Showing posts with label Milkfed. Show all posts
Showing posts with label Milkfed. Show all posts

Saturday, May 9, 2026

Verka ਅੰਮ੍ਰਿਤਸਰ ਡੇਅਰੀ ਵੱਲੋਂ ‘ਰੋਜ਼ ਲੱਸੀ’ 350 ਐੱਮ.ਐੱਲ. ਦੀ ਨਵੀਂ ਪੈਕਿੰਗ ਲਾਂਚ

ਅੰਮ੍ਰਿਤਸਰ, 9 ਮਈ 2026--- ਮਿਲਕ ਪਲਾਂਟ ਵੇਰਕਾ Milk Plant Verka ਇੱਕ ਸਹਿਕਾਰੀ ਅਦਾਰਾ ਹੈ, ਜੋ ਮੁੱਢ ਤੋਂ ਹੀ ਇਸ ਖੇਤਰ ਦੇ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਕਰਦਾ ਆ ਰਿਹਾ ਹੈ। ਇਹ ਅਦਾਰਾ ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਦੀਆਂ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਅਤੇ ਡੇਅਰੀ ਫਾਰਮਾਂ ਤੋਂ ਵਧੀਆ ਗੁਣਵੱਤਾ ਵਾਲਾ ਦੁੱਧ ਪ੍ਰਾਪਤ ਕਰਕੇ ਪ੍ਰੋਸੈਸ ਕਰਨ ਉਪਰੰਤ ਉੱਚ ਮਿਆਰੀ ਦੁੱਧ ਅਤੇ ਦੁੱਧ ਪਦਾਰਥ ਤਿਆਰ ਕਰਕੇ ਖਪਤਕਾਰਾਂ ਨੂੰ ਸਪਲਾਈ ਕਰ ਰਿਹਾ ਹੈ।

ਦੁੱਧ ਪਦਾਰਥ ਤਿਆਰ ਕਰਨ ਸਮੇਂ ਕੁਆਲਟੀ Quality Milk Processing ਦਾ ਹਰ ਪੱਧਰ ’ਤੇ ਪੂਰਾ ਧਿਆਨ ਰੱਖਿਆ ਜਾਂਦਾ ਹੈ ਤਾਂ ਜੋ ਖਪਤਕਾਰਾਂ ਦੀ ਸਿਹਤ ਦਾ ਵਿਸ਼ੇਸ਼ ਖਿਆਲ ਰੱਖਿਆ ਜਾ ਸਕੇ।

ਇਸ ਲੜੀ ਤਹਿਤ ਅੱਜ ਮਿਤੀ 08.05.2026 ਨੂੰ ਮਾਨਯੋਗ ਬੋਰਡ ਆਫ ਡਾਇਰੈਕਟਰ ਮਿਲਕ ਯੂਨੀਅਨ ਅੰਮ੍ਰਿਤਸਰ ਵੱਲੋਂ ਵੇਰਕਾ ਅੰਮ੍ਰਿਤਸਰ ਡੇਅਰੀ ਵਿਖੇ ਉਪਭੋਗਤਾਵਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਨਵਾਂ ਉਤਪਾਦ “Verka Roze Lassi” 350 ਐੱਮ.ਐੱਲ. ਦੀ ਪੈਕਿੰਗ 10 ਰੁਪਏ ਵਿੱਚ ਲਾਂਚ ਕੀਤੀ ਗਈ।

ਮਾਨਯੋਗ ਬੋਰਡ ਆਫ ਡਾਇਰੈਕਟਰ ਮਿਲਕ ਯੂਨੀਅਨ ਅੰਮ੍ਰਿਤਸਰ ਵੱਲੋਂ ਇਸ ਉਤਪਾਦ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਇਹ ਉਤਪਾਦ ਕਿਫਾਇਤੀ ਮੁੱਲ ’ਤੇ ਖਪਤਕਾਰਾਂ ਲਈ ਉਪਲਬਧ ਕਰਵਾਇਆ ਜਾ ਰਿਹਾ ਹੈ। ਇਹ ਉਤਪਾਦ ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਦੀ ਮਾਰਕੀਟ ਵਿੱਚ ਉਪਭੋਗਤਾਵਾਂ ਲਈ ਮਿਤੀ 09.05.2026 ਤੋਂ ਉਪਲਬਧ ਹੋਵੇਗਾ।

