Showing posts with label Urea. Show all posts
Showing posts with label Urea. Show all posts

Monday, April 20, 2026

ਮੁੱਖ ਖੇਤੀਬਾੜੀ ਅਫਸਰ ਵੱਲੋਂ ਵੱਖ-ਵੱਖ ਅਦਾਰਿਆਂ ਨਾਲ ਖਾਦਾਂ ਸਬੰਧੀ ਅਹਿਮ ਮੀਟਿੰਗ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ 21 ਅਪ੍ਰੈਲ

ਡਾ. ਜਗਸੀਰ ਸਿੰਘ ਮੁੱਖ ਖੇਤੀਬਾੜੀ ਅਫਸਰ ਵੱਲੋਂ ਸਹਾਇਕ ਰਜਿਸ਼ਟਰਾਰ ਸਹਿਕਾਰੀ ਸਭਾਵਾਂ, IFFCO, ਐਫ.ਐਸ.ਓ. Markfed ਅਤੇ ਸਹਿਕਾਰੀ ਸਭਾਵਾਂ Cooperative Societies ਦੇ ਸਕੱਤਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨਾ ਵੱਲੋ ਇਨਾਂ ਅਦਾਰਿਆ ਕੋਲ ਪਈ ਖਾਦ Fertilizer ਦਾ ਜਾਇਜਾ ਲਿਆ ਗਿਆ। ਕਿਉਂਕਿ ਜ਼ਿਲ੍ਹੇ ਅੰਦਰ ਲੱਗਣ ਵਾਲੇ ਖਾਦਾਂ ਦੇ ਰੇਕਾਂ ਵਿੱਚ 60 ਪ੍ਰਤੀਸ਼ਤ ਖਾਦ ਸਹਿਕਾਰੀ ਸਭਾਵਾਂ ਕੋਲ ਹੀ ਸਪਲਾਈ ਹੁੰਦੀ ਹੈ। ਉਨਾਂ ਵੱਲੋਂ ਇਫਕੋ ਖਾਦਾਂ ਦੇ ਪਿਛਲੇ ਸਾਲ ਦੇ ਇਡੈਂਟ ਦੇ ਮੁਕਾਬਲੇ ਇਸ ਸਾਲ ਦੇ ਇਡੈਂਟ ਸਬੰਧੀ ਪੁੱਛਿਆ ਗਿਆ।
ਮੀਟਿੰਗ ਵਿੱਚ ਹਾਜਰੀਨ ਨੁਮਾਇੰਦਿਆ ਵੱਲੋਂ ਆਪਣੇ-ਆਪਣੇ ਅਦਾਰਿਆ ਨਾਲ ਸਬੰਧਤ Urea ਅਤੇ DAP ਖਾਦ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਸ਼੍ਰੀ ਜ਼ਸ਼ਨਪ੍ਰੀਤ ਸਿੰਘ ਬਰਾੜ ਖੇਤੀਬਾੜੀ ਵਿਕਾਸ ਅਫਸਰ (ਇਨਫੋਰਸਮੈਂਟ) ਵੱਲੋਂ ਹਾਜਰੀਨ ਨੁਮਾਇੰਦਿਆਂ ਨੂੰ ਕਿਹਾ ਗਿਆ ਕਿ ਭਾਰਤ ਸਰਕਾਰ ਵੱਲੋ ਖਾਦਾਂ ਦੀ ਵਿਕਰੀ ਵੱਲ ਵਿਸੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਉਨਾਂ ਵੱਲੋਂ ਜ਼ਿਲ੍ਹੇ ਅੰਦਰ ਚੈਕਿੰਗ ਟੀਮਾਂ ਵੀ ਭੇਜੀਆਂ ਜਾ ਰਹੀਆਂ ਹਨ। ਸੋ ਖਾਦ ਦੀ ਵਿਕਰੀ POS ਮਸ਼ੀਨ ਰਾਹੀ ਹੀ ਕੀਤੀ ਜਾਵੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਖਾਦ ਦਾ ਫਿਜੀਕਲ ਸਟਾਕ ਅਤੇ ਪੀਓਐਸ ਸਟਾਕ ਮੇਲ ਖਾਂਦਾ ਹੋਵੇ। ਸਹਿਕਾਰੀ ਸਭਾਵਾਂ ਦੇ ਬਾਹਰ ਸਟਾਕ ਬੋਰਡ ਲਗਾਉਣ ਦੇ ਨਾਲ-ਨਾਲ ਭਰੇ ਜਾਣੇ ਯਕੀਨੀ ਬਣਾਏ ਜਾਣ। ਜਿਸ ਤੋਂ ਸਹਿਕਾਰੀ ਸਭਾਵਾਂ ਵਿੱਚ ਪਈਆਂ ਖੇਤੀ ਵਸਤਾਂ ਦਾ ਪਤਾ ਲੱਗ ਸਕੇ। ਸਭਾਵਾਂ ਵੱਲੋ ਖਾਦ ਦੇ ਕੱਟੇ ਜਾਂਦੇ ਬਿੱਲ ਉਪਰ ਕਿਸਾਨਾਂ ਦਾ ਨਾਮ, ਪਿੰਡ ਦਾ ਨਾਮ, ਮੋਬਾਇਲ ਨੰਬਰ ਅਤੇ ਖਾਦ ਦੀ ਦਿੱਤੀ ਮਾਤਰਾ ਲਿਖਿਆ ਹੋਣਾ ਲਾਜਮੀ ਹੈ।
ਡਾ. ਜਗਸੀਰ ਸਿੰਘ ਵੱਲੋਂ ਹਾਜਰੀਨ ਨੁਮਾਇੰਦਿਆਂ ਨੂੰ ਕਿਹਾ ਗਿਆ ਕਿ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਖਾਦ ਦੀ ਵਰਤੋਂ PAU ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਹੀ ਕੀਤੀ ਜਾਵੇ ਅਤੇ ਹਰੀ ਖਾਦ Green Manure ਲਈ ਜੰਤਰ ਦੀ ਕਾਸ਼ਤ ਕੀਤੀ ਜਾਵੇ। ਅੰਤ ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਾਦ ਦੀ ਖਰੀਦ ਲੋੜ ਅਨੁਸਾਰ ਹੀ ਕਰਨ ਅਤੇ ਲੋੜ ਤੋ ਜਿਆਦਾ ਖਾਦ ਸਟੋਰ ਨਾਂ ਕਰਨ। ਖਾਦ ਦੀ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਹੈ।
ਇਸ ਤੋ ਇਲਾਵਾਂ ਉਨ੍ਹਾਂ ਕਿਹਾ ਕਿ ਜੇਕਰ ਖੇਤੀ ਸਬੰਧੀ ਹੋਰ ਸਮੱਸਿਆ ਆਉਂਦੀ ਹੈ ਜਾਂ ਕਿਸੇ ਕਿਸਮ ਦੀ ਤਕਨੀਕੀ ਜਾਣਕਾਰੀ ਲੈਣ ਲਈ ਆਪਣੇ ਇਲਾਕੇ ਦੇ ਖੇਤੀਬਾੜੀ ਵਿਕਾਸ ਅਫਸਰ ਜਾਂ ਕਿਸਾਨ ਹੈਲਪ ਡੈਸਕ ਨੰਬਰ 98781—66287 ਤੇ ਸੰਪਰਕ ਕਰਨ।

