Showing posts with label White Fly in Cotton. Show all posts
Showing posts with label White Fly in Cotton. Show all posts

Friday, March 6, 2026

ਨਰਮੇ ਦੀ ਬਿਜਾਈ Cotton Sowing ਤੋਂ ਪਹਿਲਾਂ ਮਾਨਸਾ ਜ਼ਿਲ੍ਹੇ ਵਿਚ ਨਵਾਂ ਕੰਮ ਸ਼ੁਰੂ

 ਡੀਸੀ ਨਵਜੋਤ ਕੌਰ ਵੱਲੋਂ ਚਿੱਟੀ ਮੱਖੀ ਦੀ ਅਗਾਉਂ ਰੋਕਥਾਮ ਦੀ ਮੁਹਿੰਮ ਚਲਾਉਣ ਸਬੰਧੀ ਵਿਭਾਗਾਂ ਨੂੰ ਸਖ਼ਤ ਹਦਾਇਤਾਂ

* ਸੜਕਾਂ, ਨਹਿਰਾਂ ਅਤੇ ਡਰੇਨਾਂ ਦੇ ਕੰਢਿਆਂ ’ਤੇ ਉੱਗੇ ਨਦੀਨਾਂ ਨੂੰ ਤੁਰੰਤ ਕੀਤਾ ਜਾਵੇ ਨਸ਼ਟ: ਡਿਪਟੀ ਕਮਿਸ਼ਨਰ

 * ਖੇਤੀਬਾੜੀ ਵਿਭਾਗ ਦੇਵੇਗਾ ਤਕਨੀਕੀ ਸਿਖਲਾਈ, ਸਹਿਕਾਰਤਾ ਵਿਭਾਗ ਕਿਸਾਨਾਂ ਨੂੰ ਕਰੇਗਾ ਜਾਗਰੂਕ

ਮਾਨਸਾ, 6 ਮਾਰਚ:
ਨਰਮੇ ਦੀ ਫ਼ਸਲ Cotton Crop ਨੂੰ ਚਿੱਟੀ ਮੱਖੀ ਦੇ ਹਮਲੇ Attack of White Fly on Cotton ਤੋਂ ਬਚਾਉਣ ਲਈ Mansa ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਗਾਉਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ Navjot Kaur IAS ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਨੇ White Fly ਤੋਂ ਬਚਾਅ ਲਈ ਨਦੀਨਾਂ ਨੂੰ ਨਸ਼ਟ ਕਰਨ ਲਈ ਇੱਕ ਵਿਆਪਕ ਮੁਹਿੰਮ Weed Eradication Drive  ਚਲਾਉਣ ਦੇ ਨਿਰਦੇਸ਼ ਜਾਰੀ ਕੀਤੇ।

ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸੜਕਾਂ ਦੇ ਕੰਢਿਆਂ, ਨਹਿਰਾਂ, ਕੱਸੀਆਂ ਅਤੇ ਡਰੇਨਾਂ ਦੇ ਆਲੇ-ਦੁਆਲੇ ਉੱਗੇ ਨਦੀਨਾਂ ਨੂੰ ਤੁਰੰਤ ਨਸ਼ਟ Weed Eradication  ਕੀਤਾ ਜਾਵੇ, ਕਿਉਂਕਿ ਇਹ ਨਦੀਨ ਚਿੱਟੀ ਮੱਖੀ ਦੇ ਫੈਲਣ ਵਿੱਚ ਸਹਾਇਕ ਹੁੰਦੇ ਹਨ।
ਉਨ੍ਹਾਂ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ Agriculture and Farmer Welfare Department ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਦੂਜੇ ਵਿਭਾਗਾਂ ਦੇ ਕਰਮਚਾਰੀਆਂ ਅਤੇ ਕਿਸਾਨਾਂ ਨੂੰ ਨਦੀਨਾਂ ਦੀ ਪਛਾਣ ਅਤੇ ਉਨ੍ਹਾਂ ਨੂੰ ਖਤਮ ਕਰਨ ਦੇ ਸਹੀ ਤਰੀਕਿਆਂ ਬਾਰੇ ਤਕਨੀਕੀ ਸਿਖਲਾਈ ਦੇਣ। ਸਹਿਕਾਰਤਾ ਵਿਭਾਗ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਲ ਹੋ ਕੇ ਪਿੰਡ ਪੱਧਰ 'ਤੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ।

