ਕੈਬਨਿਟ ਮੰਤਰੀ ਵੱਲੋਂ ਕਣਕ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਕੀਤੇ ਵਿਆਪਕ ਪ੍ਰਬੰਧਾਂ ਦੀ ਸਮੀਖਿਆ
*ਦੋਆਬਾ ਖੇਤਰ ਦੇ ਡੀ.ਐਫ.ਐਸ.ਸੀਜ਼, ਖ਼ਰੀਦ ਏਜੰਸੀਆਂ ਅਤੇ ਟਰਾਂਸਪੋਰਟਰਾਂ ਨਾਲ ਕੀਤੀ ਮੀਟਿੰਗ*
*122 ਲੱਖ ਮੀਟ੍ਰਿਕ ਟਨ ਦੇ ਅਨੁਮਾਨਿਤ ਖ਼ਰੀਦ ਟੀਚੇ ਦੇ ਮੁਕਾਬਲੇ 132 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਨੂੰ ਸੰਭਾਲਣ ਲਈ ਪ੍ਰਬੰਧਾਂ ਨੂੰ ਦਿੱਤਾ ਅੰਤਿਮ ਰੂਪ*
ਜਲੰਧਰ, 5 ਅਪ੍ਰੈਲ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ Lal Chand Kataruchak ਨੇ ਅੱਜ ਕਿਹਾ ਕਿ ਮੁੱਖ ਮੰਤਰੀ Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਆਉਣ ਵਾਲੇ ਕਣਕ ਦੇ ਖਰੀਦ Wheat Procurment ਸੀਜ਼ਨ ਦੌਰਾਨ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਫ਼ਸਲ ਦੇ ਇਕ-ਇਕ ਦਾਣੇ ਦੀ ਖ਼ਰੀਦ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੀਜ਼ਨ ਦੌਰਾਨ 8 ਲੱਖ ਤੋਂ ਵੱਧ ਕਿਸਾਨਾਂ Farmer ਦੀ ਸਹੂਲਤ ਲਈ ਪਹਿਲਾਂ ਹੀ ਵਿਆਪਕ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ।
ਕੈਬਨਿਟ ਮੰਤਰੀ ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ ਅਤੇ ਲੁਧਿਆਣਾ ਜ਼ਿਲ੍ਹਿਆਂ ਦੇ ਸੀਨੀਅਰ ਅਧਿਕਾਰੀਆਂ, ਟਰਾਂਸਪੋਰਟਰਾਂ ਅਤੇ ਲੇਬਰ ਠੇਕੇਦਾਰਾਂ ਨਾਲ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਇਸ ਸਾਲ ਕਣਕ ਦੀ ਬੰਪਰ ਫ਼ਸਲ Bumper Wheat Production in Punjab ਹੋਣ ਦੀ ਉਮੀਦ ਹੈ ਅਤੇ 122 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਰੱਖਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਪੂਰੇ ਸੀਜ਼ਨ ਦੌਰਾਨ ਸੁਚਾਰੂ ਖ਼ਰੀਦ ਕਾਰਜਾਂ ਲਈ ਕਣਕ ਦੀ ਖ਼ਰੀਦ Wheat Procurment ਲਈ 30,973 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ Cash Credit Limit to Punjab by RBI ਪਹਿਲਾਂ ਹੀ ਹਾਸਲ ਕਰ ਲਈ ਹੈ। ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਉਪਜ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੇ ਬਾਰਦਾਣੇ ਦੇ ਨਾਲ-ਨਾਲ ਲੋੜੀਂਦੇ ਭੰਡਾਰਨ ਸਥਾਨ ਅਤੇ ਕਰੇਟਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਫਸਲ ਦੀ ਭਾਰੀ ਆਮਦ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 1,897 ਖ਼ਰੀਦ ਕੇਂਦਰ (ਮੰਡੀਆਂ) Wheat Procurment Centers ਸਥਾਪਤ ਕੀਤੇ ਗਏ ਹਨ, ਜਿੱਥੇ ਕਿਸਾਨ ਆਪਣੀ ਕਣਕ ਦੀ ਵਿਕਰੀ ਕਰ ਸਕਦੇ ਹਨ। ਬੰਪਰ ਫ਼ਸਲ ਨੂੰ ਧਿਆਨ ਵਿੱਚ ਰੱਖਦਿਆਂ ਕਈ ਅਸਥਾਈ ਖ਼ਰੀਦ ਕੇਂਦਰ ਵੀ ਸਥਾਪਤ ਕੀਤੇ ਗਏ ਹਨ। ਸ਼੍ਰੀ ਕਟਾਰੂਚੱਕ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਫ਼ਸਲ ਦੀ ਖ਼ਰੀਦ ਦੇ 24 ਘੰਟਿਆਂ ਦੇ ਅੰਦਰ ਉਨ੍ਹਾਂ ਨੂੰ ਅਦਾਇਗੀ ਪ੍ਰਾਪਤ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਕਣਕ ਲਈ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2,585 