Thursday, April 16, 2026

ਸੰਯੁਕਤ ਡਾਇਰੈਕਟਰ ਖੇਤੀਬਾੜੀ ਵਲੋਂ ਫੀਡ ਫੈਕਟਰੀਆਂ ਅਤੇ Plywood Industry ਦੀ ਚੈਕਿੰਗ

ਫ਼ਸਲਾਂ ਦੀ ਲੋੜ ਅਨੁਸਾਰ ਹੀ ਕਿਸਾਨਾਂ ਨੂੰ ਖ਼ਾਦ ਦੇਣ ਦੀ ਹਦਾਇਤ

ਖਾਦ ਵਿਕਰੇਤਾਵਾਂ, ਫੀਡ ਅਤੇ Plywood Industry ਦੀ ਲਗਾਤਾਰ ਚੈਕਿੰਗ ਦੇ ਨਿਰਦੇਸ਼

ਬਰਨਾਲਾ, 16 ਅਪ੍ਰੈਲ
 ਸੰਯੁਕਤ ਡਾਇਰੈਕਟਰ ਖੇਤੀਬਾੜੀ (ਹਜ.) ਪੰਜਾਬ ਡਾ. ਅਰੁਣ ਕੁਮਾਰ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ Barnala ਡਾ. ਸੁਖਪਾਲ ਸਿੰਘ ਗਿੱਲ ਤੇ ਟੀਮ ਸਮੇਤ ਜ਼ਿਲ੍ਹਾ ਬਰਨਾਲਾ ਵਿੱਚ ਖਾਦ ਡੀਲਰਾਂ, Feed Factories ਫੀਡ ਫੈਕਟਰੀਆਂ ਅਤੇ Plywood Industry ਵਿੱਚ ਸਬਸਿਡੀ ਵਾਲੇ ਯੂਰੀਆ Subsidized Urea ਦੀ ਵਰਤੋਂ ਸਬੰਧੀ ਚੈਕਿੰਗ ਕੀਤੀ ਗਈ।
  ਇਸ ਟੀਮ ਵਿਚ ਡਾ. ਹਰਿੰਦਰ ਸਿੰਘ ਸੰਧੂ ਖੇਤੀਬਾੜੀ ਅਫ਼ਸਰ ਲੁਧਿਆਣਾ, ਡਾ. ਹਰਮਨਦੀਪ ਸਿੰਘ ਏ.ਡੀ ਓ ਕਪਾਹ ਵਿਸਥਾਰ ਮੋਹਾਲੀ, ਡਾ. ਸਤਨਾਮ ਸਿੰਘ ਏ.ਡੀ.ਓ ਵੀ ਸ਼ਾਮਲ ਸਨ।
  ਇਸ ਮੌਕੇ ਡਾ. ਅਰੁਣ ਕੁਮਾਰ ਨੇ ਦੱਸਿਆ ਕਿ ਪੰਜਾਬ ਵਿੱਚ ਲਗਾਤਾਰ ਯੂਰੀਆ ਖਾਦ Urea ਦੀ ਵਰਤੋਂ ਵਧ ਰਹੀ ਹੈ ਅਤੇ ਵੇਖਣ ਵਿੱਚ ਆਇਆ ਹੈ ਕਿ ਸਬਸਿਡੀ ਵਾਲੀ ਯੂਰੀਆ ਖਾਦ ਦੀ ਵਰਤੋਂ ਉਦਯੋਗ ਇੰਡਸਟਰੀ ਵਿੱਚ ਸੰਭਵ ਹੈ, ਜੋ ਕਿ ਗੈਰਕਾਨੂੰਨੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਇੰਡਸਟਰੀਆਂ ਵਿੱਚ Urea ਖਾਦ ਦੀ ਵਰਤੋਂ ਨੂੰ ਰੋਕਣ ਸਬੰਧੀ ਪੂਰੇ ਪੰਜਾਬ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਇਸੇ ਲੜੀ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਅੱਜ ਚੈਕਿੰਗ ਕੀਤੀ ਗਈ ਹੈ।
 ਮੁੱਖ ਖੇਤੀਬਾੜੀ ਅਫ਼ਸਰ, ਬਰਨਾਲਾ ਡਾ. ਸੁਖਪਾਲ ਸਿੰਘ ਗਿੱਲ ਨੇ ਸਮੂਹ ਖ਼ਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ POS ਮਸ਼ੀਨਾਂ ਵਿਚੋਂ ਵਿਕਰੀ ਹੋਇਆ ਸਟਾਕ ਕਲੀਅਰ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਫ਼ਸਲਾਂ ਦੀ ਲੋੜ ਅਨੁਸਾਰ ਹੀ ਖ਼ਾਦ ਦਿੱਤੀ ਜਾਵੇ ਅਤੇ ਫਾਲਤੂ ਖ਼ਾਦ ਦੀ ਵਿਕਰੀ ਬਿਲਕੁਲ ਨਾ ਕੀਤੀ ਜਾਵੇ। ਜੇਕਰ ਕੋਈ ਵੀ ਖ਼ਾਦ ਵਿਕਰੇਤਾ ਯੂਰੀਆ ਖਾਦ ਇੰਡਸਟਰੀਆਂ ਨੂੰ ਵੇਚਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਸੰਯੁਕਤ ਡਾਇਰੈਕਟਰ ਡਾ. ਅਰੁਣ ਕੁਮਾਰ ਵੱਲੋਂ ਸਮੂਹ  ਬਲਾਕ ਖੇਤੀਬਾੜੀ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਕਿ ਸਮੂਹ ਖ਼ਾਦ ਵਿਕਰੇਤਾਵਾਂ, ਫੀਡ ਅਤੇ Plywood Industry  ਦੀ ਲਗਾਤਾਰ ਚੈਕਿੰਗ ਕੀਤੀ ਜਾਵੇ ਅਤੇ ਜੇਕਰ ਕਿਸੇ ਇੰਡਸਟਰੀ ਵਿੱਚ ਸਬਸਿਡੀ ਵਾਲੇ ਯੂਰੀਆ ਦੀ ਵਰਤੋਂ ਹੁੰਦੀ ਪਾਈ ਜਾਂਦੀ ਹੈ ਤਾਂ ਉਸ ਇੰਡਸਟਰੀ 'ਤੇ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਉਸ ਨੂੰ ਸੀਜ਼ ਕੀਤਾ ਜਾਵੇ।