ਇਸ ਮੌਕੇ ਸ. ਭੁਪਿੰਦਰ ਸਿੰਘ, ਵਾਈਸ ਚੇਅਰਮੈਨ, ਸ. ਗੁਰਮੁੱਖ ਸਿੰਘ, ਡਾਇਰੈਕਟਰ, ਸ. ਅਮਨਦੀਪ ਸਿੰਘ, ਡਾਇਰੈਕਟਰ, ਸ. ਜਗਜੀਤ ਸਿੰਘ, ਡਾਇਰੈਕਟਰ, ਸ. ਸੁਰਜੀਤ ਸਿੰਘ, ਡਾਇਰੈਕਟਰ, ਸ. ਹਰਜੀਤ ਸਿੰਘ, ਡਾਇਰੈਕਟਰ, ਸ. ਹਰਭਜਨ ਸਿੰਘ, ਡਾਇਰੈਕਟਰ, ਸ. ਪਲਵਿੰਦਰ ਸਿੰਘ, ਡਾਇਰੈਕਟਰ, ਸ. ਅਮਰੀਕ ਸਿੰਘ, ਡਾਇਰੈਕਟਰ, ਸ੍ਰੀ ਅਨੀਮੇਸ਼ ਪ੍ਰਮਾਣਿਕ, ਜਨਰਲ ਮੈਨੇਜਰ ਵੇਰਕਾ ਅੰਮ੍ਰਿਤਸਰ ਡੇਅਰੀ ਅਤੇ ਸ੍ਰੀ ਰਾਜੇਸ਼ ਬਲਸੋਤਰਾ, ਜਨਰਲ ਮੈਨੇਜਰ ਵੇਰਕਾ ਹੁਸ਼ਿਆਰਪੁਰ ਡੇਅਰੀ ਵੀ ਹਾਜ਼ਰ ਸਨ।

Tuesday, April 7, 2026

Verka ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਦੀ ਤਿਆਰੀ, ਡੇਅਰੀ ਦੀ ਮੁਕੰਮਲ ਆਟੋਮੇਸ਼ਨ ਲਈ ਰਾਹ ਪੱਧਰਾ

 ਮੈਨੂਅਲ ਤੋਂ ਮਸ਼ੀਨ-ਸੰਚਾਲਨ, ਭਗਵੰਤ ਮਾਨ ਸਰਕਾਰ ਪੰਜਾਬ ਦੇ ਡੇਅਰੀ ਸੈਕਟਰ ਨੂੰ AI-ਅਧਾਰਤ ਕਰਨ ਲਈ ਲਗਾਤਾਰ ਯਤਨਸ਼ੀਲ

ਲੁਧਿਆਣਾ, 7 ਅਪ੍ਰੈਲ:

ਪੰਜਾਬ ਦੇ ਮੁੱਖ ਮੰਤਰੀ Bhagwant Singh Mann ਦੇ ਨਿਰਦੇਸ਼ਾਂ 'ਤੇ ਪੰਜਾਬ ਸਰਕਾਰ ਸੂਬੇ ਵਿੱਚ ਸਹਿਕਾਰੀ ਡੇਅਰੀ ਖੇਤਰ Cooperative Dairy Sector ਦੇ ਆਧੁਨਿਕੀਕਰਨ, ਨਿਰੰਤਰ ਮਜ਼ਬੂਤੀ ਅਤੇ ਮਿਆਰੀ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ Verka ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਮੁੱਖ ਮੰਤਰੀ ਦੀ ਇਸ ਦੂਰਅੰਦੇਸ਼ੀ ਸੋਚ ਅਨੁਸਾਰ ਸਕੱਤਰ (ਸਹਿਕਾਰਤਾ), ਅਜੀਤ ਬਾਲਾਜੀ ਜੋਸ਼ੀ ਅਤੇ ਮੈਨੇਜਿੰਗ ਡਾਇਰੈਕਟਰ Milkfed ਰਾਹੁਲ ਗੁਪਤਾ ਨੇ ਅੱਜ ਮਿਲਕਫੈੱਡ ਦੇ ਅਧਿਕਾਰੀਆਂ ਨਾਲ ਡੇਅਰੀ ਦਾ ਦੌਰਾ ਕਰਕੇ ਆਧੁਨਿਕੀਕਰਨ ਪ੍ਰੋਜੈਕਟ ਦੀ ਸਮੀਖਿਆ ਕੀਤੀ। ਦੋਵੇਂ ਅਧਿਕਾਰੀਆਂ ਨੇ ਆਧੁਨਿਕੀਕਰਨ ਦੀਆਂ ਲੋੜਾਂ ਦਾ ਮੁਲਾਂਕਣ ਕਰਨ ਤੋਂ ਇਲਾਵਾ ਮੌਜੂਦਾ ਉਤਪਾਦਨ, ਭਰਾਈ ਅਤੇ ਪੈਕੇਜਿੰਗ ਬੁਨਿਆਦੀ ਢਾਂਚੇ ਦੀ ਸਮੀਖਿਆ ਵੀ ਕੀਤੀ।

