Showing posts with label Paddy Stubble Management. Show all posts
Showing posts with label Paddy Stubble Management. Show all posts

Thursday, April 9, 2026

ਪਰਾਲੀ ਸੰਭਾਲਣ ਵਾਲੀਆਂ ਖੇਤੀ ਮਸ਼ੀਨਾਂ 'ਤੇ Subsidy ਪ੍ਰਾਪਤ ਕਰਨ ਲਈ ਕਿਸਾਨ ਦੇਣ ਬਿਨੈ ਪੱਤਰ

ਆਨਲਾਈਨ ਪੋਰਟਲ ਤੇ ਅਪਲਾਈ ਕਰਨ ਦੀ ਆਖਰੀ ਮਿਤੀ 24 ਅਪ੍ਰੈਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਅਪ੍ਰੈਲ 2026:

ਮੁੱਖ ਖੇਤੀਬਾੜੀ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ Dr Sukhjinder Singh Bajwa ਨੇ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹਾ SAS Nagar ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ Crop Residue Burning ਸਾੜਨ ਦੀਆਂ ਘਟਨਾਵਾਂ ਵਿੱਚ ਸਾਲ 2023 ਤੋਂ ਨਿਰੰਤਰ ਕਮੀ ਦਰਜ ਕੀਤੀ ਜਾ ਰਹੀ ਹੈਂ। ਉਨ੍ਹਾਂ ਦੱਸਿਆ ਕਿ ਇਹ ਜ਼ਿਲ੍ਹੇ ਅੰਦਰ ਕਿਸਾਨਾਂ ਵੱਲੋਂ ਦਿੱਤੇ ਸਹਿਯੋਗ, Subsidy  'ਤੇ ਮੁਹੱਈਆ ਕਰਵਾਈਆ ਤਕਰੀਬਨ 1600 ਤੋਂ ਵੱਧ ਖੇਤੀ ਮਸ਼ੀਨਾਂ ਕਾਰਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਵੱਡੇ ਪੱਧਰ ਤੇ ਚਲਾਏ ਜਾਗਰੂਕਤਾ ਅਭਿਆਨ ਕਾਰਨ ਹੀ ਸੰਭਵ ਹੋ ਸਕਿਆ ਹੈ।

ਇਸੇ ਲੜੀ ਵਿੱਚ ਪੰਜਾਬ ਸਰਕਾਰ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਜਿਵੇਂ ਝੋਨੇ ਦੀ ਪਰਾਲੀ ਆਦਿ ਦੀ ਸੰਭਾਲ Paddy Stubble Management  ਕਰਨ ਵਿੱਚ ਸਹਾਈ ਖੇਤੀਬਾੜੀ ਮਸ਼ੀਨਾਂ Agriculture Machines ਉੱਤੇ ਇਸ ਸਾਲ ਵੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਖੇਤੀ ਮਸ਼ੀਨਰੀ 'ਤੇ ਸਬਸਿਡੀ ਲਈ ਜ਼ਿਲ੍ਹੇ ਦੇ ਕਿਸਾਨਾਂ ਪਾਸੋਂ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਕਿਸਾਨ ਇਹ ਬਿਨੈ-ਪੱਤਰ ਆਨਲਾਈਨ ਮਾਧਿਅਮ ਰਾਹੀਂ ਖੇਤੀਬਾੜੀ ਵਿਭਾਗ ਦੇ ਪੋਰਟਲ agrimachinerypb.com ਤੇ 24 ਅਪ੍ਰੈਲ 2026 ਸ਼ਾਮ 5.00 ਵਜੇ ਤੱਕ ਦੇ ਸਕਦੇ ਹਨ।

ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਵੱਧ ਤੋਂ ਵੱਧ ਕਿਸਾਨ ਇਸ ਸਕੀਮ ਅਧੀਨ ਦਿੱਤੀ ਜਾ ਰਹੀ Subsidy ਦਾ ਲਾਭ ਪ੍ਰਾਪਤ ਕਰਨ ਤਾਂ ਜੋ ਜ਼ਿਲ੍ਹਾ ਐਸ. ਏ. ਐਸ.  ਨਗਰ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਬਿਲਕੁਲ ਖਤਮ ਕੀਤਾ ਜਾ ਸਕੇ ਅਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋ ਬਚਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਸਬੰਧਤ ਬਲਾਕ ਖੇਤੀਬਾੜੀ ਅਫਸਰ ਜਾਂ ਮੁੱਖ ਖੇਤੀਬਾੜੀ ਅਫਸਰ ਦੇ ਦਫਤਰ ਵਿੱਚ ਸੰਪਰਕ ਕਰ ਸਕਦੇ ਹਨ। ਉਨਾਂ ਅੱਗੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਸਾਂਭਣ ਵਾਲੀਆਂ ਮਸ਼ੀਨਾਂ ਜਿਵੇ ਕਿ ਬੇਲਰ, ਰੋਕ, Happy Seeder, ਸਮਾਰਟ ਸੀਡਰ Smart Seeder, ਸੁਪਰ ਸੀਡਰ Super Seeder, ਜ਼ੀਰੋ ਟਿੱਲ ਡਰਿੱਲ, ਉਲਟਾਵਾਂ ਪਲਾਓ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਕਰਾਪ ਰੀਪਰ, ਸ਼ਰੱਬ ਮਾਸਟਰ/ ਰੋਟਰੀ ਸਲੈਸ਼ਰ ਅਤੇ ਕੰਬਾਈਨ ਤੇ ਲੱਗਣ ਵਾਲਾ ਸੁਪਰ ਐਸ.ਐਮ.ਐਸ. ਆਦਿ ਮਸ਼ੀਨਾਂ ਦੀ ਖਰੀਦ ਤੇ 50 ਪ੍ਰਤੀਸ਼ਤ ਤੋਂ 80 ਪ੍ਰਤੀਸ਼ਤ ਤੱਕ ਜਾਂ ਸਕੀਮ ਦੀਆਂ ਹਦਾਇਤਾਂ ਅਨੁਸਾਰ ਸਬਸਿਡੀ ਪ੍ਰਾਪਤ ਕਰਨ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਨਿਯਮ ਅਤੇ ਸ਼ਰਤਾਂ ਪੋਰਟਲ ਤੇ ਉਪਲਬਧ ਹਨ ਅਤੇ ਅਰਜ਼ੀ ਭਰਨ ਸਮੇਂ ਕਿਸਾਨਾਂ ਕੋਲ ਆਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋ ਅਤੇ ਅਨੁਸੂਚਿਤ ਜਾਤੀ ਸਰਟੀਫਿਕੇਟ ਆਦਿ ਦੀਆਂ ਸਕੈਨਡ ਕਾਪੀਆਂ ਹੋਣਾ ਲਾਜ਼ਮੀ ਹੈ। ਇਹ ਕਿਸਾਨ ਕਸਟਮ ਹਾਇਰਿੰਗ ਸੈਂਟਰ ਜਾਂ ਪੈਡੀ ਸਟਰਾ ਸਪਲਾਈ ਚੇਨ ਸਕੀਮ ਲਈ ਵੀ ਅਪਲਾਈ ਕਰ ਸਕਦੇ ਹਨ।