ਮੀਟਿੰਗ ਦੌਰਾਨ ਦੱਸਿਆ ਗਿਆ ਕਿ ਚਿੱਟੀ ਮੱਖੀ ਨੂੰ ਪਨਾਹ Host Weed Plant for White Fly ਦੇਣ ਵਾਲੇ ਨਦੀਨਾਂ ਨੂੰ ਸਿਰਫ਼ ਉੱਪਰੋਂ ਕੱਟਣਾ ਕਾਫ਼ੀ ਨਹੀਂ ਹੈ। ਇਸ ਲਈ ਅਜਿਹੇ ਨਦੀਨਾਂ ਨੂੰ ਜੜ੍ਹ ਤੋਂ ਪੁੱਟਿਆ ਜਾਵੇ ਅਤੇ ਪੁੱਟੇ ਗਏ ਨਦੀਨਾਂ ਨੂੰ ਮਿੱਟੀ ਵਿੱਚ ਟੋਇਆ ਪੁੱਟ ਕੇ ਦੱਬ ਦਿੱਤਾ ਜਾਵੇ ਜਾਂ ਫਿਰ ਇਨ੍ਹਾਂ ਨੂੰ ਇੱਕ ਜਗ੍ਹਾ ਇਕੱਠਾ ਕਰਕੇ ਅੱਗ ਲਗਾ ਕੇ ਸਾੜ ਦਿੱਤਾ ਜਾਵੇ ਤਾਂ ਜੋ ਮੱਖੀ ਦਾ ਲਾਰਵਾ ਪੂਰੀ ਤਰ੍ਹਾਂ ਖਤਮ ਹੋ ਸਕੇ।

ਡੀਸੀ ਨਵਜੋਤ ਕੌਰ ਨੇ ਕਿਹਾ ਕਿ ਸਾਡਾ ਮੁੱਖ ਉਦੇਸ਼ ਨਰਮੇ ਦੀ ਫ਼ਸਲ ਨੂੰ ਸ਼ੁਰੂਆਤੀ ਦੌਰ ਵਿੱਚ ਹੀ ਸੁਰੱਖਿਅਤ ਰੱਖਣਾ ਹੈ। ਉਨ੍ਹਾਂ ਆਦੇਸ਼ ਦਿੱਤੇ ਕਿ ਪ੍ਰਭਾਵਿਤ ਹੋਣ ਵਾਲੇ ਸੰਭਾਵੀ ਖੇਤਰਾਂ ਦੀ ਪਛਾਣ ਕਰਕੇ ਉੱਥੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇ।

ਡਿਪਟੀ ਕਮਿਸ਼ਨਰ ਨੇ ਸਮੂਹ ਸਬੰਧਤ ਵਿਭਾਗਾਂ ਨੂੰ ਤਾਕੀਦ ਕੀਤੀ ਕਿ ਇਸ ਕੰਮ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਰੋਜ਼ਾਨਾ ਪ੍ਰਗਤੀ ਦੀ ਰਿਪੋਰਟ ਪੇਸ਼ ਕੀਤੀ ਜਾਵੇ।

ਇਹ ਨਦੀਨ ਕੀਤੇ ਜਾਣੇ ਹਨ ਨਸ਼ਟ

ਮੁੱਖ ਖੇਤੀਬਾੜੀ ਅਫਸਰ ਹਰਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਨਦੀਨ ਜਿਵੇਂ ਕਿ ਪੁੱਠ ਕੰਡਾ, ਪੀਲੀ ਕੂੰਘੀ, ਗਾਜਰ ਘਾਹ, ਜੰਗਲੀ ਗੋਭੀ, ਲੋਹ, ਗਾਜਰ ਬੂਟੀ ਆਮ ਤੌਰ ਤੇ ਸੜ੍ਹਕਾਂ ਦੇ ਕਿਨਾਰੇ, ਨਹਿਰਾਂ, ਕੱਸੀਆਂ, ਡਰੇਨਾਂ ਦੇ ਕੰਡੇ, ਨਿੱਜੀ ਖੇਤਾਂ ਦੇ ਕੰਡਿਆਂ, ਪਹੀਆਂ ਅਤੇ ਖਾਲੀ ਪਈਆਂ ਥਾਵਾਂ ਤੇ ਪਾਏ ਜਾਂਦੇ ਹਨ। ਇਸ ਲਈ ਨਰਮੇ ਵਾਲੇ ਇਲਾਕਿਆਂ ਵਿੱਚ ਇਸ ਤਰ੍ਹਾਂ ਦੇ ਨਦੀਨਾਂ ਨੂੰ ਨਸ਼ਟ ਕਰਨਾ ਬਹੁਤ ਜਰੂਰੀ ਹੈ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਨਰਮੇ ਦੀ ਬਿਜਾਈ ਤੋਂ ਪਹਿਲਾਂ 15 ਅਪ੍ਰੈਲ ਤੱਕ ਜਾਰੀ ਰਹੇਗੀ।