ਅਧਿਕਾਰੀਆ ਨੇ ਵਿਸ਼ੇਸ਼ ਤੌਰ 'ਤੇ ਹੋਲ Milk Powder ਦੀ ਭਰਾਈ ਅਤੇ ਪੈਕੇਜਿੰਗ ਪ੍ਰਕਿਰਿਆ ਦਾ ਨਿਰੀਮਣ ਕੀਤਾ, ਜਿਸ ਦੌਰਾਨ ਇਹ ਦੇਖਿਆ ਗਿਆ ਕਿ ਮੌਜੂਦਾ ਢਾਂਚਾ ਕਾਫ਼ੀ ਪੁਰਾਣਾ ਹੈ, ਜੋ ਮੌਜੂਦਾ ਸਮੇਂ ਦੇ ਐਂਡ-ਟੂ-ਐਂਡ ਆਟੋਮੇਟਿਡ ਡੇਅਰੀ ਪ੍ਰੋਸੈਸਿੰਗ End to End Automated Dairy Processing ਅਤੇ ਪੈਕੇਜਿੰਗ ਅਭਿਆਸਾਂ ਦੇ ਮੱਦੇਨਜ਼ਰ ਸਮਾਂ ਹੰਢਾ ਚੁੱਕਾ ਹੈ।

ਆਪਣੇ ਦੌਰੇ ਦੌਰਾਨ ਦੋਵਾਂ ਅਧਿਕਾਰੀਆਂ ਨੇ ਮੌਜੂਦਾ ਸਹੂਲਤਾਂ 'ਚ ਸੁਧਾਰ ਅਤੇ ਪੂਰੀ ਤਰ੍ਹਾਂ ਸਵੈਚਾਲਿਤ ਆਪ੍ਰੇਸ਼ਨਾਂ ਵੱਲ ਕਦਮ ਵਧਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਇਸ ਗੱਲ 'ਤੇ ਵੀ ਜ਼ੋਰ ਦਿੱਤਾ ਗਿਆ ਕਿ ਕਰਨਾਟਕ ਮਿਲਕ ਫੈਡਰੇਸ਼ਨ (ਨੰਦਨੀ) ਅਤੇ ਵਾਰਨਾ ਕੋਆਪਰੇਟਿਵ ਮਿਲਕ ਪ੍ਰੋਡਿਊਸਰਜ਼ ਫੈਡਰੇਸ਼ਨ Varna Cooperative Milk Producers Fedration Ltd  ਲਿਮਟਿਡ ਵਰਗੀਆਂ ਹੋਰ ਪ੍ਰਮੁੱਖ ਸਹਿਕਾਰੀ ਡੇਅਰੀ ਫੈਡਰੇਸ਼ਨਾਂ ਦੀ ਤਰਜ 'ਤੇ ਪੰਜਾਬ ਮਿਲਕਫੈੱਡ ਨੂੰ ਵੀ ਹੋਲ ਮਿਲਕ ਪਾਊਡਰ ਦੀ ਭਰਾਈ ਅਤੇ ਪੈਕਿੰਗ ਲਈ ਐਂਡ-ਟੂ-ਐਂਡ ਆਟੋਮੇਸ਼ਨ ਅਪਣਾਉਣੀ ਚਾਹੀਦੀ ਹੈ।

ਇਸ ਅਨੁਸਾਰ ਇਹ ਫੈਸਲਾ ਕੀਤਾ ਗਿਆ ਕਿ ਵੇਰਕਾ ਲੁਧਿਆਣਾ ਡੇਅਰੀ, ਮਿਲਰਡ ਹੈੱਡ ਆਫਿਸ ਪੰਜਾਬ ਅਤੇ ਐਨਡੀਬੀ ਦੇ ਅਧਿਕਾਰੀਆਂ ਦੀ ਟੀਮ ਇਨ੍ਹਾਂ ਫੈਡਰੇਸ਼ਨਾਂ ਦਾ ਦੌਰਾ ਕਰਕੇ ਪੂਰੀ ਤਰ੍ਹਾਂ ਸਵੈਚਾਲਿਤ ਪ੍ਰਣਾਲੀਆਂ ਦਾ ਅਧਿਐਨ ਕਰੇਗੀ।

