ਬਾਗਬਾਨੀ ਵਿਭਾਗ ਵਲੋਂ ਐਗਰੀਕਲਚਰ ਇੰਨਫਰਾਸਟਰੱਕਚਰ ਫੰਡ ਸਕੀਮ (Agriculture Infrastructure Fund) ਤਹਿਤ ਜ਼ਿਲ੍ਹਾ ਪੱਧਰੀ ਸੈਮੀਨਾਰ ਆਯੋਜਨ ਕੀਤਾ ਗਿਆ।ਇਸ ਸੈਮੀਨਾਰ ਦੀ ਪ੍ਰਧਾਨਗੀ ਰਾਜਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕੀਤੀ ਅਤੇ ਇਸ ਕੈਂਪ ਵਿੱਚ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ, ਉਘੇ ਕਾਰੋਬਾਰੀਆਂ ਅਤੇ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ।
ਇਸ ਸੈਮੀਨਾਰ ਵਿੱਚ ਇੰਡਸਟਰੀਜ਼ ਡਿਪਾਰਟਮੈਂਟ (Industry Deptt) ਤੋਂ ਅਮਨ ਢਿੱਲੋਂ ਸੀਨੀਅਰ ਇੰਡਸਟਰੀ ਪ੍ਰਮੋਸ਼ਨ ਅਫਸਰ ਨੇ ਆਪਣੇ ਮਹਿਕਮੇ ਦੀਆਂ ਸਕੀਮਾਂ ਬਾਰੇ, ਸਤੀਸ਼ ਕੁਮਾਰ ਡੀ.ਡੀ.ਐਮ. ਨਾਬਾਰਡ (NABARD) ਨੇ ਆਪਣੇ ਮਹਿਕਮੇ ਦੀਆਂ ਗਤੀਵਿਧੀਆਂ ਬਾਰੇ, ਐਨ.ਐਸ. ਧਾਲੀਵਾਲ ਐਸੋਸੀਏਟ ਡਾਇਰੈਕਟਰ ਕੇ.ਵੀ.ਕੇ (KVK) ਜੀ ਨੇ ਆਪਣੇ ਮਹਿਕਮੇ ਦੀਆਂ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਇਸ ਦੌਰਾਨ ਸੁਖਪਾਲ ਸਿੰਘ ਮੈਨੇਜਰ ਐਮ.ਪੀ.ਐਸ.ਟੀ ਨੇ ਬੈਂਕ ਦੀਆਂ ਸਕੀਮਾਂ ਸਬੰਧੀ ਵੀ ਜਾਣਕਾਰੀ ਦਿੱਤੀ ਅਤੇ ਨਾਲ ਹੀ ਏ.ਆਈ.ਐਫ. ਸਕੀਮ ਸਬੰਧੀ ਵੀ ਦੱਸਿਆ।
ਇਸ ਮੌਕੇ ਟੀਮ ਲੀਡਰ ਪੋ੍ਰਜੈਕਟ ਮੋਨੀਟਰਿੰਗ ਯੂਨਿਟ ਏ.ਆਈ.ਐਫ. ਨੇ ਐਗਰੀਕਲਚਰ ਇੰਨਫਰਾਸਟਰੱਕਚਰ ਫੰਡ ਸਕੀਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਹਨਾਂ ਦੱਸਿਆ ਕਿ ਇਸ ਸਕੀਮ ਅਧੀਨ ਫਲਾਂ, ਸਬਜ਼ੀਆਂ ਅਤੇ ਹੋਰ ਫਸਲਾਂ ਦੀ ਤੁੜਾਈ ਉਪਰੰਤ ਸਾਂਭ-ਸੰਭਾਲ ਲਈ ਪੈਕ ਹਾਊਸ, ਕੋਲਡ ਸਟੋਰ, ਰਾਇਪਨਿੰਗ ਚੈਂਬਰ, ਵੇਅਰ ਹਾਊਸ, ਸੀਲੋਜ, ਸਪਲਾਈ ਚੈਨ ਆਦਿ ਲਈ ਬੈਂਕਾਂ ਤੋਂ ਲਏ ਜਾਂਦੇ 2 ਕਰੋੜ ਤੱਕ ਦੇ ਕਰਜ਼ੇ ਤੇ ਵਿਆਜ਼ ਤੇ 3 ਪ੍ਰਤੀਸ਼ਤ ਛੋਟ ਦਿੱਤੀ ਜਾਂਦੀ ਹੈ ਅਤੇ ਇਹ ਸਕੀਮ 7 ਸਾਲ ਦੇ ਸਮੇਂ ਤੱਕ ਲਾਗੂ ਹੁੰਦੀ ਹੈ। ਇਹ ਸਕੀਮ ਜੁਲਾਈ 2020 ਤੋਂ ਬਾਅਦ ਦੇ ਹਰੇਕ ਪ੍ਰੋਜੈਕਟ ਲਈ ਲਾਗੂ ਹੁੰਦੀ ਹੈ। ਉਹਨਾਂ ਦੱਸਿਆ ਕਿ ਕੋਈ ਪ੍ਰਾਇਮਰੀ ਪ੍ਰੋਸੈਸਿੰਗ ਯੂਨਿਟ ਲਗਾਉਣ ਸਬੰਧੀ ਲੋਨ ਲੈਣਾ ਹੈ ਤਾਂ ਫਾਰਮਰ ਪ੍ਰੋਜੈਕਟ ਏ.ਆਈ.ਐਫ ਪੋਰਟਲ ਰਾਂਹੀ ਜਰੂਰ ਰਜਿਸਟ੍ਰੇਸ਼ਨ ਕਰਵਾਉਣ। ਉਹਨਾਂ ਦੁਆਰਾ ਰਜਿਸਟ੍ਰੇਸ਼ਨ ਸਬੰਧੀ ਵੀ ਜਾਣਕਾਰੀ ਦਿੱਤੀ ਗਈ।
ਕੁਲਜੀਤ ਸਿੰਘ, ਸਹਾਇਕ ਡਾਇਰੈਕਟਰ ਬਾਗਬਾਨੀ ਸ਼੍ਰੀ ਮੁਕਤਸਰ ਸਾਹਿਬ ਨੇ ਸੈਮੀਨਾਰ ਵਿੱਚ ਸ਼ਾਮਿਲ ਹੋਏ ਕਿਸਾਨਾਂ/ਮਹਿਮਾਨਾਂ ਨੂੰ ਅਪੀਲ ਕੀਤੀ ਕਿ ਉਹ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। (Muktsar)