Showing posts with label PAU. Show all posts
Showing posts with label PAU. Show all posts

Wednesday, April 22, 2026

ਖੇਤੀਬਾੜੀ ਯੂਨੀਵਰਸਿਟੀ ਦੇ ਦਾਖਲਿਆਂ ਵਿੱਚ ਕਿਸਾਨੀ ਪਰਿਵਾਰਾਂ ਲਈ ਰੱਖੀਆਂ ਗਈਆ ਹਨ ਰਾਖਵੀਆਂ ਸੀਟਾਂ — ਵਾਈਸ ਚਾਂਸਲਰ

ਪੀ.ਏ.ਯੂ. ਦੇ ਮਾਡਲ ਹਾਈ ਸਕੂਲ ਕਾਉਣੀ ਵਿਖੇ ਕਰਵਾਇਆ ਗਿਆ ਸਲਾਨਾ ਸਭਿਆਚਾਰਕ ਪ੍ਰੋਗਰਾਮ

ਸ੍ਰੀ ਮੁਕਤਸਰ ਸਾਹਿਬ 23 ਅਪ੍ਰੈਲ
PAU ਦੇ ਮਾਡਲ ਹਾਈ ਸਕੂਲ ਕਾਉਣੀ ਵਿਖੇ ਸਲਾਨਾ ਸਭਿਆਚਾਰਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ । ਇਸ ਸਮਾਗਮ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ Vice Chancellor ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ
ਇਸ ਮੌਕੇ ਵਾਈਸ ਚਾਂਸਲਰ ਡਾ. ਗੋਸਲ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਯੂਨੀਵਰਸਿਟੀ ਨੇ ਦੂਰ ਦਰਾਜ ਦੇ ਖੇਤਰ ਵਿਚ ਇਲਾਕੇ ਦੇ ਬੱਚਿਆਂ ਨੂੰ ਸਿੱਖਿਅਤ ਕਰਨ ਦੇ ਮੰਤਵ ਨਾਲ ਇਸ ਸਕੂਲ ਨੂੰ ਚਾਲੂ ਰੱਖਿਆ ਹੋਇਆ ਹੈ । ਉਹਨਾਂ ਕਿਹਾ ਕਿ ਹੋਰ ਵੀ ਖੁਸ਼ੀ ਦੀ ਗੱਲ ਹੋਵੇਗੀ ਜੇਕਰ ਇਸ ਇਲਾਕੇ ਦੇ ਬੱਚੇ ਸਕੂਲ ਦੇ ਮਾਧਿਅਮ ਰਾਹੀਂ ਯੂਨੀਵਰਸਿਟੀ ਤੋਂ ਉੱਚ ਖੇਤੀ ਸਿੱਖਿਆ ਹਾਸਲ ਕਰਨ। ਡਾ. ਗੋਸਲ ਨੇ ਯੂਨੀਵਰਸਿਟੀ ਦੇ ਦਾਖਲਿਆਂ ਵਿਚ ਕਿਸਾਨੀ ਪਰਿਵਾਰਾਂ Reservation in PAU Admission ਲਈ ਰਾਖਵੀਆਂ ਸੀਟਾਂ ਬਾਰੇ ਵੀ ਜਾਣਕਾਰੀ ਦਿੱਤੀ।
ਕਮਿਊਨਟੀ ਸਾਇੰਸ ਕਾਲਜ ਦੇ ਡੀਨ ਡਾ. ਕਿਰਨ ਬੈਂਸ ਨੇ ਸਿੱਖਿਆ ਦੇ ਮਹੱਤਵ ਬਾਰੇ ਗੱਲ ਕਰਦਿਆਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਪੰਜਵੀ ਅਤੇ ਅੱਠਵੀਂ ਜਮਾਤ ਦਾ 100 ਫੀਸਦੀ ਨਤੀਜਾ ਰਿਹਾ। ਪੰਜਵੀ ਜਮਾਤ ਦੀ ਵਿਦਿਆਰਥੀ ਸੁਮਨਵੀਰ ਕੌਰ ਰਾਜ ਪੱਧਰੀ ਪੰਜਾਬੀ ਓਲੰਪੀਆਡ ਲਈ ਚੁਣੀ ਗਈ। ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬੀ, ਹਰਿਆਣਵੀਂ, ਰਾਜਸਥਾਨੀ ਅਤੇ ਪੱਛਮੀ ਨਾਚ ਵੰਨਗੀਆਂ ਪੇਸ਼ ਕੀਤੀਆਂ ਗਈਆਂ , ਇਸ ਤੋਂ ਇਲਾਵਾ ਭੋਜਨ ਨੂੰ ਵਿਅਰਥ ਨਾਲ ਗਵਾਉਣ ਬਾਰੇ ਲਘੂ ਨਾਟ ਵੀ ਪੇਸ਼ ਕੀਤਾ ਗਿਆ। ਇਲਾਕੇ ਦੇ ਪਤਵੰਤੇ ਲੋਕ ਅਤੇ ਬੱਚਿਆਂ ਦੇ ਮਾਂ ਬਾਪ ਇਸ ਸਮਾਗਮ ਵਿੱਚ ਵੱਧ ਚੜ੍ਹ ਕੇ ਸ਼ਾਮਿਲ ਹੋਏ। ਖੇਡਾਂ ਵਿਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਵੀ ਹੋਇਆ, ਜਿਹਨਾਂ ਵਿਚ ਕਰਨਵੀਰ ਸਿੰਘ ਨੂੰ ਮੁੰਡਿਆਂ ਦਾ ਸਰਵੋਤਮ ਅਥਲੀਟ ਅਤੇ ਸਤਿਕਾਰ ਕੌਰ ਨੂੰ ਕੁੜੀਆਂ ਦੀ ਬੈਸਟ ਅਥਲੀਟ ਚੁਣਿਆ ਗਿਆ ।
ਇਸ ਮੌਕੇ ਸ. ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜਿ਼ਲ੍ਹਾ ਯੋਜਨਾ ਬੋਰਡ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਸਨ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਯਾਦਵਿੰਦਰ ਕੌਰ ਤੋਂ ਇਲਾਵਾ ਸਮੂਹ ਸਟਾਫ ਨੇ ਸਮਾਗਮ ਦੇ ਸਫਲ ਆਯੋਜਨ ਲਈ ਭਰਪੂਰ ਯਤਨ ਕੀਤੇ। ਅੰਤ ਵਿਚ ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਦੇ ਨਿਰਦੇਸ਼ਕ ਡਾ. ਕਰਮਜੀਤ ਸ਼ਰਮਾ ਨੇ ਸਭ ਦਾ ਧੰਨਵਾਦ ਕੀਤਾ । ਇਸ ਮੌਕੇ ਸਕੂਲ ਲਈ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ।

Thursday, April 9, 2026

ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਿਚਾਰ ਵਟਾਂਦਰਾ

ਮਾਨਸਾ, 09 ਅਪ੍ਰੈਲ:

ਮੈਨੇਜਮੈਂਟ ਬੋਰਡ ਮੈਂਬਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ PAU ਇੰਜੀ. ਅਮਰਜੀਤ ਸਿੰਘ ਢਿੱਲੋਂ ਨੇ Mansa ਜ਼ਿਲ੍ਹੇ ਦੇ ਕਿਸਾਨਾਂ ਦੀਆਂ ਜ਼ਮੀਨੀ ਪੱਧਰੀ ਸਮੱਸਿਆਵਾਂ ਅਤੇ ਉਪਲਬਧੀਆਂ ਬਾਰੇ ਜਾਣਕਾਰੀ ਹਾਸਲ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ KVK Mansa ਦਾ ਦੌਰਾ ਕੀਤਾ।

ਇਸ ਦੌਰਾਨ ਇੰਜੀ. ਢਿੱਲੋਂ ਨੇ ਮਾਨਸਾ ਜ਼ਿਲ੍ਹੇ ਦੇ ਪਿੰਡ ਭਾਈ ਦੇਸਾ ਅਤੇ ਬੀਰੋਕੇ ਕਲਾਂ ਵਿਖੇ ਜਾ ਕੇ ਸਬਜ਼ੀ ਅਤੇ ਫਲ ਕਾਸ਼ਤਕਾਰਾਂ ਤੇ ਹੋਰ ਉੱਨਤ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ। ਉਨ੍ਹਾਂ ਹਾੜ੍ਹੀ ਦੀਆਂ ਫਸਲਾਂ Rabi Crops ਦੀ ਖੇਤੀ ਅਤੇ ਹੋਰ ਸਬੰਧਿਤ ਖੇਤੀਬਾੜੀ ਗਤੀਵਿਧੀਆਂ ਵਿੱਚ ਲੱਗੇ ਕਿਸਾਨਾਂ ਨਾਲ ਚੱਲ ਰਹੀਆਂ ਖੇਤੀ ਤਕਨੀਕਾਂ ਬਾਰੇ ਚਰਚਾ ਕੀਤੀ, ਫਸਲਾਂ ਦੀਆਂ ਹਾਲਤਾਂ ਦਾ ਨਿਰੀਖਣ ਕੀਤਾ ਅਤੇ ਪੀ.ਏ.ਯੂ. ਤੇ ਕੇ.ਵੀ.ਕੇ. ਵੱਲੋਂ ਉਤਸ਼ਾਹਿਤ ਆਧੁਨਿਕ ਖੇਤੀ ਢੰਗਾਂ ਬਾਰੇ ਉਨ੍ਹਾਂ ਦੇ ਤਜ਼ਰਬਿਆਂ ਨੂੰ ਸੁਣਿਆ।

ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਵਿਖੇ ਇੱਕ ਵਿਗਿਆਨਕ-ਕਿਸਾਨ ਇੰਟਰੈਕਟਿਵ ਸੈਸ਼ਨ Scientist Farmer Interactive Session ਆਯੋਜਿਤ ਕੀਤਾ ਗਿਆ ਜਿੱਥੇ ਕਿਸਾਨਾਂ ਨੇ ਖੇਤੀਬਾੜੀ ਨਾਲ ਜੁੜੀਆਂ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ, ਜਿੰਨ੍ਹਾਂ ਵਿੱਚ ਪਾਣੀ ਦੀ ਘਾਟ, ਮਿੱਟੀ ਦੀ ਉਪਜਾਊ ਸ਼ਕਤੀ, ਕੀੜੇ-ਮਕੌੜਿਆਂ ਦਾ ਪ੍ਰਬੰਧਨ ਅਤੇ ਉਤਪਾਦ ਦੀ ਮਾਰਕੀਟਿੰਗ ਵਰਗੇ ਮੁੱਦੇ ਸ਼ਾਮਲ ਸਨ।

ਕਿਸਾਨਾਂ ਨੇ ਖੇਤੀਬਾੜੀ ਨੀਤੀਆਂ, ਸਬਸਿਡੀਆਂ, ਫਸਲ ਬੀਮਾ, ਘੱਟੋ-ਘੱਟ ਸਮਰਥਨ ਮੁੱਲ MSP ਅਤੇ ਫਸਲ ਵਿਭਿੰਨਤਾ Crop Diversification, ਯੰਤਰੀਕਰਨ ਤੇ ਵਾਤਾਵਰਣ ਅਨੁਕੂਲ ਖੇਤੀ ਵਰਗੇ ਹੋਰ ਮਹੱਤਵਪੂਰਨ ਖੇਤਰਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ।

ਇਸ ਵਿਸਥਾਰ ਚਰਚਾ ਦੌਰਾਨ ਸਹਿਯੋਗੀ ਨਿਰਦੇਸ਼ਕ, ਕ੍ਰਿਸ਼ੀ ਵਿਗਿਆਨ ਕੇਂਦਰ, ਡਾ. ਅਜੀਤਪਾਲ ਸਿੰਘ ਧਾਲੀਵਾਲ ਨੇ ਕਿਸਾਨਾਂ ਦੀ ਫੀਡਬੈਕ ਨੂੰ ਨੋਟ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਇਹ ਮੁੱਦੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਉੱਚ ਅਥਾਰਟੀਆਂ ਤੱਕ ਪਹੁੰਚਾਏ ਜਾਣਗੇ ਤਾਂ ਜੋ ਲੋੜੀਂਦੀ ਕਾਰਵਾਈ ਅਤੇ ਨੀਤੀਗਤ ਇਨਪੁੱਟ ਲਈ ਉਪਯੋਗੀ ਬਣਾਏ ਜਾ ਸਕਣ।

ਇੰਜੀ. ਅਮਰਜੀਤ ਸਿੰਘ ਢਿੱਲੋਂ ਨੇ ਤਕਨਾਲੋਜੀ ਟ੍ਰਾਂਸਫਰ ਅਤੇ ਪਸਾਰ ਸੇਵਾਵਾਂ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵੱਲੋਂ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ।

Friday, March 27, 2026

ਖੇਤਰੀ ਖੋਜ ਕੇਂਦਰ Gurdaspur ਦੇ ਕਿਸਾਨ ਮੇਲੇ Kisan Mela ਵਿੱਚ ਕਿਸਾਨਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ

ਵੰਨ ਸੁਵੰਨੇ ਖੇਤੀ ਮਾਡਲ ਨਾਲ ਪੰਜਾਬ ਦੇ ਵਾਤਾਵਰਨ ਦੀ ਰਖਵਾਲੀ ਸੰਭਵ - ਸ਼੍ਰੀ ਲਾਲ ਚੰਦ ਕਟਾਰੂਚੱਕ

