Showing posts with label Mushroom Production. Show all posts
Showing posts with label Mushroom Production. Show all posts

Friday, July 3, 2026

ਮਸ਼ਰੂਮ ਉਤਪਾਦਨ Mushroom Production ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ

ਚੰਡੀਗੜ੍ਹ, ਜੁਲਾਈ 3:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਰਿਵਾਇਤੀ ਖੇਤੀ ਤੋਂ ਬਾਗਬਾਨੀ Horticulture ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਬੜੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। 

ਇਸ ਉਦੇਸ਼ ਤਹਿਤ ਬਾਗ਼ਬਾਨੀ ਵਿਭਾਗ, ਪੰਜਾਬ ਵੱਲੋਂ ਸਟੇਟ ਪਲਾਨ ਸਕੀਮ Punjab State Plan Scheme ਅਧੀਨ ਕਿਸਾਨਾਂ ਨੂੰ ਮਸ਼ਰੂਮ ਉਤਪਾਦਨ ਯੂਨਿਟ Mushroom Production Unit ਸਥਾਪਤ ਕਰਨ ਵਾਸਤੇ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ Subsidy ਦਿੱਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ Mohinder Bhagat, Horticulture Minister Punjab ਨੇ ਦੱਸਿਆ ਕਿ ਕਿਸਾਨ ਲਗਭਗ 2 ਲੱਖ ਰੁਪਏ ਦੀ ਲਾਗਤ ਨਾਲ ਇੱਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ Small Mushroom Production Unit ਸਥਾਪਿਤ ਕਰ ਸਕਦੇ ਹਨ ਜਿਸ ’ਤੇ ਬਾਗ਼ਬਾਨੀ ਵਿਭਾਗ ਵੱਲੋਂ 40 ਫੀਸਦੀ ਸਬਸਿਡੀ, ਵੱਧ ਤੋਂ ਵੱਧ 80 ਹਜ਼ਾਰ ਰੁਪਏ ਤੱਕ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮਸ਼ਰੂਮ ਦੀ ਖੇਤੀ ਥੋੜ੍ਹੀ ਜ਼ਮੀਨ ਅਤੇ ਪਾਣੀ ਦੀ ਬਹੁਤ ਘੱਟ ਵਰਤੋਂ ਨਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਘੱਟ ਲਾਗਤ ਵਾਲੀ ਇਸ ਕਾਸ਼ਤਕਾਰੀ ਤੋਂ ਵਧੀਆ ਮੁਨਾਫ਼ਾ ਕਮਾਇਆ ਜਾ ਸਕਦਾ  ਹੈ।

ਉਨ੍ਹਾ ਦੱਸਿਆ ਕਿ ਇੱਕ ਛੋਟਾ ਮਸ਼ਰੂਮ ਯੂਨਿਟ Small Mushroom Production Unit ਲਗਭਗ 1800 ਵਰਗ ਫੁੱਟ ਖੇਤਰ ਵਿੱਚ ਸਥਾਪਿਤ ਕੀਤਾ ਜਾ ਸਕਦਾ ਹੈ, ਇਸ ਲਈ ਛੋਟੇ ਕਿਸਾਨ Small Farmer ਵੀ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਾਗ਼ਬਾਨੀ ਖੇਤਰ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧੇ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਸਬਸਿਡੀ ਲੈਣ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦਾ ਲਾਭ ਲੈਣ ਦੇ ਇੱਛੁਕ ਕਿਸਾਨ ਆਪਣੇ ਨਜ਼ਦੀਕੀ ਜ਼ਿਲ੍ਹਾ ਬਾਗ਼ਬਾਨੀ ਅਫ਼ਸਰ Horticulture Development Officer ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਮਸ਼ਰੂਮ ਉਤਪਾਦਨ ਸਬੰਧੀ ਤਕਨੀਕੀ ਸਲਾਹ, ਸਿਖਲਾਈ ਅਤੇ ਹਰ ਸੰਭਵ ਜਾਣਕਾਰੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ।