Showing posts with label Pink Bollworm. Show all posts
Showing posts with label Pink Bollworm. Show all posts

Thursday, March 12, 2026

ਪਿੰਡ ਢਾਬਾ ਕੋਕਰੀਆਂ ਵਿੱਚ ਨਰਮੇ ਦੀਆਂ ਛਟੀਆਂ ਦੇ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ

ਫਾਜ਼ਿਲਕਾ 12 ਮਾਰਚ
ਪਿੰਡ ਢਾਬਾ ਕੋਕਰੀਆਂ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਨਰਮੇ ਦੀਆਂ ਛਟੀਆਂ Cotton Stick Management to Control Pink Bollworm Spread ਦੇ ਸਹੀ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਸ਼੍ਰੀਮਤੀ Harpreet Pal Kaur ਨੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਰਮੇ ਦੀ ਗੁਲਾਬੀ ਸੁੰਡੀ Pink Bollworm ਦਾ ਲਾਰਵਾ ਟੀਂਡਿਆਂ ਵਿੱਚ ਪਾਇਆ ਜਾਂਦਾ ਹੈ। ਬਾਅਦ ਵਿੱਚ ਇਹ ਪਤੰਗੇ ਦਾ ਰੂਪ ਧਾਰ ਕੇ ਉੱਡ ਜਾਂਦਾ ਹੈ ਅਤੇ ਅਗਲੀ ਫਸਲ ਨੂੰ ਨੁਕਸਾਨ ਪਹੁੰਚਾਉਂਦਾ ਹੈ।

ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਰਮੇ ਦੀਆਂ ਛਟੀਆਂ ਨੂੰ ਖੇਤਾਂ ਵਿੱਚ ਇਕੱਠਾ ਕਰਕੇ ਝਾੜਿਆ ਜਾਵੇ ਅਤੇ ਟੀਂਡਿਆਂ ਨੂੰ ਨਸ਼ਟ ਕੀਤਾ ਜਾਵੇ। ਇਸ ਤਰ੍ਹਾਂ ਕਰਨ ਨਾਲ ਗੁਲਾਬੀ ਸੁੰਡੀ ਦੇ ਫੈਲਾਅ ਨੂੰ ਰੋਕਿਆ ਜਾ ਸਕਦਾ ਹੈ ਅਤੇ ਆਉਣ ਵਾਲੇ ਸੀਜ਼ਨ ਵਿੱਚ ਨਰਮੇ ਦੀ ਫਸਲ ਨੂੰ ਨੁਕਸਾਨ ਤੋਂ ਬਚਾਇਆ ਜਾ ਸਕਦਾ ਹੈ।

ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ/ਕਰਮਚਾਰੀ ਅਮਨਦੀਪ, ਹਰੀਸ਼ ਸਿਆਗ, ਗੁਰਪ੍ਰੀਤ ਸਿੰਘ ਅਤੇ ਕੁਲਦੀਪ ਕੁਮਾਰ ਹਾਜ਼ਰ ਸਨ। ਇਸ ਤੋਂ ਇਲਾਵਾ ਕਿਸਾਨ ਆਸਾ ਰਾਮ, ਲੂਣਾ ਰਾਮ ਅਤੇ ਅਨਿਲ ਕੁਮਾਰ ਪੂਣੀਆਂ ਸਮੇਤ ਹੋਰ ਕਿਸਾਨ ਵੀ ਮੌਜੂਦ ਰਹੇ।

Friday, March 6, 2026

ਖੇਤੀਬਾੜੀ ਮਹਿਕਮਾ Pink Bollworm ਦੀ ਪੈੜ੍ਹ ਨੱਪਦਿਆਂ ਪਹੁੰਚਿਆ Ginning Factories ਚ

ਖੇਤੀਬਾੜੀ ਵਿਭਾਗ ਵੱਲੋਂ ਕਪਾਹ ਦੀ ਫਸਲ Cotton Crop ਨੂੰ ਗੁਲਾਬੀ ਸੁੰਡੀ Pink Bollworm ਤੋਂ ਬਚਾਉਣ ਲਈ ਰੱਖੀ ਜਾ ਰਹੀ ਹੈ ਨਿਗਰਾਨੀ 

ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਇਲਾਕੇ ਦੀਆਂ ਜਿਨਿੰਗ ਫੈਕਟਰੀਆਂ Ginning Factories ਦਾ ਦੌਰਾ

ਫਾਜ਼ਿਲਕਾ 7 ਮਾਰਚ 

ਜ਼ਿਲ੍ਹਾ Fazilka ਵਿੱਚ ਕਪਾਹ ਦੀ ਫਸਲ Cotton Crop ਨੂੰ ਗੁਲਾਬੀ ਸੁੰਡੀ Pink Bollworm ਤੋਂ ਬਚਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਦੀ ਅਗਵਾਈ ਹੇਠ ਬਲਾਕ ਖੇਤੀਬਾੜੀ ਅਫਸਰ ਬਲਦੇਵ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਹਰਵਿੰਦਰਪਾਲ ਅਤੇ ਅਮਨਦੀਪ ਵੱਲੋਂ ਇਲਾਕੇ ਦੀਆਂ ਜਿਨਿੰਗ ਫੈਕਟਰੀਆਂ Ginning Factories ਦਾ ਦੌਰਾ ਕੀਤਾ ਗਿਆ ।

ਡਾ. ਹਰਪ੍ਰੀਤਪਾਲ ਕੌਰ ਨੇ ਦੱਸਿਆ ਕਿ ਕਪਾਹ ਦੀ ਫਸਲ Cotton Crop ਵਿੱਚ ਗੁਲਾਬੀ ਸੁੰਡੀ Pink Bollworm ਦੇ ਫੈਲਾਅ ਨੂੰ ਰੋਕਣ ਲਈ ਜਿਨਿੰਗ ਫੈਕਟਰੀਆਂ Fumigation in Ginning Factories ਵਿੱਚ ਸਫਾਈ ਅਤੇ ਫਿਊਮੀਗੇਸ਼ਨ ਕਰਨਾ ਬਹੁਤ ਜ਼ਰੂਰੀ ਹੈ। ਇਸ ਲਈ ਵਿਭਾਗੀ ਟੀਮ ਵੱਲੋਂ ਫੈਕਟਰੀਆਂ ਦਾ ਦੌਰਾ ਕਰਕੇ ਉਥੇ ਰੱਖੀ ਕਪਾਹ, ਵਡੇਵਿਆ Raw Cotton, Cotton Seeds and other Products ਅਤੇ ਹੋਰ ਸਮੱਗਰੀ ਦੀ ਜਾਂਚ ਕੀਤੀ ਗਈ। ਫੈਕਟਰੀਆਂ ਵਿੱਚ ਲੱਗੇ ਫੇਰੋਮਨ ਟਰੈਪ Pheromone Traps ਚੈੱਕ ਕੀਤੇ ਤੇ ਗਏ ਜਿਸ ਵਿੱਚ ਕੋਈ ਵੀ  ਗੁਲਾਬੀ ਸੁੰਡੀ ਦਾ ਪਤੰਗਾ Adult of Pink Bollworm ਨਹੀਂ ਪਾਇਆ ਗਿਆ।ਉਨ੍ਹਾਂ ਨੇ ਫੈਕਟਰੀ ਮਾਲਕਾਂ ਨੂੰ ਹਦਾਇਤ ਕੀਤੀ ਕਿ ਗੁਲਾਬੀ ਸੁੰਡੀ Pink Bollworm ਦੇ ਸੰਭਾਵਿਤ ਫੈਲਾਅ ਨੂੰ ਰੋਕਣ ਲਈ ਸਟੋਰ ਕੀਤੀ ਕਪਾਹ ਅਤੇ ਵਡੇਵਿਆ ‘ਤੇ ਫਿਊਮੀਗੇਸ਼ਨ ਕਰਵਾਈ ਜਾਵੇ ਅਤੇ ਫੈਕਟਰੀ ਵਿੱਚ ਪੂਰੀ ਸਫਾਈ ਬਣਾਈ ਰੱਖੀ ਜਾਵੇ।