ਗੁਰਦਾਸਪੁਰ, 27 ਮਾਰਚ  
ਪੀ.ਏ.ਯੂ. PAU ਦੇ  ਸਾਉਣੀ ਦੀਆਂ ਫਸਲਾਂ  Kharif Crops ਲਈ ਕਿਸਾਨ ਮੇਲਿਆਂ Kisan Mela ਦੇ ਸਿਲਸਿਲੇ ਵਿਚ ਅੱਜ ਖੇਤਰੀ ਖੋਜ ਕੇਂਦਰ ਗੁਰਦਾਸਪੁਰ Regional Research Center Gurdaspur ਵਿਖੇ ਕਿਸਾਨ ਮੇਲਾ Kisan Mela ਲਗਾਇਆ ਗਿਆ। ਇਸ ਮੇਲੇ ਦੇ ਮੁੱਖ ਮਹਿਮਾਨ ਸਿਵਲ ਸਪਲਾਈ ਖਪਤਕਾਰ ਮਾਮਲੇ ਅਤੇ ਜੰਗਲਾਤ ਮੰਤਰੀ ਪੰਜਾਬ Lal Chand Kataruchak ਸਨ, ਜਦਕਿ ਮੇਲੇ ਦੀ ਪ੍ਰਧਾਨਗੀ ਪੀ.ਏ.ਯੂ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ। ਕਿਸਾਨ ਮੇਲੇ ਵਿੱਚ ਵਿਸ਼ੇਸ਼ ਮਹਿਮਾਨਾਂ ਵਜੋਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਸ੍ਰੀ ਰਮਨ ਬਹਿਲ, ਪੰਜਾਬ ਦੇ Cane Commissioner ਡਾ ਅਮਰੀਕ ਸਿੰਘ ਅਤੇ ਸ ਸ਼ਮਸ਼ੇਰ ਸਿੰਘ ਹਲਕਾ ਇੰਚਾਰਜ ਦੀਨਾਨਗਰ ਹਾਜ਼ਰ ਸਨ।

ਇਸ ਮੌਕੇ ਬੋਲਦਿਆਂ ਮੁੱਖ ਮਹਿਮਾਨ ਸਿਵਲ ਸਪਲਾਈ ਖਪਤਕਾਰ ਮਾਮਲੇ ਅਤੇ ਜੰਗਲਾਤ ਮੰਤਰੀ ਪੰਜਾਬ, ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਹ ਮੇਲਾ  ਖੇਤੀ ਗਿਆਨ ਪ੍ਰਸਾਰ ਦਾ ਮੌਕਾ ਹੈ। ਖੇਤੀ ਵਿਗਿਆਨੀਆਂ ਵੱਲੋਂ  ਕੀਤੀਆਂ ਖੋਜਾਂ ਕਿਸਾਨਾਂ ਤਕ ਲਿਆ ਕੇ ਆਮ ਕਿਸਾਨ ਦੀਆਂ ਮੁਸ਼ਕਲਾਂ ਦੇ ਹੱਲ ਵੱਲ ਪਹਿਲਕਦਮੀ ਕਰਨੀ ਇਨ੍ਹਾਂ ਮੇਲਿਆਂ ਦਾ ਮੰਤਵ ਹੈ।

ਸ਼੍ਰੀ ਕਟਾਰੂਚੱਕ ਨੇ ਯੂਨੀਵਰਸਿਟੀ ਮਾਹਿਰਾਂ ਦਾ ਧੰਨਵਾਦ ਕੀਤਾ ਜੋ ਆਪਣੇ ਗਿਆਨ ਨੂੰ ਖੇਤੀਕਾਰਾਂ ਨਾਲ ਸਾਂਝੇ ਕਰਦੇ ਹਨ। ਸ਼੍ਰੀ ਕਟਾਰੂਚੱਕ ਨੇ ਕਿਸਾਨ ਨੂੰ ਖੋਜ ਦਾ ਕੇਂਦਰੀ ਨੁਕਤਾ ਕਹਿੰਦਿਆਂ ਉਸਨੂੰ ਕੁਦਰਤ ਦਾ ਰਖਵਾਲਾ ਅਤੇ ਧਰਤੀ ਪੁੱਤਰ Farmer: Son of Land ਹੋਣ ਦਾ ਦਰਜਾ ਦਿੱਤਾ। ਅੱਜ ਦੀ ਖੇਤੀ ਨਿਰੀ ਬੀਜਣ ਵੱਢਣ ਦੀ ਕਿਰਿਆ ਨਹੀਂ ਬਲਕਿ ਇੱਕ ਪੂਰਾ ਵਿਗਿਆਨਕ ਅਮਲ ਹੈ। ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅਜੋਕੇ ਕਿਸਾਨਾਂ ਨੂੰ ਵਿਗਿਆਨਕ ਤਕਨਾਲੋਜੀ ਅਪਣਾ ਕੇ ਖੇਤੀ ਨੂੰ ਕਾਰੋਬਾਰ ਵਿੱਚ ਵਟਾਉਣ ਵੱਲ ਵਧਣ ਦਾ ਹੋਕਾ ਦਿੱਤਾ ਤੇ ਕਿਹਾ ਕਿ ਵਰਤਮਾਨ ਮੁਕਾਬਲੇ ਦੇ ਦੌਰ ਵਿੱਚ ਇਹ ਰਸਤਾ ਵੱਧ ਮੁਨਾਫੇ ਵੱਲ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਕੁਦਰਤ ਨੂੰ ਅਪਣੇ ਮੂਲ ਸਰੋਤ ਵਜੋਂ ਬਰਕਰਾਰ ਰੱਖਣ ਲਈ ਹਵਾ, ਪਾਣੀ ਤੇ ਧਰਤੀ ਦੀ ਸੰਭਾਲ Conservation of Soil and Water ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਖੇਤੀ ਵਿਭਿੰਨਤਾ ਨਾਲ ਹੀ ਪੰਜਾਬ ਦੀ ਖੇਤੀ, ਵਾਤਾਵਰਨ ਅਤੇ ਭਵਿੱਖ ਦੀ ਰੱਖਿਆ ਕੀਤੀ ਜਾ ਸਕਦੀ ਹੈ। ਨਾਲ ਹੀ ਉਨ੍ਹਾਂ ਨੇ ਖੇਤੀ ਖੋਜ ਦੇ ਵਿਕਾਸ ਅਤੇ ਭਰਪੂਰਤਾ ਲਈ ਸਰਕਾਰੀ ਵਚਨਬੱਧਤਾ ਨੂੰ ਦੁਹਰਾਇਆ।

ਕੈਬਨਿਟ ਮੰਤਰੀ ਸ਼੍ਰੀ ਕਟਾਰੂਚੱਕ ਨੇ ਖੇਤੀ ਜੰਗਲਾਤ ਨੂੰ ਪ੍ਰਫੁੱਲਿਤ Forestry ਕਰਨ ਲਈ 'ਜ਼ਾਇਕਾ'  ਨਾਂ ਦੀ ਯੋਜਨਾ ਕੰਢੀ ਖੇਤਰ ਵਿਚ ਲਾਗੂ ਕਰਨ ਬਾਰੇ ਜਾਣਕਾਰੀ ਦਿੱਤੀ। ਨਾਲ ਹੀ ਉਨ੍ਹਾਂ ਆਉਂਦੀਆਂ ਪੀੜ੍ਹੀਆਂ ਨੂੰ ਖੇਤੀ ਦੇ ਕਾਰਜਾਂ ਅਤੇ ਵਿਗਿਆਨ ਨਾਲ ਸੰਬੰਧਿਤ ਕਰਨ ਦੀ ਲੋੜ ਉੱਪਰ ਜ਼ੋਰ ਦਿੱਤਾ।

ਵਾਈਸ ਚਾਂਸਲਰ ਡਾ.ਸਤਿਬੀਰ ਸਿੰਘ ਗੋਸਲ ਨੇ ਇਸ ਮੌਕੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਇਹ ਮੇਲੇ ਕਿਸਾਨਾਂ ਤੋਂ ਮਾਹਿਰਾਂ ਦੇ ਸਿੱਖਣ ਅਤੇ ਉਨ੍ਹਾਂ ਨੂੰ ਸਿਖਾਉਣ ਦਾ ਮੌਕਾ ਵੀ ਹਨ। ਉਨ੍ਹਾਂ ਕਿਹਾ ਕਿ ਇਹ ਕੇਂਦਰ PAU ਤੋਂ ਵੀ ਪੁਰਾਣਾ ਹੈ ਇਸ ਲਈ ਸਭ ਤੋਂ ਮਹੱਤਵਪੂਰਨ ਕੇਂਦਰ ਹੈ। ਇਸ ਕੇਂਦਰ ਦਾ ਮੌਸਮ ਲੁਧਿਆਣਾ ਤੋਂ ਭਿੰਨ ਹੋਣ ਕਰਕੇ ਖੋਜ ਪੱਖੋਂ ਬੜਾ ਅਹਿਮ ਹੈ। ਡਾ ਗੋਸਲ ਨੇ ਕਿਹਾ ਕਿ ਇਨ੍ਹਾਂ ਮੇਲਿਆਂ ਦਾ ਉਦੇਸ਼ ' ਖੇਤੀ ਵਿਭਿੰਨਤਾ ਅਪਣਾਓ, ਵਡਮੁੱਲਾ ਵਾਤਾਵਰਣ ਬਚਾਓ' ਰੱਖਿਆ ਗਿਆ ਹੈ। ਇਸ ਦਾ ਮੰਤਵ ਖੇਤੀ ਨੂੰ ਵੰਨ ਸੁਵੰਨੀ ਤੇ ਵਾਤਾਵਰਨ ਪੱਖੀ ਬਣਾਉਣ ਦੀ ਪਹਿਲਕਦਮੀ ਕਰਨਾ ਹੈ।  

ਵਾਈਸ ਚਾਂਸਲਰ ਨੇ ਪੀ ਏ ਯੂ ਦੀਆਂ ਝੋਨੇ ਦੀਆਂ ਕਿਸਮਾਂ Verities of Paddy ਨੂੰ ਅਪਣਾ ਕੇ ਪੰਜਾਬ ਦੇ ਵਾਤਾਵਰਨ ਦੀ ਸੰਭਾਲ ਉੱਪਰ ਪਹਿਰਾ ਦੇਣ ਲਈ ਕਿਸਾਨਾਂ ਨੂੰ ਅਪੀਲ ਕੀਤੀ। ਨਾਲ ਹੀ ਉਨ੍ਹਾਂ ਨੇ ਇਸ ਖੇਤਰ ਨੂੰ ਗੰਨਾ ਕਾਸ਼ਤ ਦਾ ਗੜ੍ਹ ਕਹਿੰਦਿਆਂ ਪੀ ਏ ਯੂ ਦੀਆਂ ਗੰਨੇ ਦੀਆਂ ਕਿਸਮਾਂ ਬੀਜਣ ਲਈ ਕਿਹਾ। ਕਣਕ ਦੀ ਮੌਜੂਦਾ ਫ਼ਸਲ ਦੇ ਹਾਲਾਤ ਉੱਪਰ ਤਸੱਲੀ ਪ੍ਰਗਟਾਉਣ ਦੇ ਨਾਲ ਹੀ ਵਾਈਸ ਚਾਂਸਲਰ ਨੇ ਕਈ ਥਾਵਾਂ ਤੇ ਬੱਲੀਆਂ ਵਿਚ ਹਲਕੇ ਜਾਮਨੀ ਧੱਬਿਆਂ ਤੋਂ ਚਿੰਤਤ ਨਾ ਹੋਣ ਲਈ ਕਿਹਾ। ਉਨ੍ਹਾਂ ਕਿਹਾ ਕਿ ਖਾਦਾਂ ਦੀ ਸੁਚੱਜੀ ਵਰਤੋਂ ਮੁਨਾਫ਼ੇਯੋਗ ਖੇਤੀ ਦਾ ਧੁਰਾ ਹੈ ਤੇ ਮਿੱਟੀ ਦੀ ਪਰਖ ਤੋਂ ਬਿਨਾਂ ਖਾਦਾਂ ਦੇ ਅੰਨ੍ਹੇਵਾਹ ਇਸਤਮਾਲ ਤੋਂ ਗ਼ੁਰੇਜ਼ ਦੀ ਲੋੜ ਹੈ।

ਡਾ. ਗੋਸਲ ਨੇ ਖੇਤੀ ਗਿਆਨ ਵਿਗਿਆਨ ਵੱਲ ਸੰਕੇਤ ਕਰਦਿਆਂ ਯੂਨੀਵਰਸਿਟੀ ਦੇ ਸੁਨੇਹੇ ਅਤੇ ਸਿਫਾਰਿਸ਼ਾਂ ਲਈ ਰਵਾਇਤੀ ਤਰੀਕਿਆਂ ਦੇ ਨਾਲ ਨਾਲ ਡਿਜੀਟਲ ਮਾਧਿਅਮ ਅਪਣਾਉਣ ਲਈ ਸੱਦਾ ਦਿੱਤਾ। ਉਪਰੰਤ ਵਾਈਸ ਚਾਂਸਲਰ ਨੇ ਖੇਤੀ ਨੂੰ ਡਿਜੀਟਲ Digital Agriculture ਬਣਾਉਣ ਲਈ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਦਾ ਜ਼ਿਕਰ ਕਰਦਿਆਂ ਚਾਲਕ ਰਹਿਤ ਟਰੈਕਟਰ ਤਜਰਬਿਆਂ ਦਾ ਹਵਾਲਾ ਦਿੱਤਾ। ਉਨ੍ਹਾਂ ਨੌਜਵਾਨ ਕਿਸਾਨਾਂ ਨੂੰ ਵਿਹਾਰਕ ਤੇ ਕਾਰੋਬਾਰੀ ਬਣਨ ਲਈ ਕਿਹਾ ਤੇ ਇਸ ਸੰਬੰਧ ਵਿਚ ਯੂਨੀਵਰਸਿਟੀ ਦੀਆਂ ਸਿਖਲਾਈ ਸਹੂਲਤਾਂ ਦਾ ਲਾਹਾ ਲੈਣ ਲਈ ਕਿਹਾ।