Wednesday, April 15, 2026

Urea ਅਤੇ DAP ਖਾਦਾਂ ਦੀ Black Marketing ਨੂੰ ਰੋਕਣ ਲਈ ਅਚਨਚੇਤ ਚੈਕਿੰਗ

 ਖੇਤੀ ਸਬੰਧੀ ਸਮੱਸਿਆ ਲਈ Kisan Help Desk ਨੰਬਰ 98781-66287 ‘ਤੇ ਸੰਪਰਕ ਕਰਨ- ਡਾ. ਜਗਸੀਰ ਸਿੰਘ ਮੁੱਖ ਖੇਤੀਬਾੜੀ ਅਫਸਰ

ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ

ਮਾਨਯੋਗ ਖੇਤੀਬਾੜੀ ਮੰਤਰੀ ਪੰਜਾਬ, Gurmeet Singh Khuddian ਦੀ ਰਹਿਨੁਮਾਈ ਅਤੇ ਡਾ. ਗੁਰਜੀਤ ਸਿੰਘ DAP ਖਾਦ ਦੀ ਕਾਲ-ਬਜਾਰੀ Black Marketing ਨੂੰ ਰੋਕਣ ਲਈ ਵਿਸੇਸ਼ ਮੁਹਿੰਮ ਚਲਾਈ ਜਾ ਰਹੀ ਹੈ।

ਇਸ ਮੁਹਿੰਮ ਤਹਿਤ ਡਾ. ਕਰਨਜੀਤ ਸਿੰਘ ਗਿੱਲ, ਸੰਯੁਕਤ ਡਾਇਰੈਕਟਰ ਖੇਤੀਬਾੜੀ ਵੱਲੋ ਜਿਲ੍ਹਾ Sri Muktsar Sahib ਦੀ ਕੁਆਲਟੀ ਕੰਟਰੋਲ ਦੀ ਟੀਮ ਨੂੰ ਨਾਲ ਲੈ ਕੇ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜ੍ਹਬਾਹਾ ਦੇ ਵੱਖ-ਵੱਖ ਖਾਦ ਵਿਕਰੇਤਾਵਾਂ ਅਤੇ Urea ਦੀ ਡਾਈਵਰਸਨ ਸਬੰਧੀ Plywood Industry ਦੀ ਚੈਕਿੰਗ ਕੀਤੀ ਗਈ।

ਉਨ੍ਹਾਂ ਵੱਲੋ ਚੈਕਿੰਗ ਦੌਰਾਨ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਕਿ Urea ਅਤੇ DAP. ਖਾਦ ਦੀ ਕਿਸੇ ਤਰਾਂ ਦੀ ਕਾਲਾ-ਬਾਜਾਰੀ ਨਾਂ ਕੀਤੀ ਜਾਵੇ। ਉਨ੍ਹਾਂ ਖਾਦ ਵਿਕਰੇਤਾਵਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਯੂਰੀਆ ਅਤੇ ਡੀ.ਏ.ਪੀ. ਜਾਂ ਹੋਰ ਕਿਸੇ ਸਬਸਿਡੀ ਵਾਲੀ ਖਾਦ ਕਿਸੇ ਵੀ ਉਦਯੋਗਿਕ ਧੰਦੇ ਲਈ ਵਿਕਰੀ ਨਾਂ ਕੀਤੀ ਜਾਵੇ। ਉਨਾਂ ਵੱਲੋਂ ਮੌਕੇ ਫਰਮ ਵੱਲੋ ਕਿਸਾਨਾਂ ਨੂੰ ਖਾਦ ਦੇ ਕੱਟੇ ਗਏ ਬਿੱਲ ਦੇ ਅਧਾਰ ਤੇ ਖਾਦ ਨੂੰ ਵੈਰੀਫਾਈ ਕਰਨ ਲਈ ਨਿੱਜੀ ਤੌਰ ਕਿਸਾਨਾਂ ਨੂੰ ਕਾਲ ਵੀ ਕੀਤੀ ਗਈ।