ਮੀਟਿੰਗ ਦੌਰਾਨ ਐਸਡੀਐਮ ਮਾਨਸਾ ਬਲਜੀਤ ਕੌਰ, ਐਸਡੀਐਮ ਬੁਢਲਾਡਾ ਗਗਨਦੀਪ ਸਿੰਘ, ਐਸਡੀਐਮ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

Sunday, March 1, 2026

Cotton Crop ਵਿੱਚ Pink Bollworm ਦੀ ਰੋਕਥਾਮ ਬਾਰੇ ਜਾਗਰੂਕਤਾ ਕੈਂਪ ਆਯੋਜਿਤ

ਬਠਿੰਡਾ, 1 ਮਾਰਚ : ਖੇਤਰੀ ਖੋਜ ਕੇਂਦਰ ਬਠਿੰਡਾ ਅਤੇ ਆਈ.ਸੀ.ਏ.ਆਰ.- ਸੀ.ਆਈ.ਸੀ.ਆਰ.ਆਰ.ਐਸ., ICAR-CICRRS Sirsa ਸਿਰਸਾ ਵੱਲੋਂ ਪਿੰਡ ਜੋਧਪੁਰ ਰੋਮਾਣਾ (Bathinda) ਵਿਖੇ ਨਰਮੇ ਦੀ ਫ਼ਸਲ Cotton Crop ਵਿੱਚ ਗੁਲਾਬੀ ਸੁੰਡੀ Pink Bollworm ਅਤੇ ਹੋਰ ਸਮੱਸਿਆਵਾਂ ਦੀ ਰੋਕਥਾਮ ਸਬੰਧੀ ਜਾਗਰੂਕਤਾ ਕੈਂਪ ਦਾ Farmer Awareness Camp ਆਯੋਜਨ ਕੀਤਾ ਗਿਆ। ਕੈਂਪ ਵਿੱਚ 100 ਤੋਂ ਵੱਧ ਕਿਸਾਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।

         ਇਸ ਮੌਕੇ ਖੇਤਰੀ ਖੋਜ ਕੇਂਦਰ ਬਠਿੰਡਾ ਦੇ ਡਾਇਰੈਕਟਰ ਡਾ. ਕਰਮਜੀਤ ਸਿੰਘ ਸੇਖੋਂ ਸਮੇਤ ਰਿਸਰਚ ਸਟੇਸ਼ਨ, ਬਠਿੰਡਾ ਦੇ ਵੱਖ-ਵੱਖ ਵਿਗਿਆਨੀਆਂ ਨੇ ਸ਼ਿਰਕਤ ਕੀਤੀ। ਡਾ. ਸੇਖੋਂ ਨੇ ਨਰਮੇ ਦੀ ਫ਼ਸਲ Cotton Crop ਤੋਂ ਵੱਧ ਝਾੜ ਪ੍ਰਾਪਤ ਕਰਨ ਲਈ ਅਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਖੇਤੀ ਨੂੰ ਲਾਭਕਾਰੀ ਬਣਾਉਣ ਦੇ ਤਰੀਕੇ ਸਾਂਝੇ ਕੀਤੇ। ਉਨ੍ਹਾਂ ਨੌਜਵਾਨਾਂ ਦਾ ਖੇਤੀ ਵਲ ਰੁਝਾਨ ਵਧਾਉਣ ਲਈ ਅਤੇ ਆਧੁਨਿਕ ਢੰਗ ਅਪਣਾਕੇ ਵੱਧ ਮੁਨਾਫਾ ਕਮਾਉਣ ਲਈ ਪ੍ਰੇਰਿਤ ਕੀਤਾ।

         ਡਾ. ਹਰਜੀਤ ਸਿੰਘ ਬਰਾੜ ਨੇ ਨਰਮੇ ਦੀ ਬੀਜਾਈ Sowing of Cotton ਅਤੇ ਸਹੀ ਸੰਭਾਲ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਇਸੇ ਤਰ੍ਹਾਂ ਡਾ. ਸੁਖਦੀਪ ਕੌਰ ਅਤੇ ਡਾ. ਗੋਮਤੀ ਗਰੋਵਰ ਨੇ ਕਿਸਾਨ ਭਰਾਵਾਂ ਨੂੰ ਨਰਮੇ ਦੀ ਫ਼ਸਲ Cotton Crop ਲਈ ਤਿਆਰ ਕੀਤੇ ਗਏ ਨਵੇਂ ਅਤੇ ਉੱਚ ਕੁਆਲਟੀ ਵਾਲੇ ਬੀਜਾਂ Cotton Seed ਬਾਰੇ ਜਾਣਕਾਰੀ ਦਿੱਤੀ।

