ਡਾ. ਲੇਖ ਰਾਜ ਨੇ ਦੱਸਿਆ ਕਿ ਇਸ ਨਵੀ Farmer Registry ਪ੍ਰਕਿਰਿਆ ਦਾ ਮੁੱਖ ਉਦੇਸ਼ ਕਿਸਾਨਾ ਦਾ ਇੱਕ ਕੇਂਦਰੀ ਡਾਟਾਬੇਸ ਤਿਆਰ ਕਰਨਾ ਹੈ ਤਾਂ ਜੋ ਸਰਕਾਰੀ ਸਹਾਇਤਾ ਸਿੱਧੀ ਅਤੇ ਪਾਰਦਰਸ਼ੀ ਤਰੀਕੇ ਨਾਲ ਅਸਲ ਲਾਭਪਾਤਰੀਆ ਤੱਕ ਪਹੁੰਚਾਈ ਜਾ ਸਕੇ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਵਿਭਾਗ ਵੱਲੋਂ ਸ਼ਪੱਸ਼ਟ ਕੀਤਾ ਗਿਆ ਹੈ ਕਿ ਭਵਿੱਖ ਵਿੱਚ ਕੇਵਲ ਉਨ੍ਹਾਂ ਹੀ ਕਿਸਾਨਾਂ ਨੂੰ PM KISAN ਯੋਜਨਾ ਤਹਿਤ ਮਿਲਣ ਵਾਲੀਆਂ ਵਿੱਤੀ ਕਿਸ਼ਤਾ ਜਾਰੀ ਕੀਤੀਆ ਜਾਣਗੀਆਂ ਜਿਨ੍ਹਾਂ ਨੇ ਆਪਣੀ ਫਾਰਮਰ ਰਜਿਸਟਰੀ ਮੁਕੰਮਲ ਕਰ ਲਈ ਹੋਵੇਗੀ।
ਉਨ੍ਹਾਂ ਦੱਸਿਆ ਕਿ ਇਸ Farmer Registry ਰਜਿਸ਼ਟ੍ਰੇਸ਼ਨ ਪ੍ਰਕਿਰਿਆ ਦੇ ਦੌਰਾਨ ਹਰੇਕ ਲਾਭਪਾਤਰੀ ਕਿਸਾਨ ਦੀ ਇੱਕ ਵਿੱਲਖਣ ਕਿਸਾਨ ਆਈ.ਡੀ. Farmer ID ਤਿਆਰ ਕੀਤੀ ਜਾਵੇਗੀ।ਇਸ ਕਿਸਾਨ ਆਈ.ਡੀ.ਨੂੰ ਕਿਸਾਨ ਦੇ ਮੋਜੂਦਾ PM KISAN ਖਾਤੇ ਨਾਲ ਲਿੰਕ ਕੀਤਾ ਜਾਵੇਗਾ।ਜਿਸ ਨਾਲ ਕਿਸਾਨ ਦੀ ਪਹਿਚਾਣ ਅਤੇ ਜਮੀਨੀ ਰਿਕਾਰਡ ਨੂੰ ਤਸਦੀਕ ਕਰਨਾ ਸੌਖਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਇਹ ਰਜਿਸ਼ਟਰੇਸ਼ਨ ਨਹੀ ਕਰਵਾਈ ਜਾਵੇਗੀ, ਉਨ੍ਹਾਂ ਦੀਆਂ ਭਵਿੱਖ ਦੀਆਂ ਸਾਰੀਆ ਕਿਸ਼ਤਾ ਰੁੱਕ ਸਕਦੀਆਂ ਹਨ।
ਉਨ੍ਹਾਂ ਕਿਸਾਨਾਂ ਨੂੰ ਪੁਰਜੋਰ ਅਪੀਲ ਕੀਤੀ ਹੈ ਕਿ ਉਹ ਬਿਨ੍ਹਾਂ ਕਿਸੇ ਦੇਰੀ ਦੇ ਆਪਣੀ Farmer Registry ਰਜਿਸ਼ਟਰੇਸ਼ਨ ਪ੍ਰਕਿਰਿਆ ਕਰਵਾਉਣ। ਕਿਸਾਨ ਆਪਣੀ Farmer Registry ਰਜਿਸ਼ਟੇਸ਼ਨ ਲਈ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ CSC ਜਾ ਸਕਦੇ ਹਨ ਜਾਂ ਆਪਣੇ ਸੰਬਧਤ ਬਲਾਕ ਖੇਤੀਬਾੜੀ ਅਫਸਰ ਦੇ ਦਫਤਰ ਨਾਲ ਸੰਪਰਕ ਕਰ ਸਕਦੇ ਹਨ। ਰਜਿਸ਼ਟਰੇਸ਼ਨ ਸਮੇਂ ਕਿਸਾਨ ਆਪਣਾ ਆਧਾਰ ਕਾਰਡ ਅਤੇ ਜਮ੍ਹਾਂਬੰਦੀ ਨਾਲ ਲੈ ਕੇ ਜਾਣ ਤਾਂ ਜੋ ਮੌਕੇ ਤੇ ਹੀ ਬਿਨਾਂ ਕਿਸੇ ਰੁਕਾਵਟ ਕਾਰਵਾਈ ਮੁਕੰਮਲ ਹੋ ਸਕੇ।