ਇਸ ਸਮੇਂ ਡਾ. ਜਗਸੀਰ ਸਿੰਘ ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਵੱਲੋ ਵੱਖ ਖਾਦ ਡੀਲਰਾਂ ਨੂੰ ਹਦਾਇਤ ਕੀਤੀ ਗਈ ਕਿ ਯੂਰੀਆ ਅਤੇ ਡੀ.ਏ.ਪੀ. ਖਾਦ ਦੀ ਵਿਕਰੀ ਸਮੇਂ ਕਿਸਾਨਾਂ ਨੂੰ ਪੱਕਾ ਬਿੱਲ ਹੀ ਦਿੱਤਾ ਜਾਵੇ। ਕਿਸੇ ਵੀ ਕਿਸਾਨ ਨੂੰ ਖਾਦ ਨਾਲ ਕੋਈ ਵੀ ਅਣਚਾਹੀ ਵਸਤੂ ਨਾਂ ਦਿੱਤੇ ਜਾਵੇ ਅਤੇ ਖਾਦ ਦੀ ਵਿਕਰੀ POS ਮਸ਼ੀਨ ਰਾਹੀ ਹੀ ਕੀਤੀ ਜਾਵੇ। ਉਨਾਂ ਹੁਕਮ 1985 ਤਹਿਤ ਕਾਵਰਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਕਿਹਾ ਕਿ ਜੇਕਰ ਕੋਈ ਡੀਲਰ ਕਿਸੇ ਤਰਾਂ ਦੀ ਕਾਲਾ- ਬਾਜਾਰੀ ਕਰਦਾ ਪਾਇਆ ਗਿਆ ਤਾਂ ਉਸ ਦੇ ਖਿਲਾਫ ਖਾਦ ਕੰਟਰੋਲ ਮੁੱਖ ਖੇਤੀਬਾੜੀ ਅਫਸਰ ਵੱਲੋ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਅਨੁਸਾਰ ਹੀ ਖਾਦਾਂ ਦੀ ਵਰਤੋ ਕਰਨ ਅਤੇ ਕੋਈ ਵੀ ਖੇਤੀ ਵਸਤਾਂ ਪੱਕੇ ਬਿੱਲ ਤੋਂ ਬਿਨਾਂ ਨਾਂ ਖਰੀਦ ਕਰਨ। ਇਸ ਤੋਂ ਇਲਾਵਾਂ ਜੇਕਰ ਖੇਤੀ ਸਬੰਧੀ ਹੋਰ ਸਮੱਸਿਆ ਆਉਂਦੀ ਹੈ ਜਾਂ ਕਿਸੇ ਕਿਸਮ ਦੀ ਤਕਨੀਕੀ ਜਾਣਕਾਰੀ ਲੈਣ ਲਈ ਆਪਣੇ ਇਲਾਕੇ ਦੇ ਖੇਤੀਬਾੜੀ ਵਿਕਾਸ ਅਫਸਰ ਜਾਂ ਕਿਸਾਨ ਹੈਲਪ ਡੈਸਕ ਨੰਬਰ 98781-66287 ਤੇ ਸੰਪਰਕ ਕਰਨ।

ਇਸ ਵਿਸ਼ੇਸ਼ ਚੈਕਿੰਗ ਦੌਰਾਨ ਸ਼੍ਰੀ ਗਿਰੀਸ਼ ਕੁਮਾਰ ਐਗਰੋਨੋਮਿਸਟ ਮੁੱਖ ਦਫਤਰ, ਸ਼੍ਰੀ ਵਿਕਰਮਜੀਤ ਸਿੰਘ ਏਡੀਓ ਮੁੱਖ ਦਫਤਰ, ਸ਼੍ਰੀ ਰਾਜਵਿੰਦਰ ਸਿੰਘ ਏ.ਪੀ.ਪੀ.ਓ, ਸ਼੍ਰੀ ਜਗਮੋਹਨ ਸਿੰਘ ਏ.ਸੀ.ਈ.ਓ, ਸ਼੍ਰੀ ਮੰਗਲ ਸੈਨ ਏਡੀਓ, ਸ਼੍ਰੀ ਸੁਖਜਿੰਦਰ ਸਿੰਘ ਏ.ਡੀ.ਓ ਅਤੇ ਸ਼੍ਰੀ ਜ਼ਸ਼ਨਪ੍ਰੀਤ ਸਿੰਘ ਬਰਾੜ ਏ.ਡੀ.ਓ. ਤੋ ਇਲਾਵਾਂ ਹੋਰ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।

Tuesday, April 14, 2026

ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਵੱਲੋਂ ਡਾਇੰਗ ਅਤੇ ਪਲਾਈਵੁੱਡ ਇੰਡਸਟਰੀ ਦੀ ਚੈਕਿੰਗ

ਅੰਮ੍ਰਿਤਸਰ 14 ਅਪ੍ਰੈਲ 2026---

          ਸੰਯੁਕਤ ਡਾਇਰੈਕਟਰ ਖੇਤੀਬਾੜੀ (ਇੰਜੀ.) ਪੰਜਾਬ ਸ੍ਰ. ਜਗਦੀਸ਼ ਸਿੰਘ ਵੱਲੋਂ ਆਪਣੀ ਟੀਮ ਡਾ. ਬਖਸ਼ੀਸ਼ ਸਿੰਘ ਖੇਤੀਬਾੜੀ ਅਫਸਰ, ਸ਼੍ਰੀ ਕੇਤਨ ਏ.ਡੀ.ਓ ਅਤੇ ਜ਼ਿਲ੍ਹਾ Amritsar ਦੇ ਖੇਤੀ ਅਧਿਕਾਰੀਆਂ ਸਹਿਤ ਜ਼ਿਲ੍ਹਾ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ

ਵੱਲੋਂ ਡਾਇੰਗ ਅਤੇ Plywood Industry  ਵਿਚ ਸਬਸਿਡੀ ਵਾਲੇ ਯੂਰੀਆ Subsidised Urea ਦੀ ਵਰਤੋਂ ਸਬੰਧੀ ਚੈਕਿੰਗ ਕੀਤੀ ਗਈ । 