ਸਕੱਤਰ (ਸਹਿਕਾਰਤਾ) ਨੇ ਕਿਹਾ ਕਿ ਤਕਨੀਕੀ ਮੁਲਾਂਕਣ ਦੇ ਅਧਾਰ 'ਤੇ ਮਿਲਕਫੈੱਡ ਅਗਲੇ ਤਿੰਨ ਮਹੀਨਿਆਂ ਦੇ ਅੰਦਰ ਵੇਰਕਾ ਲੁਧਿਆਣਾ ਡੇਅਰੀ ਵਿਖੇ ਹੋਲ ਮਿਲਕ ਪਾਊਡਰ ਫਿਲਿੰਗ ਅਤੇ ਪੈਕਿੰਗ ਪ੍ਰਕਿਰਿਆ ਦਾ ਐਂਡ-ਟੂ-ਐਂਡ ਆਟੋਮੇਸ਼ਨ ਕਰੇਗਾ।

ਇਹ ਵੀ ਫੈਸਲਾ ਕੀਤਾ ਗਿਆ ਕਿ ਪ੍ਰੋਸੈਸਿੰਗ ਅਤੇ ਪੈਕੇਜਿੰਗ ਦੇ ਹਰ ਪੜਾਅ 'ਤੇ ਸੀਸੀਟੀਵੀ, ਕਿਊਆਰ ਸਮਰੱਥ ਡਾਇਨਾਮਿਕ ਸੀਲਿੰਗ ਸਿਸਟਮ, ਆਰ.ਐਫ.ਆਈ.ਡੀ. ਆਈ.ਆਰ.ਆਈ.ਐਸ. RFIDIRIS ਦੀ ਸਥਾਪਨਾ ਵਰਗੀਆਂ ਏਆਈ ਅਤੇ ਆਈਟੀ ਸਹੂਲਤਾਂ ਦੇ ਜਲਦ ਲਾਗੂਕਰਨ ਨੂੰ ਯਕੀਨੀ ਬਣਾਇਆ ਜਾਵੇਗਾ। ਅਧਿਕਾਰੀਆਂ ਨੇ ਕਿਹਾ ਕਿ ਸਰਕਾਰ ਦੇ ਆਦੇਸ਼ ਅਨੁਸਾਰ ਮਿਲਕਫੈੱਡ ਦੀ ਸਥਿਤੀ ਨੂੰ ਮਾਰਕੀਟ ਲੀਡਰ ਵਜੋਂ ਮਜ਼ਬੂਤ ਕਰਨ ਲਈ ਮਿਆਰੀ ਗੁਣਵੱਤਾ ਭਰੋਸੇ ਅਤੇ ਸੰਚਾਲਨ ਮੁਕਾਬਲੇਬਾਜ਼ੀ ਨੂੰ ਹਮੇਸ਼ਾ ਤਰਜੀਹ ਦਿੱਤੀ ਜਾਂਦੀ ਹੈ।

ਇਸ ਤੋਂ ਬਾਅਦ ਸਕੱਤਰ ਨੇ ਵੇਰਕਾ ਮੋਗਾ ਡੇਅਰੀ ਬੱਸੀ ਪਠਾਣਾ ਅਤੇ Cattle Feed Plant Khanna ਦਾ ਵੀ ਦੌਰਾ ਕੀਤਾ।

Thursday, April 2, 2026

Bhagwant Mann ਸਰਕਾਰ ਨੇ Milk Purchase Rate ਵਧਾਏ, Dairy Farmers ਲਈ ਬਿਹਤਰ ਆਮਦਨ ਯਕੀਨੀ ਬਣਾਈ ਅਤੇ ਪੇਂਡੂ ਆਰਥਿਕਤਾ ਨੂੰ ਮਜ਼ਬੂਤ ​​ਕੀਤਾ

