Showing posts with label Unnat Krishi Yojna. Show all posts
Showing posts with label Unnat Krishi Yojna. Show all posts

Thursday, March 12, 2026

ਗੰਨੇ ਦੀ ਪ੍ਰਤੀ ਹੈਕਟੇਅਰ ਪੈਦਾਵਰ Yield of Sugarcane ਵਧਾਉਣ ਲਈ ਗੰਨਾ ਕਾਸ਼ਤਕਾਰ ਚੌੜੀ ਵਿੱਥ ਵਿਧੀ ਅਪਣਾਉਣ

ਜਲੰਧਰ: 13 ਮਾਰਚ: ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਗੰਨਾ ਸ਼ਾਖਾ ਵਲੋਂ ਉੱਨਤ ਕ੍ਰਿਸ਼ੀ ਯੋਜਨਾ Unnat Krishi Yojna ਤਹਿਤ ਸਹਿਕਾਰੀ ਸ਼ੂਗਰ ਮਿੱਲ ਭੋਗਪੁਰ Cooperative Sugar Mill Bhogpur ਦੇ ਪਿੰਡ ਬਹਿਰਾਮ ਸ੍ਰਿਸਟਾ ਵਿਖੇ ਦੋ ਰੋਜ਼ਾ ਕਿਸਾਨ ਜਾਗਰੂਕਤਾ ਕੈਂਪ Farmer Training Camp for Sugarcane Growers ਲਗਾਇਆ ਗਿਆ। 

ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰਾਜੈਕਟ ਅਫ਼ਸਰ Jalandhar ਡਾ. ਮਨਧੀਰ ਸਿੰਘ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਵਿੱਚ ਸਹਾਇਕ ਗੰਨਾ ਵਿਕਾਸ ਅਫ਼ਸਰ ਜਲੰਧਰ ਡਾ. ਗੁਰਚਰਨ ਸਿੰਘ, ਡਾਇਰੈਕਟਰ ਡਾ. ਗੁਲਜਾਰ ਸਿੰਘ ਅਤੇ ਕੀਟ ਵਿਗਿਆਨੀ ਗੰਨਾ ਖੋਜ ਕੇਂਦਰ ਕਪੂਰਥਲਾ ਡਾ. ਯੁਵਰਾਜ ਸਿੰਘ ਅਤੇ ਪ੍ਰਿੰਸੀਪਲ ਸਾਇੰਸਟਿਸਟ PAU ਲੁਧਿਆਣਾ ਡਾ. ਮਨਿੰਦਰ ਸਿੰਘ ਵੱਲੋਂ ਗੰਨੇ ਦੀਆਂ ਕਾਸ਼ਤਕਾਰੀ ਤਕਨੀਕਾਂ, ਕੀੜੇ-ਮਕੌੜਿਆਂ ਦੀ ਰੋਕਥਾਮ, ਰੋਗ ਪ੍ਰਬੰਧਨ, ਗੰਨੇ ਦੀ ਅੰਤਰ-ਫਸਲੀ, ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਗੁਰਚਰਨ ਸਿੰਘ ਨੇ ਕਿਹਾ ਕਿ ਕ੍ਰਿਸ਼ੀ ਉੱਨਤੀ ਯੋਜਨਾ ਤਹਿਤ ਪੰਜਾਬ ਸਰਕਾਰ ਵਲੋਂ ਗੰਨੇ ਦੀ ਪ੍ਰਤੀ ਹੈਕਟੇਅਰ ਪੈਦਾਵਾਰ ਵਧਾ ਕੇ ਪੰਜਾਬ ਵਿੱਚ ਗੰਨੇ ਦੀ ਫ਼ਸਲ ਵਿਚ ਅੰਤਰ ਫ਼ਸਲਾਂ Inter Cropping in