Showing posts with label Sarhind Feeder Canal. Show all posts
Showing posts with label Sarhind Feeder Canal. Show all posts

Thursday, May 7, 2026

ਰਾਜਸਥਾਨ ਫੀਡਰ ਦੇ 16.62 ਕਿਲੋਮੀਟਰ ਖੇਤਰ 'ਤੇ ਖਰਚ ਕੀਤੇ ਜਾ ਰਹੇ ਹਨ 170 ਕਰੋੜ ਰੁਪਏ

 
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਕੰਮਾਂ ਦਾ ਜਾਇਜ਼ਾ

ਰੀਲਾਈਨਿੰਗ ਦਾ ਉਦੇਸ਼ ਨਹਿਰ 'ਚ ਵਾਰ-ਵਾਰ ਪੈਂਦੇ ਪਾੜਾਂ ਨੂੰ ਰੋਕਣਾ, ਆਲੇ-ਦੁਆਲੇ ਦੇ ਖੇਤਰਾਂ ਦੀ ਸੁਰੱਖਿਆ ਅਤੇ ਜਾਨ-ਮਾਲ ਦੀ ਰਾਖੀ ਯਕੀਨੀ ਬਣਾਉਣਾ: ਬਰਿੰਦਰ ਕੁਮਾਰ ਗੋਇਲ

ਸਰਹਿੰਦ ਫੀਡਰ ਨਹਿਰ ਦੀ ਰੀਲਾਈਨਿੰਗ 'ਤੇ ਖਰਚ ਕੀਤੇ 800 ਕਰੋੜ ਰੁਪਏ

60 ਸਾਲ ਬਾਅਦ ਹੋਈ ਦੋਵਾਂ ਨਹਿਰਾਂ ਦੀ ਰੀਲਾਇਨਿੰਗ: ਬਰਿੰਦਰ ਕੁਮਾਰ ਗੋਇਲ

ਸ਼ਹਿਰ ਨੇੜੇ ਕੰਕਰੀਟ ਦੀ ਥਾਂ 'ਤੇ 12.50 ਕਿਲੋਮੀਟਰ ਕੀਤੀ ਜਾ ਰਹੀ ਹੈ ਇੱਟਾਂ ਦੀ ਰੀਲਾਇਨਿੰਗ

ਚੰਡੀਗੜ੍ਹ/ਫ਼ਰੀਦਕੋਟ, 7 ਮਈ:

ਪੰਜਾਬ ਦੇ ਕੈਬਨਿਟ ਮੰਤਰੀ Barinder Kumar Goyal ਨੇ ਅੱਜ Rajasthan Feeder ਨਹਿਰ ਦੀ ਰੀਲਾਈਨਿੰਗ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕੰਮ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਸ੍ਰੀ ਗੋਇਲ ਨੇ ਦੱਸਿਆ ਕਿ ਇਹ ਨਹਿਰ ਪੰਜਾਬ ਦੇ ਕਈ ਪਿੰਡਾਂ ਅਤੇ ਸ਼ਹਿਰਾਂ ਦੇ ਨੇੜੇ ਤੋਂ ਲੰਘਦੀ ਹੈ ਅਤੇ ਲਗਭਗ 60 ਸਾਲ ਪੁਰਾਣੀ ਹੋਣ ਕਾਰਨ ਇਸ ਦੀ ਲਾਈਨਿੰਗ ਕਾਫ਼ੀ ਖਸਤਾਹਾਲ ਹੋ ਚੁੱਕੀ ਸੀ। ਪਿਛਲੇ ਸਮੇਂ ਦੌਰਾਨ ਰਾਜਸਥਾਨ ਫੀਡਰ ਨਹਿਰ ਅਤੇ Sarhind Feeder ਦੇ ਕਾਮਨ ਬੈਂਕ ਟੁੱਟਣ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਨੁਕਸਾਨ ਦਾ ਖ਼ਤਰਾ ਬਣਿਆ ਰਹਿੰਦਾ ਸੀ। ਇਸ ਨੁਕਸਾਨ ਨੂੰ ਰੋਕਣ ਦੇ ਮੱਦੇਨਜ਼ਰ ਇਹ ਕੰਮ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ Sarhind Feeder Canal ਨਹਿਰ ਦੀ ਮੁੜ ਉਸਾਰੀ ਦਾ ਕੰਮ 800 ਕਰੋੜ ਰੁਪਏ ਦੀ ਲਾਗਤ ਨਾਲ ਪਹਿਲਾਂ ਹੀ ਮੁਕੰਮਲ ਹੋ ਚੁੱਕਾ ਹੈ ਅਤੇ ਹੁਣ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਪੂਰੀ ਹੋਣ ਨਾਲ ਦੋਵੇਂ ਨਹਿਰਾਂ ਦੇ ਨਾਲ ਲਗਦੇ ਪਿੰਡਾਂ ਅਤੇ ਸ਼ਹਿਰਾਂ ਦਾ ਸੰਭਾਵਿਤ ਜਾਨੀ-ਮਾਲੀ ਨੁਕਸਾਨ ਤੋਂ ਬਚਾਅ ਹੋ ਸਕੇਗਾ ਅਤੇ ਖੇਤਾਂ ਨੂੰ ਵੱਧ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ।

ਕੈਬਨਿਟ ਮੰਤਰੀ ਦੱਸਿਆ ਕਿ  Faridkot ਦੀਆਂ ਸਮਾਜਿਕ ਸੰਸਥਾਵਾਂ ਅਤੇ ਸਥਾਨਕ ਕਿਸਾਨਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਫ਼ਰੀਦਕੋਟ ਸ਼ਹਿਰ ਦੇ ਨੇੜੇ ਰਾਜਸਥਾਨ ਫੀਡਰ ਦੀ 12.50 ਕਿਲੋਮੀਟਰ ਬੈੱਡ ਵਿੱਚ ਕੰਕਰੀਟ ਦੀ ਥਾਂ ਇੱਟਾਂ ਦੀ ਲਾਈਨਿੰਗ ਕੀਤੀ ਜਾ ਰਹੀ ਹੈ ਤਾਂ ਜੋ ਭੂਮੀਗਤ ਪਾਣੀ ਦੇ ਰੀਚਾਰਜ Ground Water Recharge ਨੂੰ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਰੀਲਾਈਨਿੰਗ ਦੇ ਕੰਮ ਤੋਂ ਬਾਅਦ ਨਹਿਰ ਨੂੰ ਸਮਰੱਥਾ ਅਨੁਸਾਰ ਚਲਾਇਆ ਜਾਵੇਗਾ ਅਤੇ ਰਾਜਸਥਾਨ ਨੂੰ ਉਸ ਦੇ ਬਣਦੇ ਹਿੱਸੇ ਅਨੁਸਾਰ ਹੀ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸਿੰਚਾਈ ਦੇ ਪ੍ਰਬੰਧ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਦੀ ਸੁਰੱਖਿਆ ਅਤੇ ਜ਼ਮੀਨੀ ਪਾਣੀ ਦੀ ਸੰਭਾਲ ਵਿੱਚ ਵੀ ਅਹਿਮ ਭੂਮਿਕਾ ਨਿਭਾਏਗਾ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਰਾਜਸਥਾਨ ਫੀਡਰ ਨਹਿਰ ਦੀ 80 ਕਿਲੋਮੀਟਰ ਰੀਲਾਈਨਿੰਗ ਦਾ ਕੰਮ ਸਾਲ 2023 ਤੱਕ ਸਫ਼ਲਤਾਪੂਰਵਕ ਮੁਕੰਮਲ ਕੀਤਾ ਜਾ ਚੁੱਕਾ ਹੈ ਅਤੇ ਨਹਿਰ ਦੀ ਬੰਦੀ ਨਾ ਦਿੱਤੇ ਜਾਣ ਕਾਰਨ ਬਾਕੀ ਕੰਮ ਨਹੀਂ ਹੋ ਸਕਿਆ ਸੀ। ਹੁਣ ਸਾਲ 2026 ਦੀ ਬੰਦੀ ਦੌਰਾਨ ਬਾਕੀ ਰਹਿੰਦੀ 16.62 ਕਿਲੋਮੀਟਰ ਲਾਈਨਿੰਗ ਦਾ ਕੰਮ ਜੰਗੀ ਪੱਧਰ ‘ਤੇ ਕਰਵਾਇਆ ਜਾ ਰਿਹਾ ਹੈ, ਜਿਸ ‘ਤੇ ਲਗਭਗ 170 ਕਰੋੜ ਰੁਪਏ ਦੀ ਲਾਗਤ ਆਵੇਗੀ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਮੀਨੀ ਪਾਣੀ Ground Water ਬਚਾਉਣ ਲਈ 6700 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ ਜਿਸ ਨਾਲ ਸਿੰਚਾਈ ਲਈ ਵਰਤੇ ਜਾਂਦੇ ਨਹਿਰੀ ਪਾਣੀ ਨੂੰ 26 ਫ਼ੀਸਦੀ ਤੋਂ ਵਧਾ ਕੇ 78 ਫ਼ੀਸਦੀ ਕਰ ਦਿੱਤਾ ਗਿਆ ਹੈ ਜਿਸ ਨਾਲ ਕਿਸਾਨਾਂ ਦੇ ਟੇਲਾਂ 'ਤੇ ਪੈਂਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਹਰ ਕਿਸਾਨ ਨਹਿਰੀ ਪਾਣੀ ਵਰਤ ਕੇ ਆਪਣੇ ਖੇਤਾਂ ਦੀ ਸਿੰਚਾਈ ਕਰ ਰਿਹਾ ਹੈ।

ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਫਰੀਦਕੋਟ ਸ਼ਹਿਰ ਨੂੰ ਏਨਾ ਵੱਡਾ ਪ੍ਰਾਜਕੈਟ ਦੇਣ ਲਈ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਬੇਨਤੀ 'ਤੇ ਸਰਕਾਰ ਨੇ ਨਹਿਰ ਦਾ ਬੈੱਡ ਕੰਕਰੀਟ ਦੀ ਥਾਂ ਇੱਟਾਂ ਦਾ ਬਣਾਇਆ ਹੈ, ਜਿਸ ਲਈ ਉਹ ਸਰਕਾਰ ਦੇ ਧੰਨਵਾਦੀ ਹਨ। ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਇਨ੍ਹਾਂ ਨਹਿਰਾਂ ਦੀ ਰੀਲਾਇਨਿੰਗ ਨਾਲ ਇਲਾਕੇ ਵਿੱਚ ਸੇਮ ਦੀ ਸਮੱਸਿਆ ਦਾ ਪੱਕਾ ਹੱਲ ਹੋਵੇਗਾ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਫ਼ਰੀਦਕੋਟ ਸ. ਅਮਨਦੀਪ ਸਿੰਘ ਬਾਬਾ, ਐਸ.ਡੀ.ਐਮ. ਫਰੀਦਕੋਟ ਪੁਨੀਤ ਸ਼ਰਮਾ, ਮੁੱਖ ਇੰਜੀਨੀਅਰ ਨਹਿਰਾਂ ਸ. ਸ਼ੇਰ ਸਿੰਘ, ਨਿਗਰਾਨ ਇੰਜੀਨੀਅਰ ਫਿਰੋਜ਼ਪੁਰ ਨਹਿਰਾਂ ਸ੍ਰੀ ਸੰਦੀਪ ਗੋਇਲ, ਐਕਸੀਅਨ ਰਮਨਪ੍ਰੀਤ ਸਿੰਘ ਮਾਨ ਤੋਂ ਇਲਾਵਾ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

Tuesday, April 7, 2026

2 ਕਰੋੜ 40 ਲੱਖ ਰੁਪਏ ਲਾਗਤ ਨਾਲ ਤਿਆਰ ਹੋਏ ਲੰਬੀ ਹਲਕੇ ਦੇ ਨਵ ਨਿਰਮਾਣ ਰਾਜਬਾਹੇ ਦਾ ਕੈਬਨਿਟ ਮੰਤਰੀ ਖੁੱਡੀਆ ਨੇ ਕੀਤਾ ਉਦਘਾਟਨ

— ਪੰਜਾਬ ਸਰਕਾਰ ਵਲੋਂ 15 ਹਜ਼ਾਰ ਕਿਲੋਮੀਟਰ ਤੋਂ ਵੱਧ ਨਹਿਰਾਂ Canals, ਰਜਬਾਹੇ ਤੇ ਕੱਸੀਆਂ ਨੂੰ ਕੀਤਾ ਗਿਆ ਪੱਕਾ

