All about Agriculture, Horticulture and Animal Husbandry and Information about Govt schemes for Farmers
Tuesday, March 24, 2026
PAU ਦੇ Kisan Mela ‘ਚ ਜ਼ਿਲ੍ਹੇ ਦੇ 2 ਅਗਾਂਹਵਧੂ ਕਿਸਾਨ State Level Farmer Award ਨਾਲ ਸਨਮਾਨਿਤ
Monday, March 23, 2026
PAU ਦੇ Kisan Mele ਵਿੱਚ KVK Muktsar ਦੀ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ
ਸ੍ਰੀ ਮੁਕਤਸਰ ਸਾਹਿਬ, 23 ਮਾਰਚ:
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਲੁਧਿਆਣਾ PAU Ludhiana ਵਿਖੇ 20-21 ਮਾਰਚ 2026 ਨੂੰ 'ਖੇਤੀ ਵਿਭਿੰਨਤਾ ਅਪਣਾਓ, ਵੱਡਮੁੱਲਾ ਵਾਤਾਵਰਨ ਬਚਾਓ' ਥੀਮ ਹੇਠ ਕਰਵਾਏ ਗਏ ਮੁੱਖ ਕਿਸਾਨ ਮੇਲੇ Kisan Mela ਦੌਰਾਨ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ KVK Sri Muktsar Sahib ਦੀ ਟੀਮ ਅਤੇ ਇਲਾਕੇ ਦੇ ਅਗਾਂਹਵਧੂ ਕਿਸਾਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਹੱਤਵਪੂਰਨ ਸਨਮਾਨ ਹਾਸਲ ਕੀਤੇ। ਇਸ ਮੌਕੇ 'ਤੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਹੋਰ ਕ੍ਰਿਸ਼ੀ ਵਿਗਿਆਨ ਕੇਂਦਰਾਂ ਵਿੱਚੋਂ ਕਿਸਾਨਾਂ ਤੱਕ ਖੇਤੀਬਾੜੀ ਸਹਿਤ ਵੱਧ ਤੋਂ ਵੱਧ ਪਹੁੰਚਾਉਣ ਲਈ ਪਹਿਲਾ ਸਥਾਨ ਪ੍ਰਾਪਤ ਹੋਇਆ। ਇਹ ਪ੍ਰਾਪਤੀ ਕਿਸਾਨਾਂ ਵਿੱਚ ਖੇਤੀਬਾੜੀ ਤਕਨੀਕਾਂ ਅਤੇ ਨਵੀਂ ਜਾਣਕਾਰੀ ਦੇ ਪ੍ਰਸਾਰ ਵੱਲ ਇਸ ਕੇਂਦਰ ਦੀ ਲਗਾਤਾਰ ਕੋਸ਼ਿਸ਼ਾਂ ਦਾ ਨਤੀਜਾ ਹੈ।
Tuesday, March 17, 2026
ਲੁਧਿਆਣਾ, ਬਠਿੰਡਾ ਤੇ ਗੁਰਦਾਸਪੁਰ ਦੇ ਕਿਸਾਨ ਮੇਲੇ ਕਦੋਂ ਲੱਗਣਗੇ
ਲੁਧਿਆਣਾ, 18 ਮਾਰਚ
ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ PAU ਦੇ ਕਿਸਾਨ ਮੇਲੇ ਚੱਲ ਰਹੇ ਹਨ। ਇਸੇ ਲੜੀ ਵਿਚ ਹੁਣ ਤਿੰਨ ਮੇਲੇ ਬਾਕੀ ਹਨ। ਜਿਸ ਵਿਚੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ Kisan Mela Ludhiana ਦੇ ਕੈਂਪਸ ਵਿਚ ਮੁੱਖ ਮੇਲਾ 20 ਅਤੇ 21 ਮਾਰਚ 2026 ਨੂੰ ਹੋਣ ਜਾ ਰਿਹਾ ਹੈ। ਇਸੇ ਤਰਾਂ ਖੇਤਰੀ ਖੋਜ ਕੇਂਦਰ ਬਠਿੰਡਾ ਵਿਚ Kisan Mela Bathinda 24 ਮਾਰਚ 2026 ਨੂੰ ਅਤੇ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ Kisan Mela Gurdaspur 27 ਮਾਰਚ 2026 ਨੂੰ ਮੇਲਾ ਹੋਵੇਗਾ।