Sugarcane ਹੇਠ ਰਕਬਾ ਵਧਾਉਣ ਲਈ ਪ੍ਰਦਰਸ਼ਨੀ ਪਲਾਟ ਲਗਾਏ ਜਾ ਰਹੇ ਹਨ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਮਿਸ਼ਨ ਦਾ ਮਕਸਦ ਫਸਲ ਉਤਪਾਦਨ, ਤਕਨਾਲੋਜੀ ਅਤੇ ਬੀਜਾਂ ਲਈ ਸਹਾਇਤਾ ਪ੍ਰਦਾਨ ਕਰਕੇ ਅਨਾਜ ਉਤਪਾਦਨ ਵਧਾਉਣਾ, ਮਿੱਟੀ ਦੀ ਸਿਹਤ ਨੂੰ ਬਹਾਲ ਕਰਨਾ, ਕਿਸਾਨਾਂ ਦੀ ਆਮਦਨ ਵਿੱਚ ਸੁਧਾਰ ਕਰਨਾ ਅਤੇ ਪੋਸ਼ਣ ਸੁਰੱਖਿਆ ਨੂੰ ਵਧਾਉਣਾ ਹੈ। ਇਸ ਸਕੀਮ ਤਹਿਤ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਗੰਨਾ ਸ਼ਾਖਾ ਵਲੋਂ ਜਾਗਰੂਕਤਾ ਅਤੇ ਟ੍ਰੇਨਿੰਗ ਕੈਂਪ ਵੀ ਲਗਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਗੰਨਾ, ਪੰਜਾਬ ਦੀ ਕਣਕ, ਝੋਨਾ ਅਤੇ ਕਪਾਹ ਤੋਂ ਬਾਅਦ ਚੌਥੀ ਅਜਿਹੀ ਨਕਦੀ Sugarcane: a Cash Crop ਫ਼ਸਲ ਹੈ, ਜੋ ਮੌਸਮ ਦੇ ਬੁਰੇ ਪ੍ਰਭਾਵਾਂ ਨੂੰ ਸਹਿ ਕੇ ਵੀ ਗੰਨਾ ਕਾਸ਼ਤਕਾਰਾਂ ਨੂੰ ਆਮਦਨ ਦੇ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੰਨੇ ਦੀ ਪ੍ਰਤੀ ਹੈਕਟੇਅਰ ਉਤਪਾਦਕਤਾ ਵਧਾਉਣ ਲਈ ਬਿਜਾਈ ਦੀ ਚੌੜੀ ਵਿੱਥ ਵਿਧੀ Wider Line Spacing in Sugarcane, ਅੰਤਰ ਫ਼ਸਲਾਂ ਅਤੇ ਮਲਚਿੰਗ ਤਕਨੀਕ ਵਰਤ ਕੇ ਪ੍ਰਦਰਸ਼ਨੀ ਪਲਾਟ ਅਤੇ ਜਾਗਰੂਕਤਾ ਕੈਂਪ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਤਹਿਤ ਪੰਜਾਬ ਦੀਆਂ ਵੱਖੋ-ਵੱਖ ਖੰਡ ਮਿਲਾਂ ਦੇ ਅਧਿਕਾਰਤ ਖੇਤਰਾਂ ਵਿਚ ਜਾਗਰੂਕਤਾ ਕੈਂਪ ਅਤੇ ਪ੍ਰਦਰਸ਼ਨੀ ਪਲਾਟ ਲਗਾਏ ਜਾ ਰਹੇ ਹਨ। 

ਟ੍ਰੇਨਿੰਗ ਅਫ਼ਸਰ ਜਲੰਧਰ ਡਾ. ਪ੍ਰਵੀਨ ਕੁਮਾਰੀ ਨੇ ਕਿਸਾਨਾਂ ਨੂੰ ਮਿੱਟੀ ਪਰਖ Soil Testing ਕਰਨ ਲਈ ਪ੍ਰੇਰਿਤ ਕੀਤਾ ਅਤੇ ਸੰਤੁਲਿਤ ਖਾਦਾਂ ਦੀ ਵਰਤੋਂ ਕਰਨ ਲਈ ਕਿਹਾ। ਜ਼ਿਲ੍ਹਾ ਟ੍ਰੇਨਿੰਗ ਅਫ਼ਸਰ ਡਾ. ਸੁਖਚੈਨ ਸਿੰਘ ਨੇ ਕਿਹਾ ਕਿ ਪ੍ਰਤੀ ਹੈਕਟੇਅਰ ਗੰਨੇ ਦੀ ਉਤਪਾਦਕਤਾ ਵਧਾਉਣ ਨਾਲ ਗੰਨੇ ਦੀ ਫ਼ਸਲ ਦੀ ਖੇਤੀ ਨੂੰ ਲਾਹੇਵੰਦ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਗੰਨੇ ਦੀ ਪ੍ਰਤੀ ਹੈਕਟੇਅਰ ਪੈਦਾਵਰ ਵਧਾਉਣ ਦੇ ਮਕਸਦ ਲਈ ਗੰਨਾ ਕਾਸ਼ਤਕਾਰਾਂ ਨੂੰ ਚੌੜੀ ਵਿੱਥ ਵਿਧੀ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਡਾ. ਮਨਿੰਦਰ ਸਿੰਘ ਨੇ ਦੱਸਿਆ ਕਿ ਗੰਨੇ ਦੀ ਫ਼ਸਲ ਵਿਚ ਝੋਨੇ ਦੀ ਪਰਾਲੀ ਖਿਲਾਰਨ Mulching with Paddy Stubble in Sugarcane Crop ਨਾਲ ਜਿੱਥੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕਦਾ ਹੈ ਉਥੇ ਸਰਦੀ ਅਤੇ ਗਰਮੀ ਤੋਂ ਫ਼ਸਲ ਦਾ ਬਚਾਅ ਹੋਣ ਕਾਰਨ ਪ੍ਰਤੀ ਹੈਕਟੇਅਰ ਪੈਦਾਵਾਰ ਵਿੱਚ ਵੀ ਵਾਧਾ ਹੋ ਸਕੇਗਾ। ਡਾ. ਗੁਰਪ੍ਰੀਤ ਸਿੰਘ ਕਿਸਾਨਾਂ ਨੂੰ ਸੁਚੱਜੀ ਮੰਡੀਕਰਣ ਅਤੇ ਖੇਤੀ ਅਧਾਰਿਤ ਸਹਾਇਕ ਧੰਦੇ ਅਪਨਾਉਣ ਲਈ ਪ੍ਰੇਰਿਤ ਕੀਤਾ।
ਖੇਤੀ ਵਿਸਥਾਰ ਅਫ਼ਸਰ ਭੋਗਪੁਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਬਹਾਰ ਰੁੱਤ ਦੀ ਗੰਨੇ ਦੀ ਫ਼ਸਲ ਤੋਂ ਵਧੇਰੇ ਆਮਦਨ High Income from Sugarcane Farming ਲੈਣ ਲਈ ਅੰਤਰ ਫ਼ਸਲਾਂ ਲੈਣੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਅੰਤਰ ਫ਼ਸਲਾਂ ਜਿਵੇਂ ਮੂੰਗੀ ਅਤੇ ਮਾਂਹ ਦੀ ਦਾਲਾਂ ਦੀ ਕਾਸ਼ਤ ਕਰਕੇ ਘਰੇਲੂ ਅਤੇ ਬਾਜ਼ਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਸਕਦਾ ਹੈ। ਸੁਖਦੀਪ ਸਿੰਘ ਸੀ ਸੀ ਡੀ ੳ ਸਹਿਕਾਰੀ ਮਿੱਲ ਭੋਗਪੁਰ ਨੇ ਕਿਸਾਨਾਂ ਨੂੰ ਗੰਨੇ ਦੀ ਫ਼ਸਲ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ

Wednesday, February 18, 2026

