ਰੂਪਨਗਰ, 20 ਫਰਵਰੀ: ਜ਼ਿਲ੍ਹਾ ਰੂਪਨਗਰ Rupnagar ਵਿੱਚ ਘਰੇਲੂ ਬਗੀਚੀ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਬਾਗਬਾਨੀ ਵਿਭਾਗ Horticulture Department ਦੁਆਰਾ ਤਿਆਰ ਕੀਤੀ ਗਰਮ ਰੁੱਤ ਦੀ ਸਬਜ਼ੀ ਬੀਜ ਮਿੰਨੀ ਕਿੱਟ Vegetable Seed Kit for Kitchen Garden ਜਾਰੀ ਕੀਤੀ ਗਈ।
ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਘਰੇਲੂ ਬਗੀਚੀ ਅਪਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਘਰ ਵਿੱਚ ਉਗਾਈਆਂ ਜ਼ਹਿਰ ਮੁਕਤ ਸਬਜ਼ੀਆਂ Organic Vegetables ਸਿਹਤ ਲਈ ਲਾਭਕਾਰੀ ਹੋਣ ਦੇ ਨਾਲ-ਨਾਲ ਆਰਥਿਕ ਤੌਰ ’ਤੇ ਵੀ ਫਾਇਦਾਮੰਦ ਹਨ। ਉਨ੍ਹਾਂ ਕਿਹਾ ਕਿ ਤਾਜੀਆਂ ਅਤੇ ਪੋਸ਼ਟਿਕ ਸਬਜ਼ੀਆਂ ਦੇ ਸੇਵਨ ਨਾਲ ਸਰੀਰ ਦੀ ਰੋਗ-ਪ੍ਰਤੀਰੋਧਕ ਸਮਰੱਥਾ ਵਧਦੀ ਹੈ ਅਤੇ ਤੰਦਰੁਸਤੀ ਬਣੀ ਰਹਿੰਦੀ ਹੈ।
ਇਸ ਮੌਕੇ ਸਹਾਇਕ ਡਾਇਰੈਕਟਰ ਬਾਗਬਾਨੀ ਰੂਪਨਗਰ ਡਾ. ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਘਰੇਲੂ ਪੱਧਰ ’ਤੇ ਸਬਜ਼ੀਆਂ ਵਿੱਚ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਜੈਵਿਕ ਤਰੀਕਿਆਂ ਨਾਲ ਕਰਨੀ ਚਾਹੀਦੀ ਹੈ। ਮਿੱਟੀ ਅਤੇ ਪੌਦਿਆਂ ਵਿੱਚ ਲੋੜੀਂਦੇ ਪੋਸ਼ਕ ਤੱਤਾਂ ਦੀ ਘਾਟ ਪੂਰੀ ਕਰਨ ਲਈ ਰਸਾਇਣਕ ਖਾਦਾਂ ਦੀ ਬਜਾਏ ਰੂੜੀ ਖਾਦ ਅਤੇ ਗੰਡੋਆ ਖਾਦ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇੱਕ ਮਿੰਨੀ ਕਿੱਟ ਦੇ ਬੀਜ ਲਗਭਗ 3-4 ਮਰਲੇ ਰਕਬੇ ਵਿੱਚ ਬੀਜੇ ਜਾ ਸਕਦੇ ਹਨ ਜਿਸ ਨਾਲ ਕਰੀਬ 200-250 ਕਿਲੋਗ੍ਰਾਮ ਤੱਕ ਸਬਜ਼ੀ ਦੀ ਪੈਦਾਵਾਰ ਸੰਭਵ ਹੈ ਜੋ ਇੱਕ ਪਰਿਵਾਰ ਦੀ ਲੋੜ ਪੂਰੀ ਕਰ ਸਕਦੀ ਹੈ।
ਬਾਗਬਾਨੀ ਵਿਕਾਸ ਅਫਸਰ (ਸਬਜ਼ੀ) ਰੂਪਨਗਰ ਡਾ. ਚਤੁਰਜੀਤ ਸਿੰਘ ਰਤਨ ਨੇ ਦੱਸਿਆ ਕਿ ਇਸ ਮਿੰਨੀ ਕਿੱਟ ਵਿੱਚ ਘੀਆ, ਚੱਪਨ ਕੱਦੂ, ਕਾਉਪੀਜ਼, ਤਰ, ਕਰੇਲਾ, ਘੀਆ ਤੋਰੀ, ਹਲਵਾ ਕੱਦੂ, ਭਿੰਡੀ, ਖੀਰਾ, ਟੀਂਡਾ ਅਤੇ ਖਰਬੂਜਾ ਦੇ ਬੀਜ ਸ਼ਾਮਿਲ ਹਨ। ਇਹ ਮਿੰਨੀ ਕਿੱਟਾਂ ਜ਼ਿਲ੍ਹਾ ਬਾਗਬਾਨੀ ਦਫਤਰ ਅਤੇ ਵੱਖ-ਵੱਖ ਬਲਾਕ ਬਾਗਬਾਨੀ ਦਫਤਰਾਂ ਤੋਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਇੱਕ ਕਿੱਟ ਦੀ ਕੀਮਤ 80 ਰੁਪਏ ਨਿਰਧਾਰਤ ਕੀਤੀ ਗਈ ਹੈ।
ਇਸ ਮੌਕੇ ਬਾਗਬਾਨੀ ਵਿਕਾਸ ਅਫਸਰ ਸ਼੍ਰੀ ਭਾਰਤ ਭੂਸ਼ਣ ਵੀ ਹਾਜ਼ਰ ਸਨ।
.jpg)