— ਧਰਤੀ ਹੇਠਲੇ ਪਾਣੀ ਨੂੰ ਡੂੰਘਾ ਹੋਣ ਤੋਂ ਬਚਾਉਣ ਲਈ ਪੰਜਾਬ ਸਰਕਾਰ ਯਤਨਸ਼ੀਲ
ਲੰਬੀ/ ਸ੍ਰੀ ਮੁਕਤਸਰ ਸਾਹਿਬ 7 ਅਪ੍ਰੈਲ
ਪੰਜਾਬ ਸਰਕਾਰ ਵਲੋਂ 15 ਹਜ਼ਾਰ ਕਿਲੋਮੀਟਰ ਤੋਂ ਵੱਧ ਨਹਿਰਾਂ Canal ,ਰਜਬਾਹੇ ਤੇ ਕੱਸੀਆਂ ਨੂੰ ਪੱਕਾ ਕੀਤਾ ਹੈ ਤਾਂ ਜੋ ਟੇਲ ਤੇ ਪੈਂਦੇ ਪਿੰਡਾਂ ਨੂੰ ਖੇਤੀਬਾੜੀ ਅਤੇ ਪੀਣ ਲਈ ਸ਼ਾਫ ਸੁਥਰਾ ਪਾਣੀ ਮੁਹੱਈਆ ਹੋ ਸਕੇ, ਇਸ ਗੱਲ ਦਾ ਪ੍ਰਗਟਾਵਾਂ ਅੱਜ Gurmeet Singh Khuddian ਖੇਤੀਬਾੜੀ,ਪਸੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪੰਰਾਬ ਨੇ ਅੱਜ ਲੰਬੀ ਰਜਬਾਹਾ Lambi Distributery Canal ਜੋ Sarhind Feeder Canal ਨਹਿਰ ਦੀ ਬੁਰਜੀ ਨੰ. 386325 ਪਿੰਡ ਖੁੱਡੀਆ ਤੋਂ ਨਿਕਲਦਾ ਹੈ, ਦੇ ਨਵ ਨਿਰਮਾਣ ਦਾ ਉਦਘਾਟਨ ਕਰਦਿਆਂ ਕੀਤਾ।
ਉਹਨਾਂ ਦੱਸਿਆ ਕਿ ਇਸ ਰਜਬਾਜੇ ਦੇ ਨਵ ਨਿਰਮਾਣ ਤੇ ਪੰਜਾਬ ਸਰਕਾਰ ਵਲੋਂ 2 ਕਰੋੜ 40 ਲੱਖ ਰੁਪਏ ਖਰਚ ਕੀਤੇ ਗਏ ਹਨ, ਇਸ ਰਜਬਾਹੇ ਤੋਂ Sri Muktsar Sahib ਅਤੇ Fazilka ਦੇ ਲੱਗਭਗ 25 ਪਿੰਡਾਂ ਨੂੰ ਪੀਣ ਵਾਲਾ ਪਾਣੀ ਅਤੇ ਕੁਲ 47632 ਏਕੜ ਰਕਬੇ ਨੂੰ ਸਿੰਚਾਈ ਦੀ ਸਹੂਲਤ ਮਿਲੇਗੀ।
ਉਹਨਾਂ ਅੱਗੇ ਦੱਸਿਆ ਕਿ ਪਿੰਡ ਖੁੱਡੀਆ ਗੁਲਾਬ ਸਿੰਘ, ਸਹਿਣਾ ਖੇੜ੍ਹਾ, ਸਿੱਖਵਾਲਾ, ਫਤੂਹੀਖੇੜਾ, ਰੋੜਾਂਵਾਲੀ, ਭੀਟੀਵਾਲਾ, ਤਰਮਾਲਾ, ਫਤਿਹਪੁਰ ਮਨੀਆਂ, ਫੁੱਲੂ ਖੇੜ੍ਹਾ, ਸ਼ੇਰਾਂਵਾਲੀ,ਕੰਦੂਖੇੜਾ, ਮਹਿਰਾਜਪੁਰ, ਫਤੂਹੀਖੇੜਾ, ਖੁੱਬਣ, ਮੋਡੀ ਖੇੜਾ, ਵਜੀਦਪੁਰ ਭੋਮਾ, ਬਿਸ਼ਨਪੁਰਾ, ਹਿੰਮਪੁਰਾ, ਕੁਲਾਰ,ਰਾਮਪੁਰਾ, ਬਹਾਵਵਾਲਾ ਅਤੇ ਰਾਜਪੁਰਾ ਦੇ ਪਿੰਡਾਂ ਨੂੰ ਫਾਇਦਾ ਪਹੁੰਚੇਗਾ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ DSR ਕਰਨ ਵਾਲੇ ਕਾਸਤਕਾਰਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਬਸਿਡੀ ਦਿੱਤੀ ਜਾਵੇਗੀ ਅਤੇ ਸਰਕਾਰ ਵਲੋਂ ਇਸ ਸਕੀਮ ਤਹਿਤ 40 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ, ਇਸ ਤੋਂ ਪਹਿਲਾ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲ ਕਾਸਤਕਾਰਾਂ ਦੇ ਬੈਂਕ ਖਾਤਿਆਂ ਵਿੱਚ 32 ਕਰੋੜ ਰੁਪਏ ਦੀ ਰਾਸ਼ੀ ਭੇਜੀ ਜਾ ਚੁੱਕੀ ਹੈ।
ਇਸ ਤੋਂ ਇਲਾਵਾ ਪੰਜਾਬ ਵਿੱਚ ਨਰਮੇ ਦੀ ਕਾਸਤ Cotton Crop ਨੂੰ ਪ੍ਰਫੁਲਤ ਕਰਨ ਲਈ 33 ਪ੍ਰਤੀਸਤ ਸਬਸਿਡੀ Bt Cotton Seed Subsidy ਪੰਜਾਬ ਸਰਕਾਰ ਵਲੋਂ ਦਿੱਤੀ ਜਾਵੇਗੀ ਤਾਂ ਧਰਤੀ ਹੇਠਲੇ ਪਾਣੀ ਨੂੰ ਡੂੰਘਾ ਹੋਣ ਤੋਂ ਬਚਾਇਆ ਜਾਵੇ ਅਤੇ ਖੇਤੀਬਾੜੀ ਯੂਨੀਵਰਸਿਟੀ ਦੀ ਸਲਾਹ ਤੇ ਦੇਸ਼ੀ ਕਪਾਹ ਦੇ ਬੀਜ ਦਾ ਵੀ ਪ੍ਰਬੰਧ ਕੀਤਾ ਜਾਵੇਗਾ।
ਸ੍ਰੀ ਸੰਦੀਪ ਗੋਇਲ ਐਸ.ਈ. ਜਲ ਸਰੋਤ,ਅਰਸ਼ਦੀਪ ਸਿੰਘ ਐਕਸੀਅਨ,ਜਗਸੀਰ ਸਿੰਘ ਬਰਾੜ ਐਸ.ਡੀ.ਓ., ਡਾ.ਗੁਰਦਿੱਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਬੀ.ਡੀ.ਪੀ.ਓ. ਲੰਬੀ ਰਕੇਸ਼ ਬਿਸਨੋਈ, ਰੁਪਿੰਦਰ ਕੌਰ ਨਾਇਬ ਤਹਿਸੀਲਦਾਰ ਲੰਬੀ, ਰਛਪਾਲ ਸਿੰਘ ਚੇਅਰਮੈਨ,੍ਹਸੁਰਜੀਤ ਸਿੰਘ ਚੇਅਰਮੈਨ ਮਿੱਡਾ, ਨਿਸ਼ਾਨ ਸਿੰਘ ਬਲਾਕ ਪ੍ਰਧਾਨ ਰਾਣੀਵਾਲਾ, ਰਾਜ ਬਹਾਦਰ ਸਰਪੰਚ ਰੋੜਾਂਵਾਲੀ,ਮੋਹਣ ਸਿੰਘ ਕੱਟਿਆਂਵਾਲੀ, ਅਮਨਦੀਪ ਸਿੰਘ ਚੰਨੂ, ਤੋਜੀ ਲੰਬੀ, ਜਗਮੀਤ ਸਿੰਘ ਖੁੱਡੀਆਂ, ਗੁਰਬਾਜ ਸਿੰਘ ਵਣਵਾਲਾ, ਭਗਵੰਤ ਸਿੰਘ ਸਰਪੰਚ ਢਾਣੀ ਤੇਲੀਆ, ਹਰਮੰਦਰ ਸਿੰਘ ਸਰਪੰਚ ਕੰਦੂ ਖੇੜਾ, ਕਾਲਾ ਸਿੰਘ ਸਰਪੰਚ ਭੀਟੀਵਾਲਾ, ਗੁਰਛਿੰਦਰ ਸਿੰਘ ਸਿੱਧੂ, ਬਲਵਿੰਦਰ ਸਿੰਘ ਸਰਪੰਚ ਤਰਮਾਲਾ,ਜ਼ਸਵਿੰਦਰ ਸਿੰਘ ਸਰਪੰਚ ਵੰਜੀਦ ਸਿੰਘ ਭੋਮਾ,ਜੁਗਨੂੰ ਭੀਟੀਵਾਲਾ, ਸੁਖਜੀਤ ਸਿੰਘ ਭੀਟੀਵਾਲਾ, ਤੇਜਾ ਸਿੰਘ ਭੀਟੀਵਾਲਾ, ਪੀ.ਏ. ਗੁਰਬਾਜ ਖੁੱਡੀਆ, ਮੀਡੀਆ ਐਡਵਾਈਜ਼ਰ ਮੋਹਿਤ ਸੋਨੀ ਵੀ ਮੌਜੂਦ ਸਨ।

