Showing posts with label Pradhan Mantri Kisan Samman Nidhi Yojna - PM KISAN. Show all posts
Showing posts with label Pradhan Mantri Kisan Samman Nidhi Yojna - PM KISAN. Show all posts

Friday, March 13, 2026

ਪੀਐਮ ਕਿਸਾਨ ਯੋਜਨਾ ਦੀ ਕਿਸ਼ਤ ਜਾਰੀ PM KISAN

ਗੁਵਾਹਾਟੀ (ਅਸਾਮ), 13 ਮਾਰਚ — ਪ੍ਰਧਾਨ ਮੰਤਰੀ Narinder Modi ਨੇ ਅਸਾਮ ਦੇ ਗੁਵਾਹਾਟੀ ਤੋਂ ਦੇਸ਼ ਭਰ ਦੇ ਕਰੋੜਾਂ ਕਿਸਾਨਾਂ ਲਈ ਵੱਡੀ ਰਾਹਤ ਦਾ ਐਲਾਨ ਕਰਦਿਆਂ PM KISAN ਸਮਮਾਨ ਨਿਧੀ ਯੋਜਨਾ ਤਹਿਤ ₹18,000 ਕਰੋੜ ਤੋਂ ਵੱਧ ਦੀ ਰਕਮ ਜਾਰੀ ਕੀਤੀ। ਇਹ ਰਕਮ ਸਿੱਧੀ ਦੇਸ਼ ਭਰ ਦੇ ਕਰੋੜਾਂ ਅੰਨਦਾਤਿਆਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ DBT ਕੀਤੀ ਗਈ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਪੀਐਮ ਕਿਸਾਨ ਸਮਮਾਨ ਨਿਧੀ ਯੋਜਨਾ PM KISAN SAMMAN NIDHI YOJNA  ਹੁਣ ਦੇਸ਼ ਦੇ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਸਮਾਜਿਕ ਸੁਰੱਖਿਆ ਦਾ ਮਜ਼ਬੂਤ ਸਾਧਨ ਬਣ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਰਾਹੀਂ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ ₹4.25 ਲੱਖ ਕਰੋੜ ਤੋਂ ਵੱਧ ਦੀ ਰਕਮ ਸਿੱਧੀ ਜਮ੍ਹਾਂ ਕਰਵਾਈ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਕਿਸਾਨਾਂ ਨੂੰ ਨਿਊਨਤਮ ਸਮਰਥਨ ਮੁੱਲ (MSP) ਦੇ ਰੂਪ ਵਿੱਚ ₹20 ਲੱਖ ਕਰੋੜ ਤੋਂ ਵੱਧ ਦੀ ਰਕਮ ਮਿਲੀ ਹੈ। ਇਸਦੇ ਨਾਲ ਹੀ ਸਸਤੇ ਕਰਜ਼ੇ, ਫਸਲ ਬੀਮਾ ਅਤੇ ਪੀਐਮ ਕਿਸਾਨ ਸਮਮਾਨ ਨਿਧੀ ਵਰਗੀਆਂ ਯੋਜਨਾਵਾਂ ਕਿਸਾਨਾਂ ਲਈ ਵੱਡਾ ਸਹਾਰਾ ਬਣੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਅੰਤਰਰਾਸ਼ਟਰੀ ਸੰਕਟਾਂ ਦਾ ਪ੍ਰਭਾਵ ਕਿਸਾਨਾਂ ਅਤੇ ਖੇਤੀਬਾੜੀ ’ਤੇ ਨਾ ਪਵੇ। ਉਨ੍ਹਾਂ ਦੱਸਿਆ ਕਿ ਕੋਵਿਡ ਮਹਾਮਾਰੀ Covid 19 ਅਤੇ ਵਿਸ਼ਵ ਪੱਧਰੀ ਟਕਰਾਵਾਂ ਕਾਰਨ ਖਾਦਾਂ ਦੀਆਂ ਕੀਮਤਾਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕਾਫ਼ੀ ਵੱਧ ਗਈਆਂ ਸਨ, ਪਰ ਸਰਕਾਰ ਨੇ ਕਿਸਾਨਾਂ ਨੂੰ Urea ਸਿਰਫ਼ ₹300 ਵਿੱਚ ਮੁਹੱਈਆ ਕਰਵਾਇਆ, ਜਦਕਿ ਇਸ ਦੀ ਅੰਤਰਰਾਸ਼ਟਰੀ ਕੀਮਤ ਲਗਭਗ ₹3,000 ਹੈ। ਇਸ ਲਈ ਸਰਕਾਰ ਨੇ ਆਪਣੇ ਖ਼ਜ਼ਾਨੇ ਤੋਂ ₹12 ਲੱਖ ਕਰੋੜ ਤੋਂ ਵੱਧ ਦੀ ਸਬਸਿਡੀ Fertilizer Subsidy ਦਿੱਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਖੇਤੀ ਨੂੰ ਮਜ਼ਬੂਤ ਬਣਾਉਣ ਲਈ ਸਰਕਾਰ ਖੇਤੀ ਨੂੰ ਨਵੀਂ ਤਕਨੀਕ ਨਾਲ ਜੋੜ ਰਹੀ ਹੈ। “ਹਰ ਬੂੰਦ, ਵੱਧ ਫਸਲ” ਨੀਤੀ ਦੇ ਤਹਿਤ ਡ੍ਰਿਪ ਅਤੇ ਸਪ੍ਰਿੰਕਲਰ ਵਰਗੀ ਮਾਈਕਰੋ ਸਿੰਚਾਈ ਤਕਨੀਕ Micro Irrigation ਕਿਸਾਨਾਂ ਤੱਕ ਪਹੁੰਚਾਈ ਜਾ ਰਹੀ ਹੈ, ਜਿਸ ਨਾਲ ਪਾਣੀ ਦੀ ਬਚਤ ਅਤੇ ਖਰਚ ਵਿੱਚ ਕਮੀ ਆ ਰਹੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਖੇਤਾਂ ਨੂੰ ਸੋਲਰ ਪੰਪ Solar Pump ਨਾਲ ਜੋੜਣ ਲਈ ਵੀ ਕੰਮ ਕਰ ਰਹੀ ਹੈ, ਤਾਂ ਜੋ ਕਿਸਾਨਾਂ ਦਾ ਡੀਜ਼ਲ ਖਰਚ ਘੱਟ ਹੋਵੇ। ਇਸ ਮਕਸਦ ਲਈ ਕੁਸੁਮ ਯੋਜਨਾ ਚਲਾਈ ਜਾ ਰਹੀ ਹੈ, ਜਿਸ ਨਾਲ ਕਈ ਕਿਸਾਨ ਹੁਣ ਸੋਲਰ ਪੰਪ ਰਾਹੀਂ ਸਿੰਚਾਈ ਕਰਨ ਦੇ ਨਾਲ ਬਿਜਲੀ ਵੀ ਤਿਆਰ ਕਰਕੇ ਆਮਦਨ ਕਮਾ ਰਹੇ ਹਨ।

ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਸਰਕਾਰ ਕਿਸਾਨਾਂ ਦੀ ਖਾਦਾਂ ਅਤੇ ਕੀਟਨਾਸ਼ਕਾਂ ’ਤੇ ਨਿਰਭਰਤਾ ਘਟਾਉਣ ਲਈ Nano Urea ਅਤੇ ਪ੍ਰਾਕ੍ਰਿਤਿਕ ਖੇਤੀ ਨੂੰ ਪ੍ਰੋਤਸਾਹਿਤ ਕਰ ਰਹੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਜਦੋਂ ਕਿਸਾਨ ਵੱਡੇ ਪੱਧਰ ’ਤੇ ਪ੍ਰਾਕ੍ਰਿਤਿਕ ਖੇਤੀ ਅਪਣਾਉਣਗੇ ਤਾਂ ਮਿੱਟੀ ਦੀ ਸਿਹਤ ਵੀ ਬਿਹਤਰ ਰਹੇਗੀ ਅਤੇ ਕਿਸਾਨ ਵੀ ਵਿਸ਼ਵ ਪੱਧਰੀ ਸੰਕਟਾਂ ਤੋਂ ਬਚੇ ਰਹਿਣਗੇ।

ਤੁਹਾਡੀ ਕਿਸਤ ਆਈ ਹੈ ਜਾਂ ਨਹੀਂ ਇਹ ਤੁਸੀਂ ਹੇਠ ਦਿੱਤੇ ਤਰੀਕੇ ਨਾਲ ਆਨਲਾਈਨ ਚੈਕ ਕਰ ਸਕਦੇ ਹੋ। 


Friday, March 6, 2026

ਕਿੱਥੇ ਹੋਊ Farmer Registry Scheme ਦੀ ਰਜਿਸਟ੍ਰੇਸ਼ਨ

ਬਟਾਲਾ, 7 ਮਾਰਚ

ਰਣਧੀਰ ਠਾਕੁਰ, ਮੁੱਖ ਖੇਤੀਬਾੜੀ ਅਫ਼ਸਰ, Gurdaspur  ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨ ਭਾਈਚਾਰੇ ਨਾ ਅਹਿਮ ਸੂਚਨਾ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ Pradhan Mantri Kisan Samman Nidhi Yojna - PM KISAN ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ 'ਫਾਰਮਰ ਰਜਿਸਟਰੀ' Farmer Registry  ਵਿੱਚ ਆਪਣੀ ਰਜਿਸਟ੍ਰੇਸ਼ਨ Farmer Registration ਕਰਵਾਉਣੀ ਲਾਜ਼ਮੀ ਹੋਵੇਗੀ।