ਡਾ. ਸੁਖਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਅਰਜ਼ੀਆਂ ਪ੍ਰਾਪਤ ਹੋਣ ਉਪਰੰਤ ਵਿਭਾਗ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਲੋੜ ਪੈਣ 'ਤੇ ਡਰਾਅ ਸਿਸਟਮ ਰਾਹੀਂ ਯੋਗ ਬਿਨੈਕਾਰਾਂ ਦੀ ਚੋਣ ਕੀਤੀ ਜਾਵੇਗੀ। ਕਿਸਾਨਾਂ ਨੂੰ ਮਨਜ਼ੂਰੀ ਪੱਤਰ ਪੋਰਟਲ ਰਾਹੀਂ ਹੀ ਜਾਰੀ ਕੀਤੇ ਜਾਣਗੇ, ਜਿਸ ਉਪਰੰਤ ਕਿਸਾਨ ਮਿੱਥੇ ਸਮੇਂ ਦੇ ਅੰਦਰ-ਅੰਦਰ ਵਿਭਾਗ ਵਲੋਂ ਪ੍ਰਵਾਨਿਤ ਅਤੇ ਪੋਰਟਲ ਵਿੱਚ ਦਰਜ ਕਿਸੇ ਵੀ ਮਸ਼ੀਨਰੀ ਨਿਰਮਾਤਾ ਜਾਂ ਡੀਲਰ ਤੋਂ ਮਸ਼ੀਨ ਦੀ ਖਰੀਦ ਕਰ ਸਕਣਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਅਪਲਾਈ ਕਰਨ ਲਈ ਖੇਤੀਬਾੜੀ ਵਿਭਾਗ ਨਾਲ ਨਿਰੰਤਰ ਰਾਬਤਾ ਕਾਇਮ ਰੱਖਣ ਅਤੇ ਲੋੜ ਪੈਣ ਤੇ ਜਾਂ ਕਿਸੇ ਸਮੱਸਿਆ ਲਈ ਖੇਤੀਬਾੜੀ ਵਿਭਾਗ ਦੇ ਦਫ਼ਤਰਾਂ ਨਾਲ ਸੰਪਰਕ ਕਰਨ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਸੰਭਾਲਣ ਲਈ ਪਹਿਲਾਂ ਉਪਲਭਧ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਵਾਤਾਵਰਣ ਪ੍ਰਦੂਸ਼ਣ ਘਟਾਉਣ ਦੀ ਵੀ ਅਪੀਲ ਕੀਤੀ।

Monday, April 6, 2026

Paddy Stubble Management ਵਾਲੀਆਂ Agriculture Machinery ਤੇ Subsidy ਪ੍ਰਾਪਤ ਕਰਨ ਲਈ ਕਿਸਾਨ ਦੇਣ ਬਿਨੈ ਪੱਤਰ

ਖੇਤੀ ਮਸ਼ੀਨਾਂ 'ਤੇ 50 ਪ੍ਰਤੀਸ਼ਤ ਤੋਂ 80 ਪ੍ਰਤੀਸ਼ਤ ਤੱਕ ਸਬਸਿਡੀ—ਕਿਸਾਨ 24 ਅਪ੍ਰੈਲ ਤੱਕ ਕਰਨ ਅਪਲਾਈ

ਜਾਗਰੂਕਤਾ ਅਤੇ ਸਬਸਿਡੀ ਨਾਲ ਲੁਧਿਆਣਾ ਵਿੱਚ ਘਟੀਆਂ ਪਰਾਲੀ ਸਾੜਨ ਦੀਆਂ ਘਟਨਾਵਾਂ

ਪਰਾਲੀ ਸੰਭਾਲ ਲਈ ਕਿਸਾਨਾਂ ਨੂੰ ਆਨਲਾਈਨ ਅਰਜ਼ੀਆਂ ਦੇਣ ਦੀ ਅਪੀਲ

ਲੁਧਿਆਣਾ, 6 ਅਪ੍ਰੈਲ:

ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ Dr Gurdeep Singh ਨੇ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹਾ Ludhiana ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਸਾੜਨ Crop Residue Burning ਦੀਆਂ ਘਟਨਾਵਾਂ ਵਿੱਚ ਸਾਲ 2023 ਤੋਂ 87 ਪ੍ਰਤੀਸ਼ਤ ਅਤੇ 2024 ਤੋਂ 34 ਪ੍ਰਤੀਸ਼ਤ ਦੀ ਕਮੀ ਦਰਜ ਕੀਤੀ ਗਈ ਸੀ ਜੋ ਕਿ ਪੰਜਾਬ ਦੇ ਹੋਰ ਕਈ ਜ਼ਿਲ੍ਹਿਆਂ ਨਾਲੋਂ ਵੱਧ ਸੀ। ਉਨ੍ਹਾਂ ਦੱਸਿਆ ਕਿ ਇਹ ਜ਼ਿਲ੍ਹੇ ਅੰਦਰ ਕਿਸਾਨਾਂ ਵੱਲੋਂ ਦਿੱਤੇ ਸਹਿਯੋਗ, ਸਬਸਿਡੀ ਤੇ ਮੁਹੱਈਆ ਕਰਵਾਈਆ ਤਕਰੀਬਨ 9000 ਤੋਂ ਵੱਧ ਖੇਤੀ ਮਸ਼ੀਨਾਂ Agriculture Machinery  ਕਾਰਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਵੱਡੇ ਪੱਧਰ ਤੇ ਚਲਾਏ ਜਾਗਰੂਕਤਾ ਅਭਿਆਨ ਕਾਰਨ ਹੀ ਸੰਭਵ ਹੋ ਸਕਿਆ ਸੀ। ਇਸੇ ਲੜੀ ਵਿੱਚ ਪੰਜਾਬ ਸਰਕਾਰ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਜਿਵੇਂ ਝੋਨੇ ਦੀ ਪਰਾਲੀ ਆਦਿ ਦੀ ਸੰਭਾਲ ਕਰਨ Paddy Stubble Management ਵਿੱਚ ਸਹਾਈ Agriculture Machinery  ਉੱਤੇ ਇਸ ਸਾਲ ਵੀ Subsidy ਮੁਹੱਈਆ ਕਰਵਾਈ ਜਾ ਰਹੀ ਹੈ। ਖੇਤੀ ਮਸ਼ੀਨਰੀ ਤੇ ਸਬਸਿਡੀ ਲਈ ਜ਼ਿਲ੍ਹੇ ਦੇ ਕਿਸਾਨਾਂ ਪਾਸੋਂ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਕਿਸਾਨ ਇਹ ਬਿਨੈ-ਪੱਤਰ ਆਨਲਾਈਨ ਮਾਧਿਅਮ ਰਾਹੀਂ ਖੇਤੀਬਾੜੀ ਵਿਭਾਗ ਦੇ ਪੋਰਟਲ agrimachinerypb.com ਤੇ 24 ਅਪ੍ਰੈਲ 2026 ਸ਼ਾਮ 5.00 ਵਜੇ ਤੱਕ ਦੇ ਸਕਦੇ ਹਨ।

ਉਨ੍ਹਾਂ ਵੱਲੋਂ Ludhiana ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਵੱਧ ਤੋਂ ਵੱਧ ਕਿਸਾਨ ਇਸ ਸਕੀਮ ਅਧੀਨ ਦਿੱਤੀ ਜਾ ਰਹੀ ਸਬਸਿਡੀ ਦਾ ਲਾਭ ਪ੍ਰਾਪਤ ਕਰਨ ਤਾਂ ਜੋ ਜ਼ਿਲ੍ਹਾ ਲੁਧਿਆਣਾ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਬਿਲਕੁਲ ਖਤਮ ਕੀਤਾ ਜਾ ਸਕੇ ਅਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਸਬੰਧਤ ਬਲਾਕ ਖੇਤੀਬਾੜੀ ਅਫਸਰ / ਸਹਾਇਕ ਖੇਤੀਬਾੜੀ ਇੰਜੀਨੀਅਰ (ਸੰਦ) ਜਾਂ ਮੁੱਖ ਖੇਤੀਬਾੜੀ ਅਫਸਰ ਦੇ ਦਫਤਰ ਵਿੱਚ ਸੰਪਰਕ ਕਰ ਸਕਦੇ ਹਨ। ਉਨਾਂ ਅੱਗੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਸਾਂਭਣ ਵਾਲੀਆਂ ਮਸ਼ੀਨਾਂ ਜਿਵੇ ਕਿ Bailer ਬੇਲਰ, ਰੋਕ, ਹੈਪੀ ਸੀਡਰ Happy Seeder, ਸਮਾਰਟ ਸੀਡਰ Smart Seeder, ਸੁਪਰ ਸੀਡਰ Super Seeder, ਜ਼ੀਰੋ ਟਿੱਲ ਡਰਿੱਲ, ਉਲਟਾਵਾਂ ਪਲਾਓ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਕਰਾਪ ਰੀਪਰ, ਸ਼ਰੱਬ ਮਾਸਟਰ/ ਰੋਟਰੀ ਸਲੈਸ਼ਰ ਅਤੇ ਕੰਬਾਈਨ ਤੇ ਲੱਗਣ ਵਾਲਾ Super SMS ਆਦਿ ਮਸ਼ੀਨਾਂ ਦੀ ਖਰੀਦ ਤੇ 50 ਪ੍ਰਤੀਸ਼ਤ ਤੋਂ 80 ਪ੍ਰਤੀਸ਼ਤ ਤੱਕ ਜਾਂ ਸਕੀਮ ਦੀਆਂ ਹਦਾਇਤਾਂ ਅਨੁਸਾਰ ਸਬਸਿਡੀ ਪ੍ਰਾਪਤ ਕਰਨ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਨਿਯਮ ਅਤੇ ਸ਼ਰਤਾਂ ਪੋਰਟਲ ਤੇ ਉਪਲਬਧ ਹਨ।