ਵਾਈਸ ਚਾਂਸਲਰ ਨੇ ਕਿਹਾ ਕਿ ਕਿਸਾਨੀ ਪਰਿਵਾਰਾਂ ਨੂੰ ਬਾਕਾਇਦਾ ਖੇਤੀ ਸਿੱਖਿਆ Agriculture Education ਦੀ ਲੋੜ ਲਾਜ਼ਮੀ ਹੈ ਤੇ ਯੂਨੀਵਰਸਿਟੀ ਵਲੋਂ ਕਿਸਾਨੀ ਪਰਿਵਾਰਾਂ ਦੇ ਬੱਚਿਆਂ ਲਈ ਉਚੇਰੀ ਖੇਤੀ ਪੜ੍ਹਾਈ ਵਾਸਤੇ ਦਸ ਫ਼ੀਸਦੀ ਰਾਖਵੀਆਂ ਸੀਟਾਂ ਮੁਕੱਰਰ ਕੀਤੀਆਂ ਗਈਆਂ ਹਨ। ਬੀਤੇ ਸਾਲ ਹੜ੍ਹਾਂ ਦੌਰਾਨ ਹੋਏ ਨੁਕਸਾਨ ਨੂੰ ਯਾਦ ਕਰਦਿਆਂ ਡਾ ਗੋਸਲ ਨੇ ਯੰਗ ਫ਼ਾਰਮਰਜ਼ ਗਰੁੱਪ ਵਲੋਂ ਕੀਤੇ ਕਾਰਜਾਂ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਹੜ੍ਹਾਂ ਨਾਲ ਆਏ ਗੈਰ ਖੇਤਰੀ ਨਦੀਨਾਂ ਬਾਰੇ ਕਿਸਾਨਾਂ ਨੂੰ ਸੁਚੇਤ ਕਰਦਿਆਂ ਉਨ੍ਹਾਂ ਨੂੰ ਇਸ ਸੰਬੰਧੀ ਪੀ ਏ ਯੂ ਮਾਹਿਰਾਂ ਨਾਲ ਸੰਪਰਕ ਕਰਨ ਲਈ ਕਿਹਾ। ਨਾਲ ਹੀ ਉਨ੍ਹਾਂ ਆਉਂਦੀ ਫ਼ਸਲ ਦੀ ਸਫਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਕਿਹਾ ਵੱਧ ਉਤਪਾਦਨ ਦੇ ਨਾਲ ਗੁਣਵੱਤਾ ਦਾ ਦੌਰ ਸਾਮ੍ਹਣੇ ਆਇਆ ਹੈ। ਡਾ ਢੱਟ ਨੇ ਪੰਜਾਬ ਦੇ ਕਿਸਾਨਾਂ ਅਤੇ ਯੂਨੀਵਰਸਿਟੀ ਮਾਹਿਰਾਂ ਦੇ ਸਹਿਯੋਗ ਨਾਲ ਦੇਸ਼ ਦੇ ਖੇਤੀ ਵਿਕਾਸ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪੀ ਏ ਯੂ ਨੇ ਹੁਣ ਤਕ 991 ਤੋਂ ਵੱਧ ਕਿਸਮਾਂ ਵਿਕਸਿਤ ਕਰਕੇ ਕਾਸ਼ਤ ਲਈ ਜਾਰੀ ਕੀਤੀਆਂ ਹਨ। ਡਾ. ਅਜਮੇਰ ਸਿੰਘ ਢੱਟ ਨੇ ਪੀ.ਏ.ਯੂ. ਵੱਲੋਂ ਪਿਛਲੇ ਛੇ ਮਹੀਨਿਆਂ ਵਿਚ ਸਿਫ਼ਾਰਸ਼ ਲਈ ਵਿਕਸਿਤ ਕੀਤੀਆਂ ਨਵੀਆਂ ਕਿਸਮਾਂ, ਉਤਪਾਦਨ ਤਕਨੀਕਾਂ, ਪੌਦ ਸੁਰੱਖਿਆ ਤਕਨੀਕਾਂ ਅਤੇ ਹੋਰ ਸਿਫ਼ਾਰਸ਼ਾਂ ਸਾਂਝੀਆਂ ਕੀਤੀਆਂ। ਨਵੀਆਂ ਕਿਸਮਾਂ ਵਿਚ ਉਹਨਾਂ ਝੋਨੇ ਦੀ ਕਿਸਮ PR 133 ਦਾ ਜ਼ਿਕਰ ਕੀਤਾ ਜੋ ਝੁਲਸ ਰੋਗ ਦਾ ਟਾਕਰਾ ਕਰਨ ਦੇ ਸਮਰੱਥ, ਮਿਆਰੀ ਚੌਲਾਂ ਵਾਲੀ ਅਤੇ ਵੱਖ-ਵੱਖ ਖੋਜ ਤਜਰਬਿਆਂ ਵਿੱਚੋਂ ਉੱਤਮ ਪਾਈ ਗਈ ਹੈ। ਇਸਦਾ ਝਾੜ ਕਰੀਬਨ 31 ਕੁਇੰਟਲ ਅਤੇ ਚੌਲਾਂ ਦਾ ਮਿਆਰ ਵੀ ਉੱਤਮ ਹੈ। ਡਾ. ਢੱਟ ਨੇ ਕਪਾਹ ਦੀ ਦੇਸੀ ਕਿਸਮ ਪੀ ਬੀ ਡੀ 88 ਦਾ ਜ਼ਿਕਰ ਕਰਦਿਆਂ ਦੱਸਿਆ ਕਿ ਇਹ ਕਿਸਮ 28 ਕੁਇੰਟਲ ਪ੍ਰਤੀ ਹੈਕਟੇਅਰ ਝਾੜ ਵਾਲੀ ਅਤੇ ਰੂੰ ਦੇ ਵਧੇਰੇ ਕਸ ਵਾਲੀ ਕਿਸਮ ਹੈ। ਚਿੱਟੀ ਮੱਖੀ ਅਤੇ ਸੋਕੇ ਵਾਲੀਆਂ ਬਿਮਾਰੀਆਂ ਦਾ ਇਸ ਉੱਪਰ ਕੋਈ ਅਸਰ ਨਹੀਂ ਹੁੰਦਾ। ਇਸੇ ਤਰ੍ਹਾਂ ਮੱਕੀ ਦੀ ਕਿਸਮ ਐੱਨ ਕੇ 7328 ਦਾ ਜ਼ਿਕਰ ਵੀ ਨਿਰਦੇਸ਼ਕ ਖੋਜ ਨੇ ਵਿਸ਼ੇਸ਼ ਰੂਪ ਵਿਚ ਕੀਤਾ। ਉਨ੍ਹਾਂ ਨੇ ਸਬਜ਼ੀਆਂ ਵਿੱਚ ਬੈਂਗਣ, ਘੀਆ , ਮਟਰਾਂ ਅਤੇ ਕਾਲੀ ਤੋਰੀ ਅਤੇ ਫਲਾਂ ਵਿੱਚ ਆੜੂ ਦੀਆਂ ਹੁਣੇ ਹੁਣੇ ਜਾਰੀ ਹੋਈਆਂ ਕਿਸਮਾਂ ਦਾ ਉਲੇਖ ਕੀਤਾ। ਨਾਲ ਹੀ ਸਹਾਇਕ ਕਿੱਤਿਆਂ ਵਜੋਂ ਖੁੰਬਾਂ ਦੀਆਂ ਨਵੀਆਂ ਕਿਸਮਾਂ ਦੀ ਸਿਫਾਰਿਸ਼ ਵੀ ਕੀਤੀ ਗਈ। ਉਤਪਾਦਨ ਤਕਨੀਕਾਂ ਵਿਚ ਬੈੱਡਾਂ ਉੱਪਰ ਪਨੀਰੀ ਦੀ ਲਵਾਈ ਦੀ ਤਕਨੀਕ ਸਿੱਧੀ ਬਿਜਾਈ ਵਾਲੇ ਝੋਨੇ ਵਿਚ ਕਣਕ ਦੇ ਨਾੜ ਦੀ ਮਲਚ ਵਜੋਂ ਵਰਤੋਂ ਮੱਕੀ/ਅਰਹਰ-ਕਣਕ ਦੀ ਬਿਜਾਈ ਦੀ ਤਕਨੀਕ ਪ੍ਰਮੁੱਖ ਸਨ। ਇਸ ਤੋਂ ਇਲਾਵਾ ਉਹਨਾਂ ਨੇ ਝੋਨੇ ਦੇ ਮਧਰੇਪਣ ਦੇ ਰੋਗ ਦੀ ਰੋਕਥਾਮ ਲਈ ਨਵੀਆਂ ਸਿਫ਼ਾਰਸ਼ਾਂ ਸਾਂਝੀਆਂ ਕੀਤੀਆਂ।

ਸਵਾਗਤੀ ਸ਼ਬਦ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਕਹੇ। ਉਨ੍ਹਾਂ ਕਿਹਾ ਕਿ ਕਿਸਾਨ ਮੇਲਿਆਂ ਦੀ ਲੜੀ ਵਿਚ ਸੱਤ ਕਿਸਾਨ ਮੇਲੇ ਹਾੜ੍ਹੀ ਅਤੇ ਸਾਉਣੀ ਦੀ ਬਿਜਾਈ ਤੋਂ ਪਹਿਲਾਂ ਲਾਏ ਜਾਂਦੇ ਹਨ ਇਨ੍ਹਾਂ ਮੇਲਿਆਂ ਦਾ ਉਦੇਸ਼ ਕਣਕ ਝੋਨੇ ਦੇ ਫ਼ਸਲੀ ਚੱਕਰ ਲਈ ਢੁਕਵਾਂ ਬਦਲ ਪੇਸ਼ ਕਰਨਾ ਹੈ ਤਾਂ ਜੋ ਖੇਤੀ ਨੂੰ ਵੱਧ ਮੁਨਾਫ਼ੇਯੋਗ ਬਣਾਇਆ ਜਾ ਸਕੇ।  ਡਾ ਭੁੱਲਰ ਨੇ ਕਿਹਾ ਕਿ ਇਸ ਇਲਾਕੇ ਨੂੰ ਵਰਦਾਨ ਹੈ ਕਿ Basmati Rice ਦੀ ਮਹਿਕ ਲਈ ਐਨ ਢੁਕਵਾਂ ਵਾਤਾਵਰਨ ਏਥੇ ਮੌਜੂਦ ਹੈ। ਉਨ੍ਹਾਂ ਨੇ ਝੋਨੇ ਨੂੰ ਪਾਣੀ ਲਾਉਣ ਬਾਰੇ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਵੀ ਸਾਂਝੀਆਂ ਕੀਤੀਆਂ। ਘਟਦੀਆਂ ਜ਼ਮੀਨਾਂ ਦੇ ਮੱਦੇਨਜ਼ਰ ਸੰਯੁਕਤ ਖੇਤੀ ਪ੍ਰਣਾਲੀ ਅਪਣਾਉਣ ਲਈ ਵੀ ਉਨ੍ਹਾਂ ਕਿਸਾਨਾਂ ਨੂੰ ਜਾਗਰੂਕ ਕੀਤਾ। ਪੀ ਏ ਯੂ ਦੇ ਖੇਤਰੀ ਖੋਜ ਕੇਂਦਰਾਂ ਵਿਚ ਚਲ ਰਹੇ ਸਿਖਲਾਈ ਪ੍ਰੋਗਰਾਮਾਂ ਬਾਰੇ ਵੀ ਜਾਣਕਾਰੀ ਡਾ. ਭੁੱਲਰ ਨੇ ਦਿੱਤੀ।

ਪੰਜਾਬ ਦੇ ਗੰਨਾ ਕਮਿਸ਼ਨਰ ਡਾ ਅਮਰੀਕ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਗੁਰਦਾਸਪੁਰ ਖੇਤਰ ਵਿਚ ਗੰਨੇ ਦੀ ਕਾਸ਼ਤ ਦੀਆਂ ਸਥਿਤੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿੱਚ 35 ਹਜ਼ਾਰ ਏਕੜ ਦੇ ਕਰੀਬ ਰਕਬੇ ਵਿਚ ਗੰਨਾ ਬੀਜਿਆ Sugarcane Cultivation in Punjab ਜਾਂਦਾ ਹੈ। ਉਨ੍ਹਾਂ ਨੇ ਗੰਨੇ ਦੀ ਫ਼ਸਲ ਦੀ ਕੀਮਤ ਅਤੇ ਮੁੱਲ ਅਦਾਇਗੀ ਬਾਰੇ ਸਰਕਾਰ ਦੀ ਸ਼ੁਭ ਇੱਛਾ ਸਾਂਝੀ ਕੀਤੀ। ਨਾਲ ਹੀ ਉਨ੍ਹਾਂ ਨੇ ਗੰਨੇ ਹੇਠ ਰਕਬੇ ਦੇ ਵਾਧੇ ਲਈ ਸਰਕਾਰ ਵਲੋਂ ਕੀਤੇ ਜਾਣ ਵਾਲੇ ਉੱਦਮਾਂ ਨੂੰ ਦੁਹਰਾਇਆ।

ਇਨੋਵੇਟਿਵ ਫਾਰਮਰਜ਼ ਗਰੁੱਪ ਦੇ ਸ਼੍ਰੀ ਗੁਰਵਿੰਦਰ ਸਿੰਘ ਬਾਜਵਾ ਨੇ ਹੜ੍ਹਾਂ ਦੌਰਾਨ ਪੈਦਾ ਹੋਏ ਹਾਲਾਤ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਉਸ ਮੌਕੇ ਪੀ ਏ ਯੂ ਵਲੋਂ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਲਈ ਇਸ ਸੰਸਥਾ ਦਾ ਧੰਨਵਾਦ ਕੀਤਾ। Dera Baba Nanak ਖੇਤਰ ਵਿਚ ਪੀ ਏ ਯੂ ਦੇ ਸਹਿਯੋਗ ਨਾਲ 1600 ਏਕੜ ਰਕਬੇ ਵਿੱਚ ਕੀਤੇ ਕਾਰਜਾਂ ਨੂੰ ਉਨ੍ਹਾਂ ਨੇ ਵਿਸਥਾਰ ਨਾਲ ਪੇਸ਼ ਕੀਤਾ। ਇਸ ਮੌਕੇ ਅਗਾਂਹਵਧੂ ਕਿਸਾਨ ਦਿਲਬਾਗ ਸਿੰਘ ਲਾਲੀ ਚੀਮਾ ਵੀ ਮੌਜੂਦ ਸਨ।