ਇੰਨ੍ਹਾਂ ਮੇਲਿਆਂ ਵਿਚ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੇ ਬੀਜ ਵੀ ਮਿਲਦੇ ਹਨ ਅਤੇ ਸਾਉਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਗਿਆਨ ਵੀ ਦਿੱਤਾ ਜਾਂਦਾ ਹੈ। ਕਿਸਾਨਾਂ ਨੂੰ ਵੱਧ ਤੋਂ ਵੱਧ ਆਪਣੇ ਨੇੜਲੇ ਮੇਲੇ ਵਿਚ ਪਹੁੰਚ ਕੇ ਖੇਤੀ ਸਬੰਧੀ ਨਵਾਂ ਗਿਆਨ ਹਾਸਲ ਕਰਨਾ ਚਾਹੀਦਾ ਹੈ।
Thursday, March 12, 2026
ਪੀ.ਏ.ਯੂ ਖੇਤਰੀ ਖੋਜ ਕੇਂਦਰ ਫਰੀਕੋਟ ਵਿਖੇ ਕਿਸਾਨ ਮੇਲਾ 17 ਮਾਰਚ ਨੂੰ Kisan Mela at Faridkot
ਫਰੀਦਕੋਟ, 13 ਮਾਰਚ:
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਫਰੀਦਕੋਟ PAU Reginal Research Center Faridkot ਦੇ ਨਿਰਦੇਸ਼ਕ ਡਾ. ਕੁਲਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ 17 ਮਾਰਚ, 2026 ਨੂੰ ਖੇਤਰੀ ਖੋਜ ਕੇਂਦਰ ਫਰੀਦਕੋਟ ਵਿਖੇ ਕਿਸਾਨ ਮੇਲਾ Kisan Mela at Faridkot ਆਯੋਜਿਤ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਕਿਸਾਨ ਮੇਲੇ Kisan Mela ਵਿੱਚ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ Kharif Crop Seeds ਦੇ ਸੁਧਰੇ ਬੀਜ ਵੀ ਦਿੱਤੇ ਜਾਣਗੇ ਅਤੇ ਸਬਜ਼ੀਆਂ ਦੀਆਂ ਕਿੱਟਾਂ Vegetable Seed Kits ਵੀ ਦਿੱਤੀਆਂ ਜਾਣਗੀਆਂ। ਇਸ ਕਿਸਾਨ ਮੇਲੇ ਵਿੱਚ ਖੇਤੀ ਸਬੰਧੀ ਪੁਸਤਕਾਂ ਅਤੇ ਖੇਤੀ ਸਬੰਧਤ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਕਿਸਾਨਾਂ ਨੂੰ ਖੇਤੀ ਸਬੰਧੀ ਤਕਨੀਕੀ ਅਤੇ ਕਿਸਾਨ ਬੀਬੀਆਂ ਨੂੰ ਘਰੇਲੂ ਕੰਮਾਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਖੇਤੀ ਸਮੱਸਿਆਵਾਂ ਦੇ ਮੌਕੇ 'ਤੇ ਹੱਲ ਦੱਸੇ ਜਾਣਗੇ। ਕਿਸਾਨ ਮੇਲੇ ਵਿੱਚ ਕੰਪਨੀਆਂ, ਵਹੀਕਲ ਏਜੰਸੀਆਂ ਅਤੇ ਦੁਕਾਨਦਾਰਾਂ ਆਦਿ ਵੱਲੋਂ ਸਟਾਲ ਬੁੱਕ ਕਰਵਾਉਣ ਲਈ ਡਾ. ਕੁਲਵੀਰ ਸਿੰਘ ਫੋਨ ਨੰਬਰ 94177-83052, 01639-251244 ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Tuesday, February 3, 2026
ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲਧਿਆਣਾ ਵੱਲੋਂ ਕਿਸਾਨ ਮੇਲਿਆਂ ਦੀਆਂ ਤਰੀਕਾਂ ਦਾ ਐਲਾਨ
ਲੁਧਿਆਣਾ, 3 ਫਰਵਰੀ
![]() |
| ਏਆਈ ਨਾਲ ਬਣਾਈ ਸੰਕੇਤਕ ਤਸਵੀਰ |
ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ PAU Ludhiana ਵੱਲੋਂ ਹਰ ਸਾਲ ਦੀ ਤਰਾਂ ਇਸ ਵਾਰ ਵੀ ਮਾਰਚ ਮਹੀਨੇ ਵਿਚ ਯੂਨੀਵਰਸਿਟੀ ਕੈਂਪਸ ਵਿਖੇ ਦੋ ਦਿਨਾਂ ਕਿਸਾਨ ਮੇਲੇ Kisan Mela ਤੋਂ ਇਲਾਵਾ ਰਾਜ ਦੇ ਵੱਖ ਵੱਖ ਖੇਤਰਾਂ ਵਿਚ ਕਿਸਾਨ ਮੇਲੇ Kisan Mela Schedule ਲਗਾਏ ਜਾ ਰਹੇ ਹਨ। ਇੰਨ੍ਹਾਂ Kisan Mela ਮੇਲਿਆਂ ਵਿਚ ਕਿਸਾਨਾਂ ਨੂੰ ਆਉਣ ਵਾਲੀ ਸਾਉਣੀ ਰੁੱਤ Kharif Crops ਦੀਆਂ ਫਸਲਾਂ ਦੀ ਜਾਣਕਾਰੀ ਲਈ ਤਕਨੀਕੀ ਸੈਸ਼ਨਾਂ ਤੋਂ ਇਲਾਵਾਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ ਅਤੇ ਸੁਧਰੀਆਂ ਕਿਸਮਾਂ ਦੇ ਬੀਜ High Yielding Verities Seeds ਵੀ ਇੰਨ੍ਹਾਂ ਮੇਲਿਆਂ ਵਿਚ ਮਿਲਦੇ ਹਨ।
ਸੋ ਸਾਰੇ ਕਿਸਾਨ ਵੀਰਾਂ ਨੂੰ ਇੰਨ੍ਹਾਂ ਮੇਲਿਆਂ Kisan Mela ਵਿਚ ਜਰੂਰ ਜਾਣਾ ਚਾਹੀਦਾ ਹੈ ਅਤੇ ਇਸ ਲਈ ਅੱਜ ਹੀ ਆਪਣੇ ਨੇੜੇ ਦੇ ਕਿਸਾਨ ਮੇਲੇ Kisan Mela ਦੀ ਤਾਰੀਖ ਨੋਟ ਕਰ ਲਵੋ ਅਤੇ ਤੈਅ ਦਿਨ ਤੇ ਪਹੁੰਚ ਕੇ ਇੰਨ੍ਹਾਂ ਮੇਲਿਆਂ ਦਾ ਲਾਹਾ ਲਵੋ।
Kisan Mela ਮੇਲਿਆਂ ਦਾ ਵੇਰਵਾ:
ਨਾਗਕਲਾਂ ਜਹਾਂਗੀਰ (ਅੰਮ੍ਰਿਤਸਰ) Kisan Mela Nagkalan Jahangeer -10 ਮਾਰਚ 2026
ਰੌਣੀ (ਪਟਿਆਲਾ) Kisan Mela Rauni Patiala 12 ਮਾਰਚ 2026
ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ Kisan Mela Ballowal Saunkhari 14 ਮਾਰਚ 2026
ਖੇਤਰੀ ਖੋਜ ਕੇਂਦਰ ਫਰੀਦਕੋਟ Kisan Mela Faridkot 17 ਮਾਰਚ 2026
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ Kisan Mela Ludhiana 20 ਅਤੇ 21 ਮਾਰਚ 2026
ਖੇਤਰੀ ਖੋਜ ਕੇਂਦਰ ਬਠਿੰਡਾ Kisan Mela Bathinda 24 ਮਾਰਚ 2026
ਖੇਤਰੀ ਖੋਜ ਕੇਂਦਰ ਗੁਰਦਾਸਪੁਰ Kisan Mela Gurdaspur 27 ਮਾਰਚ 2026
-
ਚੰਡੀਗੜ੍ਹ, 6 ਜਨਵਰੀ: ਕਿਸਾਨਾਂ Farmers ਲਈ ਇਕ ਮਹੱਤਵਪੂਰਨ ਸੂਚਨਾ ਹੈ। ਖਾਸ ਕਰਕੇ ਉਨ੍ਹਾਂ ਕਿਸਾਨਾਂ ਲਈ ਜੋ ਸਿੰਚਾਈ ਲਈ ਨਹਿਰੀ Canal Irrigation ਪਾਣੀ ਤੇ ਨਿਰਭਰ ਹ...
-
ਨਹਿਰ ਬੰਦੀ ਸਬੰਧੀ Canal closer ਨਵੀਂ ਅਪਡੇਟ ਆ ਗਈ ਹੈ। ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਨੇ ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਹ ਨਹਿਰ...
-
ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਤੀ ਵਿੱਚ ਵੱਖ- ਸੰਕੇਤਕ ਤਸਵੀਰ ਵੱਖ ਫਸਲਾਂ ਲਈ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ...
.jpg)
.jpg)