ਉਸਮਾਨ ਸ਼ਹੀਦ ਵਿਖੇ ਦੋ ਦਿਨਾਂ ਕਿਸਾਨ ਜਾਗਰੂਕਤਾ ਕੈਂਪ, ਗੰਨੇ ਦੀ ਉਤਪਾਦਕਤਾ ਵਧਾਉਣ ’ਤੇ ਜ਼ੋਰ

ਹੁਸ਼ਿਆਰਪੁਰ, 18 ਫਰਵਰੀ : 

 ਉੱਨਤ ਕ੍ਰਿਸ਼ੀ ਯੋਜਨਾ Unnat Krishi Yojna ਤਹਿਤ ਏ ਬੀ ਸ਼ੂਗਰ ਮਿੱਲ AB Sugar Mill ਦੇ ਅਧੀਨ ਜ਼ਿਲਾ ਹੁਸ਼ਿਆਰਪੁਰ ਦੇ ਪਿੰਡ ਉਸਮਾਨ ਸ਼ਹੀਦ ਵਿਖੇ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਗੰਨਾ ਸ਼ਾਖਾ Sugarcane ਵਲੋਂ  ਡਾ: ਅਮਰੀਕ ਸਿੰਘ ਕੇਨ ਕਮਿਸ਼ਨਰ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਾ: ਮਨਧੀਰ ਸਿੰਘ ਪ੍ਰੋਜੈਕਟ ਅਫ਼ਸਰ ਜਲੰਧਰ ਪੰਜਾਬ ਦੀ ਯੋਗ ਅਗਵਾਈ ਹੇਠ ਦੋ ਰੋਜਾ ਕਿਸਾਨ ਜਾਗਰੂਕਤਾ  ਕੈਂਪ/ ਟ੍ਰੇਨਿੰਗ Farmer Training Camp ਲਗਾਈ ਗਈ। ਡਾ: ਗੁਰਚਰਨ ਸਿੰਘ ਸਹਾਇਕ ਗੰਨਾ ਵਿਕਾਸ ਅਫ਼ਸਰ ਜਲੰਧਰ, ਡਾ: ਗੁਲਜਾਰ ਸਿੰਘ ਸੰਘੇੜਾ ਡਾਇਰੈਕਟਰ ਗੰਨਾ ਖੋਜ ਕੇਂਦਰ ਕਪੂਰਥਲਾ, ਡਾ. ਰਕੇਸ਼ ਕੁਮਾਰ ਕੀਟ ਵਿਗਿਆਨੀ, ਡਾ: ਚਰਨਜੀਤ ਕੌਰ ਫ਼ਸਲ ਵਿਗਿਆਨੀ, ਡਾ: ਇੰਦਰਾ ਦੇਵੀ ਫਾਰਮ ਸਲਾਹਕਾਰ ਕੇਂਦਰ ਗੰਗੀਆਂ ਨੇ ਗੰਨੇ ਦੀਆਂ ਕਾਸ਼ਤਕਾਰਾਂ ਤਕਨੀਕਾਂ Cultivation of Sugarcane ,ਕੀੜੇ-ਮਕੌੜੇ ਦੀ ਰੋਕਥਾਮ , ਰੋਗ ਪ੍ਰਬੰਧਨ, ਗੰਨੇ ਦੀ ਅੰਤਰ-ਫਸਲੀ Inter Cropping in Sugarcane, ਕਿਸਾਨਾਂ ਦੀ ਭਲਾਈ ਲਈ ਵੱਖ-ਵੱਖ ਸਰਕਾਰੀ ਸਕੀਮਾਂ ਬਾਰੇ ਕਿਸਾਨਾਂ  ਨੁੰ ਜਾਣਕਾਰੀ ਦਿੱਤੀ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾਕਟਰ ਗੁਰਚਰਨ ਸਿੰਘ  ਨੇ ਕਿਹਾ ਕਿ ਕ੍ਰਿਸ਼ੀ ਉੱਨਤੀ ਯੋਜਨਾ ਦੇ ਤਹਿਤ ਕੇਂਦਰੀ ਪ੍ਰਯੋਜਿਤ ਰਾਸ਼ਟਰੀ ਖੁਰਾਕ ਸੁਰੱਖਿਆ ਅਤੇ ਪੋਸ਼ਣ ਮਿਸ਼ਨ National Food Security and Nutrition Mission ਤਹਿਤ ਪੰਜਾਬ ਸਰਕਾਰ ਵਲੋਂ ਗੰਨੇ ਦੀ ਪ੍ਰਤੀ ਹੈਕਟੇਅਰ ਪੈਦਾਵਾਰ ਵਧਾ ਕੇ ਆਮਦਨ ਵਧਾਉਣ ਲਈ ਪੰਜਾਬ ਵਿੱਚ ਗੰਨੇ Area under Sugarcane in Punjab ਦੀ ਫ਼ਸਲ ਵਿਚ ਅੰਤਰ ਫ਼ਸਲਾਂ ਹੇਠ ਰਕਬਾ ਵਧਾਉਣ ਲਈ ਪ੍ਰਦਰਸ਼ਨੀ ਪਲਾਟ ਲਗਾਏ ਜਾ ਰਹੇ ਹਨ ਤਾਂ ਜੋ ਗੰਨਾ ਕਾਸ਼ਤਕਾਰਾਂ ਦੀ ਆਰਥਿਕਤਾ ਮਜ਼ਬੂਤ ਕੀਤੀ ਜਾ ਸਕੇ। ਇਸ ਤੋਂ ਇਲਾਵਾ ਇਸ ਮਿਸ਼ਨ ਦਾ ਮਕਸਦ  ਫਸਲ ਉਤਪਾਦਨ, ਤਕਨਾਲੋਜੀਆਂ ਅਤੇ ਬੀਜਾਂ ਲਈ ਸਹਾਇਤਾ ਪ੍ਰਦਾਨ ਕਰਕੇ ਅਨਾਜ ਉਤਪਾਦਨ ਨੂੰ ਵਧਾਉਣਾ, ਮਿੱਟੀ ਦੀ ਸਿਹਤ ਨੂੰ ਬਹਾਲ ਕਰਨਾ, ਕਿਸਾਨਾਂ ਦੀ ਆਮਦਨ ਵਿੱਚ ਸੁਧਾਰ ਕਰਨਾ ਅਤੇ ਪੋਸ਼ਣ ਸੁਰੱਖਿਆ ਨੂੰ ਵਧਾਉਣਾ ਹੈ।ਕਣਕ , ਝੋਨਾ ਅਤੇ ਕਪਾਹ ਤੋਂ ਬਾਅਦ ਅਜਿਹੀ ਨਕਦੀ ਫ਼ਸਲ Cash Crop ਹੈ ਜੋ ਮੌਸਮ ਦੇ ਬੁਰੇ ਪ੍ਰਭਾਵਾਂ ਨੂੰ ਸਹਿ ਕੇ ਵੀ ਗੰਨਾ ਕਾਸ਼ਤਕਾਰਾਂ ਨੂੰ ਆਮਦਨ ਦੇ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੰਨੇ ਦੀ ਪ੍ਰਤੀ ਹੈਕਟੇਅਰ ਉਤਪਾਦਕਤਾ ਵਧਾਉਣ ਲਈ ਬਿਜਾਈ ਦੀ ਚੌੜੀ ਵਿੱਥ ਵਿਧੀ,ਅੰਤਰ ਫ਼ਸਲਾਂ ਅਤੇ  ਮਲਚਿੰਗ  ਤਕਨੀਕ ਵਰਤ ਕੇ ਪ੍ਰਦਰਸ਼ਨੀ ਪਲਾਟ ਅਤੇ ਜਾਗਰੂਕਤਾ ਕੈਂਪ ਲਗਾਏ  ਜਾ ਰਹੇ ਹਨ। 
ਡਾਕਟਰ ਯਸ਼ਪਾਲ ਖੇਤੀਬਾੜੀ ਅਫਸਰ ਟ੍ਰੇਨਿੰਗ ਹੁਸ਼ਿਆਰਪੁਰ ਵਲੋ ਕਿਹਾ ਕਿ ਪ੍ਰਤੀ ਹੈਕਟੇਅਰ ਗੰਨੇ ਦੀ ਉਤਪਾਦਕਤਾ Per Hectare Productivity of Sugarcane ਵਧਾਉਣ ਨਾਲ ਗੰਨੇ ਦੀ ਫ਼ਸਲ ਦੀ ਖੇਤੀ ਨੂੰ ਲਾਹੇਵੰਦ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਗੰਨੇ ਦੀ ਪ੍ਰਤੀ ਹੈਕਟੇਅਰ ਪੈਦਾਵਰ ਵਧਾਉਣ ਦੇ ਮਕਸਦ ਲਈ ਗੰਨਾ ਕਾਸ਼ਤਕਾਰਾਂ Sugarcane Growers ਨੂੰ ਚੌੜੀ ਵਿੱਥ ਵਿਧੀ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ,ਇਸ ਵਿਧੀ ਤਹਿਤ ਗੰਨੇ ਦੋ ਬਿਜਾਈ 4-5 ਫੁੱਟ ਦੂਰੀ ਦੀਆਂ  ਲਾਈਨਾਂ ਤੇ ਗੰਨੇ ਦੀ ਬਿਜਾਈ ਇੱਕ ਜਾਂ ਦੋ ਖਾਲੀਆਂ ਵਿਚ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਵਿਧੀ ਨਾਲ ਬੀਜੀ ਗੰਨੇ ਦੀ ਫ਼ਸਲ ਦੇ ਬੂਟਿਆਂ ਨੂੰ ਵਧੇਰੇ ਰੌਸ਼ਨੀ ਅਤੇ ਹਵਾ ਮਿਲਦੀ ਹੈ ਜਿਸ ਨਾਲ ਫ਼ਸਲ ਘੱਟ ਡਿੱਗਣ ਕਾਰਨ ਪੈਦਾਵਾਰ ਵਿਚ ਵਾਧਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਗੰਨੇ ਦੀ ਅੱਸੂ ਦੀ ਬਿਜਾਈ ਵੇਲੇ ਖੇਤਾਂ ਵਿਚ ਝੋਨੇ ਦੀ ਪਰਾਲੀ ਖਿਲਾਰ ਕੇ ਪਾਣੀ ਅਤੇ ਖਾਦਾਂ ਦੀ ਬੱਚਤ ਕੀਤੀ ਜਾ ਸਕਦੀ ਹੈ। 
ਡਾਕਟਰ ਗਗਨਦੀਪ ਸਿੰਘ ਨੇ ਦੱਸਿਆ ਕਿ ਗੰਨੇ ਦੀ ਫ਼ਸਲ ਵਿਚ ਝੋਨੇ ਦੀ ਪਰਾਲੀ Mulching with Paddy Stubble ਖਿਲਾਰਨ ਨਾਲ ਜਿੱਥੇ ਵਾਤਾਵਰਨ ਨੁੰ ਪ੍ਰਦੂਸ਼ਣ ਹੋਣ ਤੋਂ ਬਚਾਇਆ ਜਾ ਸਕੇਗਾ , ਉਥੇ ਸਰਦੀ ਅਤੇ ਗਰਮੀ ਤੋਂ ਫ਼ਸਲ ਨੂੰ ਬਚਾਅ ਹੋਣ ਕਾਰਨ ਪ੍ਰਤੀ ਹੈਕਟੇਅਰ ਪੈਦਾਵਾਰ ਵਿੱਚ ਵੀ ਵਾਧਾ ਹੋ ਸਕੇਗਾ। ਡਾਕਟਰ  ਗੁਰਪ੍ਰਤਾਪ ਸਿੰਘ ਫ਼ਸਲ ਵਿਗਿਆਨੀ ਕੇ ਵੀ ਕੇ ਬਾਹੋਵਾਲ ਨੇ ਦੱਸਿਆ ਕਿ ਪਤਝੜ ਰੁੱਤ ਦੀ ਗੰਨੇ ਦੀ ਫ਼ਸਲ ਤੋਂ ਵਧੇਰੇ ਆਮਦਨ ਲੈਣ ਲਈ ਅੰਤਰ ਫ਼ਸਲਾਂ ਲੈਣੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ  ਕਿਹਾ ਕਿ ਅੰਤਰ ਫ਼ਸਲਾਂ ਜਿਵੇਂ ਕਣਕ, ਸਰੋਂ,ਸਬਜੀਆਂ ਅਤੇ ਦਾਲਾਂ ਦੀ ਕਾਸ਼ਤ ਕਰਕੇ ਘਰੇਲੂ ਅਤੇ ਬਾਜ਼ਾਰ ਦੀਆਂ ਜ਼ਰੂਰਤਾਂ ਨੂੰ ਪੂਰਿਆਂ ਕੀਤਾ ਜਾ ਸਕਦਾ ਹੈ।  ਇਸ ਟ੍ਰੇਨਿੰਗ ਵਿੱਚ ਡਾ ਅਮੋਲਪ੍ਰੀਤ ਕੌਰ ਤੇ ਡਾ ਨਵਜੋਤ ਭਾਟੀਆ ਨੇ ਵੀ ਕਿਸਾਨਾਂ ਨੂੰ ਸੰਬੋਧਨ ਕੀਤਾ। ਜਨਰਲ ਮੈਨੇਜਰ ਏ ਬੀ ਖੰਡ ਮਿੱਲ ਦਸੂਆ ਸ਼ੀ  ਪੰਕਜ ਸਿੰਘ  ਨੇ ਦਸਿਆ ਕਿ ਕਿਸਾਨਾਂ ਦੀ ਬਕਾਇਆ ਗੰਨੇ ਦੀ ਅਦਾਇਗੀ ਕਰ ਦਿੱਤੀ ਗਈ ਹੈ,ਉਨ੍ਹਾਂ ਕਿਸਾਨਾਂ ਨੁੰ ਅਪੀਲ ਕੀਤੀ ਕਿ ਮਿਲ ਦੀ ਗੰਨਾ ਪੀੜ੍ਹਨ ਦੀ ਸਮਰੱਥ ਵਧਣ ਕਰਨ ਵੱਧ ਤੋਂ ਵੱਧ ਗੰਨੇ ਹੇਠ ਰਕਬਾ ਲਿਆਉਣ ਲਈ ਕਿਹਾ।