ਉਨ੍ਹਾਂ ਕਿਹਾ ਕਿ ਜਿਨਿੰਗ ਫੈਕਟਰੀਆਂ ਵਿੱਚ ਪਏ ਕਪਾਹ ਦੇ ਵਡੇਵਿਆ ਵਿੱਚ ਗੁਲਾਬੀ ਸੁੰਡੀ Pink Bollworm ਦਾ ਲਾਰਵਾ ਹੁੰਦਾ ਹੈ, ਜਿਸ ਵਿੱਚੋ ਗੁਲਾਬੀ ਸੁੰਡੀ Pink Bollworm ਦਾ ਪਤੰਗਾ ਨਿਕਲਦਾ ਹੈ ਤੇ ਫੈਲਾਅ ਦਾ ਵੱਡਾ ਕਾਰਨ ਬਣਦਾ ਹੈ , ਇਸ ਲਈ ਇਨ੍ਹਾਂ ਨੂੰ ਨਿਯਮਾਂ ਅਨੁਸਾਰ ਨਸ਼ਟ ਕਰਨਾ ਲਾਜ਼ਮੀ ਹੈ। ਖੇਤੀਬਾੜੀ ਅਧਿਕਾਰੀਆਂ ਨੇ ਫੈਕਟਰੀ ਮਾਲਕਾਂ ਨੂੰ ਇਹ ਵੀ ਕਿਹਾ ਕਿ ਉਹ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਤਾਂ ਜੋ ਆਉਣ ਵਾਲੇ ਸੀਜ਼ਨ ਵਿੱਚ ਕਪਾਹ ਦੀ ਫਸਲ ਨੂੰ ਗੁਲਾਬੀ ਸੁੰਡੀ Pink Bollworm ਤੋਂ ਬਚਾਇਆ ਜਾ ਸਕੇ।

ਖੇਤੀਬਾੜੀ ਵਿਭਾਗ ਨੇ ਕਿਸਾਨਾਂ ਅਤੇ ਜਿਨਿੰਗ ਫੈਕਟਰੀ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਵਿਭਾਗ ਨਾਲ ਪੂਰਾ ਸਹਿਯੋਗ ਕਰਨ ਅਤੇ ਕਪਾਹ ਦੀ ਫਸਲ ਦੀ ਸੁਰੱਖਿਆ ਲਈ ਲੋੜੀਂਦੇ ਉਪਾਅ ਅਪਣਾਉਣ।

Monday, February 16, 2026

ਕਿਸਾਨਾਂ ਨੂੰ ਕਪਾਹ ਦੀ ਰਹਿੰਦ-ਖੂੰਹਦ ਦਾ ਪ੍ਰਬੰਧਨ ਕਰਨ ਬਾਰੇ ਜਾਣਕਾਰੀ ਦਿੱਤੀ

ਸਹਿਣਾ/ਬਰਨਾਲਾ, 16 ਫਰਵਰੀ

                ਜ਼ਿਲ੍ਹਾ ਬਰਨਾਲਾ Barnala ਦੇ ਮੁੱਖ ਖੇਤੀਬਾੜੀ ਅਫ਼ਸਰ ਡਾ.ਅਮ੍ਰਿਤਪਾਲ ਸਿੰਘ ਅਤੇ ਸਮੂਹ ਬਲਾਕ ਖੇਤੀਬਾੜੀ ਅਫ਼ਸਰਬਰਨਾਲਾ ਦੀ ਦੇਖਰੇਖ ਹੇਠ ਸਹਿਣਾ ਅਤੇ ਬਰਨਾਲਾ ਵਿਖੇ ਕਪਾਹ ਦੀਆਂ ਛਟੀਆਂ Cotton Sticks Management ਦੇ ਪ੍ਰਬੰਧਨ ਸਬੰਧੀ ਜਾਣਕਾਰੀ ਦਿੱਤੀ ਗਈ ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਜਸਵਿੰਦਰ ਸਿੰਘ ਅਤੇ ਦਿਲਪ੍ਰੀਤ ਸਿੰਘ ਵੱਲੋਂ ਕਿਸਾਨਾਂ ਨੂੰ ਕਪਾਹ ਦੀ ਫ਼ਸਲ Cotton Crop ਤੋਂ ਬਾਅਦ ਬਚੇ ਟੀਂਡਿਆਂ ਦੇ ਵਿਗਿਆਨਕ ਅਤੇ ਸਮੇਂ-ਸਿਰ ਪ੍ਰਬੰਧਨ ਬਾਰੇ ਸਪਸ਼ਟ ਜਾਣਕਾਰੀ ਦਿੱਤੀ ਗਈ ਤਾਂ ਜੋ ਫ਼ਸਲ ਨੂੰ ਗੁਲਾਬੀ ਸੂੰਢੀ Pink Bollworm ਦੇ ਪ੍ਰਕੋਪ ਤੋਂ ਰੋਕਿਆ ਜਾ ਸਕੇ।

