Showing posts with label Weed Eradication Drive. Show all posts
Showing posts with label Weed Eradication Drive. Show all posts

Sunday, March 8, 2026

ਕਪਾਹ 2026 : ਖੇਤੀਬਾੜੀ ਵਿਭਾਗ ਵੱਲੋਂ ਚਿੱਟੀ ਮੱਖੀ ਦੀ ਪਨਾਹਗਾਹ ਨਦੀਨ ਨਸ਼ਟ ਮੁਹਿੰਮ ਸਬੰਧੀ ਕੀਤੀ ਗਈ ਬੈਠਕ

--ਕੀੜੇ ਮਕੌੜਿਆਂ ਦੇ ਸਰਵੇਖਣ ਲਈ 44 ਟੀਮਾਂ ਕਾਰਜਸ਼ੀਲ

 

ਬਠਿੰਡਾ, ਮਾਰਚ 9 : ਸ਼੍ਰੀ ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਬਠਿੰਡਾ ਦੀ ਰਹਿਨੁਮਾਈ ਹੇਠ ਜ਼ਿਲ੍ਹੇ ਵਿੱਚ ਚਿੱਟੀ ਮੱਖੀ ਦੀ ਪਨਾਹਗਾਹ ਨਦੀਨਾਂ Host Weeds for White Fly ਨੂੰ ਨਸ਼ਟ ਕਰਨ ਸਬੰਧੀ ਖੇਤੀਬਾੜੀ ਵਿਭਾਗ ਵੱਲੋਂ ਅਹਿਮ ਬੈਠਕ ਕੀਤੀ ਗਈ ।

 

          ਬੈਠਕ ਦੀ ਪ੍ਰਧਾਨਗੀ ਕਰਦਿਆਂ ਸਹਾਇਕ ਕਮਿਸ਼ਨਰ ਸ਼੍ਰੀ ਰਮਨਜੀਤ ਨੇ ਵੱਖ-ਵੱਖ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਕਿ ਨਦੀਨ ਨਸ਼ਟ ਮੁਹਿੰਮ Weed Eradication Drive ਵਿਚ ਖੇਤੀਬਾੜੀ ਵਿਭਾਗ ਦਾ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ ਅਤੇ ਕੀਤੀ ਕਾਰਗੁਜ਼ਾਰੀ ਦੀ ਹਫ਼ਤਾਵਾਰੀ ਰਿਪੋਰਟ ਖੇਤੀਬਾੜੀ ਵਿਭਾਗ ਨੂੰ ਭੇਜੀ ਜਾਵੇ।

 

          ਇਸ ਮੌਕੇ ਉਨ੍ਹਾਂ ਨਾਲ ਸ਼੍ਰੀ ਬਲਕਰਨ ਸਿੰਘ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ, ਸ਼੍ਰੀਮਤੀ ਵੀਰਪਾਲ ਕੌਰ ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਫੂਲ, ਸ਼੍ਰੀ ਰਾਕੇਸ਼ ਸ਼ਰਮਾ ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ, ਡਾ. ਹਰਬੰਸ ਸਿੰਘ ਸਿੱਧੂ ਮੁੱਖ ਖੇਤੀਬਾੜੀ ਅਫਸਰ ਅਤੇ ਹੋਰਨਾਂ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

 

         ਸ਼੍ਰੀ ਹਰਬੰਸ ਸਿੰਘ ਸਿੱਧੂ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜਨਵਰੀ 2026 ਤੋਂ ਨਰਮੇ ਦੀ ਫਸਲ Cotton Crop ਨੂੰ ਗੁਲਾਬੀ ਸੁੰਡੀ Pink Bollworm ਦੇ ਹਮਲੇ ਤੋਂ ਬਚਾਉਣ ਲਈ ਛਟੀਆਂ ਦਾ ਖਾਤਮਾ ਕਰਨ ਅਤੇ ਜਿੰਨਿੰਗ ਫੈਕਟਰੀਆਂ ਦੀ ਸਫਾਈ ਦੀ ਮੁਹਿੰਮ ਸਬੰਧੀ ਸਪੈਸ਼ਲ ਵਾਹਨ ਚਲਾਕੇ ਆਡਿਉ ਕੈਸਟਾਂ ਰਾਹੀ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ।

 

         ਉਨ੍ਹਾਂ ਕਿਹਾ ਕਿ ਫ਼ਰਵਰੀ 2026 ਤੋਂ ਚਿੱਟੀ ਮੱਖੀ White Fly ਦੇ ਪਨਾਹਗੀਰ ਨਦੀਨ ਨਸ਼ਟ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਵਿਸੇ਼ਸ ਮੁਹਿੰਮ ਚਲਾਕੇ ਨਦੀਨ ਨਸ਼ਟ ਕਰਵਾਏ Weed Eradication ਜਾ ਰਹੇ ਹਨ। ਇਸ ਤੋਂ ਇਲਾਵਾ ਵਾਹਨ ਚਲਾਕੇ ਆਡਿਉ ਕੈਸਟਾਂ ਰਾਹੀ ਵੀ ਕਿਸਾਨਾਂ ਨੂੰ ਨਦੀਨ ਨਸ਼ਟ ਕਰਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

 

          ਉਨ੍ਹਾਂ ਦੱਸਿਆ ਕਿ ਚਿੱਟੀ ਮੱਖੀ White Fly ਨਰਮੇ ਦੀ ਬਿਜਾਈ ਤੋਂ ਪਹਿਲਾਂ ਖਾਲੀ ਥਾਵਾਂ, ਸੜਕਾਂ ਦੇ ਕਿਨਾਰਿਆਂ ਅਤੇ ਖਾਲਿਆਂ ਦੀਆਂ ਵੱਟਾਂ ਅਤੇ ਬੇਕਾਰ ਪਈ ਜ਼ਮੀਨ ਵਿੱਚ ਉੱਗੇ ਨਦੀਨ ਜਿਵੇਂ ਕਿ ਕੰਘੀ ਬੂਟੀ, ਪੀਲੀ ਬੂਟੀ, ਪੁੱਠ ਕੰਡਾ, ਕਾਂਗਰਸ ਘਾਹ, ਧਤੂਰਾ, ਭੰਗ, ਗੁੱਤ ਪਟਨਾ, ਭੱਖੜਾ, ਇੱਟ ਸਿੱਟ ਆਦਿ 'ਤੇ ਪਲਦੀ ਹੈ। ਇਸ ਲਈ ਚਿੱਟੀ ਮੱਖੀ ਨੂੰ ਕੰਟਰੋਲ ਕਰਨ ਲਈ ਉਪਰੋਕਤ ਨਦੀਨਾਂ ਨੂੰ ਨਸ਼ਟ ਕਰਨਾ ਬਹੁਤ ਜਰੂਰੀ ਹੈ। ਅਜਿਹਾ ਕਰਨ ਨਾਲ ਚਿੱਟੀ ਮੱਖੀ ਦੇ ਪ੍ਰਕੋਪ ਨੂੰ ਸ਼ੁਰੂਆਤੀ ਪੱਧਰ ਤੇ ਹੀ ਕਾਬੂ ਕੀਤਾ ਜਾ ਸਕਦਾ ਹੈ। ਨਾਲ ਹੀ ਵਿਭਾਗ ਵੱਲੋਂ ਕੀੜੇ-ਮਕੌੜਿਆਂ ਦੇ ਸਰਵੇਖਣ ਲਈ ਜ਼ਿਲ੍ਹਾ ਬਠਿੰਡਾ ਚ 44 ਟੀਮਾਂ  ਦਾ ਗਠਨ ਕੀਤਾ ਗਿਆ ਹੈ ਤਾਂ ਜੋ ਇਸ ਸਬੰਧੀ ਨਜ਼ਰਸਾਨੀ ਕੀਤੀ ਜਾਵੇ।

 