ਭਗਵੰਤ ਮਾਨ ਸਰਕਾਰ ਨੇ ਪਹਿਲੀ ਅਪ੍ਰੈਲ ਤੋਂ Milkfed ਖਰੀਦ ਦਰਾਂ Milk Purchase Price ਵਿੱਚ ਸੋਧ ਕਰਕੇ ਡੇਅਰੀ ਕਿਸਾਨਾਂ ਲਈ ਸਿੱਧੀ ਆਮਦਨ ਨੂੰ ਹੁਲਾਰਾ ਦਿੱਤਾ; 2.5 ਲੱਖ ਕਿਸਾਨਾਂ ਨੂੰ ਹੋਵੇਗਾ ਲਾਭ

ਚੰਡੀਗੜ੍ਹ, 2 ਅਪ੍ਰੈਲ:

ਪੰਜਾਬ ਦੇ ਮੁੱਖ ਮੰਤਰੀ Bhagwant Singh Mann ਨੇ ਅੱਜ ਮਿਲਕਫੈੱਡ ਪੰਜਾਬ (Verka) ਨਾਲ ਜੁੜੇ ਕਿਸਾਨਾਂ ਲਈ ਦੁੱਧ ਦੀਆਂ ਖਰੀਦ ਕੀਮਤਾਂ  Milk Purchase Rate ਵਿੱਚ ਵੱਡੇ ਵਾਧੇ ਦਾ ਐਲਾਨ ਕੀਤਾ ਹੈ। ਇਹ ਪੇਂਡੂ ਆਰਥਿਕਤਾ Rural Economy of Punjab ਨੂੰ ਮਜ਼ਬੂਤ ​​ਕਰਨ ਅਤੇ ਸੂਬੇ ਭਰ ਦੇ ਡੇਅਰੀ ਉਤਪਾਦਕਾਂ Dairy Farmers ਲਈ ਬਿਹਤਰ ਆਮਦਨ ਯਕੀਨੀ ਬਣਾਉਣ ਲਈ ਫੈਸਲਾਕੁੰਨ ਕਦਮ ਹੈ। ਪਹਿਲੀ ਅਪ੍ਰੈਲ, 2026 ਤੋਂ ਲਾਗੂ ਸੋਧੀਆਂ ਦਰਾਂ ਨਾਲ ਲੱਖਾਂ ਕਿਸਾਨਾਂ ਨੂੰ ਸਿੱਧੇ ਤੌਰ 'ਤੇ ਲਾਭ ਹੋਣ ਦੀ ਉਮੀਦ ਹੈ, ਜਦੋਂ ਕਿ ਸਮੁੱਚੇ ਡੇਅਰੀ ਸੈਕਟਰ ਵਿੱਚ ਕੀਮਤਾਂ ਵਿੱਚ ਵਿਆਪਕ ਵਾਧਾ ਹੋਵੇਗਾ।

ਇੱਕ ਬਿਆਨ ਵਿੱਚ ਮੁੱਖ ਮੰਤਰੀ ਦਫ਼ਤਰ ਨੇ ਕਿਹਾ, "ਇੱਕ ਹੋਰ ਵੱਡੀ ਕਿਸਾਨ-ਪੱਖੀ ਪਹਿਲਕਦਮੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੀਰਵਾਰ ਨੂੰ Milkfed ਪੰਜਾਬ (Verka ਬ੍ਰਾਂਡ) ਨਾਲ ਜੁੜੇ ਕਿਸਾਨਾਂ ਲਈ ਦੁੱਧ ਦੀ ਖਰੀਦ ਕੀਮਤ  Milk Purchase Rate in Punjab ਵਿੱਚ ਵਾਧੇ ਦਾ ਐਲਾਨ ਕੀਤਾ ਹੈ।"

ਮੁੱਖ ਮੰਤਰੀ ਦਫ਼ਤਰ ਨੇ ਅੱਗੇ ਕਿਹਾ, "ਇਹ ਦਰਾਂ ਪਹਿਲੀ ਅਪ੍ਰੈਲ, 2026 ਤੋਂ ਲਾਗੂ ਹੋਣਗੀਆਂ। ਇਸ ਨਾਲ ਦੁੱਧ ਦੀ ਖਰੀਦ ਕੀਮਤ ਵਿੱਚ 10 ਤੋਂ 15 ਰੁਪਏ ਪ੍ਰਤੀ ਕਿਲੋਗ੍ਰਾਮ ਫੈਟ ਦਾ ਵਾਧਾ ਹੋਵੇਗਾ। ਇਸ ਫੈਸਲੇ ਦਾ ਉਦੇਸ਼ ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਉਣਾ, ਪੇਂਡੂ ਆਰਥਿਕਤਾ ਨੂੰ ਮਜ਼ਬੂਤ ​​ਕਰਨਾ ਅਤੇ ਪੰਜਾਬ ਵਿੱਚ ਸਹਿਕਾਰੀ ਡੇਅਰੀ ਢਾਂਚੇ ਨੂੰ ਮਜ਼ਬੂਤ ​​ਕਰਨਾ ਹੈ।"

ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ Milkfed ਵੱਲੋਂ ਇਹ ਕਦਮ ਕਿਸਾਨਾਂ ਅਤੇ ਡੇਅਰੀ ਉਤਪਾਦਕਾਂ ਦੇ ਹਿੱਤਾਂ ਦੀ ਰਾਖੀ ਲਈ ਚੁੱਕਿਆ ਗਿਆ ਹੈ, ਜੋ ਪੰਜਾਬ ਦੀ ਪੇਂਡੂ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ।

ਮਿਲਕਫੈੱਡ ਪਰਿਵਾਰ ਦਾ ਹਿੱਸਾ ਬਣਨ ਵਾਲੇ ਲਗਪਗ 2.5 ਲੱਖ ਡੇਅਰੀ ਕਿਸਾਨਾਂ ਨੂੰ ਤੁਰੰਤ ਵਧੀਆਂ ਅਦਾਇਗੀਆਂ ਦਾ ਲਾਭ ਮਿਲੇਗਾ। ਇਸ ਕੀਮਤ ਵਾਧੇ ਨਾਲ ਡੇਅਰੀ ਕਿਸਾਨਾਂ ਦੀ ਆਰਥਿਕਤਾ ਵਿੱਚ ਸੁਧਾਰ ਹੋਵੇਗਾ ਅਤੇ ਪੰਜਾਬ ਦੇ ਲਗਪਗ 30 ਲੱਖ ਦੁੱਧ ਉਤਪਾਦਕਾਂ ਨੂੰ ਲਾਭ ਹੋਵੇਗਾ ਕਿਉਂਕਿ ਦੁੱਧ ਖਰੀਦਣ ਵਾਲੀਆਂ ਹੋਰ ਸਾਰੀਆਂ ਕੰਪਨੀਆਂ ਅਤੇ ਸੰਸਥਾਵਾਂ ਨੂੰ ਆਪਣੀਆਂ ਖਰੀਦ ਦਰਾਂ ਵਧਾਉਣੀਆਂ ਪੈਣਗੀਆਂ ਤਾਂ ਜੋ ਇਹ ਦਰਾਂ ਮਿਲਕਫੈੱਡ ਦੇ ਬਰਾਬਰ ਹੋ ਸਕਣ।

ਜ਼ਿਕਰਯੋਗ ਹੈ ਕਿ ਮਿਲਕਫੈੱਡ ਪੰਜਾਬ ਉੱਤਰੀ ਭਾਰਤ ਦਾ ਮੋਹਰੀ ਸਹਿਕਾਰੀ ਅਦਾਰਾ ਹੈ, ਜਿਸ ਦੀ ਪੈਕ ਕੀਤੇ ਦੁੱਧ ਅਤੇ ਦੁੱਧ ਉਤਪਾਦਾਂ ਵਿੱਚ ਵੱਡੀ ਹਿੱਸੇਦਾਰੀ ਹੈ। ਦੇਸ਼ ਦੇ ਇਸ ਹਿੱਸੇ ਵਿੱਚ ਉਦਯੋਗ ਵਿੱਚ ਮੋਹਰੀ ਹੋਣ ਦੇ ਨਾਤੇ ਮਿਲਕਫੈੱਡ ਦੁਆਰਾ ਦੁੱਧ ਦੀਆਂ ਖਰੀਦ ਕੀਮਤਾਂ ਵਿੱਚ ਵਾਧੇ ਦਾ ਵੱਡਾ ਪ੍ਰਭਾਵ ਪਵੇਗਾ ਅਤੇ ਪੰਜਾਬ ਦੀ ਪੇਂਡੂ ਆਰਥਿਕਤਾ ਵਿੱਚ ਪ੍ਰਤੀ ਮਹੀਨਾ 100 ਕਰੋੜ ਰੁਪਏ ਵਾਧੂ ਆਉਣਗੇ।