                ਉਨ੍ਹਾਂ ਦੱਸਿਆ ਕਿ ਕਪਾਹ ਦੀਆਂ ਛਟੀਆਂ ਖੇਤ ਵਿੱਚ ਖੜ੍ਹੇ ਜਾਂ ਪਏ ਰਹਿਣ ਨਾਲ ਗੁਲਾਬੀ ਸੂੰਡੀ Pink Bollworm ਅਤੇ ਹੋਰ ਹਾਨੀਕਾਰਕ ਕੀੜੇ ਡੋਡਿਆਂ ਵਿੱਚ ਆਸਾਨੀ ਨਾਲ ਜੀਵਿਤ ਰਹਿੰਦੇ ਹਨ ਅਤੇ ਅਗਲੇ ਮੌਸਮ ਵਿੱਚ ਨਵੀਂ ਫ਼ਸਲ ਤੇ ਭਾਰੀ ਹਮਲਾ ਕਰਦੇ ਹਨ। ਇਸ ਨਾਲ ਫ਼ਸਲ ਦੀ ਪੈਦਾਵਾਰਗੁਣਵੱਤਾ ਅਤੇ ਕਿਸਾਨ ਦੀ ਆਮਦਨ ਨੂੰ ਨੁਕਸਾਨ ਪਹੁੰਚਦਾ ਹੈ। ਇਸ ਲਈ ਕਿਸਾਨਾਂ ਨੂੰ ਸਲਾਹ ਦਿੱਤੀ ਗਈ ਕਿ ਫ਼ਸਲ ਤੋਂ ਤੁਰੰਤ ਬਾਅਦ ਕਪਾਹ ਦੇ ਟੀਂਡਿਆਂ ਨੂੰ ਜੜ੍ਹਾਂ ਸਮੇਤ ਨਸ਼ਟ ਕੀਤਾ ਜਾਵੇ ਜਾਂ ਕੱਟ ਕੇ ਮਿੱਟੀ ਵਿੱਚ ਗਹਿਰਾਈ ਨਾਲ ਮਿਲਾਇਆ ਜਾਵੇ।

                ਇਸ ਤੋਂ ਇਲਾਵਾ ਟੀਂਡਿਆਂ ਦੀ ਮਲਚਿੰਗ Mulching ਜਾਂ ਕੰਪੋਸਟ ਬਣਾਕੇ ਵਰਤੋਂ ਕਰਨ ਦੀ ਸਿਫ਼ਾਰਸ਼ ਵੀ ਕੀਤੀ ਗਈਜਿਸ ਨਾਲ ਮਿੱਟੀ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ ਅਤੇ ਰਸਾਇਣਕ ਕੀਟਨਾਸ਼ਕਾਂ ਤੇ ਨਿਰਭਰਤਾ ਘਟਦੀ ਹੈ।

                 ਅੰਤ ਵਿੱਚ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਖੇਤੀਬਾੜੀ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਤੇ ਸਿਫ਼ਾਰਸ਼ਾਂ ਦੀ ਪਾਲਣਾ ਕਰਕੇ ਕਪਾਹ ਦੇ ਟੀਂਡਿਆਂ ਸਬੰਧੀ ਪ੍ਰਬੰਧਨ ਅਪਣਾਇਆ ਜਾਵੇਤਾਂ ਜੋ ਕੀੜਿਆਂ ਦੇ ਜੀਵਨ ਚੱਕਰ ਨੂੰ ਤੋੜ ਕੇ ਅਗਲੀ ਫ਼ਸਲ ਨੂੰ ਸੁਰੱਖਿਅਤ ਬਣਾਇਆ ਜਾ ਸਕੇ।

Tuesday, February 10, 2026

ਨਰਮੇ ਦੀ ਫਸਲ ਦੀ ਕਾਮਯਾਬੀ ਲਈ ਖੇਤੀਬਾੜੀ ਵਿਭਾਗ ਵੱਲੋ ਭਖਾਈ ਗਈ ਜਾਗਰੂਕਤਾ ਮੁਹਿੰਮ Best Practices for High Yield from Cotton Crop

ਨਰਮੇ ਨੂੰ ਮੁੜ ਸੁਰਜੀਤ ਕਰਨ ਦੀ ਲਹਿਰ

ਸ੍ਰੀ ਮੁਕਤਸਰ ਸਾਹਿਬ10 ਫਰਵਰੀ

 ਪੰਜਾਬ ਸਰਕਾਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਅਤੇ ਸਹਾਇਕ ਪੌਦਾ ਸੁਰੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ ਡਾ. ਰਾਜਵਿੰਦਰ ਸਿੰਘ  ਦੀ ਯੋਗ ਅਗਵਾਈ ਹੇਠ ਨਰਮੇ Cotton Crop ਦੇ ਆਗਾਮੀ ਸੀਜ਼ਨ ਦੌਰਾਨ ਗੁਲਾਬੀ ਸੁੰਡੀ Pink Bollworm ਦੇ ਸੰਭਾਵੀ ਹਮਲੇ ਨੂੰ ਰੋਕਣ ਲਈ ਪਿੰਡ ਪੱਧਰ ਤੇ ਜਾਗਰੂਕਤਾ ਮੁਹਿੰਮ Awareness Drive ਚਲਾਈ ਜਾ ਰਹੀ ਹੈ।

ਜਿਸ ਦੇ ਤਹਿਤ ਬਲਾਕ ਅਧੀਨ ਦੇ ਨਰਮੇ ਵਾਲੇ 34 ਪਿੰਡਾਂ ਵਿੱਚ 20 ਨੋਡਲ ਅਧਿਕਾਰੀ ਤੈਨਾਤ ਕੀਤੇ ਗਏ ਹਨ ਜੋ ਨਰਮਾ ਬੀਜਣ Cotton Grower Farmers ਵਾਲੇ ਕਿਸਾਨਾਂ ਨਾਲ ਨਿੱਜੀ ਰਾਬਤਾ ਕਰਕੇ ਅਤੇ ਗੁਰੂਦੁਆਰਾ ਸਾਹਿਬ ਤੋਂ ਅਨਾਊਂਸਮੈਂਟਾ ਕਰਵਾ ਕੇ ਅਤੇ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ Village Level Farmer Training Camp ਲਗਾਕੇ ਨਰਮੇ ਦੀ ਸੁਚੱਜੀ ਕਾਸ਼ਤ Best Practices for High Yield from Cotton Crop ਅਤੇ ਗੁਲਾਬੀ ਸੁੰਡੀ Early Measures to Control Pink Bollworm ਦੇ ਸੰਭਾਵੀ ਹਮਲੇ ਨੂੰ ਰੋਕਣ ਲਈ ਯੋਗ ਉਪਰਾਲੇ ਕਰ ਰਹੇ ਹਨ।

 ਬਲਾਕ ਅਧੀਨ ਆਉਂਦੀਆਂ ਜਿਨਿੰਗ ਫੈਕਟਰੀਆਂ Ginning Factories ਅਤੇ ਤੇਲ ਮਿੱਲਾਂ Cotton Seed Oil Mills ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਫੈਕਟਰੀਆਂ/ਮਿੱਲਾਂ ਵਿੱਚ ਸਟੋਰ ਕੀਤੇ ਜਾ ਰਹੇ ਵੜੇਵਿਆਂ ਦੀ ਫਿਉਮੀਗੇਸ਼ਨ ਕੀਤੀ ਜਾ ਸਕੇ ਅਤੇ ਵੜੇਵਿਆਂ ਦੇ ਢੇਰ ਢੱਕ ਕੇ ਰੱਖੇ ਜਾ ਸਕਣ। ਜਿਨ੍ਹਾਂ ਫੈਕਟਰੀਆਂ ਵਿੱਚ ਸੀਡ ਕਾਟਨ/ਕਾਟਨ ਸੀਡ Cotton Seeds ਸਟੋਰ ਕੀਤੀ ਹੋਈ ਹੈ, ਉੱਥੇ ਫੀਰੋਮੋਨ ਟਰੈਪ ਲਗਾ ਕੇ ਗੁਲਾਬੀ ਸੁੰਡੀ Pink Bollworm ਦੀ ਆਮਦ ਤੇ ਨਿਗਰਾਨੀ ਰੱਖੀ ਜਾ ਰਹੀ ਹੈ।

 ਸਹਾਇਕ ਪੌਦਾ ਸੁਰੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਦੱਸਿਆ ਗਿਆ ਕਿ ਗੁਲਾਬੀ ਸੁੰਡੀ Pink Bollworm  ਛਟੀਆਂ ਦੇ ਢੇਰਾਂ ਵਿਚ ਅੱਧ-ਖੜੇ ਟੀਡੀਆਂ ਵਿੱਚ ਮੌਜੂਦ ਹੋ ਸਕਦੀ ਹੈ। ਇਸ ਲਈ ਇਹ ਬਹੁਤ ਜ਼ਰੂਰੀ ਹੋ ਜਾਂਦਾ ਹੈ ਕਿ ਅਸੀਂ ਛਟੀਆਂ ਦੇ ਢੇਰਾਂ ਨੂੰ ਝਾੜ ਕੇ ਰੱਖੀਏ ਅਤੇ ਅੱਧ-ਖੜੇ ਟੀਡਿਆਂ ਨੂੰ ਨਸ਼ਟ ਕਰ ਦਈਏ ਜਾਂ ਛਟੀਆਂ ਨਰਮੇ ਦੀ ਬਿਜਾਈ ਤੋਂ ਪਹਿਲਾ-ਪਹਿਲਾ ਵਰਤ ਲਈਆ ਜਾਣ ਤਾਂ ਜੋ ਫਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਇਆ ਜਾ ਸਕੇ। ਇਸ ਤੋਂ ਇਲਾਵਾ ਨਰਮੇਂ ਵਿਚ ਚਿੱਟੀ ਮੱਖੀ White Fly in Cotton ਦੇ ਫੈਲਾਅ ਨੂੰ ਰੋਕਣ ਲਈ ਬਿਜਾਈ ਤੋਂ ਪਹਿਲਾਂ ਖਾਲੀ ਥਾਂਵਾਂਸੜਕਾਂ ਦੇ ਕਿਨਾਰਿਆਂ ਅਤੇ ਖਾਲਿਆਂ ਦੀਆਂ ਵੱਟਾਂ ਅਤੇ ਬੇਕਾਰ ਪਈਆਂ ਥਾਂਵਾਂ ਵਿਚੋਂ ਚਿੱਟੀ ਮੱਖੀ ਅਤੇ Leaf Curl Disease in Cotton (ਪੱਤਾ ਮਰੋੜ) ਬਿਮਾਰੀ ਦੇ ਬਦਲਵੇਂ ਨਦੀਨ ਜਿਵੇਂ ਕਿ ਕੰਘੀ ਬੂਟੀਪੀਲੀ ਬੂਟੀਪੁੱਠ ਕੰਡਾਧਤੂਰਾਭੰਗ ਆਦਿ ਨੂੰ ਨਸ਼ਟ ਕਰ ਲਿਆ ਜਾਵੇ l