ਸਮਾਗਮ ਦਾ ਸੰਚਾਲਨ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਕੀਤਾ। ਇਸ ਦੌਰਾਨ ਉਨਾਂ ਨੇ ਕਿਸਾਨਾਂ ਨੂੰ ਪ੍ਰਮਾਣਿਕ ਜਾਣਕਾਰੀ ਹਾਸਿਲ ਕਰਨ ਅਤੇ ਉਸਨੂੰ ਵਿਗਿਆਨਿਕ ਖੇਤੀ Scientific Agriculture ਲਈ ਇਸਤੇਮਾਲ ਕਰਨ ਦੇ ਮੰਤਵ ਵਾਸਤੇ ਪੀ ਏ ਯੂ ਦੇ ਖੇਤੀ ਸਾਹਿਤ ਨਾਲ ਲਗਾਤਾਰ ਜੁੜਨ ਵਾਸਤੇ ਪ੍ਰੇਰਿਤ ਕੀਤਾ।

ਆਖਰ ਵਿੱਚ ਧੰਨਵਾਦ ਦੇ ਸ਼ਬਦ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਦੇ ਉਪ ਨਿਰਦੇਸ਼ਕ ਡਾ. ਹਰਪਾਲ ਸਿੰਘ ਰੰਧਾਵਾ ਨੇ ਕਹੇ। ਪੀ ਏ ਯੂ ਦੇ ਵੱਖ ਵੱਖ ਵਿਸ਼ਿਆਂ ਨਾਲ ਸੰਬੰਧਿਤ ਮਾਹਿਰਾਂ ਨੇ ਕਿਸਾਨਾਂ  ਨਾਲ ਸਵਾਲ ਜਵਾਬ ਸੈਸ਼ਨ ਦੌਰਾਨ ਬਹੁਤ ਸਾਰੇ ਮਸਲਿਆਂ ਬਾਰੇ ਵਿਚਾਰ ਕੀਤੀ।

ਇਸ ਮੇਲੇ ਦੌਰਾਨ ਵੱਖ ਵੱਖ ਸਵੈ ਸੇਵੀ ਸੰਸਥਾਵਾਂ, ਕਿਸਾਨ ਨਿਰਮਾਤਾ ਸੰਗਠਨਾਂ, ਨਿੱਜੀ ਕੰਪਨੀਆਂ ਤੋਂ ਇਲਾਵਾ ਪੀ ਏ ਯੂ ਦੇ ਵਿਭਾਗਾਂ ਅਤੇ ਖੇਤੀਬਾੜੀ ਵਿਭਾਗ ਨੇ ਆਪਣੀਆਂ ਸਟਾਲਾਂ ਲਗਾਈਆਂ ਸਨ। ਕਿਸਾਨਾਂ ਨੇ ਸਾਉਣੀ ਦੀਆਂ ਫ਼ਸਲਾਂ ਦੇ ਬੀਜ, ਫ਼ਲਦਾਰ ਬੂਟੇ ਅਤੇ ਖੇਤੀ ਸਾਹਿਤ ਖਰੀਦਣ ਵਿਚ ਵਿਸ਼ੇਸ਼ ਦਿਲਚਸਪੀ ਦਿਖਾਈ। ਹਾੜ੍ਹੀ ਅਤੇ ਸਾਉਣੀ ਦੀਆਂ ਫ਼ਸਲਾਂ ਬਾਰੇ ਪੀ ਏ ਯੂ ਦੇ ਖੇਤੀ ਸਾਹਿਤ ਨੂੰ ਵੀ ਪ੍ਰਧਾਨਗੀ ਮੰਡਲ ਵਲੋਂ ਜਾਰੀ ਕੀਤਾ ਗਿਆ।

Wednesday, March 25, 2026

ਅਗਾਂਹਵਧੂ ਕਿਸਾਨ ਜਸਵੰਤ ਸਿੰਘ ਨੂੰ ਪੀ.ਏ.ਯੂ. ਲੁਧਿਆਣਾ ਦੇ ਕਿਸਾਨ ਮੇਲੇ 'ਤੇ ਮਿਲਿਆ ਮੁੱਖ ਮੰਤਰੀ ਐਵਾਰਡ

*ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਦਾ ਕਿਸਾਨ ਦੀ ਸਫਲਤਾ ਵਿੱਚ ਅਹਿਮ ਯੋਗਦਾਨ: ਡਾ. ਅਸ਼ੋਕ ਕੁਮਾਰ ਗਰਗ

ਸੰਗਰੂਰ, 25 ਮਾਰਚ

ਪੀ.ਏ.ਯੂ. ਦੇ ਕਿਸਾਨ ਮੇਲੇ Kisan Mela ਦੇ ਪਹਿਲੇ ਦਿਨ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ Bhagwant Singh Mann ਵੱਲੋਂ ਅਗਾਂਹਵਧੂ ਅਤੇ ਵਿਗਿਆਨਕ ਖੇਤੀ ਨਾਲ ਜੁੜੇ ਕਿਸਾਨ ਸ. ਜਸਵੰਤ ਸਿੰਘ ਨੂੰ ਉਹਨਾਂ ਵੱਲੋਂ ਪਾਏ ਯੋਗਦਾਨ ਲਈ ਪੰਜਾਬ ਰਾਜ ਵਿੱਚ ਖੇਤ ਫ਼ਸਲਾਂ ਦੇ ਸਵੈ-ਕਾਸ਼ਤਕਾਰ ਲਈ “ਮੁੱਖ ਮੰਤਰੀ ਪੁਰਸਕਾਰ-2026 ” Mukh Mantri State Farmer Award ਨਾਲ ਸਨਮਾਨਿਤ ਕੀਤਾ ਗਿਆ।

ਪੀ.ਏ.ਯੂ. ਲੁਧਿਆਣਾ ਦੇ ਵਾਈਸ ਚਾਂਸਲਰ, ਡਾ. ਸਤਿਬੀਰ ਸਿੰਘ ਗੋਸਲ ਅਤੇ ਨਿਰਦੇਸ਼ਕ ਪਸਾਰ ਸਿੱਖਿਆ, ਡਾ. ਮੱਖਣ ਸਿੰਘ ਭੁੱਲਰ ਨੇ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਅਤੇ ਕਿਸਾਨ ਸ. ਜਸਵੰਤ ਸਿੰਘ ਨੂੰ ਵਧਾਈ ਦਿੱਤੀ ਅਤੇ ਇਸ ਨੂੰ ਸੰਗਰੂਰ ਜ਼ਿਲ੍ਹੇ ਲਈ ਬਹੁਤ ਮਾਣ ਵਾਲੀ ਪ੍ਰਾਪਤੀ ਦੱਸਿਆ।

ਇਸ ਬਾਰੇ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਦੇ ਇੰਚਾਰਜ ਅਤੇ ਸੀਨੀਅਰ ਪਸਾਰ ਵਿਗਿਆਨੀ ਡਾ. ਅਸ਼ੋਕ ਕੁਮਾਰ ਗਰਗ ਨੇ ਦੱਸਿਆ ਕਿ ਸ. ਜਸਵੰਤ ਸਿੰਘ (43 ਸਾਲ) ਸਪੁੱਤਰ ਸ. ਬਲਦੇਵ ਸਿੰਘ ਜ਼ਿਲ੍ਹਾ ਸੰਗਰੂਰ ਦੇ ਪਿੰਡ ਭੂੰਦੜ ਭੈਣੀ ਦੇ ਅਗਾਂਹਵਧੂ ਅਤੇ ਵਿਗਿਆਨਕ ਸੋਚ ਵਾਲੇ ਕਿਸਾਨ ਹਨ ਅਤੇ ਪਿਛਲੇ ਕੁਝ ਸਾਲਾਂ ਤੋਂ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਨਾਲ ਜੁੜੇ ਹੋਏ ਹਨ। ਉਹਨਾਂ ਨੇ ਦਸਵੀਂ ਤੱਕ ਦੀ ਪੜ੍ਹਾਈ ਕਰਨ ਉਪਰੰਤ 8 ਏਕੜ ਮਾਲਕੀ ਵਾਲੀ ਜ਼ਮੀਨ ਦੇ ਨਾਲ ਠੇਕੇ ਉੱਪਰ 7 ਏਕੜ ਜ਼ਮੀਨ ਲੈ ਕੇ ਫ਼ਸਲ ਉਤਪਾਦਨ ਅਤੇ ਸਹਾਇਕ ਕਿੱਤਿਆਂ ਨੂੰ ਬੜੀ ਸਫਲਤਾ ਨਾਲ ਕੀਤਾ ਹੈ।

ਕੁਦਰਤੀ ਸਰੋਤਾਂ ਦੀ ਸੰਭਾਲ ਪ੍ਰਤੀ ਸੁਚੇਤ ਸ. ਜਸਵੰਤ ਨੇ ਪੀ.ਏ.ਯੂ. ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਨਾਲ ਜੁੜ ਕੇ ਪਰਾਲੀ ਨੂੰ ਬਿਨਾਂ ਅੱਗ ਲਾਏ ਕਣਕ ਦੀ ਬਿਜਾਈ ਕੀਤੀ ਅਤੇ ਪੀ.ਏ.ਯੂ. ਦੀ ਸਿਫ਼ਾਰਸ਼ ਅਨੁਸਾਰ ਪਾਣੀ ਦੀ ਬੱਚਤ ਲਈ ਖੇਤ ਵਿਚ ਛੋਟੇ ਕਿਆਰੇ ਪਾਉਣੇ ਸ਼ੁਰੂ ਕਰ ਦਿੱਤੇ। ਇਸੇ ਤਰ੍ਹਾਂ ਹਰ ਸਾਲ ਉਹਨਾਂ ਨਾਲ ਸਲਾਹ ਕਰ ਕੇ ਆਪਣੇ ਹਰੇਕ ਖੇਤ ਦੀ ਮਿੱਟੀ ਪਰਖ ਕਰਵਾਈ ਅਤੇ ਖੇਤ ਵਿਚ ਗਲੀ-ਸੜੀ ਰੂੜੀ ਦੀ ਵਰਤੋਂ ਕਰ ਕੇ ਜ਼ਮੀਨ ਨੂੰ ਉਪਜਾਊ ਅਤੇ ਤੱਤ ਭਰਪੂਰ ਬਣਾਇਆ। ਝੋਨੇ ਵਿਚ ਪਾਣੀ ਬਚਾਉਣ ਵਾਲੀਆਂ ਕਿਸਮਾਂ ਜਿਵੇਂ ਪੀ ਆਰ 126 ਅਤੇ ਪੂਸਾ ਬਾਸਮਤੀ 1121 ਨੂੰ ਹਮੇਸ਼ਾਂ ਤਰਜੀਹ ਦਿੱਤੀ।

ਸ. ਜਸਵੰਤ ਸਿੰਘ ਨੇ ਡਾ. ਅਸ਼ੋਕ ਨਾਲ ਸਲਾਹ ਕਰਕੇ ਪਿਆਜ਼ ਦੀ ਖੇਤੀ ਸ਼ੁਰੂ ਕੀਤੀ, ਉਹਨਾਂ ਦੁਆਰਾ ਸਮੇਂ-ਸਮੇਂ 'ਤੇ ਖੇਤਾਂ ਵਿੱਚ ਜਾ ਕੇ ਖੇਤੀ ਸਬੰਧੀ ਲੋੜੀਂਦੀ ਸਲਾਹ ਲੈ ਕੇ 2 ਕਿੱਲਿਆਂ 'ਚੋਂ 440 ਕੁਇਟੰਲ ਪਿਆਜ਼ ਪੈਦਾ ਕੀਤੇ ਗਏ।ਪੀ.ਏ.ਯੂ. ਲੁਧਿਆਣਾ ਵਿਖੇ “ਫਲ ਅਤੇ ਸਬਜ਼ੀ ਸਬੰਧੀ ਵਰਕਸ਼ਾਪ” ਲਈ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਨਾਲ ਮਿਤੀ 28.01.25 ਨੂੰ ਭਾਗ ਲੈਣ ਵੀ ਗਏ ਅਤੇ ਸਬਜ਼ੀ ਵਿਗਿਆਨੀਆਂ ਤੇ ਮਾਹਿਰਾਂ ਨਾਲ ਸੰਪਰਕ ਕਰਕੇ ਤੋਰੀਆਂ ਦਾ ਖੇਤ ਤਜਰਬਾ ਵੀ ਕੀਤਾ।

ਉਹਨਾਂ ਨੂੰ ਪੀ.ਏ. ਯੂ. ਦੀ “ਫਲ ਅਤੇ ਸਬਜ਼ੀ ਉਤਪਾਦਨ ਕਮੇਟੀ ਦੇ ਮੈਂਬਰ” ਵਜੋਂ ਸ਼ਾਮਿਲ ਕਰਵਾਇਆ ਗਿਆ। ਸਾਲ 2025 ਵਿੱਚ ਪਹਿਲੀ ਵਾਰ ਖੀਰੇ ਦੀ 2 ਏਕੜ ਰਕਬੇ 'ਤੇ ਬੈਡਾਂ ਤੇ ਮੱਲਚ ਕਰਕੇ ਕਾਸ਼ਤ ਕੀਤੀ ਅਤੇ 245 ਕੁਇੰਟਲ ਪ੍ਰਤੀ ਏਕੜ ਝਾੜ ਲਿਆ। ਨੀਵੀਂ ਸੁਰੰਗ ਵਿਧੀ ਨਾਲ ਸ਼ਿਮਲਾ ਮਿਰਚ ਦੀ ਖੇਤੀ ਵੀ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਦੀ ਮਦਦ ਨਾਲ 2025 ਵਿੱਚ ਸ਼ੁਰੂ ਕੀਤੀ। ਲਸਣ ਵੀ ਇੱਕ ਏਕੜ ਝੋਨੇ ਦੀ ਪਰਾਲੀ ਨਾਲ ਮੱਲਚ ਕਰਕੇ ਲਗਾਇਆ।

