ਸ੍ਰੀ ਮੁਕਤਸਰ ਸਾਹਿਬ, 14 ਫਰਵਰੀ
ਕੌਮੀ ਤੇਲ ਬੀਜ ਮਿਸ਼ਨ National Oil Seed Mission ਅਧੀਨ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ Sri Muktsar Sahib ਡਾ. ਜਗਸੀਰ ਸਿੰਘ Dr Jagsir Singh ਦੇ ਦਿਸ਼ਾ-ਨਿਰਦੇਸ਼ ਅਤੇ ਸਹਾਇਕ ਪੌਦਾ ਸੁਰੱਖਿਆ ਅਫਸਰ APPO ਸ੍ਰੀ ਮੁਕਤਸਰ ਸਾਹਿਬ ਡਾ. ਰਾਜਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਏਡੀਓ ਲੱਖੇਵਾਲੀ ਡਾ. ਮਨਮੀਤ ਸਿੰਘ ਵੱਲੋਂ ਤੇਲ ਬੀਜਾਂ ਫ਼ਸਲਾਂ ਦੀ ਕਾਸ਼ਤ Cultivation of Oil Seed Crops ਨੂੰ ਪ੍ਰਫੁੱਲਤ ਕਰਨ ਲਈ ਕਿਸਾਨਾਂ ਦੀ ਟ੍ਰੇਨਿੰਗ Farmer Training ਦਾ ਸਿਟੀ ਹੋਟਲ ਸ੍ਰੀ ਮੁਕਤਸਰ ਸਾਹਿਬ ਵਿਖੇ ਅਯੋਜਨ ਕੀਤਾ ਗਿਆ।
ਇਸ ਦੌਰਾਨ ਬੁਲਾਰਿਆ ਵੱਲੋਂ ਕਿਸਾਨਾਂ ਨਾਲ ਵਿਚਾਰ ਸਾਂਝੇ ਕੀਤੇ ਗਏ। ਡਾ ਜਸ਼ਨਪ੍ਰੀਤ ਸਿੰਘ ਏ.ਡੀ.ਓ (ਇਨਫੋ), ਸ੍ਰੀ ਮੁਕਤਸਰ ਸਾਹਿਬ ਵੱਲੋਂ ਕਣਕ ਦੀ ਕਾਸ਼ਤ Wheat Cultivation ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਸਬੰਧੀ ਜਾਣਕਾਰੀ ਦਿੱਤੀ ਗਈ। ਡਾ. ਕਰਨਜੀਤ ਸਿੰਘ ਪੀ ਡੀ (ATMA) ਵੱਲੋਂ ਵੱਖ-ਵੱਖ ਤੇਲ ਬੀਜਾਂ ਦੀ ਕਾਸ਼ਤ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਡਾ. ਮਨਮੀਤ ਕੌਰ ਏ.ਡੀ.ਓ ਮਾਰਕੀਟਿੰਗ ਵੱਲੋਂ ਕਿਸਾਨਾਂ ਨੂੰ ਤੇਲ ਬੀਜ ਅਤੇ ਸਬੰਧਤ ਉਤਪਾਦਾਂ ਦੀ ਗੁਣਵੱਤਾ ਵਿੱਚ ਵਾਧਾ ਅਤੇ ਮੰਡੀਕਰਨ Marketing of Oil Seed Crops ਦੌਰਾਨ ਧਿਆਨ ਰੱਖਣ ਯੋਗ ਨੁਕਤੇ ਸਾਂਝੇ ਕੀਤੇ ਗਏ।
ਨਵਦੀਪ ਕੌਰ ਏ.ਐਸ.ਆਈ ਵੱਲੋਂ ਤੇਲ ਬੀਜਾਂ ਦੀ ਕਾਸ਼ਤ Cultivation of Oil Seed Crops ਦੌਰਾਨ ਮਿੱਟੀ ਦੀ ਸਿਹਤ Soil Health ਅਤੇ ਖਾਦ ਪ੍ਰਬੰਧਨ Nutrition Management for Oil Seed Crops ਬਾਰੇ ਜਾਣਕਾਰੀ ਦਿੱਤੀ ਗਈ। ਅੰਤ ਵਿੱਚ ਡਾ.ਰਾਜਵਿੰਦਰ ਸਿੰਘ, ਬਲਾਕ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਖੇਤੀਬਾੜੀ ਵਿਭਾਗ ਦੀਆਂ ਵੱਖ ਵੱਖ ਸਕੀਮਾਂ Schemes of Agriculture Department ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਟ੍ਰੇਨਿੰਗ ਵਿੱਚ ਸ਼ਾਮਿਲ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ। ਮੰਚ ਦਾ ਸੰਚਾਲਨ ਏਂਡੀੳ ਡਾ. ਮਨਮੀਤ ਸਿੰਘ ਵੱਲੋ ਬਾਖੂਬੀ ਢੰਗ ਨਾਲ ਨਿਭਾਇਆ ਗਿਆ। ਇਸ ਟਰੇਨਿੰਗ ਦਾ ਸਾਰਾ ਪ੍ਰਬੰਧ ਗਗਨਦੀਪ ਸਿੰਘ ਏਟੀਐਮ ਅਤੇ ਅਮਨਦੀਪ ਸਿੰਘ ਸੇਵਾਦਾਰ ਵੱਲੋਂ ਕੀਤਾ ਗਿਆ।