ਕਿਊਂ ਜਰੂਰੀ ਹੈ Farmer Registry

ਉਨ੍ਹਾਂ ਦੱਸਿਆ ਕਿ ਇਸ ਨਵੀਂ ਪ੍ਰਕਿਰਿਆ ਦਾ ਮੁੱਖ ਉਦੇਸ਼ ਕਿਸਾਨਾਂ ਦਾ ਇੱਕ ਕੇਂਦਰੀ ਡਾਟਾਬੇਸ Central Database ਤਿਆਰ ਕਰਨਾ ਹੈ ਤਾਂ ਜੋ ਸਰਕਾਰੀ ਸਹਾਇਤਾ ਸਿੱਧੀ ਅਤੇ ਪਾਰਦਰਸ਼ੀ ਤਰੀਕੇ ਨਾਲ ਅਸਲ ਲਾਭਪਾਤਰੀਆਂ ਤੱਕ ਪਹੁੰਚਾਈ ਜਾ ਸਕੇ।

Farmer Registry ਨਾ ਕਰਵਾਈ ਤਾਂ ਕੀ ਹੋਊ

ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਭਵਿੱਖ ਵਿੱਚ ਕੇਵਲ ਉਹਨਾਂ ਹੀ ਕਿਸਾਨਾਂ ਨੂੰ PM KISAN ਯੋਜਨਾ ਤਹਿਤ ਮਿਲਣ ਵਾਲੀਆਂ ਵਿੱਤੀ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ, ਜਿਨ੍ਹਾਂ ਨੇ ਆਪਣੀ Farmer Registry  ਮੁਕੰਮਲ ਕਰ ਲਈ ਹੋਵੇਗੀ। ਇਸ Farmer Registry  ਰਜਿਸਟ੍ਰੇਸ਼ਨ ਪ੍ਰਕਿਰਿਆ ਦੇ ਦੌਰਾਨ ਹਰੇਕ ਲਾਭਪਾਤਰੀ ਕਿਸਾਨ ਦੀ ਇੱਕ ਵਿਲੱਖਣਤਾ 'ਕਿਸਾਨ ਆਈ.ਡੀ.' Farmer IDs ਤਿਆਰ ਕੀਤੀ ਜਾਵੇਗੀ। ਇਸ ਆਈ.ਡੀ. ਨੂੰ ਕਿਸਾਨ ਦੇ ਮੌਜੂਦਾ ਪੀ.ਐਮ. ਕਿਸਾਨ PM KISAN ਖਾਤੇ ਨਾਲ ਲਿੰਕ ਕੀਤਾ ਜਾਵੇਗਾ, ਜਿਸ ਨਾਲ ਕਿਸਾਨ ਦੀ ਪਛਾਣ ਅਤੇ ਜ਼ਮੀਨੀ ਰਿਕਾਰਡ Land Record of Farmer ਦੀ ਤਸਦੀਕ ਕਰਨਾ ਸੌਖਾ ਹੋ ਜਾਵੇਗਾ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਇਹ ਰਜਿਸਟ੍ਰੇਸ਼ਨ ਨਹੀਂ ਕਰਵਾਈ ਜਾਵੇਗੀ, ਉਹਨਾਂ ਦੀਆਂ ਭਵਿੱਖ ਦੀਆਂ ਸਾਰੀਆਂ ਕਿਸ਼ਤਾਂ ਰੁਕ ਸਕਦੀਆਂ ਹਨ

ਕਿੱਥੇ ਹੋਊ Farmer Registry

ਖੇਤੀਬਾੜੀ ਵਿਭਾਗ ਨੇ ਸਾਰੇ ਯੋਗ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਬਿਨਾਂ ਕਿਸੇ ਦੇਰੀ ਦੇ ਆਪਣੀ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਕਰਵਾਉਣ। ਕਿਸਾਨ ਆਪਣੀ Farmer Registry  ਰਜਿਸਟ੍ਰੇਸ਼ਨ ਲਈ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ CSC ਵਿਖੇ ਜਾ ਸਕਦੇ ਹਨ ਜਾਂ ਆਪਣੇ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਰਜਿਸਟ੍ਰੇਸ਼ਨ ਕਰਵਾਉਣ ਸਮੇਂ ਕਿਸਾਨ ਆਪਣਾ ਆਧਾਰ ਕਾਰਡ ਅਤੇ ਜ਼ਮਾਂਬੰਦੀ ਨਾਲ ਲੈ ਕੇ ਜਾਣ ਤਾਂ ਜੋ ਮੌਕੇ 'ਤੇ ਹੀ ਬਿਨਾਂ ਕਿਸੇ ਰੁਕਾਵਟ ਦੇ ਕਾਰਵਾਈ ਮੁਕੰਮਲ ਹੋ ਸਕੇ।