ਖੇਤੀ ਦਾ ਸਾਰਾ ਕੰਮ ਸ. ਜਸਵੰਤ ਸਿੰਘ ਆਪ ਖੁਦ ਕਰਦੇ ਹਨ ਅਤੇ ਪਰਿਵਾਰ ਦੇ ਹੋਰ ਮੈਂਬਰ (ਪਤਨੀ, ਬੇਟਾ ਅਤੇ ਦੋਸਤ ਸ. ਤਰਸੇਮ ਸਿੰਘ) ਵੀ ਨਾਲ ਹੱਥ ਵਟਾ ਦਿੰਦੇ ਹਨ। ਉਹਨਾਂ ਨੇ ਅੱਜ ਤਕ ਕੋਈ ਵੀ ਸਾਂਝੀ ਜਾਂ ਨੌਕਰ ਨਹੀਂ ਰੱਖਿਆ। ਉਪਰੋਕਤ ਪ੍ਰਾਪਤੀਆਂ ਨੂੰ ਮੁੱਖ ਰੱਖਦੇ ਹੋਏ ਪੀ.ਏ.ਯੂ. ਲੁਧਿਆਣਾ ਵਲੋਂ ਸ. ਜਸਵੰਤ ਸਿੰਘ ਨੂੰ ਪੰਜਾਬ ਰਾਜ ਵਿੱਚ ਖੇਤ ਫ਼ਸਲਾਂ ਦੇ ਸਵੈ-ਕਾਸ਼ਤਕਾਰ ਲਈ “ਮੁੱਖ ਮੰਤਰੀ ਪੁਰਸਕਾਰ-2026” ਨਾਲ ਸਨਮਾਨਿਤ ਕੀਤਾ ਗਿਆ ਹੈ।

Tuesday, March 24, 2026

ਪੀਏਯੂ ਦਾ ਬਠਿੰਡਾ ਕਿਸਾਨ ਮੇਲਾ ਧੂਮਧਾਮ ਨਾਲ ਸੰਪਨ Kisan Mela Bathinda

     ਬਠਿੰਡਾ, 24 ਮਾਰਚ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ, ਬਠਿੰਡਾ Regional Research Center of PAU, Bathinda ਵਿਖੇ ਸਾਉਣੀ ਦੀਆਂ ਫ਼ਸਲਾਂ ਦਾ ਕਿਸਾਨ ਮੇਲਾ Kharif Kisan Mela ਲਗਾਇਆ ਗਿਆ, ਜਿਸ ਵਿੱਚ ਵੱਡੀ ਤਾਦਾਦ ਵਿੱਚ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸਿ਼ਰਕਤ ਕੀਤੀ। “ਖੇਤੀ ਵਿਭਿੰਨਤਾ ਅਪਣਾਓ, ਵਡਮੁੱਲਾ ਵਾਤਾਵਰਣ ਬਚਾਓ“ ਦੇ ਉਦੇਸ਼ ਨੂੰ ਲੈ ਕੇ ਲਗਾਏ ਇਸ ਕਿਸਾਨ ਮੇਲੇ ਵਿੱਚ ਕੈਬਨਿਟ ਮੰਤਰੀ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ਼ ਪਾਲਣ ਤੇ ਡੇਅਰੀ ਵਿਕਾਸ, ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ Gurmeet Singh Khuddian ਵੱਲੋਂ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ ਗਈ।

     ਕਿਸਾਨ ਮੇਲੇ ਦੌਰਾਨ ਹਲਕਾ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਅਤੇ ਮੈਂਬਰ ਪ੍ਰਬੰਧਕੀ ਬੋਰਡ, ਪੀ.ਏ.ਯੂ. ਸ. ਮੋਹਨ ਸਿੰਘ ਜਾਖੜ ਵਿਸ਼ੇਸ਼ ਮਹਿਮਾਨ ਵਜੋ ਸ਼ਾਮਲ ਹੋਏ।

ਕਿਸਾਨ ਮੇਲੇ ਦੀ ਪ੍ਰਧਾਨਗੀ VC PAU Dr Satibir Singh Gosal, ਵਾਈਸ ਚਾਂਸਲਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਕੀਤੀ। ਇਸ ਮੌਕੇ ਸ਼੍ਰੀ ਜਤਿੰਦਰ ਸਿੰਘ ਭੱਲਾ, ਚੇਅਰਮੈਨ, ਇੰਪਰੂਵਮੈਟਂ ਟਰੱਸਟ, ਬਠਿੰਡਾ ਤੋ ਇਲਾਵਾ ਯੂਨੀਵਰਸਿਟੀ ਦੇ ਵੱਖ--ਵੱਖ ਵਿਭਾਗਾਂ ਦੇ ਮੁਖੀ ਅਤੇ ਵਿਗਿਆਨੀ ਸ਼ਾਮਲ ਹੋਏ।

 ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਵਿੱਚ ਅਨੇਕਾਂ ਮੇਲੇ ਅਤੇ ਤਿਉਹਾਰ ਮਨਾਏ ਜਾਂਦੇ ਹਨ ਪਰ ਖੇਤੀ ਪ੍ਰਧਾਨ ਸੂਬੇ ਦੇ ਖੇਤੀ ਸਭਿਆਚਾਰ ਦੀਆਂ ਝਲਕੀਆਂ ਪੇਸ਼ ਕਰਦੇ ਪੀ.ਏ.ਯੂ. ਵੱਲੋਂ ਲਗਾਏ ਜਾਂਦੇ ਕਿਸਾਨ ਮੇਲਿਆਂ ਦੀ ਆਪਣੀ ਹੀ ਵਿਲੱਖਣਤਾ ਹੈ। ਉਨ੍ਹਾਂ ਕਿਹਾ ਕਿ ਖੇਤੀ ਜਲਵਾਯੂ ਵਿੱਚ ਹੋ ਰਹੀ ਹਲ-ਚਲ ਕਰਕੇ ਬਦਲ ਰਹੀਆਂ ਪ੍ਰਸਥਿਤੀਆਂ ਕਾਰਨ ਗਿਆਨ, ਵਿਗਿਆਨ ਅਤੇ ਤਕਨਾਲੋਜੀ ਦੇ ਇਸ ਯੁੱਗ ਵਿੱਚ ਖੇਤੀ ਦੀਆਂ ਤਕਨੀਕਾਂ ਵੀ ਬਦਲ ਰਹੀਆਂ ਹਨ ਅਤੇ ਸਮੇਂ ਦੇ ਹਾਣ ਦਾ ਹੋਣ ਲਈ ਕਿਸਾਨ ਮੇਲਿਆਂ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਕੇ ਇਸ ਨਵੀਨ ਗਿਆਨ ਨੂੰ ਹਾਸਿਲ ਕਰਨ ਦੀ ਲੋੜ ਹੈ।

 ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਦੇਸ਼ ਦੀਆਂ 75 ਖੇਤੀ ਯੂਨੀਵਰਸਿਟੀਆਂ ਵਿੱਚ ਲਗਾਤਾਰ ਤੀਜੇ ਸਾਲ ਪਹਿਲੇ ਨੰਬਰ ਤੇ ਆਉਣ ਤੇ ਖੇਤੀ ਵਿਗਿਆਨੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ 1.53 ਪ੍ਰਤੀਸ਼ਤ ਰਕਬੇ ਵਾਲੇ ਛੋਟੇ ਜਿਹੇ ਸੂਬੇ ਦੇ ਮਿਹਨਕਸ਼ ਕਿਸਾਨਾਂ ਅਤੇ ਖੇਤੀ ਵਿਗਿਆਨੀਆਂ ਨੇ ਸਖ਼ਤ ਮਿਹਨਤ ਕਰਕੇ ਅੰਨ ਦੇ ਅੰਬਾਰ ਲਗਾ ਕੇ ਦੇਸ਼ ਨੂੰ ਅਨਾਜ ਸੁਰੱਖਿਆ ਪ੍ਰਦਾਨ ਕੀਤੀ ਹੈ, ਪਰ ਖਮਿਆਜ਼ੇ ਵਜੋਂ ਹੁਣ ਸਾਡਾ ਪੌਣ-ਪਾਣੀ ਪ੍ਰਭਾਵਿਤ ਹੋ ਰਿਹਾ ਹੈ, ਜਿਸ ਨੂੰ ਬਚਾਉਣ ਲਈ ਸਾਨੂੰ ਖੇਤੀ ਵਿਭਿੰਨਤਾ ਵੱਲ ਜਾਣਾ ਸਮੇਂ ਦੀ ਲੋੜ ਹੈ।

 ਕੈਬਨਿਟ ਮੰਤਰੀ ਨੇ ਕਿਹਾ ਕਿ ਭਾਵੇਂ ਖੇਤੀ ਸਾਡਾ ਵਿਰਾਸ਼ਤੀ ਕਿੱਤਾ ਹੈ ਜਿੱਥੋਂ ਸਾਡਾ ਚੰਗਾ ਗੁਜ਼ਰਾਨ ਹੁੰਦਾ ਹੈ ਪਰ ਖੇਤੀ ਆਮਦਨ ਨੂੰ ਵਧਾਉਣ ਲਈ ਸਾਨੂੰ ਡੇਅਰੀ ਪਾਲਣ, ਮੁਰਗੀ ਪਾਲਣ, ਬੱਕਰੀ ਪਾਲਣ ਅਤੇ ਮਧੂਮੱਖੀ ਪਾਲਣ ਆਦਿ ਵਰਗੇ ਸਹਾਇਕ ਧੰਦਿਆ ਨੂੰ ਵੱਧ ਤੋਂ ਵੱਧ ਅਪਨਾਉਣਾ ਪਵੇਗਾ। ਪੌਣ-ਪਾਣੀ ਨੂੰ ਬਚਾਉਣ ਅਤੇ ਖੇਤੀ ਖੇਤਰ ਨੂੰ ਹੁਲਾਰਾ Sustainable Agriculture ਦੇਣ ਲਈ ਸਰਕਾਰੀ ਨੀਤੀਆ ਸਾਂਝੀਆਂ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

 ਇਸ ਮੌਕੇ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਦੇ ਮਿਹਨਤਕਸ਼ ਕਿਸਾਨਾਂ ਨੇ ਖੇਤੀ ਦੇ ਹਰ ਖੇਤਰ ਵਿੱਚ ਵੱਡੀਆਂ ਮੱਲਾਂ ਮਾਰੀਆਂ। ਉਨ੍ਹਾਂ ਕਿਹਾ ਕਿ ਸਾਡੇ ਸਿਰੜੀ ਕਿਸਾਨ ਉਸ ਬੰਜਰ ਧਰਤੀ ਵਿਚੋਂ ਪੈਦਾ ਹੋਣ ਵਾਲੇ ਲੋਕ ਹਨ, ਜਿਨ੍ਹਾਂ ਨੇ ਵੱਧ ਤੋਂ ਵੱਧ ਫ਼ਲ ਦਿੱਤਾ ਪਰ ਖੇਤੀ ਜਿਨਸਾਂ ਦੇ ਉਚਿਤ ਮੰਡੀਕਰਨ ਦੀ ਘਾਟ ਕਾਰਨ ਅਸੀਂ ਜ਼ਿਆਦਾ ਮੁਨਾਫ਼ਾ ਨਾ ਕਮਾ ਸਕੇ। ਉਨ੍ਹਾਂ ਕਿਹਾ ਕਿ ਖੁਦ ਮੰਡੀਕਰਨ ਕਰਕੇ ਹੀ ਅਸੀਂ ਖੇਤੀ ਦੇ ਕਿੱਤੇ ਨੂੰ ਲਾਹੇਵੰਦ ਬਣਾ ਸਕਦੇ ਹਾਂ ਅਤੇ ਇਸ ਲਈ ਸਾਨੂੰ ਵਪਾਰਕ ਖੇਤੀ ਸਿੱਖਣੀ ਪਵੇਗੀ।

 ਕਿਸਾਨਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਕਿਸਾਨ ਮੇਲੇ ਵਿੱਚ ਵੱਡੀ ਗਿਣਤੀ ਕਿਸਾਨਾਂ ਦਾ ਸ਼ਿਰਕਤ ਕਰਨਾ ਉਨ੍ਹਾਂ ਦਾ ਯੂਨੀਵਰਸਿਟੀ ਦੀਆਂ ਖੋਜ ਅਤੇ ਪਸਾਰ ਸੇਵਾਵਾਂ ਪ੍ਰਤੀ ਅਥਾਹ ਵਿਸ਼ਵਾਸ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਲਗਾਏ ਜਾਂਦੇ ਕਿਸਾਨ ਮੇਲੇ ਕਿਸਾਨਾਂ ਅਤੇ ਖੇਤੀ ਵਿਗਿਆਨੀਆਂ ਨੂੰ ਇੱਕ ਮੰਚ ਤੇ ਇਕੱਠੇ ਹੋਣ ਦਾ ਸੁਨਹਿਰੀ ਮੌਕਾ ਪ੍ਰਦਾਨ ਕਰਦੇ ਹਨ ਅਤੇ ਕਿਸਾਨਾਂ ਵੱਲੋਂ ਯੂਨੀਵਰਸਿਟੀ ਦੀਆਂ ਸਿਫ਼ਾਰਿਸ਼ਾਂ ਨੂੰ ਲੈ ਕੇ ਦਿੱਤਾ ਜਾਂਦਾ ਫੀਡਬੈਕ ਯੂਨੀਵਰਸਿਟੀ ਦੀਆਂ ਖੋਜ ਅਤੇ ਪਸਾਰ ਸੇਵਾਵਾਂ ਨੂੰ ਨਵੇਂ ਦਿਸ਼ਾ-ਨਿਰਦੇਸ਼ ਦੇਣ ਵਿੱਚ ਸਹਾਈ ਹੁੰਦਾ ਹੈ। ਕਿਸਾਨ ਮੇਲੇ ਦੇ ਉਦੇਸ਼ ਬਾਰੇ ਜਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਸਾਨੂੰ ਕਣਕ ਝੋਨੇ ਦੇ ਰਿਵਾਇਤੀ ਫ਼ਸਲੀ ਚੱਕਰ ਵਿਚੋਂ ਨਿਕਲ ਕੇ ਖੇਤੀ ਵਿਭਿੰਨਤਾ Crop Diversification ਨੂੰ ਅਪਨਾਉਣਾ ਪਵੇਗਾ, ਤਾਂ ਜੋ ਸਾਡਾ ਵਾਤਾਵਰਣ ਸੁਰੱਖਿਅਤ ਰਹਿ ਸਕੇ ਅਤੇ ਖੇਤੀ ਨਿਰੰਤਰਤਾ ਬਣੀ ਰਹੇ।

