂਡਿਆਂ ਨੂੰ ਝਾੜ ਕੇ ਨਸ਼ਟ ਕਰ ਦਿੱਤਾ ਜਾਵੇ ਤਾਂ ਜੋ ਟੀਂਡਿਆਂ ਵਿੱਚ ਮੌਜੂਦ ਗੁਲਾਬੀ ਸੁੰਡੀ ਦੇ ਲਾਰਵੇ Pink Bollworm Larva ਨੂੰ ਖਤਮ ਕੀਤਾ ਜਾ ਸਕੇ।
ਇਸ ਮੌਕੇ ਸ੍ਰੀ ਮਨਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਅਤੇ ਸ੍ਰੀ ਸੁਖਜਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ, ਬਲਾਕ ਮਾਨਸਾ Mansa ਹਾਜ਼ਰ ਸਨ।

ਇਹ ਵੀ ਪੜ੍ਹੋ। ਹੇਠਲੀ ਖ਼ਬਰ ਪੜ੍ਹਨ ਲਈ ਹੇਠਾਂ ਦਿੱਤੇ ਖ਼ਬਰ ਦੇ ਸਿਰਲੇਖ ਤੇ ਕਲਿੱਕ ਕਰੋ

Monday, December 8, 2025

ਕੇ.ਵੀ.ਕੇ. ਮਾਨਸਾ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ*

 ਮਾਨਸਾ, 9 ਦਸੰਬਰ:

          ਕ੍ਰਿਸ਼ੀ ਵਿਗਿਆਨ ਕੇਂਦਰਮਾਨਸਾ KVK Mansa ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧPaddy Stubble Management  ਸਬੰਧੀ ਗਲੋਬਲ ਕਾਲਜ ਆਫ਼ ਹਾਇਰ ਐਜੂਕੇਸ਼ਨਨੰਗਲ ਖੁਰਦ ਵਿਖੇ ਕਾਲਜ ਵਿਦਿਆਰਥੀਆਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ਕੈਂਪ ਦਾ ਮੁੱਖ ਮਨੋਰਥ ਵਿਦਿਆਰਥੀਆਂ ਨੂੰ ਪਰਾਲੀ ਦੇ ਧੂੰਏ ਨਾਲ ਵਾਤਾਰਵਣ ਅਤੇ ਜੀਵਾਂ ਨੂੰ ਹੁੰਦੇ ਨੁਕਸਾਨ ਪ੍ਰਤੀ ਜਾਗਰੂਕ ਕਰਨਾ ਸੀ।

        ਇਸ ਮੌਕੇ ਐਸੋਸੀਏਟ ਡਾਇਰੈਕਟਰ, ਡਾ. ਅਜੀਤ ਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਰਾਲੀ ਦੇ ਨਾੜ ਨੂੰ ਅੱਗ ਲਗਾਉਣ Paddy Stubble Burning ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਜਿਸ ਦੇ ਫ਼ਲਸਰੂਪ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਉੱਪਰ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ। ਧੂੰਏ ਨਾਲ ਸੜਕਾਂ ਉੱਪਰ ਹਾਦਸੇ ਵੀ ਵੱਧ ਜਾਂਦੇ ਹਨ। ਉਨ੍ਹਾਂ ਬੱਚਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਮਾਪਿਆਂ/ਕਿਸਾਨਾਂ ਨੂੰ ਧੂੰਏ ਨਾਲ ਹੁੰਦੇ ਨੁਕਸਾਨ ਬਾਰੇ ਦੱਸ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਬੇਨਤੀ ਕਰਨ।

        ਇਸ ਮੌਕੇ ਸਹਾਇਕ ਪ੍ਰੋਫੈਸਰ (ਭੂਮੀ ਅਤੇ ਜਲ ਇੰਜੀਨੀਅਰਿੰਗ),  ਇੰਜ. ਅਲੋਕ ਗੁਪਤਾ ਨੇ ਵਿਦਿਆਰਥੀਆਂ ਨੂੰ Super SeederHappy Seeder ਅਤੇ Smart Seeder ਵਰਗੀਆਂ ਨਵੀਨਤਮ ਖੇਤੀਬਾੜੀ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀਜੋ ਪਰਾਲੀ ਦੀ ਸੰਭਾਲ ਲਈ ਬਹੁਤ ਲਾਭਦਾਇਕ ਹਨ।

        ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ)ਡਾ. ਤੇਜਪਾਲ ਸਿੰਘ ਨੇ ਕੈਂਪ ਦੌਰਾਨ ਖੁਰਾਕ ਸੁਰੱਖਿਆ Food Security ਦੇ ਸਬੰਧ ਵਿਚ ਸਬਜ਼ੀਆਂ ਦੀ ਮਹੱਤਤਾ ਬਾਰੇ ਦੱਸਦੇ ਹੋਏ ਵਿਦਿਆਰਥੀਆਂ ਨੂੰ ਸਬਜ਼ੀਆਂ ਦੀ ਘਰੇਲੂ ਬਗੀਚੀ Kitchen Garden ਲਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਕਰਵਾਏ ਲੇਖਪੇਂਟਿੰਗ ਅਤੇ ਸਵਾਲ ਜਵਾਬ ਮੁਕਬਾਲਿਆਂ ਦੇ ਵਿੱਚ ਹਿੱਸਾ ਲੈਣ ਵਾਲੇ ਜੇਤੂ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।