          ਐਂਟੋਮੋਲੋਜਿਸਟ ਡਾ. ਜਸਜਿੰਦਰ ਕੌਰ ਨੇ ਨਰਮੇ ਦੀ ਫ਼ਸਲ Cotton Crop ਵਿੱਚ ਕੀੜੇ-ਮਕੌੜਿਆਂ Pest in Cotton Crop ਦੀ ਰੋਕਥਾਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਚਿੱਟੀ ਮੱਖੀ White Fly in Cotton ਦੇ ਹਮਲੇ ਤੋਂ ਬਚਾਅ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ PAU ਵੱਲੋਂ ਸਿਫਾਰਿਸ਼ ਕੀਤੇ ਕੀਟਨਾਸ਼ਕ ਵਰਤਣ ਦੀ ਸਲਾਹ ਦਿੱਤੀ। 

          ਇਸੇ ਤਰ੍ਹਾਂ ਐਂਟੋਮੋਲੋਜਿਸਟ ਡਾ. ਜਸਰੀਤ ਕੌਰ ਨੇ ਗੁਲਾਬੀ ਸੁੰਡੀ Pink Bollworm Control ਦੀ ਰੋਕਥਾਮ ਲਈ ਸਿਫਾਰਿਸ਼ਸ਼ੁਦਾ ਕੀਟਨਾਸ਼ਕਾਂ ਦੇ ਸਹੀ ਅਤੇ ਸਮੇਂ-ਸਿਰ ਇਸਤੇਮਾਲ ਦੇ ਨਾਲ-ਨਾਲ ਨਿਯਮਿਤ ਸਰਵੇਖਣ ਕਰਨ, ਸਪਲੈਟ ਤਕਨੀਕ, ਪੀ.ਬੀ. ਨਾਟ ਅਤੇ ਹੋਰ ਪ੍ਰਭਾਵਸ਼ਾਲੀ ਢੰਗਾਂ ਬਾਰੇ ਜਾਣਕਾਰੀ ਦਿੱਤੀ। 

         ਇਸ ਦੇ ਨਾਲ ਹੀ ਪੌਦ ਰੋਗ ਵਿਗਿਆਨੀ ਡਾ. ਰੁਪੇਸ਼ ਅਰੋੜਾ ਨੇ ਨਰਮੇ ਦੀ ਫ਼ਸਲ ਵਿੱਚ ਆ ਰਹੀਆਂ ਵੱਖ-ਵੱਖ ਬਿਮਾਰੀਆਂ Disease of Cotton Crop ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਸਮੇਂ ਸਿਰ ਪਹਿਚਾਣ ਅਤੇ ਠੀਕ ਰੋਕਥਾਮ ਦੇ ਤਰੀਕਿਆਂ ਬਾਰੇ ਵੀ ਜਾਗਰੂਕ ਕੀਤਾ।

          ਕਿਸਾਨ ਭਲਾਈ ਵਿਭਾਗ ਬਠਿੰਡਾ ਦੇ ਅਧਿਕਾਰੀ ਡਾ. ਹਰਜਸ ਸ਼ਰਮਾ (ਖੇਤੀਬਾੜੀ ਅਫ਼ਸਰ) ਨੇ ਕਿਸਾਨਾਂ ਨੂੰ ਨਰਮੇ ਦੀਆਂ ਛਟੀਆਂ ਦੇ ਢੇਰਾਂ ਨੂੰ ਪਲਟਣ ਅਤੇ ਛਟੀਆਂ ਨੂੰ ਝਾੜ ਕੇ ਰੱਖਣ ਦੀ ਅਪੀਲ ਕੀਤੀ, ਤਾਂ ਜੋ ਅਧਖਿੜੇ ਟੀਂਡਿਆਂ ਵਿੱਚ ਮੌਜੂਦ ਗੁਲਾਬੀ ਸੁੰਡੀ ਦੇ ਲਾਰਵੇ Larva of Pink Bollworm ਨਸ਼ਟ ਕੀਤੇ ਜਾ ਸਕਣ। ਇਸ ਦੌਰਾਨ ਖੇਤੀਬਾੜੀ ਵਿਭਾਗ ਵੱਲੋਂ ਚੱਲ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

         ਇਸ ਦੌਰਾਨ ਵਿਗਿਆਨੀਆਂ ਵੱਲੋਂ ਕੈਂਪ ਵਿੱਚ ਸ਼ਾਮਲ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਜਾਰੀ ਰੱਖਣ ਦਾ ਭਰੋਸਾ ਦਿੱਤਾ ਗਿਆ।