 ਉਨ੍ਹਾਂ ਪੌਣ-ਪਾਣੀ ਨੂੰ ਵੱਡਮੁੱਲਾ ਸਰਮਾਇਆ ਦੱਸਦਿਆਂ ਉਨ੍ਹਾਂ ਨੇ ਕੁਦਰਤੀ ਸਰੋਤਾਂ ਦੀ ਸ਼ਾਂਭ-ਸੰਭਾਲ ਤੇ ਜ਼ੋਰ ਦਿੰਦਿਆਂ ਕਿਹਾ ਕਿ ਖੇਤੀ ਵੰਨ-ਸੁਵੰਨਤਾ ਨੂੰ ਹੁਲਾਰਾ ਦੇਣ ਲਈ ਮੁੱਲ ਵਾਧੇ ਵਾਲੀਆਂ ਗੁਣਵੱਤਾ ਭਰਪੂਰ ਫ਼ਸਲਾਂ ਜਿਵੇਂ ਕਿ ਦਾਲਾਂ, ਤੇਲ ਬੀਜ, ਫ਼ਲਾਂ, ਫੁੱਲਾਂ ਅਤੇ ਸਬਜ਼ੀਆਂ ਆਦਿ ਫ਼ਸਲਾਂ ਦੀ ਕਾਸ਼ਤ ਕਰਨ ਦੀ ਲੋੜ ਹੈ। ਖੇਤੀ ਨੂੰ ਮੁਨਾਫ਼ੇ ਦਾ ਧੰਦਾ ਬਨਾਉਣ ਲਈ ਬਾਹਰਲੇ ਮੁਲਕਾਂ ਦੀ ਤਰਜ਼ ਤੇ ਐਗਰੀ ਬਿਜ਼ਨੈਸ ਕਰਨ ਦਾ ਮਸ਼ਵਰਾ ਦਿੰਦਿਆਂ ਡਾ. ਗੋਸਲ ਨੇ ਕਿਸਾਨਾਂ ਨੂੰ ਖੇਤੀ ਜਿਨਸਾਂ ਨੂੰ ਸਿੱਧਾ ਮੰਡੀ ਵਿੱਚ ਲਿਜਾਣ ਦੀ ਬਜਾਏ ਇਨ੍ਹਾਂ ਦੀ ਪ੍ਰੋਸੈਸਿੰਗ ਕਰਨ, ਡੱਬਾਬੰਦੀ ਕਰਨ ਅਤੇ ਮੰਡੀਕਰਨ Processing, Packing and Marketing of Agriculture Produce ਖੁਦ ਕਰਨ ਦੀ ਸਿ਼ਫਾਰਿਸ਼ ਕੀਤੀ। ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਅਤੇ ਇੰਸਟੀਚਿਊਟ ਆਫ ਐਗਰੀਕਲਚਰ, ਬਠਿੰਡਾ ਅਤੇ ਗੁਰਦਾਸਪੁਰ ਵੱਲੋਂ ਚਲਾਏ ਜਾ ਰਹੇ  ਅਕਾਦਮਿਕ ਪ੍ਰੋਗਰਾਮਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਾ. ਗੋਸਲ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ 10ਵੀਂ ਤੱਕ ਦੀ ਪੜ੍ਹਾਈ ਪਿੰਡਾਂ ਦੇ ਸਕੂਲਾਂ ਵਿੱਚ ਹਾਸਲ ਕਰਨ ਵਾਲੇ ਕਿਸਾਨਾਂ ਦੇ ਬੱਚਿਆਂ ਲਈ ਦਸ ਪ੍ਰਤੀਸ਼ਤ ਸੀਟਾਂ ਰਾਖਵੀਆਂ ਰੱਖੀਆਂ ਗਈਆਂ ਹਨ, ਇਸ ਕਰਕੇ ਕਿਸਾਨਾਂ ਨੂੰ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਖੇਤੀ ਸਿੱਖਿਆ ਮੁਹੱਈਆ ਕਰਵਾਉਣ ਦੀ ਲੋੜ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਗਿਆਨ ਵਿਗਿਆਨ ਅਤੇ ਤਕਨਾਲੋਜੀ ਨਾਲ ਜੁੜ ਕੇ ਖੇਤੀ ਨੂੰ ਲਾਹੇਵੰਦ ਧੰਦਾ ਬਣਾ ਸਕਣ। ਕਣਕ ਦੀ ਭਰਵੀਂ ਫ਼ਸਲ ਆਉਣ ਦੀ ਕਾਮਨਾ ਕਰਦਿਆਂ ਡਾ. ਗੋਸਲ ਨੇ ਕਿਸਾਨਾਂ ਨੂੰ ਆਉਂਦੇ ਸਾਉਣੀ ਸੀਜ਼ਨ ਵਿੱਚ ਯੂਨੀਵਰਸਿਟੀ ਵੱਲੋਂ ਫ਼ਸਲਾਂ ਦੇ ਪ੍ਰਮਾਣਿਤ ਬੀਜਾਂ ਦੀ ਕਾਸ਼ਤ ਕਰਨ ਅਤੇ ਖੇਤੀ ਸਿਫ਼ਾਰਸ਼ਾਂ ਅਪਨਾਉਣ ਲਈ ਕਿਹਾ।

 ਡਾ. ਅਜਮੇਰ ਸਿੰਘ ਢੱਟ, ਨਿਰਦੇਸ਼ਕ ਖੋਜ, ਨੇ ਤਕਨਾਲੋਜੀ ਦੇ ਇਸ ਕਿਸਾਨ ਮੇਲੇ ਮੌਕੇ ਪੀ.ਏ.ਯੂ. ਵੱਲੋਂ ਵਿਕਸਤ ਕੀਤੀਆਂ ਫ਼ਸਲਾਂ ਦੀਆਂ ਨਵੀਆਂ ਕਿਸਮਾਂ, ਉਤਪਾਦਨ ਅਤੇ ਪੌਦ ਸੁਰੱਖਿਆ ਤਕਨੀਕਾਂ ਅਤੇ ਖੇਤ ਮਸ਼ੀਨਰੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਯੂਨੀਵਰਸਿਟੀ ਦੇ ਖੇਤ ਵਿਗਿਆਨੀਆਂ ਵੱਲੋਂ ਹੁਣ ਤੱਕ 991 ਤੋਂ ਵੱਧ ਕਿਸਮਾਂ ਵਿਕਸਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚੋਂ ਲੱਗਭੱਗ 250 ਕਿਸਮਾਂ ਦੀ ਪਛਾਣ ਰਾਸ਼ਟਰੀ ਪੱਧਰ ਤੇ ਕਾਸ਼ਤ ਕਰਨ ਲਈ ਵੀ ਹੋਈ ਹੈ। ਉਨ੍ਹਾਂ ਨੇ ਝੋਨੇ ਦੀ 28-29 ਕੁਇੰਟਲ ਪ੍ਰਤੀ ਏਕੜ ਝਾੜ ਦੇਣ ਵਾਲੀ ਨਵੀਂ ਕਿਸਮ ਪੀ.ਆਰ-133, ਕਪਾਹ ਦਾ 11 ਕੁਇੰਟਲ ਪ੍ਰਤੀ ਏਕੜ ਝਾੜ ਦੇਣ ਵਾਲੀ ਦੇਸੀ ਕਿਸਮ ਪੀ.ਬੀ.ਡੀ 88 ਅਤੇ ਮੱਕੀ ਦਾ 25 ਕੁਇੰਟਲ ਪ੍ਰਤੀ ਏਕੜ ਝਾੜ ਦੇਣ ਵਾਲੀ ਕਿਸਮ ਐਨ.ਕੇ 7328 ਤੋਂ ਇਲਾਵਾ ਸਬਜ਼ੀਆਂ ਦੀਆਂ ਫ਼ਸਲਾਂ ਦੀਆਂ ਕਿਸਮਾਂ ਵਿੱਚ ਖਰਬੂਜੇ ਦੀ ਹਾਈਬ੍ਰਿਡ ਕਿਸਮ ਐਮ.ਐਚ 56, ਨੈੱਟ ਪੋਲੀਹਾਊਸ ਵਿੱਚ ਕਾਸ਼ਤ ਕਰਨ ਲਈ ਬੈਂਗਣ ਦੀ ਹਾਈਬ੍ਰਿਡ ਕਿਸਮ ਪੀ.ਸੀ.ਬੀ.ਐਚ 7, ਕਾਲੀ ਤੋਰੀ ਪੀ.ਐਸ.ਜੀ.ਐਚ-1 ਅਤੇ ਪੀ.ਐਸ.ਜੀ.ਐਚ-2, ਘੀਆ ਤੋਰੀ 5 ਅਤੇ 18, ਮਟਰ ਅਗੇਤਾ 8 ਅਤੇ ਪੰਜਾਬ 90 ਦੇ ਨਾਲ-ਨਾਲ ਫ਼ਲਾਂ ਦੀਆਂ ਕਿਸਮਾਂ ਵਿੱਚ ਪੰਜਾਬ ਆੜੂ 1 ਅਤੇ ਪੰਜਾਬ ਆੜੂ 2, ਪੰਜਾਬ ਨੈਕਟ੍ਰਨ 2 ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਪੌਦ ਸੁਰੱਖਿਆ ਵਿੱਚ ਯੂਨੀਵਰਸਿਟੀ ਵੱਲੋਂ ਦਿੱਤੀਆਂ 23 ਸਿਫ਼ਾਰਿਸ਼ਾਂ ਸਾਂਝੀਆਂ ਕਰਦਿਆਂ ਵਾਤਾਵਰਣ ਦੀ ਸਾਂਭ-ਸੰਭਾਲ ਲਈ ਉਨ੍ਹਾਂ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਉਚਿਤ ਸਾਂਭ-ਸੰਭਾਲ ਅਤੇ ਖੇਤੀ ਰਸਾਇਣਾਂ ਦੀ ਯੂਨੀਵਰਸਿਟੀ ਸਿਫ਼ਾਰਸ਼ਾਂ ਮੁਤਾਬਿਕ ਵਰਤੋਂ ਕਰਨ ਦੀ ਤਾਕੀਦ ਕੀਤੀ।

 ਕਿਸਾਨ ਮੇਲੇ ਵਿੱਚ ਸਿ਼ਰਕਤ ਕਰ ਰਹੇ ਕਿਸਾਨਾਂ, ਪਤਵੰਤਿਆਂ ਅਤੇ ਵਿਗਿਆਨੀਆਂ ਨੂੰ ਨਿੱਘਾ ਜੀ ਆਇਆਂ ਕਹਿੰਦਿਆਂ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ ਨੇ ਪੀ.ਏ.ਯੂ. ਵੱਲੋ ਲਗਾਏ ਜਾਂਦੇ ਕਿਸਾਨ ਮੇਲਿਆਂ ਨੂੰ ਗਿਆਨ, ਵਿਗਿਆਨ ਅਤੇ ਤਕਨਾਲੋਜੀ ਦਾ ਮਹਾਂਕੁੰਭ ਦੱਸਦਿਆਂ ਕਿਹਾ ਕਿ ਖੇਤੀ ਸਬੰਧੀ ਅਤਿ-ਆਧੁਨਿਕ ਜਾਣਕਾਰੀ ਹਾਸਿਲ ਕਰਨ ਲਈ ਅਤੇ ਖੇਤੀ ਸਮੱਸਿਆਵਾਂ ਦਾ ਹੱਲ ਕਰਨ ਲਈ ਇਹ ਕਿਸਾਨ ਮੇਲੇ ਬਹੁਤ ਸਹਾਈ ਹੁੰਦੇ ਹਨ। ਯੂਨੀਵਰਸਿਟੀ ਵੱਲੋਂ ਲਗਾਈਆਂ ਖੇਤ ਪ੍ਰਦਰਸ਼ਨੀਆਂ ਅਤੇ ਨੁਮਾਇਸ਼ਾਂ ਦਾ ਦੌਰਾ ਕਰਨ ਦੀ ਅਪੀਲ ਕਰਦਿਆਂ ਡਾ. ਭੁੱਲਰ ਨੇ ਕਿਸਾਨਾਂ ਨੂੰ ਖੇਤੀ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ਲਈ ਯੂਨੀਵਰਸਿਟੀ ਦੇ ਵੱਖ-ਵੱਖ ਕ੍ਰਿਸ਼ੀ ਵਿਗਿਆਨ ਕੇਂਦਰਾਂ ਵੱਲੋਂ ਦਿੱਤੀਆਂ ਜਾਂਦੀਆਂ ਸਿਖਲਾਈਆਂ ਬਾਰੇ ਵਿਸਥਾਰੑਪੂਰਵਕ ਜਾਣਕਾਰੀ ਦਿੱਤੀ।