ਉਹਨਾਂ ਦੱਸਿਆ ਕਿ ਪੰਜਾਬ ਵਿਚ ਲਗਾਤਾਰ Urea ਖਾਦ ਦੀ ਵਰਤੋਂ ਵੱਧ ਰਹੀ ਹੈ ਅਤੇ ਅਤੇ ਵੇਖਣ ਵਿਚ ਆਇਆ ਹੈ ਕਿ ਸਬਸਿਡੀ ਵਾਲੀ ਯੂਰੀਆ ਖਾਦ ਦੀ ਵਰਤੋਂ ਉਦਯੋਗ ਇੰਡਸਟਰੀ ਵਿਚ ਸੰਭਵ ਹੈ, ਜੋ ਕਿ ਗੈਰ ਕਾਨੂੰਨੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਇੰਡਸਟਰੀਆਂ ਵਿਚ Urea  ਖਾਦ ਦੀ ਵਰਤੋਂ ਨੂੰ ਰੋਕਣ ਸਬੰਧੀ ਪੂਰੇ ਪੰਜਾਬ ਵਿਚ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਇਸੇ ਲੜੀ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਚੈਕਿੰਗ ਕੀਤੀ ਗਈ ਹੈ।

 ਮੁੱਖ ਖੇਤੀਬਾੜੀ ਅਫ਼ਸਰ, ਅੰਮ੍ਰਿਤਸਰ ਡਾ. ਗੁਰਸਾਹਿਬ ਸਿੰਘ ਨੇ ਸਮੂਹ ਖ਼ਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ POS ਮਸ਼ੀਨਾਂ ਵਿਚੋਂ ਵਿਕਰੀ ਹੋਇਆ ਸਟਾਕ ਕਲੀਅਰ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਫ਼ਸਲਾਂ ਦੀ ਲੋੜ ਅਨੁਸਾਰ ਹੀ ਖ਼ਾਦ ਦਿੱਤੀ ਜਾਵੇ ਅਤੇ ਫਾਲਤੂ ਖ਼ਾਦ ਦੀ ਵਿਕਰੀ ਬਿਲਕੁਲ ਨਾ ਕੀਤੀ ਜਾਵੇ। ਜੇਕਰ ਕੋਈ ਵੀ ਖ਼ਾਦ ਵਿਕਰੇਤਾ ਯੂਰੀਆ ਖਾਦ ਇੰਡਸਟਰੀਆਂ ਨੂੰ ਵੇਚਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

 ਇਸ ਮੌਕੇ ਸੰਯੁਕਤ ਡਾਇਰੈਕਟਰ ਡਾ. ਜਗਦੀਸ਼ ਸਿੰਘ ਵੱਲੋਂ ਸਮੂਹ  ਬਲਾਕ ਖੇਤੀਬਾੜੀ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਕਿ ਸਮੂਹ ਖ਼ਾਦ ਵਿਕਰੇਤਾਵਾਂ, ਫੀਡ ਅਤੇ ਪਲਾਈਵੁੱਡ ਇੰਡਸਟਰੀ ਦੀ ਲਗਾਤਾਰ ਚੈਕਿੰਗ ਕੀਤੀ ਜਾਵੇ ਅਤੇ ਜੇਕਰ ਕਿਸੇ ਇੰਡਸਟਰੀ ਵਿਚ ਸਬਸਿਡੀ ਵਾਲੇ ਯੂਰੀਆ ਦੀ ਵਰਤੋਂ ਹੁੰਦੀ ਪਾਈ ਜਾਂਦੀ ਹੈ ਤਾਂ ਉਸ ਇੰਡਸਟਰੀ 'ਤੇ ਖਾਦ ਕੰਟਰੋਲ ਆਰਡਰ 1985 ਅਤੇ ਜ਼ਰੂਰੀ ਵਸਤਾਂ ਐਕਟ 1955 ਤਹਿਤ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ।


Wednesday, April 1, 2026

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜਿਲ੍ਹੇ ਦੇ Fertilizer, ਬੀਜ ਅਤੇ ਦਵਾਈਆਂ ਡੀਲਰਾਂ ਨਾਲ ਖੇਤੀ ਇਨਪੁਟਸ ਦੇ ਉਚਿਤ ਪ੍ਰਬੰਧਾਂ ਲਈ ਮੀਟਿੰਗ

ਜ਼ਿਲ੍ਹੇ ਵਿੱਚ Urea ਅਤੇ DAP. ਦੇ ਉਚਿੱਤ ਪ੍ਰਬੰਧ - ਮੁੱਖ ਖੇਤੀਬਾੜੀ ਅਫ਼ਸਰ

ਡੀਲਰ ਖਾਦ, ਬੀਜ ਅਤੇ ਪੈਸਟੀਸਾਈਡ ਦੀ ਸਟਾਕ ਅਤੇ ਵਿਕਰੀ ਸਬੰਧੀ ਸਰਕਾਰੀ ਨਿਯਮਾਂ ਦੀ ਪੂਰੀ ਪਾਲਣਾ ਕਰਨ

ਕਿਸੇ ਵੀ ਤਰ੍ਹਾਂ ਦੀ Black Marketing ਜਾਂ Tagging ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਅਪ੍ਰੈਲ:
ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਸ੍ਰੀਮਤੀ ਕੋਮਲ ਮਿੱਤਲ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹੇ ਦੇ ਸਮੂਹ ਖਾਦ, ਬੀਜ ਅਤੇ ਦਵਾਈਆਂ ਦੇ ਡੀਲਰਾਂ Fertilizer, Pesticide and Seed Dealers ਦੀ ਐਸੋਸੀਏਸ਼ਨ ਦੇ ਨਾਲ ਖੇਤੀ ਇਨਪੁਟਸ Agriculture Inputs ਦੇ ਉਚਿਤ ਪ੍ਰਬੰਧਾਂ ਲਈ ਮੁੱਖ ਖੇਤੀਬਾੜੀ ਅਫਸਰ Dr Sukhjinder Singh Bajwa ਵੱਲੋਂ ਬਲਾਕ ਪੱਧਰ ਤੇ ਮੀਟਿੰਗਾਂ ਕਰਨ ਦੀ ਹਦਾਇਤ ਕੀਤੀ ਗਈ ।