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 122 ਲੱਖ ਮੀਟ੍ਰਿਕ ਟਨ ਦੇ ਅਨੁਮਾਨਤ ਖ਼ਰੀਦ ਟੀਚੇ ਦੇ ਮੁਕਾਬਲੇ 132 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਨੂੰ ਸੰਭਾਲਣ Wheat Storage ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ, ਜਿਸ ਨਾਲ ਪੂਰੇ ਸੀਜ਼ਨ ਦੌਰਾਨ ਲੋੜੀਂਦੀ ਵਾਧੂ ਸਮਰੱਥਾ ਅਤੇ ਸੁਚਾਰੂ ਖ਼ਰੀਦ ਕਾਰਜ ਯਕੀਨੀ ਬਣਾਏ ਜਾ ਸਕਣਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਖ਼ਰੀਦ ਵਿੱਚ ਲੱਗੇ ਮਜ਼ਦੂਰਾਂ ਲਈ ਮਜ਼ਦੂਰੀ ਦਰਾਂ ਵਿੱਚ ਵਾਧਾ ਕੀਤਾ ਗਿਆ ਹੈ। ਇਸੇ ਤਰ੍ਹਾਂ, ਇਹ ਯਕੀਨੀ ਬਣਾਉਣ ਲਈ ਕਿ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ, 51 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਫ਼ਸਲ ਖੁੱਲ੍ਹੇ ਪਲਿੰਥਾਂ ਵਿੱਚ ਰੱਖਣ ਲਈ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਕਣਕ ਦੀ ਫ਼ਸਲ ਲਈ ਲੋੜੀਂਦੀ ਜਗ੍ਹਾ ਯਕੀਨੀ ਬਣਾਉਣ ਲਈ ਅਪ੍ਰੈਲ ਵਿੱਚ 409 ਸਪੈਸ਼ਲਾਂ ਅਤੇ ਮਈ ਵਿੱਚ 449 ਸਪੈਸ਼ਲਾਂ Special Goods Trains to Transport Wheat from Punjab to Other States ਲਈ ਮੰਗ ਕੀਤੀ ਗਈ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਅਦਾਇਗੀ, ਲਿਫ਼ਟਿੰਗ ਅਤੇ ਬਾਰਦਾਨੇ ਨਾਲ ਸਬੰਧਤ ਮੁੱਦੇ ਕਿਸਾਨਾਂ ਦੀਆਂ ਮੁੱਖ ਚਿੰਤਾਵਾਂ ਸਨ, ਜਿਸ ਕਾਰਨ ਅਕਸਰ ਉਨ੍ਹਾਂ ਨੂੰ ਕਈ ਦਿਨਾਂ ਤੱਕ ਮੰਡੀਆਂ ਵਿੱਚ ਰਹਿਣਾ ਪੈਂਦਾ ਸੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਇਨ੍ਹਾਂ ਮੁੱਦਿਆਂ ਨੂੰ ਹੱਲ ਕੀਤਾ ਹੈ ਅਤੇ ਇਹ ਯਕੀਨੀ ਬਣਾਇਆ ਹੈ ਕਿ ਬਾਰਦਾਨੇ ਦੀ ਕੋਈ ਕਮੀ ਨਾ ਰਹੇ। ਇਸੇ ਤਰ੍ਹਾਂ, ਲਿਫ਼ਟਿੰਗ Lifting of Procured Wheat from Mandies ਅਤੇ ਸਮੇਂ ਸਿਰ ਅਦਾਇਗੀਆਂ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕ ਰਹੇ ਮੁੱਦੇ ਵੀ ਹੱਲ ਕੀਤੇ ਗਏ ਹਨ।
ਕੈਬਨਿਟ ਮੰਤਰੀ ਨੇ ਕਿਸਾਨਾਂ ਵੱਲੋਂ ਲਿਆਂਦੇ ਫ਼ਸਲ ਦੇ ਦਾਣੇ- ਦਾਣੇ ਨੂੰ ਖ਼ਰੀਦਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਖ਼ਰੀਦ ਪ੍ਰਕਿਰਿਆ ਵਿੱਚ ਕਿਸੇ ਕਿਸਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਕਣਕ ਅਤੇ ਝੋਨੇ ਦੇ ਖ਼ਰੀਦ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਪਿਛਲੇ ਚਾਰ ਸਾਲਾਂ ਦੌਰਾਨ ਸਰਕਾਰ ਵੱਲੋਂ ਕੀਤੇ ਗਏ ਯਤਨਾਂ 'ਤੇ ਚਾਨਣਾ ਵੀ ਪਾਇਆ।
ਸਮੀਖਿਆ ਮੀਟਿੰਗ ਦੌਰਾਨ ਸ਼੍ਰੀ ਕਟਾਰੂਚੱਕ ਨੇ ਕਿਸਾਨਾਂ ਲਈ ਮੰਡੀਆਂ ਵਿੱਚ ਸਾਫ-ਸਫ਼ਾਈ, ਪੀਣ ਵਾਲੇ ਪਾਣੀ ਦੀ ਉਪਲਬਧਤਾ, ਰੌਸ਼ਨੀ ਦੇ ਪ੍ਰਬੰਧ ਅਤੇ ਸ਼ੈੱਡਾਂ Basic Facilities in Mandies ਸਮੇਤ ਹੋਰ ਸਹੂਲਤਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖਰੀਦ ਸੀਜ਼ਨ ਦੌਰਾਨ ਆਪਣੀਆਂ ਸਬੰਧਤ ਮੰਡੀਆਂ ਵਿੱਚ ਮੌਜੂਦ ਰਹਿਣ ਤਾਂ ਜੋ ਕਿਸਾਨਾਂ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਹੈ ਅਤੇ ਇੰਨੇ ਵੱਡੇ ਪੈਮਾਨੇ 'ਤੇ ਖ਼ਰੀਦ ਕਾਰਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਸੂਬੇ ਦੀ ਯੋਗਤਾ 'ਤੇ ਮਾਣ ਪ੍ਰਗਟ ਕੀਤਾ।