ਉਨ੍ਹਾਂ ਵਿਗਿਆਨਕ ਲੀਹਾਂ ਤੇ ਖੇਤੀ ਕਰਨ ਲਈ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਕੀਤੇ ਜਾਂਦੇ ਖੇਤੀ ਸਹਿਤ ਨਾਲ ਜੁੜਨ ਲਈ ਪ੍ਰੇਰਦਿਆਂ ਉਨ੍ਹਾਂ ਨੇ ਖੇਤੀ ਰਸਾਲੇ, ਚੰਗੀ ਖੇਤੀ ਅਤੇ ਪ੍ਰੋਗਰੈਸਿਵ ਫਾਰਮਿੰਗੋ ਦੇ ਮੈਬਂਰ ਬਣਨ ਅਤੇ ਸਾਉਣੀ ਦੀਆਂ ਫ਼ਸਲਾਂ ਦੀਆਂ ਸਿਫ਼ਾਰਿਸਾਂ ਪੁਸਤਕ ਪੜ੍ਹਨ ਲਈ ਕਿਹਾ।

 ਮੰਚ ਸੰਚਾਲਨ ਕਰਦਿਆਂ ਡਾ. ਤੇਜਿੰਦਰ ਸਿੰਘ ਰਿਆੜ, ਅੱਪਰ ਨਿਰਦੇਸ਼ਕ ਸੰਚਾਰ, ਪੀ.ਏ.ਯੂ. ਨੇ ਵਿਗਿਆਨ ਅਤੇ ਤਕਨਾਲੋਜੀ ਦੇ ਇਸ ਯੁੱਗ ਵਿੱਚ ਕਿਸਾਨਾਂ ਨੂੰ ਸਮੇਂ ਦਾ ਹਾਣੀ ਬਣ ਕੇ ਖੇਤੀ ਸਬੰਧਿਤ ਅਤਿ-ਆਧੁਨਿਕ ਜਾਣਕਾਰੀ ਹਾਸਿਲ ਕਰਨ ਲਈ ਪੀ.ਏ.ਯੂ. ਦੇ ਹਫ਼ਤ਼ਾਵਰ ਡਿਜੀਟਲ ਅਖ਼ਬਾਰ, ਖੇਤੀ ਸੰਦੇਸ਼, ਪੀ.ਏ.ਯੂ. ਫੇਸਬੁੱਕ ਲਾਈਵ ਪ੍ਰੋਗਰਾਮ, ਪੀ.ਏ.ਯੂ. ਵੱਟਸਐਪ ਗਰੁੱਪਾਂ ਅਤੇ ਯੂ-ਟਿਊਬ ਚੈਨਲਾਂ ਨਾਲ ਵੱਧ ਤੋਂ ਵੱਧ ਜੁੜਨ ਲਈ ਕਿਹਾ। ਖੇਤੀ ਆਮਦਨ ਵਿੱਚ ਵਾਧਾ ਕਰਨ ਲਈ ਯੂਨੀਵਰਸਿਟੀ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਨਾਲ ਰਾਬਤਾ ਕਾਇਮ ਕਰਕੇ ਖੇਤੀ ਪ੍ਰੋਸੈਸਿੰਗ ਨੂੰ ਉਤਸ਼ਾਹਿਤ ਕਰਦਿਆਂ ਡਾ. ਰਿਆੜ ਨੇ ਯੂਨੀਵਰਸਿਟੀ ਵੱਲੋਂ ਤਿਆਰ ਕੀਤੇ ਸੰਯੁਕਤ ਖੇਤੀ ਮਾਡਲ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ।

 ਇਸ ਮੌਕੇ ਬਾਗਬਾਨੀ ਖੇਤਰ ਵਿੱਚ (ਫ਼ਲਾਂ, ਸਬਜ਼ੀਆਂ ਅਤੇ ਫੁੱਲਾਂ ਦੀ ਕਾਸ਼ਤ ਲਈ) ਜਥੇਦਾਰ ਗੁਰਾਦਿੱਤਾ ਸਿੰਘ ਮਾਹਲ ਯਾਦਗਾਰੀ ਪੁਰਸਕਾਰ ਸ. ਜਰਨੈਲ ਸਿੰਘ ਪੁੱਤਰ ਸ. ਅਜੀਤ ਸਿੰਘ, ਪਿੰਡ ਜਗਤਪੁਰਾ, ਬਲਾਕ ਗੰਢੀਵਿੰਡ, ਜਿਲ੍ਹਾ ਤਰਨਤਾਰਨ ਨੂੰ ਪ੍ਰਦਾਨ ਕੀਤਾ ਗਿਆ।

 ਡਾ. ਕਰਮਜੀਤ ਸਿੰਘ ਸੇਖੋਂ, ਨਿਰਦੇਸ਼ਕ, ਖੇਤਰੀ ਖੋਜ ਕੇਂਦਰ, ਬਠਿੰਡਾ ਨੇ ਧੰਨਵਾਦ ਦੇ ਸ਼ਬਦ ਕਹਿੰਦਿਆਂ ਕਿਸਾਨਾਂ ਨੂੰ ਯੂਨੀਵਰਸਿਟੀ ਵੱਲੋਂ ਤਿਆਰ ਕੀਤੀਆਂ ਸਬਜ਼ੀਆਂ, ਤੇਲਬੀਜਾਂ, ਮੋਟੇ ਅਨਾਜਾਂ ਅਤੇ ਚਾਰੇ ਦੀਆਂ ਫ਼ਸਲਾਂ ਦੀਆਂ ਕਿੱਟਾਂ, ਫ਼ਲਾਂ ਅਤੇ ਫੁੱਲਾਂ ਦੇ ਬੂਟੇ ਖਰੀਦਣ ਲਈ ਕਿਹਾ।


Tuesday, February 10, 2026

ਅਗਾਂਹਵਧੂ ਕਿਸਾਨ ਜਸਵੀਰ ਸਿੰਘ ਹੋਰਨਾਂ ਕਿਸਾਨਾਂ ਲਈ ਬਣਿਆ ਰਾਹ ਦਸੇਰਾ

- ਮੱਛੀ ਪਾਲਣ ਨੂੰ ਸਹਾਇਕ ਧੰਦੇ ਵਜੋਂ ਅਪਣਾ ਕੇ ਕਾਮਯਾਬੀ ਕੀਤੀ ਹਾਸਲ

- ਪੰਜਾਬ ਸਰਕਾਰ ਨੇ ਮੁੱਖ ਮੰਤਰੀ ਪੁਰਸਕਾਰ ਨਾਲ ਵੀ ਨਿਵਾਜਿਆ

ਲੁਧਿਆਣਾ, 10 ਫਰਵਰੀ (Only Agriculture) – ਲੁਧਿਆਣਾ ਜ਼ਿਲ੍ਹੇ ਅਧੀਨ ਪਿੰਡ ਕਰੌਦੀਆਂ ਦੇ ਅਗਾਂਹਵਧੂ ਕਿਸਾਨ ਜਸਵੀਰ ਸਿੰਘ, ਮੱਛੀ ਪਾਲਣ Fish Farming ਨੂੰ ਸਹਾਇਕ ਧੰਦੇ ਵੱਜੋਂ ਅਪਣਾ ਕੇ ਹੋਰਨਾਂ ਕਿਸਾਨਾਂ ਲਈ ਚਾਨਣ ਮੁਨਾਰਾ ਬਣਿਆ ਹੈ।

ਕੁਝ ਨਵਾਂ ਕਰਨ ਦੀ ਸੋਚ ਰੱਖਣ ਵਾਲੇ, ਸ. ਜੋਧ ਸਿੰਘ ਦੇ ਸਪੁੱਤਰ ਕਿਸਾਨ ਜਸਵੀਰ ਸਿੰਘ Progressive Farmer Jasveer Singh ਨੇ ਆਪਣਾ ਤਜ਼ਰਬਾ ਸਾਂਝਾ ਕਰਦਿਆਂ ਦੱਸਿਆ ਕਿ ਰਵਾਇਤੀ ਖੇਤੀ ਦੇ ਨਾਲ ਮੱਛੀ ਪਾਲਣ Fish Farming  ਨੂੰ ਸਹਾਇਕ ਧੰਦੇ ਵਜੋਂ ਅਪਣਾਉਣ ਲਈ ਉਸਨੇ ਮੱਛੀ ਪਾਲਣ ਵਿਭਾਗ, ਲੁਧਿਆਣਾ Fisheries Department Ludhiana ਨਾਲ ਸੰਪਰਕ ਕੀਤਾ।  ਮੱਛੀ ਪਾਲਣ ਵਿਭਾਗ ਦੀ ਸੇਧ ਨਾਲ ਕਿਸਾਨ ਜਸਵੀਰ ਸਿੰਘ ਨੇ 5 ਰੋਜਾ ਟ੍ਰੇਨਿੰਗ ਲਈ ਜਿਸ ਵਿੱਚ ਮੱਛੀ ਕਾਸ਼ਤ Fish Farming ਕਰਨ ਤੋਂ ਲੈ ਕੇ ਮੱਛੀ ਦਾ ਮੰਡੀਕਰਨ Marketing of Fish ਕਰਨ ਦੀ ਸਿਖਲਾਈ ਪ੍ਰਾਪਤ ਕੀਤੀ। ਸਾਲ 1999 ਵਿੱਚ ਉਸਨੇ 3 ਏਕੜ ਜਮੀਨ ਠੇਕੇ ’ਤੇ ਲੈ ਕੇ ਮੱਛੀ ਪਾਲਣ Fish Farming ਕਿੱਤੇ ਦੀ ਸ਼ੁਰੂਆਤ ਕੀਤੀ ਜਿਸ ਵਿੱਚ ਉਸ ਨੂੰ ਮੁਨਾਫਾ ਹੋਇਆ। ਉਪਰੰਤ ਸਾਲ 2002 ਤੋਂ ਅਗਾਂਹਵਧੂ ਕਿਸਾਨ ਨੇ ਆਪਣੀ 6 ਏਕੜ ਜਮੀਨ ਵਿੱਚ ਮੱਛੀ ਪਾਲਣ Fish Farming ਦਾ ਕੰਮ ਵਿਗਿਆਨਿਕ ਢੰਗ ਨਾਲ ਸ਼ੁਰੂ ਕੀਤਾ।

ਸਫਲ ਕਿਸਾਨ ਨੇ ਦੱਸਿਆ ਕਿ ਮੱਛੀ ਪਾਲਣ Fish Farming ਦਾ ਕਿੱਤਾ ਉਸ ਲਈ ਇੰਨਾ ਪ੍ਰਫੁਲਿੱਤ ਹੋਇਆ ਕਿ ਉਹ ਅੱਜ ਆਪਣੀ 27 ਏਕੜ ਵਿੱਚ ਮੱਛੀ ਪਾਲਣ Fish Farming ਦਾ ਕੰਮ ਕਰ ਰਿਹਾ ਹੈ ਜਿੱਥੋਂ ਸਲਾਨਾ 20-25 ਕੁਇੰਟਲ/ਏਕੜ ਤੋਂ ਵੱਧ ਦਾ ਝਾੜ ਲੈ ਰਿਹਾ ਹੈ।  ਜਸਵੀਰ ਸਿੰਘ ਨੂੰ ਕੇਵਲ ਮੱਛੀ ਪਾਲਣ Fish Farming ਨਾਲ ਸਲਾਨਾ 1.5-2.0 ਲੱਖ/ਏਕੜ ਦੀ ਆਮਦਨ ਹੋ ਰਹੀ ਹੈ। ਮੱਛੀ ਪਾਲਣ ਵਿਭਾਗ ਵੱਲੋ ਕਾਸ਼ਤਕਾਰ ਜਸਵੀਰ ਸਿੰਘ ਨੂੰ ਆਰ.ਕੇ.ਵੀ.ਵਾਈ. ਸਕੀਮ RKVY Scheme  ਅਧੀਨ ਵਿੱਤੀ ਸਹਾਇਤਾ Subsidy ਵੀ ਪ੍ਰਦਾਨ ਕੀਤੀ ਗਈ।

ਕਿਸਾਨ ਨੇ ਦੱਸਿਆ ਕਿ ਮੱਛੀ ਪਾਲਣ Fish Farming ਲਈ ਬਣਾਏ ਤਲਾਅ ਦੇ ਬੰਨ੍ਹਾਂ ’ਤੇ ਉਸਨੇ ਸਬਜੀਆਂ ਤੇ ਵਪਾਰਿਕ ਦਰੱਖਤਾਂ ਦੀ ਕਾਸ਼ਤ ਵੀ ਕੀਤੀ ਜੋ ਉਸਦੀ ਦੀ ਸਲਾਨਾ ਆਮਦਨ ਵਧਾਉਣ ਵਿੱਚ ਸਹਾਈ ਸਿੱਧ ਹੋਈ।

ਉਸਨੇ ਦੱਸਿਆ ਕਿ ਹਮੇਸ਼ਾ ਮੱਛੀ ਪਾਲਣ ਵਿਭਾਗ ਨਾਲ ਸੰਪਰਕ ਵਿੱਚ ਰਹਿੰਦਿਆਂ ਵਿਭਾਗ ਦੀ ਸਲਾਹ ਅਨੁਸਾਰ ਹੋਲਸੇਲ ਮੱਛੀ ਮਾਰਕੀਟ Whole Sale Fish Market, Tajpur Road, Ludhiana, ਤਾਜਪੁਰ ਰੋਡ, ਲੁਧਿਆਣਾ ਵਿਖੇ ਸਾਲ 2016 ਵਿੱਚ "ਔਜਲਾ ਫਿਸ਼ ਕੰਪਨੀ" Aujla Fish Company  ਨਾਮਕ ਕੰਪਨੀ ਦੀ ਸ਼ੁਰੂਆਤ ਕੀਤੀ ਜਿੱਥੇ ਆਪਣੇ ਫਾਰਮ ਦੀਆਂ ਮੱਛੀਆਂ ਦੀ ਮਾਰਕੀਟਿੰਗ ਆਪਣੇ ਪੱਧਰ ’ਤੇ ਕੀਤੀ ਜਾਂਦੀ ਹੈ ਅਤੇ ਮੱਛੀਆਂ ਨਾਲ ਸਬੰਧਤ ਦਵਾਈਆਂ ਵੀ ਵੇਚੀਆਂ ਜਾਂਦੀਆਂ ਹਨ।

ਆਪਣੀ ਕਮਾਈ ਵਿੱਚ ਹੋਰ ਵਾਧਾ ਕਰਨ ਲਈ ਕਿਸਾਨ ਜਸਵੀਰ ਸਿੰਘ Progressive Farmer Jasveer Singh ਨੇ ਮੱਛੀ ਦੀ ਪ੍ਰੋਸੈਸਿੰਗ  ਟ੍ਰੇਨਿੰਗ Processing of Fish ਪ੍ਰਾਪਤ ਕੀਤੀ ਅਤੇ ਹੁਣ ਉਨ੍ਹਾਂ ਵੱਲੋ ਪੰਜਾਬ/ਭਾਰਤ ਸਰਕਾਰ ਵੱਲੋਂ ਲਗਾਏ ਜਾਂਦੇ ਮੇਲਿਆਂ/ਪ੍ਰਰਦਸ਼ਨੀਆਂ ਵਿੱਚ ਮੱਛੀ ਦੇ ਵੱਖ-ਵੱਖ ਪ੍ਰੋਡਕਟ ਵੇਚੇ ਜਾਂਦੇ ਹਨ ਜਿਨ੍ਹਾਂ ਵਿੱਚ ਫਿਸ਼ ਬਾਲਜ, ਆਚਾਰ, ਫਿਸ਼ ਕਟਲੇਟ, ਫਿਸ਼ ਸੂਪ, ਫਿਸ਼ ਫਿੰਗਰਜ  ਸ਼ਾਮਲ ਹਨ ਜੋ ਕਿ ਲੋਕਾਂ ਵੱਲੋ ਬਹੁਤ ਪਸੰਦ ਕੀਤੇ ਜਾ ਰਹੇ ਹਨ।  ਇਸ ਨਾਲ ਮੱਛੀ ਕਾਸ਼ਤਕਾਰ ਦੀ ਆਮਦਨ ਵਿੱਚ ਚੌਗੁਣਾ ਵਾਧਾ ਹੋਇਆ ਹੈ।

ਸ਼ਾਲ 2016 ਵਿੱਚ ਮੱਛੀ ਪਾਲਣ ਵਿਭਾਗ, ਪੰਜਾਬ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ,  ਲੁਧਿਆਣਾ PAU, Ludhiana  ਵਿਖੇ ਮੱਛੀ ਮੇਲਾ ਕਰਵਾਇਆ ਗਿਆ ਜਿੱਥੇ ਹੋਣਹਾਰ ਕਿਸਾਨ ਜਸਵੀਰ ਸਿੰਘ ਨੂੰ ਪ੍ਰਾਈਵੇਟ ਸੈਕਟਰ ਵਿੱਚ ਵਧੀਆ ਪ੍ਰੋਡਕਸ਼ਨ ਲਈ ਸਨਮਾਨਿਤ ਕੀਤਾ ਗਿਆ।  ਸਾਲ 2016 ਦੌਰਾਨ ਪੰਜਾਬ ਸਰਕਾਰ ਵੱਲੋਂ ਉਂਨ੍ਹਾਂ ਨੂੰ ਮੁੱਖ ਮੰਤਰੀ ਪੁਰਸਕਾਰ ਨਾਲ ਵੀ ਸਨਮਾਨਿਤ ਕੀਤਾ ਗਿਆ।

ਅਗਾਂਹਵਧੂ ਕਿਸਾਨ ਜਸਵੀਰ ਸਿੰਘ, ਮੱਛੀ ਪਾਲਣ Fish Farming ਦੇ ਖੇਤਰ ਵਿੱਚ ਵੱਡੀਆਂ ਪੁਲਾਂਘਾ ਪੁੱਟ ਰਿਹਾ ਹੈ ਜੋਕਿ ਹੋਰਨਾਂ ਕਿਸਾਨਾਂ ਲਈ ਵੀ ਪ੍ਰੇਰਣਾ ਦਾ ਸਰੋਤ ਹੈ।

Friday, January 16, 2026

ਪਰਾਲੀ ‘ਚ ਹੈਪੀ ਸੀਡਰ ਤਕਨੀਕ ਨਾਲ ਕਣਕ ਦੀ ਸਿੱਧੀ ਬਿਜਾਈ ਸਬੰਧੀ ਵਿੱਦਿਅਕ ਦੌਰਾ

ਹੁਸ਼ਿਆਰਪੁਰ, 16 ਜਨਵਰੀ :

           ਕਿਸਾਨਾਂ ਨੂੰ ਪਰਾਲੀ ਪ੍ਰਬੰਧਨ Paddy Stubble Management  ਸਬੰਧੀ ਜਾਗਰੂਕ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ PAU Ludhiana ਦੇ ਜ਼ਿਲ੍ਹਾ ਪੱਧਰੀ ਪਸਾਰ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, KVK Bahowal ਹੁਸ਼ਿਆਰਪੁਰ ਵੱਲੋਂ ਪਰਾਲੀ ਵਿੱਚ ਹੈਪੀ ਸੀਡਰ Happy Seeder ਤਕਨੀਕ ਨਾਲ ਕਣਕ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਠੀਂਡਾ, ਬਲਾਕ ਮਾਹਿਲਪੁਰ ਵਿਖੇ ਵਿੱਦਿਅਕ ਦੌਰਾ ਕੀਤਾ ਗਿਆ।
          ਕ੍ਰਿਸ਼ੀ ਵਿਗਿਆਨ ਕੇਂਦਰ KVK ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਮੌਜੂਦ ਕਿਸਾਨਾਂ ਨੂੰ ਜੀ ਆਇਆਂ ਕਿਹਾ ਅਤੇ ਖੇਤ ਦੀ ਮਿੱਟੀ ਨੂੰ ਪੌਸ਼ਟਿਕ ਤੱਤਾਂ Nutrition in Soil ਦਾ ਬੈਂਕ ਦੱਸਦਿਆਂ ਕਿਹਾ ਕਿ ਪਰਾਲੀ ਨੂੰ ਅੱਗ Stubble Burning ਲਗਾ ਕੇ ਅਸੀਂ ਇਸ ਨੂੰ ਖਾਲੀ ਨਾ ਕਰੀਏ, ਕਿਉਂਕਿ ਖ਼ਾਦਾਂ ਦਾ ਇਕ ਤਿਹਾਈ ਹਿੱਸਾ ਪਰਾਲੀ ਵਿਚ ਹੁੰਦਾ ਹੈ, ਜੋ ਅੱਗ ਲਗਾਉਣ ਨਾਲ ਇਸਦੇ ਨਾਲ ਹੀ ਨਸ਼ਟ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਹੈਪੀ ਸੀਡਰ Happy Seeder for Wheat Sowing ਤਕਨੀਕ ਅਪਨਾਉਣ ਵਿੱਚ ਪਿੰਡ ਠੀਂਡਾ ਦੇ ਅਗਾਂਹਵਧੂ ਕਿਸਾਨਾਂ ਦਾ ਮੁੱਢਲਾ ਯੋਗਦਾਨ ਹੈ, ਜੋ ਕਿ ਪਿਛਲੇ ਕਈ ਸਾਲਾਂ ਤੋਂ ਪਰਾਲੀ ਦਾ ਪੂਰਨ ਪ੍ਰਬੰਧ ਕਰ ਰਹੇ ਹਨ ਅਤੇ ਇਸ ਬਾਬਤ ਉਨ੍ਹਾਂ ਦੀ ਭਰਪੂਰ ਸ਼ਲਾਘਾ ਵੀ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਕਣਕ ਦੇ ਸਰਵਪੱਖੀ ਖ਼ਾਦ, ਨਦੀਨ ਤੇ ਕੀਟ ਪ੍ਰਬੰਧਨ ਬਾਰੇ ਵੀ ਜਰੂਰੀ ਨੁਕਤੇ ਸਾਂਝੇ ਕੀਤੇ।
           

  ਇਸ ਮੌਕੇ ਕਿਸਾਨਾਂ ਦੀ ਜਾਣਕਾਰੀ ਵਿੱਚ ਵਾਧੇ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਵੱਲੋਂ ਵੱਖ-ਵੱਖ ਤਕਨੀਕੀ ਲੈਕਚਰ ਦਿੱਤੇ ਗਏ। ਇਸ ਤਕਨੀਕ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨੀਅਰਿੰਗ) ਡਾ. ਅਜੈਬ ਸਿੰਘ ਨੇ ਦੱਸਿਆ ਕਿ ਹੈਪੀ ਸੀਡਰ ਮਸ਼ੀਨ Happy Seeder Machine ਸਿਰਫ ਫਾਲਿਆਂ ਦੇ ਸਾਹਮਣੇ ਆਉਣ ਵਾਲੀ ਪਰਾਲੀ ਨੂੰ ਕੱਟਦੀ ਹੈ ਅਤੇ ਪਰਾਲੀ ਨੂੰ ਜ਼ਮੀਨ ਦੀ ਸਤਿਹ ਉੱਪਰ ਮੱਲਚ ਬਣਾ ਕੇ ਛੱਡਦੀ ਹੈ।ਇਹ ਮਸ਼ੀਨ ਪਰਾਲੀ ਸਾਂਭਣ ਵਾਲਾ ਰੋਟਰ ਅਤੇ ਜ਼ੀਰੋ ਟਿਲ ਡਰਿੱਲ Zero Till Machine ਮਸ਼ੀਨ ਦਾ ਸੁਮੇਲ ਹੈ, ਜਿਸ ਵਿਚ ਰੋਟਰ ਝੋਨੇ ਦੀ ਪਰਾਲੀ ਦੀ ਯੋਗ ਵਿਵਸਥਾ ਲਈ ਅਤੇ ਡਰਿਲ ਕਣਕ ਦੀ ਬਿਜਾਈ ਲਈ ਲੱਗੀ ਹੋਈ ਹੈ। ਉਨ੍ਹਾਂ ਦੱਸਿਆ ਕਿ ਹੈਪੀ ਸੀਡਰ ਮਸ਼ੀਨ Happy Seeder Machine 50 ਹਾਰਸ ਪਾਵਰ ਟਰੈਕਟਰ ਨਾਲ ਚੱਲਦੀ ਹੈ ਅਤੇ ਇਕ ਦਿਨ ਵਿਚ ਤਕਰੀਬਨ 6-8 ਏਕੜ ਰਕਬੇ ਵਿੱਚ ਬਿਜਾਈ ਕਰ ਦਿੰਦੀ ਹੈ। ਸਹਿਯੋਗੀ ਪ੍ਰਫੈਸਰ (ਪਸ਼ੂ ਵਿਗਿਆਨ) ਡਾ. ਪਰਮਿੰਦਰ ਸਿੰਘ ਨੇ ਝੋਨੇ ਦੀ ਪਰਾਲੀ Paddy Stubble ਦੀ ਪਸ਼ੂ ਖੁਰਾਕ ਵਜੋਂ ਵਰਤੋਂ ਤੇ ਦੁਧਾਰੂ ਪਸ਼ੂਆਂ ਦੀ ਸਰਦੀ ਵਿੱਚ ਸਾਂਭ-ਸੰਭਾਲ ਬਾਬਤ ਜਾਣਕਾਰੀ ਦਿੱਤੀ।

        ਇਸ ਕੈਂਪ ਵਿੱਚ ਪਿੰਡ ਠੀਂਡਾ ਤੋਂ ਸਰਪੰਚ ਹਰਪ੍ਰੀਤ ਸਿੰਘ, ਉਂਕਾਰ ਸਿੰਘ, ਕੁਲਵੀਰ ਸਿੰਘ, ਬਲਜੀਤ ਸਿੰਘ, ਦਲਵਿੰਦਰ ਸਿੰਘ, ਹਰਜੀਤ ਸਿੰਘ, ਮਨਜੀਤ ਸਿੰਘ, ਮਹਿੰਦਰ ਸਿੰਘ ਅਤੇ ਪਿੰਡ ਕੋਟਲਾ ਤੋਂ ਸ. ਦਲੇਰ ਸਿੰਘ ਆਦਿ ਅਗਾਂਹਵਧੂ ਕਿਸਾਨ ਮੌਜੂਦ ਸਨ।
           ਹੈਪੀ ਸੀਡਰ Happy Seeder ਤਕਨੀਕ ਨਾਲ ਪਿੰਡ ਠੀਂਡਾ ਦੇ ਅਗਾਂਹਵਧੂ ਕਿਸਾਨਾਂ ਉਂਕਾਰ ਸਿੰਘ ਅਤੇ ਦਲਵਿੰਦਰ ਸਿੰਘ ਨੇ 8 ਏਕੜ ਰਕਬੇ ਤੇ ਕਣਕ ਦੀ ਬਿਜਾਈ ਕੀਤੀ ਹੈ। ਹਾਜ਼ਰ ਕਿਸਾਨਾਂ ਨੇ ਇਨ੍ਹਾਂ ਪ੍ਰਦਰਸ਼ਨੀਆਂ ਦਾ ਦੌਰਾ ਕੀਤਾ ਤੇ ਆਪਣੇ ਖਦਸ਼ਿਆਂ ਬਾਬਤ ਮਾਹਿਰਾਂ ਨਾਲ ਵਿਚਾਰ-ਚਰਚਾ ਕੀਤੀ।