          ਕਪਾਹ 2026 ਦੀ ਵਿਓਂਤਬੰਦੀ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮਾਰਚ 2026 ਤੋਂ ਨਰਮੇ ਦੀ ਫਸਲ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡ ਵਾਰ ਕਿਸਾਨ ਸਿਖਲਾਈ ਕੈਂਪ Village Level Farmer Training Camps ਫਸਲ ਪੱਕਣ ਤੱਕ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਕਿਸਾਨ ਵੀਰਾਂ ਨੂੰ ਨਰਮੇ ਦੀ ਸਮੇਂ ਸਿਰ ਬਿਜਾਈ ਲਈ ਉਤਸ਼ਾਹਿਤ ਕਰਨਾ ਅਤੇ ਗੈਰ ਪ੍ਰਮਾਣਿਤ ਕਿਸਮਾਂ ਦੀ ਬਿਜਾਈ ਨਾ ਕਰਨ ਬਾਰੇ ਦੱਸਿਆ ਜਾਵੇਗਾ। ਨਾਲ ਹੀ ਨਦੀਨ ਨਸ਼ਟ ਕਰਨ ਸਬੰਧੀ ਅਤੇ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਵੱਖ-ਵੱਖ ਤਰਾਂ ਦਾ ਲਿਟਰੇਚਰ ਕਿਸਾਨਾਂ ਨੂੰ ਵੰਡਿਆ ਜਾਵੇਗਾ।

Friday, March 6, 2026

ਨਰਮੇ ਦੀ ਬਿਜਾਈ Cotton Sowing ਤੋਂ ਪਹਿਲਾਂ ਮਾਨਸਾ ਜ਼ਿਲ੍ਹੇ ਵਿਚ ਨਵਾਂ ਕੰਮ ਸ਼ੁਰੂ

 ਡੀਸੀ ਨਵਜੋਤ ਕੌਰ ਵੱਲੋਂ ਚਿੱਟੀ ਮੱਖੀ ਦੀ ਅਗਾਉਂ ਰੋਕਥਾਮ ਦੀ ਮੁਹਿੰਮ ਚਲਾਉਣ ਸਬੰਧੀ ਵਿਭਾਗਾਂ ਨੂੰ ਸਖ਼ਤ ਹਦਾਇਤਾਂ

* ਸੜਕਾਂ, ਨਹਿਰਾਂ ਅਤੇ ਡਰੇਨਾਂ ਦੇ ਕੰਢਿਆਂ ’ਤੇ ਉੱਗੇ ਨਦੀਨਾਂ ਨੂੰ ਤੁਰੰਤ ਕੀਤਾ ਜਾਵੇ ਨਸ਼ਟ: ਡਿਪਟੀ ਕਮਿਸ਼ਨਰ

 * ਖੇਤੀਬਾੜੀ ਵਿਭਾਗ ਦੇਵੇਗਾ ਤਕਨੀਕੀ ਸਿਖਲਾਈ, ਸਹਿਕਾਰਤਾ ਵਿਭਾਗ ਕਿਸਾਨਾਂ ਨੂੰ ਕਰੇਗਾ ਜਾਗਰੂਕ

ਮਾਨਸਾ, 6 ਮਾਰਚ:
ਨਰਮੇ ਦੀ ਫ਼ਸਲ Cotton Crop ਨੂੰ ਚਿੱਟੀ ਮੱਖੀ ਦੇ ਹਮਲੇ Attack of White Fly on Cotton ਤੋਂ ਬਚਾਉਣ ਲਈ Mansa ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਗਾਉਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ Navjot Kaur IAS ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਨੇ White Fly ਤੋਂ ਬਚਾਅ ਲਈ ਨਦੀਨਾਂ ਨੂੰ ਨਸ਼ਟ ਕਰਨ ਲਈ ਇੱਕ ਵਿਆਪਕ ਮੁਹਿੰਮ Weed Eradication Drive  ਚਲਾਉਣ ਦੇ ਨਿਰਦੇਸ਼ ਜਾਰੀ ਕੀਤੇ।

ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸੜਕਾਂ ਦੇ ਕੰਢਿਆਂ, ਨਹਿਰਾਂ, ਕੱਸੀਆਂ ਅਤੇ ਡਰੇਨਾਂ ਦੇ ਆਲੇ-ਦੁਆਲੇ ਉੱਗੇ ਨਦੀਨਾਂ ਨੂੰ ਤੁਰੰਤ ਨਸ਼ਟ Weed Eradication  ਕੀਤਾ ਜਾਵੇ, ਕਿਉਂਕਿ ਇਹ ਨਦੀਨ ਚਿੱਟੀ ਮੱਖੀ ਦੇ ਫੈਲਣ ਵਿੱਚ ਸਹਾਇਕ ਹੁੰਦੇ ਹਨ।
ਉਨ੍ਹਾਂ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ Agriculture and Farmer Welfare Department ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਦੂਜੇ ਵਿਭਾਗਾਂ ਦੇ ਕਰਮਚਾਰੀਆਂ ਅਤੇ ਕਿਸਾਨਾਂ ਨੂੰ ਨਦੀਨਾਂ ਦੀ ਪਛਾਣ ਅਤੇ ਉਨ੍ਹਾਂ ਨੂੰ ਖਤਮ ਕਰਨ ਦੇ ਸਹੀ ਤਰੀਕਿਆਂ ਬਾਰੇ ਤਕਨੀਕੀ ਸਿਖਲਾਈ ਦੇਣ। ਸਹਿਕਾਰਤਾ ਵਿਭਾਗ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਲ ਹੋ ਕੇ ਪਿੰਡ ਪੱਧਰ 'ਤੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ।

ਮੀਟਿੰਗ ਦੌਰਾਨ ਦੱਸਿਆ ਗਿਆ ਕਿ ਚਿੱਟੀ ਮੱਖੀ ਨੂੰ ਪਨਾਹ Host Weed Plant for White Fly ਦੇਣ ਵਾਲੇ ਨਦੀਨਾਂ ਨੂੰ ਸਿਰਫ਼ ਉੱਪਰੋਂ ਕੱਟਣਾ ਕਾਫ਼ੀ ਨਹੀਂ ਹੈ। ਇਸ ਲਈ ਅਜਿਹੇ ਨਦੀਨਾਂ ਨੂੰ ਜੜ੍ਹ ਤੋਂ ਪੁੱਟਿਆ ਜਾਵੇ ਅਤੇ ਪੁੱਟੇ ਗਏ ਨਦੀਨਾਂ ਨੂੰ ਮਿੱਟੀ ਵਿੱਚ ਟੋਇਆ ਪੁੱਟ ਕੇ ਦੱਬ ਦਿੱਤਾ ਜਾਵੇ ਜਾਂ ਫਿਰ ਇਨ੍ਹਾਂ ਨੂੰ ਇੱਕ ਜਗ੍ਹਾ ਇਕੱਠਾ ਕਰਕੇ ਅੱਗ ਲਗਾ ਕੇ ਸਾੜ ਦਿੱਤਾ ਜਾਵੇ ਤਾਂ ਜੋ ਮੱਖੀ ਦਾ ਲਾਰਵਾ ਪੂਰੀ ਤਰ੍ਹਾਂ ਖਤਮ ਹੋ ਸਕੇ।

ਡੀਸੀ ਨਵਜੋਤ ਕੌਰ ਨੇ ਕਿਹਾ ਕਿ ਸਾਡਾ ਮੁੱਖ ਉਦੇਸ਼ ਨਰਮੇ ਦੀ ਫ਼ਸਲ ਨੂੰ ਸ਼ੁਰੂਆਤੀ ਦੌਰ ਵਿੱਚ ਹੀ ਸੁਰੱਖਿਅਤ ਰੱਖਣਾ ਹੈ। ਉਨ੍ਹਾਂ ਆਦੇਸ਼ ਦਿੱਤੇ ਕਿ ਪ੍ਰਭਾਵਿਤ ਹੋਣ ਵਾਲੇ ਸੰਭਾਵੀ ਖੇਤਰਾਂ ਦੀ ਪਛਾਣ ਕਰਕੇ ਉੱਥੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇ।

ਡਿਪਟੀ ਕਮਿਸ਼ਨਰ ਨੇ ਸਮੂਹ ਸਬੰਧਤ ਵਿਭਾਗਾਂ ਨੂੰ ਤਾਕੀਦ ਕੀਤੀ ਕਿ ਇਸ ਕੰਮ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਰੋਜ਼ਾਨਾ ਪ੍ਰਗਤੀ ਦੀ ਰਿਪੋਰਟ ਪੇਸ਼ ਕੀਤੀ ਜਾਵੇ।

ਇਹ ਨਦੀਨ ਕੀਤੇ ਜਾਣੇ ਹਨ ਨਸ਼ਟ

ਮੁੱਖ ਖੇਤੀਬਾੜੀ ਅਫਸਰ ਹਰਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਨਦੀਨ ਜਿਵੇਂ ਕਿ ਪੁੱਠ ਕੰਡਾ, ਪੀਲੀ ਕੂੰਘੀ, ਗਾਜਰ ਘਾਹ, ਜੰਗਲੀ ਗੋਭੀ, ਲੋਹ, ਗਾਜਰ ਬੂਟੀ ਆਮ ਤੌਰ ਤੇ ਸੜ੍ਹਕਾਂ ਦੇ ਕਿਨਾਰੇ, ਨਹਿਰਾਂ, ਕੱਸੀਆਂ, ਡਰੇਨਾਂ ਦੇ ਕੰਡੇ, ਨਿੱਜੀ ਖੇਤਾਂ ਦੇ ਕੰਡਿਆਂ, ਪਹੀਆਂ ਅਤੇ ਖਾਲੀ ਪਈਆਂ ਥਾਵਾਂ ਤੇ ਪਾਏ ਜਾਂਦੇ ਹਨ। ਇਸ ਲਈ ਨਰਮੇ ਵਾਲੇ ਇਲਾਕਿਆਂ ਵਿੱਚ ਇਸ ਤਰ੍ਹਾਂ ਦੇ ਨਦੀਨਾਂ ਨੂੰ ਨਸ਼ਟ ਕਰਨਾ ਬਹੁਤ ਜਰੂਰੀ ਹੈ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਨਰਮੇ ਦੀ ਬਿਜਾਈ ਤੋਂ ਪਹਿਲਾਂ 15 ਅਪ੍ਰੈਲ ਤੱਕ ਜਾਰੀ ਰਹੇਗੀ।

ਮੀਟਿੰਗ ਦੌਰਾਨ ਐਸਡੀਐਮ ਮਾਨਸਾ ਬਲਜੀਤ ਕੌਰ, ਐਸਡੀਐਮ ਬੁਢਲਾਡਾ ਗਗਨਦੀਪ ਸਿੰਘ, ਐਸਡੀਐਮ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

Tuesday, March 3, 2026

ਨਰਮੇ ਤੋਂ ਪਹਿਲਾਂ ਖੇਤੀਬਾੜੀ ਵਿਭਾਗ ਚਲਾਏਗਾ Weed Eradication Drive

 ਡਿਪਟੀ ਕਮਿਸ਼ਨਰ ਨੇ Weed Eradication Drive ਸਬੰਧੀ ਖੇਤੀਬਾੜੀ ਵਿਭਾਗ ਨਾਲ ਕੀਤੀ ਮੀਟਿੰਗ

ਫਾਜਿਲਕਾ 3 ਮਾਰਚ

ਜਿਲ੍ਹਾ ਫਾਜ਼ਿਲਕਾ Fazilka ਵਿਚ ਕਪਾਹ ਦੀ ਫਸਲ Cotton Crop ਵਿੱਚ ਚਿੱਟੀ ਮੱਖੀ White Fly Control ਦੇ ਪ੍ਰਭਾਵਸ਼ਾਲੀ ਕੰਟਰੋਲ ਲਈ ਨਦੀਨ ਨਸ਼ਟ ਮੁਹਿੰਮ Weed Eradication Drive ਸਬੰਧੀ ਮੀਟਿੰਗ ਡਿਪਟੀ ਕਮਿਸ਼ਨਰ Amarpreet Kaur Sandhu IAS ਦੀ ਪ੍ਰਧਾਨਗੀ ਹੇਠ ਆਯੋਜਨ ਕੀਤੀ ਗਈ.

ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਵਿੱਚ ਹਾਜਿਰ ਵੱਖ-ਵੱਖ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਨਦੀਨ ਨਸ਼ਟ ਮੁਹਿੰਮ ਵਿਚ ਖੇਤੀਬਾੜੀ ਵਿਭਾਗ Agriculture Department  ਦਾ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ ਅਤੇ ਕੀਤੀ ਕਾਰਗੁਜਾਰੀ ਦੀ ਹਫਤਾਵਰੀ ਰਿਪੋਰਟ ਖੇਤੀਬਾੜੀ ਵਿਭਾਗ ਨੂੰ ਭੇਜੀ ਜਾਵੇ.

ਮੁੱਖ ਖੇਤੀਬਾੜੀ ਅਫਸਰ HarpreetPal Kaur  ਨੇ ਦੱਸਿਆ ਕਿ ਚਿੱਟੀ ਮੱਖੀ White Fly ਨਰਮੇ ਦੀ ਬਿਜਾਈ ਤੋਂ ਪਹਿਲਾਂ ਖਾਲੀ ਥਾਵਾਂ,ਸੜਕਾਂ ਦੇ ਕਿਨਾਰਿਆਂ ਅਤੇ ਖਾਲਿਆਂ ਦੀਆਂ ਵੱਟਾਂ ਅਤੇ ਬੇਕਾਰ ਪਈ ਜਮੀਨ ਵਿੱਚ ਉੱਗੇ ਨਦੀਨ ਜਿਵੇ ਕਿ ਕੰਘੀ ਬੂਟੀ ਪੀਲੀ ਬੂਟੀ ਪੁੱਠ ਕੰਡਾ ਕਾਂਗਰਸ ਘਾਹ ,ਧਤੂਰਾ, ਭੰਗ ਗੁੱਤ ਪਟਨਾ ਭੱਖੜਾ, ਇੱਟ ਸਿੱਟ ਆਦਿ ਤੇ ਪਲਦੀ ਹੈ. ਇਸ ਲਈ ਚਿੱਟੀ ਮੱਖੀ ਨੂੰ ਕੰਟਰੋਲ White Fly Control  ਕਰਨ ਲਈ ਉਪਰੋਕਤ ਨਦੀਨਾਂ ਨੂੰ ਨਸ਼ਟ ਕਰਨਾ ਬਹੁਤ ਜਰੂਰੀ ਹੈ.ਅਜਿਹਾ ਕਰਨ ਨਾਲ ਚਿੱਟੀ ਮੱਖੀ ਦੇ ਪ੍ਰਕੋਪ ਨੂੰ ਸ਼ੁਰੂਆਤੀ ਪੱਧਰ ਤੇ ਹੀ ਕਾਬੂ ਕੀਤਾ ਜਾ ਸਕਦਾ ਹੈ.

ਇਸ ਮੀਟਿੰਗ ਵਿੱਚ Dr Jagdish Aroraਡਾ.ਮਨਪ੍ਰੀਤ ਸਿੰਘ ਸ਼੍ਰੀ ਦਿਲਪ੍ਰੀਤ ਸਿੰਘ ਸ਼੍ਰੀਮਤੀ ਪ੍ਰਭਜੋਤ ਕੌਰ, ਸ਼੍ਰੀ ਸਤੀਸ਼ ਕੁਮਾਰ ਸ਼੍ਰੀ ਅਜੈ ਕੁਮਾਰ,ਸ਼੍ਰੀ ਹਰਵਿੰਦਰ ਸਿੰਘ, ਸ਼੍ਰੀ ਬਲਦੇਵ ਸਿੰਘਡਾ.ਸ਼ੀਸ਼ਪਾਲ ਗੋਦਾਰਾ, ਸ਼੍ਰੀ ਪਰਮਿੰਦਰ ਸਿੰਘ ਅਤੇ ਸ਼੍ਰੀਮਤੀ ਰਾਧਾ ਰਾਣੀ ਆਦਿ ਹਾਜਿਰ ਸਨ.