Showing posts with label Unique Farmer ID. Show all posts
Showing posts with label Unique Farmer ID. Show all posts

Wednesday, September 16, 2026

ਖੇਤੀਬਾੜੀ ਵਿਭਾਗ ਦੀ ਯੋਜਨਾਵਾਂ ਦਾ ਸੁਖਾਲੇ ਢੰਗ ਨਾਲ ਲਾਭ ਲੈਣ ਲਈ ਕਿਸਾਨ ਆਪਣੀ ‘ਕਿਸਾਨ ਆਈ.ਡੀ.’ ਜ਼ਰੂਰ ਬਣਵਾਉਣ

ਡਿਜੀਟਲ ਕਿਸਾਨ ਪਛਾਣ ਨਾਲ ਸਰਕਾਰੀ ਸਹਾਇਤਾ ਦੀ ਪਹੁੰਚ ਹੋਵੇਗੀ ਹੋਰ ਮਜ਼ਬੂਤ

ਫ਼ਤਹਿਗੜ੍ਹ ਸਾਹਿਬ, 16 ਸਤੰਬਰ:

ਮੁੱਖ ਖੇਤੀਬਾੜੀ ਅਫ਼ਸਰ ਫ਼ਤਹਿਗੜ੍ਹ ਸਾਹਿਬ ਡਾ. ਜਗਦੇਵ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਕਿਸਾਨ ਆਈ.ਡੀ. (Kisan ID) ਜਲਦ ਤੋਂ ਜਲਦ ਬਣਵਾਉਣ ਨੂੰ ਤਰਜੀਹ ਦੇਣ, ਤਾਂ ਜੋ ਸਰਕਾਰ ਵੱਲੋਂ ਕਿਸਾਨ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਖੇਤੀਬਾੜੀ ਯੋਜਨਾਵਾਂ ਅਤੇ ਸਹੂਲਤਾਂ ਦਾ ਲਾਭ ਪ੍ਰਾਪਤ ਕਰਨ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।

ਡਾ. ਜਗਦੇਵ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੀ ਡਿਜ਼ੀਟਲ ਪਛਾਣ ਤਿਆਰ ਕਰਨ ਦੀ ਪ੍ਰਕਿਰਿਆ ਚਲ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਆਈ.ਡੀ. Farmer ID ਰਾਹੀਂ ਕਿਸਾਨ ਅਤੇ ਖੇਤੀਬਾੜੀ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਨੂੰ ਡਿਜ਼ੀਟਲ ਰੂਪ ਵਿੱਚ ਦਰਜ ਕਰਨ ਵਿੱਚ ਸਹਾਇਤਾ ਮਿਲੇਗੀ। ਇਸ ਨਾਲ ਵੱਖ-ਵੱਖ ਸਰਕਾਰੀ ਯੋਜਨਾਵਾਂ ਤਹਿਤ ਯੋਗ ਕਿਸਾਨਾਂ ਤੱਕ ਸਹਾਇਤਾ ਅਤੇ ਖੇਤੀ ਸੇਵਾਵਾਂ ਦੀ ਪਹੁੰਚ ਨੂੰ ਹੋਰ ਸੁਚਾਰੂ, ਤੇਜ਼ ਅਤੇ ਪਾਰਦਰਸ਼ੀ ਬਣਾਉਣ ਵਿੱਚ ਮਦਦ ਮਿਲੇਗੀ।

ਉਨ੍ਹਾਂ ਦੱਸਿਆ ਕਿ ਕਿਸਾਨ ਆਈ.ਡੀ. ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (PM KISAN), ਖੇਤੀ ਮਸ਼ੀਨਰੀ ਅਤੇ ਖੇਤੀ ਸੰਦਾਂ ’ਤੇ ਸਬਸਿਡੀ, ਮਿੱਟੀ ਸਿਹਤ ਪ੍ਰਬੰਧਨ, ਸੂਖਮ ਸਿੰਚਾਈ ਅਤੇ ਫ਼ਸਲੀ ਵਿਭਿੰਨਤਾ ਸਮੇਤ ਵੱਖ-ਵੱਖ ਖੇਤੀਬਾੜੀ ਯੋਜਨਾਵਾਂ ਦਾ ਲਾਭ ਲੈਣ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਵਿੱਚ ਸਹਾਈ ਹੋਵੇਗੀ।

ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਡਿਜ਼ੀਟਲ ਰਿਕਾਰਡ ਉਪਲਬਧ ਹੋਣ ਨਾਲ ਕਿਸਾਨਾਂ ਦੀ ਜ਼ਮੀਨ ਅਤੇ ਖੇਤੀ ਨਾਲ ਸਬੰਧਤ ਵੇਰਵਿਆਂ ਦੀ ਪੜਤਾਲ ਸੁਖਾਲੀ ਹੋਵੇਗੀ ਅਤੇ ਸਰਕਾਰੀ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਦੀ ਪ੍ਰਕਿਰਿਆ ਵਿੱਚ ਹੋਰ ਵਧੇਰੇ ਪਾਰਦਰਸ਼ਤਾ ਵਧੇਗੀ।

ਡਾ. ਜਗਦੇਵ ਸਿੰਘ ਨੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਆਈ.ਡੀ. ਬਣਵਾਉਣ ਦੇ ਕੰਮ ਨੂੰ ਟਾਲਣ ਦੀ ਬਜਾਏ ਪਹਿਲ ਦੇ ਆਧਾਰ ’ਤੇ ਮੁਕੰਮਲ ਕਰਵਾਉਣ, ਤਾਂ ਜੋ ਭਵਿੱਖ ਵਿੱਚ ਕਿਸੇ ਵੀ ਸਰਕਾਰੀ ਖੇਤੀਬਾੜੀ ਯੋਜਨਾ ਜਾਂ ਸਹੂਲਤ ਦਾ ਲਾਭ ਲੈਂਦਿਆਂ ਬੇਲੋੜੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਕਿਹਾ ਕਿ ਕਿਸਾਨ ਆਈ.ਡੀ. ਬਣਵਾਉਣ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਜਾਂ ਮਾਰਗਦਰਸ਼ਨ ਦੀ ਲੋੜ ਪੈਣ ’ਤੇ ਕਿਸਾਨ ਆਪਣੇ ਨੇੜਲੇ ਖੇਤੀਬਾੜੀ ਦਫ਼ਤਰ ਜਾਂ ਸਬੰਧਤ ਖੇਤੀਬਾੜੀ ਅਧਿਕਾਰੀ/ਕਰਮਚਾਰੀ ਨਾਲ ਸੰਪਰਕ ਕਰ ਸਕਦੇ ਹਨ।

Tuesday, September 8, 2026

ਹਰ ਯੋਗ ਕਿਸਾਨ ਲਈ ਫਾਰਮਰ ਆਈ.ਡੀ. ਲਾਜ਼ਮੀ

ਸ੍ਰੀ ਮੁਕਤਸਰ ਸਾਹਿਬ  8  ਸਤੰਬਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਖੇਤੀਬਾੜੀ ਸਹੂਲਤਾਂ ਨਾਲ ਜੋੜਨ ਲਈ ਫਾਰਮਰ ਰਜਿਸਟਰੀ ਤਿਆਰ ਕੀਤੀ ਜਾ ਰਹੀ ਹੈ। ਇਸ ਤਹਿਤ ਜਿ਼ਲ੍ਹੇ ਦੇ ਹਰੇਕ ਯੋਗ ਕਿਸਾਨ ਦੀ ਵਿਲੱਖਣ ਫਾਰਮਰ ਆਈ.ਡੀ. ਬਣਾਈ ਜਾ ਰਹੀ ਹੈ।

ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਡਾ: ਜਗਸੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਖਾਦਾਂ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਮਿਲਣ ਵਾਲੀਆਂ ਕਿਸ਼ਤਾਂ, ਖੇਤੀ ਮਸ਼ੀਨਰੀ ਅਤੇ ਹੋਰ ਖੇਤੀਬਾੜੀ ਸਹੂਲਤਾਂ ਤੇ ਸਬਸਿਡੀਆਂ ਦਾ ਲਾਭ ਲੈਣ ਲਈ ਫਾਰਮਰ ਆਈ.ਡੀ. ਮਹੱਤਵਪੂਰਨ ਹੋਵੇਗੀ। ਇਸ ਲਈ ਸਾਰੇ ਯੋਗ ਕਿਸਾਨ ਬਿਨ੍ਹਾਂ ਕਿਸੇ ਦੇਰੀ ਦੇ ਆਪਣੀ ਫਾਰਮਰ ਆਈ.ਡੀ. ਜ਼ਰੂਰ ਬਣਵਾੳਣ।

ਮੁੱਖ ਖੇਤੀਬਾੜੀ ਅਫ਼ਸਰ ਨੇ ਸਪੱਸ਼ਟ ਕੀਤਾ ਕਿ ਜਿਸ ਕਿਸਾਨ ਦੇ ਨਾਮ ਤੇ ਵਾਹੀਯੋਗ ਜ਼ਮੀਨ ਦਰਜ ਹੈ, ਉਸ ਲਈ ਫਾਰਮਰ ਰਜਿਸਟਰੀ ਤਹਿਤ ਫਾਰਮਰ ਆਈ.ਡੀ. ਬਣਵਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਫਾਰਮਰ ਆਈ.ਡੀ. ਬਣਵਾਉਣ ਲਈ ਜ਼ਮੀਨ ਦੀ ਮਾਤਰਾ ਸਬੰਧੀ ਕੋਈ ਸ਼ਰਤ ਨਹੀਂ ਹੈ। ਕਿਸਾਨ ਕੋਲ ਜ਼ਮੀਨ ਘੱਟ ਹੈ ਜਾਂ ਵੱਧ, ਉਹ ਫਾਰਮਰ ਆਈ.ਡੀ. ਬਣਵਾਉਣ ਲਈ ਯੋਗ ਹੈ। ਇਸ ਤੋਂ ਇਲਾਵਾ ਜੇਕਰ ਕੋਈ ਕਿਸਾਨ ਖੇਤੀਬਾੜੀ ਦੇ ਨਾਲ-ਨਾਲ ਕੋਈ ਕਾਰੋਬਾਰ ਕਰਦਾ ਹੈ ਜਾਂ ਨੌਕਰੀ ਕਰਦਾ ਹੈ ਤਾਂ ਵੀ ਉਹ ਫਾਰਮਰ ਆਈ.ਡੀ. ਬਣਵਾ ਸਕਦਾ ਹੈ।

 ਉਨ੍ਹਾਂ ਵਿਸ਼ੇਸ਼ ਤੌਰ ਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਿਵਾਰ ਦੇ ਹਰੇਕ ਉਸ ਮੈਂਬਰ ਦੀ ਵੱਖਰੀ ਫਾਰਮਰ ਆਈ.ਡੀ. ਬਣਵਾਈ ਜਾਵੇ, ਜਿਸ ਦੇ ਨਾਂ ਤੇ ਵਾਹੀਯੋਗ ਜ਼ਮੀਨ ਦਰਜ਼ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਪਰਿਵਾਰ ਦੇ ਇੱਕ ਮੈਂਬਰ ਦੀ ਫਾਰਮਰ ਆਈ.ਡੀ. ਬਣਵਾਉਣਾ ਕਾਫ਼ੀ ਨਹੀਂ ਹੋਵੇਗਾ। ਜਿਸ ਜਿਸ ਵਿਅਕਤੀ ਦੇ ਨਾਂ ਤੇ ਖੇਤੀਯੋਗ ਜ਼ਮੀਨ ਦਰਜ ਹੈ, ਉਸ ਦੀ ਵੱਖਰੀ ਫਾਰਮਰ ਆਈ.ਡੀ. ਬਣਾਉਣੀ ਲਾਜ਼ਮੀ ਹੈ, ਤਾਂ ਜੋ ਭਵਿੱਖ ਵਿਚ ਖੇਤੀਬਾੜੀ ਨਾਲ ਸਬੰਧਤ ਸਰਕਾਰੀ ਯੋਜਨਾਵਾਂ, ਸਬਸਿਡੀਆਂ ਅਤੇ ਹੋਰ ਸਹੂਲਤਾਂ ਦਾ ਲਾਭ ਲੈਣ ਸਮੇਂ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਫਾਰਮਰ ਆਈ.ਡੀ. ਬਣਾਉਣ ਦੀ ਸਹੂਲਤ ਜਿ਼ਲ੍ਹੇ ਦੇ ਕਾਮਨ ਸਰਵਿਸ ਸੈਂਟਰਾਂ(ਸੀ.ਐਸ.ਸੀ.) ਵਿਖੇ ਬਿਲਕੁਲ ਮੁਫਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜਲੇ ਸੀ.ਐਸ.ਸੀ. ਤੇ ਪਹੁੰਚ ਕੇ ਆਪਣੀ ਅਤੇ ਪਰਿਵਾਰ ਦੇ ਉਨ੍ਹਾਂ ਸਾਰੇ ਮੈਂਬਰਾਂ ਦੀ ਫਾਰਮਰ ਆਈ.ਡੀ. ਬਣਵਾਉਣ ਜਿੰਨ੍ਹਾਂ ਦੇ ਨਾਂ ਤੇ ਵਾਹੀਯੋਗ ਜ਼ਮੀਨ ਦਰਜ਼ ਹੈ। ਕਿਸਾਨ ਆਪਣੀ ਆਈ.ਡੀ. ਬਣਵਾਉਣ ਲਈ ਸਬੰਧਤ ਸਹਿਕਾਰੀ ਸਭਾ ਨਾਲ ਵੀ ਸੰਪਰਕ ਕਰ ਸਕਦੇ ਹਨ।