ਜ਼ਿਲ੍ਹੇ ਵਿੱਚ ਬਲਾਕ ਖੇਤੀਬਾੜੀ ਅਫਸਰ ਖਰੜ ਅਤੇ ਮਾਜਰੀ ਵੱਲੋਂ ਉਨ੍ਹਾਂ ਅਧੀਨ ਆਉਂਦੇ ਡੀਲਰਾਂ ਨਾਲ ਮੀਟਿੰਗ ਕੀਤੀ ਗਈ ਜਦਕਿ ਮੁੱਖ ਖੇਤੀਬਾੜੀ ਅਫਸਰ ਵੱਲੋਂ ਬਲਾਕ ਖੇਤੀਬਾੜੀ ਅਫਸਰ ਡੇਰਾਬਸੀ ਦੇ ਦਫਤਰ ਨਿੱਜੀ ਤੌਰ ਤੇ ਡੀਲਰਾਂ ਨਾਲ ਮੀਟਿੰਗ ਕੀਤੀ ਗਈ ਅਤੇ Urea ਅਤੇ DAP ਦੀ ਘਾਟ ਸਬੰਧੀ ਫੈਲ ਰਹੀਆਂ ਅਫਵਾਹਾਂ ਤੇ ਗੰਭੀਰ ਚਰਚਾ ਕੀਤੀ ਗਈ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਕਿਸਾਨਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਅਤੇ ਖਾਦਾਂ ਦੀ ਉਪਲਬੱਧਤਾ ਯਕੀਨੀ ਬਣਾਈ Fertilizers Availability ਜਾ ਰਹੀ ਹੈ।

ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਸਮੂਹ ਡੀਲਰ ਖਾਦ, ਬੀਜ ਅਤੇ ਪੈਸਟੀਸਾਈਡ ਦੀ ਸਟਾਕ ਅਤੇ ਵਿਕਰੀ ਸਬੰਧੀ ਸਰਕਾਰੀ ਨਿਯਮਾਂ ਦੀ ਪੂਰੀ ਪਾਲਣਾ ਕਰਨ। ਕਿਸੇ ਵੀ ਤਰ੍ਹਾਂ ਦੀ Black Marketing and Tagging is Strongly Prohibited ਬਰਦਾਸ਼ਤ ਨਹੀ ਕੀਤੀ ਗਈ ਕਿ ਖਾਦਾਂ ਦੀ ਪਾਰਦਰਸ਼ੀ ਅਤੇ ਨਿਆਂਪੂਰਨ ਵੰਡ ਕਿਸਾਨਾਂ ਤੱਕ ਯਕੀਨੀ ਬਣਾਈ ਜਾਵੇ, ਨਾਲ ਹੀ ਚਿਤਵਾਨੀ ਦਿੱਤੀ ਗਈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਉਪਰੰਤ ਮੁੱਖ ਖੇਤੀਬਾੜੀ ਅਫ਼ਸਰ ਨੇ ਇਹ ਵੀ ਦੱਸਿਆ ਗਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਸਥਿਤੀ ਤੇ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਕਿਸਾਨਾਂ ਦੇ ਹਿੱਤ ਦੀ ਰੱਖਿਆ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।

Saturday, March 28, 2026

Urea ਤੇ DAP ਦੀ ਘਾਟ ਬਾਰੇ ਅਫਵਾਹਾਂ ਤੋਂ ਬਚਣ ਦੀ ਅਪੀਲ

ਖਾਦਾਂ ਦੀ ਕਾਲਾਬਜ਼ਾਰੀ ਪਾਏ ਜਾਣ 'ਤੇ ਹੋਵੇਗੀ ਸਖ਼ਤ ਕਾਰਵਾਈ

ਬਠਿੰਡਾ, 28 ਮਾਰਚ :  ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਆਦੇਸ਼ਾਂ' ਤੇ ਬਲਾਕ ਬਠਿੰਡਾ ਵਿਖੇ ਅੱਜ ਸਮੂਹ ਪੈਸਟੀਸਾਈਡਜ਼ ਐਸੋਸੀਏਸ਼ਨ ਬਠਿੰਡਾ Pesticide Association Bathinda ਦੇ ਡੀਲਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਮੁੱਖ ਖੇਤੀਬਾੜੀ ਅਫਸਰ Dr Harbansh Singh Sidhu ਬਠਿੰਡਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੌਕੇ ਸਹਾਇਕ ਪੌਦਾ ਸੁਰੱਖਿਆ ਅਫ਼ਸਰ, ਖੇਤੀਬਾੜੀ ਅਫ਼ਸਰ ਬਲਾਕ ਬਠਿੰਡਾ ਅਤੇ ਟੀਮ Bathinda ਵੀ ਮੌਜੂਦ ਰਹੀ।

      ਮੀਟਿੰਗ ਦੌਰਾਨ Urea ਅਤੇ DAP ਦੀ ਘਾਟ ਸਬੰਧੀ ਫੈਲ ਰਹੀਆਂ ਅਫਵਾਹਾਂ ’ਤੇ ਗੰਭੀਰ ਚਰਚਾ ਕੀਤੀ ਗਈ। ਅਧਿਕਾਰੀਆਂ ਵੱਲੋਂ ਕਿਹਾ ਗਿਆ ਕਿ ਕਿਸਾਨਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਅਤੇ ਖਾਦਾਂ ਦੀ ਉਪਲਬਧਤਾ ਯਕੀਨੀ ਬਣਾਈ ਜਾ ਰਹੀ ਹੈ।

    ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਸਮੂਹ ਡੀਲਰ ਖਾਦ, ਬੀਜ ਅਤੇ ਪੈਸਟੀਸਾਈਡ ਦੀ ਸਟਾਕ Stock of Fertilizer ਅਤੇ ਵਿਕਰੀ ਸਬੰਧੀ ਸਰਕਾਰੀ ਨਿਯਮਾਂ ਦੀ ਪੂਰੀ ਪਾਲਣਾ ਕਰਨ। ਕਿਸੇ ਵੀ ਤਰ੍ਹਾਂ ਦੀ ਕਾਲਾਬਜ਼ਾਰੀ ਜਾਂ ਟੈਗਿੰਗ Black Marketing and Tagging ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਵੱਲੋਂ ਡੀਲਰਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਖਾਦਾਂ ਦੀ ਪਾਰਦਰਸ਼ੀ ਅਤੇ ਨਿਆਂਪੂਰਨ ਵੰਡ ਕਿਸਾਨਾਂ ਤੱਕ ਯਕੀਨੀ ਬਣਾਈ ਜਾਵੇ। ਨਾਲ ਹੀ ਚੇਤਾਵਨੀ ਦਿੱਤੀ ਗਈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

      ਮੀਟਿੰਗ ਸਮੇਂ ਇਹ ਵੀ ਦੱਸਿਆ ਗਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਸਥਿਤੀ ’ਤੇ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ

Wednesday, December 31, 2025

ਖਾਦਾਂ ਦੀ ਕਾਲਾਬਜ਼ਾਰੀ, ਜਮ੍ਹਾਂਖੋਰੀ ਜਾਂ ਨਿਸ਼ਚਿਤ ਦਰ ਤੋਂ ਵੱਧ ਕੀਮਤਾਂ ’ਤੇ ਵਿਕਰੀ ਕਿਸੇ ਵੀ ਸੂਰਤ ‘ਚ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਡਿਪਟੀ ਕਮਿਸ਼ਨਰ

• ਕਿਸਾਨਾਂ ਨੂੰ ਨਿਰਧਾਰਿਤ ਸਰਕਾਰੀ ਰੇਟਾਂ ’ਤੇ ਹੀ ਖਾਦ ਉਪਲਬਧ ਕਰਵਾਉਣੀ ਬਣਾਈ ਜਾਵੇ ਯਕੀਨੀ

• ਸ਼ਿਕਾਇਤ ਮਿਲਣ ’ਤੇ ਸਬੰਧਤ ਡੀਲਰ ਖਿਲਾਫ ਕੀਤੀ ਜਾਵੇਗੀ ਸਖ਼ਤ ਕਾਰਵਾਈ

ਬਠਿੰਡਾ, 31 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ Rajesh Dhiman  ਨੇ ਜ਼ਿਲ੍ਹੇ ਦੇ ਡਿਸਟਰੀਬਿਊਟਰਾਂ ਤੇ ਡੀਲਰਾਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਯੂਰੀਆ Urea ਤੇ ਹੋਰ ਖਾਦਾਂ ਦੀ ਕਾਲਾਬਜ਼ਾਰੀ, ਜਮ੍ਹਾਂਖੋਰੀ ਜਾਂ ਨਿਸ਼ਚਿਤ ਦਰ ਤੋਂ ਵੱਧ ਕੀਮਤਾਂ ’ਤੇ ਵਿਕਰੀ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਿਰਧਾਰਿਤ ਸਰਕਾਰੀ ਰੇਟਾਂ ’ਤੇ ਹੀ ਖਾਦ ਉਪਲਬਧ ਕਰਵਾਉਣੀ ਯਕੀਨੀ ਬਣਾਈ ਜਾਵੇ।

ਡਿਪਟੀ ਕਮਿਸ਼ਨਰ Deputy Commissioner ਨੇ ਇਹ ਵੀ ਸਪੱਸ਼ਟ ਕੀਤਾ ਕਿ ਖਾਦਾਂ ਨਾਲ ਹੋਰ ਪਦਾਰਥਾਂ ਦੀ ਟੈਗਿੰਗ ਨਾ ਕੀਤੀ ਜਾਵੇ ਅਤੇ ਇਸ ਤਰ੍ਹਾਂ ਦੀ ਕੋਈ ਵੀ ਸ਼ਿਕਾਇਤ ਮਿਲਣ ’ਤੇ ਸਬੰਧਤ ਡੀਲਰ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਖਾਦਾਂ ਦੀ ਵਿਕਰੀ ਅਤੇ ਸਟਾਕ ਦੀ ਨਿਰੰਤਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇ ਕੋਈ ਵੀ ਡੀਲਰ ਜਾਂ ਡਿਸਟਰੀਬਿਊਟਰ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਦਾ ਲਾਇਸੈਂਸ ਰੱਦ ਕਰਨ ਸਮੇਤ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਈ ਜਾਵੇਗੀ, ਤਾਂ ਜੋ ਖਾਦਾਂ ਦੀ ਨਿਰਵਿਘਨ ਅਤੇ ਪਾਰਦਰਸ਼ੀ ਸਪਲਾਈ ਯਕੀਨੀ ਬਣਾਈ ਜਾ ਸਕੇ।

ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ Bathinda ਡਾ ਹਰਬੰਸ ਸਿੰਘ ਸਿੱਧੂ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਬਲਾਕ ਸੰਗਤ ਵਿਖੇ ਪਿੰਡਾਂ ਵਿੱਚ ਕੀਟਨਾਸ਼ਕ ਦੁਕਾਨਾਂ ਦੀ  ਚੈਕਿੰਗ ਕੀਤੀ ਗਈ।  ਇਸ ਦੌਰਾਨ ਪਿੰਡਾਂ ‘ਚ ਰਾਊਡਅੱਪ ਸਪਰੇਅ ਸੰਬੰਧੀ ਸਪੈਸ਼ਲ ਚੈਕਿੰਗ ਕੀਤੀ ਗਈ। ਇਸ ਤਰ੍ਹਾਂ ਮੱਲਾਵਾਲਾ ਵਿਖੇ ਕੀਟਨਾਸ਼ਕ ਡੀਲਰਾਂ ਦੀ ਵੀ ਚੈਕਿੰਗ ਕੀਤੀ ਗਈ ਹੈ ਤੇ ਚੈਕਿੰਗ ਦੌਰਾਨ ਕਿਸੇ ਪ੍ਰਕਾਰ ਦੀ ਗ਼ੈਰ ਸਿਫਾਰਸ਼ ਕੀਟਨਾਸ਼ਕ ਨਹੀਂ ਪਾਈਂ ਗਈ।