Monday, March 2, 2026

ਸਰਹਿੰਦ ਫੀਡਰ ਨਹਿਰ ਚ ਕਿੱਥੇ ਤੱਕ ਪਹੁੰਚਿਆ ਪਾਣੀ, ਕਦੋਂ ਤੱਕ ਹਰੇਕ ਟੇਲ ਤੱਕ ਪਹੁੰਚੇਗਾ

ਸ੍ਰੀ ਮੁਕਤਸਰ ਸਾਹਿਬ, 3 ਮਾਰਚ

ਫਿਰੋਜ਼ਪੁਰ ਫੀਡਰ ਨਹਿਰ Firozpur Feeder Canal ਦੇ ਨਵੀਨੀਕਰਨ ਦੇ ਚੱਲ ਰਹੇ ਕੰਮ ਦੇ ਮੱਦੇਨਜਰ ਲੰਬੀ ਬੰਦੀ ਤੋਂ ਬਾਅਦ ਪਾਣੀ ਛੱਡ ਦਿੱਤਾ ਗਿਆ ਸੀ ਅਤੇ ਫੀਰੋਜਪੁਰ ਫੀਡਰ Firozpur Feeder Canal ਵਿਚੋਂ ਦੀ ਹੁੰਦਾ ਹੋਇਆ ਇਹ ਪਾਣੀ ਹੁਣ ਸਰਹਿੰਦ ਫੀਡਰ ਨਹਿਰ Sarhind Feeder Canal ਵਿਚ ਸ੍ਰੀ ਮੁਕਤਸਰ ਸਾਹਿਬ Sri Muktsar Sahib ਜ਼ਿਲ੍ਹੇ ਵਿਚ ਸੋਥਾ ਹੈਡ Sotha Headworks ਤੱਕ ਪਹੁੰਚ ਗਿਆ ਹੈ। 

ਸ੍ਰੀ ਮੁਕਤਸਰ ਸਾਹਿਬ ਕੋਟਕਪੂਰਾ ਰੋਡ ਤੇ ਨਹਿਰ ਵਿਚ ਚੋਖਾ ਪਾਣੀ ਹੋ ਗਿਆ ਹੈ ਅਤੇ ਵਿਭਾਗ ਹੌਲੀ ਹੌਲੀ ਪਾਣੀ ਵਧਾ ਰਿਹਾ ਹੈ। ਸੋਥਾ ਹੈਡ ਤੋਂ ਸਰਹਿੰਦ ਫੀਡਰ Sarhind Feeder Canal  ਵਿਚੋਂ ਅਬੋਹਰ ਬ੍ਰਾਂਚ ਨਹਿਰ Abohar Branch Canal ਨਿਕਲਦੀ ਹੈ ਜਿਸ Abohar Branch Canal ਵਿਚੋਂ ਸੋਥੇ ਪਿੰਡ ਕੋਲੋਂ ਅਰਨੀਵਾਲਾ ਡਿਸਟ੍ਰੀਬਿਊਟਰੀ Arniwala Distributary ਨਿਕਲਦੀ ਹੈ ਅਤੇ ਥੋੜਾ ਅੱਗੇ ਸਰਾਵਾਂ ਕੋਲੋਂ ਇਸੇ ਵਿਚੋਂ ਹੀ ਮਲੂਕਪੁਰਾ ਡਿਸਟ੍ਰੀਬਿਊਟਰੀ Malookpura Distributary ਨਿਕਲਦੀ ਹੈ। ਜਦੋਂ ਕਿ ਅਬੋਹਰ ਬ੍ਰਾਂਚ ਦੀ ਟੇਲ ਪੰਜਾਵਾ ਨਹਿਰ Panjawa Canal ਵਜੋਂ ਹੁੰਦੀ ਹੈ। 

ਇਸ ਸਮੇਂ ਤਾਪਮਾਨ ਵੱਧਣ High Temperature ਕਾਰਨ ਕਣਕ ਦੀ ਫਸਲ Wheat Crop ਨੂੰ ਪਾਣੀ ਦੀ ਸਭ ਤੋਂ ਵੱਧ ਜਰੂਰਤ ਮਹਿਸੂਸ ਹੋ ਰਹੀ ਹੈ ਅਤੇ ਅਬੋਹਰ ਖੇਤਰ ਵਿਚ ਕਿਨੂੰ ਦੇ ਬਾਗਾਂ Kinnow Orchard ਨੂੰ ਵੀ ਨਵੇਂ ਫੁਟਾਰੇ ਤੇ ਬਹੁਤ ਜਰੂਰੀ ਪਾਣੀ ਦੇਣਾ ਹੁੰਦਾ ਹੈ। ਇਸ ਲਈ ਕਿਸਾਨ ਬੇਸਬਰੀ ਨਾਲ ਪਾਣੀ ਦੀ ਉਡੀਕ ਕਰ ਰਹੇ ਹਨ। 

ਦੂਜੇ ਪਾਸੇ ਇਸ ਨਾਲ ਰਾਜਸਥਾਨ ਦੀ ਗੰਗ ਕੈਨਾਲ Gang Canal (Bikaner Canal) ਵਿਚ ਵੀ ਪਾਣੀ ਦੀ ਸਪਲਾਈ ਫਿਰੋਜ਼ਪੁਰ ਫੀਡਰ Firozpur Feeder Canal ਵਿਚੋਂ ਹੀ ਹੋਣੀ ਹੈ ਅਤੇ ਹੁਣ ਗੰਗ ਕੈਨਾਲ Gang Canal (Bilaner Canal) ਦੇ ਕਿਸਾਨਾਂ ਨੂੰ ਵੀ ਉਨ੍ਹਾਂ ਦੇ ਹਿੱਸੇ ਅਨੁਸਾਬ ਪੂਰਾ ਪਾਣੀ ਮਿਲੇਗਾ।

ਇਸੇ ਤਰਾਂ ਫਿਰੋਜਪੁਰ ਫੀਡਰ Firozpur Feeder Canal ਦੇ ਨਵੀਨੀਕਰਨ ਮੌਕੇ ਰਾਜਸਥਾਨ ਫੀਡਰ ਨਹਿਰ Rajasthan Feeder Canal ਜਿਸ ਨੂੰ ਇੰਦਰਾ ਗਾਂਧੀ ਨਹਿਰ Indra Gandhi Canal ਵੀ ਆਖਦੇ ਹਨ ਵਿਚ ਵੀ ਪਾਣੀ ਦੀ ਸਪਲਾਈ ਘੱਟ ਕੀਤੀ ਗਈ ਸੀ ਕਿਉਂਕਿ ਦੋਹਾਂ ਨਹਿਰਾਂ ਦੀ ਸਾਂਝੀ ਪਟੜੀ ਹੋਣ ਕਾਰਨ ਜੇਕਰ ਇਕ ਨਹਿਰ ਬੰਦ ਹੋਵੇ ਤਾਂ ਦੂਜੇ ਪਾਸੇ ਦਾ ਦਬਾਅ ਵੱਧ ਹੋਣ ਕਾਰਨ ਬੰਦ ਨਹਿਰ ਵਾਲੇ ਪਾਸੇ ਨਹਿਰ ਟੁੱਟਣ ਦਾ ਡਰ ਬਣ ਜਾਂਦਾ ਹੈ। ਇਸ ਲਈ ਹੁਣ ਰਾਜਸਥਾਨ ਫੀਡਰ Rajasthan Feeder Canal ਵਿਚ ਵੀ ਪਾਣੀ ਦੀ ਸਪਲਾਈ ਰਾਜਸਥਾਨ Rajasthan ਆਪਣੀ ਮੰਗ ਅਨੁਸਾਰ ਲੈ ਸਕੇਗਾ। 

ਇੱਥੇ ਇਹ ਵੀ ਦੱਸਣਯੋਗ ਹੈ ਕਿ ਰਾਜਸਥਾਨ ਫੀਡਰ Rajasthan Feeder Canal ਵਿਚ ਵੀ 20 ਮਾਰਚ ਤੋਂ 45 ਦਿਨ ਦੀ ਬੰਦੀ ਪ੍ਰਸ਼ਤਾਵਿਤ ਹੈ ਜਿਸ ਦੌਰਾਨ ਇਸ ਦੇ ਲਗਭਗ 20 ਕਿਲੋਮੀਟਰ ਹਿੱਸੇ ਦਾ ਨਵੀਨੀਕਰਨ ਹੋਣਾ ਹੈ । 

ਇਹ ਵੀ ਪੜ੍ਹੋ

ਜੇ ਆਹ ਕੰਮ ਨਾ ਕੀਤਾ ਤਾਂ ਨਹੀਂ ਆਉਣੀ ਪ੍ਰਧਾਨ ਮੰਤਰੀ ਸਨਮਾਨ ਨਿੱਧੀ ਸਕੀਮ ਦੀ ਅਗਲੀ ਕਿਸਤ


Sunday, March 1, 2026

ਫਿਰੋਜ਼ਪੁਰ ਫੀਡਰ ਵਿੱਚ ਹਰੀ ਕੇ ਹੈਡਵਰਕਸ ਤੋਂ ਪਾਣੀ ਛੱਡਿਆ

  ਫਿਰੋਜ਼ਪੁਰ 1 ਮਾਰਚ

ਫਿਰੋਜ਼ਪੁਰ ਫੀਡਰ Firozpur Feeder Canal ਦੇ ਨਵੀਨੀਕਰਨ ਤੋਂ ਬਾਅਦ 1 ਮਾਰਚ ਦੀ ਸ਼ਾਮ ਨੂੰ ਹਰੀਕੇ ਹੈਡ ਵਰਕਸ Harike Headworks ਤੋਂ ਨਹਿਰ ਵਿੱਚ ਆਖਿਰਕਾਰ ਪਾਣੀ ਛੱਡ ਦਿੱਤਾ ਗਿਆ। ਭਾਰਤੀ ਕਿਸਾਨ ਯੂਨੀਅਨ BKU ਖੋਸਾ ਦੇ ਅਹੁਦੇਦਾਰ ਵੀ ਇਸ ਮੌਕੇ ਹੈਡਵਰਕਸ ਤੇ ਹਾਜ਼ਰ ਸਨ। ਇਸ ਮੌਕੇ ਜਲ ਸਰੋਤ ਵਿਭਾਗ Water Resources Department ਦੇ ਸਟਾਫ ਨੇ ਪੂਜਾ ਕਰਨ ਤੋਂ ਬਾਅਦ ਹੈਡਵਰਕਸ ਦੇ ਗੇਟ ਖੋਲਣੇ ਸ਼ੁਰੂ ਕੀਤੇ ਅਤੇ ਪਾਣੀ ਨਹਿਰ ਵਿੱਚ ਚੱਲਣਾ ਸ਼ੁਰੂ ਹੋ ਗਿਆ। ਹਾਲਾਂਕਿ ਇਸ ਨੂੰ ਆਉਣ ਵਾਲੇ ਕੁਝ ਘੰਟਿਆਂ ਵਿੱਚ ਪੂਰਾ ਕੀਤਾ ਜਾਵੇਗਾ ਅਤੇ ਦੋ ਦਿਨ ਬਾਅਦ ਅਬੋਹਰ ਖੇਤਰ ਵਿੱਚ ਪਾਣੀ ਦੇ ਪਹੁੰਚਣ ਦੀ ਸੰਭਾਵਨਾ ਹੈ ।

ਦਸਣਯੋਗ ਹੈ ਕਿ 180 ਕਰੋੜ ਰੁਪਏ ਦੇ ਖਰਚ ਨਾਲ ਫਿਰੋਜ਼ਪੁਰ ਫੀਡਰ ਨਹਿਰ Firozpur Feeder Canal ਦਾ ਨਵੀਨੀਕਰਨ ਕੀਤਾ ਗਿਆ ਹੈ ਅਤੇ ਇਸ ਦੀ ਸਮਰੱਥਾ ਵਿੱਚ 2700 ਕਿਊਸਿਕ ਦਾ ਵਾਧਾ ਕੀਤਾ ਗਿਆ ਹੈ। ਇਸ ਸਮਰੱਥਾ ਵਾਧੇ ਤੋਂ ਬਾਅਦ ਹੁਣ ਕਿਸਾਨਾਂ ਨੂੰ ਭਰਪੂਰ ਮਿਲੇਗਾ ਅਤੇ ਗਰਮੀ ਦੇ ਦਿਨਾਂ ਵਿੱਚ ਸਰਹੰਦ ਫੀਡਰ ਨਹਿਰ Sarhind Feeder Canal ਦੀਆਂ ਵਿਤਰਿਕਾਵਾਂ ਵਿੱਚ ਵਾਰਬੰਦੀ ਵੀ ਨਹੀਂ ਕਰਨੀ ਪਵੇਗੀ। ਇਸੇ ਨਹਿਰ ਵਿੱਚੋਂ ਹੀ ਰਾਜਸਥਾਨ ਦੀ ਗੰਗ ਕਨਾਲ Gang Canal ਨੂੰ ਵੀ ਪਾਣੀ ਜਾਵੇਗਾ। ਇਸ ਸਮੇਂ ਕਣਕ ਅਤੇ ਕਿੰਨੂ ਦੇ ਬਾਗਾਂ ਵਾਲੀ ਪਾਣੀ ਦੀ ਵੱਡੀ ਮੰਗ ਸੀ। ਇਸ ਨਹਿਰ ਦੇ ਨਵੀਨੀਕਰਨ ਤੋਂ ਬਾਅਦ ਇਸ ਦਾ ਉਦਘਾਟਨ ਪਿਛਲੇ ਦਿਨੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ Bhagwant Singh Mann ਨੇ ਖੁਦ ਪਹੁੰਚ ਕੇ ਕੀਤਾ ਸੀ।

ਹੁਣ ਨਹਿਰ ਵਿੱਚ ਪਾਣੀ ਦੀ ਸਪਲਾਈ ਸ਼ੁਰੂ ਹੋਣ ਨਾਲ ਕਿਸਾਨਾਂ ਦੇ ਚਿਹਰਿਆਂ ਤੇ ਰੌਣਕ ਆਈ ਹੈ ਅਤੇ ਇਹ ਪਾਣੀ ਖੇਤਾਂ ਵਿੱਚ ਪਹੁੰਚ ਕੇ ਅੰਨ ਉਤਪਾਦਨ ਦਾ ਕਾਰਕ ਬਣੇਗਾ।

Thursday, February 26, 2026

ਫਿਰੋਜ਼ਪੁਰ ਫੀਡਰ ਰਾਹੀਂ ਸਰਹੰਦ ਨਹਿਰ ਵਿੱਚ ਕਦੋਂ ਆਵੇਗਾ ਪਾਣੀ

 ਕਦੋਂ ਆਵੇਗਾ ਨਹਿਰਾਂ ਵਿੱਚ ਪਾਣੀ, ਆ ਗਈ ਪੱਕੀ ਤਰੀਕ 

ਫ਼ਿਰੋਜ਼ਪੁਰ, 26 ਫਰਵਰੀ 

ਪਿਛਲੇ ਕਰੀਬ 35-40 ਦਿਨਾਂ ਤੋਂ ਫਿਰੋਜ਼ਪੁਰ ਫੀਡਰ Firozpur Feeder Canal ਦੇ ਰੀਲਾਈਨਿੰਗ ਦੇ ਚੱਲ ਰਹੇ ਕੰਮਾਂ ਦੇ ਮੱਦੇ ਨਜ਼ਰ ਨਹਿਰ ਬੰਦੀ Canal Closer ਕੀਤੀ ਗਈ ਸੀ ਜਿਸ ਨਾਲ ਫਰੀਦਕੋਟ ਫਾਜ਼ਿਲਕਾ ਫਿਰੋਜ਼ਪੁਰ ਤੇ ਸ਼੍ਰੀ ਮੁਕਤਸਰ ਸਾਹਿਬ ਜਿਲ੍ਹਿਆਂ ਵਿੱਚ ਨਹਿਰਾਂ ਸੁੱਕੀਆਂ ਪਈਆਂ ਸਨ। ਨਹਿਰੀ ਵਿਭਾਗ Water Resources Department ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਹਿਰਾਂ ਵਿੱਚ ਪਾਣੀ ਆਉਣ ਦੀ ਪੱਕੀ ਤਰੀਕ ਆ ਗਈ ਹੈ। ਫਿਰੋਜ਼ਪੁਰ ਫੀਡਰ Firozpur Feeder Canal ਵਿੱਚ 28 ਫ਼ਰਵਰੀ ਨੂੰ ਪਾਣੀ ਲਿਆ ਜਾਵੇਗਾ ਜੋ ਕਿ ਹੌਲੀ ਹੌਲੀ ਉਸ ਵਿੱਚ ਵਧਾਇਆ ਜਾਵੇਗਾ। ਉਸ ਤੋਂ ਬਾਅਦ ਪਾਣੀ ਫਿਰੋਜ਼ਪੁਰ ਫੀਡਰ Firozpur Feeder Canal ਤੋਂ ਸਰਹੰਦ ਫੀਡਰ Sarhind Feeder Canal ਵਿੱਚ ਭਰੇਗਾ ਉਸ ਤੋਂ ਬਾਅਦ ਹੇਠਲੀਆਂ ਨਹਿਰਾਂ ਵਿੱਚ ਪਾਣੀ ਹੌਲੀ ਹੌਲੀ ਭਰੇਗਾ ਕੁੱਲ ਮਿਲਾ ਕੇ ਨਹਿਰਾਂ ਵਿੱਚ ਪਾਣੀ ਟੇਲਾਂ ਤੱਕ ਚਾਰ ਮਾਰਚ ਤੱਕ ਪਹੁੰਚਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਦੱਸਣ ਯੋਗ ਹੈ ਕਿ ਬੀਤੇ ਕੱਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ Bhagwant Singh Maan ਵੱਲੋਂ ਫਿਰੋਜ਼ਪੁਰ ਫੀਡਰ Firozpur Feeder ਦੇ ਰੀਲਾਨਿੰਗ ਦੇ ਕੰਮ ਦਾ ਉਦਘਾਟਨ ਕਰ ਦਿੱਤਾ ਗਿਆ ਸੀ। ਪਰ ਉਸ ਤੋਂ ਬਾਅਦ ਨਹਿਰ ਦੇ ਹੋਏ ਰੀਲਾਈਨਿੰਗ ਦੇ ਕੰਮ ਨੂੰ ਥੋੜਾ ਬਹੁਤਾ ਸੁਕਾ ਕੇ ਬਾਅਦ ਵਿੱਚ ਪਾਣੀ ਛੱਡਿਆ ਜਾਵੇਗਾ। ਕਿਸਾਨਾਂ ਵੱਲੋਂ ਨਹਿਰੀ ਪਾਣੀ ਦੀ ਮੰਗ ਪਿਛਲੇ ਕਾਫੀ ਸਮੇਂ ਤੋਂ ਕੀਤੀ ਜਾ ਰਹੀ ਹੈ। ਆਉਣ ਵਾਲੇ ਸਮੇਂ ਵਿੱਚ ਮਾਲਵੇ ਦੇ ਲੋਕਾਂ ਨੂੰ ਕਰੀਬ 2700 ਕਿਊਸਿਕ ਪਾਣੀ ਫਿਰੋਜ਼ਪੁਰ ਫੀਡਰ Firozpur Feeder Canal ਰੀਲਾਈਨਿੰਗ ਦੇ ਕੰਮ ਮੁਕੰਮਲ ਹੋਣ ਬਾਅਦ ਵੱਧ ਮਿਲਿਆ ਕਰੇਗਾ ਜਿਸ ਦਾ ਟੇਲਾਂ ਦੇ ਬੈਠੇ ਕਿਸਾਨਾਂ ਨੂੰ ਸਿੱਧੇ ਤੌਰ ਤੇ ਲਾਭ ਹੋਵੇਗਾ।

ਦੂਜੇ ਪਾਸੇ ਰਾਜਸਥਾਨ Rajasthan ਦੀ ਗੰਗ ਕਨਾਲ Gang Canal ਵਿੱਚ ਵੀ ਇਸੇ ਨਹਿਰ ਰਾਹੀਂ ਪਾਣੀ ਜਾਣਾ ਹੈ ਅਤੇ ਪੰਜਾਬ ਦੇ ਕਿਨੂੰ ਬੈਲਟ Kinnow Belt of Punjab ਤੋਂ ਇਲਾਵਾ ਰਾਜਸਥਾਨ ਦੇ ਕਿਸਾਨ ਵੀ ਵੱਡੀ ਉਤਸਕਤਾ ਨਾਲ ਪਾਣੀ ਦੀ ਉਡੀਕ ਕਰ ਰਹੇ ਹਨ।

Tuesday, February 10, 2026

ਨਹਿਰ ਬੰਦੀ ਅਪਡੇਟ-ਕਦੋਂ ਆਵੇਗਾ ਸਰਹੰਦ ਫੀਡਰ ਵਿਚੋਂ ਨਿਕਲਦੀਆਂ ਨਹਿਰਾਂ ਵਿਚ ਪਾਣੀ

 ਫਿਰੋਜ਼ਪੁਰ, 10 ਫਰਵਰੀ

ਹਰੀਕੇ ਹੈਡ ਵਰਕਸ Harike Headworks ਤੋਂ ਨਿਕਲਣ ਵਾਲੀ ਫਿਰੋਜਪੁਰ ਫੀਡਰ ਨਹਿਰ Firozpur Feeder Canal ਦੇ ਚੱਲ ਰਹੇ ਨਵੀਨੀਕਰਨ ਦੇ ਕੰਮ ਦੇ ਮੱਦੇਨਜਰ ਮਾਲਵੇ ਦੇ ਵੱਡੇ ਇਲਾਕੇ ਵਿਚ ਨਹਿਰ ਬੰਦੀ Canal Closer  ਚੱਲ ਰਹੀ ਹੈ। ਇਸ ਕਾਰਨ ਫਿਰੋਜਪੁਰ ਫੀਡਰ Firozpur Feeder ਨਹਿਰ ਬੰਦ ਹੈ ਜੋ ਕਿ ਫਿਰੋਜ਼ਪੁਰ ਫੀਡਰ Firozpur Feeder ਵਿਚੋਂ ਨਿਕਲਦੀ ਹੈ ਅਤੇ ਇਸੇ ਸਰਹਿੰਦ ਫੀਡਰ Sarhind Feeder Canal ਨਹਿਰ ਵੱਲੋਂ ਫਿਰੋਜਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ Sri Muktsar Sahib ਤੇ ਫਾਜ਼ਿਲਕਾ Fazilka ਦੇ ਇਲਾਕੇ ਨੂੰ ਸਿੰਚਿਆ ਜਾਂਦਾ ਹੈ। ਪਰ ਇਹ ਨਹਿਰ ਕਈ ਦਿਨਾਂ Canal Closed ਤੋਂ ਬੰਦ ਹੈ। 

ਹੁਣ ਜਦ ਗਰਮੀ ਵੱਧਣ ਲੱਗੀ ਹੈ ਅਤੇ ਕਿਸਾਨਾਂ ਨੂੰ ਕਣਕ ਦੀ ਫਸਲ Wheat Crop Irrigation  ਲਈ ਪਾਣੀ ਦੀ ਜਰੂਰਤ ਪੈਣ ਲੱਗੀ ਹੈ ਅਤੇ ਕਿਨੂੰ ਦੇ ਬਾਗਾਂ Kinnow Orchard  ਨੂੰ ਵੀ ਪਾਣੀ ਦੀ ਜਰੂਰਤ ਹੈ ਤਾਂ ਅਜਿਹੇ ਵਿਚ ਨਹਿਰ ਵਿਚ ਕਿਸਾਨ ਪਾਣੀ ਦੀ ਉਡੀਕ ਕਰ ਰਹੇ ਹਨ।

ਵਿਭਾਗੀ ਸੂਤਰਾਂ ਨੇ ਦੱਸਿਆ ਹੈ ਕਿ ਫਿਰੋਜਪੁਰ ਫੀਡਰ Firozpur Feeder Canal ਨਹਿਰ ਦੇ ਨਵੀਨੀਕਰਨ ਦਾ ਕੰਮ ਪੂਰੀ ਰਫ਼ਤਾਰ ਨਾਲ ਚੱਲ ਰਿਹਾ ਹੈ ਤੇ ਵਿਭਾਗ ਦ੍ਰਿੜ ਸੰਕਲਪਿਤ ਹੈ ਕਿ ਕੰਮ ਤੈਅ ਸਮਾਂ ਹੱਦ ਵਿਚ ਪੂਰਾ ਕਰ ਲਿਆ ਜਾਵੇ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਕੰਮ ਤੈਅ ਸਮਾਂ ਹੱਦ ਵਿਚ ਪੂਰਾ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਉਸਤੋਂ ਬਾਅਦ ਪਾਣੀ ਦਿੱਤਾ ਜਾਵੇ ਕਿਉਂਕਿ ਸਰਕਾਰ ਨਹੀਂ ਚਾਹੁੰਦੀ ਕਿ ਕਿਸਾਨਾਂ ਨੂੰ ਪਾਣੀ ਲਈ ਜਿਆਦਾ  ਉਡੀਕ ਕਰਨੀ ਪਵੇ। ਜਿਕਰਯੋਗ ਹੈ ਕਿ ਇਸ ਸਰਕਾਰ ਦਾ ਹਮੇਸਾ ਹੀ ਉਪਰਾਲਾ ਰਿਹਾ ਹੈ ਕਿ ਟੇਲਾਂ ਤੱਕ ਕਿਸਾਨਾਂ Canal Water up to the Tail End of Canals  ਨੂੰ ਪੁਰਾ ਪਾਣੀ ਮਿਲੇ ਅਤੇ ਇਸੇ ਲਈ ਨਹਿਰਾਂ ਨੂੰ ਪੱਕਾ ਕਰਨ ਦੇ ਨਾਲ ਨਾਲ ਖਾਲੇ ਵੀ ਪੱਕੇ ਕੀਤੇ ਜਾ ਰਹੇ ਹਨ।

ਇਸ ਸਦੰਰਭ ਵਿਚ ਵਿਭਾਗੀ ਸੂਤਰਾਂ ਨੇ ਪੁਸ਼ਟੀ ਕੀਤੀ ਹੈ ਕਿ 25 ਫਰਵਰੀ 2026 ਨੂੰ ਨਹਿਰ ਵਿਚ ਪਾਣੀ ਲੈ ਲਿਆ ਜਾਵੇਗਾ ਅਤੇ ਉਸਤੋਂ ਬਾਅਦ ਫਿਰੋਜਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਤੇ ਫਾਜ਼ਿਲਕਾ ਇਲਾਕੇ ਦੀਆਂ ਨਹਿਰਾਂ ਵਿਚ ਪਾਣੀ ਆ ਜਾਵੇਗਾ। 

ਇਹ ਵੀ ਪੜ੍ਹੋ

ਨਰਮੇ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਅਗੇਤੇ ਪ੍ਰਬੰਧ

ਕਣਕ ਵਿਚ ਚੁਹਿਆਂ ਦੀ ਰੋਕਥਾਮ

ਕਿਸਾਨਾਂ ਲਈ ਸਰਕਾਰ ਖੋਲ੍ਹੇਗੀ ਨੀਲੇ ਸਟੋਰ

ਖੇਤੀਬਾੜੀ ਵਿਚ ਜਿਪਸਮ ਦੀ ਮਹੱਤਤਾ ਤੇ ਸਬਸਿਡੀ 

ਮੱਛੀ ਪਾਲਕਾਂ ਲਈ ਸਬਸਿਡੀ 

ਪੀਏਯੂ ਦੇ ਕਿਸਾਨ ਮੇਲੇ ਕਦੋਂ ਤੇ ਕਿੱਥੇ ਲੱਗਣਗੇ।

ਕਣਕ ਤੇ ਪੀਲੀ ਕੂੰਗੀ ਤੇ ਹੋਰ ਬਿਮਾਰੀਆਂ ਦੀ ਰੋਕਥਾਮ