                        ਡਾ: ਜਗਸੀਰ ਸਿੰਘ ਨੇ ਮੁੜ ਅਪੀਲ ਕਰਦਿਆਂ ਕਿਹਾ ਕਿ ਜਿ਼ਲ੍ਹੇ ਦਾ ਕੋਈ ਵੀ ਯੋਗ ਕਿਸਾਨ ਫਾਰਮਰ ਰਜਿਸਟਰੀ ਤੋਂ ਵਾਂਝਾ ਨਾ ਰਹੇ ਅਤੇ ਸਾਰੇ ਯੋਗ ਕਿਸਾਨ ਆਪਣੀ ਫਾਰਮਰ ਆਈ.ਡੀ. ਲਾਜ਼ਮੀ ਤੌਰ ਤੇ ਬਣਵਾਉਣ ਤਾਂ ਜੋ ਭਵਿੱਖ ਵਿੱਚ ਸਰਕਾਰ ਦੀਆਂ ਖੇਤੀ ਸਬੰਧੀ ਸਹੂਲਤਾਂ ਅਤੇ ਸਬਸਿਡੀਆਂ ਦਾ ਲਾਭ ਲੈਣ ਵਿਚ ਕੋਈ ਰੁਕਾਵਟ ਨਾ ਆਵੇ। 

 

Wednesday, March 4, 2026

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ Farmer Registry ਵਿੱਚ ਰਜਿਸਟ੍ਰੇਸ਼ਨ ਕਰਵਾਉਣੀ ਲਾਜਮੀ

ਕਾਮਨ ਸਰਵਿਸ ਸੈਂਟਰ CSC ਜਾਂ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫਤਰ ਵਿਖੇ ਕਰਵਾਈ ਜਾ
ਸਕਦੀ 
Farmer Registry -ਮੁੱਖ ਖੇਤੀਬਾੜੀ ਅਫ਼ਸਰ

ਮੋਗਾ, 04 ਮਾਰਚ,
ਮੁੱਖ ਖੇਤੀਬਾੜੀ ਅਫ਼ਸਰ, ਮੋਗਾ Dr Gurpreet Singh ਨੇ ਦੱਸਿਆ ਕਿ ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ Pradhan Mantri Kisan Samman Nidhi Scheme (PM-KISAN) ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ਫਾਰਮਰ ਰਜਿਸਟਰੀ Farmer Registry ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜਮੀ ਹੈ। ਉਹਨਾਂ ਦੱਸਿਆ ਕਿ ਇਸ Farmer Registry  ਨਵੀਂ ਪ੍ਰਕਿਰਿਆ ਦਾ ਮੁੱਖ ਉਦੇਸ਼ ਕਿਸਾਨਾਂ ਦਾ ਇੱਕ ਕੇਂਦਰੀ ਡਾਟਾਬੇਸ ਤਿਆਰ Central  Database ਕਰਨਾ ਹੈ ਤਾਂ ਜੋ ਸਰਕਾਰੀ ਸਹਾਇਤਾ ਸਿੱਧੀ DBT ਅਤੇ ਪਾਰਦਰਸ਼ੀ ਤਰੀਕੇ ਨਾਲ ਅਸਲ ਲਾਭਪਾਤਰੀਆਂ ਤੱਕ ਪੁਹੰਚਾਈ ਜਾ ਸਕੇ।
ਡਾ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਭਵਿੱਖ ਵਿੱਚ ਕੇਵਲ ਉਹਨਾਂ ਹੀ ਕਿਸਾਨਾਂ ਨੂੰ PM KISAN ਯੋਜਨਾ ਤਹਿਤ ਮਿਲਣ ਵਾਲੀਆਂ ਵਿੱਤੀ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ, ਜਿਹਨਾਂ ਨੇ ਆਪਣੀ ਫਾਰਮਰ ਰਜਿਸਟਰੀ Farmer Registry  ਮੁਕੰਮਲ ਕਰ ਲਈ ਹੋਵੇਗੀ। ਇਸ ਰਜਿਸਟ੍ਰੇਸ਼ਨ ਪ੍ਰਕਿਰਿਆ ਦੇ ਦੌਰਾਨ ਹਰੇਕ ਲਾਭਪਾਤਰੀ ਕਿਸਾਨ ਦੀ ਇੱਕ ਵਿਲੱਖਣ ਕਿਸਾਨ ਆਈ.ਡੀ. Unique Farmer ID ਤਿਆਰ ਕੀਤੀ ਜਾਵੇਗੀ। ਇਸ ਕਿਸਾਨ ਆਈ.ਡੀ. Farmer ID ਨੂੰ ਕਿਸਾਨ ਦੇ ਮੌਜੂਦਾ ਪੀ.ਐਮ. ਕਿਸਾਨ ਖਾਤੇ ਨਾਲ ਲਿੰਕ ਕੀਤਾ ਜਾਵੇਗਾ, ਜਿਸ ਨਾਲ ਕਿਸਾਨ ਦੀ ਪਛਾਣ ਅਤੇ ਜਮੀਨੀ ਰਿਕਾਰਡ ਦੀ ਤਸਦੀਕ ਕਰਨਾ ਸੌਖਾ ਹੋ ਜਾਵੇਗਾ। ਉਹਨਾਂ ਕਿਹਾ ਕਿ ਜਿਹਨਾਂ ਕਿਸਾਨਾਂ ਵੱਲੋਂ ਇਹ ਰਜਿਸਟ੍ਰੇਸ਼ਨ ਨਹੀਂ ਕਰਵਾਈ ਜਾਵੇਗੀ ਉਹਨਾਂ ਦੀਆਂ ਭਵਿੱਖ ਦੀਆਂ ਸਾਰੀਆਂ ਕਿਸ਼ਤਾਂ ਰੁਕ ਸਕਦੀਆਂ ਹਨ।
ਉਹਨਾਂ ਕਿਸਾਨਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਉਹ ਬਿਨ੍ਹਾਂ ਕਿਸੇ ਦੇਰੀ ਦੇ ਆਪਣੀ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਕਰਵਾਉਣ। ਕਿਸਾਨ ਆਪਣੀ Farmer Registry  ਰਜਿਸਟ੍ਰੇਸ਼ਨ ਲਈ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ Common Service Center CSC ਵਿਖੇ ਜਾ ਸਕਦੇ ਹਨ ਜਾਂ ਆਪਣੇ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫਤਰ ਨਾਲ ਸੰਪਰਕ ਕਰ ਸਕਦੇ ਹਨ। ਰਜਿਸਟ੍ਰੇਸ਼ਨ ਕਰਵਾਉਣ ਸਮੇਂ ਕਿਸਾਨ ਆਪਣਾ ਆਧਾਰ ਕਾਰਡ UID ਅਤੇ ਜਮ੍ਹਾਂਬੰਦੀ ਨਾਲ ਲੈ ਕੇ ਜਾਣ ਤਾਂ ਜੋ ਮੌਕੇ ਤੇ ਹੀ ਬਿਨ੍ਹਾਂ ਕਿਸੇ ਰੁਕਾਵਟ ਤੇ ਕਾਰਵਾਈ ਮੁਕੰਮਲ ਹੋ ਸਕੇ।