ਸੰਗਰੂਰ, 18 ਫਰਵਰੀ:
ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ Punjab Agriculture University Ludhiana ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਅਗਵਾਈ ਹੇਠ ਸੰਗਰੂਰ Sangrur ਜਿਲ੍ਹੇ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਨੇ ਝੋਨੇ ਦੀ ਪਰਾਲੀ ਨੂੰ ਖੇਤ Paddy Stubble in-situ Management ਵਿੱਚ ਹੀ ਸੰਭਾਲ ਕਰਕੇ ਛੱਟੇ ਨਾਲ ਬੀਜੀ ਕਣਕ ਤੇ ਪਿੰਡ ਥੰਮਣ ਸਿੰਘ ਵਾਲਾ ਵਿਖੇ ਖੇਤ ਦਿਵਸ Field Day ਮਨਾਇਆ।
ਇਸ ਮੌਕੇ ਕੇਂਦਰ ਦੇ ਇੰਚਾਰਜ ਅਤੇ ਸੀਨੀਅਰ ਪਸਾਰ ਵਿਗਿਆਨੀ ਡਾ. ਅਸ਼ੋਕ ਕੁਮਾਰ ਨੇ ਕਿਸਾਨਾਂ ਨੂੰ ਦੱਸਿਆ ਕਿ ਝੋਨੇ ਦੇ ਨਾੜ ਵਿੱਚ ਵੱਡੀ ਮਾਤਰਾ ਵਿੱਚ ਫ਼ਸਲਾਂ ਲਈ ਜ਼ਰੂਰੀ ਖ਼ੁਰਾਕੀ ਤੱਤ Nutrients in Paddy Stubble ਮੌਜ਼ੂਦ ਹੁੰਦੇ ਹਨ। ਨਾੜ ਸਾੜਨ ਨਾਲ ਜਿਥੇ ਇਸ ਵਿੱਚੋਂ ਨਾਈਟ੍ਰੋਜਨ Nitrogen ਅਤੇ ਗੰਧਕ ਦਾ ਪੂਰੀ ਤਰ੍ਹਾਂ ਨੁਕਸਾਨ ਹੋ ਜਾਂਦਾ ਹੈ ਉਥੇ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇੱਕ ਟਨ ਪਰਾਲੀ ਸਾੜਨ ਨਾਲ 400 ਕਿੱਲੋ ਜੈਵਿਕ ਕਾਰਬਨ Carbonic Matter, 5.5 ਕਿਲੋ ਨਾਈਟ੍ਰੋਜਨ, 2.3 ਕਿਲੋ ਫ਼ਾਸਫ਼ੋਰਸ, 25 ਕਿਲੋ ਪੋਟਾਸ਼, 1.2 ਕਿਲੋ ਸਲਫ਼ਰ ਤੱਤ ਨਸ਼ਟ ਹੋ ਜਾਂਦੇ ਹਨ।
ਇਸ ਲਈ ਪਿੰਡ ਦੇ ਅਗਾਂਹਵਧੂ ਕਿਸਾਨ ਸ. ਲਾਲ ਸਿੰਘ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ PAU ਦੁਆਰਾ ਸਿਫਾਰਸ਼ ਵਿਧੀ ਜਿਸ ਵਿੱਚ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲ ਕੇ ਛੱਟੇ ਨਾਲ 1 ਏਕੜ ਰਕਬੇ ਤੇ ਕਣਕ ਦੀ ਬਿਜਾਈ ਕੀਤੀ ਗਈ ਹੈ। ਇਸ ਵਿਧੀ ਨੂੰ ਅਪਨਾਉਣ ਨਾਲ ਜਿੱਥੇ ਉਸਨੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਉੱਥੇ ਖੁਰਾਕੀ ਤੱਤਾਂ ਦੀ ਵੀ ਘੱਟ ਵਰਤੋਂ ਕੀਤੀ ਗਈ। ਇਸ ਵਿਧੀ ਵਿੱਚ ਨਦੀਨਾਂ ਖਾਸ ਤੌਰ ਤੇ ਗੁੱਲੀ-ਡੰਡੇ ਅਤੇ ਚੌੜੇ ਪੱਤੇ ਵਾਲੇ ਨਦੀਨਾਂ Weeds ਦਾ ਹਮਲਾ ਵੀ ਘੱਟ ਦੇਖਣ ਨੂੰ ਮਿਲਿਆ। ਇਸ ਕਣਕ ਨੂੰ ਦੇਖਣ ਲਈ ਨੇੜਲੇ ਪਿੰਡ ਮੱਟਰਾਂ ਦੇ ਕਿਸਾਨ ਵੀ ਖੇਤ ਦਿਵਸ ਵਿੱਚ ਸ਼ਾਮਿਲ ਹੋਏ ਅਤੇ ਉਨ੍ਹਾਂ ਨੇ ਵੀ ਅਗਲੇ ਸਾਲ ਇਸ ਵਿਧੀ ਰਾਹੀਂ ਕਣਕ ਬੀਜਣ ਦੀ ਇੱਛਾ ਪ੍ਰਗਟਾਈ।
ਡਾ. ਕੁਮਾਰ ਨੇ ਕਿਸਾਨਾਂ ਨੂੰ ਅਗਲੀ ਫਸਲ ਵਿੱਚ ਖਾਦਾਂ ਦੀ ਸੰਤੁਲਿਤ ਵਰਤੋਂ ਲਈ ਮਿੱਟੀ ਪਰਖ Soil Testing ਕਰਵਾਉਣ ਲਈ ਪ੍ਰੇਰਿਆ ਅਤੇ ਮਿੱਟੀ ਪਰਖ ਲਈ ਨਮੂਨਾ ਲੈਣ ਦੇ ਢੰਗ ਨੂੰ ਵਿਸਥਾਰਪੂਰਵਕ ਸਾਂਝਾ ਕੀਤਾ। ਉਨ੍ਹਾਂ ਕਣਕ ਤੋਂ ਚੰਗਾ ਝਾੜ ਲੈਣ ਲਈ ਅਤੇ ਮੌਸਮੀ ਬਦਲਾਅ ਤੋਂ ਬਚਾਅ ਲਈ ਪੋਟਾਸ਼ੀਅਮ ਨਾਈਟ੍ਰੇਟ Potassium Nitrate ਦੇ 2 ਪ੍ਰਤੀਸ਼ਤ ਦੇ ਛਿੜਕਾਅ ਬਾਰੇ ਵੀ ਜਾਣਕਾਰੀ ਦਿੱਤੀ।
ਡਾ. ਅਸ਼ੋਕ ਨੇ ਕਿਸਾਨਾਂ ਨੂੰ ਆਪਣੇ ਘਰ ਖਾਣ ਵਾਲੀ ਸਬਜ਼ੀ ਆਪਣੀ ਹੀ ਘਰੇਲੂ ਬਗੀਚੀ Kitchen Garden ਵਿੱਚ ਉਗਾਉਣ ਲਈ ਵੀ ਪ੍ਰੇਰਿਆ। ਉਨ੍ਹਾਂ ਕਿਹਾ ਕਿ ਕਿਸਾਨ ਵੀਰ ਰਸਾਇਣਿਕ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਤੋਂ ਬਗੈਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰਾ ਤਿਆਰ ਗਰਮੀ ਰੁੱਤ ਦੀਆਂ ਸਬਜ਼ੀਆਂ ਦੇ ਬੀਜਾਂ ਦੀ ਕਿੱਟ Vegetable Seed Kit ਨੂੰ ਵਰਤ ਕੇ ਘਰ ਖਾਣ ਲਈ ਸਬਜ਼ੀ ਉਗਾ ਸਕਦੇ ਹਨ। ਇਸ ਕਿੱਟ ਵਿੱਚ 12 ਤਰ੍ਹਾਂ ਦੀਆਂ ਸਬਜ਼ੀਆਂ ਦੇ ਬੀਜ ਜਿਵੇਂ ਕਿ ਖੀਰਾ, ਘੀਆ ਤੋਰੀ, ਲੋਬੀਆ, ਘੀਆ ਕੱਦੂ, ਕਰੇਲਾ, ਤਰਵੰਗਾ, ਟੀਂਡਾ, ਭਿੰਡੀ, ਹਲਵਾ ਕੱਦੂ, ਚੱਪਣ ਕੱਦੂ ਆਦਿ ਹੁੰਦੇ ਹਨ। ਇਹ ਕਿੱਟ ਕੇਵਲ 100 ਰੁਪਏ ਪ੍ਰਤੀ ਕਿੱਟ ਦੇ ਹਿਸਾਬ ਨਾਲ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਦੇ ਦਫ਼ਤਰ ਤੋਂ ਖਰੀਦੀ ਜਾ ਸਕਦੀ ਹੈ।
ਉਨ੍ਹਾਂ ਕਿਸਾਨਾਂ ਨੂੰ ਮਾਰਚ 2026 ਮਹੀਨੇ ਵਿੱਚ ਯੂਨੀਵਰਸਿਟੀ ਦੁਆਰਾ ਲਗਾਏ ਜਾ ਰਹੇ ਮੇਲਿਆਂ Kisan Mela ਸਬੰਧੀ ਵੀ ਸੂਚਨਾ ਦਿੱਤੀ। ਹਰੀ ਖਾਦ, ਮੂੰਗੀ ਦੀ ਕਾਸ਼ਤ, ਪਸ਼ੂਆਂ ਲਈ ਧਾਤਾਂ ਦੇ ਚੂਰੇ, ਪ੍ਰੀਮਿਕਸ ਆਦਿ ਬਾਰੇ ਵੀ ਚਰਚਾ ਹੋਈ। ਅੰਤ ਵਿੱਚ ਕਿਸਾਨਾਂ ਵਲੋਂ ਪੁੱਛੇ ਗਏ ਸਵਾਲ ਜਿਵੇਂ ਸਲਫਰ ਅਤੇ ਬੋਰੋਨ ਤੱਤ ਦੀ ਮਹੱਤਤਾ, ਗੁੱਲੀ ਡੰਡੇ ਦੀ ਰੋਕਥਾਮ ਅਤੇ ਝੋਨੇ ਦੇ ਬੀਜਾਂ ਦੀ ਜਾਣਕਾਰੀ ਵੀ ਦਿੱਤੀ ਗਈ। ਸਬਜ਼ੀਆਂ ਦੀਆਂ ਕਿੱਟਾਂ ਅਤੇ ਧਾਤਾਂ ਦਾ ਚੂਰਾ ਵਿਕਰੀ ਲਈ ਉਪਲੱਬਧ ਕਰਵਾਇਆ ਗਿਆ।
ਅੰਤ ਵਿੱਚ ਸਾਰੇ ਕਿਸਾਨ ਵੀਰਾਂ ਨੇ ਸ. ਲਾਲ ਸਿੰਘ ਦੀ ਛੱਟੇ ਨਾਲ ਬੀਜੀ ਹੋਈ ਕਣਕ ਵੀ ਦੇਖੀ।

