Showing posts with label Oil Seed Crops Promotion in Punjab. Show all posts
Showing posts with label Oil Seed Crops Promotion in Punjab. Show all posts

Monday, March 9, 2026

Oil Seed Crops ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ Farmer Field Day ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 09 ਮਾਰਚ

ਤੇਲ ਬੀਜ ਫਸਲਾਂ Oil Seed Crops Promotion in Punjab ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, KVK ਸ਼੍ਰੀ ਮੁਕਤਸਰ ਸਾਹਿਬ Sri Muktsar Sahib ਵੱਲੋਂ ਪਿੰਡ ਬਧਾਈ ਵਿਖੇ ਖੇਤ ਦਿਵਸ Farmer Field Day ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪਿੰਡ ਦੇ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ।

ਇਸ ਮੌਕੇ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਨੇ ਤੇਲ ਬੀਜ ਫਸਲਾਂ ਦੀ ਸੁਚੱਜੀ ਕਾਸ਼ਤ Oil Seed Crops Cultivation ਸਬੰਧੀ ਪੀ.ਏ.ਯੂ. Package of Practices of PAU for Oil Seed Crops ਦੀਆਂ ਸਿਫ਼ਾਰਸ਼ਾਂ ਅਤੇ ਕਾਸ਼ਤਕਾਰੀ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕੀ ਕਨੋਲਾ ਸਰੋਂ Canola Mustard ਦੇ ਤੇਲ ਵਿੱਚ ਇਰੂਸਿਕ ਐਸਿਡ ਅਤੇ ਖਲ ਵਿੱਚ ਗਲੂਕੋਸਿਨੋਲੇਟਸ ਦੀ ਮਾਤਰਾ ਘੱਟ ਹੋਣ ਕਾਰਨ ਇਹ ਮਨੁੱਖਾਂ ਅਤੇ ਪਸ਼ੂਆਂ ਦੀ ਸਿਹਤ ਲਈ ਬਹੁਤ ਲਾਭਕਾਰੀ ਹੈ।

ਸਮਾਗਮ ਵਿੱਚ ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਫਸਲੀ ਵਿਭਿੰਨਤਾ Mustard, for Crop Diversification in Punjab ਵਿੱਚ ਸਰੋਂ ਦੀ ਫਸਲ ਦੇ ਮਹੱਤਵ ਅਤੇ ਆਰਥਿਕ ਲੇਖੇ-ਜੋਖੇ ਬਾਰੇ ਜਾਣਕਾਰੀ ਦਿੱਤੀ । ਇਸ ਦੇ ਨਾਲ ਹੀ ਉਨ੍ਹਾਂ ਨੇ ਕੇ. ਵੀ. ਕੇ. ਵੱਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ ਅਤੇ ਕਿਸਾਨਾਂ ਨੂੰ ਖੇਤੀ ਦੇ ਨਾਲ ਨਾਲ ਹੋਰ ਸਹਾਇਕ ਧੰਦੇ ਅਪਣਾਉਣ ਲਈ ਪ੍ਰੇਰਿਤ ਕੀਤਾ।

ਇਸ ਦੌਰਾਨ, ਡਾ. ਵਿਵੇਕ ਸ਼ਰਮਾ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਗਰਮੀਆਂ ਵਿੱਚ ਪਸ਼ੂਆਂ ਦੇ ਰੱਖ-ਰਖਾਵ ਸਬੰਧੀ ਜ਼ਰੂਰੀ ਨੁਕਤੇ ਸਾਂਝੇ ਕੀਤੇ। ਇਸ ਤੋਂ ਇਲਾਵਾ, ਉਹਨਾਂ ਨੇ ਪਸ਼ੂਆਂ ਦੀ ਚੰਗੀ ਖੁਰਾਕ ਅਤੇ ਪਾਣੀ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਇਸ ਮੌਕੇ ਡਾ. ਸੁਖਜਿੰਦਰ ਸਿੰਘ ਮਾਨ, ਸਹਾਇਕ ਪ੍ਰੋਫੈਸਰ (ਫਲ ਵਿਗਿਆਨ) ਨੇ ਮਨੁੱਖੀ ਸਿਹਤ ਲਈ ਫਲਾਂ ਅਤੇ ਸਬਜ਼ੀਆਂ ਦੇ ਸੇਵਨ ਦੀ ਮਹੱਤਤਾ ਅਤੇ ਇਹਨਾਂ ਬਾਗਬਾਨੀ ਫ਼ਸਲਾਂ ਦੇ ਕਾਸ਼ਤਕਾਰੀ ਢੰਗਾਂ ਬਾਰੇ ਜਾਣਕਾਰੀ ਸਾਂਝੀ ਕੀਤੀ।