 ਇੰਜ. ਅਮਨਪ੍ਰੀਤ ਸਿੰਘ ਘੇਈ, ਸਹਾਇਕ ਖੇਤੀਬਾੜੀ ਇੰਜੀਨਿਅਰ ਲੁਧਿਆਣਾ ਨੇ ਦੱਸਿਆ ਕਿ ਅਰਜ਼ੀ ਭਰਨ ਸਮੇਂ ਕਿਸਾਨਾਂ ਕੋਲ ਆਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋ ਅਤੇ ਅਨੁਸੂਚਿਤ ਜਾਤੀ ਸਰਟੀਫਿਕੇਟ ਆਦਿ ਦੀਆਂ ਸਕੈਨਡ ਕਾਪੀਆਂ ਹੋਣਾ ਲਾਜ਼ਮੀ ਹੈ। ਇਹ ਕਿਸਾਨ ਕਸਟਮ ਹਾਇਰਿੰਗ ਸੈਂਟਰ ਜਾਂ ਪੈਡੀ ਸਟਰਾ ਸਪਲਾਈ ਚੇਨ ਸਕੀਮ ਲਈ ਵੀ ਅਪਲਾਈ ਕਰ ਸਕਦੇ ਹਨ।

ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਅਰਜ਼ੀਆਂ ਪ੍ਰਾਪਤ ਹੋਣ ਉਪਰੰਤ ਵਿਭਾਗ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਲੋੜ ਪੈਣ 'ਤੇ ਡਰਾਅ ਸਿਸਟਮ ਰਾਹੀਂ ਯੋਗ ਬਿਨੈਕਾਰਾਂ ਦੀ ਚੋਣ ਕੀਤੀ ਜਾਵੇਗੀ। ਕਿਸਾਨਾਂ ਨੂੰ ਮਨਜ਼ੂਰੀ ਪੱਤਰ ਪੋਰਟਲ ਰਾਹੀਂ ਹੀ ਜਾਰੀ ਕੀਤੇ ਜਾਣਗੇ, ਜਿਸ ਉਪਰੰਤ ਕਿਸਾਨ ਮਿੱਥੇ ਸਮੇਂ ਦੇ ਅੰਦਰ-ਅੰਦਰ ਵਿਭਾਗ ਵਲੋਂ ਪ੍ਰਵਾਨਿਤ ਅਤੇ ਪੋਰਟਲ ਵਿੱਚ ਦਰਜ ਕਿਸੇ ਵੀ ਮਸ਼ੀਨਰੀ ਨਿਰਮਾਤਾ ਜਾਂ ਡੀਲਰ ਤੋਂ ਮਸ਼ੀਨ ਦੀ ਖਰੀਦ ਕਰ ਸਕਣਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਅਪਲਾਈ ਕਰਨ ਲਈ ਖੇਤੀਬਾੜੀ ਵਿਭਾਗ ਨਾਲ ਨਿਰੰਤਰ ਰਾਬਤਾ ਕਾਇਮ ਰੱਖਣ ਅਤੇ ਲੋੜ ਪੈਣ ਤੇ ਜਾਂ ਕਿਸੇ ਸਮੱਸਿਆ ਲਈ ਖੇਤੀਬਾੜੀ ਵਿਭਾਗ ਦੇ ਦਫ਼ਤਰਾਂ ਨਾਲ ਸੰਪਰਕ ਕਰਨ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਸੰਭਾਲਣ ਲਈ ਪਹਿਲਾਂ ਉਪਲਭਧ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਵਾਤਾਵਰਣ ਪ੍ਰਦੂਸ਼ਣ ਘਟਾਉਣ ਦੀ ਵੀ ਅਪੀਲ ਕੀਤੀ।

Monday, March 30, 2026

PAU-KVK, ਹੁਸ਼ਿਆਰਪੁਰ ਵੱਲੋਂ Happy Seeder ਅਤੇ Surface Seeder ਤਕਨੀਕ ਨਾਲ ਬੀਜੀ ਕਣਕ ਬਾਬਤ Farmer Field Day ਮਣਾਏ ਗਏ

ਹੁਸ਼ਿਆਰਪੁਰ, 30 ਮਾਰਚ

ਕਿਸਾਨਾਂ ਨੂੰ ਝੋਨੇ ਦੀ ਪਰਾਲੀ ਪ੍ਰਬੰਧਨ Paddy Stubble Management ਸਬੰਧੀ ਜਾਗਰੂਕ ਕਰਨ ਲਈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਜਿਲ੍ਹਾ ਪੱਧਰੀ ਪਸਾਰ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, KVK, Bahowal ਹੁਸ਼ਿਆਰਪੁਰ ਵੱਲੋਂ ਪਿੰਡ ਠੀਂਡਾ, ਬਲਾਕ ਮਾਹਿਲਪੁਰ ਵਿਖੇ ਝੋਨੇ ਦੀ ਪਰਾਲੀ ਵਿੱਚ Happy Seeder ਤਕਨੀਕ ਨਾਲ ਕਣਕ ਦੀ ਸਿੱਧੀ ਬਿਜਾਈ ਬਾਬਤ ਅਤੇ ਪਿੰਡ ਭੀਲੋਵਾਲ, ਬਲਾਕ ਹੁਸ਼ਿਆਰਪੁਰ-2 ਵਿਖੇ Surface Seeder ਤਕਨੀਕ ਨਾਲ ਬੀਜੀ ਕਣਕ ਸਬੰਧੀ ਮਿਤੀ 27 ਮਾਰਚ, 2026 ਨੂੰ Farmer Field Day ਮਣਾਏ ਗਏ। 

ਪਿੰਡ ਠੀਂਡਾ ਵਿਖੇ ਇਹ ਪ੍ਰੋਗਰਾਮ ਓੁਂਕਾਰ ਸਿੰਘ ਅਤੇ ਦਲਵਿੰਦਰ ਸਿੰਘ ਦੇ ਖੇਤਾਂ ਵਿੱਚ ਕੀਤਾ ਗਿਆ, ਜਿਨ੍ਹਾਂ ਨੇ Happy Seeder Machine ਨਾਲ ਕ੍ਰਮਵਾਰ 7 ਏਕੜ ਅਤੇ 3 ਏਕੜ ਰਕਬੇ ਤੇ ਸਫਲਤਾਪੂਰਵਕ ਬਿਜਾਈ ਕੀਤੀ ਹੈ। ਪਿੰਡ ਭੀਲੋਵਾਲ ਵਿਖੇ ਖੇਤ ਦਿਵਸ ਸੁਖਜੋਤ ਸਿੰਘ ਦੇ ਖੇਤ ਵਿੱਚ ਕੀਤਾ ਗਿਆ, ਜਿਨ੍ਹਾਂ ਨੇ ਪਹਿਲੀ ਵਾਰ 4 ਏਕੜ ਵਿੱਚ Surface Seeder ਵਿਧੀ ਨਾਲ ਕਣਕ ਦੀ ਬਿਜਾਈ Wheat Sowing ਕੀਤੀ ਹੈ।

ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ), ਡਾ. ਮਨਿੰਦਰ ਸਿੰਘ ਬੌਂਸ ਨੇ ਹਾਜਿਰ ਕਿਸਾਨਾਂ ਨਾਲ ਗਲਬਾਤ ਕਰਦਿਆਂ ਇਸ ਗੱਲ ਤੇ ਜੋਰ ਦਿੱਤਾ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਨਾ ਸਾੜਣ Stop Paddy Stubble Burning ਅਤੇ ਉਪਲਬਧ ਮਸ਼ੀਨਰੀ ਤੇ ਤਕਨੀਕਾਂ ਰਾਂਹੀ ਇਸ ਦਾ ਯੋਗ ਪ੍ਰਬੰਧ ਕਰਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ।ਉਨ੍ਹਾਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਵੀ ਦੱਸਿਆ ਅਤੇ ਪਰਾਲੀ ਦਾ ਖੇਤ ਵਿੱਚ ਹੀ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ, ਜੋ ਕਿ ਸਮੇਂ ਸਿਰ ਕਣਕ ਦੀ ਬਿਜਾਈ ਲਈ ਸਸਤਾ ਅਤੇ ਕਾਰਗਰ ਤਰੀਕਾ ਹੈ। ਡਾ. ਬੌਂਸ ਨੇ ਦੱਸਿਆ ਕਿ ਜਿਲਾ ਪ੍ਰਸ਼ਾਸ਼ਣ ਦੀ ਯੋਗ ਅਗਵਾਈ ਅਧੀਨ ਵਿਭਾਗਾਂ ਦੀ ਪਹਿਲਕਦਮੀ ਅਤੇ ਕਿਸਾਨਾਂ ਦੇ ਭਰਪੂਰ ਸਹਿਯੋਗ ਸਦਕਾ ਪਿਛਲੇ ਸਾਲ ਪਰਾਲੀ ਸਾੜਣ ਦੇ ਕੇਸਾਂ ਵਿੱਚ ਬਹੁਤ ਗਿਰਾਵਟ ਆਈ ਅਤੇ ਜਿਲੇ ਵਿੱਚ ਸਿਰਫ 18 ਕੇਸ ਹੀ ਦਰਜ ਹੋਏ ਸਨ।ਡਾ. ਬੌਂਸ ਨੇ ਕਣਕ ਦੇ ਨਾੜ ਦਾ ਸੁਚੱਜਾ ਪ੍ਰਬੰਧਨ ਖੇਤਾਂ ਵਿੱਚ ਹੀ ਕਰਨ ਬਾਬਤ ਵੀ ਕਿਸਾਨਾਂ ਨੂੰ ਪ੍ਰੇਰਿਆ।

ਖੇਤ ਦਿਵਸ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰ ਕਿਸਾਨਾਂ ਨਾਲ ਰੂਬਰੂ ਹੋਏ ਅਤੇ ਵੱਖ-ਵੱਖ ਵਿਸ਼ਿਆਂ ਤੇ ਤਕਨੀਕੀ ਜਾਣਕਾਰੀ ਦਿੱਤੀ ਗਈ। 

ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜਨੀਅਰਿੰਗ) ਡਾ: ਅਜੈਬ ਸਿੰਘ ਨੇ ਕਿਸਾਨਾਂ ਨੂੰ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋੋਨੇ ਦੀ ਪਰਾਲੀ ਪ੍ਰਬੰਧਨ Paddy Stubble Management ਬਾਬਤ ਪਿੰਡ ਠੀਂਡਾ ਅਤੇ ਭੀਲੋਵਾਲ ਨੂੰ ਅਪਣਾਇਆ ਗਿਆ ਸੀ ਅਤੇ ਇਸ ਸਬੰਧੀ ਸਿਖਲਾਈ, ਜਾਗਰੁਕਤਾ ਕੈਂਪ ਅਤੇ ਪ੍ਰਦਰਸ਼ਨੀਆਂ ਰਾਂਹੀ ਵੱਖ-ਵੱਖ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ ਸੀ।ਪਿੰਡ ਦੇ ਅਗਾਂਹਵਧੂ ਕਿਸਾਨਾਂ ਨੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕੀਤਾ ਅਤੇ ਨਾਲ ਹੀ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮੁਹੱਈਆ ਕਰਵਾਈ ਗਈ ਝੋਨੇ ਦੀ ਪਰਾਲੀ ਪ੍ਰਬੰਧਨ ਮਸ਼ੀਨਰੀ ਨੂੰ ਕਿਸਾਨਾਂ ਨੇ ਆਪਣੇ ਖੇਤਾਂ ਵਿਚ ਵਰਤਿਆ। 

ਸਹਿਯੋਗੀ ਪ੍ਰੋਫੈਸਰ (ਪਸ਼ੂ ਵਿਗਿਆਨ) ਡਾ. ਪਰਮਿੰਦਰ ਸਿੰਘ ਨੇ ਤੂੜੀ ਦੇ ਬਦਲ ਲਈ ਝੋਨੇ ਦੀ ਪਰਾਲੀ ਨੂੰ ਦੁਧਾਰੂ ਪਸ਼ੂਆਂ ਲਈ ਚਾਰੇ ਵਜੋਂ ਵਰਤੋਂ ਤੇ ਪਸ਼ੂਆਂ ਦੀ ਮੌਸਮੀ ਸਾਂਭ-ਸੰਭਾਲ ਬਾਰੇ ਦੱਸਿਆ ਅਤੇ ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਡਾ. ਸੁਖਦੀਪ ਕੌਰ ਨੇ ਸੰਤੁਲਿਤ ਅਤੇ ਪੋਸ਼ਟਿਕ ਖੁਰਾਕ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।

ਕਿਸਾਨਾਂ ਨੇ ਪ੍ਰਦਰਸ਼ਨੀ ਪਲਾਟਾਂ ਦਾ ਦੌਰਾ ਕੀਤਾ ਅਤੇ ਵਿਗਿਆਨੀਆਂ ਨਾਲ ਖਦਸ਼ਿਆਂ ਬਾਬਤ ਵਿਚਾਰ ਚਰਚਾ ਕੀਤੀ। ਇਸ ਮੌਕੇ ‘ਤੇ ਗਰਮੀ ਰੁੱਤ ਦੇ ਮਾਂਹ ਤੇ ਹਲਦੀ ਦਾ ਬੀਜ, ਗਰਮੀ ਦੀਆਂ ਸਬਜ਼ੀਆਂ, ਦਾਲਾਂ ਤੇ ਮੂਲ ਅਨਾਜ ਦੀਆਂ ਕਿੱਟਾਂ ਅਤੇ ਪਸ਼ੂਆਂ ਲਈ ਧਾਤਾਂ ਦਾ ਚੂਰਾ ਵਿੱਕਰੀ ਲਈ ਮੁਹੱਈਆ ਕਰਵਾਇਆ ਗਿਆ ਅਤੇ ਪੀਏਯੂ ਦਾ ਖੇਤੀ ਸਾਹਿਤ ਵੀ ਉਪਲਬਧ ਕਰਵਾਇਆ ਗਿਆ।





Friday, March 27, 2026

ਪਿੰਡ ਮਹਿਰਾਜ ਵਿਖੇ Stubble Management ਸਬੰਧੀ Farmer Field Day ਮਨਾਇਆ

ਪਰਾਲੀ ਸਾੜਨ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘਟਣ ਦੇ ਨਾਲ-ਨਾਲ ਹੁੰਦਾ ਹੈ ਵੀ ਵਾਤਾਵਰਣ ਖ਼ਰਾਬ

ਫਸਲ ਉਤਪਾਦਨ ਦੇ ਵੱਖ-ਵੱਖ ਪਹਿਲੂਆਂ ਬਾਰੇ ਬਰੀਕੀ ਨਾਲ ਕੀਤੀ ਗਈ ਜਾਣਕਾਰੀ ਸਾਂਝੀ


ਬਠਿੰਡਾ, 27 ਮਾਰਚ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ (KVK) ਬਠਿੰਡਾ ਵੱਲੋਂ ਪਿੰਡ ਮਹਿਰਾਜ ਬਲਾਕ ਰਾਮਪੁਰਾ ਫੂਲ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ Paddy Stubble Management ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ। ਇਸ ਖੇਤ ਦਿਵਸ ਦਾ ਮੁੱਖ ਉਦੇਸ਼ ਪਰਾਲੀ ਪ੍ਰਬੰਧਨ ਦੇ ਵੱਖ-ਵੱਖ ਤਰੀਕਿਆਂ ਨਾਲ ਬੀਜੀ ਗਈ ਕਣਕ ਦੀ ਫਸਲ ਦੀਆਂ ਸਫਲ ਪ੍ਰਦਰਸ਼ਨੀਆਂ ਨੂੰ ਦੇਖਣਾ ਅਤੇ ਹੋਰ ਕਿਸਾਨਾਂ ਨੂੰ ਪਰਾਲੀ ਦਾ ਸੁਚੱਜਾ ਪ੍ਰਬੰਧ ਕਰਨ ਲਈ ਪ੍ਰੇਰਿਤ ਕਰਨਾ ਸੀ।

ਡਾ. ਗੁਰਦੀਪ ਸਿੰਘ ਸਿੱਧੂ, ਡਿਪਟੀ ਡਾਇਰੈਕਟਰ, ਕੇ.ਵੀ.ਕੇ. ਬਠਿੰਡਾ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ Soil Fertility ਹੈ ਅਤੇ ਵਾਤਾਵਰਣ ਵੀ ਪਲੀਤ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਪਰਾਲੀ ਦੇ ਪ੍ਰਬੰਧਨ ਲਈ ਆਧੁਨਿਕ ਮਸ਼ੀਨਰੀ ਅਤੇ ਤਕਨੀਕਾਂ ਵਿਕਸਿਤ ਕੀਤੀਆਂ ਗਈਆਂ ਹਨ, ਜਿਵੇਂ ਕਿ ਹੈਪੀ ਸੀਡਰ Happy Seeder, ਸੁਪਰ ਸੀਡਰ, ਸਮਾਰਟ ਸੀਡਰ Smart Seeder, ਸਰਫੇਸ ਸੀਡਰ Surface Seeder ਆਦਿ ਦੀ ਵਰਤੋਂ ਨਾਲ ਕਿਸਾਨ ਵੀਰ ਕਣਕ ਦੀ ਬੀਜਾਈ ਆਸਾਨੀ ਨਾਲ ਕਰ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲਣ ਲਈ ਵਿਗਿਆਨਕ ਤਰੀਕਿਆਂ ਨੂੰ ਅਪਣਾਉਣ ਤਾਂ ਜੋ ਮਿੱਟੀ ਦੀ ਸਿਹਤ ਅਤੇ ਵਾਤਾਵਰਣ ਦੀ ਰੱਖਿਆ ਕੀਤੀ ਜਾ ਸਕੇ।

ਇਸ ਕੈਂਪ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਤੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ ਡਾ. ਨੀਨਾ ਸਿੰਗਲਾ ਨੇ ਕਿਸਾਨਾਂ ਨੂੰ ਪਰਾਲੀ ਵਾਲੇ ਖੇਤਾਂ ਵਿੱਚ ਚੂਹਿਆਂ Rodents Control ਦੀ ਵੱਧ ਰਹੀ ਸਮੱਸਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਾ. ਸਿੰਗਲਾ ਨੇ ਕਿਸਾਨਾਂ ਨੂੰ ਸਮਝਾਇਆ ਕਿ ਜੇਕਰ ਪਰਾਲੀ ਪ੍ਰਬੰਧਨ ਵਿਗਿਆਨਕ ਢੰਗ ਨਾਲ ਕੀਤਾ ਜਾਵੇ ਤਾਂ ਨਾ ਸਿਰਫ਼ ਚੂਹਿਆਂ ਦੀ ਗਿਣਤੀ ‘ਤੇ ਕਾਬੂ ਪਾਇਆ ਜਾ ਸਕਦਾ ਹੈ, ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ਵੀ ਬਣੀ ਰਹਿੰਦੀ ਹੈ। ਉਨ੍ਹਾਂ ਨੇ ਖੇਤਾਂ ਵਿੱਚ ਚੂਹਿਆਂ ਦੀ ਰੋਕਥਾਮ ਲਈ ਵੱਖ-ਵੱਖ ਤਰੀਕੇ ਵੀ ਦੱਸੇ, ਜਿਵੇਂ ਕਿ ਸਮੇਂ ਸਿਰ ਨਿਗਰਾਨੀ ਕਰਨਾ, ਖੇਤਾਂ ਦੀ ਸਫ਼ਾਈ ਰੱਖਣਾ ਅਤੇ ਸਿਫਾਰਸ਼ੀ ਤਰੀਕਿਆਂ ਨਾਲ ਜ਼ਹਿਰ ਜਾਂ ਫੰਧਿਆਂ ਦੀ ਵਰਤੋਂ ਕਰਨੀ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬੇਝਿਜਕ ਹੋ ਕੇ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਅਪਣਾਉਣ ਅਤੇ ਮਾਹਿਰਾਂ ਦੀ ਸਲਾਹ ਦੇ ਅਨੁਸਾਰ ਕੰਮ ਕਰਨ। ਇਸ ਨਾਲ ਨਾ ਕੇਵਲ ਚੂਹਿਆਂ ਦੀ ਸਮੱਸਿਆ ‘ਤੇ ਸਮੇਂ ਸਿਰ ਕਾਬੂ ਪਾਇਆ ਜਾ ਸਕੇਗਾ, ਸਗੋਂ ਫਸਲਾਂ ਦੀ ਪੈਦਾਵਾਰ ਵਿੱਚ ਵੀ ਵਾਧਾ ਹੋਵੇਗਾ।

ਇਸ ਮੌਕੇ ਡਾ. ਗੁਰਮੀਤ ਸਿੰਘ ਢਿੱਲੋਂ ਪ੍ਰੋਫੈਸਰ (ਪਸਾਰ ਸਿੱਖਿਆ), ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਨੇ ਕਿਸਾਨਾਂ ਨੂੰ ਫਸਲ ਉਤਪਾਦਨ ਦੇ ਵੱਖ ਵੱਖ ਪਹਿਲੂਆਂ ਬਾਰੇ ਬਰੀਕੀ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਕਿਸਾਨਾਂ ਦੱਸਿਆਂ ਕਿ ਪਰਾਲੀ ਪ੍ਰਬੰਧਨ ਵਾਲੇ ਖੇਤਾਂ ਵਿੱਚ ਨਦੀਨ ਖਾਸ਼ਕਰ ਗੁੱਲੀ ਡੰਡੇ ਦੀ ਘੱਟ ਸਮੱਸਿਆਂ Weeds in Wheat ਆਉਂਦੀ ਹੈ ਅਤੇ ਕਿਸਾਨਾਂ ਦਾ ਆਰਥਿਕ ਫਾਇਦਾ ਹੁੰਦਾ ਹੈ। ਉਹਨਾਂ ਨੇ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਨਵੇਂ ਵਿਕਸਿਤ ਬੀਜਾਂ ਖਾਸ ਕਰਕੇ ਘੱਟ ਸਮੇਂ ਲੈਣ ਵਾਲੀਆਂ ਅਤੇ ਘੱਟ ਪਰਾਲ ਵਾਲੀਆਂ ਸਿਫਾਰਸ਼ ਕਿਸਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਇਸ ਤੋਂ ਇਲਾਵਾ ਡਾ. ਤੇਜਬੀਰ ਸਿੰਘ ਬੁੱਟਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਪਰਾਲੀ ਸਾੜਨ ਨਾਲ ਮਿੱਟੀ ਦੀ ਬਣਤਰ, ਸੂਖਮ ਜੀਵਾਂ ਅਤੇ ਪੌਦਿਆਂ ਲਈ ਲਾਭਕਾਰੀ ਤੱਤਾਂ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਨਾਲ ਮਿੱਟੀ ਵਿੱਚ ਮੌਜੂਦ ਲਾਭਕਾਰੀ ਜੀਵ ਨਸ਼ਟ ਹੋ ਜਾਂਦੇ ਹਨ ਅਤੇ ਨਾਈਟਰੋਜਨ, ਫਾਸਫੋਰਸ, ਪੋਟਾਸ਼ ਵਰਗੇ ਅਹਿਮ ਪੋਸ਼ਕ ਤੱਤਾਂ ਦੀ ਘਾਟ ਪੈਦਾ ਹੋ ਜਾਂਦੀ ਹੈ, ਜਿਸ ਨਾਲ ਲੰਬੇ ਸਮੇਂ ਵਿੱਚ ਫਸਲ ਦੀ ਪੈਦਾਵਾਰ ‘ਤੇ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਪਰਾਲੀ ਦਾ ਸਹੀ ਢੰਗ ਨਾਲ ਪ੍ਰਬੰਧ ਕੀਤਾ ਜਾਵੇ ਤਾਂ ਇਹ ਮਿੱਟੀ ਵਿੱਚ ਜੈਵਿਕ ਪਦਾਰਥ Carbonic Matter in Soil ਵਧਾਉਣ ਵਿੱਚ ਮਦਦਗਾਰ ਸਾਬਤ ਹੁੰਦੀ ਹੈ, ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਫਸਲ ਦੀ ਪੈਦਾਵਾਰ ਵਿੱਚ ਵਾਧਾ ਹੁੰਦਾ ਹੈ।

ਇਸ ਮੌਕੇ ਖੇਤੀਬਾੜੀ ਵਿਭਾਗ ਤੋਂ ਖੇਤੀਬਾੜੀ ਵਿਕਾਸ ਅਫਸਰ ਬਲਜੀਤ ਕੌਰ ਨੇ ਕਿਸਾਨਾਂ ਨੂੰ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਕਿਸਾਨ ਭਲਾਈ ਸਕੀਮਾਂ ਅਤੇ ਪਰਾਲੀ ਪ੍ਰਬੰਧਨ ਲਈ ਦਿੱਤੀਆਂ ਜਾ ਰਹੀਆਂ ਸਬਸਿਡੀਆਂ Subsidies ਅਤੇ ਉਪਰਾਲਿਆਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਮਿਲ ਰਹੀਆਂ ਸਹੂਲਤਾਂ ਦਾ ਲਾਭ ਲੈ ਕੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਵੱਲ ਕਦਮ ਵਧਾਉਣ।

ਖੇਤ ਦਿਵਸ Farmer Field Day ਦੌਰਾਨ ਕਿਸਾਨਾਂ ਨੂੰ ਖੇਤ ਵਿੱਚ ਲਗਾਈ ਗਈ ਕਣਕ ਦੀ ਫਸਲ ਵੀ ਵਿਖਾਈ ਗਈ ਜੋ ਪਰਾਲੀ ਪ੍ਰਬੰਧਨ ਦੇ ਵੱਖ-ਵੱਖ ਤਰੀਕਿਆਂ ਨਾਲ ਬੀਜੀ ਗਈ ਸੀ। ਕਿਸਾਨਾਂ ਨੇ ਇਸ ਦੌਰਾਨ ਵਿਗਿਆਨੀਆਂ ਨਾਲ ਗੱਲਬਾਤ ਕਰਕੇ ਆਪਣੇ ਸਵਾਲਾਂ ਦੇ ਜਵਾਬ ਵੀ ਪ੍ਰਾਪਤ ਕੀਤੇ ਅਤੇ ਹਾਜ਼ਰੀਨ ਖੇਤੀ ਮਾਹਿਰਾਂ ਨੂੰ ਵਿਸਵਾਸ਼ ਦਿਵਾਇਆ ਕਿ ਉਹ ਆਉਣ ਵਾਲੇ ਸੀਜਨ ਵਿੱਚ ਵੱਧ ਤੋਂ ਵੱਧ ਪਰਾਲੀ ਪ੍ਰਬੰਧ ਕਰਨਗੇ ਅਤੇ ਅਜਿਹਾ ਕਰਨ ਲਈ ਹੋਰਨਾਂ ਕਿਸਾਨਾਂ ਨੂੰ ਵੀ ਪ੍ਰੇਰਿਤ ਕਰਨਗੇ। ਇਸ ਪ੍ਰੋਗਰਾਮ ਵਿੱਚ 100 ਤੋਂ ਜਿਆਦਾ ਕਿਸਾਨਾਂ ਨੇ ਭਾਗ ਲਿਆ ਅਤੇ ਪਰਾਲੀ ਪ੍ਰਬੰਧਨ ਨਾਲ ਸੰਬੰਧਿਤ ਨਵੀਂ ਤਕਨੀਕਾਂ ਬਾਰੇ ਜਾਣਕਾਰੀ ਹਾਸਲ ਕੀਤੀ। ਅੰਤ ਵਿੱਚ ਕਿਸਾਨਾਂ ਨੂੰ ਸਬਜੀਆਂ ਦੇ ਬੀਜਾਂ ਦੀਆਂ ਕਿੱਟਾਂ ਅਤੇ ਪਨੀਰੀ ਵੀ ਮੁਹੱਈਆ ਕਰਵਾਈ ਗਈ।

Wednesday, February 4, 2026

ਝੋਨੇ ਦੀ ਪਰਾਲੀ ਤੋਂ ਬਣਨਗੀਆਂ ਹੁਣ ਸੜਕਾਂ

ਪਰਾਲੀ ਤੋਂ ਬਾਇਓ-ਬਿਟੂਮਨ Bio-Bitumen ਦਾ ਸਵਦੇਸ਼ੀ ਵਿਕਾਸ, ਸੜਕ ਨਿਰਮਾਣ ਵਿੱਚ ਆਵੇਗੀ ਕ੍ਰਾਂਤੀ

ਨਵੀਂ ਦਿੱਲੀ, 5 ਫਰਵਰੀ 2026:

ਏਆਈ ਨਾਲ ਬਣਾਈ ਸੰਕੇਤਕ ਤਸਵੀਰ

ਖੇਤੀਬਾੜੀ ਰਹਿੰਦ ਖੁਹੰਦ, ਖ਼ਾਸ ਕਰਕੇ ਝੋਨੇ ਦੀ ਪਰਾਲੀ Paddy Stubble ਤੋਂ ਹੁਣ ਸੜਕਾਂ ਬਣਨਗੀਆਂ। ਝੋਨੇ ਦੀ ਪਰਾਲੀ ਤੋਂ ਬਾਇਓ-ਬਿਟੂਮਨ Bio-Bitumen (ਲੁੱਕ) ਬਣਾਉਣ ਲਈ ਭਾਰਤ ਨੇ ਇੱਕ ਵੱਡੀ ਵਿਗਿਆਨਕ ਉਪਲਬਧੀ ਹਾਸਲ ਕੀਤੀ ਹੈ। ਕੌਂਸਲ ਆਫ਼ ਸਾਇੰਟੀਫਿਕ ਐਂਡ ਇੰਡਸਟਰੀਅਲ ਰਿਸਰਚ (CSIR) ਦੀਆਂ ਸਹਿਯੋਗੀ ਲੈਬੋਰਟਰੀਆਂ—CSIR-ਸੈਂਟ੍ਰਲ ਰੋਡ ਰਿਸਰਚ ਇੰਸਟੀਚਿਊਟ (CRRI), ਨਵੀਂ ਦਿੱਲੀ ਅਤੇ CSIR-ਇੰਡੀਅਨ ਇੰਸਟੀਚਿਊਟ ਆਫ਼ ਪੈਟਰੋਲਿਯਮ (IIP), ਦੇਹਰਾਦੂਨ—ਨੇ ਮਿਲ ਕੇ ਪਰਾਲੀ ਤੋਂ ਬਾਇਓ-ਬਿਟੂਮਨ Bio-Bitumen ਬਣਾਉਣ ਦੀ ਸਵਦੇਸ਼ੀ ਟੈਕਨਾਲੋਜੀ ਵਿਕਸਿਤ ਕੀਤੀ ਹੈ।

ਇਹ ਜਾਣਕਾਰੀ ਕੇਂਦਰੀ ਰਾਜ ਮੰਤਰੀ (ਸਵਤੰਤਰ ਭਾਰ) ਵਿਗਿਆਨ ਅਤੇ ਤਕਨਾਲੋਜੀ Science and Technology Minister ਡਾ. ਜਿਤੇਂਦਰ ਸਿੰਘ Dr Jitendra Singh ਨੇ ਲੋਕ ਸਭਾ ਵਿੱਚ 4 ਫਰਵਰੀ 2026 ਨੂੰ ਦਿੱਤੀ।

ਇਸ ਪ੍ਰਕਿਰਿਆ ਹੇਠ ਖੇਤੀਬਾੜੀ ਦੀ ਰਹਿੰਦ ਖੁਹੰਦ ਖਾਸ ਕਰਕੇ ਪਰਾਲੀ ਨੂੰ ਪਾਇਰੋਲਿਸਿਸ Pyrolysis Technique ਤਕਨੀਕ ਰਾਹੀਂ ਬਾਇਓ-ਆਇਲ Bio Oil ਵਿੱਚ ਬਦਲਿਆ ਜਾਂਦਾ ਹੈ, ਜਿਸਨੂੰ ਬਾਅਦ ਵਿੱਚ ਰਸਾਇਣਕ ਪ੍ਰਕਿਰਿਆ ਦੁਆਰਾ ਅੱਪਗ੍ਰੇਡ ਕਰਕੇ ਸੜਕ ਨਿਰਮਾਣ ਲਈ ਯੋਗ ਬਾਇਓ-ਬਾਈਂਡਰ Bio Binder ਵਿੱਚ ਤਬਦੀਲ ਕੀਤਾ ਜਾਂਦਾ ਹੈ।

ਖੋਜਾਂ ਅਤੇ ਪਾਇਲਟ ਪ੍ਰੋਜੈਕਟਾਂ ਤੋਂ ਇਹ ਸਾਬਤ ਹੋਇਆ ਹੈ ਕਿ ਬਾਇਓ-ਬਿਟੂਮਨ Bio-Bitumen ਰਵਾਇਤੀ ਪੈਟਰੋਲਿਯਮ ਅਧਾਰਿਤ ਬਿਟੂਮਨ Petroleum Based Bitumen ਦਾ 30 ਫੀਸਦੀ ਤੱਕ ਬਦਲ ਬਣ ਸਕਦਾ ਹੈ। ਸਿਰਫ਼ 15 ਫੀਸਦੀ ਬਲੇਂਡਿੰਗ Blanding ਨਾਲ ਹੀ ਦੇਸ਼ ਨੂੰ ਸਾਲਾਨਾ ਲਗਭਗ 4,000 ਕਰੋੜ ਰੁਪਏ ਦੀ ਵਿਦੇਸ਼ੀ ਮੁਦਰਾ Foreign exchange ਦੀ ਬਚਤ ਹੋ ਸਕਦੀ ਹੈ।

ਬਾਇਓ-ਬਿਟੂਮਨ Bio-Bitumen ਦੀ ਵਰਤੋਂ ਨਾਲ ਕਾਰਬਨ ਉਤਸਰਜਨ Corban Emission ਵਿੱਚ ਵੱਡੀ ਕਮੀ ਆਉਣ ਦੀ ਉਮੀਦ ਹੈ ਕਿਉਂਕਿ ਇਹ ਨਵੀਨੀਕਰਣਯੋਗ ਖੇਤੀਬਾੜੀ ਬਾਇਓਮਾਸ Agriculture Bio Mass ਤੋਂ ਬਣਦਾ ਹੈ। ਇਸ ਨਾਲ ਪਰਾਲੀ ਸਾੜਨ Stubble Burning ਦੀ ਸਮੱਸਿਆ ਘਟੇਗੀ ਅਤੇ ਹਵਾ ਪ੍ਰਦੂਸ਼ਣ Pollution Control ’ਤੇ ਵੀ ਕਾਬੂ ਪਾਇਆ ਜਾ ਸਕੇਗਾ।

ਇਹ ਟੈਕਨਾਲੋਜੀ 7 ਜਨਵਰੀ 2026 ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੀਆਂ 14 ਉਦਯੋਗਿਕ ਇਕਾਈਆਂ ਨੂੰ ਨਾਨ-ਐਕਸਕਲੂਸਿਵ ਅਧਾਰ ’ਤੇ ਵਪਾਰਕ ਉਤਪਾਦਨ ਅਤੇ ਸਕੇਲ-ਅੱਪ ਲਈ ਸੌਂਪੀ ਗਈ ਹੈ। ਜਿਸ ਵਿਚ ਪਟਿਆਲਾ Patiala ਦੀ ਇਕ ਕੰਪਨੀ ਵੀ ਸ਼ਾਮਿਲ ਹੈ। ਇਸ ਦੇ ਨਾਲ CSIR-CRRI, ਸੜਕ ਪਰਿਵਹਨ ਅਤੇ ਰਾਜਮਾਰਗ ਮੰਤਰਾਲੇ (MoRTH) ਅਤੇ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (BIS) ਨਾਲ ਮਿਲ ਕੇ ਬਾਇਓ-ਬਿਟੂਮਨ Bio-Bitumen ਲਈ ਮਿਆਰ ਅਤੇ ਵਿਸ਼ੇਸ਼ਣ ਤਿਆਰ ਕਰ ਰਿਹਾ ਹੈ।


ਇਹ ਵੀ ਪੜ੍ਹੋ। ਪੜਨ ਲਈ ਨਿਮਨ ਸਿਰਲੇਖ਼ ਤੇ ਕਲਿੱਕ ਕਰੋ।

ਕਿਸਾਨਾਂ ਲਈ 40 ਤੋਂ 60 ਫੀਸਦੀ ਸਬਸਿਡੀ ਸਕੀਮਾਂ

ਕਦੋਂ ਤੇ ਕਿੱਥੇ ਲੱਗੇਗਾ ਕਿਸਾਨ ਮੇਲਾ

ਕਣਕ ਦੀਆਂ ਬਿਮਾਰੀਆਂ, ਪਹਿਚਾਣ ਤੇ ਇਲਾਜ


Friday, January 16, 2026

ਪਰਾਲੀ ‘ਚ ਹੈਪੀ ਸੀਡਰ ਤਕਨੀਕ ਨਾਲ ਕਣਕ ਦੀ ਸਿੱਧੀ ਬਿਜਾਈ ਸਬੰਧੀ ਵਿੱਦਿਅਕ ਦੌਰਾ

ਹੁਸ਼ਿਆਰਪੁਰ, 16 ਜਨਵਰੀ :

           ਕਿਸਾਨਾਂ ਨੂੰ ਪਰਾਲੀ ਪ੍ਰਬੰਧਨ Paddy Stubble Management  ਸਬੰਧੀ ਜਾਗਰੂਕ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ PAU Ludhiana ਦੇ ਜ਼ਿਲ੍ਹਾ ਪੱਧਰੀ ਪਸਾਰ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, KVK Bahowal ਹੁਸ਼ਿਆਰਪੁਰ ਵੱਲੋਂ ਪਰਾਲੀ ਵਿੱਚ ਹੈਪੀ ਸੀਡਰ Happy Seeder ਤਕਨੀਕ ਨਾਲ ਕਣਕ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਠੀਂਡਾ, ਬਲਾਕ ਮਾਹਿਲਪੁਰ ਵਿਖੇ ਵਿੱਦਿਅਕ ਦੌਰਾ ਕੀਤਾ ਗਿਆ।
          ਕ੍ਰਿਸ਼ੀ ਵਿਗਿਆਨ ਕੇਂਦਰ KVK ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਮੌਜੂਦ ਕਿਸਾਨਾਂ ਨੂੰ ਜੀ ਆਇਆਂ ਕਿਹਾ ਅਤੇ ਖੇਤ ਦੀ ਮਿੱਟੀ ਨੂੰ ਪੌਸ਼ਟਿਕ ਤੱਤਾਂ Nutrition in Soil ਦਾ ਬੈਂਕ ਦੱਸਦਿਆਂ ਕਿਹਾ ਕਿ ਪਰਾਲੀ ਨੂੰ ਅੱਗ Stubble Burning ਲਗਾ ਕੇ ਅਸੀਂ ਇਸ ਨੂੰ ਖਾਲੀ ਨਾ ਕਰੀਏ, ਕਿਉਂਕਿ ਖ਼ਾਦਾਂ ਦਾ ਇਕ ਤਿਹਾਈ ਹਿੱਸਾ ਪਰਾਲੀ ਵਿਚ ਹੁੰਦਾ ਹੈ, ਜੋ ਅੱਗ ਲਗਾਉਣ ਨਾਲ ਇਸਦੇ ਨਾਲ ਹੀ ਨਸ਼ਟ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਹੈਪੀ ਸੀਡਰ Happy Seeder for Wheat Sowing ਤਕਨੀਕ ਅਪਨਾਉਣ ਵਿੱਚ ਪਿੰਡ ਠੀਂਡਾ ਦੇ ਅਗਾਂਹਵਧੂ ਕਿਸਾਨਾਂ ਦਾ ਮੁੱਢਲਾ ਯੋਗਦਾਨ ਹੈ, ਜੋ ਕਿ ਪਿਛਲੇ ਕਈ ਸਾਲਾਂ ਤੋਂ ਪਰਾਲੀ ਦਾ ਪੂਰਨ ਪ੍ਰਬੰਧ ਕਰ ਰਹੇ ਹਨ ਅਤੇ ਇਸ ਬਾਬਤ ਉਨ੍ਹਾਂ ਦੀ ਭਰਪੂਰ ਸ਼ਲਾਘਾ ਵੀ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਕਣਕ ਦੇ ਸਰਵਪੱਖੀ ਖ਼ਾਦ, ਨਦੀਨ ਤੇ ਕੀਟ ਪ੍ਰਬੰਧਨ ਬਾਰੇ ਵੀ ਜਰੂਰੀ ਨੁਕਤੇ ਸਾਂਝੇ ਕੀਤੇ।
           

  ਇਸ ਮੌਕੇ ਕਿਸਾਨਾਂ ਦੀ ਜਾਣਕਾਰੀ ਵਿੱਚ ਵਾਧੇ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਵੱਲੋਂ ਵੱਖ-ਵੱਖ ਤਕਨੀਕੀ ਲੈਕਚਰ ਦਿੱਤੇ ਗਏ। ਇਸ ਤਕਨੀਕ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨੀਅਰਿੰਗ) ਡਾ. ਅਜੈਬ ਸਿੰਘ ਨੇ ਦੱਸਿਆ ਕਿ ਹੈਪੀ ਸੀਡਰ ਮਸ਼ੀਨ Happy Seeder Machine ਸਿਰਫ ਫਾਲਿਆਂ ਦੇ ਸਾਹਮਣੇ ਆਉਣ ਵਾਲੀ ਪਰਾਲੀ ਨੂੰ ਕੱਟਦੀ ਹੈ ਅਤੇ ਪਰਾਲੀ ਨੂੰ ਜ਼ਮੀਨ ਦੀ ਸਤਿਹ ਉੱਪਰ ਮੱਲਚ ਬਣਾ ਕੇ ਛੱਡਦੀ ਹੈ।ਇਹ ਮਸ਼ੀਨ ਪਰਾਲੀ ਸਾਂਭਣ ਵਾਲਾ ਰੋਟਰ ਅਤੇ ਜ਼ੀਰੋ ਟਿਲ ਡਰਿੱਲ Zero Till Machine ਮਸ਼ੀਨ ਦਾ ਸੁਮੇਲ ਹੈ, ਜਿਸ ਵਿਚ ਰੋਟਰ ਝੋਨੇ ਦੀ ਪਰਾਲੀ ਦੀ ਯੋਗ ਵਿਵਸਥਾ ਲਈ ਅਤੇ ਡਰਿਲ ਕਣਕ ਦੀ ਬਿਜਾਈ ਲਈ ਲੱਗੀ ਹੋਈ ਹੈ। ਉਨ੍ਹਾਂ ਦੱਸਿਆ ਕਿ ਹੈਪੀ ਸੀਡਰ ਮਸ਼ੀਨ Happy Seeder Machine 50 ਹਾਰਸ ਪਾਵਰ ਟਰੈਕਟਰ ਨਾਲ ਚੱਲਦੀ ਹੈ ਅਤੇ ਇਕ ਦਿਨ ਵਿਚ ਤਕਰੀਬਨ 6-8 ਏਕੜ ਰਕਬੇ ਵਿੱਚ ਬਿਜਾਈ ਕਰ ਦਿੰਦੀ ਹੈ। ਸਹਿਯੋਗੀ ਪ੍ਰਫੈਸਰ (ਪਸ਼ੂ ਵਿਗਿਆਨ) ਡਾ. ਪਰਮਿੰਦਰ ਸਿੰਘ ਨੇ ਝੋਨੇ ਦੀ ਪਰਾਲੀ Paddy Stubble ਦੀ ਪਸ਼ੂ ਖੁਰਾਕ ਵਜੋਂ ਵਰਤੋਂ ਤੇ ਦੁਧਾਰੂ ਪਸ਼ੂਆਂ ਦੀ ਸਰਦੀ ਵਿੱਚ ਸਾਂਭ-ਸੰਭਾਲ ਬਾਬਤ ਜਾਣਕਾਰੀ ਦਿੱਤੀ।

        ਇਸ ਕੈਂਪ ਵਿੱਚ ਪਿੰਡ ਠੀਂਡਾ ਤੋਂ ਸਰਪੰਚ ਹਰਪ੍ਰੀਤ ਸਿੰਘ, ਉਂਕਾਰ ਸਿੰਘ, ਕੁਲਵੀਰ ਸਿੰਘ, ਬਲਜੀਤ ਸਿੰਘ, ਦਲਵਿੰਦਰ ਸਿੰਘ, ਹਰਜੀਤ ਸਿੰਘ, ਮਨਜੀਤ ਸਿੰਘ, ਮਹਿੰਦਰ ਸਿੰਘ ਅਤੇ ਪਿੰਡ ਕੋਟਲਾ ਤੋਂ ਸ. ਦਲੇਰ ਸਿੰਘ ਆਦਿ ਅਗਾਂਹਵਧੂ ਕਿਸਾਨ ਮੌਜੂਦ ਸਨ।
           ਹੈਪੀ ਸੀਡਰ Happy Seeder ਤਕਨੀਕ ਨਾਲ ਪਿੰਡ ਠੀਂਡਾ ਦੇ ਅਗਾਂਹਵਧੂ ਕਿਸਾਨਾਂ ਉਂਕਾਰ ਸਿੰਘ ਅਤੇ ਦਲਵਿੰਦਰ ਸਿੰਘ ਨੇ 8 ਏਕੜ ਰਕਬੇ ਤੇ ਕਣਕ ਦੀ ਬਿਜਾਈ ਕੀਤੀ ਹੈ। ਹਾਜ਼ਰ ਕਿਸਾਨਾਂ ਨੇ ਇਨ੍ਹਾਂ ਪ੍ਰਦਰਸ਼ਨੀਆਂ ਦਾ ਦੌਰਾ ਕੀਤਾ ਤੇ ਆਪਣੇ ਖਦਸ਼ਿਆਂ ਬਾਬਤ ਮਾਹਿਰਾਂ ਨਾਲ ਵਿਚਾਰ-ਚਰਚਾ ਕੀਤੀ।