ਇਸ ਦੌਰਾਨ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਆਦਿ ਹਾਜ਼ਰ ਸਨ।

Tuesday, December 30, 2025

ਮੁੱਖ ਖੇਤਬਾੜੀ ਅਫ਼ਸਰ ਵੱਲੋਂ ਯੂਰੀਆ ਖਾਦ ਅਤੇ ਗਲਾਈਫੋਸੇਟ ਦੀ ਸਪਲਾਈ ਸਬੰਧੀ ਡੀਲਰਾਂ ਦੀ ਚੈਕਿੰਗ

        ਬਠਿੰਡਾ, 31 ਦਸੰਬਰ : ਮੁੱਖ ਖੇਤੀਬਾੜੀ ਅਫਸਰ ਸ਼੍ਰੀ ਹਰਬੰਸ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਵਿੱਚ ਯੂਰੀਆ Urea ਅਤੇ ਹੋਰ ਖਾਦਾਂ ਦੀ ਨਿਰਵਿਘਨ ਸਪਲਾਈ ਸਬੰਧੀ ਬਲਾਕ ਸੰਗਤ ਦੇ ਵੱਖ–ਵੱਖ ਡਿਸਟਰੀਬਿਊਟਰਾਂ/ਡੀਲਰਾਂ ਦੀ ਚੈਕਿੰਗ ਕੀਤੀ ਗਈ। 

          ਉਹਨਾਂ ਦੱਸਿਆ ਕਿ ਚੈਕਿੰਗ ਦੌਰਾਨ ਸੰਗਤ Sangat Mandi  ਦੇ ਸਮੂਹ ਡਿਸਟਰੀਬਿਊਟਰਾਂ/ਡੀਲਰਾਂ ਨੂੰ ਯੂਰੀਆ Urea ਅਤੇ ਹੋਰ ਖਾਦਾਂ ਦੀ ਕਾਲਾਬਜ਼ਾਰੀ, ਨਿਸ਼ਚਿਤ ਰੇਟ ਤੋਂ ਵੱਧ ਰੇਟਾਂ ਤੇ ਖਾਦਾਂ ਵੇਚਣ, ਖਾਦਾਂ ਨਾਲ ਹੋਰ ਪਦਾਰਥਾਂ ਦੀ ਟੈਗਿੰਗ ਅਤੇ ਯੂਰੀਆ Urea ਖਾਦ ਦੀ ਜਮ੍ਹਾਂਖੋਰੀ ਨਾ ਕਰਨ ਸਬੰਧੀ ਹਦਾਇਤ ਕੀਤੀ ਗਈ ਹੈ। ਇਸ ਤੋਂ ਇਲਾਵਾ ਸਮੂਹ ਬਲਾਕ ਅਫਸਰਾਂ ਵੱਲੋਂ ਆਪਣੇ ਅਧੀਨ ਆਉਂਦੇ ਖਾਦ ਡੀਲਰਾਂ ਦੀ ਚੈਕਿੰਗ ਕੀਤੀ ਗਈ ਹੈ। 

        ਇਸੇ ਤਰ੍ਹਾਂ ਹੀ ਯੂਰੀਆ ਖਾਦ ਦੀ ਗੈਰ-ਖੇਤੀਬਾੜੀ ਵਰਤੋਂ ਨੂੰ ਰੋਕਣ ਲਈ ਸੰਗਤ ਬਲਾਕ ਵਿੱਚ ਸਥਿੱਤ  ਪਲਾਈਵੁੱਡ ਇੰਡਸਟਰੀਜ਼, ਗਹਿਰੀ ਭਾਗੀ ਅਤੇ ਪਲਾਈਵੁੱਡ ਇੰਡਸਟਰੀਜ਼, ਗੁਰੂਸਰ ਸੈਣੇਵਾਲਾ ਦੀ ਵੀ ਚੈਕਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਸਬਸੀਡਾਈਜ਼ਡ ਯੂਰੀਆ Urea  ਖਾਦ ਦੀ ਵਰਤੋਂ ਪਲਾਈਵੁੱਡ ਇੰਡਸਟਰੀ Plywood Industry ਵਿੱਚ ਨਾ ਕੀਤੀ ਜਾਵੇ । ਉਨ੍ਹਾਂ ਡਿਸਟਰੀਬਿਊਟਰਾਂ/ਡੀਲਰਾਂਅਤੇ ਪਲਾਈਵੁੱਡ ਇੰਡਸਟਰੀ Plywood Industry ਦੇ ਮਾਲਕਾਂ ਨੂੰ ਕਿਹਾ ਕਿ ਜੇਕਰ ਕੋਈ ਵੀ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਫਰਟੀਲਾਈਜ਼ਰ ਕੰਟਰੋਲ ਆਰਡਰ 1985 Fertilizer Control Order 1985 ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। 

          ਉਨ੍ਹਾਂ ਜ਼ਿਲ੍ਹੇ ਅਧੀਨ ਆਉਂਦੇ ਸਮੂਹ ਡੀਲਰਾਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਪਾਬੰਦੀਸ਼ੁਦਾ ਨਦੀਨਨਾਸ਼ਕ ਗਲਾਈਫੋਸੇਟ ਦੀ ਵਿਕਰੀ ਨਾ ਕੀਤੀ ਜਾਵੇ। ਜੇਕਰ ਕੋਈ ਵੀ ਡੀਲਰ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਇੰਨਸੈਕਟੀਸਾਈਡ ਐਕਟ ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ।