Showing posts with label Sugarcane Crop. Show all posts
Showing posts with label Sugarcane Crop. Show all posts

Wednesday, April 15, 2026

ਵਧੇਰੇ ਪੈਦਾਵਾਰ ਲਈ ਗੰਨੇ ਦੀ ਫ਼ਸਲ ਵਿਚ ਸੰਤੁਲਿਤ ਰੂਪ ਵਿਚ ਖਾਦਾਂ ਵਰਤਣ ਦੀ ਜ਼ਰੂਰਤ : ਕੇਨ ਕਮਿਸ਼ਨਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਪ੍ਰੈਲ 2026:

ਗੰਨੇ ਦੀ ਫ਼ਸਲ Sugarcane Crop ਇੱਕ ਲੰਬੇ ਸਮੇਂ ਦੀ ਅਤੇ ਭਾਰੀ ਖੁਰਾਕ ਦੀ ਵਰਤੋਂ ਕਰਨ ਵਾਲੀ ਫਸਲ ਹੈ ਅਤੇ ਤੰਦਰੁਸਤ ਫ਼ਸਲ, ਵਧੇਰੇ ਪੈਦਾਵਾਰ ਅਤੇ ਖੰਡ ਦੀ ਰਿਕਵਰੀ ਲੈਣ ਲਈ ਖਾਦਾਂ ਦੀ ਸਹੀ ਅਤੇ ਸੰਤੁਲਿਤ Nutrition Management ਵਰਤੋਂ ਕਰਨ ਦੀ ਜ਼ਰੂਰਤ ਹੈ।

ਗੰਨੇ ਦੀ ਫ਼ਸਲ Sugarcane Crop ਵਿਚ ਸੰਤੁਲਿਤ ਖਾਦਾਂ ਦੀ ਵਰਤੋਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ Cane Commissioner ਕੇਨ ਕਮਿਸ਼ਨਰ ਪੰਜਾਬ Dr Amrik Singh ਨੇ ਦੱਸਿਆ ਕਿ ਗੰਨੇ ਦੀ ਫ਼ਸਲ ਵਿਚ ਸਹੀ ਮਾਤਰਾ ਵਿਚ ਖਾਦਾਂ ਨੁੰ ਸਹੀ ਸਮੇਂ ਵਰਤਣ ਨਾਲ ਮੋਟੇ, ਲੰਬੇ ਗੰਨੇ ਪੈਦਾ ਹੋਣ ਕਾਰਨ ਵਧੇਰੇ ਖੰਡ ਦੀ ਰਿਕਵਰੀ, ਪੈਦਾਵਾਰ ਅਤੇ ਆਮਦਨ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਗੰਨੇ ਦੀ ਫ਼ਸਲ ਨੂੰ ਮੁੱਖ ਤੌਰ 'ਤੇ Nitrogen, ਫਾਸਫੋਰਸ ਅਤੇ ਪੋਟਾਸ਼ੀਅਮ ਖੁਰਾਕੀ ਤੱਤਾਂ ਦੀ ਜ਼ਰੂਰਤ ਹੁੰਦੀ ਹੈ । ਉਨ੍ਹਾਂ ਕਿਹਾ ਕਿ ਨਾਈਟ੍ਰੋਜਨ ਫ਼ਸਲ ਦੇ ਤੇਜ਼ ਵਾਧੇ, ਹਰੇ ਪੱਤਿਆਂ ਅਤੇ ਵਧੇਰੇ ਸ਼ਾਖਾਵਾਂ ਬਣਨ ਵਿੱਚ ਮਦਦ ਕਰਦੀ ਹੈ । ਉਨ੍ਹਾਂ ਕਿਹਾ ਕਿ ਵਧੇਰੇ Urea ਦੀ ਵਰਤੋਂ ਤੋਂ ਬਚਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਆਮ ਕਰਕੇ ਗੰਨਾ ਕਾਸ਼ਤਕਾਰ ਗੰਨੇ ਦੀ ਫ਼ਸਲ ਨੂੰ ਸਿਫਾਰਸ਼ਾਂ ਤੋਂ ਜ਼ਿਆਦਾ ਯੂਰੀਆ ਦੀ ਵਰਤੋਂ ਕਰਦੇ ਹਨ ਜਿਸ ਨਾਲ ਫ਼ਸਲ ਉੱਪਰ ਕੀੜਿਆਂ, ਬਿਮਾਰੀਆਂ ਦਾ ਪ੍ਰਕੋਪ ਵਧਦਾ ਹੈ ਅਤੇ ਫ਼ਸਲ ਵੀ ਡਿੱਗਦੀ ਹੈ। ਇਸ ਦੇ ਨਾਲ ਹੀ ਗੰਨੇ ਦਾ ਭਾਰ ਘਟਦਾ ਹੈ ਅਤੇ ਖੰਡ ਦੀ ਰਿਕਵਰੀ ਵੀ ਘਟਦੀ ਹੈ। ਉਨ੍ਹਾਂ ਦੱਸਿਆ ਕਿ ਇਸ ਨੁਕਸਾਨ ਤੋਂ ਬਚਣ ਲਈ ਯੂਰੀਆ ਦੀ ਵਰਤੋਂ ਕਿਸ਼ਤਾਂ ਵਿੱਚ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਬੀਜੜ ਫ਼ਸਲ ਨੂੰ 130 ਕਿਲੋ ਅਤੇ ਮੂਢੀ ਫ਼ਸਲ ਨੂੰ 195 ਕਿਲੋ ਯੂਰੀਆ ਪ੍ਰਤੀ ਏਕੜ ਯੂਰੀਆ ਪਾਉਣ ਦੀ ਸਿਫਾਰਸ਼ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸਿਫਾਰਸ਼ ਕੀਤੀ ਯੂਰੀਆ ਦੀ ਮਾਤਰਾ ਨੂੰ 2 ਬਰਾਬਰ ਕਿਸ਼ਤਾਂ ਵਿਚ ,ਪਹਿਲੀ ਗੰਨੇ ਦੇ ਜੰਮਣ ਤੋਂ ਬਾਅਦ ਪਹਿਲੇ ਪਾਣੀ ਅਤੇ ਦੂਜੀ ਕਿਸ਼ਤ ਮਈ ਜੂਨ ਵਿਚ ਛੱਟੇ ਦੀ ਬਿਜਾਏ ਡਰਿੱਲ ਕਰ ਦੇਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਗੰਨੇ ਦੀ ਮੂਢੀ ਫਸਲ ਨੂੰ ਸਿਫਾਰਸ਼ ਕੀਤੀ ਯੂਰੀਆ ਦੀ ਮਾਤਰਾ ਤਿੰਨ ਬਰਾਬਰ ਕਿਸ਼ਤਾਂ ਵਿਚ, ਪਹਿਲੀ ਕਿਸ਼ਤ ਪਹਿਲੀ ਗੋਡੀ ਜਾਂ ਵਾਹੀ ਸਮੇਂ ,ਦੂਜੀ ਕਿਸ਼ਤ ਅਪ੍ਰੈਲ ਵਿਚ ਅਤੇ ਤੀਜੀ ਕਿਸ਼ਤ ਮਈ ਵਿਚ ਗੰਨੇ ਦੀਆਂ ਲਾਈਨਾਂ ਦੇ ਨਾਲ ਨਾਲ ਪਾ ਦੇਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ Phosphors  ਖੁਰਾਕੀ ਮਜ਼ਬੂਤ ਜੜ੍ਹਾਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਦਾ ਹੈ ਅਤੇ ਸ਼ੁਰੂਆਤੀ ਵਿਕਾਸ ਅਤੇ ਬਿਹਤਰ ਸਥਾਪਨਾ ਵਿੱਚ ਮਦਦ ਕਰਦਾ ਹੈ
ਜੇਕਰ ਮਿੱਟੀ ਵਿਚ ਫਾਸ ਫੋਰਸ ਤੱਤ ਦੀ ਕਮੀਂ ਹੈ ਤਾਂ 150 ਕਿਲੋ Single Super Phosphate  ਪ੍ਰਤੀ ਏਕੜ ਬਿਜਾਈ ਸਮੇਂ ਖਾਲੀਆਂ ਵਿਚ ਪਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪੋਟਾਸ਼ੀਅਮ ਗੰਨੇ ਦੀ ਮੋਟਾਈ ਅਤੇ ਜੂਸ ਦੀ ਗੁਣਵੱਤਾ ਵਿੱਚ ਸੁਧਾਰ ਕਰਦਾ ਹੈ ਅਤੇ ਕੀੜਿਆਂ, ਬਿਮਾਰੀਆਂ ਦਾ ਕਰਨ ਵਿਚ ਮਦਦ ਕਰਦਾ ਹੈ।

Friday, March 6, 2026

ਵਧੇਰੇ ਪੈਦਾਵਾਰ ਲਈ ਢੁੱਕਵੀਂ ਵਿਉਂਤਬੰਦੀ Sugarcane ਦੀ ਬਿਜਾਈ ਤੋਂ ਪਹਿਲਾਂ ਹੀ ਕਰਨ ਦੀ ਜ਼ਰੂਰਤ :Cane Commissioner

ਗੰਨਾ ਕੱਟਣ ਵਾਲੀ ਮਸ਼ੀਨ ਦਾ ਖੇਤਾਂ ’ਚ ਜਾ ਕੇ ਲਿਆ ਜਾਇਜ਼ਾ

ਜਲੰਧਰ, 6 ਮਾਰਚ : ਪੰਜਾਬ ਸਰਕਾਰ ਵਲੋਂ ਚਾਲੂ ਬਹਾਰ ਰੁੱਤ ਦੇ ਗੰਨੇ ਦੀ ਬਿਜਾਈ ਹੇਠ ਰਕਬਾ Sugarcane Area ਵਧਾਉਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਪੈਦਾਵਾਰ ਦੇ ਨਾਲ ਨਾਲ ਖੰਡ ਦੀ ਰਿਕਵਰੀ ਵਿੱਚ ਵਾਧਾ ਕੀਤਾ ਸਕੇ। ਇਸੇ ਤਹਿਤ ਸਹਿਕਾਰੀ ਅਤੇ ਨਿੱਜੀ ਖੰਡ ਮਿੱਲਾਂ ਦੇ ਫੀਲਡ ਸਟਾਫ਼ ਵੱਲੋਂ ਪਿੰਡਾਂ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਗੰਨੇ ਦੀ ਫ਼ਸਲ Sugarcane Crop ਹੇਠ ਰਕਬਾ ਵਧਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਭੋਗਪੁਰ ਸਹਿਕਾਰੀ ਖੰਡ ਮਿੱਲ ਲਿਮਟਿਡ Bhogpur Cooperative Sugar Mill Ltd ਵੱਲੋਂ ਪਿੰਡ ਕਿਸ਼ਨਪੁਰਾ ਵਿੱਚ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ Dr Amrik Singh, Cane Commissioner Punjab ਵਿਸ਼ੇਸ਼ ਤੌਰ ’ਤੇ ਪਹੁੰਚੇ। 
ਇਸ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ Dr Amrik Singh ਨੇ ਦੱਸਿਆ ਕਿ ਗੰਨੇ ਦੀ ਕਾਸ਼ਤ Sugarcane Crop Cultivation ਵਿਚ ਬਿਜਾਈ ਤੋਂ ਲੈ ਕੇ ਕਟਾਈ ਤੱਕ ਵਧੇਰੇ ਮਜ਼ਦੂਰਾਂ ਦੀ ਜ਼ਰੂਰਤ ਪੈਂਦੀ ਹੈ ਪਰ ਸਮੇਂ ਦੇ ਹਾਲਾਤ ਕਾਰਨ ਮਜ਼ਦੂਰਾਂ ਦੀ ਕਮੀ ਆ ਰਹੀ ਹੈ। ਉਨ੍ਹਾਂ ਕਿਹਾ ਮਜ਼ਦੂਰਾਂ ਦੀ ਘਾਟ ਕਾਰਨ ਗੰਨਾ ਕਾਸ਼ਤਕਾਰਾਂ ਵਿਚ ਗੰਨੇ ਦੀ ਕਟਾਈ ਕਰਨ ਵਾਲੀ ਮਸ਼ੀਨ Sugarcane Harvesting Machine ਦੀ ਵਰਤੋਂ ਦਾ ਰੁਝਾਨ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਦੇਖਿਆ ਗਿਆ ਹੈ ਕਿ ਢਾਈ ਫੁੱਟ ਦੀ ਦੂਰੀ ’ਤੇ ਬਿਜਾਈ ਕਰਨ ਨਾਲ ਮਸ਼ੀਨ ਨਾਲ ਕਟਾਈ ਕਰਨ ਵਿਚ ਮੁਸ਼ਕਲ ਪੇਸ਼ ਆਉਂਦੀ ਹੈ, ਜਿਸ ਕਰਕੇ ਗੰਨਾ ਕਾਸ਼ਤਕਾਰਾਂ ਅਤੇ ਮਿੱਲ ਪ੍ਰਬੰਧਕਾਂ ਨੂੰ ਆਰਥਿਕ ਪੱਖੋਂ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਤੋਂ ਗੰਨਾ ਕਾਸ਼ਤਕਾਰਾਂ  ਵਿਚ ਗੰਨੇ ਦੀ ਬਿਜਾਈ Sugarcane Sowing ਚੌੜੀ ਵਿੱਥ ਦੀਆਂ ਖਾਲੀਆਂ Wider Line Spacing for Sugarcane Sowing ਵਿਚ ਕਰਨ ਦਾ ਰੁਝਾਨ ਵਧ ਰਿਹਾ ਹੈ ਅਤੇ ਸ਼ੂਗਰਕੇਨ ਹਾਰਵੈਸਟਰ Sugarcane Harvester ਨਾਲ ਗੰਨੇ ਦੀ ਕਟਾਈ Harvesting of Sugarcane Crop ਦਾ ਰੁਝਾਨ ਵਧਣ ਕਰਕੇ ਵੀ ਚੌੜੀ ਵਿੱਥ ਦੀ ਬਿਜਾਈ ਕਰਨੀ ਜ਼ਰੂਰੀ ਹੋ ਗਈ ਹੈ ਕਿਉਂਕਿ ਢਾਈ ਫੁੱਟ ਦੀ ਬਿਜਾਈ ਦੀ ਬਜਾਏ ਚਾਰ ਤੋਂ ਪੰਜ ਫੁੱਟ ਦੀ ਬਿਜਾਈ ਵਿਚ ਗੰਨੇ ਦਾ ਨੁਕਸਾਨ ਘੱਟ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਅਗਲੇ ਸਾਲ ਗੰਨੇ ਦੀ ਕਟਾਈ ਮਸ਼ੀਨ ਨਾਲ ਕਰਾਉਣ ਲਈ ਸੋਚ ਰਹੇ ਹਨ ਤਾਂ ਹੁਣ ਤੋਂ ਹੀ ਗੰਨੇ ਦੀ ਬਿਜਾਈ ਲਈ ਵਿਉਂਤਬੰਦੀ ਕਰਨੀ ਹੋਵੇਗੀ ਤਾਂ ਜੋ ਕਟਾਈ ਸਮੇਂ ਕਿਸੇ ਕਿਸਮ ਦੀ ਔਖ ਨਾ ਆਵੇ। 
ਉਨ੍ਹਾਂ ਕਿਹਾ ਕਿ ਬਹਾਰ ਰੁੱਤ ਦੇ ਗੰਨੇ ਦੀ ਬਿਜਾਈ ਕਤਾਰ ਤੋਂ ਕਤਾਰ 3 ਤੋਂ 5 ਫੁੱਟ ਅਤੇ ਬੂਟੇ ਤੋਂ ਬੂਟਾ 1 ਤੋਂ 1.5 ਫੁੱਟ ਦੀ ਦੂਰੀ, ਦੋ ਕਤਾਰੀ ਖਾਲੀ ਵਿਧੀ ਨਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਪਾਣੀ ਦੀ ਖਪਤ ਤਾਂ ਘਟਦੀ ਹੀ ਹੈ, ਇਸ ਵਿਧੀ ਨਾਲ ਬੀਜਿਆ ਹੋਇਆ ਗੰਨਾ ਘੱਟ ਡਿੱਗਦਾ ਹੈ ਅਤੇ ਵੱਧ ਝਾੜ ਵੀ ਦਿੰਦਾ ਹੈ। ਗੰਨੇ ਦੀਆਂ ਦੋ ਲਾਈਨਾਂ ਵਿੱਚ ਦੂਰੀ ਘੱਟੋ-ਘੱਟ 3 ਫੁੱਟ ਹੋਣੀ ਚਾਹੀਦੀ ਹੈ। ਇਸ ਫਾਸਲੇ ਤੇ ਛੋਟੇ ਟਰੈਕਟਰ/ ਪਾਵਰ ਵੀਡਰ ਨਾਲ ਵਾਹੀ ਕਰਕੇ ਨਦੀਨਾਂ ਦੀ ਰੋਕਥਾਮ ਵੀ ਕੀਤੀ ਜਾ ਸਕਦੀ ਹੈ।  ਉਨ੍ਹਾਂ ਕਿਹਾ ਕਿ ਜੇਕਰ ਗੰਨੇ ਦੀ ਬਿਜਾਈ ਕਣਕ ਦੀ ਕਟਾਈ ਤੋਂ ਬਾਅਦ ਕਰਨੀ ਹੈ  ਤਾਂ ਗੰਨੇ ਦੀ ਪਨੀਰੀ ਤਿਆਰ ਕਰਕੇ ਬਿਜਾਈ ਕੀਤੀ ਜਾ ਸਕਦੀ ਹੈ।
ਇਸ ਦੌਰਾਨ ਡਾ. ਅਮਰੀਕ ਸਿੰਘ ਨੇ ਖੇਤਾਂ ਵਿਚ ਜਾ ਕੇ ਗੰਨੇ ਦੀ ਕਟਾਈ ਕਰਨ ਵਾਲੀ ਮਸ਼ੀਨ ਦਾ ਜਾਇਜ਼ਾ ਵੀ ਲਿਆ।
ਇਸ ਮੌਕੇ ਮੁੱਖ ਗੰਨਾ ਵਿਕਾਸ ਅਫ਼ਸਰ ਸੁਖਦੀਪ ਸਿੰਘ ਨੇ ਕਿਸਾਨਾਂ ਨੂੰ ਗੰਨੇ ਹੇਠ ਰਕਬਾ ਵਧਾਉਣ ਦੀ ਅਪੀਲ ਕੀਤੀ। ਇਸ ਮੌਕੇ ਗੰਨਾ ਕਾਸ਼ਤਕਾਰ ਮੁਕੇਸ਼ ਕੁਮਾਰ, ਫੀਲਡ ਸਟਾਫ ਅਤੇ ਕਿਸਾਨ ਵੀ ਮੌਜੂਦ ਸਨ।